< Захария 6 >

1 И опять поднял я глаза мои и вижу: вот, четыре колесницы выходят из ущелья между двумя горами; и горы те были горы медные.
ਮੈਂ ਫਿਰ ਅੱਖਾਂ ਚੁੱਕ ਕੇ ਦੇਖਿਆ ਤਾਂ ਵੇਖੋ, ਦੋ ਪਹਾੜਾਂ ਦੇ ਵਿੱਚੋਂ ਚਾਰ ਰਥ ਬਾਹਰ ਨੂੰ ਨਿੱਕਲ ਰਹੇ ਸਨ ਅਤੇ ਉਹ ਪਰਬਤ ਪਿੱਤਲ ਦੇ ਪਰਬਤ ਸਨ।
2 В первой колеснице кони рыжие, а во второй колеснице кони вороные;
ਪਹਿਲੇ ਰਥ ਦੇ ਘੋੜੇ ਲਾਲ, ਦੂਜੇ ਰਥ ਦੇ ਘੋੜੇ ਕਾਲੇ,
3 в третьей колеснице кони белые, а в четвертой колеснице кони пегие, сильные.
ਤੀਜੇ ਰਥ ਦੇ ਘੋੜੇ ਚਿੱਟੇ ਅਤੇ ਚੌਥੇ ਰਥ ਦੇ ਘੋੜੇ ਡੱਬੇ ਅਤੇ ਤੇਜ ਸਨ।
4 И, начав речь, я сказал Ангелу, говорившему со мною: что это, господин мой?
ਫੇਰ ਮੈਂ ਉਸ ਦੂਤ ਨੂੰ ਜਿਹੜਾ ਮੇਰੇ ਨਾਲ ਗੱਲਾਂ ਕਰਦਾ ਸੀ, ਉੱਤਰ ਦੇ ਕੇ ਕਿਹਾ ਕਿ ਹੇ ਸੁਆਮੀ, ਇਹ ਕੀ ਹਨ?
5 И отвечал Ангел и сказал мне: это выходят четыре духа небесных, которые предстоят пред Господом всей земли.
ਤਾਂ ਉਸ ਦੂਤ ਨੇ ਉੱਤਰ ਦੇ ਕੇ ਮੈਨੂੰ ਕਿਹਾ ਕਿ ਇਹ ਅਕਾਸ਼ ਦੀਆਂ ਚਾਰ ਆਤਮਾਵਾਂ ਹਨ ਜੋ ਨਿੱਕਲਦੀਆਂ ਹਨ, ਜਦ ਉਹ ਸਾਰੀ ਧਰਤੀ ਦੇ ਪ੍ਰਭੂ ਦੇ ਹਜ਼ੂਰ ਖੜੀਆਂ ਹੋਣ।
6 Вороные кони там выходят к стране северной, и белые идут за ними, а пегие идут к стране полуденной.
ਜਿਹ ਦੇ ਵਿੱਚ ਕਾਲੇ ਘੋੜੇ ਹਨ ਉਹ ਉੱਤਰ ਦੇਸ ਨੂੰ ਨਿੱਕਲ ਕੇ ਜਾਂਦਾ ਹੈ, ਚਿੱਟੇ ਘੋੜਿਆਂ ਵਾਲਾ ਉਹ ਦੇ ਪਿੱਛੇ ਪੱਛਮ ਨੂੰ ਨਿੱਕਲ ਕੇ ਜਾਂਦਾ ਹੈ ਅਤੇ ਡੱਬੇ ਘੋੜਿਆਂ ਵਾਲਾ ਦੱਖਣ ਦੇਸ ਨੂੰ ਨਿੱਕਲ ਕੇ ਜਾਂਦਾ ਹੈ।
7 И сильные вышли и стремились идти, чтобы пройти землю; и он сказал: идите, пройдите землю, - и они прошли землю.
ਜਦ ਇਹ ਤੇਜ ਘੋੜੇ ਨਿੱਕਲੇ, ਤਾਂ ਉਹਨਾਂ ਨੇ ਧਰਤੀ ਉੱਤੇ ਘੁੰਮਣ ਦੇ ਲਈ ਜਾਣਾ ਚਾਹਿਆ। ਉਸ ਨੇ ਕਿਹਾ, ਚੱਲੋ ਅਤੇ ਧਰਤੀ ਵਿੱਚ ਘੁੰਮੋ, ਸੋ ਉਹਨਾਂ ਨੇ ਧਰਤੀ ਵਿੱਚ ਦੌਰਾ ਕੀਤਾ।
8 Тогда позвал он меня и сказал мне так: смотри, вышедшие в землю северную успокоили дух Мой на земле северной.
ਤਦ ਉਸ ਨੇ ਅਵਾਜ਼ ਮਾਰ ਕੇ ਮੈਨੂੰ ਕਿਹਾ, ਵੇਖ, ਜਿਹੜੇ ਉੱਤਰ ਦੇਸ ਨੂੰ ਜਾਂਦੇ ਹਨ, ਉਹਨਾਂ ਨੇ ਉੱਤਰ ਦੇਸ ਵਿੱਚ ਮੇਰੇ ਆਤਮਾ ਨੂੰ ਸ਼ਾਂਤ ਕੀਤਾ ਹੈ।
9 И было слово Господне ко мне:
ਤਦ ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਕਿ
10 возьми у пришедших из плена, у Хелдая, у Товии и у Иедая, и пойди в тот самый день, пойди в дом Иосии, сына Софониева, куда они пришли из Вавилона,
੧੦ਤੂੰ ਗੁਲਾਮਾਂ ਵਿੱਚੋਂ ਹਲਦਈ, ਤੋਬਿਆਹ ਅਤੇ ਯਦਾਯਾਹ ਨੂੰ ਲੈ ਅਤੇ ਤੂੰ ਅੱਜ ਦੇ ਹੀ ਦਿਨ ਆ ਕੇ ਸਫ਼ਨਯਾਹ ਦੇ ਪੁੱਤਰ ਯੋਸ਼ੀਯਾਹ ਦੇ ਘਰ ਜਾ, ਜਿੱਥੇ ਉਹ ਬਾਬਲ ਤੋਂ ਆਏ ਹਨ
11 возьми у них серебро и золото и сделай венцы, и возложи на голову Иисуса, сына Иоседекова, иерея великого,
੧੧ਅਤੇ ਚਾਂਦੀ ਸੋਨਾ ਦੇ ਨਜ਼ਰਾਨੇ ਲੈ ਕੇ ਤਾਜ ਬਣਾ ਅਤੇ ਪ੍ਰਧਾਨ ਜਾਜਕ ਯਹੋਸਾਦਾਕ ਦੇ ਪੁੱਤਰ ਯਹੋਸ਼ੁਆ ਦੇ ਸਿਰ ਉੱਤੇ ਰੱਖ
12 и скажи ему: так говорит Господь Саваоф: вот Муж, - имя Ему ОТРАСЛЬ, Он произрастет из Своего корня и создаст храм Господень.
੧੨ਅਤੇ ਤੂੰ ਉਹ ਨੂੰ ਆਖ ਕਿ ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਕਹਿੰਦਾ ਹੈ ਕਿ ਦੇਖੋ, ਇੱਕ ਪੁਰਖ ਜਿਹ ਦਾ ਨਾਮ ਸ਼ਾਖ ਹੈ, ਉਹ ਆਪਣੇ ਥਾਂ ਤੋਂ ਸ਼ਾਖਾਂ ਦੇਵੇਗਾ ਅਤੇ ਯਹੋਵਾਹ ਦੀ ਹੈਕਲ ਨੂੰ ਬਣਾਵੇਗਾ।
13 Он создаст храм Господень и примет славу, и воссядет, и будет владычествовать на престоле Своем; будет и священником на престоле Своем, и совет мира будет между тем и другим.
੧੩ਉਹੀ ਯਹੋਵਾਹ ਦੀ ਹੈਕਲ ਨੂੰ ਬਣਾਵੇਗਾ। ਉਹ ਸ਼ਾਨ ਵਾਲਾ ਹੋਵੇਗਾ ਅਤੇ ਉਹ ਆਪਣੇ ਸਿੰਘਾਸਣ ਉੱਤੇ ਬੈਠ ਕੇ ਹਕੂਮਤ ਕਰੇਗਾ। ਇੱਕ ਜਾਜਕ ਵੀ ਆਪਣੇ ਸਿੰਘਾਸਣ ਉੱਤੇ ਹੋਵੇਗਾ ਅਤੇ ਦੋਹਾਂ ਦੇ ਵਿੱਚ ਸ਼ਾਂਤੀ ਦੀਆਂ ਯੋਜਨਾਵਾਂ ਹੋਣਗੀਆਂ।
14 А венцы те будут Хелему и Товии, Иедаю и Хену, сыну Софониеву, на память в храме Господнем.
੧੪ਉਹ ਤਾਜ ਹੇਲਮ ਲਈ, ਤੋਬਿਆਹ ਲਈ, ਯਦਾਯਾਹ ਲਈ ਅਤੇ ਸਫ਼ਨਯਾਹ ਦੇ ਪੁੱਤਰ ਹੇਨ ਲਈ ਯਹੋਵਾਹ ਦੀ ਹੈਕਲ ਵਿੱਚ ਯਾਦਗਿਰੀ ਲਈ ਹੋਵੇਗਾ।
15 И издали придут, и примут участие в построении храма Господня, и вы узнаете, что Господь Саваоф послал меня к вам, и это будет, если вы усердно будете слушаться гласа Господа Бога вашего.
੧੫ਤਾਂ ਦੂਰ-ਦੂਰ ਦੇ ਲੋਕ ਆਉਣਗੇ ਅਤੇ ਯਹੋਵਾਹ ਦੀ ਹੈਕਲ ਨੂੰ ਬਣਾਉਣਗੇ। ਤਦ ਤੁਸੀਂ ਜਾਣੋਗੇ ਕਿ ਸੈਨਾਂ ਦੇ ਯਹੋਵਾਹ ਨੇ ਮੈਨੂੰ ਤੁਹਾਡੇ ਕੋਲ ਭੇਜਿਆ ਹੈ। ਜੇ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੀ ਅਵਾਜ਼ ਨੂੰ ਦਿਲ ਲਾ ਕੇ ਸੁਣੋਗੇ ਤਾਂ ਇਹ ਹੋ ਜਾਵੇਗਾ।

< Захария 6 >