< Иезекииль 23 >
1 И было ко мне слово Господне:
੧ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਕਿ
2 сын человеческий! были две женщины, дочери одной матери,
੨ਹੇ ਮਨੁੱਖ ਦੇ ਪੁੱਤਰ, ਦੋ ਔਰਤਾਂ ਇੱਕ ਮਾਂ ਦੀਆਂ ਧੀਆਂ ਸਨ।
3 и блудили они в Египте, блудили в своей молодости; там измяты груди их, и там растлили девственные сосцы их.
੩ਉਹਨਾਂ ਨੇ ਮਿਸਰ ਵਿੱਚ ਵਿਭਚਾਰ ਕੀਤਾ। ਉਹ ਆਪਣੀ ਜੁਆਨੀ ਵਿੱਚ ਵਿਭਚਾਰਨਾਂ ਬਣੀਆਂ। ਉੱਥੇ ਉਹਨਾਂ ਦੀਆਂ ਛਾਤੀਆਂ ਪੁੱਟੀਆਂ ਗਈਆਂ ਅਤੇ ਉੱਥੇ ਹੀ ਉਹਨਾਂ ਦੇ ਕੁਆਰਪੁਣੇ ਦੀਆਂ ਦੁੱਧੀਆਂ ਖਿੱਚੀਆਂ ਗਈਆਂ।
4 Имена им: большой - Огола, а сестре ее - Оголива. И были они Моими, и рождали сыновей и дочерей; и именовались - Огола Самариею, а Оголива Иерусалимом.
੪ਉਹਨਾਂ ਵਿੱਚੋਂ ਵੱਡੀ ਦਾ ਨਾਮ ਆਹਾਲਾਹ ਅਤੇ ਉਹ ਦੀ ਭੈਣ ਦਾ ਨਾਮ ਆਹਾਲੀਬਾਹ ਸੀ। ਉਹ ਮੇਰੀਆਂ ਹੋ ਗਈਆਂ ਅਤੇ ਉਹਨਾਂ ਨੇ ਧੀਆਂ ਪੁੱਤਰ ਜੰਮੇ ਅਤੇ ਉਹਨਾਂ ਦੇ ਨਾਮ ਆਹਾਲਾਹ ਸਾਮਰਿਯਾ ਅਤੇ ਆਹਾਲੀਬਾਹ ਯਰੂਸ਼ਲਮ ਹੈ।
5 И стала Огола блудить от Меня и пристрастилась к своим любовникам, к Ассириянам, к соседям своим,
੫ਆਹਾਲਾਹ ਜਦੋਂ ਕਿ ਮੇਰੀ ਸੀ ਵਿਭਚਾਰ ਕਰਨ ਲੱਗੀ ਅਤੇ ਉਹ ਆਪਣੇ ਗੁਆਂਢੀ ਯਾਰਾਂ ਅਰਥਾਤ ਅੱਸ਼ੂਰੀਆਂ ਤੇ ਮੋਹਿਤ ਹੋ ਗਈ।
6 к одевавшимся в ткани яхонтового цвета, к областеначальникам и градоправителям, ко всем красивым юношам, всадникам, ездящим на конях;
੬ਉਹ ਸੂਬੇਦਾਰ, ਸ਼ਰੀਫ ਅਤੇ ਸਾਰੇ ਦੇ ਸਾਰੇ ਚੁਣਵੇਂ ਸੁਣੱਖੇ ਗੱਭਰੂ ਸਨ, ਜੋ ਘੋੜਿਆਂ ਤੇ ਸਵਾਰ ਹੁੰਦੇ ਅਤੇ ਬੈਂਗਣੀ ਕੱਪੜੇ ਪਹਿਨਦੇ ਸਨ।
7 и расточала блудодеяния свои со всеми отборными из сынов Ассура, и оскверняла себя всеми идолами тех, к кому ни пристращалась;
੭ਉਸ ਨੇ ਉਹਨਾਂ ਸਾਰਿਆਂ ਦੇ ਨਾਲ ਜਿਹੜੇ ਅੱਸ਼ੂਰੀਆਂ ਦੇ ਚੁਣਵੇਂ ਜੁਆਨ ਸਨ, ਵਿਭਚਾਰ ਕੀਤਾ ਅਤੇ ਜਿਹਨਾਂ ਉੱਤੇ ਉਹ ਮੋਹਿਤ ਸੀ ਉਹਨਾਂ ਦੀਆਂ ਮੂਰਤੀਆਂ ਦੇ ਨਾਲ ਉਹ ਭਰਿਸ਼ਟ ਹੋਈ।
8 не переставала блудить и с Египтянами, потому что они с нею спали в молодости ее и растлевали девственные сосцы ее, и изливали на нее похоть свою.
੮ਉਸ ਨੇ ਜੋ ਵਿਭਚਾਰ ਮਿਸਰ ਵਿੱਚ ਕੀਤਾ ਸੀ, ਉਹ ਨੂੰ ਨਾ ਛੱਡਿਆ ਕਿਉਂ ਜੋ ਉਹ ਉਸ ਦੀ ਜੁਆਨੀ ਸਮੇਂ ਉਸ ਨਾਲ ਲੇਟੇ ਅਤੇ ਉਹਨਾਂ ਨੇ ਉਹ ਦੇ ਕੁਆਰਪੁਣੇ ਦੀਆਂ ਦੁੱਧੀਆਂ ਨੂੰ ਖਿੱਚਿਆ ਅਤੇ ਆਪਣਾ ਵਿਭਚਾਰ ਉਹ ਦੇ ਉੱਤੇ ਪਾ ਦਿੱਤਾ।
9 За то Я и отдал ее в руки любовников ее, в руки сынов Ассура, к которым она пристрастилась.
੯ਇਸ ਲਈ ਮੈਂ ਉਹ ਨੂੰ ਉਸ ਦੇ ਮਿੱਤਰਾਂ ਦੇ ਹੱਥ ਵਿੱਚ ਅਰਥਾਤ ਅੱਸ਼ੂਰੀਆਂ ਦੇ ਹੱਥ ਵਿੱਚ ਸੌਂਪ ਦਿੱਤਾ, ਜਿਹਨਾਂ ਉੱਤੇ ਉਹ ਮੋਹਿਤ ਸੀ।
10 Они открыли наготу ее, взяли сыновей ее и дочерей ее, а ее убили мечом. И она сделалась позором между женщинами, когда совершили над нею казнь.
੧੦ਉਹਨਾਂ ਨੇ ਉਹ ਨੂੰ ਬੇਪੜਦਾ ਕੀਤਾ ਅਤੇ ਉਸ ਦੇ ਧੀਆਂ ਪੁੱਤਰਾਂ ਨੂੰ ਖੋਹ ਲਿਆ ਅਤੇ ਉਹਨਾਂ ਨੇ ਉਹ ਨੂੰ ਤਲਵਾਰ ਨਾਲ ਵੱਢ ਦਿੱਤਾ, ਸੋ ਉਹ ਸਾਰੀਆਂ ਔਰਤਾਂ ਵਿੱਚ ਪ੍ਰਸਿੱਧ ਹੋ ਗਈ, ਕਿਉਂ ਜੋ ਉਹਨਾਂ ਉਹ ਦੇ ਉੱਤੇ ਸਜ਼ਾ ਲਿਆਈ।
11 Сестра ее, Оголива, видела это, и еще развращеннее была в любви своей, и блужение ее превзошло блужение сестры ее.
੧੧ਉਸ ਦੀ ਭੈਣ ਆਹਾਲੀਬਾਹ ਨੇ ਇਹ ਵੇਖਿਆ, ਪਰ ਉਹ ਇਸ਼ਕ ਵਿੱਚ ਅਤੇ ਵਿਭਚਾਰ ਵਿੱਚ, ਆਪਣੀ ਉਸ ਭੈਣ ਤੋਂ ਭੈੜੀ ਨਿੱਕਲੀ।
12 Она пристрастилась к сынам Ассуровым, к областеначальникам и градоправителям, соседям ее, пышно одетым, к всадникам, ездящим на конях, ко всем отборным юношам.
੧੨ਉਹ ਅੱਸ਼ੂਰੀਆਂ ਤੇ ਮੋਹਿਤ ਹੋਈ ਜਿਹੜੇ ਸੂਬੇਦਾਰ ਅਤੇ ਸ਼ਰੀਫ ਗੁਆਂਢੀ ਸਨ, ਜਿਹੜੇ ਸੁੰਦਰ ਕੱਪੜੇ ਪਹਿਨਦੇ ਅਤੇ ਘੋੜਿਆਂ ਤੇ ਸਵਾਰ ਹੁੰਦੇ ਅਤੇ ਸਾਰਿਆਂ ਦੇ ਸਾਰੇ ਚੁਣਵੇਂ ਗੱਭਰੂ ਸਨ।
13 И Я видел, что она осквернила себя, и что у обеих их одна дорога.
੧੩ਮੈਂ ਵੇਖਿਆ ਕਿ ਉਹ ਵੀ ਭਰਿਸ਼ਟ ਹੋ ਗਈ, ਉਹਨਾਂ ਦੋਵਾਂ ਦਾ ਇੱਕੋ ਹੀ ਮਾਰਗ ਸੀ।
14 Но эта еще умножила блудодеяния свои, потому что, увидев вырезанных на стене мужчин, красками нарисованные изображения Халдеев,
੧੪ਉਹ ਵਿਭਚਾਰ ਵਿੱਚ ਵੱਧ ਗਈ, ਨਾਲੇ ਉਹ ਨੇ ਕੰਧ ਉੱਤੇ ਮਨੁੱਖਾਂ ਦੀਆਂ ਮੂਰਤਾਂ ਅਰਥਾਤ ਕਸਦੀਆਂ ਦੀਆਂ ਮੂਰਤਾਂ ਵੇਖੀਆਂ ਜਿਹੜੀਆਂ ਸ਼ਿੰਗਰਫ ਨਾਲ ਖਿੱਚੀਆਂ ਹੋਈਆਂ ਸਨ।
15 опоясанных по чреслам своим поясом, с роскошными на голове их повязками, имеющих вид военачальников, похожих на сынов Вавилона, которых родина земля Халдейская,
੧੫ਜਿਹਨਾਂ ਨੇ ਪਟਕਿਆਂ ਨਾਲ ਕਮਰਾਂ ਬੰਨ੍ਹੀਆਂ ਸਨ ਅਤੇ ਸਿਰਾਂ ਉੱਤੇ ਰੰਗਦਾਰ ਲੜਾਂ ਵਾਲੀਆਂ ਪਗੜੀਆਂ ਸਨ ਅਤੇ ਸਾਰੇ ਦੇ ਸਾਰੇ ਵੇਖਣ ਵਿੱਚ ਬਾਬਲੀਆਂ ਦੇ ਕਪਤਾਨਾਂ ਵਰਗੇ ਸਨ, ਜਿਹਨਾਂ ਦੀ ਜਨਮ ਭੂਮੀ ਕਸਦੀਮ ਹੈ।
16 она влюбилась в них по одному взгляду очей своих и послала к ним в Халдею послов.
੧੬ਤਾਂ ਵੇਖਦਿਆਂ ਹੀ ਉਹ ਉਹਨਾਂ ਉੱਤੇ ਮੋਹਿਤ ਹੋ ਗਈ ਅਤੇ ਉਹਨਾਂ ਦੇ ਕੋਲ ਕਸਦੀਮ ਵਿੱਚ ਦੂਤ ਭੇਜੇ।
17 И пришли к ней сыны Вавилона на любовное ложе, и осквернили ее блудодейством своим, и она осквернила себя ими; и отвратилась от них душа ее.
੧੭ਇਸ ਲਈ ਬਾਬਲ ਵਾਸੀ ਉਹ ਦੇ ਕੋਲ ਆਏ ਅਤੇ ਭੋਗ ਦੀ ਸੇਜ਼ ਤੇ ਲੇਟੇ ਅਤੇ ਉਹਨਾਂ ਨੇ ਵਿਭਚਾਰ ਨਾਲ ਉਹ ਨੂੰ ਭਰਿਸ਼ਟ ਕੀਤਾ ਅਤੇ ਉਹ ਉਹਨਾਂ ਤੋਂ ਭਿੱਟੀ ਗਈ, ਤਾਂ ਉਹ ਦੀ ਜਾਨ ਨੇ ਉਹਨਾਂ ਤੋਂ ਸੂਗ ਕੀਤੀ।
18 Когда же она явно предалась блудодеяниям своим и открыла наготу свою, тогда и от нее отвратилась душа Моя, как отвратилась душа Моя от сестры ее.
੧੮ਜਦ ਉਹ ਦਾ ਵਿਭਚਾਰ ਖੁੱਲ੍ਹ ਗਿਆ ਅਤੇ ਉਹ ਦਾ ਨੰਗੇਜ਼ ਖੁੱਲ੍ਹ ਗਿਆ ਤਾਂ ਮੇਰੀ ਜਾਨ ਨੇ ਉਸ ਤੋਂ ਸੂਗ ਕੀਤੀ, ਜਿਵੇਂ ਉਸ ਦੀ ਭੈਣ ਤੋਂ ਮੇਰੀ ਜਾਨ ਨੇ ਸੂਗ ਕੀਤੀ ਸੀ।
19 И она умножала блудодеяния свои, вспоминая дни молодости своей, когда блудила в земле Египетской;
੧੯ਫਿਰ ਵੀ ਉਸ ਨੇ ਆਪਣੇ ਵਿਭਚਾਰ ਨੂੰ ਵਧਾਇਆ, ਆਪਣੀ ਜੁਆਨੀ ਦੇ ਦਿਨਾਂ ਨੂੰ ਚੇਤੇ ਕਰ ਕੇ, ਜਿਵੇਂ ਉਸ ਨੇ ਮਿਸਰ ਦੇਸ ਵਿੱਚ ਵਿਭਚਾਰ ਕੀਤਾ ਸੀ।
20 и пристрастилась к любовникам своим, у которых плоть - плоть ослиная, и похоть, как у жеребцов.
੨੦ਉਹ ਫੇਰ ਆਪਣੇ ਯਾਰਾਂ ਉੱਤੇ ਮੋਹਿਤ ਹੋਣ ਲੱਗੀ, ਜਿਹਨਾਂ ਦਾ ਅੰਗ ਗਧਿਆਂ ਵਰਗਾ ਅਤੇ ਜਿਹਨਾਂ ਦਾ ਵਰ੍ਹਾਓ ਘੋੜਿਆਂ ਦਾ ਵਰ੍ਹਾਓ ਹੈ।
21 Так ты вспомнила распутство молодости твоей, когда Египтяне жали сосцы твои из-за девственных грудей твоих.
੨੧ਇਸ ਤਰ੍ਹਾਂ ਤੂੰ ਆਪਣੀ ਜੁਆਨੀ ਦੇ ਲੁੱਚਪੁਣੇ ਨੂੰ ਜਦੋਂ ਕਿ ਮਿਸਰੀ ਤੇਰੀਆਂ ਜੁਆਨ ਦੁੱਧੀਆਂ ਨੂੰ ਖਿੱਚਦੇ ਅਤੇ ਤੇਰੀਆਂ ਛਾਤੀਆਂ ਨੂੰ ਮਲਦੇ ਸਨ, ਫੇਰ ਲੋਚਣ ਲੱਗੀ।
22 Посему, Оголива, так говорит Господь Бог: вот, Я возбужу против тебя любовников твоих, от которых отвратилась душа твоя, и приведу их против тебя со всех сторон:
੨੨ਇਸ ਲਈ ਹੇ ਆਹਾਲੀਬਾਹ, ਪ੍ਰਭੂ ਯਹੋਵਾਹ ਇਹ ਆਖਦਾ ਹੈ, ਵੇਖ, ਮੈਂ ਤੇਰੇ ਉਹਨਾਂ ਮਿੱਤਰਾਂ ਨੂੰ ਜਿਹਨਾਂ ਤੋਂ ਤੇਰੀ ਜਾਨ ਤੰਗ ਆ ਗਈ ਹੈ, ਤੇਰੇ ਵਿਰੁੱਧ ਉਠਾਵਾਂਗਾ ਅਤੇ ਉਹਨਾਂ ਨੂੰ ਤੇਰੇ ਵਿਰੁੱਧ ਚਾਰੇ ਪਾਸਿਓਂ ਲੈ ਆਵਾਂਗਾ।
23 сынов Вавилона и всех Халдеев, из Пехода, из Шоа и Коа, и с ними всех сынов Ассура, красивых юношей, областе-начальников и градоправителей, сановных и именитых, всех искусных наездников.
੨੩ਬਾਬਲ ਵਾਸੀਆਂ ਅਤੇ ਸਾਰੇ ਕਸਦੀਆਂ ਨੂੰ ਪਕੋਦ ਦੇਸ ਸ਼ੋਆ ਦੇਸ, ਕੋਅ ਦੇਸ ਅਤੇ ਉਹਨਾਂ ਦੇ ਨਾਲ ਸਾਰੇ ਅੱਸ਼ੂਰੀਆਂ ਨੂੰ, ਸਾਰੇ ਦੇ ਸਾਰੇ ਚੁਣਵੇਂ ਸੁੰਦਰ ਗੱਭਰੂਆਂ ਨੂੰ, ਸੂਬੇਦਾਰਾਂ, ਸ਼ਰੀਫਾਂ ਨੂੰ ਅਤੇ ਸਾਰੇ ਕਪਤਾਨਾਂ ਨੂੰ ਅਤੇ ਪ੍ਰਸਿੱਧ ਲੋਕਾਂ ਨੂੰ, ਜੋ ਸਾਰੇ ਦੇ ਸਾਰੇ ਘੋੜਿਆਂ ਤੇ ਸਵਾਰ ਹੁੰਦੇ ਹਨ
24 И придут на тебя с оружием, с конями и колесницами и с множеством народа, и обступят тебя кругом в латах, со щитами и в шлемах, и отдам им тебя на суд, и будут судить тебя своим судом.
੨੪ਅਤੇ ਉਹ ਜੰਗੀ ਸ਼ਸਤਰਾਂ, ਰਥਾਂ, ਛਕੜਿਆਂ ਅਤੇ ਲੋਕਾਂ ਦੀ ਸਭਾ ਨਾਲ ਤੇਰੇ ਉੱਤੇ ਚੜ੍ਹਾਈ ਕਰਨਗੇ ਅਤੇ ਢਾਲ਼, ਸੀਨਾ ਬੰਦ ਅਤੇ ਲੋਹੇ ਦਾ ਟੋਪ ਪਾ ਕੇ ਚਾਰੇ ਪਾਸਿਓਂ ਤੈਨੂੰ ਘੇਰ ਲੈਣਗੇ। ਮੈਂ ਨਿਆਂ ਉਹਨਾਂ ਨੂੰ ਸੌਂਪਾਂਗਾ ਅਤੇ ਉਹ ਆਪਣੇ ਨਿਆਂ ਅਨੁਸਾਰ ਤੇਰਾ ਨਿਆਂ ਕਰਨਗੇ।
25 И обращу ревность Мою против тебя, и поступят с тобою яростно: отрежут у тебя нос и уши, а остальное твое от меча падет; возьмут сыновей твоих и дочерей твоих, а остальное твое огнем будет пожрано;
੨੫ਮੈਂ ਆਪਣੀ ਅਣਖ ਨੂੰ ਤੇਰੇ ਵਿਰੁੱਧ ਦਿਆਂਗਾ ਅਤੇ ਉਹ ਕ੍ਰੋਧਵਾਨ ਹੋ ਕੇ ਤੇਰੇ ਨਾਲ ਵਰਤਣਗੇ। ਤੇਰਾ ਨੱਕ ਅਤੇ ਤੇਰਾ ਕੰਨ ਵੱਢ ਸੁੱਟਣਗੇ, ਅਤੇ ਤੇਰੇ ਰਹਿੰਦੇ ਲੋਕ ਤਲਵਾਰ ਨਾਲ ਵੱਢੇ ਜਾਣਗੇ। ਉਹ ਤੇਰੇ ਪੁੱਤਰਾਂ ਧੀਆਂ ਨੂੰ ਲੈ ਜਾਣਗੇ ਅਤੇ ਤੇਰੇ ਬਚਿਆਂ ਹੋਇਆਂ ਨੂੰ ਅੱਗ ਭੱਖ ਲਵੇਗੀ।
26 и снимут с тебя одежды твои, возьмут наряды твои.
੨੬ਉਹ ਤੇਰੇ ਕੱਪੜੇ ਲਾਹ ਲੈਣਗੇ ਅਤੇ ਤੇਰੇ ਸੁੰਦਰ ਗਹਿਣੇ ਲੁੱਟ ਲੈ ਜਾਣਗੇ।
27 И положу конец распутству твоему и блужению твоему, принесенному из земли Египетской, и не будешь обращать к ним глаз твоих, и о Египте уже не вспомнишь.
੨੭ਇਸ ਲਈ ਮੈਂ ਤੇਰੇ ਲੁੱਚਪੁਣੇ ਅਤੇ ਤੇਰੇ ਵਿਭਚਾਰ ਨੂੰ ਜੋ ਤੂੰ ਮਿਸਰ ਵਿੱਚੋਂ ਲਿਆਈ, ਮੁਕਾ ਦਿਆਂਗਾ, ਤਾਂ ਜੋ ਤੂੰ ਮੁੜ ਕੇ ਉਹਨਾਂ ਵੱਲ ਆਪਣੀ ਅੱਖ ਨਾ ਚੁੱਕੇਂਗੀ, ਨਾ ਫੇਰ ਮਿਸਰ ਨੂੰ ਚੇਤੇ ਕਰੇਂਗੀ।
28 Ибо так говорит Господь Бог: вот, Я предаю тебя в руки тех, которых ты возненавидела, в руки тех, от которых отвратилась душа твоя.
੨੮ਕਿਉਂ ਜੋ ਪ੍ਰਭੂ ਯਹੋਵਾਹ ਇਹ ਆਖਦਾ ਹੈ, ਵੇਖ, ਮੈਂ ਤੈਨੂੰ ਉਹਨਾਂ ਦੇ ਹੀ ਹੱਥ ਵਿੱਚ ਜਿਹਨਾਂ ਤੋਂ ਤੈਨੂੰ ਘਿਰਣਾ ਹੈ, ਹਾਂ, ਉਹਨਾਂ ਦੇ ਹੀ ਹੱਥਾਂ ਵਿੱਚ ਜਿਹਨਾਂ ਤੋਂ ਤੇਰੀ ਜਾਨ ਨੇ ਸੂਗ ਕੀਤੀ, ਦਿਆਂਗਾ।
29 И поступят с тобою жестоко, и возьмут у тебя все, нажитое трудами, и оставят тебя нагою и непокрытою, и открыта будет срамная нагота твоя, и распутство твое, и блудодейство твое.
੨੯ਉਹ ਤੇਰੇ ਨਾਲ ਘਿਰਣਾ ਦਾ ਵਰਤਾਓ ਕਰਨਗੇ ਅਤੇ ਤੇਰੀ ਸਾਰੀ ਮਿਹਨਤ ਜੋ ਤੂੰ ਇਕੱਠੀ ਕੀਤੀ ਹੈ, ਲੈ ਜਾਣਗੇ ਅਤੇ ਤੈਨੂੰ ਨੰਗਾ ਧੜੰਗਾ ਛੱਡ ਜਾਣਗੇ, ਇੱਥੋਂ ਤੱਕ ਕਿ ਤੇਰੇ ਵਿਭਚਾਰ ਦਾ ਨੰਗੇਜ਼ ਖੁੱਲ੍ਹ ਜਾਵੇਗਾ ਅਤੇ ਤੇਰਾ ਲੁੱਚਪੁਣਾ ਤੇ ਤੇਰੀ ਵਿਭਚਾਰੀ ਵੀ।
30 Это будет сделано с тобою за блудодейство твое с народами, которых идолами ты осквернила себя.
੩੦ਇਹ ਸਾਰੀਆਂ ਗੱਲਾਂ ਤੇਰੇ ਨਾਲ ਇਸ ਲਈ ਹੋਣਗੀਆਂ ਕਿ ਤੂੰ ਵਿਭਚਾਰ ਲਈ ਦੂਜੀਆਂ ਕੌਮਾਂ ਦੇ ਮਗਰ ਪਈ ਅਤੇ ਉਹਨਾਂ ਦੀਆਂ ਮੂਰਤਾਂ ਨਾਲ ਆਪਣੇ ਆਪ ਨੂੰ ਭਰਿਸ਼ਟ ਕੀਤਾ।
31 Ты ходила дорогою сестры твоей; за то и дам в руку тебе чашу ее.
੩੧ਤੂੰ ਆਪਣੀ ਭੈਣ ਦੇ ਰਾਹ ਤੇ ਚਲੀ, ਇਸ ਲਈ ਮੈਂ ਉਹ ਦਾ ਕਟੋਰਾ ਤੇਰੇ ਹੱਥ ਵਿੱਚ ਦਿਆਂਗਾ।
32 Так говорит Господь Бог: ты будешь пить чашу сестры твоей, глубокую и широкую, и подвергнешься посмеянию и позору, по огромной вместительности ее.
੩੨ਪ੍ਰਭੂ ਯਹੋਵਾਹ ਇਹ ਆਖਦਾ ਹੈ, ਤੂੰ ਆਪਣੀ ਭੈਣ ਦੇ ਕਟੋਰੇ ਵਿੱਚੋਂ ਜੋ ਡੂੰਘਾ ਅਤੇ ਚੌੜਾ ਹੈ ਪੀਵੇਂਗੀ, ਲੋਕ ਤੇਰੇ ਉੱਤੇ ਹੱਸਣਗੇ ਅਤੇ ਤੈਨੂੰ ਠੱਠੇ ਕਰਨਗੇ, ਕਿਉਂ ਜੋ ਉਸ ਕਟੋਰੇ ਵਿੱਚ ਪੀਣ ਲਈ ਹੈ।
33 Опьянения и горести будешь исполнена: чаша ужаса и опустошения - чаша сестры твоей, Самарии!
੩੩ਤੂੰ ਮਸਤੀ ਤੇ ਸੋਗ ਨਾਲ ਭਰ ਜਾਵੇਂਗੀ, ਹੈਰਾਨੀ ਅਤੇ ਉਜਾੜ ਦਾ ਕਟੋਰਾ ਹੈ।
34 И выпьешь ее, и осушишь, и черепки ее оближешь, и груди твои истерзаешь: ибо Я сказал это, говорит Господь Бог.
੩੪ਤੂੰ ਉਹ ਨੂੰ ਪੀਵੇਂਗੀ ਅਤੇ ਉਹ ਨੂੰ ਨਿਚੋੜੇਂਗੀ, ਉਹ ਦੀਆਂ ਠੀਕਰੀਆਂ ਵੀ ਚਬਾ ਜਾਵੇਂਗੀ ਅਤੇ ਆਪਣੀਆਂ ਛਾਤੀਆਂ ਪੁੱਟੇਂਗੀ। ਕਿਉਂ ਜੋ ਮੈਂ ਹੀ ਇਹ ਆਖਿਆ ਹੈ, ਪ੍ਰਭੂ ਯਹੋਵਾਹ ਦਾ ਵਾਕ ਹੈ।
35 Посему так говорит Господь Бог: так как ты забыла Меня и отвратилась от Меня, то и терпи за беззаконие твое и за блудодейство твое.
੩੫ਸੋ ਪ੍ਰਭੂ ਯਹੋਵਾਹ ਇਹ ਆਖਦਾ ਹੈ, ਤੂੰ ਮੈਨੂੰ ਭੁੱਲ ਗਈ ਅਤੇ ਮੈਨੂੰ ਆਪਣੀ ਪਿੱਠ ਪਿੱਛੇ ਸੁੱਟ ਦਿੱਤਾ, ਇਸ ਲਈ ਤੂੰ ਆਪਣੇ ਲੁੱਚਪੁਣੇ ਨੂੰ ਅਤੇ ਆਪਣੇ ਵਿਭਚਾਰ ਨੂੰ ਚੁੱਕ।
36 И сказал мне Господь: сын человеческий! хочешь ли судить Оголу и Оголиву? выскажи им мерзости их;
੩੬ਫੇਰ ਯਹੋਵਾਹ ਨੇ ਮੈਨੂੰ ਫ਼ਰਮਾਇਆ, ਹੇ ਮਨੁੱਖ ਦੇ ਪੁੱਤਰ, ਕੀ ਤੂੰ ਆਹਾਲਾਹ ਅਤੇ ਆਹਾਲੀਬਾਹ ਦਾ ਨਿਆਂ ਕਰੇਂਗਾ? ਤੂੰ ਉਹਨਾਂ ਦੇ ਘਿਣਾਉਣੇ ਕੰਮ ਉਹਨਾਂ ਨੂੰ ਦੱਸ।
37 ибо они прелюбо-действовали, и кровь на руках их, и с идолами своими прелюбодействовали, и сыновей своих, которых родили Мне, через огонь проводили в пищу им.
੩੭ਕਿਉਂ ਜੋ ਉਹਨਾਂ ਨੇ ਵਿਭਚਾਰ ਕੀਤਾ ਅਤੇ ਉਹਨਾਂ ਦੇ ਹੱਥ ਲਹੂ ਨਾਲ ਭਰੇ ਹਨ। ਹਾਂ, ਉਹਨਾਂ ਨੇ ਆਪਣੀਆਂ ਮੂਰਤੀਆਂ ਨਾਲ ਵਿਭਚਾਰ ਕੀਤਾ ਅਤੇ ਆਪਣੇ ਪੁੱਤਰਾਂ ਨੂੰ ਜੋ ਮੇਰੇ ਤੋਂ ਜੰਮੇ ਅੱਗ ਵਿੱਚੋਂ ਲੰਘਾਇਆ ਕਿ ਮੂਰਤੀਆਂ ਲਈ ਉਹ ਖਾਣਾ ਹੋਣ!
38 Еще вот что они делали Мне: оскверняли святилище Мое в тот же день, и нарушали субботы Мои;
੩੮ਇਸ ਤੋਂ ਬਿਨ੍ਹਾਂ ਉਹਨਾਂ ਨੇ ਮੇਰੇ ਨਾਲ ਇਹ ਕੀਤਾ ਕਿ ਉਸੇ ਦਿਨ ਉਹਨਾਂ ਨੇ ਮੇਰੇ ਪਵਿੱਤਰ ਸਥਾਨ ਨੂੰ ਭਰਿਸ਼ਟ ਕੀਤਾ ਅਤੇ ਮੇਰੇ ਸਬਤਾਂ ਨੂੰ ਪਲੀਤ ਕੀਤਾ।
39 потому что, когда они заколали детей своих для идолов своих, в тот же день приходили в святилище Мое, чтобы осквернять его: вот как поступали они в доме Моем!
੩੯ਕਿਉਂ ਜੋ ਜਦ ਉਹ ਆਪਣੇ ਪੁੱਤਰਾਂ ਨੂੰ ਆਪਣੀਆਂ ਮੂਰਤੀਆਂ ਦੇ ਲਈ ਵੱਢ ਚੁੱਕੇ, ਤਾਂ ਉਸੇ ਦਿਨ ਮੇਰੇ ਪਵਿੱਤਰ ਸਥਾਨ ਵਿੱਚ ਆ ਵੜੇ, ਤਾਂ ਜੋ ਉਹ ਨੂੰ ਪਲੀਤ ਕਰਨ ਅਤੇ ਵੇਖ, ਉਹਨਾਂ ਨੇ ਮੇਰੇ ਭਵਨ ਵਿੱਚ ਅਜਿਹਾ ਕੰਮ ਕੀਤਾ!
40 Кроме сего посылали за людьми, приходившими издалека; к ним отправляли послов, и вот, они приходили, и ты для них умывалась, сурьмила глаза твои и украшалась нарядами,
੪੦ਸਗੋਂ ਉਹਨਾਂ ਨੇ ਦੂਰ ਤੋਂ ਮਨੁੱਖ ਸੱਦੇ, ਜਿਹਨਾਂ ਦੇ ਕੋਲ ਦੂਤ ਭੇਜਿਆ ਅਤੇ ਵੇਖ, ਉਹ ਆਏ ਜਿਹਨਾਂ ਦੇ ਲਈ ਤੂੰ ਨ੍ਹਾਤੀ-ਧੋਤੀ, ਅੱਖਾਂ ਵਿੱਚ ਕੱਜਲ ਪਾਇਆ ਅਤੇ ਗਹਿਣਿਆਂ ਨਾਲ ਆਪਣੇ ਆਪ ਨੂੰ ਸ਼ਿੰਗਾਰਿਆ।
41 и садились на великолепное ложе, перед которым приготовляем был стол и на котором предлагала ты благовонные курения Мои и елей Мой.
੪੧ਤੂੰ ਸਜਾਏ ਹੋਏ ਪਲੰਘ ਤੇ ਬੈਠੀ ਅਤੇ ਉਹ ਦੇ ਅੱਗੇ ਮੇਜ਼ ਤਿਆਰ ਕੀਤੀ ਅਤੇ ਉਸ ਉੱਤੇ ਤੂੰ ਮੇਰਾ ਧੂਫ਼ ਅਤੇ ਤੇਲ ਰੱਖਿਆ।
42 И раздавался голос народа, ликовавшего у нее, и к людям из толпы народной вводимы были пьяницы из пустыни; и они возлагали на руки их запястья и на головы их красивые венки.
੪੨ਇੱਕ ਗਾਫ਼ਲਾਂ ਦੀ ਭੀੜ ਦੀ ਅਵਾਜ਼ ਉਹ ਦੇ ਨਾਲ ਸੀ, ਆਮ ਮਨੁੱਖਾਂ ਤੋਂ ਬਿਨਾਂ ਜੰਗਲ ਵਿੱਚੋਂ ਸ਼ਰਾਬੀ ਆਦਮੀਆਂ ਨੂੰ ਲਿਆਏ ਅਤੇ ਉਹਨਾਂ ਨੇ ਉਹਨਾਂ ਦੇ ਹੱਥ ਵਿੱਚ ਕੜੇ ਅਤੇ ਸਿਰਾਂ ਉੱਤੇ ਸੁੰਦਰ ਤਾਜ ਪਹਿਨਾਏ।
43 Тогда сказал Я об одряхлевшей в прелюбодействе: теперь кончатся блудодеяния ее вместе с нею.
੪੩ਤਦ ਮੈਂ ਉਹ ਦੇ ਬਾਰੇ ਜੋ ਵਿਭਚਾਰ ਕਰਦੇ-ਕਰਦੇ ਬੁੱਢੀ ਹੋ ਗਈ ਸੀ ਆਖਿਆ, ਹੁਣ ਇਹ ਲੋਕ ਉਹ ਦੇ ਨਾਲ ਵਿਭਚਾਰ ਕਰਨਗੇ ਤੇ ਉਹ ਇਹਨਾਂ ਦੇ ਨਾਲ।
44 Но приходили к ней, как приходят к жене блуднице, так приходили к Оголе и Оголиве, к распутным женам.
੪੪ਉਹ ਉਸ ਦੇ ਕੋਲ ਇਸ ਤਰ੍ਹਾਂ ਗਏ ਜਿਵੇਂ ਕੋਈ ਮਨੁੱਖ ਕਿਸੇ ਵਿਭਚਾਰਨ ਔਰਤ ਕੋਲ ਜਾਂਦਾ ਹੈ। ਓਵੇਂ ਹੀ ਉਹ ਆਹਾਲਾਹ ਅਤੇ ਆਹਾਲੀਬਾਹ ਲੁੱਚੜ ਔਰਤਾਂ ਦੇ ਕੋਲ ਗਏ।
45 Но мужи праведные будут судить их; они будут судить их судом прелюбодейц и судом проливающих кровь, потому что они прелюбодейки, и у них кровь на руках.
੪੫ਪਰ ਧਰਮੀ ਮਨੁੱਖ ਉਹਨਾਂ ਦਾ ਨਿਆਂ ਕਰਨਗੇ, ਜਿਹੜਾ ਵਿਭਚਾਰਨਾਂ ਅਤੇ ਲਹੂ ਵਹਾਉਣ ਵਾਲੀਆਂ ਔਰਤਾਂ ਲਈ ਦਿੱਤਾ ਜਾਂਦਾ ਹੈ, ਕਿਉਂ ਜੋ ਉਹ ਵਿਭਚਾਰਨੀਆਂ ਹਨ ਅਤੇ ਉਹਨਾਂ ਦੇ ਹੱਥ ਲਹੂ ਨਾਲ ਭਰੇ ਹਨ।
46 Ибо так сказал Господь Бог: созвать на них собрание и предать их озлоблению и грабежу.
੪੬ਕਿਉਂ ਜੋ ਪ੍ਰਭੂ ਯਹੋਵਾਹ ਇਹ ਆਖਦਾ ਹੈ, ਮੈਂ ਉਹਨਾਂ ਉੱਤੇ ਇੱਕ ਦਲ ਚੜ੍ਹਾ ਲਿਆਵਾਂਗਾ ਅਤੇ ਉਹਨਾਂ ਨੂੰ ਹੌਲ ਅਤੇ ਲੁੱਟ ਜ਼ਰੂਰ ਬਣਾਵਾਂਗਾ
47 И собрание побьет их камнями, и изрубит их мечами своими, и убьет сыновей их и дочерей их, и домы их сожжет огнем.
੪੭ਅਤੇ ਉਹ ਦਲ ਉਹਨਾਂ ਨੂੰ ਪੱਥਰਾਂ ਨਾਲ ਮਾਰ ਦੇਵੇਗਾ ਅਤੇ ਆਪਣੀਆਂ ਤਲਵਾਰਾਂ ਨਾਲ ਉਹਨਾਂ ਨੂੰ ਵੱਢੇਗਾ, ਉਹਨਾਂ ਦੇ ਪੁੱਤਰਾਂ ਧੀਆਂ ਨੂੰ ਮਾਰ ਦੇਵੇਗਾ ਅਤੇ ਉਹਨਾਂ ਦੇ ਘਰਾਂ ਨੂੰ ਅੱਗ ਨਾਲ ਫੂਕ ਸੁੱਟੇਗਾ।
48 Так положу конец распутству на сей земле, и все женщины примут урок, и не будут делать срамных дел подобно вам;
੪੮ਇਸ ਤਰ੍ਹਾਂ ਮੈਂ ਦੇਸ ਵਿੱਚੋਂ ਲੁੱਚਪੁਣੇ ਨੂੰ ਮੁਕਾਵਾਂਗਾ, ਤਾਂ ਜੋ ਸਾਰੀਆਂ ਔਰਤਾਂ ਸਿੱਖਿਆ ਪ੍ਰਾਪਤ ਕਰਨ ਅਤੇ ਤੁਹਾਡੇ ਵਾਂਗੂੰ ਲੁੱਚਪੁਣਾ ਨਾ ਕਰਨ
49 и возложат на вас ваше распутство, и понесете наказание за грехи с идолами вашими, и узнаете, что Я Господь Бог.
੪੯ਅਤੇ ਉਹ ਤੁਹਾਡੇ ਲੁੱਚਪੁਣੇ ਦਾ ਬਦਲਾ ਤੁਹਾਨੂੰ ਦੇਣਗੇ ਅਤੇ ਤੁਸੀਂ ਆਪਣੀਆਂ ਮੂਰਤੀਆਂ ਦੇ ਪਾਪਾਂ ਦੀ ਸਜ਼ਾ ਭੋਗੋਗੀਆਂ, ਤਾਂ ਜੋ ਤੁਸੀਂ ਜਾਣੋ ਕਿ ਪ੍ਰਭੂ ਯਹੋਵਾਹ ਮੈਂ ਹੀ ਹਾਂ!