< Марко 13 >
1 И кад излажаше из цркве рече Му један од ученика Његових: Учитељу! Гле какво је камење, и каква грађевина!
੧ਜਦੋਂ ਪ੍ਰਭੂ ਯਿਸੂ ਹੈਕਲ ਵਿੱਚੋਂ ਬਾਹਰ ਜਾ ਰਿਹਾ ਸੀ, ਤਾਂ ਉਹ ਦੇ ਚੇਲਿਆਂ ਵਿੱਚੋਂ ਇੱਕ ਨੇ ਉਹ ਨੂੰ ਆਖਿਆ, ਗੁਰੂ ਜੀ ਇਹਨਾਂ ਪੱਥਰਾਂ ਅਤੇ ਇਮਾਰਤਾਂ ਨੂੰ ਵੇਖੋ ਕਿਹੋ ਜਿਹੇ ਹਨ!
2 И одговарајући Исус рече му: Видиш ли ову велику грађевину? Ни камен на камену неће овде остати који се неће разметнути.
੨ਤਾਂ ਯਿਸੂ ਨੇ ਉਹ ਨੂੰ ਕਿਹਾ, ਕੀ ਤੂੰ ਇਹਨਾਂ ਵੱਡੀਆਂ-ਵੱਡੀਆਂ ਇਮਾਰਤਾਂ ਨੂੰ ਵੇਖਦਾ ਹੈਂ? ਐਥੇ ਪੱਥਰ ਉੱਤੇ ਪੱਥਰ ਵੀ ਛੱਡਿਆ ਨਾ ਜਾਵੇਗਾ ਜਿਹੜਾ ਗਿਰਾਇਆ ਨਾ ਜਾਏ।
3 И кад сеђаше на гори Маслинској према цркви, питаху Га самог Петар и Јаков и Јован и Андрија:
੩ਜਦੋਂ ਉਹ ਜ਼ੈਤੂਨ ਦੇ ਪਹਾੜ ਉੱਤੇ ਹੈਕਲ ਦੇ ਸਾਹਮਣੇ ਬੈਠਾ ਸੀ, ਤਦ ਪਤਰਸ, ਯਾਕੂਬ, ਯੂਹੰਨਾ ਅਤੇ ਅੰਦ੍ਰਿਯਾਸ ਨੇ ਇਕਾਂਤ ਵਿੱਚ ਉਹ ਦੇ ਅੱਗੇ ਅਰਜ਼ ਕੀਤੀ,
4 Кажи нам кад ће то бити? И какав ће знак бити кад ће се то све свршити?
੪ਜੋ ਸਾਨੂੰ ਦੱਸੋ, ਇਹ ਗੱਲਾਂ ਕਦੋਂ ਹੋਣਗੀਆਂ ਅਤੇ ਉਸ ਸਮੇਂ ਦਾ ਕੀ ਨਿਸ਼ਾਨ ਹੋਵੇਗਾ, ਜਦੋਂ ਇਹ ਸਭ ਪੂਰੀਆਂ ਹੋਣ ਲੱਗਣਗੀਆਂ?
5 А Исус одговарајући им поче говорити: Чувајте се да вас ко не превари.
੫ਯਿਸੂ ਨੇ ਉਨ੍ਹਾਂ ਨੂੰ ਆਖਿਆ, ਚੌਕਸ ਰਹੋ ਕਿ ਕੋਈ ਤੁਹਾਨੂੰ ਧੋਖੇ ਵਿੱਚ ਨਾ ਪਾਵੇ।
6 Јер ће многи доћи у моје име говорећи: Ја сам; и многе ће преварити.
੬ਮੇਰਾ ਨਾਮ ਲੈ ਕੇ ਬਥੇਰੇ ਇਹ ਕਹਿੰਦੇ ਆਉਣਗੇ ਜੋ ਮੈਂ ਮਸੀਹ ਹਾਂ ਅਤੇ ਬਹੁਤਿਆਂ ਨੂੰ ਭੁਲਾਵੇ ਵਿੱਚ ਪਾ ਦੇਣਗੇ।
7 А кад чујете ратове и гласове о ратовима, не плашите се; јер треба да то буде; али то још није последак.
੭ਜਦੋਂ ਤੁਸੀਂ ਲੜਾਈਆਂ ਅਤੇ ਲੜਾਈਆਂ ਦੀਆਂ ਖ਼ਬਰਾਂ ਨੂੰ ਸੁਣੋ ਤਾਂ ਘਬਰਾ ਨਾ ਜਾਣਾ। ਕਿਉਂਕਿ ਇਨ੍ਹਾਂ ਦਾ ਹੋਣਾ ਜ਼ਰੂਰ ਹੈ ਪਰ ਅਜੇ ਅੰਤ ਨਹੀਂ ਹੋਵੇਗਾ।
8 Устаће народ на народ и царство на царство; и земља ће се трести по свету; и биће глади и буне. То је почетак страдања.
੮ਕਿਉਂ ਜੋ ਕੌਮ-ਕੌਮ ਉੱਤੇ ਅਤੇ ਰਾਜ ਰਾਜ ਉੱਤੇ ਚੜ੍ਹਾਈ ਕਰੇਗਾ। ਥਾਂ-ਥਾਂ ਭੂਚਾਲ ਆਉਣਗੇ, ਅਤੇ ਕਾਲ ਪੈਣਗੇ। ਇਹ ਤਾਂ ਅਜੇ ਦੁੱਖਾਂ ਦੀ ਸ਼ੁਰੂਆਤ ਹੀ ਹੈ!।
9 А ви се чувајте; јер ће вас предавати у судове и по зборницама биће вас, и пред краљеве и цареве изводиће вас мене ради за сведочанство њима.
੯ਪਰ ਤੁਸੀਂ ਚੌਕਸ ਰਹੋ ਕਿਉਂ ਜੋ ਲੋਕ ਤੁਹਾਨੂੰ ਅਦਾਲਤਾਂ ਦੇ ਹਵਾਲੇ ਕਰਨਗੇ ਅਤੇ ਤੁਸੀਂ ਪ੍ਰਾਰਥਨਾ ਘਰਾਂ ਵਿੱਚ ਮਾਰ ਖਾਓਗੇ ਅਤੇ ਹਾਕਮਾਂ ਅਤੇ ਰਾਜਿਆਂ ਦੇ ਅੱਗੇ ਮੇਰੇ ਕਾਰਨ ਖੜੇ ਕੀਤੇ ਜਾਓਗੇ ਤਾਂ ਜੋ ਉਨ੍ਹਾਂ ਉੱਤੇ ਗਵਾਹੀ ਹੋਵੇ।
10 И у свим народима треба да се најпре проповеди јеванђеље.
੧੦ਅਤੇ ਜ਼ਰੂਰ ਹੈ ਜੋ ਪਹਿਲਾਂ ਸਾਰੀਆਂ ਕੌਮਾਂ ਦੇ ਵਿੱਚ ਖੁਸ਼ਖਬਰੀ ਦਾ ਪਰਚਾਰ ਕੀਤਾ ਜਾਏ।
11 А кад вас поведу да предају, не брините се унапред шта ћете говорити, нити мислите; него шта вам се да у онај час оно говорите; јер ви нећете говорити него Дух Свети.
੧੧ਪਰ ਜਦੋਂ ਤੁਹਾਨੂੰ ਲੈ ਜਾ ਕੇ ਉਨ੍ਹਾ ਦੇ ਹਵਾਲੇ ਕਰਨ, ਤਾਂ ਪਹਿਲਾਂ ਹੀ ਚਿੰਤਾ ਨਾ ਕਰਨੀ ਕਿ ਅਸੀਂ ਕੀ ਆਖਾਂਗੇ, ਪਰ ਜੋ ਕੁਝ ਉਸ ਘੜੀ ਤੁਹਾਨੂੰ ਬਖ਼ਸ਼ਿਆ ਜਾਵੇ ਸੋਈ ਆਖਣਾ ਕਿਉਂਕਿ ਬੋਲਣ ਵਾਲੇ ਤੁਸੀਂ ਨਹੀਂ ਹੋ, ਪਰ ਪਵਿੱਤਰ ਆਤਮਾ ਹੈ।
12 И предаће брат брата на смрт и отац сина, и устаће деца на родитеље и побиће их.
੧੨ਅਤੇ ਭਾਈ-ਭਾਈ ਨੂੰ ਅਤੇ ਪਿਤਾ ਪੁੱਤਰ ਨੂੰ ਮਰਵਾਉਣ ਲਈ ਫੜਵਾਏਗਾ ਅਤੇ ਬੱਚੇ ਮਾਪਿਆਂ ਦੇ ਵਿਰੁੱਧ ਖੜੇ ਹੋ ਕੇ ਉਨ੍ਹਾਂ ਨੂੰ ਮਰਵਾ ਸੁੱਟਣਗੇ।
13 И сви ће омрзнути на вас имена мог ради. Али који претрпи до краја благо њему.
੧੩ਅਤੇ ਮੇਰੇ ਨਾਮ ਦੇ ਕਾਰਣ ਸਭ ਲੋਕ ਤੁਹਾਡੇ ਨਾਲ ਵੈਰ ਰੱਖਣਗੇ, ਪਰ ਜਿਹੜਾ ਅੰਤ ਤੱਕ ਸਹੇਗਾ ਉਹੀ ਬਚਾਇਆ ਜਾਵੇਗਾ।
14 А кад видите мрзост опустошења, за коју говори пророк Данило, да стоји где не треба (који чита да разуме): тада који буду у Јудеји нека беже у горе;
੧੪ਸੋ ਜਦ ਤੁਸੀਂ ਉਸ ਉਜਾੜਨ ਵਾਲੀ ਘਿਣਾਉਣੀ ਚੀਜ਼ ਨੂੰ ਜਿਸ ਥਾਂ ਨਹੀਂ ਹੋਣਾ ਚਾਹੀਦਾ, ਉੱਥੇ ਖੜੀ ਵੇਖੋ (ਪੜ੍ਹਨ ਵਾਲਾ ਸਮਝ ਲਵੇ) ਤਦ ਜਿਹੜੇ ਯਹੂਦਿਯਾ ਵਿੱਚ ਹੋਣ ਉਹ ਪਹਾੜਾਂ ਉੱਤੇ ਭੱਜ ਜਾਣ।
15 И који буде на крову да не силази у кућу, нити да улази да узме шта из куће своје;
੧੫ਅਤੇ ਜਿਹੜਾ ਕੋਠੇ ਉੱਤੇ ਹੋਵੇ ਉਹ ਹੇਠਾਂ ਨਾ ਉੱਤਰੇ ਅਤੇ ਆਪਣੇ ਘਰੋਂ ਕੁਝ ਲੈਣ ਲਈ ਅੰਦਰ ਨਾ ਵੜੇ।
16 И који буде у пољу да се не враћа натраг да узме хаљину своју.
੧੬ਅਤੇ ਜਿਹੜਾ ਖੇਤ ਵਿੱਚ ਹੋਵੇ ਉਹ ਆਪਣੇ ਕੱਪੜੇ ਲੈਣ ਨੂੰ ਪਿੱਛੇ ਨਾ ਮੁੜੇ।
17 Али тешко труднима и дојиљама у те дане!
੧੭ਅਤੇ ਅਫ਼ਸੋਸ ਉਨ੍ਹਾਂ ਉੱਤੇ ਜਿਹੜੀਆਂ ਉਨ੍ਹਾਂ ਦਿਨਾਂ ਵਿੱਚ ਗਰਭਵਤੀਆਂ ਅਤੇ ਦੁੱਧ ਚੁੰਘਾਉਣ ਵਾਲੀਆਂ ਹੋਣ!
18 Него се молите Богу да не буде бежање ваше у зиму.
੧੮ਪਰ ਤੁਸੀਂ ਪ੍ਰਾਰਥਨਾ ਕਰੋ ਜੋ ਇਹ ਸਿਆਲ ਵਿੱਚ ਨਾ ਹੋਵੇ।
19 Јер ће у дане те бити невоља каква није била од почетка створења које је Бог створио до сад, и неће ни бити.
੧੯ਕਿਉਂਕਿ ਉਨ੍ਹਾ ਦਿਨਾਂ ਵਿੱਚ ਐਡਾ ਕਸ਼ਟ ਹੋਵੇਗਾ, ਜੋ ਸਰਿਸ਼ਟ ਦੇ ਮੁਢੋਂ ਪਰਮੇਸ਼ੁਰ ਨੇ ਸਾਜਿਆ ਹੈ ਨਾ ਹੁਣ ਤੱਕ ਹੋਇਆ ਅਤੇ ਨਾ ਕਦੇ ਹੋਵੇਗਾ।
20 И да Господ не скрати дане нико не би остао; али изабраних ради, које изабра, скратио је дане.
੨੦ਅਤੇ ਜੇ ਪ੍ਰਭੂ ਉਹਨਾਂ ਦਿਨਾਂ ਨੂੰ ਨਾ ਘਟਾਉਂਦਾ ਤਾਂ ਕੋਈ ਪ੍ਰਾਣੀ ਨਾ ਬਚਦਾ ਪਰ ਉਹਨਾਂ ਚੁਣਿਆ ਹੋਇਆਂ ਦੀ ਖਾਤਰ, ਜਿਹਨਾਂ ਨੂੰ ਉਸ ਨੇ ਚੁਣਿਆ ਹੈ ਉਸ ਨੇ ਉਹਨਾਂ ਦਿਨਾਂ ਨੂੰ ਘਟਾਇਆ
21 Тада ако вам ко рече: Ево овде је Христос, или: Ено онде, не верујте.
੨੧ਅਤੇ ਉਸ ਸਮੇਂ ਜੇ ਕੋਈ ਤੁਹਾਨੂੰ ਆਖੇ ਕਿ ਵੇਖੋ ਮਸੀਹ ਐਥੇ ਹੈ! ਜਾਂ ਵੇਖੋ ਉੱਥੇ ਹੈ! ਤਾਂ ਸੱਚ ਨਾ ਮੰਨਣਾ।
22 Јер ће изаћи лажни Христоси и лажни пророци, и показаће знаке и чудеса да би преварили, ако буде могуће, и изабране.
੨੨ਕਿਉਂਕਿ ਝੂਠੇ ਮਸੀਹ ਅਤੇ ਝੂਠੇ ਨਬੀ ਉੱਠਣਗੇ ਅਤੇ ਨਿਸ਼ਾਨ ਅਤੇ ਅਚਰਜ਼ ਕੰਮ ਵਿਖਾਉਣਗੇ ਕਿ ਜੇ ਹੋ ਸਕੇ ਤਾਂ ਉਹ ਚੁਣਿਆਂ ਹੋਇਆਂ ਨੂੰ ਵੀ ਭੁਲਾਵੇ ਵਿੱਚ ਪਾ ਦੇਣ।
23 Али ви се чувајте: ето вам све казах напред.
੨੩ਪਰ ਤੁਸੀਂ ਚੌਕਸ ਰਹੋ, ਵੇਖੋ ਮੈਂ ਤੁਹਾਨੂੰ ਪਹਿਲਾਂ ਹੀ ਸੱਭੋ ਕੁਝ ਦੱਸ ਦਿੱਤਾ।
24 Али у те дане, после те невоље, сунце ће помрчати, и месец своју светлост изгубити.
੨੪ਉਨ੍ਹਾ ਦਿਨਾਂ ਵਿੱਚ ਕਸ਼ਟ ਦੇ ਪਿੱਛੋਂ ਸੂਰਜ ਅਨ੍ਹੇਰਾ ਹੋ ਜਾਵੇਗਾ, ਅਤੇ ਚੰਦ ਆਪਣੀ ਚਾਨਣੀ ਨਾ ਦੇਵੇਗਾ।
25 И звезде ће спадати с неба и силе небеске покренути се.
੨੫ਅਤੇ ਤਾਰੇ ਅਕਾਸ਼ ਤੋਂ ਡਿੱਗ ਪੈਣਗੇ ਅਤੇ ਅਕਾਸ਼ ਦੀਆਂ ਸ਼ਕਤੀਆਂ ਹਿਲਾਈਆਂ ਜਾਣਗੀਆਂ।
26 И тада ће угледати Сина човечјег где иде на облацима са силом и славом великом.
੨੬ਤਦ ਲੋਕ ਮਨੁੱਖ ਦੇ ਪੁੱਤਰ ਨੂੰ ਵੱਡੀ ਸਮਰੱਥਾ ਅਤੇ ਮਹਿਮਾ ਨਾਲ ਬੱਦਲਾਂ ਉੱਤੇ ਆਉਂਦੇ ਵੇਖਣਗੇ।
27 И тада ће послати анђеле своје и сабраће изабране своје од четири ветра, од краја земље до краја неба.
੨੭ਉਸ ਵੇਲੇ ਉਹ ਆਪਣੇ ਦੂਤਾਂ ਨੂੰ ਭੇਜੇਗਾ, ਅਤੇ ਉਹ ਧਰਤੀ ਦੀ ਹੱਦੋਂ ਅਕਾਸ਼ ਦੀ ਹੱਦ ਤੱਕ ਚਾਰੇ ਪਾਸਿਓਂ ਆਪਣੇ ਚੁਣਿਆ ਹੋਇਆਂ ਨੂੰ ਇਕੱਠਿਆਂ ਕਰੇਗਾ।
28 А од смокве научите се причи: кад се већ њена грана помлади и стане листати, знате да је близу лето.
੨੮ਹੰਜ਼ੀਰ ਦੇ ਰੁੱਖ ਤੋਂ ਇੱਕ ਦ੍ਰਿਸ਼ਟਾਂਤ ਸਿੱਖੋ। ਜਦ ਉਹ ਦੀਆਂ ਟਹਿਣੀਆਂ ਨਰਮ ਹੁੰਦੀਆਂ ਹਨ, ਅਤੇ ਪੱਤੇ ਫੁੱਟਦੇ ਹਨ ਤਾਂ ਤੁਸੀਂ ਜਾਣ ਲੈਂਦੇ ਹੋ ਜੋ ਗਰਮੀ ਦੀ ਰੁੱਤ ਨੇੜੇ ਆ ਗਈ ਹੈ।
29 Тако и ви кад видите ово да се збива, знајте да је близу код врата.
੨੯ਇਸੇ ਤਰ੍ਹਾਂ ਜਦ ਤੁਸੀਂ ਵੀ ਵੇਖੋ ਕਿ ਇਹ ਗੱਲਾਂ ਹੁੰਦੀਆਂ ਹਨ, ਤਾਂ ਜਾਣ ਲੈਣਾ ਕਿ ਉਹ ਨੇੜੇ ਹੈ ਸਗੋਂ ਬੂਹੇ ਉੱਤੇ ਹੈ।
30 Заиста вам кажем да овај нараштај неће проћи док се ово све не збуде.
੩੦ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜਦੋਂ ਤੱਕ ਇਹ ਸਭ ਗੱਲਾਂ ਨਾ ਹੋ ਲੈਣ ਇਹ ਪੀੜ੍ਹੀ ਬੀਤ ਨਾ ਜਾਵੇਗੀ।
31 Небо и земља проћи ће, али речи моје неће проћи.
੩੧ਅਕਾਸ਼ ਅਤੇ ਧਰਤੀ ਟਲ ਜਾਣਗੇ, ਪਰ ਮੇਰੇ ਬਚਨ ਕਦੀ ਨਾ ਟਲਣਗੇ।
32 А о дану том или о часу нико не зна, ни анђели који су на небесима, ни Син, до Отац.
੩੨ਪਰ ਉਸ ਦਿਨ ਜਾਂ ਉਸ ਸਮੇਂ ਦੇ ਬਾਰੇ ਕੋਈ ਨਹੀਂ ਜਾਣਦਾ, ਨਾ ਸਵਰਗ ਦੇ ਦੂਤ, ਨਾ ਪੁੱਤਰ ਪਰ ਕੇਵਲ ਪਿਤਾ।
33 Пазите, стражите и молите се Богу; јер не знате кад ће време настати.
੩੩ਖ਼ਬਰਦਾਰ, ਜਾਗਦੇ ਅਤੇ ਪ੍ਰਾਰਥਨਾ ਕਰਦੇ ਰਹੋ ਕਿਉਂਕਿ ਤੁਸੀਂ ਨਹੀਂ ਜਾਣਦੇ ਜੋ ਉਹ ਸਮਾਂ ਕਦੋਂ ਹੋਵੇਗਾ।
34 Као што човек одлазећи остави кућу своју, и да слугама својим власт, и свакоме свој посао; и вратару заповеди да стражи.
੩੪ਇਹ ਇੱਕ ਪ੍ਰਦੇਸ ਗਏ ਹੋਏ ਮਨੁੱਖ ਵਰਗਾ ਹੈ ਜਿਸ ਨੇ ਘਰੋਂ ਜਾਂਦੇ ਸਮੇਂ ਆਪਣੇ ਨੌਕਰਾਂ ਨੂੰ ਅਧਿਕਾਰ ਅਤੇ ਹਰੇਕ ਨੂੰ ਉਹ ਦਾ ਕੰਮ ਦਿੱਤਾ ਅਤੇ ਦਰਬਾਨ ਨੂੰ ਹੁਕਮ ਦਿੱਤਾ ਕਿ ਜਾਗਦਾ ਰਹਿ।
35 Стражите дакле; јер не знате кад ће доћи господар од куће, или увече или у по ноћи, или у петле, или ујутру;
੩੫ਸੋ ਜਾਗਦੇ ਰਹੋ ਕਿਉਂ ਜੋ ਤੁਸੀਂ ਨਹੀਂ ਜਾਣਦੇ ਜੋ ਘਰ ਦਾ ਮਾਲਕ ਕਦ ਆਵੇਗਾ, ਸ਼ਾਮ ਨੂੰ ਜਾਂ ਅੱਧੀ ਰਾਤ ਨੂੰ ਜਾਂ ਕੁੱਕੜ ਦੇ ਬਾਂਗ ਦੇਣ ਦੇ ਵੇਲੇ ਜਾਂ ਤੜਕੇ ਨੂੰ।
36 Да не дође изненада и да вас не нађе, а ви спавате.
੩੬ਕਿਤੇ ਅਜਿਹਾ ਨਾ ਹੋਵੇ ਜੋ ਉਹ ਅਚਾਨਕ ਆਣ ਕੇ ਤੁਹਾਨੂੰ ਸੁੱਤੇ ਪਏ ਵੇਖੇ।
37 А шта вам кажем, свима кажем: стражите.
੩੭ਅਤੇ ਜੋ ਮੈਂ ਤੁਹਾਨੂੰ ਆਖਦਾ ਹਾਂ, ਉਹ ਹੀ ਸਾਰਿਆਂ ਨੂੰ ਆਖਦਾ ਹਾਂ ਕਿ ਜਾਗਦੇ ਰਹੋ!