< prakAshitaM 14 >

1 tataH paraM nirIkShamANena mayA meShashAvako dR^iShTaH sa siyonaparvvatasyoparyyatiShThat, aparaM yeShAM bhAleShu tasya nAma tatpitushcha nAma likhitamAste tAdR^ishAshchatushchatvAriMshatsahasrAdhikA lakShalokAstena sArddham Asan|
ਮੈਂ ਨਿਗਾਹ ਕੀਤੀ ਤਾਂ ਕੀ ਵੇਖਦਾ ਹਾਂ ਕਿ ਲੇਲਾ ਸੀਯੋਨ ਦੇ ਪਹਾੜ ਉੱਤੇ ਖੜ੍ਹਾ ਹੈ ਅਤੇ ਉਹ ਦੇ ਨਾਲ ਇੱਕ ਲੱਖ ਚੁਤਾਲੀ ਹਜ਼ਾਰ ਹਨ, ਜਿਨ੍ਹਾਂ ਦੇ ਮੱਥੇ ਉੱਤੇ ਉਹ ਦਾ ਅਤੇ ਉਹ ਦੇ ਪਿਤਾ ਦਾ ਨਾਮ ਲਿਖਿਆ ਹੋਇਆ ਹੈ।
2 anantaraM bahutoyAnAM rava iva gurutarastanitasya cha rava iva eko ravaH svargAt mayAshrAvi| mayA shrutaH sa ravo vINAvAdakAnAM vINAvAdanasya sadR^ishaH|
ਅਤੇ ਮੈਂ ਬਾਹਲੇ ਪਾਣੀਆਂ ਦੀ ਘੂਕ ਵਰਗੀ ਅਤੇ ਬੱਦਲ ਦੀ ਵੱਡੀ ਗਰਜ ਦੀ ਆਵਾਜ਼ ਵਰਗੀ ਇੱਕ ਅਵਾਜ਼ ਸੁਣੀ ਅਤੇ ਜਿਹੜੀ ਮੈਂ ਸੁਣੀ ਉਹ ਰਬਾਬ ਵਜਾਉਣ ਵਾਲਿਆਂ ਦੀ ਅਵਾਜ਼ ਵਰਗੀ ਸੀ, ਜਿਹੜੇ ਆਪਣੇ ਰਬਾਬ ਵਜਾਉਂਦੇ ਹਨ।
3 siMhasanasyAntike prANichatuShTayasya prAchInavargasya chAntike. api te navInamekaM gItam agAyan kintu dharaNItaH parikrItAn tAn chatushchatvAriMshatyahasrAdhikalakShalokAn vinA nApareNa kenApi tad gItaM shikShituM shakyate|
ਅਤੇ ਉਹ ਸਿੰਘਾਸਣ, ਚਾਰ ਪ੍ਰਾਣੀਆਂ ਅਤੇ ਉਹਨਾਂ ਬਜ਼ੁਰਗਾਂ ਦੇ ਅੱਗੇ ਇੱਕ ਨਵਾਂ ਗੀਤ ਗਾਉਂਦੇ ਹਨ, ਅਤੇ ਉਹਨਾਂ ਇੱਕ ਲੱਖ ਚੁਤਾਲੀ ਹਜ਼ਾਰ ਤੋਂ ਬਿਨ੍ਹਾਂ ਜਿਹੜੇ ਧਰਤੀਓਂ ਮੁੱਲ ਲਏ ਹੋਏ ਸਨ, ਕੋਈ ਹੋਰ ਉਸ ਗੀਤ ਨੂੰ ਸਿੱਖ ਨਾ ਸਕਿਆ।
4 ime yoShitAM sa Ngena na kala NkitA yataste. amaithunA meShashAvako yat kimapi sthAnaM gachChet tatsarvvasmin sthAne tam anugachChanti yataste manuShyANAM madhyataH prathamaphalAnIveshvarasya meShashAvakasya cha kR^ite parikrItAH|
ਇਹ ਉਹ ਹਨ ਜਿਹੜੇ ਔਰਤਾਂ ਦੇ ਨਾਲ ਭਰਿਸ਼ਟ ਨਹੀਂ ਹੋਏ ਕਿਉਂਕਿ ਇਹ ਕੁਆਰੇ ਹਨ। ਇਹ ਉਹ ਹਨ ਕਿ ਜਿੱਥੇ ਵੀ ਲੇਲਾ ਜਾਂਦਾ ਹੈ ਉਹ ਉਸ ਦੇ ਮਗਰ-ਮਗਰ ਤੁਰਦੇ ਹਨ। ਇਹ ਪਰਮੇਸ਼ੁਰ ਅਤੇ ਲੇਲੇ ਦੇ ਲਈ ਪਹਿਲਾ ਫਲ ਹੋਣ ਨੂੰ ਮਨੁੱਖਾਂ ਵਿੱਚੋਂ ਮੁੱਲ ਲਏ ਗਏ ਸਨ।
5 teShAM vadaneShu chAnR^itaM kimapi na vidyate yataste nirddoShA IshvarasiMhAsanasyAntike tiShThanti|
ਅਤੇ ਉਹਨਾਂ ਦੇ ਮੂੰਹੋਂ ਕੋਈ ਝੂਠ ਨਹੀਂ ਨਿੱਕਲਿਆ, ਉਹ ਨਿਰਦੋਸ਼ ਹਨ।
6 anantaram AkAshamadhyenoDDIyamAno. apara eko dUto mayA dR^iShTaH so. anantakAlIyaM susaMvAdaM dhArayati sa cha susaMvAdaH sarvvajAtIyAn sarvvavaMshIyAn sarvvabhAShAvAdinaH sarvvadeshIyAMshcha pR^ithivInivAsinaH prati tena ghoShitavyaH| (aiōnios g166)
ਮੈਂ ਇੱਕ ਹੋਰ ਦੂਤ ਨੂੰ ਸਦੀਪਕ ਕਾਲ ਦੀ ਖੁਸ਼ਖਬਰੀ ਨਾਲ ਅਕਾਸ਼ ਵਿੱਚ ਉੱਡਦਿਆਂ ਦੇਖਿਆ ਤਾਂ ਉਹ ਧਰਤੀ ਦੇ ਵਾਸੀਆਂ, ਹਰੇਕ ਕੌਮ, ਗੋਤ, ਭਾਸ਼ਾ ਅਤੇ ਉੱਮਤ ਨੂੰ ਖੁਸ਼ਖਬਰੀ ਸੁਣਾਵੇ। (aiōnios g166)
7 sa uchchaiHsvareNedaM gadati yUyamIshvarAd bibhIta tasya stavaM kuruta cha yatastadIyavichArasya daNDa upAtiShThat tasmAd AkAshamaNDalasya pR^ithivyAH samudrasya toyaprasravaNAnA ncha sraShTA yuShmAbhiH praNamyatAM|
ਅਤੇ ਉਸ ਨੇ ਵੱਡੀ ਅਵਾਜ਼ ਨਾਲ ਆਖਿਆ ਕਿ ਪਰਮੇਸ਼ੁਰ ਤੋਂ ਡਰੋ ਅਤੇ ਉਹ ਦੀ ਵਡਿਆਈ ਕਰੋ ਕਿਉਂਕਿ ਉਹ ਦੇ ਨਿਆਂ ਦਾ ਸਮਾਂ ਆ ਗਿਆ ਹੈ ਅਤੇ ਜਿਸ ਨੇ ਅਕਾਸ਼, ਧਰਤੀ, ਸਮੁੰਦਰ ਅਤੇ ਪਾਣੀਆਂ ਦੇ ਸੋਤਿਆਂ ਨੂੰ ਬਣਾਇਆ, ਤੁਸੀਂ ਉਹ ਨੂੰ ਮੱਥਾ ਟੇਕੋ!
8 tatpashchAd dvitIya eko dUta upasthAyAvadat patitA patitA sA mahAbAbil yA sarvvajAtIyAn svakIyaM vyabhichArarUpaM krodhamadam apAyayat|
ਉਹ ਦੇ ਬਾਅਦ ਦੂਜਾ ਇੱਕ ਹੋਰ ਦੂਤ ਇਹ ਕਹਿੰਦਾ ਆਇਆ ਕਿ ਬਾਬੁਲ ਡਿੱਗ ਪਿਆ ਹੈ! ਉਹ ਵੱਡੀ ਨਗਰੀ ਡਿੱਗ ਪਈ ਜਿਸ ਨੇ ਆਪਣੀ ਹਰਾਮਕਾਰੀ ਦੇ ਕ੍ਰੋਧ ਦੀ ਮੈਅ ਸਭਨਾਂ ਕੌਮਾਂ ਨੂੰ ਪਿਆਈ ਹੈ!।
9 tatpashchAd tR^itIyo dUta upasthAyochchairavadat, yaH kashchita taM shashuM tasya pratimA ncha praNamati svabhAle svakare vA kala NkaM gR^ihlAti cha
ਉਨ੍ਹਾਂ ਦੇ ਬਾਅਦ ਤੀਜਾ ਇੱਕ ਹੋਰ ਦੂਤ ਵੱਡੀ ਅਵਾਜ਼ ਨਾਲ ਇਹ ਕਹਿੰਦਾ ਆਇਆ ਕਿ ਜੋ ਕੋਈ ਉਸ ਦਰਿੰਦੇ ਅਤੇ ਉਹ ਦੀ ਮੂਰਤੀ ਦੀ ਪੂਜਾ ਕਰਦਾ ਅਤੇ ਆਪਣੇ ਮੱਥੇ ਜਾਂ ਆਪਣੇ ਹੱਥ ਉੱਤੇ ਦਾਗ ਲੁਆਉਂਦਾ ਹੈ
10 so. apIshvarasya krodhapAtre sthitam amishritaM madat arthata Ishvarasya krodhamadaM pAsyati pavitradUtAnAM meShashAvakasya cha sAkShAd vahnigandhakayo ryAtanAM lapsyate cha|
੧੦ਤਾਂ ਉਹ ਪਰਮੇਸ਼ੁਰ ਦੇ ਕ੍ਰੋਧ ਦੀ ਮੈਅ ਵੀ ਪੀਵੇਗਾ ਜੋ ਉਹ ਦੇ ਕ੍ਰੋਧ ਦੇ ਪਿਆਲੇ ਵਿੱਚ ਨਿਰੋਲ ਭਰੀ ਹੋਈ ਹੈ ਅਤੇ ਉਹ ਪਵਿੱਤਰ ਦੂਤਾਂ ਦੇ ਸਾਹਮਣੇ ਅਤੇ ਲੇਲੇ ਦੇ ਸਾਹਮਣੇ ਅੱਗ ਅਤੇ ਗੰਧਕ ਨਾਲ ਦੁੱਖ ਪਾਵੇਗਾ।
11 teShAM yAtanAyA dhUmo. anantakAlaM yAvad udgamiShyati ye cha pashuM tasya pratimA ncha pUjayanti tasya nAmno. a NkaM vA gR^ihlanti te divAnishaM ka nchana virAmaM na prApsyanti| (aiōn g165)
੧੧ਅਤੇ ਉਹਨਾਂ ਦੇ ਦੁੱਖ ਦਾ ਧੂੰਆਂ ਜੁੱਗੋ-ਜੁੱਗ ਉੱਠਦਾ ਰਹਿੰਦਾ ਹੈ, ਸੋ ਉਹ ਜਿਹੜੇ ਦਰਿੰਦੇ ਦੀ ਅਤੇ ਉਹ ਦੀ ਮੂਰਤੀ ਦੀ ਪੂਜਾ ਕਰਦੇ ਹਨ ਅਤੇ ਉਹ ਜਿਹੜੇ ਉਹ ਦੇ ਨਾਮ ਦਾ ਦਾਗ ਲੁਆਉਂਦੇ ਹਨ, ਰਾਤ-ਦਿਨ ਕਦੇ ਚੈਨ ਨਹੀਂ ਪਾਉਂਦੇ। (aiōn g165)
12 ye mAnavA IshvarasyAj nA yIshau vishvAsa ncha pAlayanti teShAM pavitralokAnAM sahiShNutayAtra prakAshitavyaM|
੧੨ਇਹ ਸੰਤਾਂ ਦੇ ਸਬਰ ਦਾ ਮੌਕਾ ਹੈ ਅਰਥਾਤ ਉਹਨਾਂ ਦਾ ਜਿਹੜੇ ਪਰਮੇਸ਼ੁਰ ਦੇ ਹੁਕਮਾਂ ਅਤੇ ਯਿਸੂ ਦੇ ਵਿਸ਼ਵਾਸ ਦੀ ਪਾਲਨਾ ਕਰਦੇ ਹਨ।
13 aparaM svargAt mayA saha sambhAShamANa eko ravo mayAshrAvi tenoktaM tvaM likha, idAnImArabhya ye prabhau mriyante te mR^itA dhanyA iti; AtmA bhAShate satyaM svashramebhyastai rvirAmaH prAptavyaH teShAM karmmANi cha tAn anugachChanti|
੧੩ਫੇਰ ਮੈਂ ਇੱਕ ਅਵਾਜ਼ ਸਵਰਗ ਤੋਂ ਇਹ ਆਖਦੇ ਸੁਣੀ ਕਿ ਲਿਖ ਲੈ, ਧੰਨ ਉਹ ਮੁਰਦੇ ਜਿਹੜੇ ਇਸ ਤੋਂ ਬਾਅਦ ਪ੍ਰਭੂ ਵਿੱਚ ਹੋ ਕੇ ਮਰਨ। ਆਤਮਾ ਆਖਦਾ ਹੈ, ਹਾਂ, ਇਸ ਲਈ ਜੋ ਉਹਨਾਂ ਦੀਆਂ ਮਿਹਨਤਾਂ ਤੋਂ ਉਹਨਾਂ ਨੂੰ ਅਰਾਮ ਮਿਲੇਗਾ, ਕਿਉਂ ਜੋ ਉਹਨਾਂ ਦੇ ਕੰਮ ਉਹਨਾਂ ਦੇ ਨਾਲ-ਨਾਲ ਜਾਂਦੇ ਹਨ।
14 tadanantaraM nirIkShamANena mayA shvetavarNa eko megho dR^iShTastanmeghArUDho jano mAnavaputrAkR^itirasti tasya shirasi suvarNakirITaM kare cha tIkShNaM dAtraM tiShThati|
੧੪ਮੈਂ ਨਿਗਾਹ ਕੀਤੀ ਤਾਂ ਕੀ ਵੇਖਦਾ ਹਾਂ ਕਿ ਇੱਕ ਚਿੱਟਾ ਬੱਦਲ ਹੈ ਅਤੇ ਉਸ ਬੱਦਲ ਉੱਤੇ ਮਨੁੱਖ ਦੇ ਪੁੱਤਰ ਵਰਗਾ ਕੋਈ ਆਪਣੇ ਸਿਰ ਉੱਤੇ ਸੋਨੇ ਦਾ ਮੁਕਟ ਪਹਿਨੇ ਅਤੇ ਆਪਣੇ ਹੱਥ ਵਿੱਚ ਤਿੱਖੀ ਦਾਤੀ ਫੜ੍ਹੀ ਬੈਠਾ ਹੈ।
15 tataH param anya eko dUto mandirAt nirgatyochchaiHsvareNa taM meghArUDhaM sambhAShyAvadat tvayA dAtraM prasAryya shasyachChedanaM kriyatAM shasyachChedanasya samaya upasthito yato medinyAH shasyAni paripakkAni|
੧੫ਅਤੇ ਇੱਕ ਹੋਰ ਦੂਤ ਹੈਕਲ ਵਿੱਚੋਂ ਨਿੱਕਲਿਆ ਅਤੇ ਜਿਹੜਾ ਬੱਦਲ ਉੱਤੇ ਬੈਠਾ ਸੀ ਉਹ ਨੂੰ ਵੱਡੀ ਅਵਾਜ਼ ਮਾਰ ਕੇ ਆਖਿਆ, ਆਪਣੀ ਦਾਤੀ ਫੇਰ ਕੇ ਵੱਢ ਸੁੱਟ ਕਿਉਂ ਜੋ ਵੱਢਣ ਦਾ ਸਮਾਂ ਆ ਗਿਆ ਹੈ, ਕਿਉਂਕਿ ਧਰਤੀ ਦੀ ਫ਼ਸਲ ਬਹੁਤ ਪੱਕ ਚੁੱਕੀ ਹੈ!
16 tatastena meghArUDhena pR^ithivyAM dAtraM prasAryya pR^ithivyAH shasyachChedanaM kR^itaM|
੧੬ਤਦ ਜਿਹੜਾ ਬੱਦਲ ਉੱਤੇ ਬੈਠਾ ਸੀ ਉਹ ਨੇ ਆਪਣੀ ਦਾਤੀ ਧਰਤੀ ਉੱਤੇ ਫੇਰੀ ਅਤੇ ਧਰਤੀ ਦੀ ਫ਼ਸਲ ਵੱਢੀ ਗਈ।
17 anantaram apara eko dUtaH svargasthamandirAt nirgataH so. api tIkShNaM dAtraM dhArayati|
੧੭ਤਦ ਇੱਕ ਹੋਰ ਦੂਤ ਉਸ ਹੈਕਲ ਵਿੱਚੋਂ ਨਿੱਕਲਿਆ ਜਿਹੜੀ ਸਵਰਗ ਵਿੱਚ ਹੈ ਅਤੇ ਉਹ ਦੇ ਕੋਲ ਵੀ ਇੱਕ ਤਿੱਖੀ ਦਾਤੀ ਸੀ।
18 aparam anya eko dUto vedito nirgataH sa vahneradhipatiH sa uchchaiHsvareNa taM tIkShNadAtradhAriNaM sambhAShyAvadat tvayA svaM tIkShNaM dAtraM prasAryya medinyA drAkShAguchChachChedanaM kriyatAM yatastatphalAni pariNatAni|
੧੮ਇੱਕ ਹੋਰ ਦੂਤ ਜਿਸ ਨੂੰ ਅੱਗ ਉੱਤੇ ਅਧਿਕਾਰ ਹੈ ਜਗਵੇਦੀ ਵਿੱਚੋਂ ਨਿੱਕਲਿਆ ਅਤੇ ਉਹ ਨੇ ਉੱਚੀ ਦੇ ਕੇ ਉਸ ਨੂੰ ਜਿਸ ਦੇ ਕੋਲ ਤਿੱਖੀ ਦਾਤੀ ਸੀ ਆਖਿਆ ਕਿ ਆਪਣੀ ਤਿੱਖੀ ਦਾਤੀ ਨੂੰ ਫੇਰ ਕੇ ਧਰਤੀ ਦੇ ਅੰਗੂਰੀ ਬੇਲ ਦੇ ਗੁੱਛਿਆਂ ਨੂੰ ਵੱਢ ਲੈ ਕਿਉਂ ਜੋ ਉਹ ਦੇ ਅੰਗੂਰ ਡਾਢੇ ਪੱਕ ਚੁੱਕੇ ਹਨ।
19 tataH sa dUtaH pR^ithivyAM svadAtraM prasAryya pR^ithivyA drAkShAphalachChedanam akarot tatphalAni cheshvarasya krodhasvarUpasya mahAkuNDasya madhyaM nirakShipat|
੧੯ਤਾਂ ਉਸ ਦੂਤ ਨੇ ਆਪਣੀ ਦਾਤੀ ਧਰਤੀ ਉੱਤੇ ਫੇਰੀ ਅਤੇ ਧਰਤੀ ਦੀ ਅੰਗੂਰੀ ਬੇਲ ਵੱਢ ਲਈ ਅਤੇ ਚੁਬੱਚੇ ਵਿੱਚ ਸੁੱਟ ਦਿੱਤੀ।
20 tatkuNDasthaphalAni cha bahi rmardditAni tataH kuNDamadhyAt nirgataM raktaM kroshashataparyyantam ashvAnAM khalInAn yAvad vyApnot|
੨੦ਅਤੇ ਉਹ ਚੁਬੱਚਾ ਨਗਰੀ ਦੇ ਬਾਹਰ ਲਤਾੜਿਆ ਗਿਆ ਅਤੇ ਚੁਬੱਚੇ ਵਿੱਚੋਂ ਘੋੜਿਆਂ ਦੀਆਂ ਲਗਾਮਾਂ ਤੱਕ ਕੋਈ ਦੋ ਸੋ ਮੀਲ ਤੱਕ ਲਹੂ ਵਗਿਆ।

< prakAshitaM 14 >