< Псалтирь 60 >

1 Начальнику хора. На музыкальном орудии Шушан-Эдуф. Писание Давида для изучения, когда он воевал с Сириею Месопотамскою и с Сириею Цованскою, и когда Иоав, возвращаясь, поразил двенадцать тысяч Идумеев в долине Соляной. Боже! Ты отринул нас, Ты сокрушил нас, Ты прогневался: обратись к нам.
ਪ੍ਰਧਾਨ ਵਜਾਉਣ ਵਾਲੇ ਦੇ ਲਈ। ਸ਼ੂਸ਼ਨੇਦੂਤ ਦੇ ਰਾਗ ਵਿੱਚ ਦਾਊਦ ਦਾ ਮਿਕਤਾਮ। ਜਦੋਂ ਉਹ ਅਰਮ ਨਹਰੈਮ ਅਤੇ ਅਰਮ ਸੋਬਾਹ ਦੇ ਨਾਲ ਲੜਦਾ ਸੀ ਅਤੇ ਯੋਆਬ ਨੇ ਵਾਪਸ ਮੁੜ ਕੇ ਲੂਣ ਦੀ ਵਾਦੀ ਵਿੱਚ ਅਦੋਮੀਆਂ ਦੇ ਬਾਰਾਂ ਹਜ਼ਾਰ ਮਨੁੱਖ ਮਾਰ ਦਿੱਤੇ। ਹੇ ਪਰਮੇਸ਼ੁਰ, ਤੂੰ ਸਾਨੂੰ ਤਿਆਗ ਦਿੱਤਾ, ਤੂੰ ਸਾਨੂੰ ਢਾਹ ਸੁੱਟਿਆ ਹੈ, ਤੂੰ ਕ੍ਰੋਧੀ ਹੋਇਆ, ਸਾਨੂੰ ਫੇਰ ਬਹਾਲ ਕਰ!
2 Ты потряс землю, разбил ее: исцели повреждения ее, ибо она колеблется.
ਤੂੰ ਧਰਤੀ ਨੂੰ ਕੰਬਾ ਦਿੱਤਾ, ਤੂੰ ਉਹ ਨੂੰ ਪਾੜ ਦਿੱਤਾ ਹੈ, ਉਹ ਦੀਆਂ ਤੇੜਾਂ ਨੂੰ ਸੁਧਾਰ ਕਿਉਂ ਜੋ ਇਹ ਡੋਲਦੀ ਹੈ!
3 Ты дал испытать народу твоему жестокое, напоил нас вином изумления.
ਤੂੰ ਆਪਣੀ ਪਰਜਾ ਨੂੰ ਡਾਢੇ ਕਲੇਸ਼ ਵਿਖਾਏ ਹਨ, ਤੂੰ ਸਾਨੂੰ ਡੋਲਣ ਦੀ ਮਧ ਪਿਆਈ ਹੈ।
4 Даруй боящимся Тебя знамя, чтобы они подняли его ради истины,
ਤੂੰ ਆਪਣੇ ਭੈਅ ਮੰਨਣ ਵਾਲਿਆਂ ਨੂੰ ਇੱਕ ਝੰਡਾ ਦਿੱਤਾ ਹੈ, ਕਿ ਉਹ ਸਚਿਆਈ ਦੇ ਕਾਰਨ ਵਿਖਾਇਆ ਜਾਵੇ। ਸਲਹ।
5 чтобы избавились возлюбленные Твои; спаси десницею Твоею и услышь меня.
ਇਸ ਲਈ ਜੋ ਤੇਰੇ ਪਿਆਰੇ ਛੁਡਾਏ ਜਾਣ, ਤੂੰ ਆਪਣੇ ਸੱਜੇ ਹੱਥ ਨਾਲ ਬਚਾ ਲੈ ਅਤੇ ਸਾਨੂੰ ਉੱਤਰ ਦੇ!
6 Бог сказал во святилище Своем: “восторжествую, разделю Сихем и долину Сокхоф размерю:
ਪਰਮੇਸ਼ੁਰ ਨੇ ਆਪਣੇ ਪਵਿੱਤਰ ਸਥਾਨ ਤੋਂ ਬਚਨ ਕੀਤਾ ਹੈ, ਮੈਂ ਖੁਸ਼ੀ ਮਨਾਵਾਂਗਾ, ਮੈਂ ਸ਼ਕਮ ਨੂੰ ਵੰਡ ਦਿਆਂਗਾ ਤੇ ਸੁੱਕੋਥ ਦੀ ਘਾਟੀ ਨੂੰ ਮਿਣਾਂਗਾ।
7 Мой Галаад, Мой Манассия, Ефрем крепость главы Моей, Иуда скипетр Мой,
ਗਿਲਆਦ ਮੇਰਾ ਹੈ, ਮਨੱਸ਼ਹ ਵੀ ਅਤੇ ਇਫ਼ਰਾਈਮ ਮੇਰੇ ਸਿਰ ਦਾ ਟੋਪ ਹੈ, ਯਹੂਦਾਹ ਮੇਰਾ ਰਾਜ ਡੰਡਾ ਹੈ,
8 Моав умывальная чаша Моя; на Едома простру сапог Мой. Восклицай Мне, земля Филистимская!”
ਮੋਆਬ ਮੇਰੀ ਚਿਲਮਚੀ ਹੈ, ਅਦੋਮ ਉੱਤੇ ਮੈਂ ਆਪਣਾ ਪੌਲਾ ਸੁੱਟਾਂਗਾ, ਹੇ ਫ਼ਲਿਸਤ, ਤੂੰ ਮੇਰਾ ਨਾਰਾ ਮਾਰ!
9 Кто введет меня в укрепленный город? Кто доведет меня до Едома?
ਕੌਣ ਮੈਨੂੰ ਉਸ ਸਫ਼ੀਲਦਾਰ ਸ਼ਹਿਰ ਵਿੱਚ ਲੈ ਜਾਵੇਗਾ? ਕੌਣ ਅਦੋਮ ਦੇਸ ਤੱਕ ਮੇਰੀ ਅਗਵਾਈ ਕਰੇਗਾ?
10 Не Ты ли, Боже, Который отринул нас, и не выходишь, Боже, с войсками нашими?
੧੦ਭਲਾ, ਤੂੰ, ਹੇ ਪਰਮੇਸ਼ੁਰ, ਸਾਨੂੰ ਤਿਆਗ ਨਹੀਂ ਦਿੱਤਾ ਹੈ, ਹੇ ਪਰਮੇਸ਼ੁਰ, ਕੀ ਤੂੰ ਸਾਡੀਆਂ ਸੈਨਾਂ ਦੇ ਸੰਗ ਨਹੀਂ ਚੱਲਦਾ?
11 Подай нам помощь в тесноте, ибо защита человеческая суетна.
੧੧ਵਿਰੋਧੀ ਤੋਂ ਸਾਡੀ ਸਹਾਇਤਾ ਕਰ, ਕਿਉਂ ਜੋ ਆਦਮੀ ਵੱਲੋਂ ਬਚਾਓ ਵਿਅਰਥ ਹੈ।
12 С Богом мы окажем силу, Он низложит врагов наших.
੧੨ਪਰਮੇਸ਼ੁਰ ਦੀ ਮਦਦ ਦੇ ਨਾਲ ਅਸੀਂ ਸੂਰਮਗਤੀ ਕਰਾਂਗੇ, ਉਹੀ ਸਾਡੇ ਵਿਰੋਧੀਆਂ ਨੂੰ ਲਤਾੜ ਸੁੱਟੇਗਾ!

< Псалтирь 60 >