< 1 Књига Самуилова 19 >
1 И Саул говори Јонатану сину свом и свим слугама својим да убију Давида; али Јонатан син Саулов љубљаше веома Давида.
੧ਤਦ ਸ਼ਾਊਲ ਨੇ ਆਪਣੇ ਪੁੱਤਰ ਯੋਨਾਥਾਨ ਅਤੇ ਆਪਣੇ ਸਾਰਿਆਂ ਸੇਵਕਾਂ ਨੂੰ ਆਖਿਆ ਕਿ ਦਾਊਦ ਨੂੰ ਮਾਰ ਦਿਓ, ਪਰ ਸ਼ਾਊਲ ਦਾ ਪੁੱਤਰ ਯੋਨਾਥਾਨ ਦਾਊਦ ਨੂੰ ਬਹੁਤ ਪਿਆਰ ਕਰਦਾ ਸੀ।
2 И јави Јонатан Давиду и рече му: Саул, отац мој, тражи да те убије; него се чувај сутра, склони се гдегод и прикриј се.
੨ਸੋ ਯੋਨਾਥਾਨ ਨੇ ਦਾਊਦ ਨੂੰ ਆਖਿਆ, ਮੇਰਾ ਪਿਤਾ ਤੈਨੂੰ ਮਾਰਨਾ ਚਾਹੁੰਦਾ ਹੈ ਇਸ ਲਈ ਹੁਣ ਸਵੇਰ ਤੱਕ ਤੂੰ ਸਾਵਧਾਨ ਰਹਿ ਅਤੇ ਕਿਸੇ ਗੁਪਤ ਸਥਾਨ ਵਿੱਚ ਆਪ ਨੂੰ ਲੁਕਾ ਲੈ।
3 А ја ћу изаћи и стајаћу поред оца свог у пољу где ти будеш, и говорићу о теби с оцем својим, и шта дознам јавићу ти.
੩ਅਤੇ ਮੈਂ ਬਾਹਰ ਜਾ ਕੇ ਉਸ ਮੈਦਾਨ ਵਿੱਚ ਜਿੱਥੇ ਤੂੰ ਹੋਵੇਂਗਾ ਆਪਣੇ ਪਿਤਾ ਦੇ ਕੋਲ ਖੜ੍ਹਾ ਹੋਵੇਂਗਾ ਅਤੇ ਆਪਣੇ ਪਿਤਾ ਨਾਲ ਤੇਰੇ ਵਿਖੇ ਗੱਲ ਕਰਾਂਗਾ ਅਤੇ ਜੋ ਕੁਝ ਮੈਨੂੰ ਪਤਾ ਲੱਗੇਗਾ ਤੈਨੂੰ ਦੱਸਾਂਗਾ।
4 И Јонатан проговори за Давида Саулу оцу свом, и рече му: Да се не огреши цар о слугу свог Давида, јер се он није огрешио о тебе, него је још врло добро за те шта је чинио.
੪ਸੋ ਯੋਨਾਥਾਨ ਨੇ ਆਪਣੇ ਪਿਤਾ ਸ਼ਾਊਲ ਕੋਲ ਦਾਊਦ ਦੀ ਵਡਿਆਈ ਕੀਤੀ ਅਤੇ ਆਖਿਆ, ਰਾਜਾ ਆਪਣੇ ਦਾਸ ਦਾਊਦ ਦਾ ਦੋਸ਼ੀ ਨਾ ਬਣੇ। ਉਸ ਨੇ ਤੇਰਾ ਕੁਝ ਪਾਪ ਨਹੀਂ ਕੀਤਾ ਸਗੋਂ ਉਸ ਦੇ ਕੰਮ ਤੇਰੇ ਫਾਇਦੇ ਲਈ ਹਨ।
5 Јер није марио за живот свој и побио је Филистеје, и Господ учини спасење велико свему Израиљу; видео си и радовао си се; па зашто би се огрешио о крв праву и убио Давида низашта?
੫ਕਿਉਂ ਜੋ ਉਸ ਨੇ ਆਪਣੀ ਜਾਨ ਆਪਣੀ ਤਲੀ ਉੱਤੇ ਰੱਖ ਕੇ ਫ਼ਲਿਸਤੀਆਂ ਨੂੰ ਵੱਢਿਆ ਅਤੇ ਯਹੋਵਾਹ ਨੇ ਇਸਰਾਏਲ ਨੂੰ ਵੱਡੀ ਫਤਹ ਬਖ਼ਸ਼ੀ ਅਤੇ ਇਹ ਵੇਖ ਕੇ ਤੂੰ ਵੀ ਪ੍ਰਸੰਨ ਹੋਇਆ ਸੀ। ਫੇਰ ਤੂੰ ਕਿਸ ਗੱਲ ਲਈ ਬੇਦੋਸ਼ੇ ਦੇ ਲਹੂ ਦਾ ਪਾਪ ਕਰਨਾ ਚਾਹੁੰਦਾ ਹੈਂ ਅਤੇ ਬਿਨ੍ਹਾਂ ਕਿਸੇ ਕਾਰਨ ਦਾਊਦ ਨੂੰ ਮਾਰਨਾ ਚਾਹੁੰਦਾ ਹੈ?
6 И послуша Саул Јонатана, и закле се Саул: Тако жив био Господ, неће погинути.
੬ਸ਼ਾਊਲ ਨੇ ਯੋਨਾਥਾਨ ਦੀ ਗੱਲ ਸੁਣੀ ਅਤੇ ਸਹੁੰ ਖਾ ਕੇ ਆਖਿਆ ਕਿ ਜਿਉਂਦੇ ਯਹੋਵਾਹ ਦੀ ਸਹੁੰ, ਉਹ ਨਾ ਮਾਰਿਆ ਜਾਵੇਗਾ।
7 Тада Јонатан дозва Давида, и каза му Јонатан све ово; и доведе Јонатан Давида к Саулу, и опет би пред њим као пре.
੭ਤਦ ਯੋਨਾਥਾਨ ਨੇ ਦਾਊਦ ਨੂੰ ਸੱਦ ਕੇ ਸਾਰੀਆਂ ਗੱਲਾਂ ਉਸ ਨੂੰ ਦੱਸੀਆਂ ਅਤੇ ਦਾਊਦ ਨੂੰ ਸ਼ਾਊਲ ਕੋਲ ਲੈ ਆਇਆ ਅਤੇ ਉਹ ਅੱਗੇ ਵਾਂਗੂੰ ਉਹ ਦੇ ਕੋਲ ਰਹਿਣ ਲੱਗਾ।
8 И наста опет рат, и Давид изађе и поби се с Филистејима, и разби их веома, те бежаше од њега.
੮ਫੇਰ ਲੜਾਈ ਹੋਈ ਅਤੇ ਦਾਊਦ ਨਿੱਕਲਿਆ ਅਤੇ ਫ਼ਲਿਸਤੀਆਂ ਨਾਲ ਲੜਿਆ ਅਤੇ ਵੱਡੀ ਮਾਰ ਨਾਲ ਅਜਿਹਾ ਮਾਰਿਆ ਕਿ ਉਹ ਉਸ ਦੇ ਅੱਗੋਂ ਨੱਸ ਗਏ।
9 Потом зли дух Господњи нападе Саула кад сеђаше код куће и држаше копље у руци, а Давид удараше руком о гусле.
੯ਯਹੋਵਾਹ ਵੱਲੋਂ ਉਹ ਦੁਸ਼ਟ-ਆਤਮਾ ਸ਼ਾਊਲ ਉੱਤੇ ਆਇਆ। ਉਹ ਆਪਣੇ ਘਰ ਵਿੱਚ ਇੱਕ ਭਾਲਾ ਆਪਣੇ ਹੱਥ ਵਿੱਚ ਫੜ੍ਹ ਕੇ ਬੈਠਾ ਹੋਇਆ ਸੀ ਅਤੇ ਦਾਊਦ ਹੱਥ ਨਾਲ ਵਜਾ ਰਿਹਾ ਸੀ।
10 И Саул хтеде Давида копљем приковати за зид, али се он измаче Саулу, те копље удари у зид, а Давид побеже и избави се ону ноћ.
੧੦ਸ਼ਾਊਲ ਨੇ ਚਾਹਿਆ ਭਈ ਦਾਊਦ ਨੂੰ ਕੰਧ ਨਾਲ ਵਿੰਨ੍ਹ ਦੇਵੇ ਪਰ ਦਾਊਦ ਸ਼ਾਊਲ ਦੇ ਅੱਗੋਂ ਹੱਟ ਗਿਆ ਅਤੇ ਭਾਲਾ ਕੰਧ ਦੇ ਵਿੱਚ ਜਾ ਖੁੱਭਿਆ ਇਸ ਤਰ੍ਹਾਂ ਦਾਊਦ ਉਸ ਰਾਤ ਭੱਜ ਕੇ ਬਚ ਗਿਆ।
11 А Саул посла људе ка кући Давидовој да га чувају и ујутру убију. А то јави Давиду жена његова Михала говорећи: Ако ноћас не избавиш душу своју, ујутру ћеш погинути.
੧੧ਸ਼ਾਊਲ ਨੇ ਉਸ ਦੀ ਰਾਖੀ ਕਰਨ ਅਤੇ ਸਵੇਰੇ ਉਸ ਨੂੰ ਮਾਰ ਸੁੱਟਣ ਲਈ ਦਾਊਦ ਦੇ ਘਰ ਦੂਤ ਘੱਲੇ ਅਤੇ ਦਾਊਦ ਦੀ ਪਤਨੀ ਮੀਕਲ ਨੇ ਉਸ ਨੂੰ ਖ਼ਬਰ ਦੇ ਕੇ ਆਖਿਆ, ਜੇ ਤੂੰ ਅੱਜ ਰਾਤ ਨੂੰ ਆਪਣੀ ਜਾਨ ਨਾ ਬਚਾਵੇਂ ਤਾਂ ਕੱਲ ਮਾਰਿਆ ਜਾਵੇਂਗਾ।
12 Тада Михала спусти Давида кроз прозор, те отиде и побеже и избави се.
੧੨ਮੀਕਲ ਨੇ ਦਾਊਦ ਨੂੰ ਖਿੜਕੀ ਵਿੱਚੋਂ ਹੇਠਾਂ ਉਤਾਰ ਦਿੱਤਾ ਸੋ ਉਹ ਭੱਜ ਕੇ ਬਚ ਗਿਆ।
13 А Михала узе лик, и метну га у постељу, и метну му под главу узглавље од кострети, и покри га хаљином.
੧੩ਤਦ ਮੀਕਲ ਨੇ ਇੱਕ ਘਰੇਲੂ ਬੁੱਤ ਲੈ ਕੇ ਮੰਜੇ ਉੱਤੇ ਲੰਮਾ ਪਾ ਦਿੱਤਾ ਅਤੇ ਬੱਕਰਿਆਂ ਦੇ ਚੰਮ ਦਾ ਸਿਰਹਾਣਾ ਬਣਾ ਕੇ ਉਹ ਦੇ ਸਿਰ ਵਾਲੇ ਪਾਸੇ ਧਰਿਆ ਅਤੇ ਕੱਪੜਾ ਉੱਤੇ ਤਾਣ ਦਿੱਤਾ।
14 И кад Саул посла људе да ухвате Давида, она рече: Болестан је.
੧੪ਜਦ ਸ਼ਾਊਲ ਨੇ ਦਾਊਦ ਦੇ ਫੜਨ ਨੂੰ ਦੂਤ ਘੱਲੇ ਤਾਂ ਉਹ ਬੋਲੀ, ਉਹ ਤਾਂ ਬਿਮਾਰ ਹੈ।
15 А Саул посла опет људе да виде Давида говорећи: Донесите ми га у постељи да га погубим.
੧੫ਸ਼ਾਊਲ ਨੇ ਦਾਊਦ ਦੇ ਵੇਖਣ ਲਈ ਦੂਤਾਂ ਨੂੰ ਫੇਰ ਭੇਜਿਆ ਅਤੇ ਆਖਿਆ, ਉਹ ਨੂੰ ਮੰਜੇ ਸਮੇਤ ਮੇਰੇ ਕੋਲ ਚੁੱਕ ਲਿਆਓ ਜੋ ਮੈਂ ਉਹ ਨੂੰ ਮਾਰ ਸੁੱਟਾਂ।
16 А кад дођоше послани, гле, лик у постељи и узглавље од кострети под главом му.
੧੬ਜਦ ਦੂਤ ਅੰਦਰ ਆਏ ਤਾਂ ਵੇਖੋ, ਮੰਜੇ ਉੱਤੇ ਉਹ ਬੁੱਤ ਲੰਮਾ ਪਿਆ ਹੋਇਆ ਹੈ ਅਤੇ ਉਹ ਦੀ ਸਿਰ ਵਾਲੇ ਪਾਸੇ ਬੱਕਰਿਆਂ ਦੀ ਖੱਲ ਦਾ ਸਿਰਹਾਣਾ ਰੱਖਿਆ ਹੋਇਆ ਹੈ।
17 И рече Саул Михали: Што ме тако превари и пусти непријатеља мог да утече? А Михала рече Саулу: Он ми рече: Пусти ме, или ћу те убити.
੧੭ਤਦ ਸ਼ਾਊਲ ਨੇ ਮੀਕਲ ਨੂੰ ਆਖਿਆ, ਤੂੰ ਮੇਰੇ ਨਾਲ ਇਹ ਧੋਖਾ ਕਿਉਂ ਕੀਤਾ ਜੋ ਮੇਰੇ ਵੈਰੀ ਨੂੰ ਤੋਰ ਦਿੱਤਾ ਅਤੇ ਉਹ ਬਚ ਗਿਆ? ਸੋ ਮੀਕਲ ਨੇ ਸ਼ਾਊਲ ਨੂੰ ਉੱਤਰ ਦਿੱਤਾ, ਉਸ ਨੇ ਮੈਨੂੰ ਆਖਿਆ, ਮੈਨੂੰ ਜਾਣ ਦੇ। ਮੈਂ ਤੈਨੂੰ ਕਿਉਂ ਮਾਰ ਸੁੱਟਾਂ?
18 Тако Давид побеже и избави се, и дође к Самуилу у Раму, и приповеди му све што му је учинио Саул. И отидоше он и Самуило, и осташе у Најоту.
੧੮ਦਾਊਦ ਭੱਜ ਕੇ ਬਚ ਗਿਆ ਅਤੇ ਰਾਮਾਹ ਵਿੱਚ ਸਮੂਏਲ ਕੋਲ ਆਇਆ ਅਤੇ ਜੋ ਕੁਝ ਸ਼ਾਊਲ ਨੇ ਉਸ ਨਾਲ ਕੀਤਾ ਸੀ ਸੋ ਸਭ ਉਹ ਨੂੰ ਦੱਸ ਦਿੱਤਾ। ਤਦ ਉਹ ਅਤੇ ਸਮੂਏਲ ਨਾਯੋਥ ਵਿੱਚ ਜਾ ਕੇ ਰਹਿਣ ਲੱਗੇ।
19 А Саулу дође глас и рекоше му: Ено Давида у Најоту у Рами.
੧੯ਸ਼ਾਊਲ ਨੂੰ ਖ਼ਬਰ ਹੋਈ ਜੋ ਦਾਊਦ ਰਾਮਾਹ ਦੇ ਨਾਯੋਥ ਵਿੱਚ ਹੈ।
20 Тада посла Саул људе да ухвате Давида; и они видеше збор пророка где пророкују, а Самуило им старешина. И дух Господњи дође на посланике Саулове, те и они пророковаху.
੨੦ਤਦ ਸ਼ਾਊਲ ਨੇ ਦਾਊਦ ਦੇ ਫੜਨ ਲਈ ਦੂਤ ਘੱਲੇ ਅਤੇ ਉਨ੍ਹਾਂ ਨੇ ਜਦ ਵੇਖਿਆ ਕਿ ਇੱਕ ਨਬੀਆਂ ਦੀ ਟੋਲੀ ਹੈ ਅਤੇ ਉਹ ਅਗੰਮ ਵਾਕ ਕਰ ਰਹੇ ਹਨ ਅਤੇ ਸਮੂਏਲ ਉਨ੍ਹਾਂ ਦਾ ਆਗੂ ਬਣ ਕੇ ਖੜ੍ਹਾ ਹੋਇਆ ਹੈ ਤਾਂ ਪਰਮੇਸ਼ੁਰ ਦਾ ਆਤਮਾ ਸ਼ਾਊਲ ਦੇ ਦੂਤਾਂ ਉੱਤੇ ਆਇਆ ਅਤੇ ਉਹ ਵੀ ਅਗੰਮ ਬੋਲਣ ਲੱਗੇ।
21 А кад то јавише Саулу, он посла друге посланике, али и они пророковаху; те Саул опет посла треће посланике, али и они пророковаху.
੨੧ਜਦ ਸ਼ਾਊਲ ਨੂੰ ਇਹ ਖ਼ਬਰ ਪਹੁੰਚੀ ਤਾਂ ਉਸ ਨੇ ਹੋਰ ਦੂਤ ਘੱਲੇ ਅਤੇ ਉਹ ਵੀ ਅਗੰਮ ਵਾਕ ਕਰਨ ਲੱਗੇ ਹਨ ਤਾਂ ਸ਼ਾਊਲ ਨੇ ਤੀਜੀ ਵਾਰੀ ਫੇਰ ਹੋਰ ਦੂਤ ਘੱਲੇ ਅਤੇ ਉਹ ਵੀ ਅਗੰਮ ਵਾਕ ਕਰਨ ਲੱਗੇ।
22 Тада сам пође у Раму, и кад дође на велики студенац који је у Сокоту, запита говорећи: Где је Самуило и Давид? И рекоше му: Ено их у Најоту у Рами.
੨੨ਤਦ ਉਹ ਆਪ ਰਾਮਾਹ ਨੂੰ ਗਿਆ ਅਤੇ ਉਸ ਵੱਡੇ ਖੂਹ ਕੋਲ ਜੋ ਸੇਕੂ ਵਿੱਚ ਹੈ ਪਹੁੰਚ ਗਿਆ ਅਤੇ ਉਸ ਨੇ ਪੁੱਛਿਆ, ਸਮੂਏਲ ਅਤੇ ਦਾਊਦ ਕਿੱਥੇ ਹਨ? ਇੱਕ ਨੇ ਆਖਿਆ, ਵੇਖ ਉਹ ਤਾਂ ਰਾਮਾਹ ਦੇ ਨਾਯੋਥ ਵਿੱਚ ਹਨ।
23 И пође у Најот у Рами; али и на њега сиђе дух Божји, те идући даље пророкова докле дође у Најот у Рами.
੨੩ਤਦ ਉਹ ਰਾਮਾਹ ਦੇ ਨਾਯੋਥ ਵੱਲ ਗਿਆ ਅਤੇ ਪਰਮੇਸ਼ੁਰ ਦਾ ਆਤਮਾ ਉਹ ਦੇ ਉੱਤੇ ਵੀ ਆਇਆ ਅਤੇ ਉਹ ਰਾਮਾਹ ਤੋਂ ਨਾਯੋਥ ਤੱਕ ਪਹੁੰਚਣ ਤੱਕ ਚੱਲਦੇ-ਚੱਲਦੇ ਅਗੰਮ ਵਾਕ ਕਰਦਾ ਗਿਆ
24 Па скиде и он хаљине своје са себе, и пророкова и он пред Самуилом, и паднувши лежаше го цео онај дан и сву ноћ. Стога се говори: Еда ли је и Саул међу пророцима?
੨੪ਅਤੇ ਉਸ ਨੇ ਵੀ ਆਪਣੇ ਕੱਪੜੇ ਉਤਾਰ ਦਿੱਤੇ ਅਤੇ ਸਮੂਏਲ ਦੇ ਅੱਗੇ ਉਸੇ ਤਰ੍ਹਾਂ ਅਗੰਮ ਵਾਕ ਕਰਨ ਲੱਗਾ ਅਤੇ ਉਸ ਸਾਰੇ ਦਿਨ ਅਤੇ ਸਾਰੀ ਰਾਤ ਵਿੱਚ ਨੰਗਾ ਪਿਆ ਰਿਹਾ। ਸੋ ਇਹ ਕਹਾਉਤ ਚੱਲ ਪਈ “ਕੀ, ਸ਼ਾਊਲ ਵੀ ਨਬੀਆਂ ਵਿੱਚੋਂ ਹੈ?”