< mathiḥ 10 >
1 anantaraṁ yīśu rdvādaśaśiṣyān āhūyāmedhyabhūtān tyājayituṁ sarvvaprakārarogān pīḍāśca śamayituṁ tebhyaḥ sāmarthyamadāt|
੧ਉਸ ਨੇ ਆਪਣੇ ਬਾਰਾਂ ਚੇਲਿਆਂ ਨੂੰ ਕੋਲ ਬੁਲਾ ਕੇ ਉਨ੍ਹਾਂ ਨੂੰ ਅਸ਼ੁੱਧ ਆਤਮਾਵਾਂ ਉੱਤੇ ਅਧਿਕਾਰ ਦਿੱਤਾ, ਕਿ ਉਹਨਾਂ ਨੂੰ ਕੱਢਣ ਅਤੇ ਸਾਰੇ ਰੋਗ ਅਤੇ ਸਾਰੀ ਮਾਂਦਗੀ ਨੂੰ ਦੂਰ ਕਰਨ।
2 teṣāṁ dvādaśapreṣyāṇāṁ nāmānyetāni| prathamaṁ śimon yaṁ pitaraṁ vadanti, tataḥ paraṁ tasya sahaja āndriyaḥ, sivadiyasya putro yākūb
੨ਬਾਰਾਂ ਰਸੂਲਾਂ ਦੇ ਇਹ ਨਾਮ ਹਨ, ਪਹਿਲਾ ਸ਼ਮਊਨ ਜਿਹੜਾ ਪਤਰਸ ਅਖਵਾਉਂਦਾ ਹੈ ਅਤੇ ਉਸ ਦਾ ਭਰਾ ਅੰਦ੍ਰਿਯਾਸ, ਜ਼ਬਦੀ ਦਾ ਪੁੱਤਰ ਯਾਕੂਬ ਅਤੇ ਉਸ ਦਾ ਭਰਾ ਯੂਹੰਨਾ,
3 tasya sahajo yohan; philip barthalamay thomāḥ karasaṁgrāhī mathiḥ, ālpheyaputro yākūb,
੩ਫ਼ਿਲਿਪੁੱਸ, ਬਰਥੁਲਮਈ, ਥੋਮਾ ਅਤੇ ਮੱਤੀ ਚੂੰਗੀ ਲੈਣ ਵਾਲਾ, ਹਲਫ਼ਈ ਦਾ ਪੁੱਤਰ ਯਾਕੂਬ ਅਤੇ ਥੱਦਈ,
4 kinānīyaḥ śimon, ya īṣkariyotīyayihūdāḥ khrīṣṭaṁ parakare'rpayat|
੪ਸ਼ਮਊਨ ਕਨਾਨੀ ਅਤੇ ਯਹੂਦਾ ਇਸਕਰਿਯੋਤੀ, ਜਿਸ ਨੇ ਉਹ ਨੂੰ ਫੜਵਾ ਵੀ ਦਿੱਤਾ।
5 etān dvādaśaśiṣyān yīśuḥ preṣayan ityājñāpayat, yūyam anyadeśīyānāṁ padavīṁ śemiroṇīyānāṁ kimapi nagarañca na praviśye
੫ਇਨ੍ਹਾਂ ਬਾਰਾਂ ਨੂੰ ਯਿਸੂ ਨੇ ਭੇਜਿਆ ਅਤੇ ਉਨ੍ਹਾਂ ਨੂੰ ਇਹ ਆਗਿਆ ਦਿੱਤੀ: “ਤੁਸੀਂ ਪਰਾਈਆਂ ਕੌਮਾਂ ਦੇ ਰਾਹ ਨਾ ਜਾਣਾ ਅਤੇ ਸਾਮਰਿਯਾ ਦੇ ਕਿਸੇ ਨਗਰ ਵਿੱਚ ਨਾ ਵੜਨਾ”।
6 isrāyelgotrasya hāritā ye ye meṣāsteṣāmeva samīpaṁ yāta|
੬ਸਗੋਂ ਇਸਰਾਏਲ ਦੇ ਘਰਾਣੇ ਦੀਆਂ ਗੁਆਚੀਆਂ ਹੋਈਆਂ ਭੇਡਾਂ ਕੋਲ ਜਾਓ।
7 gatvā gatvā svargasya rājatvaṁ savidhamabhavat, etāṁ kathāṁ pracārayata|
੭ਅਤੇ ਜਾਂਦਿਆਂ ਹੋਇਆਂ ਇਹ ਪਰਚਾਰ ਕਰ ਕੇ ਆਖੋ, ਕਿ ਸਵਰਗ ਰਾਜ ਨੇੜੇ ਆਇਆ ਹੈ।
8 āmayagrastān svasthān kuruta, kuṣṭhinaḥ pariṣkuruta, mṛtalokān jīvayata, bhūtān tyājayata, vinā mūlyaṁ yūyam alabhadhvaṁ vinaiva mūlyaṁ viśrāṇayata|
੮ਰੋਗੀਆਂ ਨੂੰ ਚੰਗਾ ਕਰੋ, ਮੁਰਦਿਆਂ ਨੂੰ ਜਿਉਂਦੇ ਕਰੋ, ਕੋੜ੍ਹੀਆਂ ਨੂੰ ਸ਼ੁੱਧ ਕਰੋ, ਭੂਤਾਂ ਨੂੰ ਕੱਢੋ। ਤੁਸੀਂ ਮੁਫ਼ਤ ਲਿਆ ਹੈ, ਮੁਫ਼ਤ ਹੀ ਦਿਓ।
9 kintu sveṣāṁ kaṭibandheṣu svarṇarūpyatāmrāṇāṁ kimapi na gṛhlīta|
੯ਸੋਨਾ, ਚਾਂਦੀ ਅਤੇ ਤਾਂਬਾ ਆਪਣੇ ਕਮਰ ਕੱਸੇ ਵਿੱਚ ਨਾ ਲਓ।
10 anyacca yātrāyai celasampuṭaṁ vā dvitīyavasanaṁ vā pāduke vā yaṣṭiḥ, etān mā gṛhlīta, yataḥ kāryyakṛt bharttuṁ yogyo bhavati|
੧੦ਅਤੇ ਨਾ ਰਾਹ ਦੇ ਲਈ ਝੋਲਾ ਨਾ ਦੋ ਕੁੜਤੇ ਨਾ ਜੁੱਤੀ ਅਤੇ ਨਾ ਲਾਠੀ ਲਓ ਕਿਉਂ ਜੋ ਮਜ਼ਦੂਰ ਆਪਣੇ ਭੋਜਨ ਦਾ ਹੱਕਦਾਰ ਹੈ।
11 aparaṁ yūyaṁ yat puraṁ yañca grāmaṁ praviśatha, tatra yo jano yogyapātraṁ tamavagatya yānakālaṁ yāvat tatra tiṣṭhata|
੧੧ਅਤੇ ਜਿਸ ਕਿਸੇ ਨਗਰ ਜਾਂ ਪਿੰਡ ਵਿੱਚ ਵੜੋ ਪੁੱਛੋ ਕਿ ਇੱਥੇ ਕੌਣ ਯੋਗ ਹੈ, ਜਿੰਨਾਂ ਚਿਰ ਉੱਥੋਂ ਨਾ ਤੁਰੋ, ਉੱਥੇ ਹੀ ਠਹਿਰੇ ਰਹੋ ।
12 yadā yūyaṁ tadgehaṁ praviśatha, tadā tamāśiṣaṁ vadata|
੧੨ਅਤੇ ਘਰ ਵਿੱਚ ਵੜਦਿਆਂ ਉਹ ਦੀ ਸੁੱਖ ਮੰਗੋ।
13 yadi sa yogyapātraṁ bhavati, tarhi tatkalyāṇaṁ tasmai bhaviṣyati, nocet sāśīryuṣmabhyameva bhaviṣyati|
੧੩ਅਤੇ ਜੇ ਘਰ ਯੋਗ ਹੋਵੇ ਤਾਂ ਤੁਹਾਡੀ ਸ਼ਾਂਤੀ ਉਹ ਨੂੰ ਮਿਲੇ, ਪਰ ਜੇ ਯੋਗ ਨਾ ਹੋਵੇ ਤਾਂ ਤੁਹਾਡੀ ਸ਼ਾਂਤੀ ਤੁਹਾਨੂੰ ਮੁੜ ਆਵੇ।
14 kintu ye janā yuṣmākamātithyaṁ na vidadhati yuṣmākaṁ kathāñca na śṛṇvanti teṣāṁ gehāt purādvā prasthānakāle svapadūlīḥ pātayata|
੧੪ਅਤੇ ਜੇ ਕੋਈ ਤੁਹਾਨੂੰ ਕਬੂਲ ਨਾ ਕਰੇ ਨਾ ਤੁਹਾਡੀਆਂ ਗੱਲਾਂ ਸੁਣੇ, ਤਾਂ ਤੁਸੀਂ ਉਸ ਘਰ ਜਾਂ ਨਗਰ ਤੋਂ ਬਾਹਰ ਨਿੱਕਲ ਕੇ ਆਪਣੇ ਪੈਰਾਂ ਦੀ ਧੂੜ ਝਾੜ ਸੁੱਟੋ।
15 yuṣmānahaṁ tathyaṁ vacmi vicāradine tatpurasya daśātaḥ sidomamorāpurayordaśā sahyatarā bhaviṣyati|
੧੫ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਨਿਆਂ ਦੇ ਦਿਨ ਉਸ ਨਗਰ ਨਾਲੋਂ ਸਦੂਮ ਅਤੇ ਅਮੂਰਾਹ ਦੇ ਦੇਸ ਦਾ ਹਾਲ ਝੱਲਣ ਯੋਗ ਹੋਵੇਗਾ।
16 paśyata, vṛkayūthamadhye meṣaḥ yathāvistathā yuṣmāna prahiṇomi, tasmād yūyam ahiriva satarkāḥ kapotāivāhiṁsakā bhavata|
੧੬ਵੇਖੋ ਮੈਂ ਤੁਹਾਨੂੰ ਭੇਡਾਂ ਵਾਂਗੂੰ ਬਘਿਆੜਾਂ ਵਿੱਚ ਭੇਜਦਾ ਹਾਂ, ਇਸ ਲਈ ਤੁਸੀਂ ਸੱਪਾਂ ਵਰਗੇ ਹੁਸ਼ਿਆਰ ਅਤੇ ਕਬੂਤਰਾਂ ਵਰਗੇ ਭੋਲੇ ਹੋਵੋ।
17 nṛbhyaḥ sāvadhānā bhavata; yatastai ryūyaṁ rājasaṁsadi samarpiṣyadhve teṣāṁ bhajanagehe prahāriṣyadhve|
੧੭ਪਰ ਮਨੁੱਖਾਂ ਤੋਂ ਚੌਕਸ ਰਹੋ ਕਿਉਂ ਜੋ ਉਹ ਤੁਹਾਨੂੰ ਅਦਾਲਤਾਂ ਦੇ ਹਵਾਲੇ ਕਰਨਗੇ ਅਤੇ ਆਪਣਿਆਂ ਪ੍ਰਾਰਥਨਾ ਘਰਾਂ ਵਿੱਚ ਤੁਹਾਨੂੰ ਕੋਰੜੇ ਮਾਰਨਗੇ।
18 yūyaṁ mannāmahetoḥ śāstṛṇāṁ rājñāñca samakṣaṁ tānanyadeśinaścādhi sākṣitvārthamāneṣyadhve|
੧੮ਅਤੇ ਤੁਸੀਂ ਮੇਰੇ ਕਾਰਨ ਹਾਕਮਾਂ ਅਤੇ ਰਾਜਿਆਂ ਦੇ ਅੱਗੇ ਪੇਸ਼ ਕੀਤੇ ਜਾਓਗੇ ਜੋ ਉਨ੍ਹਾਂ ਲਈ ਅਤੇ ਪਰਾਈਆਂ ਕੌਮਾਂ ਲਈ ਗਵਾਹੀ ਹੋਵੇ।
19 kintvitthaṁ samarpitā yūyaṁ kathaṁ kimuttaraṁ vakṣyatha tatra mā cintayata, yatastadā yuṣmābhi ryad vaktavyaṁ tat taddaṇḍe yuṣmanmanaḥ su samupasthāsyati|
੧੯ਪਰ ਜਦੋਂ ਉਹ ਤੁਹਾਨੂੰ ਫੜਵਾਉਣ ਤਾਂ ਚਿੰਤਾ ਨਾ ਕਰੋ, ਕਿ ਅਸੀਂ ਕਿਵੇਂ ਜਾਂ ਕੀ ਬੋਲੀਏ, ਕਿਉਂਕਿ ਜਿਹੜੀ ਗੱਲ ਤੁਸੀਂ ਬੋਲਣੀ ਹੈ ਉਹ ਤੁਹਾਨੂੰ ਉਸੇ ਵੇਲੇ ਬਖ਼ਸ਼ੀ ਜਾਵੇਗੀ।
20 yasmāt tadā yo vakṣyati sa na yūyaṁ kintu yuṣmākamantarasthaḥ pitrātmā|
੨੦ਬੋਲਣ ਵਾਲੇ ਤੁਸੀਂ ਨਹੀਂ, ਪਰ ਤੁਹਾਡੇ ਪਿਤਾ ਦਾ ਆਤਮਾ ਜਿਹੜਾ ਤੁਹਾਡੇ ਵਿੱਚ ਬੋਲਦਾ ਹੈ।
21 sahajaḥ sahajaṁ tātaḥ sutañca mṛtau samarpayiṣyati, apatyāgi svasvapitro rvipakṣībhūya tau ghātayiṣyanti|
੨੧ਅਤੇ ਭਰਾ ਭਰਾ ਨੂੰ ਅਤੇ ਪਿਤਾ ਪੁੱਤਰ ਨੂੰ ਮੌਤ ਲਈ ਫੜਵਾਏਗਾ ਅਤੇ ਬੱਚੇ ਆਪਣੇ ਮਾਪਿਆਂ ਦੇ ਵਿਰੁੱਧ ਉੱਠ ਖੜ੍ਹੇ ਹੋਣਗੇ ਅਤੇ ਉਨ੍ਹਾਂ ਨੂੰ ਮਰਵਾ ਸੁੱਟਣਗੇ।
22 mannamahetoḥ sarvve janā yuṣmān ṛtīyiṣyante, kintu yaḥ śeṣaṁ yāvad dhairyyaṁ ghṛtvā sthāsyati, sa trāyiṣyate|
੨੨ਅਤੇ ਮੇਰੇ ਨਾਮ ਕਰਕੇ ਸਭ ਲੋਕ ਤੁਹਾਡੇ ਨਾਲ ਵੈਰ ਰੱਖਣਗੇ, ਪਰ ਜਿਹੜਾ ਅੰਤ ਤੱਕ ਸਹੇਗਾ ਉਹੀ ਬਚਾਇਆ ਜਾਵੇਗਾ।
23 tai ryadā yūyamekapure tāḍiṣyadhve, tadā yūyamanyapuraṁ palāyadhvaṁ yuṣmānahaṁ tathyaṁ vacmi yāvanmanujasuto naiti tāvad isrāyeldeśīyasarvvanagarabhramaṇaṁ samāpayituṁ na śakṣyatha|
੨੩ਪਰ ਜਦੋਂ ਲੋਕ ਤੁਹਾਨੂੰ ਇੱਕ ਨਗਰ ਵਿੱਚ ਸਤਾਉਣ ਫਿਰ ਦੂਜੇ ਨੂੰ ਭੱਜ ਜਾਓ ਕਿਉਂ ਜੋ ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਤੁਸੀਂ ਜਦੋਂ ਤੱਕ ਇਸਰਾਏਲ ਦੇ ਸਾਰਿਆਂ ਨਗਰਾਂ ਵਿੱਚ ਨਾ ਫਿਰ ਲਵੋ, ਤਾਂ ਕਿ ਮਨੁੱਖ ਦਾ ਪੁੱਤਰ ਆ ਜਾਵੇ।
24 guroḥ śiṣyo na mahān, prabhordāso na mahān|
੨੪ਚੇਲਾ ਆਪਣੇ ਗੁਰੂ ਨਾਲੋਂ ਵੱਡਾ ਨਹੀਂ, ਨਾ ਨੌਕਰ ਆਪਣੇ ਮਾਲਕ ਨਾਲੋਂ।
25 yadi śiṣyo nijaguro rdāsaśca svaprabhoḥ samāno bhavati tarhi tad yatheṣṭaṁ| cettairgṛhapatirbhūtarāja ucyate, tarhi parivārāḥ kiṁ tathā na vakṣyante?
੨੫ਇਹ ਹੀ ਬਹੁਤ ਹੈ, ਕਿ ਚੇਲਾ ਆਪਣੇ ਗੁਰੂ ਜਿਹਾ ਅਤੇ ਨੌਕਰ ਆਪਣੇ ਮਾਲਕ ਜਿਹਾ ਹੋਵੇ। ਜਦੋਂ ਉਨ੍ਹਾਂ ਘਰ ਦੇ ਮਾਲਕ ਨੂੰ (ਮੂਲ ਭਾਸ਼ਾ ਵਿੱਚ ਬਾਲਜਬੂਲ) ਸ਼ੈਤਾਨ ਆਖਿਆ, ਤਾਂ ਕਿੰਨ੍ਹਾਂ ਵਧੇਰੇ ਉਹ ਦੇ ਘਰ ਵਾਲਿਆਂ ਨੂੰ ਆਖਣਗੇ।
26 kintu tebhyo yūyaṁ mā bibhīta, yato yanna prakāśiṣyate, tādṛk chāditaṁ kimapi nāsti, yacca na vyañciṣyate, tādṛg guptaṁ kimapi nāsti|
੨੬ਸੋ ਤੁਸੀਂ ਉਨ੍ਹਾਂ ਕੋਲੋਂ ਨਾ ਡਰੋ, ਕਿਉਂਕਿ ਕੋਈ ਚੀਜ਼ ਲੁਕੀ ਨਹੀਂ ਹੈ ਜਿਹੜੀ ਪ੍ਰਗਟ ਨਾ ਕੀਤੀ ਜਾਵੇਗੀ, ਨਾ ਕੁਝ ਗੁਪਤ ਹੈ ਜੋ ਜਾਣਿਆ ਨਾ ਜਾਵੇਗਾ।
27 yadahaṁ yuṣmān tamasi vacmi tad yuṣmābhirdīptau kathyatāṁ; karṇābhyāṁ yat śrūyate tad gehopari pracāryyatāṁ|
੨੭ਜੋ ਕੁਝ ਵੀ ਮੈਂ ਤੁਹਾਨੂੰ ਹਨ੍ਹੇਰੇ ਵਿੱਚ ਆਖਦਾ ਹਾਂ ਤੁਸੀਂ ਉਹ ਨੂੰ ਚਾਨਣ ਵਿੱਚ ਆਖੋ, ਅਤੇ ਜੋ ਕੁਝ ਵੀ ਤੁਸੀਂ ਕੰਨਾਂ ਨਾਲ ਸੁਣਦੇ ਹੋ ਕੋਠਿਆਂ ਉੱਤੇ ਉਹ ਦਾ ਪ੍ਰਚਾਰ ਕਰੋ।
28 ye kāyaṁ hantuṁ śaknuvanti nātmānaṁ, tebhyo mā bhaiṣṭa; yaḥ kāyātmānau niraye nāśayituṁ, śaknoti, tato bibhīta| (Geenna )
੨੮ਅਤੇ ਉਨ੍ਹਾਂ ਕੋਲੋਂ ਨਾ ਡਰੋ ਜਿਹੜੇ ਸਰੀਰ ਨੂੰ ਮਾਰ ਸੁੱਟਦੇ ਹਨ ਪਰ ਆਤਮਾ ਨੂੰ ਨਹੀਂ ਮਾਰ ਸਕਦੇ, ਪਰ ਉਸ ਕੋਲੋਂ ਡਰੋ ਜਿਹੜਾ ਸਰੀਰ ਅਤੇ ਆਤਮਾ ਦੋਵਾਂ ਦਾ ਨਰਕ ਵਿੱਚ ਨਾਸ ਕਰ ਸਕਦਾ ਹੈ। (Geenna )
29 dvau caṭakau kimekatāmramudrayā na vikrīyete? tathāpi yuṣmattātānumatiṁ vinā teṣāmekopi bhuvi na patati|
੨੯ਕੀ, ਇੱਕ ਪੈਸੇ ਨੂੰ ਦੋ ਚਿੜੀਆਂ ਨਹੀਂ ਵਿਕਦੀਆਂ? ਫਿਰ ਵੀ ਉਨ੍ਹਾਂ ਵਿੱਚੋਂ ਇੱਕ ਵੀ ਤੁਹਾਡੇ ਪਿਤਾ ਦੀ ਮਰਜ਼ੀ ਬਿਨ੍ਹਾਂ ਜ਼ਮੀਨ ਉੱਤੇ ਨਹੀਂ ਡਿੱਗਦੀ।
30 yuṣmacchirasāṁ sarvvakacā gaṇitāṁḥ santi|
੩੦ਪਰ ਤੁਹਾਡੇ ਸਿਰ ਦੇ ਵਾਲ਼ ਵੀ ਗਿਣੇ ਹੋਏ ਹਨ।
31 ato mā bibhīta, yūyaṁ bahucaṭakebhyo bahumūlyāḥ|
੩੧ਇਸ ਲਈ ਨਾ ਡਰੋ। ਤੁਸੀਂ ਚਿੜੀਆਂ ਨਾਲੋਂ ਉੱਤਮ ਹੋ।
32 yo manujasākṣānmāmaṅgīkurute tamahaṁ svargasthatātasākṣādaṅgīkariṣye|
੩੨ਇਸ ਲਈ, ਜੇ ਕੋਈ ਮਨੁੱਖਾਂ ਦੇ ਅੱਗੇ ਮੇਰਾ ਇਕਰਾਰ ਕਰੇਗਾ ਤਾਂ ਮੈਂ ਵੀ ਆਪਣੇ ਪਿਤਾ ਅੱਗੇ ਜਿਹੜਾ ਸਵਰਗ ਵਿੱਚ ਹੈ, ਉਹ ਦਾ ਇਕਰਾਰ ਕਰਾਂਗਾ।
33 pṛthvyāmahaṁ śāntiṁ dātumāgata̮iti mānubhavata, śāntiṁ dātuṁ na kintvasiṁ|
੩੩ਪਰ ਜੇ ਕੋਈ ਮਨੁੱਖਾਂ ਦੇ ਅੱਗੇ ਮੇਰਾ ਇਨਕਾਰ ਕਰੇਗਾ ਤਾਂ ਮੈਂ ਵੀ ਆਪਣੇ ਪਿਤਾ ਦੇ ਅੱਗੇ ਜਿਹੜਾ ਸਵਰਗ ਵਿੱਚ ਹੈ, ਉਹ ਦਾ ਇਨਕਾਰ ਕਰਾਂਗਾ।
34 pitṛmātṛścaśrūbhiḥ sākaṁ sutasutābadhū rvirodhayituñcāgatesmi|
੩੪ਇਹ ਨਾ ਸਮਝੋ ਕਿ ਮੈਂ ਧਰਤੀ ਉੱਤੇ ਮੇਲ ਕਰਾਉਣ ਆਇਆ ਹਾਂ। ਮੈਂ ਮੇਲ ਕਰਾਉਣ ਨਹੀਂ ਸਗੋਂ ਤਲਵਾਰ ਚਲਾਉਣ ਆਇਆ ਹਾਂ।
35 tataḥ svasvaparivāraeva nṛśatru rbhavitā|
੩੫ਕਿਉਂਕਿ ਮੈਂ ਪੁੱਤਰ ਨੂੰ ਉਹ ਦੇ ਪਿਤਾ ਤੋਂ, ਧੀ ਨੂੰ ਉਹ ਦੀ ਮਾਂ ਤੋਂ ਅਤੇ ਨੂੰਹ ਨੂੰ ਉਹ ਦੀ ਸੱਸ ਤੋਂ ਅਲੱਗ ਕਰਨ ਆਇਆ ਹਾਂ।
36 yaḥ pitari mātari vā mattodhikaṁ prīyate, sa na madarhaḥ;
੩੬ਅਤੇ ਮਨੁੱਖ ਦੇ ਵੈਰੀ ਉਹ ਦੇ ਘਰ ਵਾਲੇ ਹੀ ਹੋਣਗੇ।
37 yaśca sute sutāyāṁ vā mattodhikaṁ prīyate, sepi na madarhaḥ|
੩੭ਜੇ ਕੋਈ ਪਿਤਾ ਜਾਂ ਮਾਤਾ ਨੂੰ ਮੇਰੇ ਨਾਲੋਂ ਵੱਧ ਪਿਆਰ ਕਰਦਾ ਹੈ, ਉਹ ਮੇਰੇ ਯੋਗ ਨਹੀਂ।
38 yaḥ svakruśaṁ gṛhlan matpaścānnaiti, sepi na madarhaḥ|
੩੮ਅਤੇ ਜੇ ਕੋਈ ਆਪਣੀ ਸਲੀਬ ਚੁੱਕ ਕੇ ਮੇਰੇ ਮਗਰ ਨਾ ਚੱਲੇ, ਉਹ ਮੇਰੇ ਯੋਗ ਨਹੀਂ।
39 yaḥ svaprāṇānavati, sa tān hārayiṣyate, yastu matkṛte svaprāṇān hārayati, sa tānavati|
੩੯ਜਿਸ ਕਿਸੇ ਨੇ ਆਪਣੀ ਜਾਨ ਲੱਭ ਲਈ, ਉਹ ਉਸ ਨੂੰ ਗੁਆਵੇਗਾ ਅਤੇ ਜਿਸ ਕਿਸੇ ਨੇ ਮੇਰੇ ਲਈ ਆਪਣੀ ਜਾਨ ਗੁਆਈ ਹੈ, ਉਹ ਉਸ ਨੂੰ ਲੱਭ ਲਵੇਗਾ।
40 yo yuṣmākamātithyaṁ vidadhāti, sa mamātithyaṁ vidadhāti, yaśca mamātithyaṁ vidadhāti, sa matprerakasyātithyaṁ vidadhāti|
੪੦ਜਿਹੜਾ ਤੁਹਾਨੂੰ ਕਬੂਲ ਕਰੇ ਉਹ ਮੈਨੂੰ ਕਬੂਲ ਕਰਦਾ ਹੈ ਅਤੇ ਜਿਹੜਾ ਮੈਨੂੰ ਕਬੂਲ ਕਰੇ ਉਹ ਮੇਰੇ ਭੇਜਣ ਵਾਲੇ ਨੂੰ ਕਬੂਲ ਕਰਦਾ ਹੈ।
41 yo bhaviṣyadvādīti jñātvā tasyātithyaṁ vidhatte, sa bhaviṣyadvādinaḥ phalaṁ lapsyate, yaśca dhārmmika iti viditvā tasyātithyaṁ vidhatte sa dhārmmikamānavasya phalaṁ prāpsyati|
੪੧ਜੇਕਰ ਕੋਈ ਕਿਸੇ ਨੂੰ ਨਬੀ ਹੋਣ ਦੇ ਕਾਰਨ ਕਬੂਲ ਕਰੇ, ਉਹ ਨਬੀ ਦਾ ਫਲ ਪ੍ਰਾਪਤ ਕਰੇਗਾ ਅਤੇ ਜੇਕਰ ਕੋਈ ਕਿਸੇ ਨੂੰ ਧਰਮੀ ਹੋਣ ਦੇ ਕਾਰਨ ਕਬੂਲ ਕਰੇ ਉਹ ਧਰਮੀ ਦਾ ਫਲ ਪਾਵੇਗਾ।
42 yaśca kaścit eteṣāṁ kṣudranarāṇām yaṁ kañcanaikaṁ śiṣya iti viditvā kaṁsaikaṁ śītalasalilaṁ tasmai datte, yuṣmānahaṁ tathyaṁ vadāmi, sa kenāpi prakāreṇa phalena na vañciṣyate|
੪੨ਜੇ ਕੋਈ ਇਨ੍ਹਾਂ ਛੋਟਿਆਂ ਵਿੱਚੋਂ ਇੱਕ ਚੇਲੇ ਨੂੰ ਸਿਰਫ਼ ਇੱਕ ਗਿਲਾਸ ਠੰਡਾ ਪਾਣੀ ਪਿਆਵੇ, ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਉਹ ਆਪਣਾ ਫਲ ਕਦੀ ਨਹੀਂ ਗੁਆਵੇਗਾ।