< 1 Књига Самуилова 31 >
1 А Филистеји се побише с Израиљцима, и побегоше Израиљци испред Филистеја, и падаху мртви на гори Гелвуји.
੧ਫੇਰ ਫ਼ਲਿਸਤੀਆਂ ਨੇ ਇਸਰਾਏਲ ਨਾਲ ਲੜਾਈ ਕੀਤੀ ਅਤੇ ਇਸਰਾਏਲੀ ਮਨੁੱਖ ਫ਼ਲਿਸਤੀਆਂ ਦੇ ਅੱਗੋਂ ਭੱਜ ਗਏ, ਅਤੇ ਗਿਲਬੋਆ ਦੇ ਪਰਬਤ ਵਿੱਚ ਮਾਰੇ ਗਏ।
2 И стигоше Филистеји Саула и синове његове; и погубише Филистеји Јонатана и Авинадава и Мелхи-Сува, синове Саулове.
੨ਫ਼ਲਿਸਤੀਆਂ ਨੇ ਸ਼ਾਊਲ ਅਤੇ ਉਹ ਦੇ ਪੁੱਤਰਾਂ ਦਾ ਬਹੁਤ ਪਿੱਛਾ ਕੀਤਾ, ਅਤੇ ਯੋਨਾਥਾਨ ਅਤੇ ਅਬੀਨਾਦਾਬ ਅਤੇ ਮਲਕੀਸ਼ੂਆ, ਸ਼ਾਊਲ ਦੇ ਪੁੱਤਰਾਂ ਨੂੰ ਮਾਰ ਸੁੱਟਿਆ।
3 И бој поста жешћи око Саула, и нађоше га стрелци, и он се врло уплаши од стрелаца.
੩ਸ਼ਾਊਲ ਉੱਤੇ ਲੜਾਈ ਬਹੁਤ ਵਧ ਗਈ ਅਤੇ ਤੀਰ-ਅੰਦਾਜ਼ਾਂ ਨੇ ਉਹ ਨੂੰ ਲੱਭਿਆ ਅਤੇ ਤੀਰ-ਅੰਦਾਜ਼ਾਂ ਦੇ ਹੱਥੋਂ ਉਹ ਬਹੁਤ ਜ਼ਖਮੀ ਕੀਤਾ ਗਿਆ
4 И рече Саул момку који му ношаше оружје: Извади мач свој и прободи ме, да не дођу ти необрезани и прободу ме и наругају ми се. Али не хте момак што му ношаше оружје, јер га беше врло страх. Тада Саул узе мач, и баци се на њ.
੪ਤਦ ਸ਼ਾਊਲ ਨੇ ਆਪਣੇ ਸ਼ਸਤਰ ਚੁੱਕਣ ਵਾਲੇ ਨੂੰ ਆਖਿਆ, ਆਪਣੀ ਤਲਵਾਰ ਕੱਢ ਕੇ ਮੈਨੂੰ ਮਾਰ ਦੇ ਕਿਤੇ ਅਜਿਹਾ ਨਾ ਹੋਵੇ ਜੋ ਇਹ ਅਸੁੰਨਤੀ ਆਉਣ ਅਤੇ ਮੈਨੂੰ ਮਾਰਨ ਅਤੇ ਮੇਰੇ ਨਾਲ ਮਖ਼ੌਲ ਕਰਨ। ਪਰ ਇਹ ਗੱਲ ਉਹ ਦੇ ਸ਼ਸਤਰ ਚੁੱਕਣ ਵਾਲੇ ਨੇ ਨਾ ਮੰਨੀ ਕਿਉਂ ਜੋ ਉਹ ਬਹੁਤ ਘਬਰਾ ਗਿਆ। ਤਦ ਸ਼ਾਊਲ ਤਲਵਾਰ ਫੜ੍ਹ ਕੇ ਉਹ ਦੇ ਉੱਤੇ ਡਿੱਗ ਪਿਆ।
5 А кад момак који ношаше оружје виде Саула мртвог, баци се и он на свој мач и умре с њим.
੫ਜਦ ਉਹ ਦੇ ਸ਼ਸਤਰ ਚੁੱਕਣ ਵਾਲੇ ਨੇ ਵੇਖਿਆ ਜੋ ਸ਼ਾਊਲ ਮਰ ਗਿਆ ਹੈ ਤਾਂ ਉਹ ਵੀ ਆਪਣੀ ਤਲਵਾਰ ਉੱਤੇ ਡਿੱਗ ਪਿਆ ਅਤੇ ਉਹ ਦੇ ਨਾਲ ਹੀ ਮਰ ਗਿਆ।
6 Тако погибе Саул и три сина његовог и момак који му ношаше оружје и сви људи његови заједно, оног дана.
੬ਸੋ ਸ਼ਾਊਲ ਅਤੇ ਉਹ ਦੇ ਤਿੰਨੇ ਪੁੱਤਰ ਅਤੇ ਉਹ ਦਾ ਸ਼ਸਤਰ ਚੁੱਕਣ ਵਾਲਾ ਅਤੇ ਉਹ ਦਾ ਸਾਰਾ ਘਰਾਣਾ ਉਸ ਦਿਨ ਇਕੱਠੇ ਹੀ ਮਰ ਗਏ।
7 А Израиљци који беху с ове стране потока и с ову страну Јордана кад видеше где Израиљци побегоше и где погибе Саул и његови синови, оставише градове и побегоше, те дођоше Филистеји и осташе у њима.
੭ਜਦ ਉਨ੍ਹਾਂ ਇਸਰਾਏਲੀ ਮਨੁੱਖਾਂ ਨੇ ਜੋ ਉਸ ਵਾਦੀ ਦੇ ਦੂਜੀ ਵੱਲ ਸਨ ਅਤੇ ਉਨ੍ਹਾਂ ਨੇ ਜੋ ਯਰਦਨੋਂ ਪਾਰ ਸਨ ਇਹ ਡਿੱਠਾ ਜੋ ਇਸਰਾਏਲ ਦੇ ਲੋਕ ਨੱਠੇ ਅਤੇ ਸ਼ਾਊਲ ਅਤੇ ਉਹ ਦੇ ਪੁੱਤਰ ਮਰੇ ਪਏ ਹਨ ਤਾਂ ਉਹ ਵੀ ਸ਼ਹਿਰਾਂ ਨੂੰ ਛੱਡ ਕੇ ਭੱਜ ਗਏ ਅਤੇ ਫ਼ਲਿਸਤੀ ਉਨ੍ਹਾਂ ਵਿੱਚ ਆਣ ਵੱਸੇ।
8 А сутрадан дођоше Филистеји да свлаче мртве; и нађоше Саула и три сина његовог где леже на гори Гелвуји.
੮ਅਗਲੇ ਦਿਨ ਜਿਸ ਵੇਲੇ ਫ਼ਲਿਸਤੀ ਉਨ੍ਹਾਂ ਮਰਿਆਂ ਹੋਇਆਂ ਦੇ ਸ਼ਸਤਰ ਬਸਤਰ ਉਤਾਰਨ ਆਏ ਤਾਂ ਉਨ੍ਹਾਂ ਨੂੰ ਸ਼ਾਊਲ ਅਤੇ ਉਹ ਦੇ ਤਿੰਨੇ ਪੁੱਤਰ ਗਿਲਬੋਆ ਪਰਬਤ ਵਿੱਚ ਡਿੱਗੇ ਲੱਭੇ।
9 И одсекоше му главу, и скидоше оружје с њега, и послаше у земљу филистејску на све стране да се објави у кући његових лажних богова и по народу.
੯ਸੋ ਉਨ੍ਹਾਂ ਨੇ ਉਸ ਦਾ ਸਿਰ ਵੱਢ ਸੁੱਟਿਆ ਅਤੇ ਉਹ ਦੇ ਸ਼ਸਤਰ ਲਾਹ ਕੇ ਫ਼ਲਿਸਤੀਆਂ ਦੇ ਦੇਸ ਵਿੱਚ ਘੱਲ ਦਿੱਤੇ ਜੋ ਉਨ੍ਹਾਂ ਦੇਵਤਿਆਂ ਦੇ ਮੰਦਰਾਂ ਵਿੱਚ ਅਤੇ ਲੋਕਾਂ ਵਿੱਚ ਉਸ ਦੀ ਖ਼ਬਰ ਦੇਣ।
10 И оставише оружје његово у кући Астаротиној, а тело његово обесише на зид вет-сански.
੧੦ਸੋ ਉਨ੍ਹਾਂ ਨੇ ਉਹ ਦੇ ਸ਼ਸਤਰਾਂ ਨੂੰ ਅਸ਼ਤਾਰੋਥ ਦੇਵੀ ਦੇ ਮੰਦਰ ਵਿੱਚ ਰੱਖਿਆ ਅਤੇ ਉਹ ਦੀ ਲਾਸ਼ ਨੂੰ ਬੈਤ ਸ਼ਾਨ ਦੀ ਕੰਧ ਉੱਤੇ ਟੰਗ ਦਿੱਤਾ।
11 А чуше становници у Јавису Галадовом шта учинише Филистеји од Саула.
੧੧ਜਦ ਯਾਬੇਸ਼ ਗਿਲਆਦ ਦੇ ਵਾਸੀਆਂ ਨੇ ਸੁਣਿਆ ਜੋ ਫ਼ਲਿਸਤੀਆਂ ਨੇ ਸ਼ਾਊਲ ਨਾਲ ਇਹ ਸਭ ਕੁਝ ਕੀਤਾ,
12 И подигоше се сви људи храбри, и ишавши сву ноћ скидоше тело Саулово и телеса синова његових са зида вет-санског, па се вратише у Јавис, и онде их спалише.
੧੨ਤਾਂ ਉਨ੍ਹਾਂ ਵਿੱਚੋਂ ਸਭ ਸੂਰਮੇ ਉੱਠੇ, ਸਾਰੀ ਰਾਤ ਤੁਰੇ ਗਏ ਅਤੇ ਬੈਤ ਸ਼ਾਨ ਦੀ ਕੰਧ ਉੱਤੋਂ ਉਹ ਦੇ ਪੁੱਤਰਾਂ ਦੀਆਂ ਲਾਸ਼ਾਂ ਸਮੇਤ ਉਹ ਦੀ ਲਾਸ਼ ਉਤਾਰ ਕੇ ਯਾਬੇਸ਼ ਵਿੱਚ ਮੁੜ ਆਏ ਅਤੇ ਉੱਥੇ ਉਨ੍ਹਾਂ ਨੂੰ ਸਾੜ ਦਿੱਤਾ।
13 И узеше кости њихове и погребоше их под дрветом у Јавису, и постише седам дана.
੧੩ਤਦ ਉਨ੍ਹਾਂ ਦੀਆਂ ਹੱਡੀਆਂ ਨੂੰ ਲਿਆ ਅਤੇ ਉਨ੍ਹਾਂ ਨੂੰ ਯਾਬੇਸ਼ ਵਿੱਚ ਇੱਕ ਝਾਊ ਦੇ ਰੁੱਖ ਹੇਠ ਦੱਬ ਦਿੱਤਾ ਅਤੇ ਸੱਤ ਦਿਨ ਤੱਕ ਵਰਤ ਰੱਖਿਆ।