< Ездра 10 >
1 Когда так молился Ездра и исповедывался, плача и повергаясь пред домом Божиим, стеклось к нему весьма большое собрание Израильтян, мужчин и женщин и детей, потому что и народ много плакал.
੧ਜਦ ਅਜ਼ਰਾ ਨੇ ਪਰਮੇਸ਼ੁਰ ਦੇ ਭਵਨ ਦੇ ਅੱਗੇ ਡਿੱਗ ਕੇ ਪ੍ਰਾਰਥਨਾ ਕੀਤੀ ਅਤੇ ਰੋ-ਰੋ ਕੇ ਪਾਪਾਂ ਦਾ ਇਕਰਾਰ ਕੀਤਾ ਤਾਂ ਇਸਰਾਏਲ ਵਿੱਚੋਂ ਪੁਰਖਾਂ, ਇਸਤਰੀਆਂ ਅਤੇ ਬੱਚਿਆਂ ਦੀ ਇੱਕ ਬਹੁਤ ਵੱਡੀ ਸਭਾ ਉਸ ਦੇ ਕੋਲ ਇਕੱਠੀ ਹੋ ਗਈ ਅਤੇ ਲੋਕ ਫੁੱਟ-ਫੁੱਟ ਕੇ ਰੋਂਦੇ ਸਨ।
2 И отвечал Шехания, сын Иехиила из сыновей Еламовых, и сказал Ездре: мы сделали преступление пред Богом нашим, что взяли себе жен иноплеменных из народов земли, но есть еще надежда для Израиля в этом деле;
੨ਤਦ ਏਲਾਮ ਦੇ ਪੁੱਤਰਾਂ ਵਿੱਚੋਂ, ਯਹੀਏਲ ਦੇ ਪੁੱਤਰ ਸ਼ਕਨਯਾਹ ਨੇ ਅਜ਼ਰਾ ਨੂੰ ਕਿਹਾ, “ਅਸੀਂ ਇਸ ਦੇਸ਼ ਦੇ ਲੋਕਾਂ ਵਿੱਚੋਂ ਗੈਰ-ਕੌਮੀ ਇਸਤਰੀਆਂ ਨਾਲ ਵਿਆਹ ਕਰਕੇ ਆਪਣੇ ਪਰਮੇਸ਼ੁਰ ਨਾਲ ਧੋਖਾ ਤਾਂ ਕੀਤਾ ਹੈ, ਪਰ ਇਸ ਸਥਿਤੀ ਵਿੱਚ ਵੀ ਇਸਰਾਏਲ ਦੇ ਲਈ ਇੱਕ ਉਮੀਦ ਹੈ।
3 заключим теперь завет с Богом нашим, что, по совету господина моего и благоговеющих пред заповедями Бога нашего, мы отпустим от себя всех жен и детей, рожденных ими, - и да будет по закону!
੩ਹੁਣ ਅਸੀਂ ਆਪਣੇ ਪਰਮੇਸ਼ੁਰ ਨਾਲ ਇੱਕ ਨੇਮ ਬੰਨ੍ਹੀਏ ਅਤੇ ਇਨ੍ਹਾਂ ਸਾਰੀਆਂ ਇਸਤਰੀਆਂ ਅਤੇ ਇਨ੍ਹਾਂ ਦੇ ਬੱਚਿਆਂ ਨੂੰ, ਪਰਮੇਸ਼ੁਰ ਦੀ ਆਗਿਆ ਅਤੇ ਉਨ੍ਹਾਂ ਦੀ ਸਲਾਹ ਨਾਲ ਜਿਹੜੇ ਸਾਡੇ ਪਰਮੇਸ਼ੁਰ ਦੇ ਹੁਕਮ ਤੋਂ ਕੰਬਦੇ ਹਨ, ਆਪਣੇ ਵਿੱਚੋਂ ਕੱਢ ਦੇਈਏ ਅਤੇ ਇਹ ਕੰਮ ਬਿਵਸਥਾ ਦੇ ਅਨੁਸਾਰ ਕੀਤਾ ਜਾਵੇ।
4 Встань, потому что это твое дело, и мы с тобою: ободрись и действуй!
੪ਉੱਠ, ਕਿਉਂ ਜੋ ਹੁਣ ਇਹ ਗੱਲ ਤੇਰੇ ਹੱਥ ਵਿੱਚ ਹੈ ਅਤੇ ਅਸੀਂ ਤੇਰੇ ਨਾਲ ਹਾਂ, ਇਸ ਲਈ ਤਕੜਾ ਹੋ ਕੇ ਇਹ ਕੰਮ ਕਰ!”
5 И встал Ездра, и велел начальствующим над священниками, левитами и всем Израилем дать клятву, что они сделают так. И они дали клятву.
੫ਤਦ ਅਜ਼ਰਾ ਉੱਠਿਆ ਅਤੇ ਜਾਜਕਾਂ, ਲੇਵੀਆਂ ਅਤੇ ਸਾਰੇ ਇਸਰਾਏਲੀਆਂ ਨੂੰ ਸਹੁੰ ਦਿੱਤੀ ਕਿ ਅਸੀਂ ਇਸੇ ਬਚਨ ਦੇ ਅਨੁਸਾਰ ਇਹ ਕੰਮ ਕਰਾਂਗੇ ਅਤੇ ਉਨ੍ਹਾਂ ਨੇ ਉਸੇ ਤਰ੍ਹਾਂ ਸਹੁੰ ਖਾਧੀ।
6 И встал Ездра и пошел от дома Божия в жилище Иоханана, сына Елияшивова, и пришел туда. Хлеба он не ел и воды не пил, потому что плакал о преступлении переселенцев.
੬ਤਾਂ ਅਜ਼ਰਾ ਪਰਮੇਸ਼ੁਰ ਦੇ ਭਵਨ ਦੇ ਅੱਗਿਓਂ ਉੱਠਿਆ ਅਤੇ ਅਲਯਾਸ਼ੀਬ ਦੇ ਪੁੱਤਰ ਯਹੋਹਾਨਾਨ ਦੀ ਕੋਠੜੀ ਵਿੱਚ ਗਿਆ, ਅਤੇ ਉੱਥੇ ਜਾ ਕੇ ਨਾ ਰੋਟੀ ਖਾਧੀ ਤੇ ਨਾ ਪਾਣੀ ਪੀਤਾ, ਕਿਉਂ ਜੋ ਉਹ ਗ਼ੁਲਾਮੀ ਤੋਂ ਮੁੜ ਕੇ ਆਏ ਹੋਏ ਲੋਕਾਂ ਦੇ ਧੋਖੇ ਦੇ ਕਾਰਨ ਰੋਂਦਾ ਰਿਹਾ।
7 И объявили в Иудее и в Иерусалиме всем бывшим в плену, чтоб они собрались в Иерусалим;
੭ਤਾਂ ਉਨ੍ਹਾਂ ਨੇ ਯਹੂਦਾਹ ਤੇ ਯਰੂਸ਼ਲਮ ਵਿੱਚ ਗ਼ੁਲਾਮੀ ਤੋਂ ਮੁੜ ਕੇ ਆਏ ਹੋਏ ਸਾਰੇ ਲੋਕਾਂ ਲਈ ਮੁਨਾਦੀ ਕਰਵਾਈ ਕਿ ਉਹ ਯਰੂਸ਼ਲਮ ਵਿੱਚ ਇਕੱਠੇ ਹੋ ਜਾਣ।
8 а кто не придет чрез три дня, на все имение того, по определению начальствующих и старейшин, будет положено заклятие, и сам он будет отлучен от общества переселенцев.
੮ਅਤੇ ਜੋ ਕੋਈ ਹਾਕਮਾਂ ਅਤੇ ਬਜ਼ੁਰਗਾਂ ਦੀ ਸਲਾਹ ਅਨੁਸਾਰ ਤਿੰਨ ਦਿਨਾਂ ਵਿੱਚ ਨਾ ਆਵੇ, ਉਸ ਦਾ ਸਾਰਾ ਮਾਲ-ਧਨ ਨਾਸ ਕੀਤਾ ਜਾਵੇਗਾ ਅਤੇ ਉਸ ਨੂੰ ਗ਼ੁਲਾਮੀ ਤੋਂ ਮੁੜੇ ਹੋਇਆਂ ਦੀ ਸਭਾ ਵਿੱਚੋਂ ਛੇਕਿਆ ਜਾਵੇਗਾ।
9 И собрались все жители Иудеи и земли Вениаминовой в Иерусалим в три дня. Это было в девятом месяце, в двадцатый день месяца. И сидел весь народ на площади у дома Божия, дрожа как по этому делу, так и от дождей.
੯ਤਾਂ ਯਹੂਦਾਹ ਅਤੇ ਬਿਨਯਾਮੀਨ ਦੇ ਸਾਰੇ ਮਨੁੱਖ ਤਿੰਨ ਦਿਨਾਂ ਦੇ ਵਿੱਚ ਯਰੂਸ਼ਲਮ ਵਿੱਚ ਇਕੱਠੇ ਹੋਏ। ਇਹ ਨੌਵੇਂ ਮਹੀਨੇ ਦੀ ਵੀਹ ਤਾਰੀਖ਼ ਸੀ ਅਤੇ ਸਾਰੀ ਪਰਜਾ ਪਰਮੇਸ਼ੁਰ ਦੇ ਭਵਨ ਦੇ ਵਿਹੜੇ ਵਿੱਚ ਬੈਠੀ ਹੋਈ, ਇਸ ਗੱਲ ਦੇ ਕਾਰਨ ਅਤੇ ਤੇਜ਼ ਮੀਂਹ ਦੇ ਕਾਰਨ ਕੰਬਦੀ ਸੀ।
10 И встал Ездра священник и сказал им: вы сделали преступление, взяв себе жен иноплеменных, и тем увеличили вину Израиля.
੧੦ਤਦ ਅਜ਼ਰਾ ਜਾਜਕ ਉੱਠਿਆ ਅਤੇ ਉਨ੍ਹਾਂ ਨੂੰ ਕਿਹਾ, “ਤੁਸੀਂ ਧੋਖਾ ਕੀਤਾ ਹੈ, ਅਤੇ ਗੈਰ-ਕੌਮੀ ਇਸਤਰੀਆਂ ਨਾਲ ਵਿਆਹ ਕਰਕੇ ਇਸਰਾਏਲ ਦੇ ਦੋਸ਼ ਨੂੰ ਵਧਾਇਆ ਹੈ।
11 Итак покайтесь в сем пред Господом Богом отцов ваших, и исполните волю Его, и отлучите себя от народов земли и от жен иноплеменных.
੧੧ਹੁਣ ਤੁਸੀਂ ਯਹੋਵਾਹ, ਆਪਣੇ ਪੁਰਖਿਆਂ ਦੇ ਪਰਮੇਸ਼ੁਰ ਅੱਗੇ, ਆਪਣੇ ਪਾਪਾਂ ਦਾ ਇਕਰਾਰ ਕਰੋ ਅਤੇ ਉਸ ਦੀ ਇੱਛਾ ਪੂਰੀ ਕਰੋ ਅਤੇ ਇਸ ਦੇਸ਼ ਦੇ ਲੋਕਾਂ ਤੋਂ ਅਤੇ ਗੈਰ-ਕੌਮੀ ਇਸਤਰੀਆਂ ਤੋਂ ਅਲੱਗ ਹੋ ਜਾਓ।”
12 И отвечало все собрание, и сказало громким голосом: как ты сказал, так и сделаем.
੧੨ਤਾਂ ਸਾਰੀ ਸਭਾ ਨੇ ਉੱਤਰ ਦਿੱਤਾ ਅਤੇ ਉੱਚੀ ਅਵਾਜ਼ ਨਾਲ ਕਿਹਾ, “ਇਸੇ ਤਰ੍ਹਾਂ ਹੀ ਹੋਵੇਗਾ! ਜਿਵੇਂ ਤੁਸੀਂ ਕਿਹਾ ਹੈ ਅਸੀਂ ਉਸੇ ਤਰ੍ਹਾਂ ਹੀ ਕਰਾਂਗੇ!
13 Однако же народ многочислен и время теперь дождливое, и нет возможности стоять на улице. Да и это дело не одного дня и не двух, потому что мы много в этом деле погрешили.
੧੩ਪਰ ਲੋਕ ਬਹੁਤ ਸਾਰੇ ਹਨ ਅਤੇ ਇਹ ਮੀਂਹ ਦਾ ਮੌਸਮ ਹੈ, ਇਸ ਕਾਰਨ ਅਸੀਂ ਬਾਹਰ ਨਹੀਂ ਖਲੋ ਸਕਦੇ! ਨਾਲੇ ਇਹ ਇੱਕ ਜਾਂ ਦੋ ਦਿਨ ਦਾ ਕੰਮ ਨਹੀਂ ਹੈ, ਕਿਉਂ ਜੋ ਅਸੀਂ ਇਸ ਗੱਲ ਵਿੱਚ ਵੱਡਾ ਅਪਰਾਧ ਕੀਤਾ ਹੈ!
14 Пусть наши начальствующие заступят место всего общества, и все в городах наших, которые взяли жен иноплеменных, пусть приходят сюда в назначенные времена и с ними старейшины каждого города и судьи его, доколе не отвратится от нас пылающий гнев Бога нашего за это дело.
੧੪ਹੁਣ ਸਾਰੀ ਸਭਾ ਦੇ ਵੱਲੋਂ ਸਾਡੇ ਹਾਕਮ ਕੰਮ ਕਰਨ ਅਤੇ ਸਾਡੇ ਸ਼ਹਿਰਾਂ ਵਿੱਚੋਂ ਉਹ ਸਾਰੇ, ਜਿਨ੍ਹਾਂ ਨੇ ਗੈਰ-ਕੌਮੀ ਇਸਤਰੀਆਂ ਨਾਲ ਵਿਆਹ ਕੀਤਾ ਹੈ ਠਹਿਰਾਏ ਹੋਏ ਸਮੇਂ ਉੱਤੇ ਆਉਣ, ਅਤੇ ਉਨ੍ਹਾਂ ਦੇ ਨਾਲ ਉਨ੍ਹਾਂ ਦੇ ਸ਼ਹਿਰ ਦੇ ਬਜ਼ੁਰਗ ਅਤੇ ਨਿਆਈਂ ਵੀ ਆਉਣ, ਜਦ ਤੱਕ ਕਿ ਸਾਡੇ ਪਰਮੇਸ਼ੁਰ ਦਾ ਕ੍ਰੋਧ ਜੋ ਇਸ ਗੱਲ ਦੇ ਕਾਰਨ ਹੈ, ਸਾਡੇ ਤੋਂ ਮੁੜ ਨਾ ਜਾਵੇ।”
15 Тогда Ионафан, сын Асаила, и Яхзеия, сын Фиквы, стали над этим делом, и Мешуллам и Шавфай левит были помощниками им.
੧੫ਸਿਰਫ਼ ਅਸਾਹੇਲ ਦਾ ਪੁੱਤਰ ਯੋਨਾਥਾਨ ਅਤੇ ਤਿਕਵਾਹ ਦਾ ਪੁੱਤਰ ਯਹਜ਼ਯਾਹ ਇਸ ਗੱਲ ਦੇ ਵਿਰੁੱਧ ਉੱਠੇ, ਅਤੇ ਮਸ਼ੁੱਲਾਮ ਤੇ ਸ਼ਬਥਈ ਲੇਵੀਆਂ ਨੇ ਉਨ੍ਹਾਂ ਦੀ ਸਹਾਇਤਾ ਕੀਤੀ
16 И сделали так вышедшие из плена. И отделены на это Ездра священник, главы поколений, от каждого поколения их, и все они названы поименно. И сделали они заседание в первый день десятого месяца, для исследования сего дела;
੧੬ਪਰ ਗ਼ੁਲਾਮੀ ਤੋਂ ਮੁੜੇ ਹੋਏ ਲੋਕਾਂ ਨੇ ਉਸੇ ਤਰ੍ਹਾਂ ਹੀ ਕੀਤਾ। ਤਦ ਅਜ਼ਰਾ ਜਾਜਕ ਅਤੇ ਬਜ਼ੁਰਗਾਂ ਦੇ ਘਰਾਣਿਆਂ ਦੇ ਕਈ ਆਗੂ, ਆਪੋ ਆਪਣੇ ਬਜ਼ੁਰਗਾਂ ਦੇ ਘਰਾਣਿਆਂ ਅਨੁਸਾਰ ਆਪਣੇ ਨਾਮ ਲਿਖਾ ਕੇ ਅਲੱਗ ਹੋਏ ਅਤੇ ਇਸ ਗੱਲ ਦੀ ਜਾਂਚ-ਪੜਤਾਲ ਕਰਨ ਲਈ ਦਸਵੇਂ ਮਹੀਨੇ ਦੀ ਪਹਿਲੀ ਤਾਰੀਖ਼ ਨੂੰ ਬੈਠ ਗਏ।
17 и окончили исследование о всех, которые взяли жен иноплеменных, к первому дню первого месяца.
੧੭ਅਤੇ ਪਹਿਲੇ ਮਹੀਨੇ ਦੀ ਪਹਿਲੀ ਤਾਰੀਖ਼ ਤੱਕ ਉਨ੍ਹਾਂ ਨੇ ਉਹਨਾਂ ਸਾਰਿਆਂ ਮਨੁੱਖਾਂ ਦੀ ਜਾਂਚ-ਪੜਤਾਲ ਕੱਢ ਲਈ ਜਿਨ੍ਹਾਂ ਨੇ ਗੈਰ-ਕੌਮੀ ਇਸਤਰੀਆਂ ਨਾਲ ਵਿਆਹ ਕਰ ਲਿਆ ਸੀ।
18 И нашлись из сыновей священнических, которые взяли жен иноплеменных, - из сыновей Иисуса, сына Иоседекова, и братьев его: Маасея, Елиезер, Иарив и Гедалия;
੧੮ਅਤੇ ਜਾਜਕਾਂ ਦੇ ਪੁੱਤਰਾਂ ਵਿੱਚੋਂ ਜਿਨ੍ਹਾਂ ਨੇ ਗੈਰ-ਕੌਮੀ ਇਸਤਰੀਆਂ ਨਾਲ ਵਿਆਹ ਕੀਤਾ ਸੀ, ਉਹ ਇਹ ਸਨ: ਯੋਸਾਦਾਕ ਦੇ ਪੁੱਤਰ ਯੇਸ਼ੂਆ ਦੇ ਪੁੱਤਰਾਂ ਵਿੱਚੋਂ ਅਤੇ ਉਸ ਦੇ ਭਰਾ ਮਅਸ਼ੇਯਾਹ ਤੇ ਅਲੀਅਜ਼ਰ ਤੇ ਯਾਰੀਬ ਤੇ ਗਦਲਯਾਹ।
19 и они дали руки свои во уверение, что отпустят жен своих, и что они повинны принести в жертву овна за свою вину;
੧੯ਉਨ੍ਹਾਂ ਨੇ ਆਪਣੀਆਂ ਪਤਨੀਆਂ ਨੂੰ ਕੱਢ ਦੇਣ ਦਾ ਬਚਨ ਦਿੱਤਾ, ਅਤੇ ਦੋਸ਼ੀ ਹੋਣ ਦੇ ਕਾਰਨ ਇੱਜੜ ਵਿੱਚੋਂ ਆਪਣੇ-ਆਪਣੇ ਲਈ ਇੱਕ-ਇੱਕ ਭੇਡੂ ਦੋਸ਼ ਦੀ ਬਲੀ ਲਈ ਚੜ੍ਹਾਇਆ।
20 и из сыновей Иммера: Хананий и Зевадия;
੨੦ਅਤੇ ਇੰਮੇਰ ਦੇ ਪੁੱਤਰਾਂ ਵਿੱਚੋਂ - ਹਨਾਨੀ ਤੇ ਜ਼ਬਦਯਾਹ।
21 и из сыновей Харима: Маасея, Елия, Шемаия, Иехиил и Уззия;
੨੧ਅਤੇ ਹਾਰੀਮ ਦੇ ਪੁੱਤਰਾਂ ਵਿੱਚੋਂ - ਮਅਸ਼ੇਯਾਹ ਤੇ ਏਲੀਯਾਹ ਤੇ ਸ਼ਮਅਯਾਹ ਤੇ ਯਹੀਏਲ ਤੇ ਉੱਜ਼ੀਯਾਹ
22 и из сыновей Пашхура: Елиоенай, Маасея, Исмаил, Нафанаил, Иозавад и Эласа;
੨੨ਅਤੇ ਪਸ਼ਹੂਰ ਦੇ ਪੁੱਤਰਾਂ ਵਿੱਚੋਂ ਅਲਯੋਏਨਈ, ਮਅਸ਼ੇਯਾਹ, ਇਸਮਾਏਲ, ਨਥਨਏਲ, ਯੋਜ਼ਾਬਾਦ ਤੇ ਅਲਾਸਾਹ
23 и из левитов: Иозавад, Шимей и Келаия, он же Клита, Пафахия, Иуда и Елиезер;
੨੩ਅਤੇ ਲੇਵੀਆਂ ਵਿੱਚੋਂ - ਯੋਜ਼ਾਬਾਦ ਤੇ ਸ਼ਿਮਈ ਤੇ ਕੇਲਾਯਾਹ ਜੋ ਕਲੀਟਾ ਵੀ ਹੈ, ਪਥਹਯਾਹ, ਯਹੂਦਾਹ ਤੇ ਅਲੀਅਜ਼ਰ।
24 и из певцов: Елияшив; и из привратников: Шаллум, Телем и Урий;
੨੪ਅਤੇ ਗਾਇਕਾਂ ਵਿੱਚੋਂ - ਅਲਯਾਸ਼ੀਬ ਅਤੇ ਦਰਬਾਨਾਂ ਵਿੱਚੋਂ - ਸ਼ੱਲੂਮ ਤੇ ਤਲਮ ਤੇ ਊਰੀ।
25 а из Израильтян, - из сыновей Пароша: Рамаия, Иззия, Малхия, Миямин, Елеазар, Малхия и Венаия;
੨੫ਅਤੇ ਇਸਰਾਏਲ ਵਿੱਚੋਂ - ਪਰੋਸ਼ ਦੇ ਪੁੱਤਰਾਂ ਵਿੱਚੋਂ - ਰਮਯਾਹ, ਯਿਜ਼ਯਾਹ, ਮਲਕੀਯਾਹ, ਮੀਯਾਮੀਨ, ਅਲਆਜ਼ਾਰ, ਮਲਕੀਯਾਹ ਤੇ ਬਨਾਯਾਹ
26 и из сыновей Елама: Матфания, Захария, Иехиел, Авдий, Иремоф и Елия;
੨੬ਅਤੇ ਏਲਾਮ ਦੇ ਪੁੱਤਰਾਂ ਵਿੱਚੋਂ - ਮੱਤਨਯਾਹ, ਜ਼ਕਰਯਾਹ, ਯਹੀਏਲ, ਅਬਦੀ, ਯਿਰੇਮੋਥ ਤੇ ਏਲੀਯਾਹ
27 и из сыновей Заффу: Елиоенай, Елияшив, Матфания, Иремоф, Завад и Азиса;
੨੭ਅਤੇ ਜ਼ੱਤੂ ਦੇ ਪੁੱਤਰਾਂ ਵਿੱਚੋਂ - ਅਲਯੋਏਨਈ, ਅਲਯਾਸ਼ੀਬ, ਮੱਤਨਯਾਹ, ਯਿਰੇਮੋਥ, ਜ਼ਾਬਾਦ ਤੇ ਅਜ਼ੀਜ਼ਾ
28 и из сыновей Бевая: Иоханан, Ханания, Забвай и Афлай;
੨੮ਅਤੇ ਬੇਬਾਈ ਦੇ ਪੁੱਤਰਾਂ ਵਿੱਚੋਂ - ਯਹੋਹਾਨਾਨ, ਹਨਨਯਾਹ, ਜ਼ੱਬਈ, ਅਥਲਈ
29 и из сыновей Вания: Мешуллам, Маллух, Адая, Иашув, Шеал и Иерамоф;
੨੯ਅਤੇ ਬਾਨੀ ਦੇ ਪੁੱਤਰਾਂ ਵਿੱਚੋਂ - ਮਸ਼ੁੱਲਾਮ, ਮੱਲੂਕ, ਅਦਾਯਾਹ, ਯਾਸ਼ੂਬ, ਸ਼ਆਲ ਤੇ ਰਾਮੋਥ
30 и из сыновей Пахаф-Моава: Адна, Хелал, Венаия, Маасея, Матфания, Веселеил, Биннуй и Манассия;
੩੦ਅਤੇ ਪਹਥ-ਮੋਆਬ ਦੇ ਪੁੱਤਰਾਂ ਵਿੱਚੋਂ - ਅਦਨਾ ਤੇ ਕਲਾਲ, ਬਨਾਯਾਹ ਮਅਸ਼ੇਯਾਹ, ਮੱਤਨਯਾਹ, ਬਸਲੇਲ, ਬਿੰਨੂਈ ਤੇ ਮਨੱਸ਼ਹ
31 и из сыновей Харима: Елиезер, Ишшия, Малхия, Шемаия, Симеон,
੩੧ਹਾਰੀਮ ਦੇ ਪੁੱਤਰਾਂ ਵਿੱਚੋਂ - ਅਲੀਅਜ਼ਰ, ਯਿੱਸ਼ੀਯਾਹ, ਮਲਕੀਯਾਹ, ਸ਼ਮਅਯਾਹ, ਸ਼ਿਮਓਨ
32 Вениамин, Маллух, Шемария;
੩੨ਬਿਨਯਾਮੀਨ, ਮੱਲੂਕ ਸ਼ਮਰਯਾਹ
33 и из сыновей Хашума: Мафнай, Мафафа, Завад, Елифелет, Иеремай, Манассия и Шимей;
੩੩ਹਾਸ਼ੁਮ ਦੇ ਪੁੱਤਰਾਂ ਵਿੱਚੋਂ - ਮਤਨਈ, ਮਤੱਤਾਹ, ਜ਼ਾਬਾਦ, ਅਲੀਫ਼ਾਲਟ, ਯਰੇਮਈ, ਮਨੱਸ਼ਹ ਸ਼ਿਮਈ,
34 и из сыновей Вания: Маадай, Амрам и Уел,
੩੪ਬਾਨੀ ਦੇ ਪੁੱਤਰਾਂ ਵਿੱਚੋਂ - ਮਅਦਈ, ਅਮਰਾਮ ਤੇ ਊਏਲ,
35 Бенаия, Бидья, Келуги,
੩੫ਬਨਾਯਾਹ, ਬੇਦਯਾਹ, ਕਲੂਹੀ,
36 Ванея, Меремоф, Елиашив,
੩੬ਵਨਯਾਹ, ਮਰੇਮੋਥ, ਅਲਯਾਸ਼ੀਬ,
37 Матфания, Мафнай, Иаасай,
੩੭ਮੱਤਨਯਾਹ, ਮਤਨਈ, ਤੇ ਯਅਸਾਈ,
੩੮ਅਤੇ ਬਾਨੀ ਤੇ ਬਿੰਨੂਈ, ਸ਼ਿਮਈ,
39 Шелемия, Нафан, Адаия,
੩੯ਅਤੇ ਸ਼ਲਮਯਾਹ, ਨਾਥਾਨ ਤੇ ਅਦਾਯਾਹ
40 Махнадбай, Шашай, Шарай,
੪੦ਮਕਦਨਬਈ, ਸ਼ਾਸ਼ਈ, ਸ਼ਾਰਈ,
41 Азариел, Шелемиягу, Шемария,
੪੧ਅਜ਼ਰੇਲ ਤੇ ਸ਼ਲਮਯਾਹ, ਸ਼ਮਰਯਾਹ,
42 Шаллум, Амария и Иосиф;
੪੨ਸ਼ੱਲੂਮ, ਅਮਰਯਾਹ, ਯੂਸੁਫ਼
43 и из сыновей Нево: Иеиел, Матфифия, Завад, Зевина, Иаддай, Иоель и Бенаия.
੪੩ਨਬੋ ਦੇ ਪੁੱਤਰਾਂ ਵਿੱਚੋਂ - ਯਈਏਲ, ਮੱਤਿਥਯਾਹ, ਜ਼ਾਬਾਦ, ਜ਼ਬੀਨਾ, ਯੱਦਈ, ਯੋਏਲ ਤੇ ਬਨਾਯਾਹ
44 Все сии взяли за себя жен иноплеменных, и некоторые из сих жен родили им детей.
੪੪ਇਹਨਾਂ ਸਾਰਿਆਂ ਨੇ ਗੈਰ-ਕੌਮੀ ਇਸਤਰੀਆਂ ਵਿਆਹ ਲਈਆਂ ਸਨ ਅਤੇ ਉਨ੍ਹਾਂ ਵਿੱਚੋਂ ਕਈ ਇਸਤਰੀਆਂ ਦੇ ਬੱਚੇ ਵੀ ਸਨ।