< 2 Књига о царевима 21 >

1 Дванаест година беше Манасији кад поче царовати, и царова педесет и пет година у Јерусалиму. Матери му беше име Ефсива.
ਜਦ ਮਨੱਸ਼ਹ ਰਾਜ ਕਰਨ ਲੱਗਾ ਤਾਂ ਉਹ ਬਾਰਾਂ ਸਾਲਾਂ ਦਾ ਸੀ, ਉਸ ਨੇ ਪਚਵੰਜਾ ਸਾਲ ਯਰੂਸ਼ਲਮ ਵਿੱਚ ਰਾਜ ਕੀਤਾ ਅਤੇ ਉਸ ਦੀ ਮਾਤਾ ਦਾ ਨਾਮ ਹਫਸੀਬਾਹ ਸੀ।
2 И чињаше што је зло пред Господом по гадним делима народа, које Господ одагна испред синова Израиљевих;
ਉਸ ਨੇ ਉਨ੍ਹਾਂ ਕੌਮਾਂ ਦੇ ਘਿਣਾਉਣੇ ਕੰਮਾਂ ਵਾਂਗੂੰ ਜਿਨ੍ਹਾਂ ਨੂੰ ਯਹੋਵਾਹ ਨੇ ਇਸਰਾਏਲੀਆਂ ਦੇ ਅੱਗਿਓਂ ਕੱਢ ਦਿੱਤਾ ਸੀ, ਯਹੋਵਾਹ ਦੀ ਨਿਗਾਹ ਵਿੱਚ ਬਦੀ ਕੀਤੀ।
3 Јер опет начини висине, које беше потро Језекија отац његов, и подиже олтаре Валу, и начини луг као што беше начинио Ахав, цар Израиљев, и клањаше се свој војсци небеској и служаше јој.
ਉਸ ਨੇ ਉਨ੍ਹਾਂ ਉੱਚਿਆਂ ਥਾਵਾਂ ਨੂੰ ਫੇਰ ਬਣਾ ਲਿਆ ਜਿਨ੍ਹਾਂ ਨੂੰ ਉਸ ਦੇ ਪਿਤਾ ਹਿਜ਼ਕੀਯਾਹ ਨੇ ਢਾਹ ਦਿੱਤਾ ਸੀ ਅਤੇ ਬਆਲ ਦੀਆਂ ਜਗਵੇਦੀਆਂ ਬਣਾਈਆਂ ਅਤੇ ਟੁੰਡ ਬਣਾਏ, ਜਿਵੇਂ ਇਸਰਾਏਲ ਦੇ ਰਾਜਾ ਅਹਾਬ ਨੇ ਕੀਤਾ ਸੀ ਅਤੇ ਅਕਾਸ਼ ਦੇ ਸਾਰੇ ਲਸ਼ਕਰ ਨੂੰ ਮੱਥਾ ਟੇਕਿਆ ਅਤੇ ਉਨ੍ਹਾਂ ਦੀ ਪੂਜਾ ਕੀਤੀ।
4 И начини олтаре у дому Господњем, за који беше рекао Господ: У Јерусалиму ћу наместити име своје;
ਉਸ ਨੇ ਯਹੋਵਾਹ ਦੇ ਉਸ ਭਵਨ ਵਿੱਚ ਜਗਵੇਦੀਆਂ ਬਣਾਈਆਂ ਜਿਸ ਦੇ ਵਿਖੇ ਯਹੋਵਾਹ ਨੇ ਆਖਿਆ ਸੀ, ਮੈਂ ਯਰੂਸ਼ਲਮ ਵਿੱਚ ਆਪਣਾ ਨਾਮ ਰੱਖਾਂਗਾ।
5 Начини олтаре свој војсци небеској у два трема дома Господњег.
ਅਤੇ ਉਸ ਨੇ ਯਹੋਵਾਹ ਦੇ ਭਵਨ ਦੇ ਦੋਹਾਂ ਵਿਹੜਿਆਂ ਵਿੱਚ ਅਕਾਸ਼ ਦੇ ਸਾਰੇ ਲਸ਼ਕਰ ਲਈ ਜਗਵੇਦੀਆਂ ਬਣਾਈਆਂ।
6 И сина свог проведе кроз огањ, и врачаше и гаташе, и уреди оне што се договарају с духовима и врачаре; и чињаше врло много што је зло пред Господом, гневећи Га.
ਆਪਣੇ ਪੁੱਤਰ ਨੂੰ ਅੱਗ ਵਿੱਚੋਂ ਦੀ ਲੰਘਾਇਆ ਅਤੇ ਫ਼ਾਲ ਪਾਉਂਦਾ ਅਤੇ ਟੂਣੇ-ਟੋਟਕੇ ਕਰਦਾ ਅਤੇ ਪੁੱਛਣ ਵਾਲੇ ਆਤਮਿਆਂ ਅਤੇ ਜਾਦੂਗਰਾਂ ਨਾਲ ਮਿਲਾਪ ਰੱਖਦਾ ਸੀ ਅਤੇ ਉਹ ਅਜਿਹਾ ਕੰਮ ਕਰਨ ਵਿੱਚ ਜੋ ਯਹੋਵਾਹ ਦੀ ਨਿਗਾਹ ਵਿੱਚ ਭੈੜਾ ਸੀ ਬਹੁਤ ਵੱਧ ਗਿਆ ਅਤੇ ਉਹ ਦੇ ਕ੍ਰੋਧ ਨੂੰ ਭੜਕਾਇਆ।
7 И постави резан лик шумски који начини у дому, за који беше рекао Господ Давиду и Соломуну, сину његовом: У овом дому и у Јерусалиму, који изабрах између свих племена Израиљевих, наместићу име своје довека;
ਉਸ ਨੇ ਆਪਣੀ ਉੱਕਰੀ ਹੋਈ ਅਸ਼ੇਰਾਹ ਦੇਵੀ ਦੇ ਉੱਚੀ ਮੂਰਤੀ ਨੂੰ ਉਸ ਭਵਨ ਵਿੱਚ ਦਿੱਤਾ, ਜਿਸ ਦੇ ਬਾਰੇ ਯਹੋਵਾਹ ਨੇ ਦਾਊਦ ਅਤੇ ਉਹ ਦੇ ਪੁੱਤਰ ਸੁਲੇਮਾਨ ਨੂੰ ਆਖਿਆ ਸੀ ਕਿ ਇਸ ਭਵਨ ਵਿੱਚ ਅਤੇ ਯਰੂਸ਼ਲਮ ਵਿੱਚ ਜਿਸ ਨੂੰ ਮੈਂ ਇਸਰਾਏਲ ਦੇ ਸਾਰੇ ਗੋਤਾਂ ਵਿੱਚੋਂ ਚੁਣ ਲਿਆ, ਆਪਣਾ ਨਾਮ ਸਦਾ ਤੱਕ ਰੱਖਾਂਗਾ।
8 И нећу више дати да се макне нога синовима Израиљевим из земље коју дадох оцима њиховим, ако само уздрже и устворе све што сам им заповедио, и сав закон који им је заповедио мој слуга Мојсије.
ਮੈਂ ਫੇਰ ਇਸਰਾਏਲ ਦੇ ਪੈਰ ਨੂੰ ਉਸ ਭੂਮੀ ਤੋਂ ਬਾਹਰ ਭਟਕਣ ਨਹੀਂ ਦਿਆਂਗਾ ਜੋ ਮੈਂ ਉਹਨਾਂ ਦੇ ਪੁਰਖਿਆਂ ਨੂੰ ਦਿੱਤੀ, ਜੇ ਉਹ ਮੇਰੀਆਂ ਦਿੱਤੀਆਂ ਹੋਈਆਂ ਸਾਰੀਆਂ ਆਗਿਆਵਾਂ ਤੇ ਨਾਲੇ ਉਸ ਸਾਰੀ ਬਿਵਸਥਾ ਦੇ ਅਨੁਸਾਰ ਜਿਸ ਦਾ ਹੁਕਮ ਮੇਰੇ ਦਾਸ ਮੂਸਾ ਨੇ ਉਹਨਾਂ ਨੂੰ ਦਿੱਤਾ, ਪੂਰਾ ਕਰ ਕੇ ਪਾਲਨਾ ਕਰਨ।
9 Али не послушаше, јер их заведе Манасија, те чинише горе него народи које истреби Господ испред синова Израиљевих.
ਪਰ ਉਹਨਾਂ ਨੇ ਧਿਆਨ ਨਾ ਲਾਇਆ ਅਤੇ ਮਨੱਸ਼ਹ ਨੇ ਉਹਨਾਂ ਨੂੰ ਬਹਿਕਾਇਆ ਕਿ ਓਹ ਉਨ੍ਹਾਂ ਕੌਮਾਂ ਨਾਲੋਂ ਜਿਨ੍ਹਾਂ ਨੂੰ ਯਹੋਵਾਹ ਨੇ ਇਸਰਾਏਲੀਆਂ ਦੇ ਅੱਗੋਂ ਬਰਬਾਦ ਕੀਤਾ ਸੀ ਹੋਰ ਵੀ ਭੈੜੇ ਕੰਮ ਕਰਨ।
10 А Господ говораше преко слуга својих пророка говорећи:
੧੦ਯਹੋਵਾਹ ਆਪਣੇ ਦਾਸਾਂ ਨਬੀਆਂ ਦੇ ਰਾਹੀਂ ਇਹ ਬੋਲਿਆ,
11 Што учини Манасија, цар Јудин та гадна дела чинећи горе од свега што су чинили Амореји који пре њега бише, и наведе на грех и Јуду гадним боговима својим;
੧੧ਇਸ ਲਈ ਕਿ ਯਹੂਦਾਹ ਦੇ ਰਾਜਾ ਮਨੱਸ਼ਹ ਨੇ ਇਹ ਘਿਣਾਉਣੇ ਕੰਮ ਕੀਤੇ ਹਨ ਅਤੇ ਅਮੋਰੀਆਂ ਨਾਲੋਂ ਜੋ ਉਸ ਤੋਂ ਪਹਿਲਾਂ ਸਨ ਵਧ ਕੇ ਭੈੜੇ ਕੰਮ ਕੀਤੇ ਸਗੋਂ ਯਹੂਦਾਹ ਤੋਂ ਵੀ ਆਪਣੇ ਬਣਾਏ ਹੋਏ ਬੁੱਤਾਂ ਦੇ ਨਾਲ ਪਾਪ ਕਰਾਇਆ।
12 Зато овако вели Господ Бог Израиљев: Ево, ја ћу пустити зло на Јерусалим, и на Јуду, да ће свакоме ко чује зујати оба уха.
੧੨ਤਦ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਨੇ ਇਸ ਤਰ੍ਹਾਂ ਆਖਿਆ ਕਿ ਵੇਖੋ, ਮੈਂ ਯਰੂਸ਼ਲਮ ਅਤੇ ਯਹੂਦਾਹ ਉੱਤੇ ਬੁਰਿਆਈ ਲਿਆਉਂਦਾ ਹਾਂ, ਜਿਸ ਦੇ ਕਾਰਨ ਸੁਣਨ ਵਾਲੇ ਦੇ ਦੋਨੋਂ ਕੰਨ ਵੱਜ ਪੈਣਗੇ।
13 Јер ћу затегнути над Јерусалимом уже самаријско и мерила дома Ахавовог, и збрисаћу Јерусалим, као што се брише здела, и избише се па се изврне.
੧੩ਮੈਂ ਯਰੂਸ਼ਲਮ ਉੱਤੇ ਸਾਮਰਿਯਾ ਦੀ ਜ਼ਰੀਬ ਅਤੇ ਅਹਾਬ ਦੇ ਘਰਾਣੇ ਦਾ ਸਾਹਲ ਪਾਵਾਂਗਾ ਅਤੇ ਯਰੂਸ਼ਲਮ ਨੂੰ ਅਜਿਹਾ ਪੁੰਝਾਂਗਾ ਜਿਵੇਂ ਕੋਈ ਥਾਲੀ ਨੂੰ ਪੂੰਝਦਾ ਹੈ ਤੇ ਪੂੰਝ ਕੇ ਮੂਧਾ ਮਾਰ ਦਿੰਦਾ ਹੈ।
14 И оставићу остатак наследства свог, и даћу их у руке непријатељима њиховим да буду плен и грабеж свим непријатељима својим.
੧੪ਅਤੇ ਮੈਂ ਆਪਣੇ ਵਿਰਸੇ ਦੇ ਬਚਿਆਂ ਖੁਚਿਆਂ ਨੂੰ ਤਿਆਗ ਕੇ ਉਨ੍ਹਾਂ ਨੂੰ ਉਹਨਾਂ ਦੇ ਵੈਰੀਆਂ ਦੇ ਹੱਥ ਵਿੱਚ ਦੇ ਦਿਆਂਗਾ ਅਤੇ ਉਹ ਆਪਣੇ ਸਾਰੇ ਵੈਰੀਆਂ ਦੇ ਲਈ ਸ਼ਿਕਾਰ ਤੇ ਲੁੱਟ ਹੋਣਗੇ।
15 Јер чинише што је зло преда мном, и гневише ме од дана кад изиђоше оци њихови из Мисира до данас.
੧੫ਕਿਉਂ ਜੋ ਜਦ ਤੋਂ ਉਨ੍ਹਾਂ ਦੇ ਪਿਉ-ਦਾਦੇ ਮਿਸਰ ਵਿੱਚੋਂ ਨਿੱਕਲੇ ਉਸ ਸਮੇਂ ਤੋਂ ਅੱਜ ਦੇ ਦਿਨ ਤੱਕ ਉਹ ਅਜਿਹੇ ਕੰਮ ਕਰਦੇ ਰਹੇ, ਜੋ ਮੇਰੀ ਨਿਗਾਹ ਵਿੱਚ ਭੈੜੇ ਹਨ ਅਤੇ ਮੇਰੇ ਕ੍ਰੋਧ ਨੂੰ ਭੜਕਾਉਣ ਵਾਲੇ ਬਣੇ।
16 Још и праву крв веома многу проли Манасија тако да напуни Јерусалим од краја до краја, осим греха свог којим наведе Јуду на грех да чини што је зло пред Господом.
੧੬ਮਨੱਸ਼ਹ ਨੇ ਆਪਣੇ ਪਾਪ ਤੋਂ ਬਿਨ੍ਹਾਂ ਜਿਸ ਦੇ ਨਾਲ ਯਹੂਦਾਹ ਤੋਂ ਪਾਪ ਕਰਾਇਆ ਕਿ ਉਹ ਯਹੋਵਾਹ ਦੀ ਨਿਗਾਹ ਵਿੱਚ ਬੁਰਿਆਈ ਕਰਨ ਨਿਰਦੋਸ਼ਾਂ ਦਾ ਲਹੂ ਵੀ ਐਨਾ ਬਾਹਲਾ ਵਹਾਇਆ ਕਿ ਯਰੂਸ਼ਲਮ ਨੂੰ ਇੱਕ ਸਿਰਿਓਂ ਦੂਜੇ ਸਿਰੇ ਤੱਕ ਭਰ ਛੱਡਿਆ।
17 А остала дела Манасијина и све што је чинио, и грех, којим је грешио, није ли то записано у дневнику царева Јудиних?
੧੭ਅਤੇ ਮਨੱਸ਼ਹ ਦੀਆਂ ਬਾਕੀ ਗੱਲਾਂ ਤੇ ਉਹ ਸੱਭੋ ਕੁਝ ਜੋ ਉਸ ਨੇ ਕੀਤਾ ਅਤੇ ਉਹ ਪਾਪ ਜੋ ਉਸ ਨੇ ਕਮਾਇਆ ਕੀ ਉਹ ਯਹੂਦਾਹ ਦੇ ਪਾਤਸ਼ਾਹਾਂ ਦੇ ਇਤਿਹਾਸ ਦੀ ਪੋਥੀ ਵਿੱਚ ਲਿਖਿਆ ਹੋਇਆ ਨਹੀਂ ਹੈ?
18 И почину Манасија код отаца својих, и би погребен у врту код дома свог, у врту Озином; а на његово место зацари се Амон, син његов.
੧੮ਫੇਰ ਮਨੱਸ਼ਹ ਮਰ ਕੇ ਆਪਣੇ ਪੁਰਖਿਆਂ ਨਾਲ ਜਾ ਮਿਲਿਆ ਅਤੇ ਆਪਣੇ ਘਰ ਦੇ ਬਾਗ਼ ਅਰਥਾਤ ਉੱਜ਼ਾ ਦੇ ਬਾਗ਼ ਵਿੱਚ ਦੱਬਿਆ ਗਿਆ ਅਤੇ ਉਸ ਦਾ ਪੁੱਤਰ ਆਮੋਨ ਉਸ ਦੇ ਥਾਂ ਰਾਜ ਕਰਨ ਲੱਗਾ।
19 Двадесет и две године имаше Амон кад поче царовати, и царова две године у Јерусалиму. Матери му беше име Месулемета, кћи Арусова, из Јотеве.
੧੯ਜਦ ਆਮੋਨ ਰਾਜ ਕਰਨ ਲੱਗਾ ਉਹ ਬਾਈਆਂ ਸਾਲਾਂ ਦਾ ਸੀ ਅਤੇ ਉਹ ਨੇ ਯਰੂਸ਼ਲਮ ਵਿੱਚ ਦੋ ਸਾਲ ਰਾਜ ਕੀਤਾ ਅਤੇ ਉਹ ਦੀ ਮਾਤਾ ਦਾ ਨਾਮ ਮਸ਼ੁੱਲਮਥ ਸੀ ਜੋ ਯਾਟਬਾਹੀ ਹਾਰੂਸ ਦੀ ਧੀ ਸੀ।
20 Он чињаше што је зло пред Господом, као што је чинио Манасија, отац његов.
੨੦ਅਤੇ ਉਹ ਨੇ ਉਹ ਕੰਮ ਕੀਤਾ ਜੋ ਯਹੋਵਾਹ ਦੀ ਨਿਗਾਹ ਵਿੱਚ ਭੈੜਾ ਸੀ, ਜਿਵੇਂ ਉਹ ਦੇ ਪਿਤਾ ਮਨੱਸ਼ਹ ਨੇ ਵੀ ਕੀਤਾ ਸੀ।
21 И хођаше свим путем којим је ходио отац његов, и служаше гадним боговима, којима је служио отац његов, и клањаше им се.
੨੧ਅਤੇ ਉਹ ਉਸ ਸਾਰੇ ਰਾਹ ਉੱਤੇ ਤੁਰਿਆ ਜਿਹ ਦੇ ਉੱਤੇ ਉਹ ਦਾ ਪਿਉ ਤੁਰਦਾ ਸੀ ਅਤੇ ਉਨ੍ਹਾਂ ਬੁੱਤਾਂ ਦੀ ਪੂਜਾ ਕੀਤੀ ਜਿਨ੍ਹਾਂ ਦੀ ਪੂਜਾ ਉਹ ਦੇ ਪਿਉ ਨੇ ਕੀਤੀ ਸੀ ਅਤੇ ਉਨ੍ਹਾਂ ਅੱਗੇ ਮੱਥਾ ਟੇਕਿਆ।
22 И остави Господа Бога отаца својих, и не ходи путем Господњим.
੨੨ਅਤੇ ਯਹੋਵਾਹ ਆਪਣੇ ਪੁਰਖਿਆਂ ਦੇ ਪਰਮੇਸ਼ੁਰ ਨੂੰ ਤਿਆਗ ਦਿੱਤਾ ਅਤੇ ਯਹੋਵਾਹ ਦੇ ਰਾਹ ਉੱਤੇ ਨਾ ਤੁਰਿਆ।
23 А слуге Амонове побунише се на њ, и убише цара у двору његовом.
੨੩ਅਤੇ ਆਮੋਨ ਦੇ ਨੌਕਰਾਂ ਨੇ ਉਹ ਦੇ ਵਿਰੁੱਧ ਯੋਜਨਾ ਬਣਾਈ ਅਤੇ ਰਾਜਾ ਨੂੰ ਉਹ ਦੇ ਮਹਿਲ ਦੇ ਵਿੱਚੇ ਹੀ ਮਾਰ ਸੁੱਟਿਆ।
24 А народ земаљски поби све који се беху побунили на цара Амона; и зацари народ земаљски на његово место Јосију, сина његовог.
੨੪ਪਰ ਉਸ ਦੇਸ ਦੇ ਲੋਕਾਂ ਨੇ ਉਹਨਾਂ ਸਾਰਿਆਂ ਨੂੰ ਮਾਰ ਸੁੱਟਿਆ ਜਿਨ੍ਹਾਂ ਨੇ ਆਮੋਨ ਰਾਜਾ ਦੇ ਵਿਰੁੱਧ ਯੋਜਨਾ ਬਣਾਈ ਸੀ ਅਤੇ ਦੇਸ ਦੇ ਲੋਕਾਂ ਨੇ ਉਹ ਦੇ ਪੁੱਤਰ ਯੋਸ਼ੀਯਾਹ ਨੂੰ ਉਹ ਦੇ ਥਾਂ ਰਾਜਾ ਬਣਾਇਆ।
25 А остала дела Амонова, што је чинио, нису ли записана у дневнику царева Јудиних?
੨੫ਅਤੇ ਆਮੋਨ ਦੀ ਬਾਕੀ ਵਾਰਤਾ ਅਤੇ ਜੋ ਕੁਝ ਉਹ ਨੇ ਕੀਤਾ ਕੀ ਉਹ ਯਹੂਦਾਹ ਦੇ ਰਾਜਿਆਂ ਦੀ ਇਤਿਹਾਸ ਦੀ ਪੋਥੀ ਵਿੱਚ ਲਿਖਿਆ ਹੋਇਆ ਨਹੀਂ ਹੈ?
26 И погребоше га у његовом гробу у врту Озином; и Јосија, син његов би цар на његово место.
੨੬ਅਤੇ ਉਹ ਆਪਣੀ ਕਬਰ ਵਿੱਚ ਉੱਜ਼ਾ ਦੇ ਬਾਗ਼ ਵਿੱਚ ਦੱਬਿਆ ਗਿਆ ਅਤੇ ਉਹ ਦਾ ਪੁੱਤਰ ਯੋਸ਼ੀਯਾਹ ਉਹ ਦੇ ਥਾਂ ਰਾਜ ਕਰਨ ਲੱਗਾ।

< 2 Књига о царевима 21 >