< Psalmi 81 >

1 Radujte se Bogu, koji nam daje krjepost; poklikujte Bogu Jakovljevu.
ਪ੍ਰਧਾਨ ਵਜਾਉਣ ਵਾਲੇ ਦੇ ਲਈ: ਗਿਤੀਥ ਰਾਗ ਵਿੱਚ ਆਸਾਫ਼ ਦਾ ਭਜਨ। ਸਾਡੇ ਬਲ ਦੇ ਪਰਮੇਸ਼ੁਰ ਦਾ ਜੈਕਾਰਾ ਗਜਾਓ, ਯਾਕੂਬ ਦੇ ਪਰਮੇਸ਼ੁਰ ਲਈ ਖੁਸ਼ੀ ਨਾਲ ਲਲਕਾਰੋ!
2 Podignite pjesme, dajte bubanj, slatke gusle sa psaltirom.
ਕੋਈ ਭਜਨ ਛੇੜੋ, ਅਤੇ ਡੱਫ਼, ਮਿੱਠੀ ਅਵਾਜ਼ ਦੀ ਬਰਬਤ ਅਤੇ ਸਿਤਾਰ ਨਾਲ ਵਜਾਓ।
3 Trubite o mijeni u trubu, o uštapu radi praznika našega.
ਅਮੱਸਿਆ ਉੱਤੇ ਤੁਰ੍ਹੀ ਵਜਾਓ, ਨਾਲੇ ਪੂਰਨਮਾਸੀ ਉੱਤੇ ਵੀ ਜੋ ਸਾਡੇ ਪਰਬ ਦਾ ਦਿਨ ਹੈ।
4 Jer je taki zakon u Izrailja, naredba od Boga Jakovljeva.
ਉਹ ਤਾਂ ਇਸਰਾਏਲ ਲਈ ਇੱਕ ਬਿਧੀ ਹੈ, ਅਤੇ ਯਾਕੂਬ ਦੇ ਪਰਮੇਸ਼ੁਰ ਦਾ ਹੁਕਮਨਾਮਾ ਹੈ।
5 Za svjedoèanstvo postavi Josifu ovo, kad iðaše na zemlju Misirsku. Jezik, kojega ne znah, èuh:
ਉਸ ਨੇ ਉਹ ਨੂੰ ਯੂਸੁਫ਼ ਲਈ ਸਾਖੀ ਠਹਿਰਾਇਆ, ਜਦ ਉਹ ਮਿਸਰ ਦੇਸ ਦੇ ਵਿਰੁੱਧ ਨਿੱਕਲਿਆ। ਮੈਂ ਇੱਕ ਹੀ ਬੋਲੀ ਸੁਣਨ ਲੱਗਾ ਜੋ ਮੈਂ ਨਹੀਂ ਜਾਣਦਾ,
6 “Uklonio sam ramena njegova od bremena, ruke njegove oprostiše se kotarica.
ਮੈਂ ਉਹ ਦੇ ਮੋਢੇ ਦੇ ਉੱਤੋਂ ਭਾਰ ਲਹਾਇਆ, ਉਹ ਦੇ ਹੱਥ ਟੋਕਰੀ ਤੋਂ ਛੁੱਟ ਗਏ।
7 U nevolji si me zazvao, i izbavih te, usliših te usred groma, na vodi Merivi iskušah te.
ਤੂੰ ਬਿਪਤਾ ਵਿੱਚ ਪੈ ਕੇ ਪੁਕਾਰਿਆ ਤਾਂ ਮੈਂ ਤੈਨੂੰ ਛੁਡਾਇਆ, ਗੱਜਣ ਦੇ ਗੁਪਤ ਸਥਾਨ ਵਿੱਚੋਂ ਮੈਂ ਤੈਨੂੰ ਉੱਤਰ ਦਿੱਤਾ, ਮਰੀਬਾਹ ਦੇ ਪਾਣੀ ਕੋਲ ਮੈਂ ਤੈਨੂੰ ਪਰਖਿਆ। ਸਲਹ।
8 Slušaj, narode moj, i zasvjedoèiæu ti, Izrailju, o kad bi me poslušao:
ਸੁਣ, ਹੇ ਮੇਰੀ ਪਰਜਾ ਅਤੇ ਮੈਂ ਤੈਨੂੰ ਸਾਖੀ ਦਿਆਂਗਾ, ਹੇ ਇਸਰਾਏਲ, ਕਾਸ਼ ਕਿ ਤੂੰ ਮੇਰੀ ਸੁਣਦਾ!।
9 Da ne bude u tebe tuðega Boga, i Bogu stranome nemoj se klanjati.
ਤੇਰੇ ਵਿੱਚ ਕੋਈ ਓਪਰਾ ਦੇਵਤਾ ਨਾ ਹੋਵੇ, ਅਤੇ ਨਾ ਤੂੰ ਕਿਸੇ ਪਰਾਏ ਦੇਵਤੇ ਅੱਗੇ ਮੱਥਾ ਟੇਕੀਂ!
10 Ja sam Gospod, Bog tvoj, koji sam te izveo iz zemlje Misirske; otvori usta svoja, i ja æu ih napuniti.
੧੦ਯਹੋਵਾਹ ਤੇਰਾ ਪਰਮੇਸ਼ੁਰ ਮੈਂ ਹੀ ਹਾਂ, ਜੋ ਤੈਨੂੰ ਮਿਸਰ ਦੇਸ ਤੋਂ ਕੱਢ ਲਿਆਇਆ, ਆਪਣਾ ਮੂੰਹ ਟੱਡ ਤਾਂ ਮੈਂ ਉਹ ਨੂੰ ਭਰ ਦਿਆਂਗਾ।
11 Ali ne posluša narod moj glasa mojega, Izrailj ne mari za me.
੧੧ਪਰ ਮੇਰੀ ਪਰਜਾ ਨੇ ਮੇਰੀ ਅਵਾਜ਼ ਨਾ ਸੁਣੀ, ਅਤੇ ਇਸਰਾਏਲ ਨੇ ਮੈਨੂੰ ਨਾ ਚਾਹਿਆ,
12 I ja ih pustih na volju srca njihova, neka hode po svojim mislima.
੧੨ਤਾਂ ਮੈਂ ਉਨ੍ਹਾਂ ਨੂੰ ਉਨ੍ਹਾਂ ਦੇ ਮਨ ਦੇ ਖੱਚਰਪੁਣੇ ਉੱਤੇ ਜਾਣ ਦਿੱਤਾ, ਕਿ ਓਹ ਆਪਣੇ ਹੀ ਮਤਿਆਂ ਦੇ ਅਨੁਸਾਰ ਚੱਲਣ।
13 O kad bi narod moj slušao mene, i sinovi Izrailjevi hodili putovima mojim!
੧੩ਕਾਸ਼ ਕੇ ਮੇਰੀ ਪਰਜਾ ਮੇਰੀ ਸੁਣਦੀ, ਅਤੇ ਇਸਰਾਏਲ ਮੇਰੇ ਮਾਰਗਾਂ ਉੱਤੇ ਚੱਲਦਾ!
14 Brzo bih pokorio neprijatelje njihove, i na protivnike njihove digao bih ruku svoju;
੧੪ਤਾਂ ਮੈਂ ਛੇਤੀ ਉਨ੍ਹਾਂ ਦੇ ਵੈਰੀਆਂ ਨੂੰ ਹੇਠਾਂ ਦੱਬ ਦਿੰਦਾ, ਅਤੇ ਉਨ੍ਹਾਂ ਦੇ ਵਿਰੋਧੀਆਂ ਉੱਤੇ ਆਪਣਾ ਹੱਥ ਚੁੱਕਦਾ!
15 Koji mrze na Gospoda, bili bi im pokorni, i dobri dani njihovi bili bi dovijeka;
੧੫ਯਹੋਵਾਹ ਦੇ ਵੈਰੀ ਅਧੀਨ ਬਣ ਬਹਿੰਦੇ, ਪਰ ਉਨ੍ਹਾਂ ਦਾ ਸਮਾਂ ਸਦਾ ਰਹਿੰਦਾ,
16 Najboljom bi pšenicom hranio njih, i medom bih iz kamena sitio ih.”
੧੬ਅਤੇ ਉਹ ਉਨ੍ਹਾਂ ਨੂੰ ਚੰਗੀ ਤੋਂ ਚੰਗੀ ਕਣਕ ਖੁਆਲਦਾ, ਅਤੇ ਪਹਾੜੀ ਸ਼ਹਿਦ ਨਾਲ ਮੈਂ ਤੈਨੂੰ ਤ੍ਰਿਪਤ ਕਰਦਾ!।

< Psalmi 81 >