< 1 Samuelova 20 >
1 A David pobježe iz Najota u Rami, i doðe i reèe Jonatanu: šta sam uèinio? kakva je krivica moja? i šta sam zgriješio ocu tvojemu, te traži dušu moju?
੧ਤਦ ਦਾਊਦ ਰਾਮਾਹ ਦੇ ਨਾਯੋਥ ਵਿੱਚੋਂ ਭੱਜ ਕੇ ਯੋਨਾਥਾਨ ਕੋਲ ਆਇਆ ਅਤੇ ਬੋਲਿਆ, ਮੈਂ ਕੀ ਕੀਤਾ ਹੈ? ਮੇਰਾ ਕੀ ਅਪਰਾਧ ਹੈ? ਮੈਂ ਤੇਰੇ ਪਿਤਾ ਦੇ ਵਿਰੁੱਧ ਕੀ ਪਾਪ ਕੀਤਾ ਹੈ ਜੋ ਉਹ ਮੈਨੂੰ ਮਾਰਨਾ ਚਾਹੁੰਦਾ ਹੈ?
2 A on mu reèe: saèuvaj Bože! neæeš ti poginuti. Evo otac moj ne èini ništa, ni veliko ni malo, a da meni ne kaže; a kako bi to tajio od mene otac moj? Neæe to biti.
੨ਤਦ ਉਸ ਨੇ ਉਹ ਨੂੰ ਆਖਿਆ, ਪਰਮੇਸ਼ੁਰ ਇਸ ਤਰ੍ਹਾਂ ਨਾ ਕਰੇ! ਤੂੰ ਨਾ ਮਾਰਿਆ ਜਾਵੇਂਗਾ। ਵੇਖ, ਮੇਰਾ ਪਿਤਾ ਮੈਨੂੰ ਦੱਸੇ ਬਿਨ੍ਹਾਂ ਕੋਈ ਵੀ ਵੱਡਾ ਜਾਂ ਛੋਟਾ ਕੰਮ ਨਹੀਂ ਕਰਦਾ ਅਤੇ ਇਹ ਗੱਲ ਮੇਰਾ ਪਿਤਾ ਮੇਰੇ ਤੋਂ ਕਿਵੇਂ ਲੁਕਾਵੇਗਾ? ਅਜਿਹਾ ਨਾ ਹੋਵੇਗਾ।
3 A David zaklinjuæi se opet reèe: otac tvoj zna dobro da sam našao ljubav u tebe, pa veli: ne treba da dozna za ovo Jonatan, da se ne ožalosti. Ali tako živ bio Gospod i tako živa bila duša tvoja, samo je jedan korak izmeðu mene i smrti.
੩ਤਦ ਦਾਊਦ ਨੇ ਸਹੁੰ ਖਾ ਕੇ ਆਖਿਆ, ਤੇਰਾ ਪਿਤਾ ਚੰਗੀ ਤਰ੍ਹਾਂ ਜਾਣਦਾ ਹੈ ਜੋ ਮੇਰੇ ਉੱਤੇ ਤੇਰੀ ਦਯਾ ਦੀ ਨਿਗਾਹ ਹੈ ਅਤੇ ਉਸ ਨੇ ਆਖਿਆ, ਜੋ ਯੋਨਾਥਾਨ ਇਹ ਨਾ ਜਾਣੇ ਕਿ ਉਹ ਦੁੱਖੀ ਹੋਵੇ ਪਰ ਜਿਉਂਦੇ ਪਰਮੇਸ਼ੁਰ ਅਤੇ ਤੇਰੀ ਜਾਨ ਦੀ ਸਹੁੰ, ਮੇਰੇ ਅਤੇ ਮੌਤ ਦੇ ਵਿੱਚ ਸਿਰਫ਼ ਇੱਕ ਹੀ ਕਦਮ ਦੀ ਦੂਰੀ ਹੈ।
4 A Jonatan reèe Davidu: šta želi duša tvoja? Ja æu ti uèiniti.
੪ਤਦ ਯੋਨਾਥਾਨ ਨੇ ਦਾਊਦ ਨੂੰ ਆਖਿਆ, ਜੋ ਕੁਝ ਤੇਰਾ ਜੀ ਚਾਹੇ ਉਹੋ ਮੈਂ ਤੇਰੇ ਲਈ ਕਰਾਂਗਾ।
5 I David reèe Jonatanu: evo sjutra je mladina, kad treba s carem da jedem, pusti me dakle da se sakrijem u polju do treæega veèera.
੫ਦਾਊਦ ਨੇ ਯੋਨਾਥਾਨ ਨੂੰ ਆਖਿਆ, ਵੇਖ, ਕੱਲ ਨਵੇਂ ਚੰਨ ਦਾ ਤਿਉਹਾਰ ਹੈ ਅਤੇ ਮੇਰੇ ਲਈ ਜ਼ਰੂਰੀ ਹੈ ਜੋ ਉਸ ਦਿਨ ਮੈਂ ਰਾਜੇ ਨਾਲ ਭੋਜਨ ਕਰਾਂ ਪਰ ਤੂੰ ਮੈਨੂੰ ਇਜ਼ਾਜਤ ਦੇ ਜੋ ਮੈਂ ਤੀਜੇ ਦਿਨ ਦੀ ਸ਼ਾਮ ਤੱਕ ਖੇਤਾਂ ਵਿੱਚ ਲੁਕਿਆ ਰਹਾਂ।
6 Ako zapita za me otac tvoj, ti reci: vrlo mi se molio David da otrèi u Vitlejem grad svoj, jer je ondje godišnja žrtva svega roda njegova.
੬ਜੇ ਕਦੀ ਤੇਰਾ ਪਿਤਾ ਮੈਨੂੰ ਉੱਥੇ ਨਾ ਵੇਖੇ ਤਾਂ ਉਹ ਨੂੰ ਆਖੀਂ ਜੋ ਦਾਊਦ ਨੇ ਮੇਰੇ ਕੋਲੋਂ ਛੇਤੀ ਹੀ ਆਪਣੇ ਸ਼ਹਿਰ ਬੈਤਲਹਮ ਨੂੰ ਜਾਣ ਲਈ ਮਿੰਨਤ ਕਰ ਕੇ ਛੁੱਟੀ ਲਈ ਹੈ ਕਿਉਂ ਜੋ ਉੱਥੇ ਸਾਰੇ ਪਰਿਵਾਰ ਦੇ ਲਈ ਸਾਲ ਦੀ ਬਲੀ ਭੇਂਟ ਹੈ।
7 Ako reèe: dobro, biæe miran sluga tvoj; ako li se razgnjevi, znaj da je zlo naumio.
੭ਸੋ ਜੇ ਉਹ ਬੋਲੇ, “ਠੀਕ ਹੈ” ਤਾਂ ਸਮਝੀ ਸਭ ਕੁਝ ਠੀਕ-ਠਾਕ ਹੈ, ਪਰ ਜੇ ਇਹ ਸੁਣ ਕੇ ਉਹ ਨੂੰ ਕ੍ਰੋਧ ਆਵੇ, ਤਾਂ ਸਮਝੀ ਕਿ ਉਸ ਨੇ ਮੈਨੂੰ ਮਾਰਨ ਦਾ ਪੱਕਾ ਫੈਸਲਾ ਕਰ ਲਿਆ ਹੈ।
8 Uèini dakle milost sluzi svojemu, kad si vjeru Gospodnju uhvatio sa slugom svojim; ako je kaka krivica na meni, ubij me sam, jer zašto bi me vodio k ocu svojemu?
੮ਫੇਰ ਤੈਨੂੰ ਆਪਣੇ ਦਾਸ ਉੱਤੇ ਕਿਰਪਾ ਕਰਨ ਦੀ ਲੋੜ ਪਏਗੀ ਕਿਉਂ ਜੋ ਤੂੰ ਆਪਣੇ ਦਾਸ ਨੂੰ ਯਹੋਵਾਹ ਦੇ ਨੇਮ ਵਿੱਚ ਆਪਣੇ ਨਾਲ ਮਿਲਾਇਆ ਹੈ। ਤਦ ਵੀ ਜੇ ਕਦੀ ਮੇਰੇ ਵਿੱਚ ਕਮੀ ਹੋਵੇ ਤਾਂ ਤੂੰ ਆਪ ਹੀ ਮੈਨੂੰ ਮਾਰ ਸੁੱਟ ਪਰ ਤੂੰ ਆਪਣੇ ਪਿਤਾ ਦੇ ਹੱਥੋਂ ਕਿਉਂ ਮਰਨ ਦੇਵੇਂ?
9 A Jonatan mu reèe: Bože saèuvaj; jer da doznam da je otac moj naumio zlo da te zadesi, zar ti ne bih javio?
੯ਤਦ ਯੋਨਾਥਾਨ ਬੋਲਿਆ, ਇਹ ਗੱਲ ਤੇਰੇ ਉੱਤੋਂ ਟਲ ਜਾਵੇ ਜੇ ਕਦੀ ਮੈਨੂੰ ਖ਼ਬਰ ਹੁੰਦੀ ਮੇਰਾ ਪਿਤਾ ਤੇਰੀ ਬੁਰਿਆਈ ਕਰਨਾ ਚਾਹੁੰਦਾ ਹੈ, ਕੀ ਮੈਂ ਤੈਨੂੰ ਖ਼ਬਰ ਨਾ ਕਰਦਾ?
10 A David reèe Jonatanu: ko æe mi javiti ako ti otac odgovori što zlo?
੧੦ਫੇਰ ਦਾਊਦ ਨੇ ਯੋਨਾਥਾਨ ਨੂੰ ਆਖਿਆ, ਮੈਨੂੰ ਕੌਣ ਖ਼ਬਰ ਦੇਵੇ? ਕੀ ਜਾਣੀਏ, ਤੇਰਾ ਪਿਤਾ ਤੈਨੂੰ ਅੱਗੋਂ ਸਖ਼ਤ ਜਵਾਬ ਦੇਵੇ।
11 A Jonatan reèe Davidu: hodi da izidemo u polje. I izidoše obojica u polje.
੧੧ਤਦ ਯੋਨਾਥਾਨ ਨੇ ਦਾਊਦ ਨੂੰ ਆਖਿਆ, ਅਸੀਂ ਖੇਤ ਵਿੱਚ ਚੱਲੀਏ ਸੋ ਉਹ ਦੋਵੇਂ ਖੇਤ ਵਿੱਚ ਗਏ।
12 I Jonatan reèe Davidu: Gospode Bože Izrailjev! kad iskušam oca svojega sjutra u ovo doba ili prekosjutra, i bude dobro po Davida, ako ne pošljem k tebi i ne javim ti,
੧੨ਤਦ ਯੋਨਾਥਾਨ ਨੇ ਦਾਊਦ ਨੂੰ ਆਖਿਆ, ਹੇ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ, ਜਿਸ ਵੇਲੇ ਮੈਂ ਕੱਲ ਜਾਂ ਪਰਸੋਂ ਆਪਣੇ ਪਿਤਾ ਨੂੰ ਨਿਤਾਰਾਂ ਅਤੇ ਵੇਖ, ਜੇ ਉਹ ਦੀ ਨੀਤ ਦਾਊਦ ਦੇ ਭਲੇ ਵਿੱਚ ਹੋਵੇ ਅਤੇ ਤੇਰੇ ਕੋਲ ਖ਼ਬਰ ਨਾ ਘੱਲਾਂ ਅਤੇ ਤੈਨੂੰ ਨਾ ਦੱਸਾਂ।
13 Neka Gospod uèini tako Jonatanu i tako neka doda. Ako li otac moj bude naumio da ti uèini zlo, ja æu ti javiti, i opraviæu te, i otiæi æeš s mirom; i Gospod neka bude s tobom kao što je bio s ocem mojim.
੧੩ਤਦ ਯਹੋਵਾਹ ਯੋਨਾਥਾਨ ਨਾਲ ਵੀ ਤੇਹਾ ਹੀ ਕਰੇ ਸਗੋਂ ਉਸ ਨਾਲੋਂ ਵੀ ਵੱਧ ਅਤੇ ਜੇ ਕਦੀ ਮੇਰੇ ਪਿਤਾ ਦੀ ਨੀਤ ਤੇਰੇ ਵੱਲ ਮਾੜੀ ਹੋਵੇ ਤਦ ਵੀ ਮੈਂ ਤੈਨੂੰ ਦੱਸਾਂਗਾ ਅਤੇ ਵਿਦਾ ਕਰ ਦਿਆਂਗਾ ਜੋ ਤੂੰ ਸੁੱਖ ਨਾਲ ਤੁਰਿਆ ਜਾਵੇਂ ਅਤੇ ਯਹੋਵਾਹ ਤੇਰੇ ਨਾਲ ਹੋਵੇ ਜਿਵੇਂ ਮੇਰੇ ਪਿਤਾ ਦੇ ਨਾਲ ਸੀ
14 A i ti, dokle sam živ, èiniæeš meni milost Gospodnju da ne poginem;
੧੪ਅਤੇ ਤੂੰ ਸਿਰਫ਼ ਮੇਰੇ ਜਿਉਂਦੇ ਜੀ ਮੇਰੇ ਉੱਤੇ ਯਹੋਵਾਹ ਦੀ ਕਿਰਪਾ ਕਰੇ, ਜੋ ਮੈਂ ਮਰ ਨਾ ਜਾਂਵਾਂ।
15 I neæeš ukratiti milosti svoje domu mojemu dovijeka, ni onda kad Gospod istrijebi sve neprijatelje Davidove sa zemlje.
੧੫ਸਗੋਂ ਜਿਸ ਵੇਲੇ ਯਹੋਵਾਹ ਤੇਰੇ ਸਾਰੇ ਵੈਰੀਆਂ ਨੂੰ ਧਰਤੀ ਉੱਤੋਂ ਨਾਸ ਕਰ ਦੇਵੇ ਤਾਂ ਸਦੀਪਕ ਕਾਲ ਦੇ ਲਈ ਮੇਰੀ ਸੰਤਾਨ ਉੱਤੋਂ ਵੀ ਆਪਣੀ ਕਿਰਪਾ ਨਾ ਹਟਾਵੀਂ।
16 Tako Jonatan uèini vjeru s domom Davidovijem govoreæi: Gospod neka traži iz ruku neprijatelja Davidovijeh.
੧੬ਸੋ ਯੋਨਾਥਾਨ ਨੇ ਦਾਊਦ ਦੇ ਪਰਿਵਾਰ ਨਾਲ ਇਹ ਵਾਇਦਾ ਕੀਤਾ ਅਤੇ ਆਖਿਆ, ਭਈ ਯਹੋਵਾਹ ਦਾਊਦ ਦੇ ਵੈਰੀਆਂ ਕੋਲੋਂ ਬਦਲਾ ਲਵੇ।
17 I još zakle Jonatan Davida ljubavlju svojom k njemu, jer ga ljubljaše kao svoju dušu.
੧੭ਯੋਨਾਥਾਨ ਨੇ ਦਾਊਦ ਕੋਲੋਂ ਦੋ ਵਾਰੀ ਸਹੁੰ ਚੁਕਾਈ ਇਸ ਲਈ ਜੋ ਉਸ ਨਾਲ ਉਹ ਦਾ ਬਹੁਤ ਪਿਆਰ ਸੀ ਅਤੇ ਉਸ ਨਾਲ ਆਪਣੇ ਪ੍ਰਾਣਾਂ ਦੇ ਸਮਾਨ ਪ੍ਰੀਤ ਰੱਖਦਾ ਸੀ।
18 Potom reèe mu Jonatan: sjutra je mladina, i pitaæe se za te, jer æe tvoje mjesto biti prazno.
੧੮ਤਦ ਯੋਨਾਥਾਨ ਨੇ ਦਾਊਦ ਨੂੰ ਆਖਿਆ ਕੱਲ ਨਵੇਂ ਚੰਨ ਦਾ ਤਿਉਹਾਰ ਹੋਵੇਗਾ ਅਤੇ ਤੈਨੂੰ ਯਾਦ ਕੀਤਾ ਜਾਵੇਗਾ ਕਿਉਂ ਜੋ ਤੇਰੀ ਜਗ੍ਹਾ ਖਾਲੀ ਰਹੇਗੀ।
19 A ti èekaj do treæega dana, pa onda otidi brzo i doði na mjesto gdje si se bio sakrio kad se ovo radilo, i sjedi kod kamena Ezila.
੧੯ਤੂੰ ਤਿੰਨਾਂ ਦਿਨਾਂ ਤੋਂ ਬਾਅਦ ਜ਼ਰੂਰ ਆਵੀਂ, ਜਿੱਥੇ ਤੂੰ ਉਸ ਦਿਨ ਲੁਕਿਆ ਸੀ, ਅੱਜਲ ਦੀ ਗੁਫਾ ਵਿੱਚ ਰਹੀ।
20 A ja æu baciti tri strijele ukraj toga kamena, kao da gaðam biljegu.
੨੦ਮੈਂ ਆ ਕੇ ਉਸ ਵੱਲ ਤਿੰਨ ਤੀਰ ਚਲਾਵਾਂਗਾ ਜਿਵੇਂ ਕਿਸੇ ਨਿਸ਼ਾਨੇ ਤੇ ਚਲਾਈਦਾ ਹੈ।
21 I evo poslaæu momka govoreæi mu: idi, naði strijele. Ako reèem momku: eto strijele su za tobom ovamo bliže, digni ih; tada doði, dobro je po te, i neæe ti biti ništa, tako živ bio Gospod!
੨੧ਅਤੇ ਵੇਖ, ਉਸ ਵੇਲੇ ਮੈਂ ਇੱਕ ਮੁੰਡੇ ਨੂੰ ਭੇਜਾਂਗਾ ਜੋ ਤੀਰ ਲੱਭ ਕੇ ਲੈ ਆਵੇ। ਉਸ ਵੇਲੇ ਜੇ ਮੈਂ ਮੁੰਡੇ ਨੂੰ ਆਖਾਂ, ਵੇਖ, ਤੀਰ ਤੇਰੇ ਇਸ ਪਾਸੇ ਹਨ ਲੱਭ ਕੇ ਲਿਆ ਤਾਂ ਤੂੰ ਨਿੱਕਲ ਆਵੀਂ ਕਿਉਂ ਜੋ ਤੇਰੇ ਲਈ ਸੁੱਖ ਹੈ ਅਤੇ ਜਿਉਂਦੇ ਪਰਮੇਸ਼ੁਰ ਦੀ ਸਹੁੰ, ਔਖ ਨਹੀਂ ਹੈ।
22 Ako li ovako reèem momku: eto strijele su pred tobom tamo dalje; onda idi, jer te Gospod šalje.
੨੨ਪਰ ਜੇ ਮੈਂ ਮੁੰਡੇ ਨੂੰ ਇਹ ਆਖਾਂ, ਵੇਖ, ਤੀਰ ਤੇਰੇ ਤੋਂ ਦੂਰ ਹਨ ਤਾਂ ਤੂੰ ਨਿੱਕਲ ਜਾ ਕਿਉਂ ਜੋ ਯਹੋਵਾਹ ਨੇ ਤੈਨੂੰ ਵਿਦਾ ਕੀਤਾ ਹੈ।
23 A za ove rijeèi što rekosmo ja i ti, evo, Gospod je svjedok izmeðu mene i tebe dovijeka.
੨੩ਉਸ ਗੱਲ ਦੇ ਉੱਤੇ ਜਿਹੜੀ ਮੈਂ ਅਤੇ ਤੂੰ ਕੀਤੀ ਹੈ ਵੇਖ, ਯਹੋਵਾਹ ਤੇਰੇ ਅਤੇ ਮੇਰੇ ਵਿਚਕਾਰ ਸਦਾ ਹੋਵੇ।
24 Potom se David sakri u polju; i doðe mladina, i car sjede za sto da jede.
੨੪ਸੋ ਦਾਊਦ ਮੈਦਾਨ ਦੇ ਵਿੱਚ ਲੁਕਿਆ ਅਤੇ ਜਦ ਨਵਾਂ ਚੰਦ ਹੋਇਆ ਤਾਂ ਰਾਜਾ ਰੋਟੀ ਖਾਣ ਲਈ ਬੈਠਾ,
25 A kad car sjede na svoje mjesto, po obièaju na mjesto kod zida, Jonatan usta, a Avenir sjede do Saula, a mjesto Davidovo bješe prazno.
੨੫ਅਤੇ ਰਾਜਾ ਆਪਣੀ ਰੀਤ ਅਨੁਸਾਰ ਉਸ ਚੌਂਕੀ ਉੱਤੇ ਬੈਠਾ ਜੋ ਕੰਧ ਦੇ ਲਾਗੇ ਸੀ ਅਤੇ ਯੋਨਾਥਾਨ ਉੱਠਿਆ ਅਤੇ ਅਬਨੇਰ ਸ਼ਾਊਲ ਦੇ ਇੱਕ ਪਾਸੇ ਵੱਲ ਬੈਠਾ, ਪਰ ਦਾਊਦ ਦੀ ਜਗ੍ਹਾ ਖਾਲੀ ਸੀ।
26 I Saul ne reèe ništa onaj dan, jer mišljaše: dogodilo mu se štogod, te nije èist, zacijelo nije èist.
੨੬ਉਸ ਦਿਨ ਸ਼ਾਊਲ ਨੇ ਕੁਝ ਨਾ ਆਖਿਆ, ਕਿਉਂ ਜੋ ਉਸ ਨੇ ਵਿਚਾਰਿਆ ਕਿ ਇਸ ਦਾ ਕੋਈ ਨਾ ਕੋਈ ਕਾਰਨ ਹੋਵੇਗਾ। ਅਸ਼ੁੱਧ ਹੋਣਾ ਹੈ, ਜ਼ਰੂਰ ਹੀ ਅਸ਼ੁੱਧ ਹੋਵੇਗਾ।
27 A sjutradan, drugi dan mjeseca, opet bješe prazno mjesto Davidovo, a Saul reèe Jonatanu sinu svojemu: zašto sin Jesejev ne doðe na objed ni juèe ni danas?
੨੭ਪਰ ਅਗਲੇ ਦਿਨ ਜੋ ਮਹੀਨੇ ਦਾ ਦੂਜਾ ਦਿਨ ਸੀ ਤਾਂ ਅਜਿਹਾ ਹੋਇਆ ਜੋ ਦਾਊਦ ਦਾ ਥਾਂ ਫੇਰ ਖਾਲੀ ਰਹੀ। ਤਦ ਸ਼ਾਊਲ ਨੇ ਆਪਣੇ ਪੁੱਤਰ ਯੋਨਾਥਾਨ ਨੂੰ ਆਖਿਆ, ਇਹ ਕੀ ਕਾਰਨ ਜੋ ਯੱਸੀ ਦਾ ਪੁੱਤਰ ਨਾ ਕੱਲ ਖਾਣ ਆਇਆ ਸੀ, ਨਾ ਅੱਜ?
28 A Jonatan odgovori Saulu: vrlo me je molio David da otide do Vitlejema,
੨੮ਤਦ ਯੋਨਾਥਾਨ ਨੇ ਸ਼ਾਊਲ ਨੂੰ ਉੱਤਰ ਦਿੱਤਾ ਜੋ ਦਾਊਦ ਨੇ ਮਿੰਨਤ ਕਰ ਕੇ ਬੈਤਲਹਮ ਨੂੰ ਜਾਣ ਦੀ ਛੁੱਟੀ ਮੈਥੋਂ ਲਈ ਹੈ।
29 Rekavši: pusti me, jer porodica naša ima žrtvu u gradu, i sam mi je brat zapovjedio; ako sam dakle našao milost pred tobom, da otidem i vidim braæu svoju. Zato nije došao na carev objed.
੨੯ਅਤੇ ਉਸ ਨੇ ਆਖਿਆ, ਮੈਨੂੰ ਛੁੱਟੀ ਦੇ ਕਿਉਂ ਜੋ ਸ਼ਹਿਰ ਵਿੱਚ ਸਾਡੇ ਪਰਿਵਾਰ ਦੀ ਇੱਕ ਬਲੀ ਭੇਟ ਹੈ ਅਤੇ ਮੇਰੇ ਭਰਾ ਨੇ ਮੈਨੂੰ ਉੱਥੇ ਹਾਜ਼ਿਰ ਹੋਣ ਲਈ ਆਖਿਆ ਹੈ ਅਤੇ ਹੁਣ ਜੇ ਕਦੀ ਮੈਂ ਤੁਹਾਡੇ ਵੇਖਣ ਵਿੱਚ ਕਿਰਪਾ ਜੋਗ ਹਾਂ ਤਾਂ ਮੈਨੂੰ ਛੁੱਟੀ ਦਿਉ ਕਿ ਮੈਂ ਆਪਣੇ ਭਰਾਵਾਂ ਨੂੰ ਜਾ ਮਿਲਾਂ। ਇਸ ਕਰਕੇ ਉਹ ਰਾਜੇ ਨਾਲ ਭੋਜਨ ਲਈ ਨਹੀਂ ਆਇਆ।
30 Tada se razgnjevi Saul na Jonatana, te mu reèe: nevaljali i neposlušni sine! zar ja ne znam da si izabrao sina Jesejeva sebi na sramotu i na sramotu svojoj nevaljaloj majci?
੩੦ਤਦ ਸ਼ਾਊਲ ਨੂੰ ਯੋਨਾਥਾਨ ਉੱਤੇ ਕ੍ਰੋਧ ਆਇਆ ਅਤੇ ਉਸ ਨੇ ਉਹ ਨੂੰ ਆਖਿਆ, ਹੇ ਦੁਸ਼ਟ ਦੇਸ਼ਧ੍ਰੋਹੀ ਦੇ ਪੁੱਤਰ! ਭਲਾ, ਮੈਨੂੰ ਖ਼ਬਰ ਨਹੀਂ ਜੋ ਤੂੰ ਆਪਣੀ ਲੱਜ ਅਤੇ ਆਪਣੀ ਮਾਂ ਦੇ ਨੰਗੇਜ਼ ਦੀ ਲੱਜ ਲਈ ਯੱਸੀ ਦੇ ਪੁੱਤਰ ਨੂੰ ਚੁਣ ਲਿਆ ਹੈ?
31 Jer dokle je živ sin Jesejev na zemlji, neæeš se utvrditi ni ti ni carstvo tvoje; zato pošlji sada i dovedi ga k meni, jer je zaslužio smrt.
੩੧ਜਦ ਤੱਕ ਇਹ ਯੱਸੀ ਦਾ ਪੁੱਤਰ ਧਰਤੀ ਉੱਤੇ ਜੀਉਂਦਾ ਹੈ ਤਦ ਤੱਕ ਨਾ ਤੂੰ ਸਥਿਰ ਹੋਵੇਂਗਾ ਨਾ ਤੇਰਾ ਰਾਜ। ਹੁਣੇ ਮਨੁੱਖ ਘੱਲ ਅਤੇ ਉਹ ਨੂੰ ਮੇਰੇ ਕੋਲ ਲਿਆ ਕਿਉਂ ਜੋ ਉਹ ਜ਼ਰੂਰ ਮਾਰਿਆ ਜਾਵੇ।
32 A Jonatan odgovori Saulu ocu svojemu i reèe mu: zašto da se pogubi? šta je uèinio?
੩੨ਤਦ ਯੋਨਾਥਾਨ ਨੇ ਆਪਣੇ ਪਿਤਾ ਸ਼ਾਊਲ ਨੂੰ ਉੱਤਰ ਦਿੱਤਾ, ਉਹ ਕਿਉਂ ਮਾਰਿਆ ਜਾਵੇ? ਉਸ ਨੇ ਅਜਿਹਾ ਕੀ ਕੀਤਾ ਹੈ?
33 Tada se Saul baci kopljem na nj da ga ubije. Tada vidje Jonatan da je otac njegov naumio ubiti Davida.
੩੩ਤਦ ਸ਼ਾਊਲ ਨੇ ਉਸ ਦੇ ਮਾਰਨ ਲਈ ਭਾਲਾ ਚਲਾਇਆ। ਤਦ ਯੋਨਾਥਾਨ ਨੂੰ ਖ਼ਬਰ ਹੋਈ ਜੋ ਉਹ ਦੇ ਪਿਤਾ ਨੇ ਦਾਊਦ ਨੂੰ ਮਾਰਨ ਦਾ ਮਨ ਬਣਾ ਲਿਆ ਹੈ।
34 I usta Jonatan od stola gnjevan, i ništa ne jede drugi dan po mladini; jer se zabrinu za Davida, što ga otac osramoti.
੩੪ਸੋ ਯੋਨਾਥਾਨ ਵੱਡੇ ਕ੍ਰੋਧ ਨਾਲ ਭੋਜਨ ਦੀ ਮੇਜ਼ ਤੋਂ ਉੱਠ ਗਿਆ ਅਤੇ ਮਹੀਨੇ ਦੇ ਦੂਜੇ ਦਿਨ ਕੁਝ ਭੋਜਨ ਨਾ ਖਾਧਾ ਕਿਉਂ ਜੋ ਉਹ ਦਾਊਦ ਦੇ ਕਾਰਨ ਵੱਡਾ ਦੁਖੀ ਹੋਇਆ ਕਿ ਉਹ ਦੇ ਪਿਤਾ ਨੇ ਦਾਊਦ ਦਾ ਬਹੁਤ ਨਿਰਾਦਰ ਕੀਤਾ ਸੀ।
35 A kad bi ujutru, izide Jonatan u polje u vrijeme kako bješe ugovorio s Davidom, i s njim jedno momèe.
੩੫ਸਵੇਰ ਨੂੰ ਯੋਨਾਥਾਨ ਉਸੇ ਵੇਲੇ ਜੋ ਦਾਊਦ ਨਾਲ ਠਹਿਰਾਇਆ ਹੋਇਆ ਸੀ ਮੈਦਾਨ ਵੱਲ ਗਿਆ ਅਤੇ ਇੱਕ ਛੋਟਾ ਮੁੰਡਾ ਉਹ ਦੇ ਨਾਲ ਸੀ।
36 I reèe momku svojemu: trèi da mi naðeš strijele koje æu pustiti. I momèe otrèa, a on pusti strijelu preko njega.
੩੬ਉਹ ਨੇ ਆਪਣੇ ਮੁੰਡੇ ਨੂੰ ਆਗਿਆ ਕੀਤੀ ਕਿ ਇਹ ਤੀਰ ਜੋ ਮੈਂ ਚਲਾਉਂਦਾ ਹਾਂ ਭੱਜ ਕੇ ਲੱਭ ਲਿਆ ਅਤੇ ਜਿਸ ਵੇਲੇ ਉਹ ਭੱਜਾ ਤਾਂ ਉਸ ਨੇ ਅਜਿਹਾ ਤੀਰ ਮਾਰਿਆ ਜੋ ਉਸ ਮੁੰਡੇ ਤੋਂ ਪਰੇ ਜਾ ਡਿੱਗਾ।
37 A kad doðe momak do mjesta kuda bješe zastrijelio Jonatan, viknu Jonatan za momkom govoreæi: nije li strijela dalje naprijed?
੩੭ਅਤੇ ਜਦ ਉਹ ਮੁੰਡਾ ਉਸ ਤੀਰ ਕੋਲ ਜੋ ਯੋਨਾਥਾਨ ਨੇ ਮਾਰਿਆ ਸੀ ਪਹੁੰਚ ਗਿਆ ਤਾਂ ਯੋਨਾਥਾਨ ਨੇ ਮੁੰਡੇ ਨੂੰ ਪੁਕਾਰ ਕੇ ਕਿਹਾ, ਕੀ, ਤੀਰ ਤੇਰੇ ਤੋਂ ਪਰੇ ਨਹੀਂ?
38 Još viknu Jonatan za momkom: brže, ne stoj. I momak Jonatanov pokupi strijele, i vrati se gospodaru svojemu.
੩੮ਨਾਲੇ ਯੋਨਾਥਾਨ ਨੇ ਮੁੰਡੇ ਨੂੰ ਪੁਕਾਰ ਕੇ ਆਖਿਆ, ਛੇਤੀ ਕਰ, ਛੇਤੀ ਹੋ ਢਿੱਲ ਨਾ ਲਾ! ਸੋ ਯੋਨਾਥਾਨ ਦਾ ਮੁੰਡਾ ਤੀਰਾਂ ਨੂੰ ਇਕੱਠਾ ਕਰ ਕੇ ਆਪਣੇ ਮਾਲਕ ਕੋਲ ਲੈ ਆਇਆ।
39 Ali momak ne znaše ništa, samo Jonatan i David znahu šta je.
੩੯ਪਰ ਉਸ ਮੁੰਡੇ ਨੇ ਕੁਝ ਨਾ ਸਮਝਿਆ, ਸਿਰਫ਼ ਦਾਊਦ ਅਤੇ ਯੋਨਾਥਾਨ ਹੀ ਇਸ ਗੱਲ ਨੂੰ ਜਾਣਦੇ ਸਨ।
40 I Jonatan dade oružje svoje momku koji bijaše s njim, i reèe mu: idi, odnesi u grad.
੪੦ਫੇਰ ਯੋਨਾਥਾਨ ਨੇ ਆਪਣੇ ਹਥਿਆਰ ਉਸ ਮੁੰਡੇ ਨੂੰ ਦੇ ਕੇ ਆਖਿਆ, ਜਾ ਸ਼ਹਿਰ ਵੱਲ ਲੈ ਜਾ।
41 I kad momak otide, David usta s južne strane i pade nièice na zemlju i pokloni se tri puta, i poljubiše se, i plakaše obojica, a David osobito.
੪੧ਜਦ ਉਹ ਮੁੰਡਾ ਚੱਲਿਆ ਗਿਆ ਤਾਂ ਦਾਊਦ ਦੱਖਣ ਵੱਲੋਂ ਨਿੱਕਲਿਆ ਅਤੇ ਧਰਤੀ ਉੱਤੇ ਮੂੰਹ ਦੇ ਭਾਰ ਡਿੱਗ ਪਿਆ ਅਤੇ ਤਿੰਨ ਵਾਰੀ ਮੱਥਾ ਟੇਕਿਆ ਅਤੇ ਉਹਨਾਂ ਨੇ ਆਪੋ ਵਿੱਚ ਇੱਕ ਦੂਜੇ ਨੂੰ ਚੁੰਮਿਆ ਅਤੇ ਦੋਵੇਂ ਇਕੱਠੇ ਰੋਏ, ਪਰ ਦਾਊਦ ਵੱਧ ਰੋਇਆ।
42 I reèe Jonatan Davidu: idi s mirom, kao što smo se zakleli obojica imenom Gospodnjim rekavši: Gospod da je svjedok izmeðu mene i tebe i izmeðu mojega sjemena i tvojega sjemena dovijeka. I tako David ustavši otide, a Jonatan se vrati u grad.
੪੨ਯੋਨਾਥਾਨ ਨੇ ਦਾਊਦ ਨੂੰ ਆਖਿਆ, ਉਸ ਬਚਨ ਦੇ ਕਾਰਨ ਜੋ ਅਸੀਂ ਦੋਹਾਂ ਨੇ ਯਹੋਵਾਹ ਦੇ ਨਾਮ ਦੀ ਸਹੁੰ ਚੁੱਕ ਕੇ ਕੀਤਾ ਕਿ ਮੇਰੇ ਤੇਰੇ ਵਿੱਚ ਅਤੇ ਮੇਰੀ ਤੇਰੀ ਸੰਤਾਨ ਦੇ ਵਿੱਚ ਸਦਾ ਦੇ ਲਈ ਯਹੋਵਾਹ ਰਹੇ, ਤੂੰ ਸੁੱਖ ਨਾਲ ਜਾ। ਸੋ ਉਹ ਉੱਠ ਕੇ ਵਿਦਾ ਹੋਇਆ ਅਤੇ ਯੋਨਾਥਾਨ ਸ਼ਹਿਰ ਨੂੰ ਗਿਆ।