< Псалтирь 6 >
1 Начальнику хора. На восьмиструнном. Псалом Давида. Господи! не в ярости Твоей обличай меня и не во гневе Твоем наказывай меня.
੧ਪ੍ਰਧਾਨ ਵਜਾਉਣ ਵਾਲੇ ਦੇ ਲਈ: ਤਾਰ ਵਾਲੇ ਵਾਜਿਆਂ ਨਾਲ। ਖਰਜ਼ ਦੇ ਰਾਗ ਵਿੱਚ ਦਾਊਦ ਦਾ ਭਜਨ। ਹੇ ਯਹੋਵਾਹ, ਤੂੰ ਆਪਣੇ ਕ੍ਰੋਧ ਨਾਲ ਮੈਨੂੰ ਦਬਕਾ ਨਾ ਦੇ, ਨਾ ਆਪਣੇ ਤੇਜ ਕੋਪ ਨਾਲ ਮੈਨੂੰ ਤਾੜ।
2 Помилуй меня, Господи, ибо я немощен; исцели меня, Господи, ибо кости мои потрясены;
੨ਹੇ ਯਹੋਵਾਹ, ਮੇਰੇ ਉੱਤੇ ਦਯਾ ਕਰ ਕਿਉਂ ਜੋ ਮੈ ਕੁਮਲਾ ਰਿਹਾ ਹਾਂ, ਹੇ ਯਹੋਵਾਹ, ਮੈਨੂੰ ਚੰਗਾ ਕਰ ਕਿਉਂ ਜੋ ਮੇਰੀਆਂ ਹੱਡੀਆਂ ਬੇਚੈਨ ਹਨ।
3 и душа моя сильно потрясена; Ты же, Господи, доколе?
੩ਮੇਰੀ ਜਾਨ ਵੀ ਅੱਤ ਘਬਰਾਈ ਹੋਈ ਹੈ, ਅਤੇ ਤੂੰ ਯਹੋਵਾਹ, ਕਦੋਂ ਤੱਕ?
4 Обратись, Господи, избавь душу мою, спаси меня ради милости Твоей,
੪ਹੇ ਯਹੋਵਾਹ, ਮੁੜ ਆ, ਮੇਰੀ ਜਾਨ ਨੂੰ ਛੁਡਾ, ਆਪਣੀ ਦਯਾ ਦੇ ਕਾਰਨ ਮੈਨੂੰ ਬਚਾ,
5 ибо в смерти нет памятования о Тебе: во гробе кто будет славить Тебя? (Sheol )
੫ਕਿਉਂ ਜੋ ਮੌਤ ਤੋਂ ਬਾਅਦ ਤੇਰਾ ਸਿਮਰਨ ਨਹੀਂ, ਪਤਾਲ ਵਿੱਚ ਕੌਣ ਤੇਰਾ ਧੰਨਵਾਦ ਕਰੇਗਾ? (Sheol )
6 Утомлен я воздыханиями моими: каждую ночь омываю ложе мое, слезами моими омочаю постель мою.
੬ਮੈਂ ਧਾਹਾਂ ਮਾਰਦਾ-ਮਾਰਦਾ ਥੱਕ ਗਿਆ, ਸਾਰੀ ਰਾਤ ਮੈਂ ਆਪਣੇ ਵਿਛਾਉਣੇ ਉੱਤੇ ਹੜ੍ਹ ਵਗਾ ਲੈਂਦਾ ਹਾਂ, ਆਪਣੇ ਹੰਝੂਆਂ ਨਾਲ ਮੈਂ ਆਪਣਾ ਮੰਜਾ ਭਿਉਂਦਾ ਹਾਂ।
7 Иссохло от печали око мое, обветшало от всех врагов моих.
੭ਮੇਰੀਆਂ ਅੱਖਾਂ ਸੋਗ ਦੇ ਮਾਰੇ ਗਲ਼ ਗਈਆਂ, ਉਹ ਮੇਰੇ ਵਿਰੋਧੀਆਂ ਦੇ ਕਾਰਨ ਚੁੰਨ੍ਹੀਆਂ ਹੋ ਗਈਆਂ ਹਨ।
8 Удалитесь от меня все, делающие беззаконие, ибо услышал Господь голос плача моего,
੮ਹੇ ਤੁਸੀਂ ਸਾਰੇ ਕੁਕਰਮੀਓ, ਮੇਰੇ ਕੋਲੋਂ ਦੂਰ ਹੋ ਜਾਓ, ਕਿਉਂ ਜੋ ਯਹੋਵਾਹ ਨੇ ਮੇਰੇ ਰੋਣ ਦੀ ਅਵਾਜ਼ ਸੁਣ ਲਈ ਹੈ,
9 услышал Господь моление мое; Господь примет молитву мою.
੯ਯਹੋਵਾਹ ਨੇ ਮੇਰੀ ਬੇਨਤੀ ਸੁਣ ਲਈ ਹੈ, ਯਹੋਵਾਹ ਮੇਰੀ ਪ੍ਰਾਰਥਨਾ ਕਬੂਲ ਕਰੇਗਾ।
10 Да будут постыжены и жестоко поражены все враги мои; да возвратятся и постыдятся мгновенно.
੧੦ਮੇਰੇ ਸਾਰੇ ਵੈਰੀ ਲੱਜਿਆਵਾਨ ਅਤੇ ਅੱਤ ਵਿਆਕੁਲ ਹੋਣਗੇ, ਉਹ ਮੁੜ ਜਾਣਗੇ ਅਤੇ ਅਚਾਨਕ ਲੱਜਿਆਵਾਨ ਹੋ ਜਾਣਗੇ।