< Лука 4 >
1 Исус пак пун Духа Светог врати се од Јордана, и одведе Га Дух у пустињу,
੧ਤਦ ਯਿਸੂ ਪਵਿੱਤਰ ਆਤਮਾ ਨਾਲ ਭਰਪੂਰ ਹੋ ਕੇ, ਯਰਦਨ ਨਦੀ ਤੋਂ ਮੁੜਿਆ ਅਤੇ ਆਤਮਾ ਦੀ ਅਗਵਾਈ ਨਾਲ
2 И четрдесет дана куша Га ђаво, и не једе ништа за то дана; и кад се они навршише, онда огладне,
੨ਚਾਲ੍ਹੀ ਦਿਨਾਂ ਤੱਕ ਉਜਾੜ ਵਿੱਚ ਫਿਰਦਾ ਰਿਹਾ ਅਤੇ ਸ਼ੈਤਾਨ ਉਸ ਨੂੰ ਪਰਤਾਉਂਦਾ ਸੀ ਅਤੇ ਉਨ੍ਹਾਂ ਦਿਨਾਂ ਵਿੱਚ ਉਸ ਨੇ ਵਰਤ ਰੱਖਿਆ ਅਤੇ ਜਦ ਉਹ ਦਿਨ ਪੂਰੇ ਹੋ ਗਏ ਤਾਂ ਉਸ ਨੂੰ ਭੁੱਖ ਲੱਗੀ।
3 И рече Му ђаво: Ако си Син Божји, реци овом камену да постане хлеб.
੩ਤਦ ਸ਼ੈਤਾਨ ਨੇ ਉਸ ਨੂੰ ਆਖਿਆ, ਜੇ ਤੂੰ ਪਰਮੇਸ਼ੁਰ ਦਾ ਪੁੱਤਰ ਹੈਂ ਤਾਂ ਇਸ ਪੱਥਰ ਨੂੰ ਆਖ ਕਿ ਰੋਟੀ ਬਣ ਜਾਏ।
4 И одговори му Исус говорећи: У писму стоји: Неће живети човек о самом хлебу, него о свакој речи Божијој.
੪ਯਿਸੂ ਨੇ ਉਸ ਨੂੰ ਉੱਤਰ ਦਿੱਤਾ ਕਿ ਲਿਖਿਆ ਹੈ ਕਿ ਮਨੁੱਖ ਸਿਰਫ਼ ਰੋਟੀ ਨਾਲ ਹੀ ਜੀਉਂਦਾ ਨਹੀਂ ਰਹੇਗਾ।
5 И изведавши Га ђаво на гору високу показа Му сва царства овог света у тренућу ока,
੫ਤਾਂ ਸ਼ੈਤਾਨ ਉਸ ਨੂੰ ਪਹਾੜ ਦੀ ਚੋਟੀ ਉੱਤੇ ਲੈ ਗਿਆ ਅਤੇ ਉਸ ਨੂੰ ਸੰਸਾਰ ਦੀਆਂ ਸਾਰੀਆਂ ਪਾਤਸ਼ਾਹੀਆਂ ਇੱਕ ਪੱਲ ਵਿੱਚ ਵਿਖਾ ਕੇ,
6 И рече Му ђаво: Теби ћу дати сву власт ову и славу њихову, јер је мени предана, и коме ја хоћу даћу је;
੬ਉਸ ਨੂੰ ਆਖਿਆ, ਮੈਂ ਇਹ ਸਾਰਾ ਅਧਿਕਾਰ ਅਤੇ ਉਨ੍ਹਾਂ ਦਾ ਪ੍ਰਤਾਪ ਤੈਨੂੰ ਦਿਆਂਗਾ ਕਿਉਂ ਜੋ ਇਹ ਮੇਰੇ ਵੱਸ ਵਿੱਚ ਕੀਤਾ ਹੋਇਆ ਹੈ ਅਤੇ ਜਿਸ ਨੂੰ ਚਾਹੁੰਦਾ, ਉਸ ਨੂੰ ਦਿੰਦਾ ਹਾਂ।
7 Ти, дакле, ако се поклониш преда мном биће све твоје,
੭ਇਸ ਲਈ ਜੇ ਤੂੰ ਝੁੱਕ ਕੇ ਮੈਨੂੰ ਮੱਥਾ ਟੇਕੇਂ ਤਾਂ ਇਹ ਸਭ ਕੁਝ ਤੇਰਾ ਹੋਵੇਗਾ।
8 И одговарајући Исус рече му: Иди од мене, сотоно; у писму стоји: Поклањај се Господу Богу свом, и Њему једином служи.
੮ਯਿਸੂ ਨੇ ਉਸ ਨੂੰ ਉੱਤਰ ਦਿੱਤਾ ਇਹ ਲਿਖਿਆ ਹੈ ਕਿ ਤੂੰ ਪ੍ਰਭੂ ਆਪਣੇ ਪਰਮੇਸ਼ੁਰ ਦੀ ਬੰਦਗੀ ਕਰ ਅਤੇ ਉਸ ਇਕੱਲੇ ਦੀ ਸੇਵਾ ਹੀ ਕਰ।
9 И одведе Га у Јерусалим, и постави Га наврх цркве, и рече Му: Ако си Син Божји, скочи одавде доле;
੯ਤਦ ਸ਼ੈਤਾਨ ਨੇ ਉਸ ਨੂੰ ਯਰੂਸ਼ਲਮ ਵਿੱਚ ਲੈ ਜਾ ਕੇ ਹੈਕਲ ਦੇ ਸ਼ਿਖਰ ਉੱਤੇ ਖੜ੍ਹਾ ਕੀਤਾ ਅਤੇ ਉਸ ਨੂੰ ਆਖਿਆ, “ਜੇ ਤੂੰ ਪਰਮੇਸ਼ੁਰ ਦਾ ਪੁੱਤਰ ਹੈਂ, ਤਾਂ ਆਪਣੇ ਆਪ ਨੂੰ ਐਥੋਂ ਹੇਠਾਂ ਡੇਗ ਦੇ”।
10 Јер у писму стоји да ће анђелима својим заповедити за тебе да те сачувају,
੧੦ਕਿਉਂਕਿ ਇਹ ਲਿਖਿਆ ਹੈ, ਉਹ ਆਪਣੇ ਦੂਤਾਂ ਨੂੰ ਤੇਰੇ ਲਈ ਹੁਕਮ ਦੇਵੇਗਾ, ਜੋ ਤੇਰੀ ਰੱਖਿਆ ਕਰਨ,
11 И узеће те на руке да где не запнеш за камен ногом својом.
੧੧ਅਤੇ ਉਹ ਤੈਨੂੰ ਹੱਥਾਂ ਉੱਤੇ ਚੁੱਕ ਲੈਣਗੇ, ਤਾਂ ਜੋ ਪੱਥਰ ਨਾਲ ਤੇਰੇ ਪੈਰ ਨੂੰ ਸੱਟ ਨਾ ਲੱਗੇ।
12 И одговарајући Исус рече му: Казано је: Не кушај Господа Бога свог.
੧੨ਯਿਸੂ ਨੇ ਉਸ ਨੂੰ ਉੱਤਰ ਦਿੱਤਾ ਕਿ ਇਹ ਵੀ ਆਖਿਆ ਗਿਆ ਹੈ ਜੋ ਤੂੰ ਪ੍ਰਭੂ ਆਪਣੇ ਪਰਮੇਸ਼ੁਰ ਦੀ ਪ੍ਰੀਖਿਆ ਨਾ ਲੈ।
13 И кад сврши ђаво све кушање, отиде од Њега за неко време.
੧੩ਜਦੋਂ ਸ਼ੈਤਾਨ ਉਸ ਨੂੰ ਪਰਖ ਚੁੱਕਿਆ ਤਾਂ ਕੁਝ ਸਮੇਂ ਤੱਕ ਉਸ ਕੋਲੋਂ ਦੂਰ ਰਿਹਾ।
14 И врати се Исус у сили духовној у Галилеју; и отиде глас о Њему по свему оном крају.
੧੪ਫਿਰ ਯਿਸੂ ਆਤਮਾ ਦੀ ਸਮਰੱਥਾ ਵਿੱਚ ਗਲੀਲ ਨੂੰ ਮੁੜਿਆ ਅਤੇ ਉਹ ਸਾਰੇ ਇਲਾਕੇ ਵਿੱਚ ਪ੍ਰਸਿੱਧ ਹੋ ਗਿਆ।
15 И Он учаше по зборницама њиховим, и сви Га хваљаху.
੧੫ਅਤੇ ਉਹ ਉਨ੍ਹਾਂ ਦੇ ਪ੍ਰਾਰਥਨਾ ਘਰਾਂ ਵਿੱਚ ਉਪਦੇਸ਼ ਦਿੰਦਾ ਰਿਹਾ ਅਤੇ ਸਾਰੇ ਉਸ ਦੀ ਵਡਿਆਈ ਕਰਦੇ ਸਨ।
16 И дође у Назарет где беше одрастао, и уђе по обичају свом у дан суботни у зборницу, и устаде да чита.
੧੬ਫੇਰ ਉਹ ਨਾਸਰਤ ਨੂੰ ਆਇਆ ਜਿੱਥੇ ਉਸਦਾ ਪਾਲਣ ਪੋਸ਼ਣ ਹੋਇਆ ਸੀ ਅਤੇ ਆਪਣੇ ਨੇਮ ਅਨੁਸਾਰ ਸਬਤ ਦੇ ਦਿਨ ਪ੍ਰਾਰਥਨਾ ਘਰ ਵਿੱਚ ਪੜ੍ਹਨ ਲਈ ਖੜ੍ਹਾ ਹੋਇਆ।
17 И даше Му књигу пророка Исаије, и отворивши књигу нађе место где беше написано:
੧੭ਅਤੇ ਯਸਾਯਾਹ ਨਬੀ ਦੀ ਪੁਸਤਕ ਉਸ ਨੂੰ ਦਿੱਤੀ ਗਈ ਅਤੇ ਉਸ ਨੇ ਪੁਸਤਕ ਖੋਲ੍ਹ ਕੇ ਉਸ ਪਾਠ ਤੋਂ ਪੜ੍ਹਿਆ ਜਿੱਥੇ ਇਹ ਲਿਖਿਆ ਹੋਇਆ ਸੀ -
18 Дух је Господњи на мени; зато ме помаза да јавим јеванђеље сиромасима; посла ме да исцелим скрушене у срцу; да проповедим заробљенима да ће се отпустити, и слепима да ће прогледати; да отпустим сужње;
੧੮ਪ੍ਰਭੂ ਯਹੋਵਾਹ ਦਾ ਆਤਮਾ ਮੇਰੇ ਉੱਤੇ ਹੈ, ਕਿਉਂ ਜੋ ਉਸ ਨੇ ਮੈਨੂੰ ਮਸਹ ਕੀਤਾ ਤਾਂ ਜੋ ਗਰੀਬਾਂ ਨੂੰ ਖੁਸ਼ਖਬਰੀ ਸੁਣਾਵਾਂ। ਉਸ ਨੇ ਮੈਨੂੰ ਇਸ ਲਈ ਭੇਜਿਆ ਹੈ ਕਿ ਬੰਦੀਆਂ ਨੂੰ ਛੁਟਕਾਰੇ ਦਾ ਅਤੇ ਅੰਨ੍ਹਿਆਂ ਨੂੰ ਵੇਖਣ ਦਾ ਪਰਚਾਰ ਕਰਾਂ ਅਤੇ ਦੱਬੇ-ਕੁਚਲੇ ਹੋਇਆਂ ਨੂੰ ਛੁਡਾਵਾਂ।
19 И да проповедам пријатну годину Господњу.
੧੯ਅਤੇ ਪ੍ਰਭੂ ਦੇ ਮਨਭਾਉਂਦੇ ਸਾਲ ਦਾ ਪਰਚਾਰ ਕਰਾਂ।
20 И затворивши књигу даде слузи, па седе: и сви у зборници гледаху на Њ.
੨੦ਉਸ ਨੇ ਪੁਸਤਕ ਬੰਦ ਕਰ ਕੇ ਸੇਵਕ ਨੂੰ ਦਿੱਤੀ ਅਤੇ ਬੈਠ ਗਿਆ ਅਤੇ ਪ੍ਰਾਰਥਨਾ ਘਰ ਵਿੱਚ ਹਾਜ਼ਰ ਲੋਕਾਂ ਦੀਆਂ ਅੱਖਾਂ ਉਸ ਤੇ ਲੱਗੀਆਂ ਹੋਈਆਂ ਸਨ।
21 И поче им говорити: Данас се изврши ово писмо у ушима вашим.
੨੧ਤਦ ਉਸ ਨੇ ਉਨ੍ਹਾਂ ਨੂੰ ਆਖਿਆ ਕਿ ਇਹ ਲਿਖਤ ਅੱਜ ਤੁਹਾਡੇ ਸਾਹਮਣੇ ਪੂਰੀ ਹੋਈ ਹੈ।
22 И сви Му сведочаху, и дивљаху се речима благодати које излажаху из уста Његових, и говораху: Није ли ово син Јосифов?
੨੨ਅਤੇ ਸਭ ਲੋਕਾਂ ਨੇ ਉਸ ਬਾਰੇ ਗਵਾਹੀ ਦਿੱਤੀ ਅਤੇ ਕਿਰਪਾ ਦੀਆਂ ਉਹਨਾਂ ਗੱਲਾਂ ਤੋਂ ਜੋ ਉਸ ਦੇ ਮੂੰਹੋਂ ਨਿੱਕਲਦੀਆਂ ਸਨ ਹੈਰਾਨ ਹੋ ਕੇ ਆਖਿਆ, ਕੀ ਇਹ ਯੂਸੁਫ਼ ਦਾ ਪੁੱਤਰ ਨਹੀਂ?
23 И рече им: Ви ћете мени без сумње казати ову причу: Лекару! Излечи се сам; шта смо чули да си чинио у Капернауму учини и овде на својој постојбини.
੨੩ਯਿਸੂ ਨੇ ਉਨ੍ਹਾਂ ਨੂੰ ਆਖਿਆ, ਤੁਸੀਂ ਜ਼ਰੂਰ ਇਹ ਕਹਾਉਤ ਮੈਨੂੰ ਕਹੋਗੇ ਕਿ ਹੇ ਵੈਦ, ਆਪਣੇ ਆਪ ਨੂੰ ਚੰਗਾ ਕਰ। ਜੋ ਕੁਝ ਅਸੀਂ ਕਫ਼ਰਨਾਹੂਮ ਵਿੱਚ ਹੁੰਦਾ ਸੁਣਿਆ ਹੈ ਐਥੇ ਆਪਣੇ ਦੇਸ ਵਿੱਚ ਵੀ ਕਰ।
24 Рече пак: Заиста вам кажем: никакав пророк није мио на својој постојбини.
੨੪ਉਸ ਨੇ ਕਿਹਾ, ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਕੋਈ ਨਬੀ ਆਪਣੇ ਦੇਸ ਵਿੱਚ ਆਦਰ ਨਹੀਂ ਪਾਉਂਦਾ।
25 А заиста вам кажем: Многе удовице беху у Израиљу у време Илијино кад се небо затвори три године и шест месеци и би велика глад по свој земљи;
੨੫ਪਰ ਮੈਂ ਤੁਹਾਨੂੰ ਸੱਚ ਆਖਦਾ ਹਾਂ ਜੋ ਏਲੀਯਾਹ ਦੇ ਦਿਨਾਂ ਵਿੱਚ ਜਦੋਂ ਸਾਢੇ ਤਿੰਨ ਸਾਲਾਂ ਤੱਕ ਮੀਂਹ ਨਾ ਪਿਆ ਅਤੇ ਸਾਰੇ ਦੇਸ ਵਿੱਚ ਵੱਡਾ ਅਕਾਲ ਪਿਆ, ਇਸਰਾਏਲ ਵਿੱਚ ਬਹੁਤ ਸਾਰੀਆਂ ਵਿਧਵਾਵਾਂ ਸਨ।
26 И ни к једној од њих не би послан Илија до у Сарепту сидонску к жени удовици.
੨੬ਪਰ ਏਲੀਯਾਹ ਸੈਦਾ ਦੇਸ ਦੇ ਸਾਰਪਥ ਦੀ ਇੱਕ ਵਿਧਵਾ ਤੋਂ ਬਿਨ੍ਹਾਂ ਕਿਸੇ ਹੋਰ ਕੋਲ ਨਹੀਂ ਭੇਜਿਆ ਗਿਆ।
27 И многи беху губави у Израиљу за пророка Јелисија; и ниједан се од њих не очисти до Неемана Сиријанина.
੨੭ਅਤੇ ਅਲੀਸ਼ਾ ਨਬੀ ਦੇ ਸਮੇਂ ਇਸਰਾਏਲ ਵਿੱਚ ਬਹੁਤ ਸਾਰੇ ਕੋੜ੍ਹੀ ਸਨ ਪਰ ਉਨ੍ਹਾਂ ਵਿੱਚੋਂ ਸੀਰੀਯਾ ਦਾ, ਸਿਰਫ਼ ਨਾਮਾਨ ਹੀ ਸ਼ੁੱਧ ਕੀਤਾ ਗਿਆ।
28 И сви се у зборници напунише гнева кад чуше ово.
੨੮ਸੋ ਜਿਹੜੇ ਪ੍ਰਾਰਥਨਾ ਘਰ ਵਿੱਚ ਸਨ, ਇਹ ਗੱਲਾਂ ਸੁਣਦੇ ਹੀ ਕ੍ਰੋਧ ਨਾਲ ਭਰ ਗਏ।
29 И уставши истераше Га напоље из града, и одведоше Га наврх горе где беше њихов град сазидан да би Га бацили одозго.
੨੯ਅਤੇ ਉਹਨਾਂ ਨੇ ਉੱਠ ਕੇ ਉਸ ਨੂੰ ਸ਼ਹਿਰੋਂ ਬਾਹਰ ਕੱਢਿਆ ਅਤੇ ਉਸ ਪਹਾੜ ਦੀ ਚੋਟੀ, ਜਿਸ ਉੱਤੇ ਉਨ੍ਹਾਂ ਦਾ ਸ਼ਹਿਰ ਬਣਿਆ ਹੋਇਆ ਸੀ ਲੈ ਗਏ ਤਾਂ ਜੋ ਉਸ ਨੂੰ ਸਿਰ ਪਰਨੇ ਸੁੱਟ ਦੇਣ।
30 Али Он прође између њих, и отиде.
੩੦ਪਰ ਉਹ ਉਨ੍ਹਾਂ ਦੇ ਵਿੱਚੋਂ ਦੀ ਲੰਘ ਕੇ ਆਪਣੇ ਰਸਤੇ ਚੱਲਿਆ ਗਿਆ।
31 И дође у Капернаум град галилејски, и учаше их у суботе.
੩੧ਉਹ ਗਲੀਲ ਦੇ ਇੱਕ ਨਗਰ ਕਫ਼ਰਨਾਹੂਮ ਵਿੱਚ ਆ ਕੇ ਸਬਤ ਦੇ ਦਿਨ ਉਨ੍ਹਾਂ ਨੂੰ ਸਭਾ ਘਰ ਵਿੱਚ ਉਪਦੇਸ਼ ਦੇਣ ਲੱਗਾ।
32 И чуђаху се науци Његовој; јер Његова беседа беше силна.
੩੨ਉਹ ਉਸ ਦੇ ਉਪਦੇਸ਼ ਨੂੰ ਸੁਣ ਕੇ ਹੈਰਾਨ ਹੋਏ ਕਿਉਂ ਜੋ ਉਹ ਅਧਿਕਾਰ ਨਾਲ ਬਚਨ ਬੋਲਦਾ ਸੀ।
33 И у зборници беше човек у коме беше нечисти дух ђаволски, и повика гласно
੩੩ਪ੍ਰਾਰਥਨਾ ਘਰ ਵਿੱਚ ਇੱਕ ਮਨੁੱਖ ਸੀ ਜਿਸ ਨੂੰ ਅਸ਼ੁੱਧ ਆਤਮਾ ਚਿੰਬੜਿਆ ਹੋਇਆ ਸੀ ਅਤੇ ਉਹ ਉੱਚੀ ਅਵਾਜ਼ ਨਾਲ ਬੋਲਿਆ,
34 Говорећи: Прођи се, шта је теби до нас, Исусе Назарећанине? Дошао си да нас погубиш? Знам Те ко си, Светац Божји.
੩੪ਹੇ ਯਿਸੂ ਨਾਸਰੀ! ਤੇਰਾ ਸਾਡੇ ਨਾਲ ਕੀ ਕੰਮ? ਕੀ ਤੂੰ ਸਾਨੂੰ ਨਾਸ ਕਰਨ ਆਇਆ ਹੈਂ? ਮੈਂ ਤੈਨੂੰ ਜਾਣਦਾ ਹਾਂ ਜੋ ਤੂੰ ਕੌਣ ਹੈਂ। ਤੂੰ ਪਰਮੇਸ਼ੁਰ ਦਾ ਪਵਿੱਤਰ ਪੁਰਖ ਹੈਂ।
35 И запрети му Исус говорећи: Умукни, и изиђи из њега. И оборивши га ђаво на среду, изиђе из њега, и нимало му не науди.
੩੫ਤਦ ਯਿਸੂ ਨੇ ਉਸ ਨੂੰ ਝਿੱੜਕ ਕੇ ਕਿਹਾ, ਚੁੱਪ ਕਰ ਅਤੇ ਇਸ ਵਿੱਚੋਂ ਨਿੱਕਲ ਜਾ! ਤਦ ਭੂਤ ਉਸ ਨੂੰ ਵਿਚਕਾਰ ਪਟਕ ਕੇ ਬਿਨ੍ਹਾਂ ਸੱਟ ਲਾਏ ਉਸ ਵਿੱਚੋਂ ਨਿੱਕਲ ਗਿਆ।
36 И у све уђе страх, и говораху један другом говорећи: Каква је то реч, да влашћу и силом заповеда нечистим духовима, и излазе?
੩੬ਉਹ ਹੈਰਾਨ ਹੋ ਕੇ ਇੱਕ ਦੂਜੇ ਨੂੰ ਆਖਣ ਲੱਗੇ ਜੋ ਇਹ ਕੀ ਗੱਲ ਹੈ? ਕਿਉਂਕਿ ਉਹ ਅਧਿਕਾਰ ਅਤੇ ਸਮਰੱਥਾ ਨਾਲ ਅਸ਼ੁੱਧ ਆਤਮਾਵਾਂ ਨੂੰ ਹੁਕਮ ਦਿੰਦਾ ਹੈ ਅਤੇ ਉਹ ਨਿੱਕਲ ਜਾਂਦੇ ਹਨ।
37 И отиде глас о Њему по свима околним местима.
੩੭ਅਤੇ ਉਸ ਇਲਾਕੇ ਦੇ ਸਭ ਥਾਵਾਂ ਵਿੱਚ ਉਸ ਦੀ ਚਰਚਾ ਫੈਲ ਗਈ।
38 Уставши, пак, из зборнице дође у кућу Симонову; а ташту Симонову беше ухватила велика грозница, и молише Га за њу.
੩੮ਫੇਰ ਉਹ ਪ੍ਰਾਰਥਨਾ ਘਰ ਤੋਂ ਉੱਠ ਕੇ ਸ਼ਮਊਨ ਦੇ ਘਰ ਗਿਆ। ਸ਼ਮਊਨ ਦੀ ਸੱਸ ਨੂੰ ਜ਼ੋਰ ਦਾ ਬੁਖ਼ਾਰ ਚੜ੍ਹਿਆ ਹੋਇਆ ਸੀ ਅਤੇ ਉਨ੍ਹਾਂ ਯਿਸੂ ਦੇ ਅੱਗੇ ਉਸ ਦੇ ਲਈ ਬੇਨਤੀ ਕੀਤੀ।
39 И ставши више ње запрети грозници, и пусти је. И одмах устаде и служаше им.
੩੯ਤਦ ਯਿਸੂ ਨੇ ਬੁਖ਼ਾਰ ਨੂੰ ਝਿੱੜਕਿਆ ਅਤੇ ਬੁਖ਼ਾਰ ਉਤਰ ਗਿਆ ਤਦ ਉਸ ਨੇ ਉੱਠ ਕੇ ਉਨ੍ਹਾਂ ਦੀ ਸੇਵਾ ਕੀਤੀ।
40 А кад захођаше сунце, сви који имаху болеснике од различних болести, довођаху их к Њему; а Он на сваког од њих меташе руке, и исцељиваше их.
੪੦ਫਿਰ ਸ਼ਾਮ ਦੇ ਸਮੇਂ ਲੋਕ ਬਿਮਾਰਾਂ ਨੂੰ ਉਸ ਦੇ ਕੋਲ ਲਿਆਏ। ਉਸ ਨੇ ਹਰੇਕ ਉੱਤੇ ਹੱਥ ਰੱਖ ਕੇ ਉਨ੍ਹਾਂ ਨੂੰ ਚੰਗਾ ਕੀਤਾ।
41 А и ђаволи излажаху из многих вичући и говорећи: Ти си Христос Син Божји. И запрећиваше им да не говоре да знају да је Он Христос.
੪੧ਅਤੇ ਬਹੁਤਿਆਂ ਵਿੱਚੋਂ ਭੂਤਾਂ ਚੀਕਾਂ ਮਾਰਦੇ ਅਤੇ ਇਹ ਆਖਦੇ ਨਿੱਕਲ ਗਈਆਂ ਕਿ ਤੂੰ ਪਰਮੇਸ਼ੁਰ ਦਾ ਪੁੱਤਰ ਹੈਂ! ਪਰ ਉਸ ਨੇ ਉਨ੍ਹਾਂ ਨੂੰ ਝਿੜਕ ਕੇ ਬੋਲਣ ਨਾ ਦਿੱਤਾ ਕਿਉਂ ਜੋ ਉਹ ਪਛਾਣਦੇ ਸਨ ਜੋ ਇਹ ਮਸੀਹ ਹੈ।
42 А кад наста дан, изиђе и отиде у пусто место; и народ Га тражаше, и дође к Њему, и задржаваху Га да не иде од њих.
੪੨ਅਗਲੇ ਦਿਨ ਸਵੇਰ ਦੇ ਸਮੇਂ ਉਹ ਨਿੱਕਲ ਕੇ ਇੱਕ ਉਜਾੜ ਵਿੱਚ ਗਿਆ ਅਤੇ ਭੀੜਾਂ ਉਸ ਨੂੰ ਲੱਭਦੀਆਂ-ਲੱਭਦੀਆਂ ਉਸ ਕੋਲ ਆਈਆਂ ਅਤੇ ਰੁਕਣ ਲਈ ਬੇਨਤੀ ਕੀਤੀ।
43 А Он им рече: и другим градовима треба ми проповедити јеванђеље о царству Божијем; јер сам на то послан.
੪੩ਯਿਸੂ ਨੇ ਉਨ੍ਹਾਂ ਨੂੰ ਆਖਿਆ ਕਿ ਮੇਰੇ ਲਈ ਜ਼ਰੂਰੀ ਹੈ ਜੋ ਹੋਰ ਸ਼ਹਿਰਾਂ ਵਿੱਚ ਵੀ ਪਰਮੇਸ਼ੁਰ ਦੇ ਰਾਜ ਦੀ ਖੁਸ਼ਖਬਰੀ ਦਾ ਪਰਚਾਰ ਕਰਾਂ। ਕਿਉਂਕਿ ਮੈਂ ਇਸ ਲਈ ਹੀ ਭੇਜਿਆ ਗਿਆ ਹਾਂ।
44 И проповедаше по зборницама галилејским.
੪੪ਤਦ ਉਹ ਗਲੀਲ ਦੇ ਪ੍ਰਾਰਥਨਾ ਘਰਾਂ ਵਿੱਚ ਪਰਚਾਰ ਕਰਦਾ ਰਿਹਾ।