< Sudije 10 >

1 A poslije Avimeleha usta da izbavi Izrailja Tola sin Fuve sina Dodova, èovjek plemena Isaharova, koji sjeðaše u Samiru u gori Jefremovoj.
ਅਬੀਮਲਕ ਦੇ ਬਾਅਦ ਯਿੱਸਾਕਾਰ ਦੇ ਗੋਤ ਵਿੱਚੋਂ ਤੋਲਾ ਨਾਮਕ ਇੱਕ ਪੁਰਖ, ਜੋ ਦੋਦੋ ਦਾ ਪੋਤਰਾ ਅਤੇ ਪੁਆਹ ਦਾ ਪੁੱਤਰ ਸੀ ਇਸਰਾਏਲ ਦੇ ਬਚਾਉ ਲਈ ਉੱਠਿਆ, ਅਤੇ ਉਹ ਇਫ਼ਰਾਈਮ ਦੇ ਪਹਾੜੀ ਦੇਸ਼ ਦੇ ਸ਼ਾਮੀਰ ਨਗਰ ਵਿੱਚ ਰਹਿੰਦਾ ਸੀ।
2 I bi sudija Izrailju dvadeset i tri godine, pa umrije i bi pogreben u Samiru.
ਉਹ ਤੇਈ ਸਾਲ ਤੱਕ ਇਸਰਾਏਲ ਦਾ ਨਿਆਂ ਕਰਦਾ ਰਿਹਾ। ਫਿਰ ਉਹ ਮਰ ਗਿਆ ਅਤੇ ਸ਼ਾਮੀਰ ਵਿੱਚ ਦੱਬਿਆ ਗਿਆ।
3 Poslije njega usta Jair od plemena Galadova, i bi sudija Izrailju dvadeset i dvije godine;
ਉਸ ਦੇ ਬਾਅਦ ਗਿਲਆਦੀ ਯਾਈਰ ਉੱਠਿਆ ਅਤੇ ਉਸ ਨੇ ਬਾਈ ਸਾਲ ਤੱਕ ਇਸਰਾਏਲ ਦਾ ਨਿਆਂ ਕੀਤਾ।
4 I imaše trideset sinova, koji jahahu na tridesetoro magaradi, i imahu trideset gradova, koji se zovu sela Jairova do danas i jesu u zemlji Galadovoj.
ਉਸ ਦੇ ਤੀਹ ਪੁੱਤਰ ਸਨ, ਜੋ ਗਧੀਆਂ ਦੇ ਤੀਹ ਬੱਚਿਆਂ ਉੱਤੇ ਸਵਾਰ ਹੁੰਦੇ ਸਨ, ਅਤੇ ਉਨ੍ਹਾਂ ਦੇ ਤੀਹ ਨਗਰ ਵੀ ਸਨ, ਜੋ ਗਿਲਆਦ ਦੇਸ਼ ਵਿੱਚ ਹਨ ਅਤੇ ਜਿਨ੍ਹਾਂ ਦੇ ਨਾਮ ਤੇ ਅੱਜ ਦੇ ਦਿਨ ਤੱਕ ਯਾਈਰ ਦੀਆਂ ਬਸਤੀਆਂ ਹਨ।
5 I umrije Jair, i bi pogreben u Kamonu.
ਤਦ ਯਾਈਰ ਮਰ ਗਿਆ ਅਤੇ ਕਾਮੋਨ ਵਿੱਚ ਦੱਬਿਆ ਗਿਆ।
6 A sinovi Izrailjevi opet èiniše što je zlo pred Gospodom, i služiše Valima i Astarotama, i bogovima Sirskim, i bogovima Sidonskim, i bogovima Moavskim, i bogovima sinova Amonovijeh i bogovima Filistejskim; i ostaviše Gospoda i ne služiše mu.
ਤਦ ਇਸਰਾਏਲੀਆਂ ਨੇ ਫਿਰ ਯਹੋਵਾਹ ਦੇ ਅੱਗੇ ਬੁਰਿਆਈ ਕੀਤੀ ਅਤੇ ਉਹ ਬਆਲਾਂ ਅਤੇ ਅਸ਼ਤਾਰੋਥਾਂ ਅਤੇ ਅਰਾਮ, ਸੀਦੋਨ, ਮੋਆਬ, ਅੰਮੋਨੀਆਂ, ਅਤੇ ਫ਼ਲਿਸਤੀਆਂ ਦੇ ਦੇਵਤਿਆਂ ਦੀ ਪੂਜਾ ਕਰਨ ਲੱਗੇ, ਅਤੇ ਉਨ੍ਹਾਂ ਨੇ ਯਹੋਵਾਹ ਨੂੰ ਛੱਡ ਦਿੱਤਾ ਅਤੇ ਉਸ ਦੀ ਉਸਤਤ ਨਾ ਕੀਤੀ।
7 Zato se razgnjevi Gospod na Izrailja, te ih dade u ruke Filistejima i u ruke sinovima Amonovijem.
ਤਦ ਯਹੋਵਾਹ ਦਾ ਕ੍ਰੋਧ ਇਸਰਾਏਲ ਉੱਤੇ ਭੜਕਿਆ ਅਤੇ ਉਸ ਨੇ ਉਨ੍ਹਾਂ ਨੂੰ ਫ਼ਲਿਸਤੀਆਂ ਅਤੇ ਅੰਮੋਨੀਆਂ ਦੇ ਹੱਥ ਵਿੱਚ ਕਰ ਦਿੱਤਾ।
8 A oni gaziše i satiraše sinove Izrailjeve od one godine osamnaest godina, sve sinove Izrailjeve koji bijahu s onu stranu Jordana, u zemlji Amorejskoj, koja je u Galadu.
ਉਨ੍ਹਾਂ ਨੇ ਉਸੇ ਸਾਲ ਇਸਰਾਏਲੀਆਂ ਨੂੰ ਦੁੱਖ ਦਿੱਤਾ ਸਗੋਂ ਸਾਰੇ ਇਸਰਾਏਲੀਆਂ ਨੂੰ ਜੋ ਯਰਦਨ ਪਾਰ ਅਮੋਰੀਆਂ ਦੇ ਦੇਸ਼ ਗਿਲਆਦ ਵਿੱਚ ਰਹਿੰਦੇ ਸਨ, ਅਠਾਰਾਂ ਸਾਲ ਤੱਕ ਬਹੁਤ ਦੁੱਖ ਦਿੰਦੇ ਰਹੇ।
9 I prijeðoše sinovi Amonovi preko Jordana da se biju i s Judom i s Venijaminom i s domom Jefremovijem; i bi Izrailj u velikoj nevolji.
ਅਤੇ ਅੰਮੋਨੀਆਂ ਨੇ ਯਰਦਨ ਦੇ ਪਾਰ ਲੰਘ ਕੇ ਯਹੂਦਾਹ ਅਤੇ ਬਿਨਯਾਮੀਨ ਅਤੇ ਇਫ਼ਰਾਈਮ ਦੇ ਗੋਤਾਂ ਨਾਲ ਅਜਿਹੀ ਲੜਾਈ ਕੀਤੀ ਕਿ ਇਸਰਾਏਲੀ ਬਹੁਤ ਹੀ ਮੁਸੀਬਤ ਵਿੱਚ ਪੈ ਗਏ।
10 Tada vapiše sinovi Izrailjevi ka Gospodu govoreæi: sagriješismo ti što ostavismo Boga svojega i služismo Valima.
੧੦ਤਦ ਇਸਰਾਏਲੀਆਂ ਨੇ ਯਹੋਵਾਹ ਅੱਗੇ ਚਿੱਲਾ ਕੇ ਕਿਹਾ, “ਅਸੀਂ ਤੇਰੇ ਵਿਰੁੱਧ ਵੱਡਾ ਪਾਪ ਕੀਤਾ ਜੋ ਆਪਣੇ ਪਰਮੇਸ਼ੁਰ ਨੂੰ ਛੱਡ ਕੇ ਬਆਲਾਂ ਦੀ ਪੂਜਾ ਕੀਤੀ!”
11 A Gospod reèe sinovima Izrailjevijem: od Misiraca i od Amoreja i od sinova Amonovijeh i od Filisteja,
੧੧ਯਹੋਵਾਹ ਨੇ ਇਸਰਾਏਲੀਆਂ ਨੂੰ ਕਿਹਾ, “ਕੀ ਮੈਂ ਤੁਹਾਨੂੰ ਮਿਸਰੀਆਂ, ਅਮੋਰੀਆਂ, ਅੰਮੋਨੀਆਂ ਅਤੇ ਫ਼ਲਿਸਤੀਆਂ ਦੇ ਹੱਥੋਂ ਨਹੀਂ ਛੁਡਾਇਆ?
12 I od Sidonjana i od Amalika i od Maonaca, koji vas muèiše, nijesam li vas izbavljao kad vapijaste k meni?
੧੨ਫਿਰ ਜਦ ਸੀਦੋਨੀਆਂ, ਅਮਾਲੇਕੀਆਂ ਅਤੇ ਮਾਓਨੀਆਂ ਨੇ ਵੀ ਤੁਹਾਨੂੰ ਸਤਾਇਆ ਅਤੇ ਤੁਸੀਂ ਮੇਰੇ ਅੱਗੇ ਦੁਹਾਈ ਦਿੱਤੀ, ਤਦ ਕੀ ਮੈਂ ਉਨ੍ਹਾਂ ਦੇ ਹੱਥਾਂ ਤੋਂ ਵੀ ਤੁਹਾਨੂੰ ਨਹੀਂ ਛੁਡਾਇਆ?
13 Ali vi ostaviste mene i služiste drugim bogovima; zato vas više neæu izbavljati.
੧੩ਫਿਰ ਵੀ ਤੁਸੀਂ ਮੈਨੂੰ ਛੱਡ ਕੇ ਪਰਾਏ ਦੇਵਤਿਆਂ ਦੀ ਪੂਜਾ ਕੀਤੀ, ਇਸ ਲਈ ਹੁਣ ਮੈਂ ਤੁਹਾਡਾ ਹੋਰ ਛੁਟਕਾਰਾ ਨਹੀਂ ਕਰਾਂਗਾ।
14 Idite i vièite one bogove koje ste izabrali, neka vas oni izbave u nevolji vašoj.
੧੪ਤੁਸੀਂ ਜਾਓ ਅਤੇ ਉਨ੍ਹਾਂ ਦੇਵਤਿਆਂ ਦੇ ਅੱਗੇ ਦੁਹਾਈ ਦਿਉ ਜਿਨ੍ਹਾਂ ਨੂੰ ਤੁਸੀਂ ਮੰਨ ਲਿਆ ਹੈ, ਤਾਂ ਜੋ ਉਹ ਹੀ ਤੁਹਾਨੂੰ ਤੁਹਾਡੀ ਮੁਸੀਬਤ ਦੇ ਸਮੇਂ ਛੁਡਾਉਣ!”
15 A sinovi Izrailjevi rekoše Gospodu: sagriješismo; èini s nama što ti je drago, samo nas sada izbavi.
੧੫ਫੇਰ ਇਸਰਾਏਲੀਆਂ ਨੇ ਯਹੋਵਾਹ ਨੂੰ ਕਿਹਾ, “ਅਸੀਂ ਪਾਪ ਕੀਤਾ ਹੈ, ਇਸ ਲਈ ਜੋ ਕੁਝ ਤੇਰੀ ਨਜ਼ਰ ਵਿੱਚ ਚੰਗਾ ਹੈ, ਉਹ ਹੀ ਸਾਡੇ ਨਾਲ ਕਰ, ਪਰ ਹੁਣ ਸਾਡਾ ਛੁਟਕਾਰਾ ਕਰ!”
16 I pobacaše izmeðu sebe bogove tuðe, i stadoše služiti Gospodu; i sažali mu se radi muke sinova Izrailjevijeh.
੧੬ਤਦ ਉਨ੍ਹਾਂ ਨੇ ਪਰਾਏ ਦੇਵਤਿਆਂ ਨੂੰ ਆਪਣੇ ਵਿੱਚੋਂ ਕੱਢ ਦਿੱਤਾ ਅਤੇ ਯਹੋਵਾਹ ਦੀ ਉਸਤਤ ਕਰਨ ਲੱਗੇ ਤਾਂ ਉਸ ਦਾ ਮਨ ਇਸਰਾਏਲ ਦੇ ਦੁੱਖ ਨਾਲ ਦੁਖੀ ਹੋਇਆ।
17 A sinovi Amonovi skupiše se i stadoše u oko u Galadu; skupiše se i sinovi Izrailjevi i stadoše u oko u Mispi.
੧੭ਉਸ ਸਮੇਂ ਅੰਮੋਨੀਆਂ ਨੇ ਇਕੱਠੇ ਹੋ ਕੇ ਗਿਲਆਦ ਵਿੱਚ ਆਪਣੇ ਤੰਬੂ ਲਾਏ ਅਤੇ ਇਸਰਾਏਲੀਆਂ ਨੇ ਵੀ ਇਕੱਠੇ ਹੋ ਕੇ ਮਿਸਪਾਹ ਵਿੱਚ ਤੰਬੂ ਲਾਏ।
18 A narod i knezovi Galadski rekoše jedan drugomu: ko æe poèeti boj sa sinovima Amonovijem? on neka bude poglavar svjema koji žive u Galadu.
੧੮ਤਾਂ ਗਿਲਆਦ ਦੇ ਹਾਕਮ ਇੱਕ ਦੂਜੇ ਨੂੰ ਕਹਿਣ ਲੱਗੇ, ਉਹ ਕਿਹੜਾ ਮਨੁੱਖ ਹੈ ਜੋ ਅੰਮੋਨੀਆਂ ਦੇ ਨਾਲ ਲੜਾਈ ਸ਼ੁਰੂ ਕਰੇਗਾ? ਉਹੋ ਹੀ ਸਾਰੇ ਗਿਲਆਦ ਦੇ ਵਾਸੀਆਂ ਦਾ ਪ੍ਰਧਾਨ ਬਣੇਗਾ।

< Sudije 10 >