< Лука 15 >
1 И приближаваху се к Њему сви цариници и грешници да Га чују.
੧ਬਹੁਤ ਸਾਰੇ ਚੂੰਗੀ ਲੈਣ ਵਾਲੇ ਅਤੇ ਪਾਪੀ, ਯਿਸੂ ਦੀ ਸੁਣਨ ਲਈ ਉਸ ਦੇ ਕੋਲ ਆਉਂਦੇ ਸਨ।
2 И викаху на Њега фарисеји и књижевници говорећи: Овај прима грешнике и једе с њима.
੨ਫ਼ਰੀਸੀ ਅਤੇ ਉਪਦੇਸ਼ਕ ਕੁੜ੍ਹਨ ਲੱਗੇ ਅਤੇ ਕਿਹਾ ਜੋ ਇਹ ਤਾਂ ਪਾਪੀਆਂ ਨੂੰ ਕਬੂਲ ਕਰਦਾ ਅਤੇ ਉਨ੍ਹਾਂ ਨਾਲ ਖਾਂਦਾ ਹੈ!
3 А Он им каза причу ову говорећи:
੩ਫਿਰ ਯਿਸੂ ਨੇ ਉਨ੍ਹਾਂ ਨੂੰ ਇਹ ਦ੍ਰਿਸ਼ਟਾਂਤ ਦੇ ਕੇ ਆਖਿਆ,
4 Који човек од вас имајући сто оваца и изгубивши једну од њих не остави деведесет и девет у пустињи и не иде за изгубљеном док је не нађе?
੪ਤੁਹਾਡੇ ਵਿੱਚੋਂ ਉਹ ਕਿਹੜਾ ਮਨੁੱਖ ਹੈ ਜਿਸ ਦੇ ਕੋਲ ਸੌ ਭੇਡਾਂ ਹੋਣ ਅਤੇ ਜੇ ਉਨ੍ਹਾਂ ਵਿੱਚੋਂ ਇੱਕ ਗੁਆਚ ਜਾਵੇ ਤਾਂ ਉਹ ਨੜਿੰਨਵਿਆਂ ਨੂੰ ਉਜਾੜ ਵਿੱਚ ਛੱਡ ਕੇ ਉਸ ਗੁਆਚੀ ਹੋਈ ਦੀ ਭੇਡ ਦੀ ਖ਼ੋਜ ਵਿੱਚ ਨਾ ਜਾਵੇ ਜਦ ਤੱਕ ਉਹ ਉਸ ਨੂੰ ਨਾ ਲੱਭੇ?
5 И нашавши дигне је на раме своје радујући се,
੫ਅਤੇ ਜਦ ਲੱਭ ਪਵੇ ਤਾਂ ਉਹ ਖੁਸ਼ੀ ਨਾਲ ਉਸ ਨੂੰ ਆਪਣਿਆਂ ਮੋਢਿਆਂ ਉੱਤੇ ਚੁੱਕ ਲੈਂਦਾ ਹੈ,
6 И дошавши кући сазове пријатеље и суседе говорећи им: Радујте се са мном: ја нађох своју овцу изгубљену.
੬ਅਤੇ ਘਰ ਜਾ ਕੇ ਆਪਣੇ ਮਿੱਤਰਾਂ ਅਤੇ ਗੁਆਂਢੀਆਂ ਨੂੰ ਬੁਲਾਉਂਦਾ ਅਤੇ ਉਨ੍ਹਾਂ ਨੂੰ ਆਖਦਾ ਹੈ ਕਿ ਮੇਰੇ ਨਾਲ ਖੁਸ਼ੀ ਮਨਾਓ ਕਿਉਂ ਜੋ ਮੈਨੂੰ ਆਪਣੀ ਗੁਆਚੀ ਹੋਈ ਭੇਡ ਲੱਭ ਗਈ ਹੈ।
7 Кажем вам да ће тако бити већа радост на небу за једног грешника који се каје, неголи за деведесет и девет праведника којима не треба покајање.
੭ਮੈਂ ਤੁਹਾਨੂੰ ਆਖਦਾ ਹਾਂ ਜੋ ਇਸੇ ਤਰ੍ਹਾਂ ਸਵਰਗ ਵਿੱਚ ਵੀ ਇੱਕ ਤੋਬਾ ਕਰਨ ਵਾਲੇ ਪਾਪੀ ਕੇ ਕਾਰਨ ਬਹੁਤ ਖੁਸ਼ੀ ਹੋਵੇਗੀ, ਜਿੰਨੀ ਕਿ ਉਨ੍ਹਾਂ ਨੜਿੰਨਵਿਆਂ ਧਰਮੀਆਂ ਦੇ ਕਾਰਨ ਨਹੀਂ ਜਿਨ੍ਹਾਂ ਨੂੰ ਤੋਬਾ ਕਰਨ ਦੀ ਲੋੜ ਨਹੀਂ ਹੈ।
8 Или која жена имајући десет динара, ако изгуби један динар, не запали свеће, и не помете куће, и не тражи добро док не нађе?
੮ਜਾਂ ਕਿਹੜੀ ਔਰਤ ਹੈ ਜਿਹ ਦੇ ਕੋਲ ਦੱਸ ਸਿੱਕੇ ਹੋਣ ਅਤੇ ਜੇ ਇੱਕ ਸਿੱਕਾ ਗੁਆਚ ਜਾਵੇ ਤਾਂ ਉਹ ਦੀਵਾ ਜਗ੍ਹਾ ਕੇ ਅਤੇ ਘਰ ਦੀ ਸਾਫ਼ ਸਫ਼ਾਈ ਕਰ ਕੇ ਉਹ ਨੂੰ ਯਤਨ ਨਾਲ ਲੱਭਦੀ ਹੈ, ਜਦ ਤੱਕ ਉਸ ਨੂੰ ਨਾ ਲੱਭੇ?
9 И нашавши сазове другарице и суседе говорећи: Радујте се са мном: ја нађох динар изгубљени.
੯ਅਤੇ ਜਦ ਲੱਭ ਲਏ ਤਾਂ ਆਪਣੀਆਂ ਸਹੇਲੀਆਂ ਅਤੇ ਗੁਆਂਢਣਾ ਨੂੰ ਬੁਲਾ ਕੇ ਆਖਦੀ ਹੈ, ਮੇਰੇ ਨਾਲ ਖੁਸ਼ੀ ਮਨਾਓ ਕਿਉਂ ਜੋ ਮੈਂ ਆਪਣਾ ਗੁਆਚਿਆ ਹੋਇਆ ਸਿੱਕਾ ਲੱਭ ਲਿਆ ਹੈ।
10 Тако, кажем вам, бива радост пред анђелима Божијима за једног грешника који се каје.
੧੦ਮੈਂ ਤੁਹਾਨੂੰ ਆਖਦਾ ਹਾਂ ਜੋ ਇੱਕ ਤੋਬਾ ਕਰਨ ਵਾਲੇ ਪਾਪੀ ਦੇ ਕਾਰਨ ਇਸੇ ਤਰ੍ਹਾਂ ਪਰਮੇਸ਼ੁਰ ਦਿਆਂ ਦੂਤਾਂ ਦੇ ਅੱਗੇ ਖੁਸ਼ੀ ਹੁੰਦੀ ਹੈ।
11 И рече: Један човек имаше два сина,
੧੧ਫਿਰ ਯਿਸੂ ਨੇ ਕਿਹਾ ਕਿ ਇੱਕ ਆਦਮੀ ਦੇ ਦੋ ਪੁੱਤਰ ਸਨ।
12 И рече млађи од њих оцу: Оче! Дај ми део имања што припада мени. И отац им подели имање.
੧੨ਅਤੇ ਉਨ੍ਹਾਂ ਵਿੱਚੋਂ ਛੋਟੇ ਨੇ ਪਿਤਾ ਨੂੰ ਆਖਿਆ, ਪਿਤਾ ਜੀ ਜਾਇਦਾਦ ਦਾ ਜੋ ਮੇਰਾ ਹਿੱਸਾ ਬਣਦਾ ਹੈ ਸੋ ਮੈਨੂੰ ਦੇ ਦਿਓ। ਤਾਂ ਉਸ ਨੇ ਉਨ੍ਹਾਂ ਨੂੰ ਜਾਇਦਾਦ ਵੰਡ ਦਿੱਤੀ।
13 И потом до неколико дана покупи млађи син све своје, и отиде у далеку земљу; и онамо просу имање своје живећи беспутно.
੧੩ਕੁਝ ਦਿਨਾਂ ਬਾਅਦ ਛੋਟਾ ਪੁੱਤਰ ਸੱਭੋ ਕੁਝ ਇਕੱਠਾ ਕਰ ਕੇ ਦੂਰ ਦੇਸ ਨੂੰ ਚੱਲਿਆ ਗਿਆ ਅਤੇ ਉੱਥੇ ਆਪਣਾ ਸਾਰਾ ਧਨ ਬੁਰੇ ਕੰਮਾਂ ਵਿੱਚ ਉਡਾ ਦਿੱਤਾ।
14 А кад потроши све, постаде велика глад у оној земљи, и он се нађе у невољи.
੧੪ਜਦ ਉਹ ਸਭ ਖ਼ਰਚ ਕਰ ਚੁੱਕਿਆ ਤਾਂ ਉਸ ਦੇਸ ਵਿੱਚ ਵੱਡਾ ਕਾਲ ਪੈ ਗਿਆ ਅਤੇ ਉਹ ਮੁਹਤਾਜ ਹੋਣ ਲੱਗਾ।
15 И отишавши приби се код једног човека у оној земљи; и он га посла у поље своје да чува свиње.
੧੫ਤਦ ਉਹ ਉਸ ਦੇਸ ਦੇ ਕਿਸੇ ਵਸਨੀਕ ਦੇ ਕੋਲ ਚਲਾ ਗਿਆ ਅਤੇ ਉਸ ਨੇ ਉਹ ਨੂੰ ਆਪਣੇ ਖੇਤਾਂ ਵਿੱਚ ਸੂਰਾਂ ਨੂੰ ਚਾਰਨ ਲਈ ਭੇਜਿਆ।
16 И жељаше напунити трбух свој рошчићима које свиње јеђаху, и нико му их не даваше.
੧੬ਅਤੇ ਉਹ ਉਨ੍ਹਾਂ ਛਿੱਲਕਿਆਂ ਨਾਲ ਜੋ ਸੂਰ ਖਾਂਦੇ ਸਨ, ਆਪਣਾ ਪੇਟ ਭਰਨਾ ਚਾਹੁੰਦਾ ਸੀ ਪਰ ਕਿਸੇ ਨੇ ਉਸ ਨੂੰ ਕੁਝ ਨਾ ਦਿੱਤਾ।
17 А кад дође к себи, рече: Колико најамника у оца мог имају хлеба и сувише, а ја умирем од глади!
੧੭ਤਦ ਉਸ ਨੇ ਆਪਣੀ ਹੋਸ਼ ਵਿੱਚ ਆ ਕੇ ਕਿਹਾ ਜੋ ਮੇਰੇ ਪਿਤਾ ਦੇ ਕਿੰਨੇ ਹੀ ਨੌਕਰਾਂ ਲਈ ਵਾਧੂ ਭੋਜਨ ਹੈ, ਪਰ ਮੈਂ ਐਥੇ ਭੁੱਖਾ ਮਰਦਾ ਹਾਂ।
18 Устаћу и идем оцу свом, па ћу му рећи: Оче! Сагреших Небу и теби,
੧੮ਮੈਂ ਆਪਣੇ ਪਿਤਾ ਕੋਲ ਜਾਂਵਾਂਗਾ ਅਤੇ ਉਸ ਨੂੰ ਆਖਾਂਗਾ, ਪਿਤਾ ਜੀ ਮੈਂ ਸਵਰਗ ਦੇ ਵਿਰੁੱਧ ਅਤੇ ਤੁਹਾਡੇ ਅੱਗੇ ਪਾਪ ਕੀਤਾ ਹੈ।
19 И већ нисам достојан назвати се син твој: прими ме као једног од својих најамника.
੧੯ਹੁਣ ਮੈਂ ਇਸ ਲਾਇਕ ਨਹੀਂ ਜੋ ਫੇਰ ਤੁਹਾਡਾ ਪੁੱਤਰ ਸਦਾਵਾਂ। ਮੈਨੂੰ ਆਪਣੇ ਨੌਕਰਾਂ ਵਿੱਚੋਂ ਇੱਕ ਜਿਹਾ ਰੱਖ ਲਓ।
20 И уставши отиде оцу свом. А кад је још подалеко био, угледа га отац његов, и сажали му се, и потрчавши загрли га и целива га.
੨੦ਸੋ ਉਹ ਉੱਠ ਕੇ ਆਪਣੇ ਪਿਤਾ ਕੋਲ ਗਿਆ ਪਰ ਉਹ ਅਜੇ ਦੂਰ ਹੀ ਸੀ ਕਿ ਉਹ ਦੇ ਪਿਤਾ ਨੇ ਉਸ ਨੂੰ ਵੇਖਿਆ ਅਤੇ ਤਰਸ ਨਾਲ ਭਰ ਗਿਆ ਅਤੇ ਦੌੜ ਕੇ ਉਸ ਨੂੰ ਗਲੇ ਲਾ ਲਿਆ ਅਤੇ ਉਸ ਨੂੰ ਚੁੰਮਿਆ।
21 А син му рече: Оче, сагреших Небу и теби, и већ нисам достојан назвати се син твој.
੨੧ਅਤੇ ਪੁੱਤਰ ਨੇ ਉਸ ਨੂੰ ਆਖਿਆ, ਪਿਤਾ ਜੀ ਮੈਂ ਸਵਰਗ ਦੇ ਵਿਰੁੱਧ ਅਤੇ ਤੁਹਾਡੇ ਅੱਗੇ ਪਾਪ ਕੀਤਾ ਹੈ। ਹੁਣ ਮੈਂ ਇਸ ਲਾਇਕ ਨਹੀਂ ਜੋ ਫੇਰ ਤੁਹਾਡਾ ਪੁੱਤਰ ਸਦਾਵਾਂ।
22 А отац рече слугама својим: Изнесите најлепшу хаљину и обуците га, и подајте му прстен на руку и обућу на ноге.
੨੨ਪਰ ਪਿਤਾ ਨੇ ਆਪਣੇ ਨੌਕਰਾਂ ਨੂੰ ਕਿਹਾ ਕਿ ਛੇਤੀ ਨਾਲ ਸਭ ਤੋਂ ਚੰਗੇ ਬਸਤਰ ਕੱਢ ਕੇ ਇਸ ਨੂੰ ਪਹਿਨਾਓ ਅਤੇ ਇਸ ਦੇ ਹੱਥ ਵਿੱਚ ਅੰਗੂਠੀ ਅਤੇ ਪੈਰੀਂ ਜੁੱਤੀ ਪਾਓ।
23 И доведите теле угојено те закољите, да једемо и да се веселимо.
੨੩ਅਤੇ ਪਲਿਆ ਹੋਇਆ ਵੱਛਾ ਲਿਆ ਕੇ ਦਾਵਤ ਤਿਆਰ ਕਰੋ ਤਾਂ ਜੋ ਅਸੀਂ ਖੁਸ਼ੀ ਮਨਾਈਏ।
24 Јер овај мој син беше мртав, и оживе; и изгубљен беше, и нађе се. И стадоше се веселити.
੨੪ਕਿਉਂ ਜੋ ਮੇਰਾ ਇਹ ਪੁੱਤਰ ਮਰ ਗਿਆ ਸੀ ਅਤੇ ਫਿਰ ਜੀ ਪਿਆ ਹੈ, ਗੁਆਚ ਗਿਆ ਸੀ ਅਤੇ ਫਿਰ ਲੱਭ ਪਿਆ ਹੈ। ਸੋ ਉਹ ਖੁਸ਼ੀ ਕਰਨ ਲੱਗੇ।
25 А син његов старији беше у пољу, и долазећи кад се приближи кући чу певање и подвикивање.
੨੫ਪਰ ਉਸ ਦਾ ਵੱਡਾ ਪੁੱਤਰ ਖੇਤ ਵਿੱਚ ਸੀ ਅਤੇ ਜਦ ਉਹ ਵਾਪਸ ਆਣ ਕੇ ਘਰ ਦੇ ਨੇੜੇ ਪੁੱਜਿਆ ਤਾਂ ਗਾਉਣ ਵਜਾਉਣ ਅਤੇ ਨੱਚਣ ਦੀ ਅਵਾਜ਼ ਸੁਣੀ।
26 И дозвавши једног од слугу запита: Шта је то?
੨੬ਤਦ ਇੱਕ ਨੌਕਰ ਨੂੰ ਆਪਣੇ ਕੋਲ ਬੁਲਾ ਕੇ ਪੁੱਛਿਆ ਜੋ ਇਹ ਕੀ ਹੋ ਰਿਹਾ ਹੈ?
27 А он му рече: Брат твој дође; и отац твој закла теле угојено, што га је здравог видео.
੨੭ਨੌਕਰ ਨੇ ਉਸ ਨੂੰ ਦੱਸਿਆ, ਤੁਹਾਡਾ ਭਰਾ ਆਇਆ ਹੈ ਅਤੇ ਤੁਹਾਡੇ ਪਿਤਾ ਨੇ ਪਲਿਆ ਹੋਇਆ ਵੱਛਾ ਕੱਟਿਆ ਹੈ, ਇਸ ਲਈ ਜੋ ਉਸ ਨੂੰ ਭਲਾ ਚੰਗਾ ਪਾਇਆ।
28 А он се расрди и не хтеде да уђе. Тада изиђе отац његов и мољаше га.
੨੮ਇਹ ਸੁਣ ਕੇ ਉਹ ਗੁੱਸੇ ਹੋਇਆ ਅਤੇ ਅੰਦਰ ਜਾਣ ਨੂੰ ਉਸ ਦਾ ਮਨ ਨਾ ਕੀਤਾ। ਸੋ ਉਸ ਦਾ ਪਿਤਾ ਬਾਹਰ ਆ ਕੇ ਉਸ ਨੂੰ ਮਨਾਉਣ ਲੱਗਾ।
29 А он одговарајући рече оцу: Ето те служим толико година, и никад не преступих твоје заповести, па мени никад ниси дао јаре да бих се провеселио са својим друштвом;
੨੯ਪਰ ਪੁੱਤਰ ਨੇ ਆਪਣੇ ਪਿਤਾ ਨੂੰ ਉੱਤਰ ਦਿੱਤਾ, ਵੇਖ ਮੈਂ ਐਨੇ ਸਾਲਾਂ ਤੋਂ ਤੁਹਾਡੀ ਸੇਵਾ ਕਰਦਾ ਆ ਰਿਹਾ ਹਾਂ ਅਤੇ ਕਦੇ ਤੁਹਾਡਾ ਹੁਕਮ ਨਹੀਂ ਮੋੜਿਆ ਪਰ ਤੁਸੀਂ ਮੈਨੂੰ ਕਦੇ ਇੱਕ ਬੱਕਰੀ ਦਾ ਬੱਚਾ ਵੀ ਨਾ ਦਿੱਤਾ ਜੋ ਮੈਂ ਆਪਣੇ ਮਿੱਤਰਾਂ ਨਾਲ ਖੁਸ਼ੀ ਕਰਾਂ।
30 А кад дође тај твој син који ти је имање просуо с курвама, заклао си му теле угојено.
੩੦ਪਰ ਜਦ ਤੁਹਾਡਾ ਇਹ ਪੁੱਤਰ ਆਇਆ ਜਿਸ ਨੇ ਤੁਹਾਡੀ ਸਾਰੀ ਪੂੰਜੀ ਵੇਸਵਾਂਵਾ ਉੱਤੇ ਉਡਾ ਦਿੱਤੀ ਤਾਂ ਤੁਸੀਂ ਉਸ ਦੇ ਲਈ ਪਲਿਆ ਹੋਇਆ ਵੱਛਾ ਕੱਟਿਆ।
31 А он му рече: Сине! Ти си свагда са мном, и све је моје твоје.
੩੧ਪਰ ਪਿਤਾ ਉਸ ਨੂੰ ਆਖਿਆ, ਬੇਟਾ ਤੂੰ ਸਦਾ ਮੇਰੇ ਨਾਲ ਹੈਂ ਅਤੇ ਮੇਰਾ ਸਭ ਕੁਝ ਤੇਰਾ ਹੀ ਹੈ।
32 Требало се развеселити и обрадовати, јер овај брат твој мртав беше, и оживе; и изгубљен беше, и нађе се.
੩੨ਪਰ ਖੁਸ਼ੀ ਕਰਨੀ ਅਤੇ ਅਨੰਦ ਹੋਣਾ ਚਾਹੀਦਾ ਸੀ ਕਿਉਂਕਿ ਤੇਰਾ ਇਹ ਭਰਾ ਜੋ ਮਰ ਗਿਆ ਸੀ ਅਤੇ ਫੇਰ ਜੀ ਪਿਆ ਹੈ ਅਤੇ ਗੁਆਚ ਗਿਆ ਸੀ ਅਤੇ ਹੁਣ ਲੱਭ ਪਿਆ ਹੈ।