< mathiḥ 28 >
1 tataḥ paraṁ viśrāmavārasya śeṣe saptāhaprathamadinasya prabhote jāte magdalīnī mariyam anyamariyam ca śmaśānaṁ draṣṭumāgatā|
੧ਜਦ ਸਬਤ ਦਾ ਦਿਨ ਬੀਤ ਗਿਆ ਤਾਂ ਹਫ਼ਤੇ ਦੇ ਪਹਿਲੇ ਦਿਨ ਸਵੇਰ ਵੇਲੇ ਮਰਿਯਮ ਮਗਦਲੀਨੀ ਅਤੇ ਦੂਜੀ ਮਰਿਯਮ ਕਬਰ ਨੂੰ ਵੇਖਣ ਆਈਆਂ।
2 tadā mahān bhūkampo'bhavat; parameśvarīyadūtaḥ svargādavaruhya śmaśānadvārāt pāṣāṇamapasāryya taduparyyupaviveśa|
੨ਅਤੇ ਵੇਖੋ ਇੱਕ ਵੱਡਾ ਭੂਚਾਲ ਆਇਆ, ਇਸ ਲਈ ਜੋ ਪ੍ਰਭੂ ਦਾ ਦੂਤ ਅਕਾਸ਼ੋਂ ਉਤਰਿਆ ਅਤੇ ਨੇੜੇ ਆ ਕੇ ਉਸ ਪੱਥਰ ਨੂੰ ਰੇੜ੍ਹ ਕੇ ਇੱਕ ਪਾਸੇ ਕਰ ਦਿੱਤਾ ਅਤੇ ਉਸ ਉੱਤੇ ਬੈਠ ਗਿਆ।
3 tadvadanaṁ vidyudvat tejomayaṁ vasanaṁ himaśubhrañca|
੩ਉਹ ਦਾ ਰੂਪ ਬਿਜਲੀ ਵਰਗਾ ਅਤੇ ਉਹ ਦਾ ਬਸਤਰ ਬਰਫ਼ ਦੀ ਤਰ੍ਹਾਂ ਚਿੱਟਾ ਸੀ।
4 tadānīṁ rakṣiṇastadbhayāt kampitā mṛtavad babhūvaḥ|
੪ਅਤੇ ਉਹ ਦੇ ਡਰ ਦੇ ਕਾਰਨ ਰਖਵਾਲੇ ਕੰਬ ਉੱਠੇ ਅਤੇ ਮੁਰਦਿਆਂ ਵਾਂਗੂੰ ਹੋ ਗਏ।
5 sa dūto yoṣito jagāda, yūyaṁ mā bhaiṣṭa, kruśahatayīśuṁ mṛgayadhve tadahaṁ vedmi|
੫ਪਰ ਦੂਤ ਨੇ ਔਰਤਾਂ ਨੂੰ ਕਿਹਾ, ਤੁਸੀਂ ਨਾ ਡਰੋ ਕਿਉਂਕਿ ਮੈਂ ਜਾਣਦਾ ਹਾਂ ਜੋ ਤੁਸੀਂ ਯਿਸੂ ਨੂੰ ਜਿਹੜਾ ਸਲੀਬ ਉੱਤੇ ਚੜ੍ਹਾਇਆ ਗਿਆ ਸੀ, ਲੱਭਦੀਆਂ ਹੋ।
6 so'tra nāsti, yathāvadat tathotthitavān; etat prabhoḥ śayanasthānaṁ paśyata|
੬ਉਹ ਐਥੇ ਨਹੀਂ ਹੈ, ਕਿਉਂਕਿ ਜਿਵੇਂ ਉਸ ਨੇ ਕਿਹਾ ਸੀ ਉਹ ਜੀ ਉੱਠਿਆ ਹੈ। ਆਓ ਇਹ ਥਾਂ ਵੇਖੋ ਜਿੱਥੇ ਪ੍ਰਭੂ ਪਿਆ ਹੋਇਆ ਸੀ।
7 tūrṇaṁ gatvā tacchiṣyān iti vadata, sa śmaśānād udatiṣṭhat, yuṣmākamagre gālīlaṁ yāsyati yūyaṁ tatra taṁ vīkṣiṣyadhve, paśyatāhaṁ vārttāmimāṁ yuṣmānavādiṣaṁ|
੭ਅਤੇ ਜਲਦੀ ਜਾ ਕੇ ਉਹ ਦੇ ਚੇਲਿਆਂ ਨੂੰ ਆਖੋ ਕਿ ਉਹ ਮੁਰਦਿਆਂ ਵਿੱਚੋਂ ਜੀ ਉੱਠਿਆ ਹੈ ਅਤੇ ਵੇਖੋ ਉਹ ਤੁਹਾਡੇ ਤੋਂ ਪਹਿਲਾਂ ਗਲੀਲ ਨੂੰ ਜਾਂਦਾ ਹੈ, ਉਹ ਨੂੰ ਤੁਸੀਂ ਉੱਥੇ ਵੇਖੋਗੇ। ਲਓ ਮੈਂ ਤੁਹਾਨੂੰ ਦੱਸ ਦਿੱਤਾ।
8 tatastā bhayāt mahānandāñca śmaśānāt tūrṇaṁ bahirbhūya tacchiṣyān vārttāṁ vaktuṁ dhāvitavatyaḥ| kintu śiṣyān vārttāṁ vaktuṁ yānti, tadā yīśu rdarśanaṁ dattvā tā jagāda,
੮ਅਤੇ ਉਹ ਡਰ ਅਤੇ ਵੱਡੀ ਖੁਸ਼ੀ ਨਾਲ ਕਬਰ ਕੋਲੋਂ ਜਲਦੀ ਚੱਲ ਕੇ ਉਹ ਦੇ ਚੇਲਿਆਂ ਨੂੰ ਖ਼ਬਰ ਦੇਣ ਲਈ ਦੌੜੀਆਂ ਗਈਆਂ।
9 yuṣmākaṁ kalyāṇaṁ bhūyāt, tatastā āgatya tatpādayoḥ patitvā praṇemuḥ|
੯ਅਤੇ ਵੇਖੋ ਯਿਸੂ ਉਨ੍ਹਾਂ ਨੂੰ ਮਿਲਿਆ ਅਤੇ ਬੋਲਿਆ, ਸੁਖੀ ਰਹੋ! ਅਤੇ ਉਨ੍ਹਾਂ ਨੇ ਕੋਲ ਆ ਕੇ ਯਿਸੂ ਦੇ ਚਰਨ ਫੜੇ ਅਤੇ ਉਸ ਨੂੰ ਮੱਥਾ ਟੇਕਿਆ।
10 yīśustā avādīt, mā bibhīta, yūyaṁ gatvā mama bhrātṛn gālīlaṁ yātuṁ vadata, tatra te māṁ drakṣyanti|
੧੦ਤਾਂ ਯਿਸੂ ਨੇ ਉਨ੍ਹਾਂ ਨੂੰ ਆਖਿਆ, ਡਰੋ ਨਾ, ਜਾਓ, ਮੇਰੇ ਭਾਈਆਂ ਨੂੰ ਆਖੋ ਜੋ ਗਲੀਲ ਨੂੰ ਜਾਣ ਅਤੇ ਉਹ ਉੱਥੇ ਮੈਨੂੰ ਵੇਖਣਗੇ।
11 striyo gacchanti, tadā rakṣiṇāṁ kecit puraṁ gatvā yadyad ghaṭitaṁ tatsarvvaṁ pradhānayājakān jñāpitavantaḥ|
੧੧ਜਿਸ ਵੇਲੇ ਉਹ ਜਾ ਰਹੀਆਂ ਸਨ ਤਾਂ ਵੇਖੋ ਪਹਿਰੇ ਵਾਲਿਆਂ ਵਿੱਚੋਂ ਕਈਆਂ ਨੇ ਸ਼ਹਿਰ ਜਾ ਕੇ ਸਾਰੀ ਘਟਨਾ ਮੁੱਖ ਜਾਜਕਾਂ ਨੂੰ ਦੱਸ ਦਿੱਤੀ।
12 te prācīnaiḥ samaṁ saṁsadaṁ kṛtvā mantrayanto bahumudrāḥ senābhyo dattvāvadan,
੧੨ਅਤੇ ਉਹ ਬਜ਼ੁਰਗਾਂ ਦੇ ਨਾਲ ਇਕੱਠੇ ਹੋਏ ਅਤੇ ਯੋਜਨਾਂ ਬਣਾ ਕੇ ਸਿਪਾਹੀਆਂ ਨੂੰ ਬਹੁਤ ਰੁਪਏ ਦਿੱਤੇ
13 asmāsu nidriteṣu tacchiṣyā yāminyāmāgatya taṁ hṛtvānayan, iti yūyaṁ pracārayata|
੧੩ਅਤੇ ਬੋਲੇ, ਤੁਸੀਂ ਇਹ ਆਖਣਾ ਕਿ ਜਦ ਅਸੀਂ ਸੁੱਤੇ ਹੋਏ ਸੀ, ਉਹ ਦੇ ਚੇਲੇ ਰਾਤ ਨੂੰ ਆ ਕੇ ਉਹ ਨੂੰ ਚੁਰਾ ਲੈ ਗਏ
14 yadyetadadhipateḥ śrotragocarībhavet, tarhi taṁ bodhayitvā yuṣmānaviṣyāmaḥ|
੧੪ਅਤੇ ਜੇ ਇਹ ਗੱਲ ਹਾਕਮ ਦੇ ਕੰਨਾਂ ਤੱਕ ਪਹੁੰਚੇ ਤਾਂ ਅਸੀਂ ਉਹ ਨੂੰ ਮਨਾ ਕੇ ਤੁਹਾਨੂੰ ਬਰੀ ਕਰ ਦਿਆਂਗੇ।
15 tataste mudrā gṛhītvā śikṣānurūpaṁ karmma cakruḥ, yihūdīyānāṁ madhye tasyādyāpi kiṁvadantī vidyate|
੧੫ਸੋ ਉਨ੍ਹਾਂ ਨੇ ਰੁਪਏ ਲੈ ਕੇ ਉਸੇ ਤਰ੍ਹਾਂ ਕੀਤਾ ਜਿਸ ਤਰ੍ਹਾਂ ਸਿਖਾਏ ਗਏ ਸਨ ਅਤੇ ਇਹ ਗੱਲ ਅੱਜ ਤੱਕ ਯਹੂਦੀਆਂ ਵਿੱਚ ਪ੍ਰਚਲਿਤ ਹੈ।
16 ekādaśa śiṣyā yīśunirūpitāgālīlasyādriṁ gatvā
੧੬ਫੇਰ ਉਹ ਗਿਆਰ੍ਹਾਂ ਚੇਲੇ ਗਲੀਲ ਵਿੱਚ ਉਸ ਪਹਾੜ ਉੱਤੇ ਗਏ ਜਿਹੜਾ ਯਿਸੂ ਨੇ ਉਨ੍ਹਾਂ ਲਈ ਠਹਿਰਾਇਆ ਹੋਇਆ ਸੀ।
17 tatra taṁ saṁvīkṣya praṇemuḥ, kintu kecit sandigdhavantaḥ|
੧੭ਅਤੇ ਉਨ੍ਹਾਂ ਨੇ ਉਸ ਨੂੰ ਵੇਖ ਕੇ ਮੱਥਾ ਟੇਕਿਆ, ਪਰ ਕਈਆਂ ਨੇ ਸ਼ੱਕ ਕੀਤਾ।
18 yīśusteṣāṁ samīpamāgatya vyāhṛtavān, svargamedinyoḥ sarvvādhipatitvabhāro mayyarpita āste|
੧੮ਅਤੇ ਯਿਸੂ ਨੇ ਕੋਲ ਆ ਕੇ ਉਨ੍ਹਾਂ ਨਾਲ ਗੱਲਾਂ ਕੀਤੀਆਂ ਅਤੇ ਆਖਿਆ, ਸਵਰਗ ਅਤੇ ਧਰਤੀ ਦਾ ਸਾਰਾ ਅਧਿਕਾਰ ਮੈਨੂੰ ਦਿੱਤਾ ਗਿਆ ਹੈ।
19 ato yūyaṁ prayāya sarvvadeśīyān śiṣyān kṛtvā pituḥ putrasya pavitrasyātmanaśca nāmnā tānavagāhayata; ahaṁ yuṣmān yadyadādiśaṁ tadapi pālayituṁ tānupādiśata|
੧੯ਇਸ ਲਈ ਤੁਸੀਂ ਜਾ ਕੇ ਸਾਰੀਆਂ ਕੌਮਾਂ ਨੂੰ ਚੇਲੇ ਬਣਾਓ ਅਤੇ ਉਨ੍ਹਾਂ ਨੂੰ ਪਿਤਾ ਅਤੇ ਪੁੱਤਰ ਅਤੇ ਪਵਿੱਤਰ ਆਤਮਾ ਦੇ ਨਾਮ ਵਿੱਚ ਬਪਤਿਸਮਾ ਦਿਓ।
20 paśyata, jagadantaṁ yāvat sadāhaṁ yuṣmābhiḥ sākaṁ tiṣṭhāmi| iti| (aiōn )
੨੦ਅਤੇ ਉਨ੍ਹਾਂ ਨੂੰ ਸਿਖਾਓ ਕਿ ਉਨ੍ਹਾਂ ਸਾਰੀਆਂ ਗੱਲਾਂ ਦੀ ਪਾਲਨਾ ਕਰਨ ਜਿਨ੍ਹਾਂ ਦਾ ਮੈਂ ਤੁਹਾਨੂੰ ਹੁਕਮ ਦਿੱਤਾ ਹੈ ਅਤੇ ਵੇਖੋ ਮੈਂ ਸੰਸਾਰ ਦੇ ਅੰਤ ਤੱਕ ਹਰ ਵੇਲੇ ਤੁਹਾਡੇ ਨਾਲ ਹਾਂ। (aiōn )