< Исаия 62 >

1 Не умолкну ради Сиона, и ради Иерусалима не успокоюсь, доколе не взойдет, как свет, правда его и спасение его - как горящий светильник.
ਸੀਯੋਨ ਦੇ ਨਮਿੱਤ ਮੈਂ ਚੁੱਪ ਨਹੀਂ ਰਹਾਂਗਾ, ਅਤੇ ਯਰੂਸ਼ਲਮ ਦੇ ਨਮਿੱਤ ਮੈਂ ਚੈਨ ਨਾ ਲਵਾਂਗਾ, ਜਦ ਤੱਕ ਉਸ ਦਾ ਧਰਮ ਉਜਾਲੇ ਵਾਂਗੂੰ, ਅਤੇ ਉਸ ਦੀ ਮੁਕਤੀ ਬਲਦੇ ਦੀਵੇ ਵਾਂਗੂੰ ਨਾ ਵਿਖਾਈ ਦੇਵੇ।
2 И увидят народы правду твою и все цари - славу твою, и назовут тебя новым именем, которое нарекут уста Господа.
ਕੌਮਾਂ ਤੇਰੇ ਧਰਮ ਨੂੰ ਅਤੇ ਸਾਰੇ ਰਾਜ ਤੇਰੀ ਸ਼ਾਨ ਨੂੰ ਵੇਖਣਗੇ, ਤੂੰ ਇੱਕ ਨਵੇਂ ਨਾਮ ਤੋਂ ਸੱਦੀ ਜਾਵੇਂਗੀ, ਜਿਹੜਾ ਯਹੋਵਾਹ ਦੇ ਮੂੰਹੋਂ ਨਿੱਕਲੇਗਾ।
3 И будешь венцом славы в руке Господа и царскою диадемою на длани Бога твоего.
ਤੂੰ ਯਹੋਵਾਹ ਦੇ ਹੱਥ ਵਿੱਚ ਇੱਕ ਸੁਹੱਪਣ ਦਾ ਮੁਕਟ, ਅਤੇ ਆਪਣੇ ਪਰਮੇਸ਼ੁਰ ਦੇ ਹੱਥ ਵਿੱਚ ਇੱਕ ਸ਼ਾਹੀ ਤਾਜ ਹੋਵੇਂਗੀ।
4 Не будут уже называть тебя “оставленным”, и землю твою не будут более называть “пустынею”, но будут называть тебя: “Мое благоволение к нему”, а землю твою - “замужнею”, ибо Господь благоволит к тебе, и земля твоя сочетается.
ਤੂੰ ਫੇਰ “ਛੱਡੀ ਹੋਈ” ਨਾ ਸਦਾਏਂਗੀ, ਨਾ ਤੇਰੀ ਧਰਤੀ ਫੇਰ “ਉਜਾੜ” ਅਖਵਾਏਗੀ, ਪਰ ਤੂੰ ਹੇਪਸੀਬਾ ਸੱਦੀ ਜਾਵੇਂਗੀ, ਅਰਥਾਤ “ਮੇਰੀ ਭਾਉਣੀ ਉਹ ਦੇ ਵਿੱਚ ਹੈ,” ਅਤੇ ਤੇਰੀ ਧਰਤੀ ਬਿਯੂਲਾਹ ਅਰਥਾਤ “ਸੁਹਾਗਣ” ਅਖਵਾਏਗੀ, ਕਿਉਂ ਜੋ ਯਹੋਵਾਹ ਤੇਰੇ ਤੋਂ ਪ੍ਰਸੰਨ ਹੈ, ਅਤੇ ਤੇਰੀ ਧਰਤੀ ਵਿਆਹੀ ਜਾਵੇਗੀ।
5 Как юноша сочетается с девою, так сочетаются с тобою сыновья твои; и как жених радуется о невесте, так будет радоваться о тебе Бог твой.
ਜਿਵੇਂ ਜੁਆਨ ਕੁਆਰੀ ਨੂੰ ਵਿਆਹ ਲੈਂਦਾ ਹੈ, ਉਸੇ ਤਰ੍ਹਾਂ ਤੇਰੇ ਪੁੱਤਰ ਤੈਨੂੰ ਵਿਆਹ ਲੈਣਗੇ, ਅਤੇ ਜਿਵੇਂ ਲਾੜਾ ਆਪਣੀ ਲਾੜੀ ਉੱਤੇ ਅਨੰਦ ਹੁੰਦਾ ਹੈ, ਉਸੇ ਤਰ੍ਹਾਂ ਤੇਰਾ ਪਰਮੇਸ਼ੁਰ ਤੇਰੇ ਉੱਤੇ ਅਨੰਦ ਹੋਵੇਗਾ।
6 На стенах твоих, Иерусалим, Я поставил сторожей, которые не будут умолкать ни днем, ни ночью. О, вы, напоминающие о Господе! не умолкайте, -
ਹੇ ਯਰੂਸ਼ਲਮ, ਮੈਂ ਤੇਰੀਆਂ ਕੰਧਾਂ ਉੱਤੇ ਰਾਖੇ ਲਾਏ ਹਨ, ਸਾਰਾ ਦਿਨ ਅਤੇ ਸਾਰੀ ਰਾਤ ਉਹ ਕਦੀ ਚੁੱਪ ਨਾ ਰਹਿਣਗੇ, ਤੁਸੀਂ ਜਿਹੜੇ ਯਹੋਵਾਹ ਨੂੰ ਪੁਕਾਰਦੇ ਹੋ ਅਰਾਮ ਨਾ ਕਰੋ!
7 не умолкайте пред Ним, доколе Он не восстановит и доколе не сделает Иерусалима славою на земле.
ਅਤੇ ਉਹ ਨੂੰ ਅਰਾਮ ਨਾ ਕਰਨ ਦਿਓ, ਜਦ ਤੱਕ ਉਹ ਯਰੂਸ਼ਲਮ ਨੂੰ ਧਰਤੀ ਉੱਤੇ ਉਸਤਤ ਲਈ ਕਾਇਮ ਨਾ ਕਰੇ!
8 Господь поклялся десницею Своею и крепкою мышцею Своею: не дам зерна твоего более в пищу врагам твоим, и сыновья чужих не будут пить вина твоего, над которым ты трудился;
ਯਹੋਵਾਹ ਨੇ ਆਪਣੇ ਸੱਜੇ ਹੱਥ ਨਾਲ, ਅਤੇ ਆਪਣੀ ਬਲਵੰਤ ਭੁਜਾ ਨਾਲ ਸਹੁੰ ਖਾਧੀ ਹੈ ਕਿ ਮੈਂ ਅੱਗੇ ਨੂੰ ਤੇਰਾ ਅੰਨ ਤੇਰੇ ਵੈਰੀਆਂ ਨੂੰ ਭੋਜਨ ਲਈ ਕਦੀ ਨਾ ਦੇਵਾਂਗਾ, ਅਤੇ ਓਪਰੇ ਤੇਰੀ ਨਵੀਂ ਮਧ ਨਾ ਪੀਣਗੇ, ਜਿਸ ਦੇ ਲਈ ਤੂੰ ਮਿਹਨਤ ਕੀਤੀ ਹੈ,
9 но собирающие его будут есть его и славить Господа, и обирающие виноград будут пить вино его во дворах святилища Моего.
ਪਰ ਉਹ ਦੇ ਸਾਂਭਣ ਵਾਲੇ ਉਹ ਨੂੰ ਖਾਣਗੇ, ਅਤੇ ਯਹੋਵਾਹ ਦੀ ਉਸਤਤ ਕਰਨਗੇ। ਉਹ ਦੇ ਇਕੱਠਾ ਕਰਨ ਵਾਲੇ ਉਹ ਨੂੰ ਮੇਰੇ ਪਵਿੱਤਰ ਅਸਥਾਨ ਦੇ ਵੇਹੜਿਆਂ ਵਿੱਚ ਪੀਣਗੇ।
10 Проходите, проходите в ворота, приготовляйте путь народу! Ровняйте, ровняйте дорогу, убирайте камни, поднимите знамя для народов!
੧੦ਲੰਘ ਜਾਓ, ਫਾਟਕਾਂ ਦੇ ਵਿੱਚੋਂ ਦੀ ਲੰਘ ਜਾਓ! ਪਰਜਾ ਦੇ ਲਈ ਰਸਤਾ ਤਿਆਰ ਕਰੋ, ਭਰਤੀ ਪਾਓ, ਸ਼ਾਹੀ ਸੜਕ ਉੱਤੇ ਭਰਤੀ ਪਾਓ! ਪੱਥਰਾਂ ਨੂੰ ਕੱਢ ਸੁੱਟੋ, ਦੇਸ਼-ਦੇਸ਼ ਦੇ ਲੋਕਾਂ ਲਈ ਝੰਡਾ ਉੱਚਾ ਕਰੋ!
11 Вот, Господь объявляет до конца земли: скажите дщери Сиона: грядет Спаситель твой; награда Его с Ним и воздаяние Его пред Ним.
੧੧ਵੇਖੋ, ਯਹੋਵਾਹ ਨੇ ਧਰਤੀ ਦੀ ਹੱਦ ਤੱਕ ਇਹ ਪਰਚਾਰ ਕੀਤਾ ਕਿ ਸੀਯੋਨ ਦੀ ਧੀ ਨੂੰ ਆਖੋ, ਵੇਖ, ਤੇਰਾ ਬਚਾਉਣ ਵਾਲਾ ਆਉਂਦਾ ਹੈ, ਵੇਖ, ਉਹ ਦਾ ਇਨਾਮ ਉਹ ਦੇ ਕੋਲ ਹੈ, ਅਤੇ ਉਹ ਦਾ ਬਦਲਾ ਉਹ ਦੇ ਅੱਗੇ ਹੈ।
12 И назовут их народом святым, искупленным от Господа, а тебя назовут взысканным городом, неоставленным.
੧੨ਉਹ ਉਨ੍ਹਾਂ ਨੂੰ “ਪਵਿੱਤਰ ਪਰਜਾ,” “ਯਹੋਵਾਹ ਦੇ ਛੁਡਾਏ ਹੋਏ” ਆਖਣਗੇ, ਅਤੇ ਤੇਰਾ ਨਾਮ “ਲੱਭੀ ਹੋਈ” ਅਰਥਾਤ “ਨਾ ਤਿਆਗੀ ਹੋਈ ਨਗਰੀ” ਸੱਦਿਆ ਜਾਵੇਗਾ।

< Исаия 62 >