< Екклесиаст 3 >
1 Всему свое время, и время всякой вещи под небом:
੧ਹਰੇਕ ਕੰਮ ਦਾ ਇੱਕ ਸਮਾਂ ਹੈ ਅਤੇ ਹਰ ਮਨੋਰਥ ਦਾ ਜੋ ਅਕਾਸ਼ ਦੇ ਹੇਠ ਹੈ ਇੱਕ ਵੇਲਾ ਹੈ, -
2 время рождаться, и время умирать; время насаждать, и время вырывать посаженное;
੨ਇੱਕ ਜੰਮਣ ਦਾ ਵੇਲਾ ਹੈ ਅਤੇ ਇੱਕ ਮਰਨ ਦਾ ਵੇਲਾ ਹੈ, ਇੱਕ ਲਾਉਣ ਦਾ ਵੇਲਾ ਹੈ ਅਤੇ ਇੱਕ ਲਾਏ ਹੋਏ ਨੂੰ ਪੁੱਟਣ ਦਾ ਵੇਲਾ ਹੈ,
3 время убивать, и время врачевать; время разрушать, и время строить;
੩ਇੱਕ ਮਾਰ ਸੁੱਟਣ ਦਾ ਵੇਲਾ ਹੈ ਅਤੇ ਇੱਕ ਚੰਗੇ ਕਰਨ ਦਾ ਵੇਲਾ ਹੈ, ਇੱਕ ਢਾਉਣ ਦਾ ਵੇਲਾ ਹੈ ਅਤੇ ਇੱਕ ਉਸਾਰਨ ਦਾ ਵੇਲਾ ਹੈ,
4 время плакать, и время смеяться; время сетовать, и время плясать;
੪ਇੱਕ ਰੋਣ ਦਾ ਵੇਲਾ ਹੈ ਅਤੇ ਇੱਕ ਹੱਸਣ ਦਾ ਵੇਲਾ ਹੈ, ਇੱਕ ਸੋਗ ਕਰਨ ਦਾ ਵੇਲਾ ਹੈ ਅਤੇ ਇੱਕ ਨੱਚਣ ਦਾ ਵੇਲਾ ਹੈ,
5 время разбрасывать камни, и время собирать камни; время обнимать, и время уклоняться от объятий;
੫ਇੱਕ ਪੱਥਰ ਸੁੱਟਣ ਦਾ ਵੇਲਾ ਹੈ ਅਤੇ ਇੱਕ ਪੱਥਰ ਇਕੱਠੇ ਕਰਨ ਦਾ ਵੇਲਾ ਹੈ, ਇੱਕ ਗਲ਼ ਲੱਗਣ ਦਾ ਵੇਲਾ ਹੈ ਅਤੇ ਇੱਕ ਗਲ਼ ਲੱਗਣ ਤੋਂ ਦੂਰ ਰਹਿਣ ਦਾ ਵੇਲਾ ਹੈ,
6 время искать, и время терять; время сберегать, и время бросать;
੬ਇੱਕ ਲੱਭਣ ਦਾ ਵੇਲਾ ਹੈ ਅਤੇ ਇੱਕ ਗੁਆਉਣ ਦਾ ਵੇਲਾ ਹੈ, ਇੱਕ ਸੰਭਾਲਣ ਦਾ ਵੇਲਾ ਹੈ ਅਤੇ ਇੱਕ ਸੁੱਟ ਦੇਣ ਦਾ ਵੇਲਾ ਹੈ,
7 время раздирать, и время сшивать; время молчать, и время говорить;
੭ਇੱਕ ਪਾੜਨ ਦਾ ਵੇਲਾ ਹੈ ਅਤੇ ਇੱਕ ਸੀਉਣ ਦਾ ਵੇਲਾ ਹੈ, ਇੱਕ ਚੁੱਪ ਰਹਿਣ ਦਾ ਵੇਲਾ ਹੈ ਅਤੇ ਇੱਕ ਬੋਲਣ ਦਾ ਵੇਲਾ ਹੈ,
8 время любить, и время ненавидеть; время войне, и время миру.
੮ਇੱਕ ਪਿਆਰ ਕਰਨ ਦਾ ਵੇਲਾ ਹੈ ਅਤੇ ਇੱਕ ਵੈਰ ਕਰਨ ਦਾ ਵੇਲਾ ਹੈ, ਇੱਕ ਯੁੱਧ ਕਰਨ ਦਾ ਵੇਲਾ ਹੈ ਅਤੇ ਇੱਕ ਮੇਲ ਕਰਨ ਦਾ ਵੇਲਾ ਹੈ।
9 Что пользы работающему от того, над чем он трудится?
੯ਕੰਮ ਕਰਨ ਵਾਲੇ ਨੂੰ ਆਪਣੀ ਮਿਹਨਤ ਤੋਂ ਜੋ ਉਹ ਕਰਦਾ ਹੈ, ਕੀ ਲਾਭ ਹੈ?
10 Видел я эту заботу, которую дал Бог сынам человеческим, чтобы они упражнялись в том.
੧੦ਮੈਂ ਉਸ ਕਸ਼ਟ ਨੂੰ ਵੇਖਿਆ ਹੈ, ਜੋ ਪਰਮੇਸ਼ੁਰ ਨੇ ਆਦਮ ਵੰਸ਼ ਨੂੰ ਦਿੱਤਾ ਕਿ ਉਹ ਉਸ ਦੇ ਵਿੱਚ ਰੁੱਝੇ ਰਹਿਣ।
11 Все соделал Он прекрасным в свое время, и вложил мир в сердце их, хотя человек не может постигнуть дел, которые Бог делает, от начала до конца.
੧੧ਉਸ ਨੇ ਹਰੇਕ ਵਸਤੂ ਆਪੋ ਆਪਣੇ ਸਮੇਂ ਵਿੱਚ ਸੁੰਦਰ ਬਣਾਈ ਹੈ ਅਤੇ ਉਸ ਨੇ ਸਦੀਪਕਤਾ ਨੂੰ ਵੀ ਉਹਨਾਂ ਦੇ ਮਨ ਵਿੱਚ ਟਿਕਾ ਦਿੱਤਾ ਹੈ, ਤਾਂ ਵੀ ਇਨਸਾਨ ਉਸ ਕੰਮ ਨੂੰ ਜੋ ਪਰਮੇਸ਼ੁਰ ਆਦ ਤੋਂ ਲੈ ਕੇ ਅੰਤ ਤੱਕ ਕਰਦਾ ਹੈ, ਬੁੱਝ ਨਹੀਂ ਸਕਦਾ।
12 Познал я, что нет для них ничего лучшего, как веселиться и делать доброе в жизни своей.
੧੨ਮੈਂ ਸੱਚ ਜਾਣਦਾ ਹਾਂ ਕਿ ਉਹਨਾਂ ਦੇ ਲਈ ਇਸ ਨਾਲੋਂ ਵੱਧ ਹੋਰ ਕੁਝ ਚੰਗਾ ਨਹੀਂ ਕਿ ਉਹ ਅਨੰਦ ਹੋਣ ਅਤੇ ਆਪਣੇ ਜੀਉਂਦੇ ਜੀ ਭਲਿਆਈ ਕਰ ਲੈਣ
13 И если какой человек ест и пьет, и видит доброе во всяком труде своем, то это - дар Божий.
੧੩ਅਤੇ ਇਹ ਵੀ ਜੋ ਹਰੇਕ ਆਦਮੀ ਖਾਵੇ-ਪੀਵੇ ਅਤੇ ਆਪੋ ਆਪਣੇ ਧੰਦੇ ਦਾ ਲਾਭ ਭੋਗੇ, ਇਹ ਵੀ ਪਰਮੇਸ਼ੁਰ ਦੀ ਦਾਤ ਹੈ।
14 Познал я, что все, что делает Бог, пребывает вовек: к тому нечего прибавлять и от того нечего убавить, - и Бог делает так, чтобы благоговели пред лицем Его.
੧੪ਮੈਂ ਜਾਣਦਾ ਹਾਂ ਕਿ ਜੋ ਕੁਝ ਪਰਮੇਸ਼ੁਰ ਕਰਦਾ ਹੈ, ਉਹ ਸਦਾ ਦੇ ਲਈ ਹੈ, ਨਾ ਉਸ ਦੇ ਵਿੱਚ ਕੋਈ ਵਾਧਾ ਹੋ ਸਕਦਾ ਹੈ ਅਤੇ ਨਾ ਉਸ ਵਿੱਚ ਕੋਈ ਘਾਟਾ ਹੋ ਸਕਦਾ ਹੈ ਅਤੇ ਪਰਮੇਸ਼ੁਰ ਇਹ ਇਸ ਲਈ ਕਰਦਾ ਹੈ ਕਿ ਲੋਕ ਉਸ ਤੋਂ ਡਰਦੇ ਰਹਿਣ।
15 Что было, то и теперь есть, и что будет, то уже было, - и Бог воззовет прошедшее.
੧੫ਜੋ ਕੁਝ ਹੋਇਆ ਸੀ, ਉਹ ਹੁਣ ਵੀ ਹੈ ਅਤੇ ਜੋ ਕੁਝ ਹੋਣ ਵਾਲਾ ਹੈ, ਉਹ ਪਹਿਲਾਂ ਵੀ ਹੋ ਚੁੱਕਾ ਹੈ ਅਤੇ ਪਰਮੇਸ਼ੁਰ ਬੀਤੇ ਹੋਏ ਦੀ ਫੇਰ ਭਾਲ ਕਰਦਾ ਹੈ।
16 Еще видел я под солнцем: место суда, а там беззаконие; место правды, а там неправда.
੧੬ਫੇਰ ਮੈਂ ਸੂਰਜ ਦੇ ਹੇਠ ਵੇਖਿਆ ਕਿ ਨਿਆਂ ਦੇ ਥਾਂ ਤੇ ਦੁਸ਼ਟਤਾ ਹੁੰਦੀ ਹੈ ਅਤੇ ਧਰਮ ਦੇ ਥਾਂ ਤੇ ਵੀ ਦੁਸ਼ਟਤਾ ਹੁੰਦੀ ਹੈ।
17 И сказал я в сердце своем: “праведного и нечестивого будет судить Бог; потому что время для всякой вещи и суд над всяким делом там”.
੧੭ਤਦ ਮੈਂ ਆਪਣੇ ਮਨ ਵਿੱਚ ਆਖਿਆ ਕਿ ਪਰਮੇਸ਼ੁਰ ਧਰਮੀਆਂ ਅਤੇ ਦੁਸ਼ਟਾਂ ਦਾ ਨਿਆਂ ਕਰੇਗਾ ਕਿਉਂ ਜੋ ਇੱਕ-ਇੱਕ ਗੱਲ ਦਾ ਅਤੇ ਇੱਕ-ਇੱਕ ਕੰਮ ਦਾ ਇੱਕ ਵੇਲਾ ਹੈ।
18 Сказал я в сердце своем о сынах человеческих, чтобы испытал их Бог, и чтобы они видели, что они сами по себе животные;
੧੮ਮੈਂ ਆਪਣੇ ਮਨ ਵਿੱਚ ਆਖਿਆ ਕਿ ਇਹ ਆਦਮ ਵੰਸ਼ੀਆਂ ਦੇ ਕਾਰਨ ਹੁੰਦਾ ਹੈ, ਤਾਂ ਜੋ ਪਰਮੇਸ਼ੁਰ ਉਹਨਾਂ ਨੂੰ ਜਾਂਚੇ ਅਤੇ ਉਹ ਵੇਖਣ ਕਿ ਉਹ ਆਪ ਪਸ਼ੂਆਂ ਵਰਗੇ ਹੀ ਹਨ।
19 потому что участь сынов человеческих и участь животных - участь одна: как те умирают, так умирают и эти, и одно дыхание у всех, и нет у человека преимущества перед скотом, потому что все - суета!
੧੯ਕਿਉਂਕਿ ਜੋ ਕੁਝ ਆਦਮ ਵੰਸ਼ ਉੱਤੇ ਬੀਤਦਾ ਹੈ, ਉਹ ਹੀ ਪਸ਼ੂ ਉੱਤੇ ਵੀ ਬੀਤਦਾ ਹੈ, ਦੋਹਾਂ ਉੱਤੇ ਇੱਕੋ ਜਿਹੀ ਹੀ ਬੀਤਦੀ ਹੈ, - ਜਿਵੇਂ ਇਹ ਮਰਦਾ ਹੈ, ਉਸੇ ਤਰ੍ਹਾਂ ਹੀ ਉਹ ਵੀ ਮਰਦਾ ਹੈ, ਹਾਂ, ਸਭਨਾਂ ਵਿੱਚ ਇੱਕੋ ਜਿਹਾ ਸਾਹ ਹੈ ਅਤੇ ਮਨੁੱਖ ਪਸ਼ੂ ਨਾਲੋਂ ਕੁਝ ਉੱਤਮ ਨਹੀਂ ਹੈ। ਹਾਂ, ਸਭ ਵਿਅਰਥ ਹੀ ਹੈ!
20 Все идет в одно место: все произошло из праха и все возвратится в прах.
੨੦ਸਾਰਿਆਂ ਦੇ ਸਾਰੇ ਇੱਕੋ ਥਾਂ ਜਾਂਦੇ ਹਨ, ਸਭ ਦੇ ਸਭ ਮਿੱਟੀ ਦੇ ਵਿੱਚ ਜਾ ਰਲਦੇ ਹਨ।
21 Кто знает: дух сынов человеческих восходит ли вверх, и дух животных сходит ли вниз, в землю?
੨੧ਕੌਣ ਜਾਣਦਾ ਹੈ ਕਿ ਆਦਮ ਵੰਸ਼ੀ ਦਾ ਆਤਮਾ ਉੱਪਰ ਵੱਲ ਚੜ੍ਹਦਾ ਹੈ ਅਤੇ ਪਸ਼ੂਆਂ ਦਾ ਆਤਮਾ ਧਰਤੀ ਵੱਲ ਹੇਠਾਂ ਉੱਤਰਦਾ ਹੈ?
22 Итак увидел я, что нет ничего лучше, как наслаждаться человеку делами своими: потому что это - доля его; ибо кто приведет его посмотреть на то, что будет после него?
੨੨ਇਸ ਲਈ ਮੈਂ ਵੇਖਿਆ ਕਿ ਮਨੁੱਖ ਦੇ ਲਈ ਇਸ ਨਾਲੋਂ ਚੰਗੀ ਹੋਰ ਕੋਈ ਗੱਲ ਨਹੀਂ ਕਿ ਉਹ ਆਪਣੇ ਕੰਮ-ਧੰਦੇ ਵਿੱਚ ਅਨੰਦ ਰਿਹਾ ਕਰੇ, ਕਿਉਂ ਜੋ ਉਸ ਦਾ ਭਾਗ ਇਹੋ ਹੈ, ਕਿਉਂਕਿ ਜੋ ਕੁਝ ਉਹ ਦੇ ਬਾਅਦ ਹੋਵੇਗਾ ਉਸ ਨੂੰ ਵੇਖਣ ਲਈ ਨੂੰ ਕੌਣ ਉਹ ਨੂੰ ਮੋੜ ਲਿਆਵੇਗਾ?