< Псалтирь 48 >
1 Песнь. Псалом. Сынов Кореевых. Велик Господь и всехвален во граде Бога нашего, на святой горе Его.
੧ਗੀਤ। ਭਜਨ। ਕੋਰਹ ਵੰਸ਼ੀਆਂ ਦਾ। ਯਹੋਵਾਹ ਮਹਾਨ ਹੈ ਅਤੇ ਅੱਤ ਉਸਤਤ ਦੇ ਜੋਗ ਹੈ, ਸਾਡੇ ਪਰਮੇਸ਼ੁਰ ਦੇ ਨਗਰ ਵਿੱਚ ਉਹ ਦੇ ਪਰਬਤ ਉੱਤੇ!
2 Прекрасная возвышенность, радость всей земли гора Сион; на северной стороне ее город великого Царя.
੨ਉਚਿਆਈ ਕਰਕੇ ਸੁੰਦਰ, ਸਾਰੀ ਧਰਤੀ ਦੀ ਖੁਸ਼ੀ, ਸੀਯੋਨ ਪਰਬਤ ਹੈ ਜਿਹੜਾ ਉੱਤਰ ਦੀ ਵੱਲ ਮਹਾਰਾਜਾ ਦਾ ਸ਼ਹਿਰ ਹੈ।
3 Бог в жилищах его ведом, как заступник:
੩ਪਰਮੇਸ਼ੁਰ ਨੇ ਉਹ ਦੇ ਮਹਿਲਾਂ ਵਿੱਚ ਇੱਕ ਉੱਚਾ ਗੜ੍ਹ ਹੋ ਕੇ ਆਪਣੇ ਆਪ ਨੂੰ ਪਰਗਟ ਕੀਤਾ।
4 ибо вот, сошлись цари и прошли все мимо;
੪ਤਾਂ ਵੇਖੋ, ਰਾਜੇ ਇਕੱਠੇ ਹੋ ਗਏ, ਓਹ ਮਿਲ ਕੇ ਲੰਘ ਗਏ।
5 увидели и изумились, смутились и обратились в бегство;
੫ਉਨ੍ਹਾਂ ਨੇ ਉਹ ਨੂੰ ਡਿੱਠਾ, ਫੇਰ ਦੰਗ ਰਹਿ ਗਏ, ਵਿਆਕੁਲ ਹੋ ਕੇ ਉਹ ਉੱਠ ਭੱਜੇ!
6 страх объял их там и мука, как у женщин в родах;
੬ਉੱਥੇ ਕੰਬਣੀ ਨੇ ਉਨ੍ਹਾਂ ਨੂੰ ਫੜ ਲਿਆ, ਅਤੇ ਜੱਚਾ ਵਾਲੀਆਂ ਪੀੜਾਂ ਉਨ੍ਹਾਂ ਨੂੰ ਲੱਗੀਆਂ।
7 восточным ветром Ты сокрушил Фарсийские корабли.
੭ਤੂੰ ਪੁਰੇ ਦੀ ਹਵਾ ਨਾਲ ਤਰਸ਼ੀਸ਼ ਸ਼ਹਿਰ ਦੇ ਜਹਾਜ਼ਾਂ ਨੂੰ ਭੰਨ ਸੁੱਟਦਾ ਹੈਂ।
8 Как слышали мы, так и увидели во граде Господа сил, во граде Бога нашего: Бог утвердит его на веки.
੮ਜਿਵੇਂ ਅਸੀਂ ਸੁਣਿਆ ਹੈ ਤਿਵੇਂ ਸੈਨਾਂ ਦੇ ਯਹੋਵਾਹ ਦੇ ਸ਼ਹਿਰ ਵਿੱਚ, ਸਾਡੇ ਪਰਮੇਸ਼ੁਰ ਦੇ ਸ਼ਹਿਰ ਵਿੱਚ ਅਸੀਂ ਵੇਖਿਆ ਵੀ ਹੈ। ਪਰਮੇਸ਼ੁਰ ਉਹ ਨੂੰ ਸਦਾ ਤੱਕ ਕਾਇਮ ਰੱਖੇਗਾ। ਸਲਹ।
9 Мы размышляли, Боже, о благости Твоей посреди храма Твоего.
੯ਹੇ ਪਰਮੇਸ਼ੁਰ, ਅਸੀਂ ਤੇਰੀ ਹੈਕਲ ਦੇ ਵਿੱਚ ਤੇਰੀ ਦਯਾ ਉੱਤੇ ਵਿਚਾਰ ਕੀਤਾ ਹੈ।
10 Как имя Твое, Боже, так и хвала Твоя до концов земли; десница Твоя полна правды.
੧੦ਹੇ ਪਰਮੇਸ਼ੁਰ, ਜਿਵੇਂ ਤੇਰਾ ਨਾਮ, ਤਿਵੇਂ ਤੇਰੀ ਉਸਤਤ ਧਰਤੀ ਦੇ ਬੰਨਿਆਂ ਤੱਕ ਹੈ, ਤੇਰਾ ਸੱਜਾ ਹੱਥ ਧਰਮ ਨਾਲ ਭਰਿਆ ਹੋਇਆ ਹੈ।
11 Да веселится гора Сион, да радуются дщери Иудейские ради судов Твоих, Господи.
੧੧ਤੇਰੇ ਨਿਆਂਵਾਂ ਦੇ ਕਾਰਨ ਸੀਯੋਨ ਪਰਬਤ ਅਨੰਦ ਹੋਵੇ, ਯਹੂਦਾਹ ਦੇ ਲੋਕ ਖੁਸ਼ੀਆਂ ਮਨਾਉਣ!
12 Пойдите вокруг Сиона и обойдите его, пересчитайте башни его;
੧੨ਸੀਯੋਨ ਦੇ ਚੁਫ਼ੇਰੇ ਫਿਰੋ ਅਤੇ ਉਹ ਦੀ ਪਰਦੱਖਣਾ ਕਰੋ, ਉਹ ਦੇ ਬੁਰਜ਼ਾਂ ਨੂੰ ਗਿਣੋ।
13 обратите сердце ваше к укреплениям его, рассмотрите домы его, чтобы пересказать грядущему роду,
੧੩ਉਹ ਦੇ ਸ਼ਹਿਰਪਨਾਹ ਨੂੰ ਦਿਲ ਲਾ ਕੇ ਵੇਖੋ, ਉਹ ਦੇ ਮਹਿਲਾਂ ਦੇ ਵਿੱਚ ਦੀ ਲੰਘੋ ਕਿ ਤੁਸੀਂ ਆਉਣ ਵਾਲੀ ਪੀੜ੍ਹੀ ਨੂੰ ਦੱਸ ਸਕੋ।
14 ибо сей Бог есть Бог наш на веки и веки: Он будет вождем нашим до самой смерти.
੧੪ਇਹੋ ਪਰਮੇਸ਼ੁਰ ਤਾਂ ਜੁੱਗੋ-ਜੁੱਗ ਸਾਡਾ ਪਰਮੇਸ਼ੁਰ ਹੈ, ਮੌਤ ਤੱਕ ਵੀ ਓਹੋ ਸਾਡਾ ਆਗੂ ਰਹੇਗਾ!