< Иеремия 34 >
1 Слово, которое было к Иеремии от Господа, когда Навуходоносор, царь Вавилонский, и все войско его и все царства земли, подвластные руке его, и все народы воевали против Иерусалима и против всех городов его:
੧ਉਹ ਬਚਨ ਜਿਹੜਾ ਯਹੋਵਾਹ ਵੱਲੋਂ ਯਿਰਮਿਯਾਹ ਨੂੰ ਆਇਆ ਜਦ ਬਾਬਲ ਦਾ ਰਾਜਾ ਨਬੂਕਦਨੱਸਰ, ਉਹ ਦੀ ਸਾਰੀ ਫੌਜ ਅਤੇ ਧਰਤੀ ਦੀਆਂ ਸਾਰੀਆਂ ਪਾਤਸ਼ਾਹੀਆਂ ਜਿਹੜੀਆਂ ਉਹ ਦੇ ਹੁਕਮ ਵਿੱਚ ਸਨ ਅਤੇ ਸਾਰੀਆਂ ਉੱਮਤਾਂ ਯਰੂਸ਼ਲਮ ਦੇ ਵਿਰੁੱਧ ਅਤੇ ਉਹ ਦੇ ਸਾਰੇ ਸ਼ਹਿਰਾਂ ਦੇ ਵਿਰੁੱਧ ਲੜਦੀਆਂ ਸਨ ਕਿ
2 так говорит Господь, Бог Израилев: иди и скажи Седекии, царю Иудейскому, и скажи ему: так говорит Господь: вот, Я отдаю город сей в руки царя Вавилонского, и он сожжет его огнем;
੨ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਐਉਂ ਆਖਦਾ ਹੈ, ਜਾ ਅਤੇ ਤੂੰ ਯਹੂਦਾਹ ਦੇ ਰਾਜਾ ਸਿਦਕੀਯਾਹ ਨੂੰ ਆਖ ਅਤੇ ਉਹ ਨੂੰ ਦੱਸ, ਯਹੋਵਾਹ ਇਸ ਤਰ੍ਹਾਂ ਆਖਦਾ ਹੈ ਕਿ ਵੇਖ, ਮੈਂ ਇਹ ਸ਼ਹਿਰ ਬਾਬਲ ਦੇ ਰਾਜਾ ਦੇ ਹੱਥ ਵਿੱਚ ਦਿੰਦਾ ਹਾਂ ਅਤੇ ਉਹ ਇਸ ਨੂੰ ਅੱਗ ਨਾਲ ਸਾੜ ਦੇਵੇਗਾ
3 и ты не избежишь от руки его, но непременно будешь взят и предан в руки его, и глаза твои увидят глаза царя Вавилонского, и уста его будут говорить твоим устам, и пойдешь в Вавилон.
੩ਤੂੰ ਉਹ ਦੇ ਹੱਥੋਂ ਨਾ ਬਚੇਗਾ ਸਗੋਂ ਜ਼ਰੂਰ ਫੜਿਆ ਜਾਵੇਂਗਾ ਅਤੇ ਉਹ ਦੇ ਹੱਥ ਵਿੱਚ ਸੌਂਪਿਆ ਜਾਵੇਂਗਾ। ਤੇਰੀਆਂ ਅੱਖਾਂ ਬਾਬਲ ਦੇ ਰਾਜਾ ਨੂੰ ਵੇਖਣਗੀਆਂ, ਅਤੇ ਉਹ ਮੂੰਹ ਦਰ ਮੂੰਹ ਤੇਰੇ ਨਾਲ ਗੱਲਾਂ ਕਰੇਗਾ ਅਤੇ ਤੂੰ ਬਾਬਲ ਨੂੰ ਜਾਵੇਂਗਾ
4 Впрочем слушай слово Господне, Седекия, царь Иудейский! так говорит Господь о тебе: ты не умрешь от меча;
੪ਪਰ ਹੇ ਯਹੂਦਾਹ ਦੇ ਰਾਜਾ ਸਿਦਕੀਯਾਹ, ਯਹੋਵਾਹ ਦਾ ਬਚਨ ਸੁਣ! ਯਹੋਵਾਹ ਤੇਰੇ ਬਾਰੇ ਐਉਂ ਆਖਦਾ ਹੈ ਕਿ ਤੂੰ ਤਲਵਾਰ ਨਾਲ ਨਾ ਮਰੇਂਗਾ
5 ты умрешь в мире, и как для отцов твоих, прежних царей, которые были прежде тебя, сожигали при погребении благовония, так сожгут и для тебя и оплачут тебя: “увы, государь!”, ибо Я изрек это слово, говорит Господь.
੫ਸਗੋਂ ਤੂੰ ਸ਼ਾਂਤੀ ਨਾਲ ਮਰੇਂਗਾ ਅਤੇ ਜਿਵੇਂ ਤੇਰੇ ਪੁਰਖਿਆਂ ਲਈ ਜਿਹੜੇ ਤੈਥੋਂ ਪਹਿਲਾਂ ਰਾਜਾ ਹਨ ਉਹ ਖੁਸ਼ਬੋਈਆਂ ਜਲਾਉਂਦੇ ਸਨ ਤਿਵੇਂ ਤੇਰੇ ਲਈ ਖੁਸ਼ਬੋਈਆਂ ਜਲਾਉਣਗੇ ਅਤੇ ਤੇਰੇ ਲਈ ਸਿਆਪਾ ਕਰਨਗੇ ਕਿ ਹਾਏ ਸਾਡੇ ਮਾਲਕ! ਕਿਉਂ ਜੋ ਇਹ ਗੱਲ ਮੈਂ ਆਖੀ ਹੈ, ਯਹੋਵਾਹ ਦਾ ਵਾਕ ਹੈ।
6 Иеремия пророк все слова сии пересказал Седекии, царю Иудейскому, в Иерусалиме.
੬ਤਦ ਯਿਰਮਿਯਾਹ ਨਬੀ ਨੇ ਇਹ ਸਾਰੀਆਂ ਗੱਲਾਂ ਯਰੂਸ਼ਲਮ ਵਿੱਚ ਯਹੂਦਾਹ ਦੇ ਰਾਜਾ ਸਿਦਕੀਯਾਹ ਨੂੰ ਆਖੀਆਂ
7 Между тем войско царя Вавилонского воевало против Иерусалима и против всех городов Иудейских, которые еще оставались, против Лахиса и Азеки; ибо из городов Иудейских сии только оставались, как города укрепленные.
੭ਜਦ ਬਾਬਲ ਦੇ ਰਾਜਾ ਦੀ ਫੌਜ ਯਰੂਸ਼ਲਮ ਦੇ ਵਿਰੁੱਧ ਅਤੇ ਯਹੂਦਾਹ ਦੇ ਸਾਰੇ ਬਚੇ ਹੋਏ ਸ਼ਹਿਰਾਂ ਦੇ ਵਿਰੁੱਧ ਅਤੇ ਲਾਕੀਸ਼ ਅਤੇ ਅਜ਼ੇਕਾਹ ਨਾਲ ਲੜਦੀ ਸੀ, ਕਿਉਂ ਜੋ ਯਹੂਦਾਹ ਦੇ ਸ਼ਹਿਰਾਂ ਵਿੱਚ ਇਹੋ ਹੀ ਗੜ੍ਹ ਵਾਲੇ ਸ਼ਹਿਰ ਸਨ ਜਿਹੜੇ ਬਚ ਰਹੇ ਸਨ।
8 Слово, которое было к Иеремии от Господа после того, как царь Седекия заключил завет со всем народом, бывшим в Иерусалиме, чтобы объявить свободу,
੮ਉਹ ਬਚਨ ਜਿਹੜਾ ਯਹੋਵਾਹ ਵੱਲੋਂ ਯਿਰਮਿਯਾਹ ਨੂੰ ਆਇਆ ਉਸ ਦੇ ਪਿੱਛੋਂ ਕਿ ਸਿਦਕੀਯਾਹ ਰਾਜਾ ਨੇ ਯਰੂਸ਼ਲਮ ਦੇ ਸਾਰੇ ਲੋਕਾਂ ਨਾਲ ਨੇਮ ਬੰਨ੍ਹ ਕੇ ਉਹਨਾਂ ਦੀ ਅਜ਼ਾਦੀ ਦੀ ਡੌਂਡੀ ਪਿਟਵਾਈ
9 чтобы каждый отпустил на волю раба своего и рабу свою, Еврея и Евреянку, чтобы никто из них не держал в рабстве Иудея, брата своего.
੯ਭਈ ਹਰੇਕ ਮਨੁੱਖ ਆਪਣੇ ਦਾਸ ਨੂੰ ਅਤੇ ਹਰੇਕ ਆਪਣੀ ਦਾਸੀ ਨੂੰ ਜੋ ਇਬਰਾਨੀ ਜਾਂ ਇਬਰਾਨਣ ਹੋਵੇ ਆਜ਼ਾਦ ਕਰਕੇ ਛੱਡ ਦੇਵੇ ਅਤੇ ਕੋਈ ਮਨੁੱਖ ਆਪਣੇ ਯਹੂਦੀ ਭਰਾ ਨੂੰ ਗ਼ੁਲਾਮ ਨਾ ਰੱਖੇ
10 И послушались все князья и весь народ, которые вступили в завет, чтобы отпустить каждому раба своего и каждому рабу свою на волю, чтобы не держать их впредь в рабах, - и послушались и отпустили;
੧੦ਤਾਂ ਸਾਰੇ ਸਰਦਾਰਾਂ ਅਤੇ ਸਾਰੇ ਲੋਕਾਂ ਨੇ ਜਿਹੜੇ ਇਸ ਨੇਮ ਵਿੱਚ ਆਏ ਹੋਏ ਸਨ ਮੰਨ ਲਿਆ ਭਈ ਹਰੇਕ ਆਪਣੇ ਦਾਸ ਨੂੰ ਅਜ਼ਾਦ ਕਰਕੇ ਛੱਡ ਦੇਵੇ ਅਤੇ ਅੱਗੇ ਨੂੰ ਉਹਨਾਂ ਨੂੰ ਗ਼ੁਲਾਮ ਨਾ ਰੱਖੇ। ਸੋ ਉਹਨਾਂ ਨੇ ਇਹ ਮੰਨ ਲਿਆ ਅਤੇ ਉਹਨਾਂ ਨੂੰ ਛੱਡ ਦਿੱਤਾ
11 но после того, раздумавши, стали брать назад рабов и рабынь, которых отпустили на волю, и принудили их быть рабами и рабынями.
੧੧ਪਰ ਇਸ ਦੇ ਪਿੱਛੋਂ ਉਹ ਫਿਰ ਗਏ ਅਤੇ ਦਾਸਾਂ ਅਤੇ ਦਾਸੀਆਂ ਨੂੰ ਫੇਰ ਲੈ ਆਏ ਜਿਹਨਾਂ ਨੂੰ ਅਜ਼ਾਦ ਕਰਕੇ ਛੱਡਿਆ ਸੀ ਅਤੇ ਉਹਨਾਂ ਨੂੰ ਫਿਰ ਦਾਸ ਅਤੇ ਦਾਸੀਆਂ ਜਬਰਨ ਬਣਾਇਆ।
12 И было слово Господне к Иеремии от Господа:
੧੨ਤਾਂ ਯਿਰਮਿਯਾਹ ਨੂੰ ਯਹੋਵਾਹ ਦਾ ਬਚਨ ਯਹੋਵਾਹ ਵੱਲੋਂ ਆਇਆ ਕਿ
13 так говорит Господь, Бог Израилев: Я заключил завет с отцами вашими, когда вывел их из земли Египетской, из дома рабства, и сказал:
੧੩ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ ਭਈ ਮੈਂ ਤੁਹਾਡੇ ਪੁਰਖਿਆਂ ਨਾਲ ਉਸ ਦਿਨ ਜਦ ਮੈਂ ਉਹਨਾਂ ਨੂੰ ਮਿਸਰ ਦੇਸ ਤੋਂ ਅਤੇ ਗੁਲਾਮੀ ਦੇ ਘਰ ਤੋਂ ਕੱਢ ਲਿਆਂਦਾ ਇੱਕ ਨੇਮ ਬੰਨ੍ਹਿਆ ਸੀ ਕਿ
14 “в конце седьмого года отпускайте каждый брата своего, Еврея, который продал себя тебе; пусть он работает тебе шесть лет, а потом отпусти его от себя на волю”; но отцы ваши не послушали Меня и не приклонили уха своего.
੧੪ਸੱਤਾਂ ਵਰਿਹਾਂ ਦੇ ਅੰਤ ਵਿੱਚ ਤੁਹਾਡੇ ਵਿੱਚੋਂ ਹਰੇਕ ਆਪਣੇ ਇਬਰਾਨੀ ਭਰਾ ਨੂੰ ਜਿਹੜਾ ਉਹ ਦੇ ਹੱਥ ਵੇਚਿਆ ਗਿਆ ਅਜ਼ਾਦ ਕਰਕੇ ਛੱਡ ਦੇਵੇ। ਜਦ ਉਸ ਛੇਆਂ ਵਰਿਹਾਂ ਤੱਕ ਉਹ ਦੀ ਟਹਿਲ ਕੀਤੀ ਹੋਵੇ ਤਾਂ ਉਹ ਉਸ ਨੂੰ ਅਜ਼ਾਦ ਕਰਕੇ ਛੱਡ ਦੇਵੇ, ਪਰ ਤੁਹਾਡੇ ਪੁਰਖਿਆਂ ਨੇ ਮੇਰੀ ਨਾ ਸੁਣੀ, ਨਾ ਆਪਣਾ ਕੰਨ ਲਾਇਆ
15 Вы ныне обратились и поступили справедливо пред очами Моими, объявив каждый свободу ближнему своему, и заключили предо Мною завет в доме, над которым наречено имя Мое;
੧੫ਹੁਣ ਤੁਸੀਂ ਫਿਰੇ ਸੀ ਅਤੇ ਉਹੋ ਕੀਤਾ ਜੋ ਮੇਰੀ ਨਿਗਾਹ ਵਿੱਚ ਠੀਕ ਸੀ ਕਿ ਹਰੇਕ ਨੇ ਆਪਣੇ ਗੁਆਂਢੀ ਕੋਲ ਅਜ਼ਾਦੀ ਦੀ ਡੌਂਡੀ ਪਿੱਟੀ ਅਤੇ ਤੁਸੀਂ ਇਸ ਭਵਨ ਵਿੱਚ ਜਿਹੜਾ ਮੇਰੇ ਨਾਮ ਦਾ ਅਖਵਾਉਂਦਾ ਹੈ ਮੇਰੇ ਸਨਮੁਖ ਮੇਰੇ ਨਾਲ ਨੇਮ ਬੰਨ੍ਹਿਆ
16 но потом раздумали и обесславили имя Мое, и возвратили к себе каждый раба своего и каждый рабу свою, которых отпустили на волю, куда душе их угодно, и принуждаете их быть у вас рабами и рабынями.
੧੬ਪਰ ਤੁਸੀਂ ਫਿਰ ਗਏ ਅਤੇ ਨਾਮ ਨੂੰ ਪਲੀਤ ਕੀਤਾ ਜਦ ਹਰੇਕ ਨੇ ਆਪਣੇ ਦਾਸ ਨੂੰ ਅਤੇ ਹਰੇਕ ਨੇ ਆਪਣੀ ਗੋਲੀ ਨੂੰ ਜਿਹਨਾਂ ਨੂੰ ਤੁਸੀਂ ਅਜ਼ਾਦ ਕਰਕੇ ਉਹਨਾਂ ਦੀ ਮਰਜ਼ੀ ਅਨੁਸਾਰ ਛੱਡ ਦਿੱਤਾ ਸੀ ਮੋੜ ਲਿਆ ਅਤੇ ਫਿਰ ਆਪਣੇ ਵੱਸ ਵਿੱਚ ਕਰ ਲਿਆ ਕਿ ਉਹ ਤੁਹਾਡੇ ਦਾਸ ਗੋਲੀਆਂ ਰਹਿਣ।
17 Посему так говорит Господь: вы не послушались Меня в том, чтобы каждый объявил свободу брату своему и ближнему своему; за то вот Я, говорит Господь, объявляю вам свободу подвергнуться мечу, моровой язве и голоду, и отдам вас на озлобление во все царства земли;
੧੭ਇਸ ਲਈ ਯਹੋਵਾਹ ਇਸ ਤਰ੍ਹਾਂ ਆਖਦਾ ਹੈ ਕਿ ਤੁਸੀਂ ਮੇਰੀ ਨਾ ਸੁਣੀ ਭਈ ਹਰੇਕ ਆਪਣੇ ਭਰਾ ਕੋਲ ਅਤੇ ਹਰੇਕ ਆਪਣੇ ਗੁਆਂਢੀ ਕੋਲ ਅਜ਼ਾਦੀ ਦੀ ਡੌਂਡੀ ਪਿੱਟੇ। ਵੇਖੋ, ਮੈਂ ਤੁਹਾਡੇ ਲਈ ਤਲਵਾਰ, ਕਾਲ ਅਤੇ ਬਵਾ ਲਈ ਅਜ਼ਾਦੀ ਦੀ ਡੌਂਡੀ ਪਿੱਟਦਾ ਹਾਂ, ਯਹੋਵਾਹ ਦਾ ਵਾਕ ਹੈ, ਅਤੇ ਮੈਂ ਤੁਹਾਨੂੰ ਧਰਤੀ ਦੀਆਂ ਸਾਰੀਆਂ ਪਾਤਸ਼ਾਹੀਆਂ ਵਿੱਚ ਹੌਲ ਦਾ ਕਾਰਨ ਬਣਾਵਾਂਗਾ
18 и отдам преступивших завет Мой и не устоявших в словах завета, который они заключили пред лицем Моим, рассекши тельца надвое и пройдя между рассеченными частями его,
੧੮ਮੈਂ ਉਹਨਾਂ ਮਨੁੱਖਾਂ ਨੂੰ ਜਿਹਨਾਂ ਮੇਰੇ ਨਾਮ ਨੂੰ ਉਲੰਘਿਆ ਅਤੇ ਉਸ ਨੇਮ ਦੀਆਂ ਗੱਲਾਂ ਨੂੰ ਕਾਇਮ ਨਾ ਰੱਖਿਆ ਜਿਹੜਾ ਉਹਨਾਂ ਮੇਰੇ ਅੱਗੇ ਬੰਨ੍ਹਿਆ ਸੀ ਉਸ ਵੱਛੇ ਵਾਂਗੂੰ ਕਰਾਂਗਾ ਜਿਹ ਨੂੰ ਉਹਨਾਂ ਨੇ ਕੱਟ ਕੇ ਦੋ ਟੋਟੇ ਕੀਤਾ ਅਤੇ ਦੋਹਾਂ ਟੋਟਿਆਂ ਦੇ ਵਿੱਚ ਦੀ ਲੰਘ ਗਏ
19 князей Иудейских и князей Иерусалимских, евнухов и священников и весь народ земли, проходивший между рассеченными частями тельца, -
੧੯ਅਰਥਾਤ ਯਹੂਦਾਹ ਦੇ ਸਰਦਾਰਾਂ ਨੂੰ, ਯਰੂਸ਼ਲਮ ਦੇ ਸਰਦਾਰਾਂ ਨੂੰ, ਖੁਸਰੇ, ਜਾਜਕ ਅਤੇ ਦੇਸ ਦੇ ਸਾਰੇ ਲੋਕਾਂ ਨੂੰ ਜਿਹੜੇ ਉਸ ਵੱਛੇ ਦੇ ਟੋਟਿਆਂ ਦੇ ਵਿੱਚ ਦੀ ਲੰਘ ਗਏ
20 отдам их в руки врагов их и в руки ищущих души их, и трупы их будут пищею птицам небесным и зверям земным.
੨੦ਮੈਂ ਉਹਨਾਂ ਨੂੰ ਉਹਨਾਂ ਦੇ ਵੈਰੀਆਂ ਦੇ ਹੱਥ ਵਿੱਚ ਅਤੇ ਉਹਨਾਂ ਦੇ ਹੱਥ ਵਿੱਚ ਦਿਆਂਗਾ, ਜੋ ਉਹਨਾਂ ਦੀ ਜਾਨ ਦੇ ਖੋਜ਼ੀ ਹਨ ਅਤੇ ਉਹਨਾਂ ਦੀਆਂ ਲੋਥਾਂ ਅਕਾਸ਼ ਦੇ ਪੰਛੀਆਂ ਅਤੇ ਧਰਤੀ ਦੇ ਦਰਿੰਦਿਆਂ ਦਾ ਖਾਜਾ ਹੋਣਗੀਆਂ!
21 И Седекию, царя Иудейского, и князей его отдам в руки врагов их и в руки ищущих души их и в руки войска царя Вавилонского, которое отступило от вас.
੨੧ਅਤੇ ਮੈਂ ਯਹੂਦਾਹ ਦੇ ਰਾਜਾ ਸਿਦਕੀਯਾਹ ਨੂੰ ਅਤੇ ਉਹ ਦੇ ਸਰਦਾਰਾਂ ਨੂੰ ਉਹ ਦੇ ਵੈਰੀਆਂ ਦੇ ਹੱਥ ਵਿੱਚ ਅਤੇ ਉਹਨਾਂ ਦੇ ਹੱਥ ਵਿੱਚ ਦਿਆਂਗਾ, ਜੋ ਉਹਨਾਂ ਦੀ ਜਾਨ ਦੇ ਖੋਜ਼ੀ ਹਨ, ਬਾਬਲ ਦੇ ਰਾਜਾ ਦੀ ਫੌਜ ਦੇ ਹੱਥ ਵਿੱਚ ਦੇ ਦਿਆਂਗਾ ਜਿਹੜੇ ਤੁਹਾਨੂੰ ਛੱਡ ਕੇ ਤੁਰ ਗਏ
22 Вот, Я дам повеление, говорит Господь, и возвращу их к этому городу, и они нападут на него, и возьмут его, и сожгут его огнем, и города Иудеи сделаю пустынею необитаемою.
੨੨ਵੇਖ, ਮੈਂ ਹੁਕਮ ਦਿਆਂਗਾ, ਯਹੋਵਾਹ ਦਾ ਵਾਕ ਹੈ, ਅਤੇ ਮੈਂ ਉਹਨਾਂ ਨੂੰ ਇਸ ਸ਼ਹਿਰ ਵੱਲ ਮੋੜ ਲਿਆਵਾਂਗਾ। ਉਹ ਇਹ ਦੇ ਵਿਰੁੱਧ ਲੜਨਗੇ ਅਤੇ ਇਹ ਨੂੰ ਲੈ ਲੈਣਗੇ ਅਤੇ ਇਹ ਨੂੰ ਅੱਗ ਨਾਲ ਸਾੜ ਦੇਣਗੇ ਅਤੇ ਮੈਂ ਯਹੂਦਾਹ ਦੇ ਸ਼ਹਿਰਾਂ ਨੂੰ ਵਿਰਾਨ ਕਰ ਦਿਆਂਗਾ ਭਈ ਉਹਨਾਂ ਵਿੱਚ ਕੋਈ ਵੱਸਣ ਵਾਲਾ ਨਾ ਰਹੇ।