< От Матфея 25 >
1 Тогда подобно будет Царство Небесное десяти девам, которые, взяв светильники свои, вышли навстречу жениху.
੧ਉਸ ਵੇਲੇ ਸਵਰਗ ਰਾਜ ਦਸਾਂ ਕੁਆਰੀਆਂ ਵਰਗਾ ਹੋਵੇਗਾ ਜਿਹੜੀਆਂ ਆਪਣੀਆਂ ਮਸ਼ਾਲਾਂ ਲੈ ਕੇ ਲਾੜੇ ਦੇ ਮਿਲਣ ਨੂੰ ਨਿੱਕਲੀਆਂ।
2 Из них пять было мудрых и пять неразумных.
੨ਅਤੇ ਉਨ੍ਹਾਂ ਵਿੱਚੋਂ ਪੰਜ ਤਾਂ ਮੂਰਖ ਅਤੇ ਪੰਜ ਸਮਝਦਾਰ ਸਨ।
3 Неразумные, взяв светильники свои, не взяли с собою масла.
੩ਕਿਉਂਕਿ ਜਿਹੜੀਆਂ ਮੂਰਖ ਸਨ ਉਨ੍ਹਾਂ ਨੇ ਆਪਣੀਆਂ ਮਸ਼ਾਲਾਂ ਤਾਂ ਲੈ ਲਈਆਂ ਪਰ ਤੇਲ ਆਪਣੇ ਨਾਲ ਨਾ ਲਿਆ।
4 Мудрые же, вместе со светильниками своими, взяли масла в сосудах своих.
੪ਪਰ ਸਮਝਦਾਰਾਂ ਨੇ ਆਪਣੇ ਭਾਂਡਿਆਂ ਵਿੱਚ ਤੇਲ ਆਪਣੀਆਂ ਮਸ਼ਾਲਾਂ ਨਾਲ ਲੈ ਲਿਆ।
5 И как жених замедлил, то задремали все и уснули.
੫ਅਤੇ ਜਦ ਲਾੜੇ ਦੇ ਆਉਣ ਵਿੱਚ ਦੇਰ ਹੋਈ ਤਾਂ ਉਹ ਸਭ ਊਂਘ ਪਈਆਂ ਅਤੇ ਸੌਂ ਗਈਆਂ।
6 Но в полночь раздался крик: вот, жених идет, выходите навстречу ему.
੬ਅਤੇ ਅੱਧੀ ਰਾਤ ਨੂੰ ਧੁੰਮ ਪਈ, ਔਹ ਲਾੜਾ ਆਇਆ, ਉਹ ਦੇ ਮਿਲਣ ਨੂੰ ਨਿੱਕਲੋ!
7 Тогда встали все девы те и поправили светильники свои.
੭ਤਦ ਉਨ੍ਹਾਂ ਸਭਨਾਂ ਕੁਆਰੀਆਂ ਨੇ ਉੱਠ ਕੇ ਆਪਣੀਆਂ ਮਸ਼ਾਲਾਂ ਤਿਆਰ ਕੀਤੀਆਂ।
8 Неразумные же сказали мудрым: дайте нам вашего масла, потому что светильники наши гаснут.
੮ਅਤੇ ਮੂਰਖਾਂ ਨੇ ਸਮਝਦਾਰਾਂ ਨੂੰ ਕਿਹਾ ਕਿ ਆਪਣੇ ਤੇਲ ਵਿੱਚੋਂ ਕੁਝ ਸਾਨੂੰ ਦਿਓ, ਕਿਉਂ ਜੋ ਸਾਡੀਆਂ ਮਸ਼ਾਲਾਂ ਬੁਝਦੀਆਂ ਜਾਂਦੀਆਂ ਹਨ।
9 А мудрые отвечали: чтобы не случилось недостатка и у нас и у вас, пойдите лучше к продающим и купите себе.
੯ਪਰ ਸਮਝਦਾਰਾਂ ਨੇ ਉੱਤਰ ਦਿੱਤਾ, ਨਾ, ਕਿਤੇ ਸਾਡੇ ਅਤੇ ਤੁਹਾਡੇ ਲਈ ਥੁੜ ਨਾ ਜਾਏ ਪਰ ਤੁਸੀਂ ਵੇਚਣ ਵਾਲਿਆਂ ਦੇ ਕੋਲ ਜਾ ਕੇ ਆਪਣੇ ਲਈ ਮੁੱਲ ਲਓ।
10 Когда же пошли они покупать, пришел жених, и готовые вошли с ним на брачный пир, и двери затворились;
੧੦ਅਤੇ ਜਦ ਉਹ ਮੁੱਲ ਲੈਣ ਗਈਆਂ ਤਾਂ ਲਾੜਾ ਆ ਪਹੁੰਚਿਆ ਅਤੇ ਜਿਹੜੀਆਂ ਤਿਆਰ ਸਨ ਉਹ ਦੇ ਨਾਲ ਵਿਆਹ ਵਿੱਚ ਜਾ ਵੜੀਆਂ ਅਤੇ ਦਰਵਾਜ਼ਾ ਬੰਦ ਕੀਤਾ ਗਿਆ।
11 после приходят и прочие девы, и говорят: Господи! Господи! отвори нам.
੧੧ਅਤੇ ਬਾਅਦ ਵਿੱਚ ਦੂਜੀਆਂ ਕੁਆਰੀਆਂ ਵੀ ਆਈਆਂ ਅਤੇ ਬੋਲੀਆਂ, ਹੇ ਮਹਾਰਾਜ, ਹੇ ਮਹਾਰਾਜ! ਸਾਡੇ ਲਈ ਦਰਵਾਜ਼ਾ ਖੋਲ੍ਹ ਦਿਓ!
12 Он же сказал им в ответ: истинно говорю вам: не знаю вас.
੧੨ਪਰ ਉਹ ਨੇ ਉੱਤਰ ਦਿੱਤਾ, ਮੈਂ ਤੁਹਾਨੂੰ ਸੱਚ ਆਖਦਾ ਹਾਂ ਜੋ ਮੈਂ ਤੁਹਾਨੂੰ ਨਹੀਂ ਪਛਾਣਦਾ।
13 Итак, бодрствуйте, потому что не знаете ни дня, ни часа, в который приидет Сын Человеческий.
੧੩ਇਸ ਕਰਕੇ ਜਾਗਦੇ ਰਹੋ ਕਿਉਂ ਜੋ ਤੁਸੀਂ ਨਾ ਉਸ ਦਿਨ, ਨਾ ਉਸ ਘੜੀ ਨੂੰ ਜਾਣਦੇ ਹੋ।
14 Ибо Он поступит, как человек, который, отправляясь в чужую страну, призвал рабов своих и поручил им имение свое:
੧੪ਇਹ ਗੱਲ ਤਾਂ ਉਸ ਮਨੁੱਖ ਵਰਗੀ ਹੈ ਜਿਸ ਨੇ ਪਰਦੇਸ ਨੂੰ ਜਾਣ ਲੱਗਿਆਂ ਆਪਣੇ ਨੌਕਰਾਂ ਨੂੰ ਸੱਦ ਕੇ ਆਪਣਾ ਮਾਲ ਉਨ੍ਹਾਂ ਨੂੰ ਸੌਂਪਿਆ।
15 и одному дал он пять талантов, другому два, иному один, каждому по его силе; и тотчас отправился.
੧੫ਅਤੇ ਇੱਕ ਨੂੰ ਪੰਜ ਤੋੜੇ, ਦੂਜੇ ਨੂੰ ਦੋ ਅਤੇ ਤੀਜੇ ਨੂੰ ਇੱਕ, ਹਰੇਕ ਨੂੰ ਉਹ ਦੀ ਯੋਗਤਾ ਦੇ ਅਨੁਸਾਰ ਦਿੱਤਾ ਤਾਂ ਪਰਦੇਸ ਨੂੰ ਚੱਲਿਆ ਗਿਆ।
16 Получивший пять талантов пошел, употребил их в дело и приобрел другие пять талантов;
੧੬ਜਿਸ ਨੇ ਪੰਜ ਤੋੜੇ ਲਏ ਸਨ ਉਹ ਨੇ ਝੱਟ ਜਾ ਕੇ ਉਨ੍ਹਾਂ ਨਾਲ ਬਣਜ ਵਪਾਰ ਕੀਤਾ ਅਤੇ ਹੋਰ ਪੰਜ ਤੋੜੇ ਕਮਾਏ।
17 точно так же и получивший два таланта приобрел другие два;
੧੭ਇਸੇ ਤਰ੍ਹਾਂ ਜਿਸ ਨੇ ਦੋ ਲਏ ਸਨ ਉਹ ਨੇ ਵੀ ਹੋਰ ਦੋ ਕਮਾ ਲਏ।
18 получивший же один талант пошел и закопал его в землю и скрыл серебро господина своего.
੧੮ਪਰ ਜਿਸ ਨੇ ਇੱਕੋ ਲਿਆ ਸੀ ਉਹ ਨੇ ਜਾ ਕੇ ਧਰਤੀ ਪੁੱਟੀ ਅਤੇ ਆਪਣੇ ਮਾਲਕ ਦੇ ਤੋੜੇ ਨੂੰ ਲੁਕਾ ਦਿੱਤਾ।
19 По долгом времени приходит господин рабов тех и требует у них отчета.
੧੯ਬਹੁਤ ਸਮੇਂ ਬਾਅਦ, ਉਨ੍ਹਾਂ ਨੌਕਰਾਂ ਦਾ ਮਾਲਕ ਆਇਆ ਅਤੇ ਉਨ੍ਹਾਂ ਤੋਂ ਲੇਖਾ ਲੈਣ ਲੱਗਾ।
20 И, подойдя, получивший пять талантов принес другие пять талантов и говорит: господин! пять талантов ты дал мне; вот, другие пять талантов я приобрел на них.
੨੦ਸੋ ਜਿਸ ਨੇ ਪੰਜ ਤੋੜੇ ਲਏ ਸਨ ਉਹ ਨੇ ਕੋਲ ਆ ਕੇ ਹੋਰ ਪੰਜ ਤੋੜੇ ਉਹ ਦੇ ਅੱਗੇ ਰੱਖੇ ਅਤੇ ਕਿਹਾ, ਸੁਆਮੀ ਜੀ ਤੁਸੀਂ ਮੈਨੂੰ ਪੰਜ ਤੋੜੇ ਸੌਂਪੇ ਸਨ। ਵੇਖੋ ਮੈਂ ਪੰਜ ਤੋੜੇ ਹੋਰ ਵੀ ਕਮਾਏ।
21 Господин его сказал ему: хорошо, добрый и верный раб! в малом ты был верен, над многим тебя поставлю; войди в радость господина твоего.
੨੧ਉਹ ਦੇ ਮਾਲਕ ਨੇ ਉਸ ਨੂੰ ਕਿਹਾ, ਹੇ ਚੰਗੇ ਅਤੇ ਵਫ਼ਾਦਾਰ ਨੌਕਰ ਸ਼ਾਬਾਸ਼! ਤੂੰ ਤਾਂ ਥੋੜ੍ਹੇ ਜਿਹੇ ਵਿੱਚ ਵਫ਼ਾਦਾਰ ਰਿਹਾ, ਮੈਂ ਤੈਨੂੰ ਬਹੁਤ ਸਾਰੇ ਉੱਤੇ ਅਧਿਕਾਰ ਦੇਵਾਂਗਾ। ਤੂੰ ਆਪਣੇ ਮਾਲਕ ਦੀ ਖੁਸ਼ੀ ਵਿੱਚ ਸ਼ਾਮਿਲ ਹੋ।
22 Подошел также и получивший два таланта и сказал: господин! два таланта ты дал мне; вот, другие два таланта я приобрел на них.
੨੨ਅਤੇ ਜਿਸ ਨੇ ਦੋ ਤੋੜੇ ਲਏ ਸਨ ਉਹ ਵੀ ਕੋਲ ਆ ਕੇ ਬੋਲਿਆ, ਸੁਆਮੀ ਜੀ ਤੁਸੀਂ ਮੈਨੂੰ ਦੋ ਤੋੜੇ ਸੌਂਪੇ ਸਨ। ਵੇਖੋ ਮੈਂ ਦੋ ਤੋੜੇ ਹੋਰ ਵੀ ਕਮਾਏ।
23 Господин его сказал ему: хорошо, добрый и верный раб! в малом ты был верен, над многим тебя поставлю; войди в радость господина твоего.
੨੩ਉਹ ਦੇ ਮਾਲਕ ਨੇ ਉਸ ਨੂੰ ਕਿਹਾ, ਹੇ ਚੰਗੇ ਅਤੇ ਵਫ਼ਾਦਾਰ ਨੌਕਰ ਸ਼ਾਬਾਸ਼! ਤੂੰ ਥੋੜ੍ਹੇ ਜਿਹੇ ਵਿੱਚ ਵਫ਼ਾਦਾਰ ਰਿਹਾ, ਮੈਂ ਤੈਨੂੰ ਬਹੁਤ ਸਾਰੇ ਉੱਤੇ ਅਧਿਕਾਰ ਦੇਵਾਂਗਾ। ਤੂੰ ਆਪਣੇ ਮਾਲਕ ਦੀ ਖੁਸ਼ੀ ਵਿੱਚ ਸ਼ਾਮਿਲ ਹੋ।
24 Подошел и получивший один талант и сказал: господин! я знал тебя, что ты человек жестокий, жнешь, где не сеял, и собираешь, где не рассыпал,
੨੪ਫੇਰ ਜਿਸ ਨੇ ਇੱਕ ਤੋੜਾ ਲਿਆ ਸੀ ਉਹ ਵੀ ਕੋਲ ਆ ਕੇ ਬੋਲਿਆ, ਸੁਆਮੀ ਜੀ ਮੈਂ ਤੁਹਾਨੂੰ ਜਾਣਦਾ ਹਾਂ ਜੋ ਤੁਸੀਂ ਕਰੜੇ ਆਦਮੀ ਹੋ ਕਿ ਜਿੱਥੇ ਤੁਸੀਂ ਨਹੀਂ ਬੀਜਿਆ ਉੱਥੋਂ ਵੱਢਦੇ ਹੋ ਅਤੇ ਜਿੱਥੇ ਨਹੀਂ ਖਿੰਡਾਇਆ ਉੱਥੋਂ ਇਕੱਠਾ ਕਰਦੇ ਹੋ।
25 и, убоявшись, пошел и скрыл талант твой в земле; вот тебе твое.
੨੫ਸੋ ਮੈਂ ਡਰਿਆ ਅਤੇ ਜਾ ਕੇ ਤੁਹਾਡੇ ਤੋੜੇ ਨੂੰ ਧਰਤੀ ਵਿੱਚ ਲੁਕਾ ਦਿੱਤਾ। ਇਹ ਆਪਣਾ ਤੋੜਾ ਵਾਪਸ ਲੈ ਲਵੋ।
26 Господин же его сказал ему в ответ: лукавый раб и ленивый! ты знал, что я жну, где не сеял, и собираю, где не рассыпал;
੨੬ਉਸ ਦੇ ਮਾਲਕ ਨੇ ਉਸ ਨੂੰ ਉੱਤਰ ਦਿੱਤਾ, ਓਏ ਦੁਸ਼ਟ ਅਤੇ ਆਲਸੀ ਨੌਕਰ! ਕੀ ਤੂੰ ਜਾਣਦਾ ਹੈਂ ਕਿ ਜਿੱਥੇ ਮੈਂ ਨਹੀਂ ਬੀਜਿਆ ਉੱਥੋਂ ਵੱਢਦਾ ਹਾਂ ਅਤੇ ਜਿੱਥੇ ਮੈਂ ਨਹੀਂ ਖਿੰਡਾਇਆ ਉੱਥੋਂ ਇਕੱਠਾ ਕਰਦਾ ਹਾਂ?
27 посему надлежало тебе отдать серебро мое торгующим, и я, придя, получил бы мое с прибылью;
੨੭ਇਸ ਲਈ ਤੈਨੂੰ ਚਾਹੀਦਾ ਸੀ ਜੋ ਮੇਰੇ ਰੁਪਏ ਸ਼ਾਹੂਕਾਰਾਂ ਨੂੰ ਦਿੰਦਾ ਤਾਂ ਮੈਂ ਆ ਕੇ ਆਪਣਾ ਮਾਲ ਵਿਆਜ ਸਮੇਤ ਲੈਂਦਾ।
28 итак, возьмите у него талант и дайте имеющему десять талантов,
੨੮ਸੋ ਉਹ ਤੋੜਾ ਉਸ ਕੋਲੋਂ ਲੈ ਲਓ ਅਤੇ ਜਿਸ ਦੇ ਕੋਲ ਦਸ ਤੋੜੇ ਹਨ ਉਹ ਨੂੰ ਦਿਓ।
29 ибо всякому имеющему дастся и приумножится, а у неимеющего отнимется и то, что имеет;
੨੯ਕਿਉਂਕਿ ਜਿਸ ਕਿਸੇ ਕੋਲ ਕੁਝ ਹੈ ਉਹ ਨੂੰ ਦਿੱਤਾ ਜਾਵੇਗਾ ਅਤੇ ਉਹ ਦਾ ਵਾਧਾ ਹੋਵੇਗਾ ਪਰ ਜਿਸ ਦੇ ਕੋਲ ਨਹੀਂ ਉਸ ਕੋਲੋਂ ਜੋ ਉਹ ਦਾ ਹੈ ਉਹ ਵੀ ਲੈ ਲਿਆ ਜਾਵੇਗਾ।
30 а негодного раба выбросьте во тьму внешнюю: там будет плач и скрежет зубов. Сказав сие, возгласил: кто имеет уши слышать, да слышит!
੩੦ਇਸ ਨਿਕੰਮੇ ਨੌਕਰ ਨੂੰ ਬਾਹਰ ਦੇ ਅੰਧਕਾਰ ਵਿੱਚ ਸੁੱਟ ਦਿਓ। ਉੱਥੇ ਰੋਣਾ ਅਤੇ ਕਚੀਚੀਆਂ ਵੱਟਣਾ ਹੋਵੇਗਾ।
31 Когда же приидет Сын Человеческий во славе Своей и все святые Ангелы с Ним, тогда сядет на престоле славы Своей
੩੧ਜਦ ਮਨੁੱਖ ਦਾ ਪੁੱਤਰ ਆਪਣੀ ਮਹਿਮਾ ਨਾਲ ਸਾਰੇ ਦੂਤਾਂ ਨਾਲ ਆਵੇਗਾ ਤਦ ਉਹ ਆਪਣੇ ਤੇਜ ਦੇ ਸਿੰਘਾਸਣ ਉੱਤੇ ਬੈਠੇਗਾ।
32 и соберутся пред Ним все народы; и отделит одних от других, как пастырь отделяет овец от козлов;
੩੨ਅਤੇ ਸਭ ਕੌਮਾਂ ਉਹ ਦੇ ਅੱਗੇ ਇਕੱਠੀਆਂ ਕੀਤੀਆਂ ਜਾਣਗੀਆਂ ਅਤੇ ਜਿਸ ਤਰ੍ਹਾਂ ਅਯਾਲੀ ਭੇਡਾਂ ਨੂੰ ਬੱਕਰੀਆਂ ਵਿੱਚੋਂ ਅਲੱਗ ਕਰਦਾ ਹੈ, ਉਸੇ ਤਰ੍ਹਾਂ ਉਹ ਉਨ੍ਹਾਂ ਨੂੰ ਇੱਕ ਦੂਜੇ ਤੋਂ ਅਲੱਗ ਕਰੇਗਾ।
33 и поставит овец по правую Свою сторону, а козлов - по левую.
੩੩ਅਤੇ ਉਹ ਭੇਡਾਂ ਨੂੰ ਆਪਣੇ ਸੱਜੇ ਪਾਸੇ ਅਤੇ ਬੱਕਰੀਆਂ ਨੂੰ ਖੱਬੇ ਪਾਸੇ ਖੜ੍ਹਾ ਕਰੇਗਾ।
34 Тогда скажет Царь тем, которые по правую сторону Его: приидите, благословенные Отца Моего, наследуйте Царство, уготованное вам от создания мира:
੩੪ਤਦ ਰਾਜਾ ਉਨ੍ਹਾਂ ਨੂੰ ਜਿਹੜੇ ਉਹ ਦੇ ਸੱਜੇ ਪਾਸੇ ਹੋਣ ਆਖੇਗਾ, ਹੇ ਮੇਰੇ ਪਿਤਾ ਦੇ ਮੁਬਾਰਕ ਲੋਕੋ ਆਓ! ਜਿਹੜਾ ਰਾਜ ਜਗਤ ਦੇ ਮੁੱਢੋਂ ਤੁਹਾਡੇ ਲਈ ਤਿਆਰ ਕੀਤਾ ਹੋਇਆ ਹੈ, ਉਹ ਦੇ ਵਾਰਿਸ ਹੋਵੋ।
35 ибо алкал Я, и вы дали Мне есть; жаждал, и вы напоили Меня; был странником, и вы приняли Меня;
੩੫ਕਿਉਂ ਜੋ ਮੈਂ ਭੁੱਖਾ ਸੀ ਅਤੇ ਤੁਸੀਂ ਮੈਨੂੰ ਖਾਣ ਨੂੰ ਦਿੱਤਾ, ਮੈਂ ਤਿਹਾਇਆ ਸੀ ਅਤੇ ਤੁਸੀਂ ਮੈਨੂੰ ਪੀਣ ਨੂੰ ਦਿੱਤਾ, ਮੈਂ ਪਰਦੇਸੀ ਸੀ ਅਤੇ ਤੁਸੀਂ ਮੈਨੂੰ ਆਪਣੇ ਘਰ ਉਤਾਰਿਆ,
36 был наг, и вы одели Меня; был болен, и вы посетили Меня; в темнице был, и вы пришли ко Мне.
੩੬ਨੰਗਾ ਸੀ ਅਤੇ ਤੁਸੀਂ ਮੈਨੂੰ ਕੱਪੜੇ ਪਹਿਨਾਏ, ਮੈਂ ਰੋਗੀ ਸੀ ਅਤੇ ਤੁਸੀਂ ਮੇਰੀ ਖ਼ਬਰ ਲਈ, ਮੈਂ ਕੈਦ ਵਿੱਚ ਸੀ ਅਤੇ ਤੁਸੀਂ ਮੇਰੇ ਕੋਲ ਆਏ।
37 Тогда праведники скажут Ему в ответ: Господи! когда мы видели Тебя алчущим и накормили? или жаждущим и напоили?
੩੭ਤਦ ਧਰਮੀ ਲੋਕ ਉਹ ਨੂੰ ਇਹ ਉੱਤਰ ਦੇਣਗੇ, ਪ੍ਰਭੂ ਜੀ ਅਸੀਂ ਕਦੋਂ ਤੈਨੂੰ ਭੁੱਖਾ ਵੇਖਿਆ ਤੇ ਤੈਨੂੰ ਖੁਆਇਆ ਜਾਂ ਤਿਹਾਇਆ ਵੇਖਿਆ ਤੇ ਤੈਨੂੰ ਪਿਲਾਇਆ?
38 когда мы видели Тебя странником и приняли? или нагим и одели?
੩੮ਕਦੋਂ ਅਸੀਂ ਤੈਨੂੰ ਪਰਦੇਸੀ ਵੇਖਿਆ ਤੇ ਤੈਨੂੰ ਆਪਣੇ ਘਰ ਉਤਾਰਿਆ ਜਾਂ ਨੰਗਾ ਵੇਖਿਆ ਤੇ ਤੈਨੂੰ ਕੱਪੜੇ ਪਹਿਨਾਏ?
39 когда мы видели Тебя больным или в темнице и пришли к Тебе?
੩੯ਕਦੋਂ ਅਸੀਂ ਤੈਨੂੰ ਰੋਗੀ ਜਾਂ ਕੈਦੀ ਵੇਖਿਆ ਤੇ ਤੇਰੇ ਕੋਲ ਆਏ?
40 И Царь скажет им в ответ: истинно говорю вам: так как вы сделали это одному из сих братьев Моих меньших, то сделали Мне.
੪੦ਰਾਜਾ ਉਨ੍ਹਾਂ ਨੂੰ ਉੱਤਰ ਦੇਵੇਗਾ, ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜਦ ਤੁਸੀਂ ਮੇਰੇ ਇਨ੍ਹਾਂ ਸਭਨਾਂ ਛੋਟੇ ਭਰਾਵਾਂ ਵਿੱਚੋਂ ਇੱਕ ਨਾਲ ਇਹ ਕੀਤਾ ਤਾਂ ਮੇਰੇ ਨਾਲ ਕੀਤਾ।
41 Тогда скажет и тем, которые по левую сторону: идите от Меня, проклятые, в огонь вечный, уготованный диаволу и ангелам его: (aiōnios )
੪੧ਤਦ ਜਿਹੜੇ ਖੱਬੇ ਪਾਸੇ ਹੋਣ ਉਨ੍ਹਾਂ ਨੂੰ ਵੀ ਉਹ ਕਹੇਗਾ, ਹੇ ਸਰਾਪੇ ਹੋਇਓ, ਮੇਰੇ ਕੋਲੋਂ ਉਸ ਸਦੀਪਕ ਅੱਗ ਵਿੱਚ ਚੱਲੇ ਜਾਓ ਜਿਹੜੀ ਸ਼ੈਤਾਨ ਅਤੇ ਉਹ ਦੇ ਦੂਤਾਂ ਲਈ ਤਿਆਰ ਕੀਤੀ ਹੋਈ ਹੈ। (aiōnios )
42 ибо алкал Я, и вы не дали Мне есть; жаждал, и вы не напоили Меня;
੪੨ਕਿਉਂ ਜੋ ਮੈਂ ਭੁੱਖਾ ਸੀ ਤੇ ਤੁਸੀਂ ਮੈਨੂੰ ਨਾ ਖੁਆਇਆ, ਮੈਂ ਤਿਹਾਇਆ ਸੀ ਤੇ ਤੁਸੀਂ ਮੈਨੂੰ ਨਾ ਪਿਆਇਆ।
43 был странником, и не приняли Меня; был наг, и не одели Меня; болен и в темнице, и не посетили Меня.
੪੩ਮੈਂ ਪਰਦੇਸੀ ਸੀ ਤੇ ਤੁਸੀਂ ਮੈਨੂੰ ਆਪਣੇ ਘਰ ਨਾ ਉਤਾਰਿਆ, ਨੰਗਾ ਸੀ ਤੇ ਤੁਸੀਂ ਮੈਨੂੰ ਕੱਪੜੇ ਨਾ ਪਹਿਨਾਏ, ਰੋਗੀ ਅਤੇ ਕੈਦੀ ਸੀ ਤੇ ਤੁਸੀਂ ਮੇਰੀ ਖ਼ਬਰ ਨਾ ਲਈ।
44 Тогда и они скажут Ему в ответ: Господи! когда мы видели Тебя алчущим, или жаждущим, или странником, или нагим, или больным, или в темнице и не послужили Тебе?
੪੪ਤਦ ਉਹ ਵੀ ਉੱਤਰ ਦੇਣਗੇ, ਪ੍ਰਭੂ ਜੀ ਕਦੋਂ ਅਸੀਂ ਤੈਨੂੰ ਭੁੱਖਾ ਜਾਂ ਤਿਹਾਇਆ ਜਾਂ ਪਰਦੇਸੀ ਜਾਂ ਨੰਗਾ ਜਾਂ ਰੋਗੀ ਜਾਂ ਕੈਦੀ ਵੇਖਿਆ ਅਤੇ ਤੇਰੀ ਟਹਿਲ ਸੇਵਾ ਨਾ ਕੀਤੀ?
45 Тогда скажет им в ответ: истинно говорю вам: так как вы не сделали этого одному из сих меньших, то не сделали Мне.
੪੫ਤਦ ਉਹ ਉਨ੍ਹਾਂ ਨੂੰ ਇਹ ਉੱਤਰ ਦੇਵੇਗਾ, ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜਦ ਤੁਸੀਂ ਇਨ੍ਹਾਂ ਸਭਨਾਂ ਤੋਂ ਛੋਟਿਆਂ ਵਿੱਚੋਂ ਇੱਕ ਨਾਲ ਇਹ ਨਾ ਕੀਤਾ ਤਾਂ ਮੇਰੇ ਨਾਲ ਨਾ ਕੀਤਾ।
46 И пойдут сии в муку вечную, а праведники в жизнь вечную. (aiōnios )
੪੬ਅਤੇ ਇਹ ਸਦੀਪਕ ਸਜ਼ਾ ਵਿੱਚ ਜਾਣਗੇ, ਪਰ ਧਰਮੀ ਸਦੀਪਕ ਜੀਵਨ ਵਿੱਚ। (aiōnios )