< Књига пророка Језекиља 3 >
1 И рече ми: Сине човечји, поједи шта је пред тобом, поједи ову књигу, па иди, говори дому Израиљевом.
੧ਫਿਰ ਉਸ ਨੇ ਮੈਨੂੰ ਆਖਿਆ ਕਿ ਹੇ ਮਨੁੱਖ ਦੇ ਪੁੱਤਰ, ਜੋ ਕੁਝ ਤੈਨੂੰ ਮਿਲਿਆ ਹੈ, ਉਸ ਨੂੰ ਖਾ ਲੈ! ਇਸ ਲਪੇਟਵੀਂ ਪੱਤ੍ਰੀ ਨੂੰ ਖਾ ਲੈ ਅਤੇ ਜਾ ਕੇ ਇਸਰਾਏਲ ਦੇ ਘਰਾਣੇ ਨਾਲ ਬੋਲ!
2 И отворих уста, и заложи ме оном књигом.
੨ਤਦ ਮੈਂ ਮੂੰਹ ਖੋਲ੍ਹਿਆ ਅਤੇ ਉਹ ਨੇ ਉਹ ਲਪੇਟਵੀਂ ਪੱਤ੍ਰੀ ਮੈਨੂੰ ਖੁਆ ਦਿੱਤੀ।
3 И рече ми: Сине човечји, нахрани трбух свој и црева своја напуни овом књигом коју ти дајем. И поједох је, и беше ми у устима слатка као мед.
੩ਫਿਰ ਉਸ ਮੈਨੂੰ ਆਖਿਆ, ਹੇ ਮਨੁੱਖ ਦੇ ਪੁੱਤਰ, ਜੋ ਮੈਂ ਤੈਨੂੰ ਦਿੰਦਾ ਹਾਂ ਤੂੰ ਉਸ ਨੂੰ ਪਚਾ ਲੈ ਅਤੇ ਇਸ ਲਪੇਟਵੀਂ ਪੱਤ੍ਰੀ ਨਾਲ ਆਪਣੀਆਂ ਆਂਦਰਾਂ ਭਰ ਲੈ। ਤਦ ਮੈਂ ਇਹ ਨੂੰ ਖਾਧਾ ਅਤੇ ਇਹ ਮੇਰੇ ਮੂੰਹ ਵਿੱਚ ਸ਼ਹਿਦ ਵਾਂਗੂੰ ਮਿੱਠੀ ਲੱਗੀ ਸੀ।
4 Затим рече ми: Сине човечји, иди к дому Израиљевом, и говори и моје речи.
੪ਉਹ ਨੇ ਮੈਨੂੰ ਆਖਿਆ, ਹੇ ਮਨੁੱਖ ਦੇ ਪੁੱਤਰ, ਤੂੰ ਇਸਰਾਏਲ ਦੇ ਘਰਾਣੇ ਕੋਲ ਜਾ ਅਤੇ ਮੇਰੀਆਂ ਇਹ ਗੱਲਾਂ ਉਹਨਾਂ ਨੂੰ ਦੱਸ।
5 Јер се не шаљеш к народу непознатог језика и неразумљивог говора, него к дому Израиљевом;
੫ਕਿਉਂ ਜੋ ਤੈਨੂੰ ਅਜਿਹੇ ਲੋਕਾਂ ਵੱਲ ਨਹੀਂ ਭੇਜਿਆ ਜਾਂਦਾ, ਜਿਹਨਾਂ ਦੀ ਬੋਲੀ ਓਪਰੀ ਅਤੇ ਜਿਹਨਾਂ ਦੀ ਭਾਸ਼ਾ ਔਖੀ ਹੈ, ਸਗੋਂ ਇਸਰਾਏਲ ਦੇ ਘਰਾਣੇ ਕੋਲ ਭੇਜਿਆ ਜਾਂਦਾ ਹੈ।
6 Не к многим народима непознатог језика и неразумљивог говора којима речи не би разумео; к њима да те пошаљем, послушали би те.
੬ਨਾ ਬਹੁਤ ਸਾਰੀਆਂ ਉੱਮਤਾਂ ਕੋਲ ਜਿਹਨਾਂ ਦੀ ਬੋਲੀ ਓਪਰੀ ਅਤੇ ਭਾਸ਼ਾ ਔਖੀ ਹੈ, ਜਿਹਨਾਂ ਦੀਆਂ ਗੱਲਾਂ ਤੂੰ ਸਮਝ ਨਹੀਂ ਸਕਦਾ! ਜੇਕਰ ਮੈਂ ਤੈਨੂੰ ਉਹਨਾਂ ਦੇ ਕੋਲ ਭੇਜਦਾ, ਤਾਂ ਉਹ ਤੇਰੀ ਸੁਣਦੀਆਂ।
7 Али дом Израиљев неће те послушати, јер неће мене да послушају; јер је сав дом Израиљев тврдог образа и упорног срца.
੭ਪਰ ਇਸਰਾਏਲ ਦਾ ਘਰਾਣਾ ਤੇਰੀ ਨਾ ਸੁਣੇਗਾ ਕਿਉਂ ਜੋ ਉਹ ਮੇਰੀ ਸੁਣਨਾ ਨਹੀਂ ਚਾਹੁੰਦੇ। ਇਸਰਾਏਲ ਦਾ ਸਾਰਾ ਘਰਾਣਾ ਢੀਠ ਅਤੇ ਪੱਥਰ ਦਿਲ ਹੈ।
8 Ево дадох теби образ тврд према њиховом образу и чело тврдо према њиховом челу.
੮ਵੇਖ, ਮੈਂ ਉਹਨਾਂ ਦੇ ਚਿਹਰਿਆਂ ਦੇ ਵਿਰੁੱਧ ਤੇਰਾ ਚਿਹਰਾ ਕਠੋਰ ਅਤੇ ਤੇਰਾ ਮੱਥਾ ਉਹਨਾਂ ਦੇ ਮੱਥਿਆਂ ਦੇ ਵਿਰੁੱਧ ਢੀਠ ਕਰ ਦਿੱਤਾ ਹੈ।
9 Као камен дијамант, тврђе од стене дадох ти чело; не бој их се, нити се плаши од њих, зато што су дом одметнички.
੯ਮੈਂ ਤੇਰੇ ਮੱਥੇ ਨੂੰ ਹੀਰੇ ਵਾਂਗੂੰ ਚਕਮਕ ਪੱਥਰ ਤੋਂ ਵੀ ਵਧੀਕ ਕਠੋਰ ਕਰ ਦਿੱਤਾ ਹੈ। ਉਹਨਾਂ ਤੋਂ ਨਾ ਡਰ ਅਤੇ ਉਹਨਾਂ ਦੇ ਚਿਹਰਿਆਂ ਨੂੰ ਦੇਖ ਨਿਰਾਸ਼ ਨਾ ਹੋ, ਕਿਉਂਕਿ ਉਹ ਵਿਦਰੋਹੀ ਘਰਾਣਾ ਹੈ।
10 Потом рече ми: Сине човечји, све речи моје што ћу ти говорити примај у срце своје и слушај ушима својим.
੧੦ਫਿਰ ਉਹ ਨੇ ਮੈਨੂੰ ਆਖਿਆ, ਹੇ ਮਨੁੱਖ ਦੇ ਪੁੱਤਰ, ਮੇਰੀਆਂ ਸਾਰੀਆਂ ਗੱਲਾਂ ਨੂੰ ਜੋ ਮੈਂ ਤੈਨੂੰ ਆਖਾਂਗਾ, ਆਪਣੇ ਦਿਲ ਵਿੱਚ ਰੱਖ ਲੈ ਅਤੇ ਆਪਣਿਆਂ ਕੰਨਾਂ ਨਾਲ ਸੁਣ!
11 И к робљу, к синовима народа свог, и говори им и реци им: Тако вели Господ Господ; послушали или не послушали.
੧੧ਹੁਣ ਤੂੰ ਗੁਲਾਮਾਂ ਅਥਵਾ ਆਪਣੀ ਕੌਮ ਦੇ ਲੋਕਾਂ ਕੋਲ ਜਾ ਕੇ ਗੱਲ ਕਰ ਅਤੇ ਉਹਨਾਂ ਨੂੰ ਆਖ ਕਿ ਪ੍ਰਭੂ ਯਹੋਵਾਹ ਇਸ ਤਰ੍ਹਾਂ ਆਖਦਾ ਹੈ, ਭਾਵੇਂ ਉਹ ਸੁਣਨ, ਭਾਵੇਂ ਉਹ ਨਾ ਸੁਣਨ।
12 Тада подиже ме дух, и чух за собом глас где се силно разлеже: Благословена слава Господња с места Његовог;
੧੨ਫਿਰ ਪਰਮੇਸ਼ੁਰ ਦੇ ਆਤਮਾ ਨੇ ਮੈਨੂੰ ਚੁੱਕ ਲਿਆ ਅਤੇ ਮੈਂ ਆਪਣੇ ਪਿੱਛੇ ਇੱਕ ਵੱਡੀ ਭੂਚਾਲ ਵਰਗੀ ਅਵਾਜ਼ ਸੁਣੀ ਜੋ ਇਸ ਤਰ੍ਹਾਂ ਸੀ ਕਿ ਯਹੋਵਾਹ ਦਾ ਪਰਤਾਪ ਉਹ ਦੇ ਸਥਾਨ ਤੋਂ ਮੁਬਾਰਕ ਹੋਵੇ!
13 И лупу крила оних животиња која удараху једно у друго и праску точкова према њима, глас који се силно разлегаше.
੧੩ਉਸ ਦੇ ਨਾਲ ਹੀ ਜੀਵਾਂ ਦੇ ਖੰਭਾਂ ਦੇ ਇੱਕ ਦੂਜੇ ਨਾਲ ਛੂਹਣ ਦੀ ਅਵਾਜ਼, ਉਹਨਾਂ ਦੇ ਪਹੀਆਂ ਦੀ ਅਵਾਜ਼ ਅਤੇ ਇੱਕ ਵੱਡੇ ਭੂਚਾਲ ਦੀ ਅਵਾਜ਼, ਮੈਂ ਸੁਣੀ।
14 И дух ме подиже и однесе и иђах жалостан од срдње у духу свом; али рука Господња силна беше нада мном.
੧੪ਪਰਮੇਸ਼ੁਰ ਦਾ ਆਤਮਾ ਮੈਨੂੰ ਚੁੱਕ ਕੇ ਲੈ ਗਿਆ, ਸੋ ਮੈਂ ਆਤਮਾ ਦੀ ਕੁੜੱਤਣ ਅਤੇ ਕ੍ਰੋਧ ਵਿੱਚ ਤੁਰ ਪਿਆ ਅਤੇ ਯਹੋਵਾਹ ਦਾ ਹੱਥ ਮੇਰੇ ਉੱਤੇ ਭਾਰੀ ਸੀ।
15 И дођох к робљу у Телавив, које становаше на реци Хевару, и седох где они сеђаху, и седех онде међу њима чудећи се.
੧੫ਮੈਂ ਤੇਲ-ਆਬੀਬ ਵਿੱਚ ਗੁਲਾਮਾਂ ਦੇ ਕੋਲ ਜਿਹੜੇ ਕਬਾਰ ਨਹਿਰ ਦੇ ਕੋਲ ਵੱਸਦੇ ਸਨ, ਪਹੁੰਚਿਆ ਅਤੇ ਜਿੱਥੇ ਉਹ ਰਹਿੰਦੇ ਸਨ ਅਤੇ ਮੈਂ ਸੱਤ ਦਿਨਾਂ ਤੱਕ ਉਹਨਾਂ ਦੇ ਵਿਚਕਾਰ ਹੈਰਾਨ ਹੋ ਕੇ ਬੈਠਾ ਰਿਹਾ।
16 А после седам дана дође ми реч Господња говорећи:
੧੬ਸੱਤ ਦਿਨਾਂ ਬਾਅਦ ਇਸ ਤਰ੍ਹਾਂ ਹੋਇਆ ਕਿ ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਤੇ ਆਖਿਆ
17 Сине човечји, поставих те стражарем дому Израиљевом, да слушаш речи из мојих уста и опомињеш их од мене.
੧੭ਕਿ ਹੇ ਮਨੁੱਖ ਦੇ ਪੁੱਤਰ, ਮੈਂ ਤੈਨੂੰ ਇਸਰਾਏਲ ਦੇ ਘਰਾਣੇ ਲਈ ਰਾਖ਼ਾ ਬਣਾਇਆ ਹੈ, ਇਸ ਲਈ ਤੂੰ ਮੇਰੇ ਮੂੰਹ ਦਾ ਬਚਨ ਸੁਣ ਅਤੇ ਮੇਰੇ ਵੱਲੋਂ ਉਹਨਾਂ ਨੂੰ ਚੇਤਾਵਨੀ ਦੇ।
18 Кад кажем безбожнику: Погинућеш, а ти га не опоменеш и не говориш му да би одвратио безбожника од безбожног пута његовог, да би га сачувао у животу, онај ће безбожник погинути са свог безакоња; али ћу крв његову искати из твојих руку.
੧੮ਜਦੋਂ ਮੈਂ ਦੁਸ਼ਟ ਨੂੰ ਆਖਾਂ ਕਿ ਤੂੰ ਪੱਕਾ ਹੀ ਮਰੇਂਗਾ ਅਤੇ ਤੂੰ ਉਸ ਨੂੰ ਚੇਤਾਵਨੀ ਨਾ ਦੇਵੇਂ ਅਤੇ ਦੁਸ਼ਟ ਨੂੰ ਉਹ ਦੀ ਬੁਰਾਈ ਤੋਂ ਚੌਕਸ ਨਾ ਕਰੇਂ, ਤਾਂ ਕਿ ਉਹ ਜੀਉਂਦਾ ਰਹੇ; ਤਾਂ ਦੁਸ਼ਟ ਆਪਣੀ ਬਦੀ ਵਿੱਚ ਤਾਂ ਮਰੇਗਾ, ਪਰ ਮੈਂ ਉਹ ਦੇ ਖੂਨ ਦਾ ਬਦਲਾ ਤੇਰੇ ਹੱਥੋਂ ਲਵਾਂਗਾ।
19 А кад ти опоменеш безбожника, а он се не врати од безбожности своје и са злог пута свог, он ће погинути с безакоња свог, а ти ћеш сачувати душу своју.
੧੯ਪਰ ਜੇ ਤੂੰ ਦੁਸ਼ਟ ਨੂੰ ਚੇਤਾਵਨੀ ਦੇਵੇਂ ਅਤੇ ਉਹ ਆਪਣੀ ਬੁਰਾਈ ਅਤੇ ਬੁਰੇ ਕੰਮਾਂ ਤੋਂ ਨਾ ਮੁੜੇ, ਤਾਂ ਉਹ ਆਪਣੇ ਪਾਪ ਵਿੱਚ ਮਰੇਗਾ, ਪਰ ਤੂੰ ਆਪਣੀ ਜਾਨ ਨੂੰ ਬਚਾ ਲਵੇਂਗਾ।
20 Ако ли се праведник одврати од правде своје, и стане чинити безакоње, и ја му подметнем на шта ће се спотаћи, те погине, а ти га не опомену, он ће погинути са свог греха, и неће се поменути праведна дела његова што је чинио, али ћу крв његову искати из твоје руке.
੨੦ਜੇਕਰ ਕੋਈ ਧਰਮੀ ਆਪਣੇ ਧਰਮ ਤੋਂ ਮੁੜ ਕੇ ਬਦੀ ਕਰੇ ਅਤੇ ਮੈਂ ਉਹ ਦੇ ਅੱਗੇ ਠੋਕਰ ਲਾਉਣ ਵਾਲਾ ਪੱਥਰ ਰੱਖਾਂ ਤਾਂ ਉਹ ਮਰ ਜਾਵੇਗਾ, ਕਿਉਂਕਿ ਤੂੰ ਉਹ ਨੂੰ ਚੇਤਾਵਨੀ ਨਹੀਂ ਦਿੱਤੀ। ਉਹ ਆਪਣੇ ਪਾਪ ਵਿੱਚ ਮਰੇਗਾ ਅਤੇ ਉਹ ਦੇ ਧਰਮ ਦੇ ਕੰਮ ਜਿਹੜੇ ਉਸ ਨੇ ਕੀਤੇ ਚੇਤੇ ਨਾ ਕੀਤੇ ਜਾਣਗੇ, ਪਰ ਮੈਂ ਉਹ ਦੇ ਖੂਨ ਦਾ ਬਦਲਾ ਤੇਰੇ ਹੱਥੋਂ ਲਵਾਂਗਾ।
21 Ако ли ти опоменеш праведника да не греши правеник, и он престане грешити, он ће живети, јер прими опомену, а ти ћеш сачувати душу своју.
੨੧ਪਰ ਜੇ ਤੂੰ ਉਸ ਧਰਮੀ ਨੂੰ ਚੇਤਾਵਨੀ ਦੇਵੇਂ ਤਾਂ ਕਿ ਉਹ ਧਰਮੀ ਪਾਪ ਨਾ ਕਰੇ ਅਤੇ ਉਹ ਪਾਪਾਂ ਤੋਂ ਬਚਿਆ ਰਹੇ, ਤਾਂ ਉਹ ਪੱਕਾ ਹੀ ਜੀਵੇਗਾ, ਇਸ ਲਈ ਕਿ ਉਹ ਨੇ ਚੇਤਾਵਨੀ ਮੰਨੀ ਅਤੇ ਤੂੰ ਆਪਣੀ ਜਾਨ ਬਚਾ ਲਵੇਂਗਾ।
22 И дође онде нада ме рука Господња, и рече ми: Устани, изиђи у поље, и онде ћу говорити с тобом.
੨੨ਉੱਥੇ ਯਹੋਵਾਹ ਦਾ ਹੱਥ ਮੇਰੇ ਉੱਤੇ ਸੀ ਅਤੇ ਉਸ ਨੇ ਮੈਨੂੰ ਆਖਿਆ, ਉੱਠ, ਮੈਦਾਨ ਨੂੰ ਜਾ ਅਤੇ ਉੱਥੇ ਮੈਂ ਤੇਰੇ ਨਾਲ ਗੱਲਾਂ ਕਰਾਂਗਾ।
23 И уставши отидох у поље, а гле, слава Господња стајаше онде као слава коју видех на реци Хевару, и падох на лице своје.
੨੩ਤਦ ਮੈਂ ਉੱਠ ਕੇ ਮੈਦਾਨ ਨੂੰ ਗਿਆ। ਤਾਂ ਵੇਖੋ, ਯਹੋਵਾਹ ਦਾ ਪਰਤਾਪ ਉਸ ਪਰਤਾਪ ਵਾਂਗੂੰ ਜੋ ਮੈਂ ਕਬਾਰ ਨਹਿਰ ਦੇ ਉੱਤੇ ਵੇਖਿਆ ਸੀ, ਖੜ੍ਹਾ ਸੀ ਅਤੇ ਮੈਂ ਮੂਧੇ ਮੂੰਹ ਡਿੱਗ ਪਿਆ।
24 И уђе у ме дух, и постави ме на ноге; и проговори са мном и рече ми: Иди, затвори се у кућу своју.
੨੪ਤਦ ਪਰਮੇਸ਼ੁਰ ਦੇ ਆਤਮਾ ਨੇ ਮੇਰੇ ਵਿੱਚ ਆ ਕੇ ਮੈਨੂੰ ਪੈਰਾਂ ਉੱਤੇ ਖੜ੍ਹਾ ਕੀਤਾ ਅਤੇ ਮੇਰੇ ਨਾਲ ਗੱਲਾਂ ਕੀਤੀਆਂ ਅਤੇ ਮੈਨੂੰ ਆਖਿਆ, ਜਾ ਅਤੇ ਆਪਣੇ ਘਰ ਦਾ ਬੂਹਾ ਬੰਦ ਕਰ ਲੈ!
25 Јер, сине човечји, ево, метнуће на те узице, и свезаће те њима, и нећеш излазити међу њих.
੨੫ਪਰ ਹੇ ਮਨੁੱਖ ਦੇ ਪੁੱਤਰ, ਵੇਖ, ਉਹ ਰੱਸੀਆਂ ਨਾਲ ਤੈਨੂੰ ਬੰਨ੍ਹਣਗੇ ਤਾਂ ਕਿ ਤੂੰ ਉਹਨਾਂ ਦੇ ਵਿੱਚੋਂ ਬਾਹਰ ਨਾ ਜਾ ਸਕੇਂ।
26 И ја ћу учинити да ти се језик прилепи за грло, те ћеш онемети, и нећеш их карати, јер су дом одметнички.
੨੬ਮੈਂ ਤੇਰੀ ਜੀਭ ਤੇਰੇ ਤਾਲੂ ਨਾਲ ਜੋੜ ਦਿਆਂਗਾ ਕਿ ਤੂੰ ਗੂੰਗਾ ਹੋ ਜਾਵੇਂ ਅਤੇ ਉਹਨਾਂ ਨੂੰ ਤਾੜਨਾ ਨਾ ਦੇ ਸਕੇਂ, ਕਿਉਂ ਜੋ ਉਹ ਵਿਦਰੋਹੀ ਘਰਾਣਾ ਹੈ।
27 Али кад ти проговорим, отворићу ти уста, и казаћеш им: Овако вели Господ Господ; ко ће слушати, нека слуша, а ко неће слушати, нека не слуша: јер су дом одметнички.
੨੭ਪਰ ਜਦੋਂ ਮੈਂ ਤੇਰੇ ਨਾਲ ਗੱਲਾਂ ਕਰਾਂਗਾ, ਤਾਂ ਤੇਰਾ ਮੂੰਹ ਖੋਲ੍ਹਾਂਗਾ ਤਦ ਤੂੰ ਉਹਨਾਂ ਨੂੰ ਆਖੇਂਗਾ ਕਿ ਪ੍ਰਭੂ ਯਹੋਵਾਹ ਇਹ ਆਖਦਾ ਹੈ ਕਿ ਜੋ ਸੁਣਦਾ ਹੈ ਸੁਣੇ ਅਤੇ ਜਿਹੜਾ ਨਹੀਂ ਸੁਣਨਾ ਚਾਹੁੰਦਾ ਉਹ ਨਾ ਸੁਣੇ, ਕਿਉਂ ਜੋ ਉਹ ਵਿਦਰੋਹੀ ਘਰਾਣੇ ਦੇ ਹਨ।