< Jeremija 4 >
1 Ako æeš se vratiti, Izrailju, veli Gospod, k meni se vrati, i ako ukloniš gadove svoje ispred mene, neæeš se skitati.
੧ਹੇ ਇਸਰਾਏਲ, ਜੇ ਤੂੰ ਮੁੜੇਂ, ਯਹੋਵਾਹ ਦਾ ਵਾਕ ਹੈ, ਤਾਂ ਤੂੰ ਮੇਰੀ ਵੱਲ ਮੁੜੇਂਗਾ। ਜੇ ਤੂੰ ਆਪਣੀਆਂ ਘਿਣਾਉਣੀਆਂ ਚੀਜ਼ਾਂ ਨੂੰ ਮੇਰੇ ਅੱਗੋਂ ਦੂਰ ਕਰੇਂ, ਜੇ ਤੂੰ ਅਵਾਰਾ ਨਾ ਫਿਰੇਂ,
2 I kleæeš se istinito, vjerno i pravo: tako da je živ Gospod. I narodi æe se blagosiljati njim, i njim æe se hvaliti.
੨ਜੇ ਤੂੰ ਜੀਉਂਦੇ ਯਹੋਵਾਹ ਦੀ ਸਹੁੰ ਖਾਵੇਂ, ਸਚਿਆਈ ਨਾਲ, ਨਿਆਂ ਨਾਲ ਅਤੇ ਧਰਮ ਨਾਲ, ਤਦ ਕੌਮਾਂ ਉਹ ਦੇ ਵਿੱਚ ਆਪ ਨੂੰ ਮੁਬਾਰਕ ਆਖਣਗੀਆਂ, ਅਤੇ ਉਹ ਨੂੰ ਉਸਤਤ ਦੇਣਗੀਆਂ।
3 Jer ovako veli Gospod Judejcima i Jerusalimljanima: orite sebi krèevinu, i ne sijte u trnje.
੩ਯਹੂਦਾਹ ਦੇ ਮਨੁੱਖਾਂ ਅਤੇ ਯਰੂਸ਼ਲਮ ਲਈ ਯਹੋਵਾਹ ਤਾਂ ਇਸ ਤਰ੍ਹਾਂ ਆਖਦਾ ਹੈ, - ਆਪਣੀ ਪਈ ਹੋਈ ਜ਼ਮੀਨ ਨੂੰ ਵਾਹੋ, ਅਤੇ ਕੰਡਿਆਂ ਵਿੱਚ ਨਾ ਬੀਜੋ।
4 Obrežite se Gospodu, i skinite okrajak sa srca svojega, Judejci i Jerusalimljani, da ne izide jarost moja kao oganj i razgori se da ne bude nikoga ko bi ugasio za zla djela vaša.
੪ਯਹੋਵਾਹ ਲਈ ਆਪਣੀ ਸੁੰਨਤ ਕਰਾਓ, ਆਪਣੇ ਦਿਲ ਦੀ ਖੱਲੜੀ ਲਹਾਓ, ਹੇ ਯਹੂਦਾਹ ਦੇ ਮਨੁੱਖੋ ਅਤੇ ਯਰੂਸ਼ਲਮ ਦੇ ਵਾਸੀਓ! ਮਤੇ ਮੇਰਾ ਗੁੱਸਾ ਅੱਗ ਵਾਂਗੂੰ ਭੜਕ ਉੱਠੇ, ਉਹ ਬਲ ਉੱਠੇ ਅਤੇ ਬੁਝਾਉਣ ਵਾਲਾ ਕੋਈ ਨਾ ਹੋਵੇ, ਤੁਹਾਡੀਆਂ ਕਰਤੂਤਾਂ ਦੀ ਬੁਰਿਆਈ ਦੇ ਕਾਰਨ।
5 Objavite u Judeji i oglasite u Jerusalimu i recite: trubite u trubu po zemlji; vièite, sazovite narod i recite: skupite se, i uðimo u tvrde gradove.
੫ਯਹੂਦਾਹ ਵਿੱਚ ਦੱਸੋ ਅਤੇ ਯਰੂਸ਼ਲਮ ਵਿੱਚ ਸੁਣਾਓ, ਅਤੇ ਆਖੋ ਭਈ ਦੇਸ ਵਿੱਚ ਤੁਰ੍ਹੀ ਫੂਕੋ, ਉੱਚੀ ਦੇ ਕੇ ਪੁਕਾਰੋ ਅਤੇ ਆਖੋ, ਇਕੱਠੇ ਹੋ ਜੋ ਭਈ ਅਸੀਂ ਗੜ੍ਹ ਵਾਲੇ ਸ਼ਹਿਰਾਂ ਵਿੱਚ ਚੱਲੀਏ!
6 Podignite zastavu prema Sionu, bježite i ne stajte, jer æu dovesti zlo od sjevera i pogibao veliku.
੬ਤੁਸੀਂ ਸੀਯੋਨ ਵਿੱਚ ਝੰਡਾ ਉੱਚਾ ਕਰੋ, ਪਨਾਹ ਲਈ ਨੱਠੋ ਅਤੇ ਖਲੋਵੋ ਨਾ, ਕਿਉਂ ਜੋ ਮੈਂ ਉੱਤਰ ਵਲੋਂ ਬੁਰਿਆਈ ਅਤੇ ਵੱਡੀ ਬਰਬਾਦੀ ਲਿਆ ਰਿਹਾ ਹੈ!
7 Izlazi lav iz èeste svoje i koji zatire narode krenuvši se ide s mjesta svojega da obrati zemlju tvoju u pustoš, gradovi tvoji da se raskopaju da ne bude nikoga u njima.
੭ਇੱਕ ਬੱਬਰ ਸ਼ੇਰ ਆਪਣੇ ਝਾੜ ਵਿੱਚੋਂ ਨਿੱਕਲਿਆ ਹੈ, ਅਤੇ ਕੌਮਾਂ ਦੇ ਨਾਸ ਕਰਨ ਵਾਲੇ ਨੇ ਕੂਚ ਕੀਤਾ, ਉਹ ਆਪਣੇ ਥਾਂ ਤੋਂ ਨਿੱਕਲਿਆ, ਭਈ ਤੇਰੇ ਦੇਸ ਨੂੰ ਵਿਰਾਨ ਕਰੇ। ਤੇਰੇ ਸ਼ਹਿਰ ਥੇਹ ਹੋ ਜਾਣਗੇ, ਅਤੇ ਉੱਥੇ ਵੱਸਣ ਵਾਲਾ ਕੋਈ ਨਾ ਰਹੇਗਾ।
8 Zato pripašite kostrijet, plaèite i ridajte, jer se žestoki gnjev Gospodnji nije odvratio od nas.
੮ਇਸ ਦੇ ਕਾਰਨ ਤੁਸੀਂ ਆਪਣੇ ਲੱਕ ਉੱਤੇ ਤੱਪੜ ਪਾਓ, ਸਿਆਪਾ ਕਰੋ ਤੇ ਕੁਰਲਾਓ, ਕਿ ਯਹੋਵਾਹ ਦਾ ਤੇਜ਼ ਗੁੱਸਾ ਸਾਥੋਂ ਟਲ ਨਹੀਂ ਗਿਆ।
9 I tada æe, veli Gospod, nestati srca caru i srca knezovima, i sveštenici æe se udiviti i proroci æe se zaèuditi.
੯ਉਸ ਦਿਨ ਇਸ ਤਰ੍ਹਾਂ ਹੋਵੇਗਾ, ਯਹੋਵਾਹ ਦਾ ਵਾਕ ਹੈ ਕਿ ਰਾਜਾ ਦਾ ਦਿਲ ਅਤੇ ਸਰਦਾਰਾਂ ਦੇ ਦਿਲ ਬੈਠ ਜਾਣਗੇ, ਅਤੇ ਜਾਜਕ ਡਰ ਜਾਣਗੇ ਅਤੇ ਨਬੀ ਹੈਰਾਨ ਹੋਣਗੇ
10 I rekoh: ah Gospode Gospode! baš si prevario ovaj narod i Jerusalim govoreæi: imaæete mir, a maè doðe do duše.
੧੦ਤਦ ਮੈਂ ਆਖਿਆ, ਹਾਏ, ਪ੍ਰਭੂ ਯਹੋਵਾਹ! ਤੂੰ ਸੱਚ-ਮੁੱਚ ਇਸ ਪਰਜਾ ਨੂੰ ਅਤੇ ਯਰੂਸ਼ਲਮ ਨੂੰ ਇਹ ਆਖ ਕੇ ਵੱਡਾ ਧੋਖਾ ਦਿੱਤਾ ਭਈ ਤੁਹਾਡੇ ਲਈ ਸ਼ਾਂਤੀ ਹੋਵੇਗੀ ਪਰ ਤਲਵਾਰ ਜਾਨਾਂ ਤੱਕ ਅੱਪੜ ਪਈ ਹੈ!।
11 U to æe se vrijeme kazati ovome narodu i Jerusalimu: vjetar vruæ s visokih mjesta u pustinji duva ka kæeri naroda mojega, ne da provije ni proèisti.
੧੧ਉਸ ਵੇਲੇ ਇਸ ਪਰਜਾ ਨੂੰ ਅਤੇ ਯਰੂਸ਼ਲਮ ਨੂੰ ਇਹ ਆਖਿਆ ਜਾਵੇਗਾ ਕਿ ਉੱਚਿਆਂ ਥਾਵਾਂ ਤੋਂ ਇੱਕ ਤੱਤੀ ਹਵਾ ਮੇਰੀ ਪਰਜਾ ਦੀ ਧੀ ਵੱਲ ਉਜਾੜ ਤੋਂ ਵੱਗੇਗੀ, ਉਡਾਉਣ ਜਾਂ ਸਾਫ਼ ਕਰਨ ਲਈ ਨਹੀਂ,
12 Vjetar jaèi od tijeh doæi æe mi; i ja æu im sada izreæi sud.
੧੨ਸਗੋਂ ਉੱਥੋਂ ਇੱਕ ਤੁੰਦ ਹਵਾ ਮੇਰੇ ਲਈ ਵੱਗੇਗੀ, ਨਾਲੇ ਹੁਣ ਮੈਂ ਉਹਨਾਂ ਉੱਤੇ ਨਿਆਂ ਕਰਾਂਗਾ।
13 Gle, kao oblak podiže se, i kola su mu kao vihor, konji su mu brži od orlova. Teško nama! propadosmo.
੧੩ਵੇਖ ਉਹ ਬੱਦਲਾਂ ਵਾਂਗੂੰ ਆ ਰਿਹਾ ਹੈ, ਉਹ ਦੇ ਰਥ ਵਾਵਰੋਲੇ ਵਾਂਗੂੰ ਹਨ, ਉਹ ਦੇ ਘੋੜੇ ਉਕਾਬਾਂ ਨਾਲੋਂ ਤੇਜ ਹਨ, ਹਾਏ ਸਾਨੂੰ! ਅਸੀਂ ਬਰਬਾਦ ਹੋ ਗਏ!
14 Umij srce svoje oda zla, Jerusalime, da bi se izbavio; dokle æe stajati u tebi misli tvoje ništave?
੧੪ਹੇ ਯਰੂਸ਼ਲਮ, ਤੂੰ ਆਪਣੇ ਦਿਲ ਨੂੰ ਬੁਰਿਆਈ ਤੋਂ ਧੋ, ਭਈ ਤੂੰ ਬਚਾਇਆ ਜਾਵੇਂ। ਕਿੰਨ੍ਹਾਂ ਚਿਰ ਤੇਰੇ ਬੁਰੇ ਖਿਆਲ ਤੇਰੇ ਮਨ ਵਿੱਚ ਰਹਿਣਗੇ?
15 Jer glas javlja od Dana, i oglašuje zlo od gore Jefremove.
੧੫ਦਾਨ ਤੋਂ ਤਾਂ ਇੱਕ ਅਵਾਜ਼ ਦੱਸਦੀ, ਅਤੇ ਇਫ਼ਰਾਈਮ ਦੇ ਪਰਬਤ ਤੋਂ ਬਦੀ ਦੀ ਖ਼ਬਰ ਸੁਣਾਉਂਦੀ,
16 Kazujte narodima; evo oglašujte za Jerusalim da idu stražari iz daljne zemlje, i puštaju glas svoj na gradove Judine.
੧੬ਤੁਸੀਂ ਕੌਮਾਂ ਨੂੰ ਚੇਤੇ ਕਰਾਓ, - ਵੇਖੋ, ਯਰੂਸ਼ਲਮ ਨੂੰ ਖ਼ਬਰ ਦਿਓ, ਕਿ ਘੇਰਾ ਪਾਉਣ ਵਾਲੇ ਦੂਰ ਦੇਸ ਤੋਂ ਲੱਗੇ ਆਉਂਦੇ ਹਨ!
17 Kao èuvari poljski staæe oko njega, jer se odmetnu od mene, veli Gospod.
੧੭ਉਹ ਯਹੂਦਾਹ ਦੇ ਸ਼ਹਿਰਾਂ ਦੇ ਵਿਰੁੱਧ ਲਲਕਾਰਦੇ ਹਨ! ਪੈਲੀ ਦੇ ਰਾਖਿਆਂ ਵਾਂਗੂੰ ਉਹ ਉਸ ਨੂੰ ਚੌਂਹ ਪਾਸਿਓਂ ਘੇਰਨਗੇ, ਉਹ ਮੈਥੋਂ ਆਕੀ ਜੋ ਹੋ ਗਈ ਹੈ, ਯਹੋਵਾਹ ਦਾ ਵਾਕ ਹੈ।
18 Put tvoj i djela tvoja to ti uèiniše; to je od zla tvojega da je gorko i da ti dopire do srca.
੧੮ਤੇਰੀ ਚਾਲ ਅਤੇ ਤੇਰੇ ਕੰਮਾਂ ਨੇ ਇਹ ਤੇਰੇ ਉੱਤੇ ਲਿਆਂਦਾ, ਇਹ ਤੇਰੀ ਬਿਪਤਾ ਹੈ ਅਤੇ ਇਹ ਕੌੜੀ ਹੈ, ਇਹ ਤੇਰੇ ਦਿਲ ਤੱਕ ਅੱਪੜ ਗਈ ਹੈ!
19 Jaoh utroba, jaoh utroba! boli me u srcu; srce mi bije; ne mogu muèati; jer glas trubni èuješ, dušo moja, viku ubojnu.
੧੯ਹਾਏ ਮੈਨੂੰ! ਹਾਏ ਮੈਨੂੰ! ਮੇਰੇ ਦਿਲ ਦੇ ਪੜਦੇ ਵਿੱਚ ਪੀੜ ਹੈ, ਮੇਰਾ ਦਿਲ ਬੇਚੈਨ ਹੈ, ਮੈਂ ਚੁੱਪ ਨਹੀਂ ਰਹਿ ਸਕਦਾ! ਮੇਰੀ ਜਾਨ ਤੁਰ੍ਹੀ ਦੀ ਅਵਾਜ਼, ਅਤੇ ਲੜਾਈ ਦੀ ਲਲਕਾਰ ਸੁਣਦੀ ਹੈ।
20 Pogibao na pogibao oglašuje se; jer se pustoši sva zemlja, najedanput æe se opustošiti moji šatori, zavjesi moji zaèas.
੨੦ਰਾਹ ਉੱਤੇ ਹਾਰ ਦੀ ਖ਼ਬਰ ਆਉਂਦੀ ਹੈ, ਕਿ ਸਾਰਾ ਦੇਸ ਤਬਾਹ ਹੋ ਗਿਆ, ਅਚਾਨਕ ਤੇਰੇ ਤੰਬੂ ਨਾਸ ਗਏ, ਅਤੇ ਮੇਰੇ ਪੜਦੇ ਇੱਕ ਦਮ ਵਿੱਚ।
21 Dokle æu gledati zastavu? slušati glas trubni?
੨੧ਮੈਂ ਕਦ ਤੱਕ ਇਹ ਝੰਡਾ ਵੇਖਾਂਗਾ, ਅਤੇ ਤੁਰ੍ਹੀ ਦੀ ਅਵਾਜ਼ ਸੁਣਾਂਗਾ?
22 Jer je narod moj bezuman, ne poznaje me, ludi su sinovi i bez razuma, mudri su da zlo èine, a dobro èiniti ne umiju.
੨੨ਮੇਰੀ ਪਰਜਾ ਤਾਂ ਮੂਰਖ ਹੈ, ਉਹ ਮੈਨੂੰ ਨਹੀਂ ਜਾਣਦੀ। ਉਹ ਮੂਰਖ ਬੱਚੇ ਹਨ, ਉਹਨਾਂ ਨੂੰ ਕੋਈ ਸਮਝ ਨਹੀਂ। ਉਹ ਬੁਰਿਆਈ ਕਰਨ ਵਿੱਚ ਬੁੱਧਵਾਨ ਹਨ, ਪਰ ਉਹ ਨੇਕੀ ਕਰਨੀ ਨਹੀਂ ਜਾਣਦੇ।
23 Pogledah na zemlju, a gle bez oblièja je i pusta; i na nebo, a svjetlosti njegove nema.
੨੩ਮੈਂ ਧਰਤੀ ਨੂੰ ਦੇਖਿਆ ਅਤੇ ਵੇਖੋ, ਉਹ ਬੇਡੌਲ ਅਤੇ ਸੁੰਨੀ ਸੀ, ਅਤੇ ਅਕਾਸ਼ਾਂ ਵੱਲ ਅਤੇ ਉਹਨਾਂ ਵਿੱਚ ਚਾਨਣ ਨਹੀਂ ਸੀ।
24 Pogledah na gore, a gle, tresu se i svi humovi drmaju se.
੨੪ਮੈਂ ਪਹਾੜਾਂ ਨੂੰ ਦੇਖਿਆ ਅਤੇ ਵੇਖੋ, ਉਹ ਕੰਬ ਰਹੇ ਸਨ, ਅਤੇ ਸਾਰੇ ਟਿੱਲੇ ਅੱਗੇ ਪਿੱਛੇ ਹੋ ਜਾਂਦੇ ਸਨ!
25 Pogledah, a gle, nema èovjeka, i sve ptice nebeske odletjele.
੨੫ਮੈਂ ਦੇਖਿਆ ਅਤੇ ਵੇਖੋ, ਕੋਈ ਆਦਮੀ ਨਹੀਂ ਸੀ, ਅਤੇ ਅਕਾਸ਼ ਦੇ ਸਾਰੇ ਪੰਛੀ ਉੱਡ ਗਏ।
26 Pogledah, a gle, Karmil je pustinja i svi gradovi njegovi oboreni od Gospoda, od žestokoga gnjeva njegova.
੨੬ਮੈਂ ਦੇਖਿਆ ਅਤੇ ਵੇਖੋ, ਉਹ ਦਾ ਮੇਵੇਦਾਰ ਮੈਦਾਨ ਉਜਾੜ ਹੋ ਗਿਆ, ਉਹ ਦੇ ਸਾਰੇ ਸ਼ਹਿਰ ਯਹੋਵਾਹ ਅੱਗੇ, ਉਹ ਦੇ ਡਾਢੇ ਕ੍ਰੋਧ ਦੇ ਅੱਗੇ ਬਰਬਾਦ ਹੋ ਗਏ।
27 Jer ovako govori Gospod: sva æe zemlja opustjeti; ali neæu sasvijem zatrti.
੨੭ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਸਾਰੀ ਧਰਤੀ ਵਿਰਾਨ ਹੋ ਜਾਵੇਗੀ, ਤਾਂ ਵੀ ਮੈਂ ਉਹ ਨੂੰ ਉੱਕਾ ਹੀ ਨਹੀਂ ਮੁਕਾਵਾਂਗਾ!
28 Zato æe tužiti zemlja, i nebo æe gore potamnjeti, jer rekoh, namislih, i neæu se raskajati, niti æu udariti natrag.
੨੮ਇਸ ਉੱਤੇ ਧਰਤੀ ਸੋਗ ਕਰੇਗੀ ਅਤੇ ਅਕਾਸ਼ ਕਾਲੇ ਹੋ ਜਾਣਗੇ, ਕਿਉਂ ਜੋ ਮੈਂ ਇਸ ਉੱਤੇ ਬੋਲ ਚੁੱਕਿਆ ਹਾਂ, ਮੈਂ ਇਹ ਠਾਣਿਆ ਹੈ, ਮੈਂ ਨਾ ਹੀ ਗਰੰਜ ਹੋਵਾਂਗਾ ਨਾ ਹੀ ਇਸ ਤੋਂ ਮੁੜਾਂਗਾ।
29 Od vike konjika i strijelaca pobjeæi æe svi gradovi, otiæi æe u guste šume i na stijene æe se popeti; svi æe gradovi biti ostavljeni i niko neæe u njima živjeti.
੨੯ਘੋੜ ਚੜ੍ਹੇ ਅਤੇ ਤੀਰ-ਅੰਦਾਜ਼ ਦੀ ਅਵਾਜ਼ ਨਾਲ, ਹਰੇਕ ਸ਼ਹਿਰ ਨੱਠ ਜਾਂਦਾ ਹੈ। ਉਹ ਝੰਗੀ ਵਿੱਚ ਵੜਦੇ ਅਤੇ ਚਟਾਨਾਂ ਉੱਤੇ ਚੜ੍ਹ ਜਾਂਦੇ ਹਨ। ਹਰੇਕ ਸ਼ਹਿਰ ਛੱਡਿਆ ਜਾਂਦਾ ਹੈ, ਅਤੇ ਕੋਈ ਮਨੁੱਖ ਉਹਨਾਂ ਵਿੱਚ ਨਹੀਂ ਵੱਸਦਾ।
30 A ti, opustošena, šta æeš èiniti? Ako se i oblaèiš u skerlet, ako se i kitiš nakitom zlatnijem, i mažeš lice svoje, zaludu se krasiš, preziru te milosnici, traže dušu tvoju.
੩੦ਹੇ ਉਜਾੜਨ ਵਾਲੀਏ, ਤੂੰ ਕੀ ਕਰਦੀ ਹੈਂ? ਭਾਵੇਂ ਤੂੰ ਲਾਲ ਜੋੜਾ ਪਾਵੇਂ, ਭਾਵੇਂ ਤੂੰ ਆਪ ਨੂੰ ਸੋਨੇ ਦੇ ਗਹਿਣਿਆਂ ਦੇ ਨਾਲ ਸਜਾਵੇਂ, ਭਾਵੇਂ ਆਪਣੀਆਂ ਅੱਖਾਂ ਵਿੱਚ ਸੁਰਮਾ ਪਾਵੇਂ, ਤੂੰ ਵਿਅਰਥ ਆਪਣੇ ਆਪ ਨੂੰ ਸੋਹਣੀ ਬਣਾਉਂਦੀ ਹੈ, ਤੇਰੇ ਪ੍ਰੇਮੀ ਤੈਥੋਂ ਘਿਣ ਕਰਦੇ ਹਨ, ਉਹ ਤੇਰੀ ਜਾਨ ਨੂੰ ਭਾਲਦੇ ਹਨ।
31 Jer èujem glas kao porodiljin, cviljenje kao žene koja se prvi put poraða, glas kæeri Sionske, koja rida, pruža ruke svoje govoreæi: teško meni! jer mi nestaje duše od ubilaca.
੩੧ਮੈਂ ਤਾਂ ਉਸ ਔਰਤ ਵਰਗੀ ਇੱਕ ਅਵਾਜ਼ ਸੁਣੀ, ਜਿਹ ਨੂੰ ਜਣਨ ਦੀਆਂ ਪੀੜਾਂ ਹੋਣ, - ਉਹ ਦੇ ਵਰਗੀ ਡਾਢੀ ਪੀੜ ਦੀ ਅਵਾਜ਼, ਜਿਹੜੀ ਆਪਣਾ ਪਹਿਲੌਠਾ ਪੁੱਤਰ ਜਣਦੀ, ਸੀਯੋਨ ਦੀ ਧੀ ਦੀ ਅਵਾਜ਼ ਜਿਹੜੀ ਸਾਹ ਲਈ ਹੌਂਕਦੀ ਹੈ, ਜਿਹੜੀ ਆਪਣੇ ਹੱਥ ਵਧਾਉਂਦੀ ਹੈ, ਹਾਏ ਮੇਰੇ ਉੱਤੇ ਭਈ ਮੇਰੀ ਜਾਨ ਨੂੰ ਖ਼ੂਨੀਆਂ ਅੱਗੇ ਡੋਬ ਪੈ ਗਿਆ!।