< Псалтирь 26 >
1 Псалом Давида. Рассуди меня, Господи, ибо я ходил в непорочности моей, и, уповая на Господа, не поколеблюсь.
੧ਦਾਊਦ ਦਾ ਭਜਨ। ਹੇ ਯਹੋਵਾਹ, ਮੇਰਾ ਨਿਆਂ ਕਰ ਕਿਉਂ ਜੋ ਮੈਂ ਖਰਿਆਈ ਨਾਲ ਹੀ ਚੱਲਿਆ ਹਾਂ, ਮੈਂ ਯਹੋਵਾਹ ਉੱਤੇ ਅਟੱਲ ਭਰੋਸਾ ਰੱਖਿਆ ਹੈ।
2 Искуси меня, Господи, и испытай меня; расплавь внутренности мои и сердце мое,
੨ਹੇ ਯਹੋਵਾਹ, ਮੈਨੂੰ ਪਰਖ ਅਤੇ ਮੈਨੂੰ ਪਰਤਾ, ਮੇਰੇ ਗੁਰਦੇ ਅਤੇ ਮੇਰੇ ਦਿਲ ਨੂੰ ਜਾਂਚ,
3 ибо милость Твоя пред моими очами, и я ходил в истине Твоей,
੩ਕਿਉਂ ਜੋ ਤੇਰੀ ਦਯਾ ਮੇਰੀ ਅੱਖੀਆਂ ਦੇ ਅੱਗੇ ਹੈ, ਅਤੇ ਮੈਂ ਤੇਰੀ ਸਚਿਆਈ ਵਿੱਚ ਚੱਲਿਆ ਹਾਂ।
4 не сидел я с людьми лживыми, и с коварными не пойду;
੪ਮੈਂ ਨਿਕੰਮਿਆਂ ਦੇ ਸੰਗ ਨਹੀਂ ਬੈਠਾ, ਨਾ ਮੈਂ ਕਪਟੀਆਂ ਦੇ ਸੰਗ ਅੰਦਰ ਜਾਂਵਾਂਗਾ।
5 возненавидел я сборище злонамеренных, и с нечестивыми не сяду;
੫ਬੁਰਿਆਂ ਦੀ ਸਭਾ ਨਾਲ ਮੈਂ ਵੈਰ ਰੱਖਿਆ ਹੈ, ਅਤੇ ਦੁਸ਼ਟਾਂ ਦੇ ਸੰਗ ਮੈਂ ਨਹੀਂ ਬੈਠਾਂਗਾ।
6 буду омывать в невинности руки мои и обходить жертвенник Твой, Господи,
੬ਹੇ ਯਹੋਵਾਹ, ਮੈਂ ਆਪਣੇ ਹੱਥਾਂ ਨੂੰ ਨਿਰਮਲਤਾਈ ਦੇ ਜਲ ਨਾਲ ਧੋਵਾਂਗਾ, ਇਸ ਲਈ ਮੈਂ ਤੇਰੀ ਜਗਵੇਦੀ ਦੀ ਪਰਿਕਰਮਾ ਕਰਾਂਗਾ,
7 чтобы возвещать гласом хвалы и поведать все чудеса Твои.
੭ਤਾਂ ਜੋ ਮੈਂ ਧੰਨਵਾਦ ਦਾ ਸ਼ਬਦ ਸੁਣਾਵਾਂ, ਅਤੇ ਤੇਰੇ ਸਾਰਿਆਂ ਅਚਰਜ਼ ਕੰਮਾਂ ਦਾ ਬਿਆਨ ਕਰਾਂ।
8 Господи! возлюбил я обитель дома Твоего и место жилища славы Твоей.
੮ਹੇ ਯਹੋਵਾਹ, ਮੈਂ ਤੇਰੇ ਭਵਨ ਦੇ ਵਸੇਬਿਆਂ ਨਾਲ, ਅਤੇ ਤੇਰੀ ਮਹਿਮਾ ਦੇ ਡੇਰੇ ਨਾਲ ਪ੍ਰੇਮ ਰੱਖਦਾ ਹਾਂ।
9 Не погуби души моей с грешниками и жизни моей с кровожадными,
੯ਮੇਰੀ ਜਾਨ ਨੂੰ ਪਾਪੀਆਂ ਦੇ ਨਾਲ ਨਾ ਮਿਲਾ, ਨਾ ਮੇਰੀ ਜਿੰਦ ਨੂੰ ਖੂਨੀਆਂ ਦੇ ਨਾਲ।
10 у которых в руках злодейство, и которых правая рука полна мздоимства.
੧੦ਜਿਨ੍ਹਾਂ ਦੇ ਹੱਥਾਂ ਵਿੱਚ ਸ਼ਰਾਰਤ ਹੈ, ਅਤੇ ਜਿਨ੍ਹਾਂ ਦਾ ਸੱਜਾ ਹੱਥ ਰਿਸ਼ਵਤਾਂ ਨਾਲ ਭਰਿਆ ਹੋਇਆ ਹੈ।
11 А я хожу в моей непорочности; избавь меня, и помилуй меня.
੧੧ਪਰ ਮੈਂ ਖਰਾ ਹੀ ਚੱਲਾਂਗਾ, ਮੈਨੂੰ ਛੁਟਕਾਰਾ ਦੇ ਅਤੇ ਮੇਰੇ ਉੱਤੇ ਦਯਾ ਕਰ।
12 Моя нога стоит на прямом пути; в собраниях благословлю Господа.
੧੨ਮੇਰਾ ਪੈਰ ਪੱਧਰੇ ਥਾਂ ਉੱਤੇ ਟਿਕਿਆ ਹੋਇਆ ਹੈ, ਮੈਂ ਸਭਾਵਾਂ ਵਿੱਚ ਯਹੋਵਾਹ ਨੂੰ ਧੰਨ ਆਖਾਂਗਾ।