< Psalmi 46 >

1 Bog nam je utoèište i (sila) pomoænik, koji se u nevoljama brzo nalazi.
ਪ੍ਰਧਾਨ ਵਜਾਉਣ ਵਾਲੇ ਦੇ ਲਈ ਕੋਰਹ ਵੰਸ਼ੀਆਂ ਦਾ ਅਲਾਮੋਥ ਦੀ ਰਾਗ ਉੱਤੇ ਇੱਕ ਗੀਤ। ਪਰਮੇਸ਼ੁਰ ਸਾਡੀ ਪਨਾਹ ਅਤੇ ਸਾਡਾ ਬਲ ਹੈ, ਉਹ ਦੁੱਖਾਂ ਵਿੱਚ ਵੱਡਾ ਸਹਾਇਕ ਹੋਇਆ ਹੈ ।
2 Zato se neæemo bojati, da bi se zemlja pomjestila, i gore se prevalile u srce morima.
ਇਸ ਕਰਕੇ ਅਸੀਂ ਨਾ ਡਰਾਂਗੇ ਭਾਵੇਂ ਧਰਤੀ ਉਲਟ ਜਾਵੇ, ਅਤੇ ਪਰਬਤ ਸਮੁੰਦਰ ਦੇ ਵਿੱਚ ਹੀ ਸੁੱਟੇ ਜਾਣ,
3 Neka buèi i kipi voda njihova, nek se planine tresu od vala njihovijeh;
ਭਾਵੇਂ ਉਹ ਦੇ ਪਾਣੀ ਗਰਜਣ ਅਤੇ ਝੱਗ ਛੱਡਣ, ਅਤੇ ਪਰਬਤ ਉਸ ਦੇ ਵਧਣ ਦੇ ਕਾਰਨ ਥਰ-ਥਰਾਉਣ। ਸਲਹ।
4 Potoci vesele grad Božji, sveti stan višnjega.
ਇੱਕ ਨਦੀ ਹੈ ਜਿਸ ਦੀਆਂ ਧਾਰਾਂ ਪਰਮੇਸ਼ੁਰ ਦੇ ਨਗਰ ਨੂੰ, ਅੱਤ ਮਹਾਨ ਦੇ ਡੇਰਿਆਂ ਅਤੇ ਪਵਿੱਤਰ ਸਥਾਨ ਨੂੰ ਅਨੰਦਿਤ ਕਰਦੀਆਂ ਹਨ।
5 Bog je usred njega, neæe se pomjestiti, Bog mu pomaže od zore.
ਪਰਮੇਸ਼ੁਰ ਉਹ ਦੇ ਵਿੱਚ ਹੈ, ਉਹ ਨਾ ਡੋਲੇਗਾ, ਪਰਮੇਸ਼ੁਰ ਅੰਮ੍ਰਿਤ ਵੇਲੇ ਉਹ ਦੀ ਸਹਾਇਤਾ ਕਰੇਗਾ।
6 Uzbuèaše narodi, zadrmaše se carstva; ali on pusti glas svoj i zemlja se rastapaše.
ਕੌਮਾਂ ਨੇ ਹੁੱਲੜ ਮਚਾਇਆ, ਰਾਜ ਡੋਲ ਗਏ, ਉਸ ਨੇ ਆਪਣਾ ਸ਼ਬਦ ਸੁਣਾਇਆ ਅਤੇ ਧਰਤੀ ਪੰਘਰ ਗਈ।
7 Gospod nad vojskama s nama je, braniè je naš Bog Jakovljev.
ਸੈਨਾਂ ਦਾ ਯਹੋਵਾਹ ਸਾਡੇ ਅੰਗ-ਸੰਗ ਹੈ, ਯਾਕੂਬ ਦਾ ਪਰਮੇਸ਼ੁਰ ਸਾਡਾ ਉੱਚਾ ਗੜ੍ਹ ਹੈ। ਸਲਹ।
8 Hodite i vidite djela Gospoda, koji uèini èudesa na zemlji,
ਆਓ, ਯਹੋਵਾਹ ਦੇ ਕੰਮਾਂ ਨੂੰ ਵੇਖੋ, ਜਿਸ ਨੇ ਧਰਤੀ ਉੱਤੇ ਤਬਾਹੀਆਂ ਮਚਾਈਆਂ ਹਨ।
9 Prekide ratove do kraja zemlje, luk prebi, koplje slomi, i kola sažeže ognjem.
ਉਹ ਧਰਤੀ ਦੇ ਬੰਨਿਆਂ ਤੱਕ ਲੜਾਈਆਂ ਨੂੰ ਮੁਕਾ ਦਿੰਦਾ ਹੈ, ਉਹ ਧਣੁੱਖ ਨੂੰ ਭੰਨ ਸੁੱਟਦਾ ਹੈ ਅਤੇ ਬਰਛੀ ਦੇ ਟੋਟੇ-ਟੋਟੇ ਕਰ ਦਿੰਦਾ ਹੈ, ਉਹ ਰਥਾਂ ਨੂੰ ਅੱਗ ਨਾਲ ਸਾੜ ਸੁੱਟਦਾ ਹੈ!
10 Utolite i poznajte da sam ja Bog; ja sam uzvišen po narodima, uzvišen na zemlji.
੧੦ਸਾਡਾ ਪਰਮੇਸ਼ੁਰ ਆਖਦਾ ਹੈ, ਨਾ ਲੜੋ ਅਤੇ ਜਾਣ ਲਓ ਕਿ ਮੈਂ ਹੀ ਪਰਮੇਸ਼ੁਰ ਹਾਂ, ਮੈਂ ਕੌਮਾਂ ਵਿੱਚ ਵਡਿਆਇਆ ਜਾਂਵਾਂਗਾ, ਮੈਂ ਧਰਤੀ ਉੱਤੇ ਵਡਿਆਇਆ ਜਾਂਵਾਂਗਾ!
11 Gospod nad vojskama s nama je, braniè je naš bog Jakovljev.
੧੧ਸੈਨਾਂ ਦਾ ਯਹੋਵਾਹ ਸਾਡੇ ਅੰਗ-ਸੰਗ ਹੈ, ਯਾਕੂਬ ਦਾ ਪਰਮੇਸ਼ੁਰ ਸਾਡਾ ਉੱਚਾ ਗੜ੍ਹ ਹੈ। ਸਲਹ।

< Psalmi 46 >