< Бытие 30 >
1 И увидела Рахиль, что она не рождает детей Иакову, и позавидовала Рахиль сестре своей, и сказала Иакову: дай мне детей, а если не так, я умираю.
੧ਜਦ ਰਾਖ਼ੇਲ ਨੇ ਵੇਖਿਆ ਕਿ ਮੈਂ ਯਾਕੂਬ ਲਈ ਸੰਤਾਨ ਨਹੀਂ ਜਣਦੀ ਤਾਂ ਰਾਖ਼ੇਲ ਆਪਣੀ ਭੈਣ ਤੋਂ ਈਰਖਾ ਕਰਨ ਲੱਗ ਪਈ ਅਤੇ ਯਾਕੂਬ ਨੂੰ ਆਖਿਆ, ਮੈਨੂੰ ਪੁੱਤਰ ਦੇ ਨਹੀਂ ਤਾਂ ਮੈਂ ਮਰ ਜਾਂਵਾਂਗੀ।
2 Иаков разгневался на Рахиль и сказал ей: разве я Бог, Который не дал тебе плода чрева?
੨ਤਦ ਯਾਕੂਬ ਦਾ ਗੁੱਸਾ ਰਾਖ਼ੇਲ ਉੱਤੇ ਭੜਕਿਆ ਅਤੇ ਉਸ ਨੇ ਆਖਿਆ, ਕੀ ਮੈਂ ਪਰਮੇਸ਼ੁਰ ਦੀ ਥਾਂ ਹਾਂ, ਜਿਸ ਨੇ ਤੇਰੀ ਕੁੱਖ ਨੂੰ ਫਲਵੰਤ ਹੋਣ ਤੋਂ ਰੋਕਿਆ ਹੈ?
3 Она сказала: вот служанка моя Валла; войди к ней; пусть она родит на колени мои, чтобы и я имела детей от нее.
੩ਰਾਖ਼ੇਲ ਨੇ ਆਖਿਆ, ਵੇਖ, ਮੇਰੀ ਦਾਸੀ ਬਿਲਹਾਹ ਹੈ। ਉਸ ਦੇ ਕੋਲ ਜਾ ਅਤੇ ਉਹ ਮੇਰੇ ਗੋਡਿਆਂ ਉੱਤੇ ਜਣੇਗੀ ਤਾਂ ਜੋ ਮੈਂ ਵੀ ਉਸ ਤੋਂ ਸੰਤਾਨ ਵਾਲੀ ਬਣ ਜਾਂਵਾਂ।
4 И дала она Валлу, служанку свою, в жену ему; и вошел к ней Иаков.
੪ਫੇਰ ਉਸ ਨੇ ਆਪਣੀ ਦਾਸੀ ਬਿਲਹਾਹ ਉਸ ਨੂੰ ਦਿੱਤੀ ਜੋ ਉਸ ਦੀ ਪਤਨੀ ਹੋਵੇ। ਯਾਕੂਬ ਉਸ ਦੇ ਕੋਲ ਗਿਆ,
5 Валла служанка Рахилина зачала и родила Иакову сына.
੫ਤਾਂ ਬਿਲਹਾਹ ਗਰਭਵਤੀ ਹੋਈ ਅਤੇ ਯਾਕੂਬ ਤੋਂ ਇੱਕ ਪੁੱਤਰ ਨੂੰ ਜਨਮ ਦਿੱਤਾ।
6 И сказала Рахиль: судил мне Бог, и услышал голос мой, и дал мне сына. Посему нарекла ему имя: Дан.
੬ਤਦ ਰਾਖ਼ੇਲ ਨੇ ਆਖਿਆ, ਪਰਮੇਸ਼ੁਰ ਨੇ ਮੇਰਾ ਨਿਆਂ ਕੀਤਾ ਅਤੇ ਮੇਰੀ ਅਵਾਜ਼ ਸੁਣ ਕੇ ਮੈਨੂੰ ਇੱਕ ਪੁੱਤਰ ਵੀ ਦਿੱਤਾ। ਇਸ ਕਾਰਨ ਉਸ ਦਾ ਨਾਮ ਦਾਨ ਰੱਖਿਆ।
7 И еще зачала и родила Валла, служанка Рахилина, другого сына Иакову.
੭ਰਾਖ਼ੇਲ ਦੀ ਦਾਸੀ ਬਿਲਹਾਹ ਫੇਰ ਗਰਭਵਤੀ ਹੋਈ ਅਤੇ ਯਾਕੂਬ ਤੋਂ ਦੂਜਾ ਪੁੱਤਰ ਜਣੀ।
8 И сказала Рахиль: борьбою сильною боролась я с сестрою моею и превозмогла. И нарекла ему имя: Неффалим.
੮ਰਾਖ਼ੇਲ ਨੇ ਆਖਿਆ, ਮੇਰੀ ਆਪਣੀ ਭੈਣ ਨਾਲ ਮੇਰਾ ਵੱਡਾ ਘੋਲ ਹੋਇਆ ਪਰ ਮੈਂ ਜਿੱਤ ਗਈ, ਇਸ ਲਈ ਉਸ ਦਾ ਨਾਮ ਨਫ਼ਤਾਲੀ ਰੱਖਿਆ।
9 Лия увидела, что перестала рождать, и взяла служанку свою Зелфу, и дала ее Иакову в жену, и он вошел к ней.
੯ਜਦ ਲੇਆਹ ਨੇ ਵੇਖਿਆ ਕਿ ਮੈਂ ਜਣਨ ਤੋਂ ਰਹਿ ਗਈ ਹਾਂ ਤਾਂ ਉਸ ਨੇ ਆਪਣੀ ਦਾਸੀ ਜਿਲਫਾਹ ਨੂੰ ਲੈ ਕੇ ਯਾਕੂਬ ਨੂੰ ਉਸ ਦੀ ਪਤਨੀ ਹੋਣ ਲਈ ਦਿੱਤਾ।
10 И Зелфа, служанка Лиина, зачала и родила Иакову сына.
੧੦ਲੇਆਹ ਦੀ ਦਾਸੀ ਜਿਲਫਾਹ ਨੇ ਵੀ ਯਾਕੂਬ ਤੋਂ ਇੱਕ ਪੁੱਤਰ ਨੂੰ ਜਨਮ ਦਿੱਤਾ
11 И сказала Лия: прибавилось. И нарекла ему имя: Гад.
੧੧ਤਦ ਲੇਆਹ ਨੇ ਆਖਿਆ, ਮੇਰੇ ਭਾਗ ਜਾਗੇ ਹਨ, ਤਾਂ ਉਸ ਨੇ ਉਹ ਦਾ ਨਾਮ ਗਾਦ ਨੇ ਰੱਖਿਆ।
12 И еще зачала Зелфа, служанка Лии, и родила другого сына Иакову.
੧੨ਫੇਰ ਲੇਆਹ ਦੀ ਦਾਸੀ ਜਿਲਫਾਹ ਨੇ ਯਾਕੂਬ ਤੋਂ ਦੂਜਾ ਪੁੱਤਰ ਜਣਿਆ,
13 И сказала Лия: к благу моему, ибо блаженною будут называть меня женщины. И нарекла ему имя: Асир.
੧੩ਤਦ ਲੇਆਹ ਆਖਿਆ, ਮੈਂ ਧੰਨ ਹਾਂ, ਇਸ ਕਾਰਨ ਇਸਤਰੀਆਂ ਮੈਨੂੰ ਧੰਨ ਆਖਣਗੀਆਂ। ਇਸ ਲਈ ਉਸ ਦਾ ਨਾਮ ਆਸ਼ੇਰ ਰੱਖਿਆ।
14 Рувим пошел во время жатвы пшеницы, и нашел мандрагоровые яблоки в поле, и принес их Лии, матери своей. И Рахиль сказала Лии сестре своей: дай мне мандрагоров сына твоего.
੧੪ਰਊਬੇਨ ਨੇ ਕਣਕ ਦੀ ਵਾਢੀ ਦੇ ਦਿਨਾਂ ਵਿੱਚ ਬਾਹਰ ਨਿੱਕਲ ਕੇ ਦੂਦਾਂ ਫ਼ਲ ਪਾਈਆਂ ਅਤੇ ਉਨ੍ਹਾਂ ਨੂੰ ਆਪਣੀ ਮਾਤਾ ਲੇਆਹ ਕੋਲ ਲਿਆਇਆ ਤਾਂ ਰਾਖ਼ੇਲ ਨੇ ਲੇਆਹ ਨੂੰ ਆਖਿਆ, ਆਪਣੇ ਪੁੱਤਰ ਦੇ ਦੂਦਾਂ ਫਲ ਵਿੱਚੋਂ ਮੈਨੂੰ ਦੇ।
15 Но Лия сказала ей: неужели мало тебе завладеть мужем моим, что ты домогаешься и мандрагоров сына моего? Рахиль сказала: так пусть он ляжет с тобою эту ночь, за мандрагоры сына твоего.
੧੫ਉਸ ਨੇ ਉਹ ਨੂੰ ਆਖਿਆ, ਕੀ ਇਹ ਛੋਟੀ ਗੱਲ ਹੈ ਕਿ ਤੂੰ ਮੇਰੇ ਪਤੀ ਨੂੰ ਲੈ ਲਿਆ ਹੈ ਅਤੇ ਹੁਣ ਤੂੰ ਮੇਰੇ ਪੁੱਤਰ ਦਾ ਦੂਦਾਂ ਫਲ ਵੀ ਲੈ ਲਵੇਂਗੀ? ਰਾਖ਼ੇਲ ਨੇ ਆਖਿਆ, ਇਸ ਲਈ ਤੇਰੇ ਪੁੱਤਰ ਦੇ ਦੂਦਾਂ ਫਲ ਦੇ ਬਦਲੇ, ਉਹ ਅੱਜ ਰਾਤ ਤੇਰੇ ਸੰਗ ਲੇਟੇਗਾ।
16 Иаков пришел с поля вечером, и Лия вышла ему навстречу и сказала: войди ко мне сегодня, ибо я купила тебя за мандрагоры сына моего. И лег он с нею в ту ночь.
੧੬ਜਦ ਯਾਕੂਬ ਸ਼ਾਮ ਦੇ ਵੇਲੇ ਖੇਤ ਤੋਂ ਆਇਆ ਤਾਂ ਲੇਆਹ ਉਸ ਨੂੰ ਮਿਲਣ ਲਈ ਬਾਹਰ ਆਈ ਅਤੇ ਆਖਿਆ, ਤੂੰ ਮੇਰੇ ਕੋਲ ਆਵੀਂ ਕਿਉਂ ਜੋ ਮੈਂ ਤੈਨੂੰ ਆਪਣੇ ਪੁੱਤਰ ਦੀਆਂ ਦੂਦੀਆਂ ਨਾਲ ਭਾੜੇ ਉੱਤੇ ਲਿਆ ਹੈ। ਇਸ ਲਈ ਉਹ ਉਸ ਰਾਤ ਉਸ ਦੇ ਨਾਲ ਲੇਟਿਆ।
17 И услышал Бог Лию, и она зачала и родила Иакову пятого сына.
੧੭ਤਦ ਪਰਮੇਸ਼ੁਰ ਨੇ ਲੇਆਹ ਦੀ ਸੁਣੀ ਅਤੇ ਉਹ ਗਰਭਵਤੀ ਹੋਈ ਅਤੇ ਯਾਕੂਬ ਲਈ ਪੰਜਵਾਂ ਪੁੱਤਰ ਜਣੀ।
18 И сказала Лия: Бог дал возмездие мне за то, что я отдала служанку мою мужу моему. И нарекла ему имя: Иссахар что значит возмездие.
੧੮ਤਦ ਲੇਆਹ ਨੇ ਆਖਿਆ, ਪਰਮੇਸ਼ੁਰ ਨੇ ਮੇਰਾ ਭਾੜਾ ਦਿੱਤਾ ਹੈ ਕਿਉਂ ਜੋ ਮੈਂ ਆਪਣੀ ਦਾਸੀ ਆਪਣੇ ਪਤੀ ਨੂੰ ਦਿੱਤੀ ਅਤੇ ਉਸ ਨੇ ਉਹ ਦਾ ਨਾਮ ਯਿੱਸਾਕਾਰ ਰੱਖਿਆ।
19 И еще зачала Лия и родила Иакову шестого сына.
੧੯ਲੇਆਹ ਫੇਰ ਗਰਭਵਤੀ ਹੋਈ ਅਤੇ ਯਾਕੂਬ ਲਈ ਛੇਵਾਂ ਪੁੱਤਰ ਜਣੀ।
20 И сказала Лия: Бог дал мне прекрасный дар; теперь будет жить у меня муж мой, ибо я родила ему шесть сынов. И нарекла ему имя: Завулон.
੨੦ਲੇਆਹ ਨੇ ਆਖਿਆ, ਪਰਮੇਸ਼ੁਰ ਨੇ ਮੈਨੂੰ ਚੰਗਾ ਦਾਨ ਦਿੱਤਾ ਹੈ। ਹੁਣ ਮੇਰਾ ਪਤੀ ਮੇਰੇ ਸੰਗ ਰਹੇਗਾ ਕਿਉਂ ਜੋ ਮੈਂ ਉਹ ਦੇ ਲਈ ਛੇ ਪੁੱਤਰਾਂ ਨੂੰ ਜਨਮ ਦਿੱਤਾ ਹੈ ਤਾਂ ਉਸ ਨੇ ਉਹ ਦਾ ਨਾਮ ਜ਼ਬੂਲੁਨ ਰੱਖਿਆ।
21 Потом родила дочь и нарекла ей имя: Дина.
੨੧ਫੇਰ ਉਸ ਨੇ ਇੱਕ ਧੀ ਨੂੰ ਜਨਮ ਦਿੱਤਾ ਅਤੇ ਉਹ ਦਾ ਨਾਮ ਦੀਨਾਹ ਰੱਖਿਆ।
22 И вспомнил Бог о Рахили, и услышал ее Бог, и отверз утробу ее.
੨੨ਤਦ ਪਰਮੇਸ਼ੁਰ ਨੇ ਰਾਖ਼ੇਲ ਨੂੰ ਯਾਦ ਕੀਤਾ ਅਤੇ ਉਹ ਦੀ ਸੁਣੀ ਅਤੇ ਉਹ ਦੀ ਕੁੱਖ ਨੂੰ ਖੋਲ੍ਹਿਆ।
23 Она зачала и родила Иакову сына, и сказала Рахиль: снял Бог позор мой.
੨੩ਉਹ ਗਰਭਵਤੀ ਹੋਈ ਅਤੇ ਇੱਕ ਪੁੱਤਰ ਨੂੰ ਜਨਮ ਦਿੱਤਾ ਅਤੇ ਆਖਿਆ, ਪਰਮੇਸ਼ੁਰ ਨੇ ਮੇਰੀ ਨਿੰਦਿਆ ਨੂੰ ਦੂਰ ਕੀਤਾ ਹੈ।
24 И нарекла ему имя: Иосиф, сказав: Господь даст мне и другого сына.
੨੪ਤਦ ਉਸ ਨੇ ਇਹ ਆਖ ਕੇ ਉਹ ਦਾ ਨਾਮ ਯੂਸੁਫ਼ ਰੱਖਿਆ ਕਿ ਯਹੋਵਾਹ ਮੈਨੂੰ ਇੱਕ ਹੋਰ ਪੁੱਤਰ ਦੇਵੇਗਾ।
25 После того, как Рахиль родила Иосифа, Иаков сказал Лавану: отпусти меня, и пойду я в свое место и в свою землю;
੨੫ਜਦ ਯੂਸੁਫ਼ ਰਾਖ਼ੇਲ ਤੋਂ ਜੰਮਿਆ ਤਾਂ ਯਾਕੂਬ ਨੇ ਲਾਬਾਨ ਨੂੰ ਆਖਿਆ, ਮੈਨੂੰ ਵਿਦਿਆ ਕਰ ਤਾਂ ਜੋ ਮੈਂ ਆਪਣੇ ਸਥਾਨ ਅਤੇ ਆਪਣੇ ਦੇਸ਼ ਨੂੰ ਚਲਿਆ ਜਾਂਵਾਂ।
26 отдай мне жен моих и детей моих, за которых я служил тебе, и я пойду, ибо ты знаешь службу мою, какую я служил тебе.
੨੬ਮੇਰੀਆਂ ਪਤਨੀਆਂ ਅਤੇ ਮੇਰੇ ਬੱਚੇ ਜਿਨ੍ਹਾਂ ਲਈ ਮੈਂ ਤੇਰੀ ਸੇਵਾ ਕੀਤੀ ਹੈ ਮੈਨੂੰ ਦੇ, ਤਾਂ ਮੈਂ ਚਲਿਆ ਜਾਂਵਾਂਗਾ ਕਿਉਂ ਜੋ ਤੂੰ ਮੇਰੀ ਸੇਵਾ ਨੂੰ ਜਾਣਦਾ ਹੈਂ, ਜੋ ਮੈਂ ਤੇਰੇ ਲਈ ਕੀਤੀ।
27 И сказал ему Лаван: о, если бы я нашел благоволение пред очами твоими! я примечаю, что за тебя Господь благословил меня.
੨੭ਲਾਬਾਨ ਨੇ ਉਹ ਨੂੰ ਆਖਿਆ, ਜੇਕਰ ਮੇਰੇ ਉੱਤੇ ਤੇਰੀ ਕਿਰਪਾ ਦੀ ਨਜ਼ਰ ਹੋਵੇ ਤਾਂ ਇੱਥੇ ਹੀ ਰਹਿ ਜਾ, ਕਿਉਂ ਜੋ ਮੈਂ ਜਾਣ ਲਿਆ ਹੈ ਕਿ ਯਹੋਵਾਹ ਨੇ ਮੈਨੂੰ ਤੇਰੇ ਕਾਰਨ ਬਰਕਤ ਦਿੱਤੀ ਹੈ।
28 И сказал: назначь себе награду от меня, и я дам тебе.
੨੮ਲਾਬਾਨ ਨੇ ਆਖਿਆ, ਆਪਣੀ ਮਜ਼ਦੂਰੀ ਮੇਰੇ ਨਾਲ ਠਹਿਰਾ ਲੈ ਅਤੇ ਮੈਂ ਤੈਨੂੰ ਦਿਆਂਗਾ।
29 И сказал ему Иаков: ты знаешь, как я служил тебе, и каков стал скот твой при мне;
੨੯ਯਾਕੂਬ ਨੇ ਉਸ ਨੂੰ ਆਖਿਆ, ਤੂੰ ਜਾਣਦਾ ਹੈਂ ਕਿ ਮੈਂ ਕਿਵੇਂ ਤੇਰੀ ਸੇਵਾ ਕੀਤੀ ਅਤੇ ਤੇਰੇ ਪਸ਼ੂ ਮੇਰੇ ਨਾਲ ਕਿਵੇਂ ਰਹੇ।
30 ибо мало было у тебя до меня, а стало много; Господь благословил тебя с приходом моим; когда же я буду работать для своего дома?
੩੦ਕਿਉਂ ਜੋ ਮੇਰੇ ਆਉਣ ਤੋਂ ਪਹਿਲਾਂ ਤੇਰੇ ਕੋਲ ਥੋੜ੍ਹਾ ਸੀ, ਪਰ ਹੁਣ ਬਹੁਤ ਵੱਧ ਗਿਆ ਹੈ। ਯਹੋਵਾਹ ਨੇ ਕਦਮ-ਕਦਮ ਤੇ ਤੈਨੂੰ ਬਰਕਤ ਦਿੱਤੀ ਹੈ। ਪਰ ਮੈਂ ਆਪਣੇ ਘਰ ਲਈ ਕੁਝ ਕਦੋਂ ਕਰਾਂਗਾ?
31 И сказал ему Лаван: что дать тебе? Иаков сказал ему: не давай мне ничего. Если только сделаешь мне, что я скажу, то я опять буду пасти и стеречь овец твоих.
੩੧ਉਸ ਨੇ ਆਖਿਆ, ਮੈਂ ਤੈਨੂੰ ਕੀ ਦੇਵਾਂ? ਤਾਂ ਯਾਕੂਬ ਨੇ ਆਖਿਆ, ਮੈਨੂੰ ਕੁਝ ਨਾ ਦੇ। ਜੇਕਰ ਤੂੰ ਮੇਰੇ ਲਈ ਇਹ ਕਰੇਂ ਤਾਂ ਮੈਂ ਤੇਰੇ ਇੱਜੜਾਂ ਨੂੰ ਫੇਰ ਚਾਰਾਂਗਾ ਅਤੇ ਰਾਖੀ ਕਰਾਂਗਾ।
32 Я пройду сегодня по всему стаду овец твоих; отдели из него всякий скот с крапинами и с пятнами, всякую скотину черную из овец, также с пятнами и с крапинами из коз. Такой скот будет наградою мне и будет мой.
੩੨ਮੈਂ ਅੱਜ ਤੇਰੇ ਸਾਰੇ ਇੱਜੜ ਦੇ ਵਿੱਚੋਂ ਦੀ ਲੰਘ ਕੇ ਭੇਡਾਂ ਵਿੱਚੋਂ ਜਿੰਨ੍ਹੀਆਂ ਚਿਤਲੀਆਂ ਅਤੇ ਡੱਬੀਆਂ ਹੋਣ ਅਤੇ ਜੋ ਭੇਡਾਂ ਕਾਲੀਆਂ ਹੋਣ ਬੱਕਰੀਆਂ ਵਿੱਚੋਂ ਵੀ ਜਿੰਨ੍ਹੀਆਂ ਡੱਬੀਆਂ ਅਤੇ ਚਿਤਲੀਆਂ ਹੋਣ ਉਨ੍ਹਾਂ ਨੂੰ ਕੱਢਾਂਗਾ ਅਤੇ ਓਹ ਮੇਰੀ ਮਜ਼ਦੂਰੀ ਹੋਣਗੀਆਂ।
33 И будет говорить за меня пред тобою справедливость моя в следующее время, когда придешь посмотреть награду мою. Всякая из коз не с крапинами и не с пятнами, и из овец не черная, краденое это у меня.
੩੩ਮੇਰਾ ਧਰਮ ਮੇਰੇ ਲਈ ਆਉਣ ਵਾਲੇ ਦਿਨ ਵਿੱਚ ਉੱਤਰ ਦੇਵੇਗਾ ਜਦ ਤੂੰ ਮੇਰੇ ਸਨਮੁਖ ਮੇਰੀ ਮਜ਼ਦੂਰੀ ਦੇਣ ਲਈ ਆਵੇਂਗਾ ਤਾਂ ਬੱਕਰੀਆਂ ਵਿੱਚੋਂ ਹਰ ਇੱਕ ਜਿਹੜੀ ਚਿਤਲੀ ਅਤੇ ਡੱਬੀ ਅਤੇ ਭੇਡਾਂ ਵਿੱਚ ਜਿਹੜੀ ਕਾਲੀ ਨਾ ਹੋਵੇ, ਜੇ ਉਹ ਮੇਰੇ ਕੋਲੋਂ ਨਿੱਕਲੇ ਤਾਂ ਚੋਰੀ ਦੀ ਹੋਵੇਗੀ।
34 Лаван сказал ему: хорошо, пусть будет по твоему слову.
੩੪ਤਦ ਲਾਬਾਨ ਨੇ ਆਖਿਆ, ਵੇਖ, ਤੇਰੀ ਗੱਲ ਦੇ ਅਨੁਸਾਰ ਹੋਵੇ।
35 И отделил в тот день козлов пестрых и с пятнами, и всех коз с крапинами и с пятнами, всех, на которых было несколько белого, и всех черных овец, и отдал на руки сыновьям своим;
੩੫ਉਸ ਨੇ ਉਸੇ ਦਿਨ ਸਾਰੇ ਧਾਰੀ ਵਾਲੇ ਅਤੇ ਡੱਬੇ ਬੱਕਰੇ ਅਤੇ ਸਾਰੀਆਂ ਚਿਤਲੀਆਂ ਅਤੇ ਡੱਬੀਆਂ ਬੱਕਰੀਆਂ ਅਰਥਾਤ ਜਿਸ ਕਿਸੇ ਵਿੱਚ ਸਫ਼ੇਦੀ ਸੀ ਅਤੇ ਭੇਡਾਂ ਵਿੱਚੋਂ ਜਿੰਨੀਆਂ ਕਾਲੀਆਂ ਸਨ, ਸਭ ਨੂੰ ਕੱਢਿਆ ਅਤੇ ਆਪਣੇ ਪੁੱਤਰਾਂ ਦੇ ਹੱਥਾਂ ਵਿੱਚ ਦਿੱਤਾ।
36 и назначил расстояние между собою и между Иаковом на три дня пути. Иаков же пас остальной мелкий скот Лаванов.
੩੬ਲਾਬਾਨ ਨੇ ਆਪਣੇ ਅਤੇ ਯਾਕੂਬ ਦੇ ਵਿੱਚ ਤਿੰਨ ਦਿਨਾਂ ਦੇ ਸਫ਼ਰ ਦਾ ਫ਼ਾਸਲਾ ਠਹਿਰਾਇਆ ਅਤੇ ਯਾਕੂਬ ਲਾਬਾਨ ਦੇ ਬਾਕੀ ਇੱਜੜਾਂ ਨੂੰ ਚਾਰਨ ਲੱਗ ਪਿਆ।
37 И взял Иаков свежих прутьев тополевых, миндальных и яворовых, и вырезал на них Иаков белые полосы, сняв кору до белизны, которая на прутьях,
੩੭ਤਦ ਯਾਕੂਬ ਨੇ ਹਰੇ ਸਫ਼ੇਦੇ ਅਤੇ ਬਦਾਮ ਅਤੇ ਸਰੂ ਦੀਆਂ ਛਿਟੀਆਂ ਲੈ ਕੇ ਉਨ੍ਹਾਂ ਉੱਤੇ ਅਜਿਹੀਆਂ ਧਾਰੀਆਂ ਪਾਈਆਂ ਕਿ ਉਨ੍ਹਾਂ ਦੀ ਸਫ਼ੇਦੀ ਦਿੱਸਣ ਲੱਗ ਪਈ।
38 и положил прутья с нарезкою перед скотом в водопойных корытах, куда скот приходил пить и где, приходя пить, зачинал пред прутьями.
੩੮ਤਦ ਉਨ੍ਹਾਂ ਛਿਟੀਆਂ ਨੂੰ ਜਿਨ੍ਹਾਂ ਉੱਤੇ ਉਸ ਨੇ ਧਾਰੀਆਂ ਪਾਈਆਂ ਸਨ, ਹੌਦਾਂ ਅਤੇ ਨਾਲਿਆਂ ਵਿੱਚ ਜਿੱਥੇ ਇੱਜੜ ਪਾਣੀ ਪੀਣ ਆਉਂਦੇ ਸਨ, ਉਨ੍ਹਾਂ ਦੇ ਸਾਹਮਣੇ ਰੱਖ ਦਿੱਤਾ ਅਤੇ ਜਦ ਓਹ ਪਾਣੀ ਪੀਂਦੀਆਂ ਸਨ ਤਾਂ ਓਹ ਆਸੇ ਲੱਗਣ ਲੱਗ ਪਈਆਂ।
39 И зачинал скот пред прутьями, и рождался скот пестрый, и с крапинами, и с пятнами.
੩੯ਇਸ ਤਰ੍ਹਾਂ ਇੱਜੜ ਛਿਟੀਆਂ ਦੇ ਅੱਗੇ ਆਸੇ ਲੱਗਿਆ ਤਾਂ ਉਨ੍ਹਾਂ ਨੇ ਗਦਰੇ ਅਤੇ ਚਿਤਲੇ ਅਤੇ ਡੱਬੇ ਬੱਚੇ ਦਿੱਤੇ।
40 И отделял Иаков ягнят и ставил скот лицем к пестрому и всему черному скоту Лаванову; и держал свои стада особо и не ставил их вместе со скотом Лавана.
੪੦ਤਦ ਯਾਕੂਬ ਨੇ ਲੇਲੇ ਅੱਡ ਕੀਤੇ ਅਤੇ ਲਾਬਾਨ ਦੇ ਇੱਜੜ ਦੀਆਂ ਭੇਡ-ਬੱਕਰੀਆਂ ਦੇ ਮੂੰਹ ਸਭ ਗਦਰੀਆਂ ਅਤੇ ਸਭ ਕਾਲੀਆਂ ਭੇਡਾਂ ਵੱਲ ਫੇਰ ਦਿੱਤੇ ਅਤੇ ਉਸ ਨੇ ਆਪਣੇ ਇੱਜੜਾਂ ਨੂੰ ਲਾਬਾਨ ਦੇ ਇੱਜੜਾਂ ਤੋਂ ਵੱਖਰਿਆਂ ਕੀਤਾ ਅਤੇ ਨਾਲ ਰਲਣ ਨਾ ਦਿੱਤਾ।
41 Каждый раз, когда зачинал скот крепкий, Иаков клал прутья в корытах пред глазами скота, чтобы он зачинал пред прутьями.
੪੧ਅਤੇ ਜਦ ਤਕੜੀਆਂ ਭੇਡਾਂ ਦੇ ਆਸੇ ਲੱਗਣ ਦਾ ਸਮਾਂ ਆਇਆ ਤਾਂ ਯਾਕੂਬ ਨੇ ਉਹ ਛਿਟੀਆਂ ਉਨ੍ਹਾਂ ਦੀਆਂ ਅੱਖਾਂ ਦੇ ਅੱਗੇ ਰੱਖੀਆਂ, ਇਸ ਲਈ ਕਿ ਓਹ ਉਨ੍ਹਾਂ ਛਿਟੀਆਂ ਦੇ ਅੱਗੇ ਆਸੇ ਲੱਗਣ।
42 А когда зачинал скот слабый, тогда он не клал. И доставался слабый скот Лавану, а крепкий Иакову.
੪੨ਪਰ ਜਿਹੜਾ ਇੱਜੜ ਕਮਜ਼ੋਰ ਸੀ, ਤਦ ਉਹ ਛਿਟੀਆਂ ਨੂੰ ਉਨ੍ਹਾਂ ਦੇ ਅੱਗੇ ਨਹੀਂ ਰੱਖਦਾ ਸੀ। ਇਸ ਕਾਰਨ ਲਾਬਾਨ ਦੇ ਪੱਠੇ ਕਮਜ਼ੋਰ ਅਤੇ ਯਾਕੂਬ ਦੇ ਤਕੜੇ ਸਨ।
43 И сделался этот человек весьма, весьма богатым, и было у него множество мелкого скота и крупного скота, и рабынь, и рабов, и верблюдов, и ослов.
੪੩ਇਸ ਤਰ੍ਹਾਂ ਉਹ ਮਨੁੱਖ ਬਹੁਤ ਹੀ ਵੱਧ ਗਿਆ ਅਤੇ ਉਹ ਦੇ ਕੋਲ ਬਹੁਤ ਇੱਜੜ ਅਤੇ ਦਾਸ-ਦਾਸੀਆਂ, ਊਠ ਅਤੇ ਗਧੇ ਹੋ ਗਏ।