< Матеј 21 >
1 И кад се приближише к Јерусалиму и дођоше у Витфагу к Маслинској гори, онда Исус посла два ученика
੧ਜਦ ਉਹ ਯਰੂਸ਼ਲਮ ਦੇ ਨੇੜੇ ਆਏ ਅਤੇ ਜ਼ੈਤੂਨ ਦੇ ਪਹਾੜ ਉੱਤੇ ਬੈਤਫ਼ਗਾ ਕੋਲ ਪਹੁੰਚੇ ਤਾਂ ਯਿਸੂ ਨੇ ਆਪਣੇ ਦੋ ਚੇਲਿਆਂ ਨੂੰ ਭੇਜਿਆ ਅਤੇ ਉਨ੍ਹਾਂ ਨੂੰ ਕਿਹਾ,
2 Говорећи им: Идите у село што је према вама, и одмах ћете наћи магарицу привезану и магаре с њом: одрешите је и доведите ми.
੨ਉਸ ਪਿੰਡ ਨੂੰ ਜਿਹੜਾ ਤੁਹਾਡੇ ਸਾਹਮਣੇ ਹੈ ਜਾਓ ਅਤੇ ਪਿੰਡ ਵਿੱਚ ਵੜਦੇ ਹੀ ਤੁਸੀਂ ਇੱਕ ਗਧੀ ਬੰਨ੍ਹੀ ਹੋਈ ਅਤੇ ਉਹ ਦੇ ਨਾਲ ਬੱਚੇ ਨੂੰ ਪਾਓਗੇ, ਉਸ ਨੂੰ ਖੋਲ੍ਹ ਕੇ ਮੇਰੇ ਕੋਲ ਲਿਆਓ।
3 И ако вам ко рече шта, кажите да они требају Господу: и одмах ће их послати.
੩ਅਤੇ ਜੇ ਕੋਈ ਤੁਹਾਨੂੰ ਕੁਝ ਕਹੇ ਤਾਂ ਆਖਣਾ ਕਿ ਪ੍ਰਭੂ ਨੂੰ ਇਨ੍ਹਾਂ ਦੀ ਜ਼ਰੂਰਤ ਹੈ, ਫੇਰ ਉਹ ਉਸੇ ਵੇਲੇ ਉਨ੍ਹਾਂ ਨੂੰ ਭੇਜ ਦੇਵੇਗਾ।
4 А ово је све било да се збуде шта је казао пророк говорећи:
੪ਸੋ ਇਹ ਇਸ ਲਈ ਹੋਇਆ ਕਿ ਨਬੀ ਦਾ ਇਹ ਬਚਨ ਪੂਰਾ ਹੋਵੇ,
5 Кажите кћери Сионовој: Ево цар твој иде теби кротак, и јаше на магарцу, и магарету сину магаричином.
੫ਸੀਯੋਨ ਦੀ ਧੀ ਨੂੰ ਆਖੋ, ਵੇਖ ਤੇਰਾ ਰਾਜਾ ਅਧੀਨਗੀ ਨਾਲ, ਗਧੀ ਉੱਤੇ ਸਗੋਂ ਗਧੀ ਦੇ ਬੱਚੇ ਉੱਤੇ, ਸਵਾਰ ਹੋ ਕੇ ਤੇਰੇ ਕੋਲ ਆਉਂਦਾ ਹੈ।
6 И ученици отидоше, и учинивши како им заповеди Исус.
੬ਤਦ ਚੇਲਿਆਂ ਨੇ ਜਾ ਕੇ ਜਿਵੇਂ ਯਿਸੂ ਨੇ ਹੁਕਮ ਦਿੱਤਾ ਸੀ ਉਸੇ ਤਰ੍ਹਾਂ ਹੀ ਕੀਤਾ।
7 Доведоше магарицу и магаре, и метнуше на њих хаљине своје, и посадише Га на њих.
੭ਅਤੇ ਗਧੀ ਨੂੰ ਬੱਚੇ ਸਣੇ ਲਿਆਏ ਅਤੇ ਆਪਣੇ ਕੱਪੜੇ ਉਨ੍ਹਾਂ ਦੇ ਉੱਤੇ ਪਾ ਦਿੱਤੇ ਅਤੇ ਉਹ ਉਨ੍ਹਾਂ ਤੇ ਚੜ੍ਹ ਬੈਠਾ।
8 А људи многи простреше хаљине своје по путу; а други резаху грање од дрвета и простираху по путу.
੮ਅਤੇ ਭੀੜ ਦੇ ਬਹੁਤਿਆਂ ਲੋਕਾਂ ਨੇ ਆਪਣੇ ਕੱਪੜੇ ਰਾਹ ਵਿੱਚ ਵਿਛਾਏ ਪਰ ਹੋਰਨਾਂ ਨੇ ਦਰਖ਼ਤਾਂ ਦੀਆਂ ਡਾਲੀਆਂ ਵੱਢ ਕੇ ਰਾਹ ਵਿੱਚ ਵਿਛਾ ਦਿੱਤੀਆਂ।
9 А народ који иђаше пред Њим и за Њим, викаше говорећи: Осана Сину Давидовом! Благословен који иде у име Господње! Осана на висини!
੯ਅਤੇ ਭੀੜ ਜਿਹੜੀ ਉਹ ਦੇ ਅੱਗੇ ਪਿੱਛੇ ਜਾ ਰਹੀ ਸੀ, ਉੱਚੀ ਅਵਾਜ਼ ਨਾਲ ਆਖਣ ਲੱਗੀ, ਹੋਸੰਨਾ ਦਾਊਦ ਦੇ ਪੁੱਤਰ ਨੂੰ! ਮੁਬਾਰਕ ਉਹ ਜਿਹੜਾ ਪ੍ਰਭੂ ਦੇ ਨਾਮ ਉੱਤੇ ਆਉਂਦਾ ਹੈ! ਪਰਮ ਧਾਮ ਵਿੱਚ ਹੋਸੰਨਾ!
10 И кад Он уђе у Јерусалим, узбуни се сав град говорећи: Ко је то?
੧੦ਅਤੇ ਜਦ ਉਹ ਯਰੂਸ਼ਲਮ ਵਿੱਚ ਵੜਿਆ ਤਾਂ ਸਾਰਾ ਸ਼ਹਿਰ ਇਹ ਆਖ ਕੇ ਹਿੱਲ ਗਿਆ ਕਿ ਇਹ ਕੌਣ ਹੈ?
11 А народ говораше: Ово је Исус пророк из Назарета галилејског.
੧੧ਤਾਂ ਲੋਕਾਂ ਨੇ ਆਖਿਆ, ਇਹ ਯਿਸੂ ਗਲੀਲ ਦੇ ਨਾਸਰਤ ਦਾ ਨਬੀ ਹੈ।
12 И уђе Исус у цркву Божју, и изгна све који продаваху и куповаху по цркви, и испремета трпезе оних што мењаху новце, и клупе оних што продаваху голубове.
੧੨ਫੇਰ ਯਿਸੂ ਪਰਮੇਸ਼ੁਰ ਦੀ ਹੈਕਲ ਵਿੱਚ ਗਿਆ ਅਤੇ ਉਨ੍ਹਾਂ ਸਭਨਾਂ ਨੂੰ ਬਾਹਰ ਕੱਢ ਦਿੱਤਾ ਜਿਹੜੇ ਹੈਕਲ ਵਿੱਚ ਵੇਚਦੇ ਤੇ ਖਰੀਦਦੇ ਸਨ ਅਤੇ ਸਰਾਫ਼ਾਂ ਦੇ ਤਖ਼ਤਪੋਸ਼ ਅਤੇ ਕਬੂਤਰ ਵੇਚਣ ਵਾਲਿਆਂ ਦੀਆਂ ਚੌਂਕੀਆਂ ਉਲਟਾ ਸੁੱਟੀਆਂ।
13 И рече им: У Писму стоји: Дом мој дом молитве нека се зове; а ви начинисте од њега пећину хајдучку.
੧੩ਅਤੇ ਉਨ੍ਹਾਂ ਨੂੰ ਕਿਹਾ ਕਿ ਲਿਖਿਆ ਹੈ ਜੋ ਮੇਰਾ ਘਰ ਪ੍ਰਾਰਥਨਾ ਦਾ ਘਰ ਕਹਾਵੇਗਾ ਪਰ ਤੁਸੀਂ ਉਹ ਨੂੰ ਡਾਕੂਆਂ ਦਾ ਅੱਡਾ ਬਣਾਉਂਦੇ ਹੋ।
14 И приступише к Њему хроми и слепи у цркви, и исцели их.
੧੪ਅਤੇ ਹੈਕਲ ਵਿੱਚ ਅੰਨ੍ਹੇ ਅਤੇ ਲੰਗੜੇ ਉਹ ਦੇ ਕੋਲ ਆਏ ਅਤੇ ਉਸ ਨੇ ਉਨ੍ਹਾਂ ਨੂੰ ਚੰਗਾ ਕੀਤਾ।
15 А кад видеше главари свештенички и књижевници чудеса што учини, и децу где вичу у цркви и говоре: Осана сину Давидовом, расрдише се.
੧੫ਜਦ ਮੁੱਖ ਜਾਜਕਾਂ ਅਤੇ ਉਪਦੇਸ਼ਕਾਂ ਨੇ ਉਨ੍ਹਾਂ ਅਚਰਜ਼ ਕੰਮਾਂ ਨੂੰ ਵੇਖਿਆ ਜਿਹੜੇ ਉਸ ਨੇ ਕੀਤੇ ਸਨ ਅਤੇ ਬੱਚਿਆਂ ਨੂੰ ਹੈਕਲ ਵਿੱਚ ਉੱਚੀ ਅਵਾਜ਼ ਨਾਲ ਬੋਲਦੇ ਅਤੇ ਦਾਊਦ ਦੇ ਪੁੱਤਰ ਨੂੰ “ਹੋਸੰਨਾ” ਆਖਦੇ ਵੇਖਿਆ, ਤਾਂ ਉਹ ਖਿਝ ਗਏ।
16 И рекоше Му: Чујеш ли шта ови говоре? А Исус рече им: Да! Зар нисте никад читали: Из уста мале деце и која сисају начинио си себи хвалу?
੧੬ਅਤੇ ਉਹ ਨੂੰ ਕਿਹਾ, ਕੀ ਤੂੰ ਸੁਣਦਾ ਹੈਂ ਜੋ ਇਹ ਕੀ ਆਖਦੇ ਹਨ? ਯਿਸੂ ਨੇ ਉਨ੍ਹਾਂ ਨੂੰ ਕਿਹਾ, ਹਾਂ, ਕੀ ਤੁਸੀਂ ਕਦੀ ਇਹ ਨਹੀਂ ਪੜ੍ਹਿਆ ਜੋ ਬੱਚਿਆਂ ਅਤੇ ਦੁੱਧ ਚੁੰਘਣ ਵਾਲਿਆਂ ਦੇ ਮੂੰਹੋਂ ਤੂੰ ਉਸਤਤ ਪੂਰੀ ਕਰਵਾਈ?
17 И оставивши их изађе напоље из града у Витанију, и заноћи онде.
੧੭ਤਾਂ ਉਹ ਉਨ੍ਹਾਂ ਨੂੰ ਛੱਡ ਕੇ ਸ਼ਹਿਰੋਂ ਬਾਹਰ ਨਿੱਕਲਿਆ ਅਤੇ ਬੈਤਅਨੀਆ ਵਿੱਚ ਆ ਕੇ ਉੱਥੇ ਰਾਤ ਕੱਟੀ।
18 А ујутру, враћајући се у град, огладне.
੧੮ਜਦ ਤੜਕੇ ਉਹ ਸ਼ਹਿਰ ਨੂੰ ਮੁੜਿਆ ਜਾਂਦਾ ਸੀ, ਤਾਂ ਉਸ ਨੂੰ ਭੁੱਖ ਲੱਗੀ।
19 И угледавши смокву једну крај пута дође к њој, и не нађе ништа на њој до лишће само, и рече јој: Да никад на теби не буде рода до века. И одмах усахну смоква. (aiōn )
੧੯ਅਤੇ ਰਸਤੇ ਕੋਲ ਹੰਜ਼ੀਰ ਦਾ ਇੱਕ ਰੁੱਖ ਵੇਖ ਕੇ ਉਸ ਦੇ ਨੇੜੇ ਗਿਆ ਪਰ ਪੱਤਿਆਂ ਬਿਨ੍ਹਾਂ ਉਸ ਉੱਤੇ ਹੋਰ ਕੁਝ ਨਾ ਲੱਭਿਆ ਅਤੇ ਉਸ ਨੇ ਉਸ ਨੂੰ ਆਖਿਆ ਕਿ ਅੱਜ ਤੋਂ ਬਾਅਦ ਤੈਨੂੰ ਕਦੀ ਫਲ ਨਾ ਲੱਗੇ ਅਤੇ ਹੰਜ਼ੀਰ ਦਾ ਦਰਖ਼ੱਤ ਸੁੱਕ ਗਿਆ। (aiōn )
20 И видевши то ученици дивише се говорећи: Како одмах усахну смоква!
੨੦ਅਤੇ ਚੇਲੇ ਇਹ ਵੇਖ ਕੇ ਹੈਰਾਨ ਹੋਏ ਅਤੇ ਬੋਲੇ ਕਿ ਹੰਜ਼ੀਰ ਦਾ ਰੁੱਖ਼ ਐਨੀ ਜਲਦੀ ਕਿਵੇਂ ਸੁੱਕ ਗਿਆ?
21 А Исус одговарајући рече им: Заиста вам кажем: ако имате веру и не посумњате, не само смоквено учинићете, него и гори овој ако кажете: Дигни се и баци се у море, биће.
੨੧ਯਿਸੂ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜੇ ਤੁਹਾਨੂੰ ਵਿਸ਼ਵਾਸ ਹੋਵੇ ਅਤੇ ਤੁਸੀਂ ਭਰਮ ਨਾ ਕਰੋ ਤਾਂ ਤੁਸੀਂ ਕੇਵਲ ਇਹੋ ਨਹੀਂ ਕਰੋਗੇ ਜੋ ਹੰਜ਼ੀਰ ਦੇ ਦਰਖ਼ਤ ਨਾਲ ਹੋਇਆ ਸਗੋਂ ਜੇ ਤੁਸੀਂ ਇਸ ਪਹਾੜ ਨੂੰ ਆਖੋ ਜੋ ਉੱਠ ਅਤੇ ਸਮੁੰਦਰ ਵਿੱਚ ਜਾ ਕੇ ਡਿੱਗ ਜਾ, ਤਾਂ ਅਜਿਹਾ ਹੋ ਜਾਵੇਗਾ।
22 И све што узиштете у молитви верујући, добићете.
੨੨ਅਤੇ ਸਭ ਕੁਝ ਜੋ ਤੁਸੀਂ ਵਿਸ਼ਵਾਸ ਨਾਲ ਪ੍ਰਾਰਥਨਾ ਕਰ ਕੇ ਮੰਗੋ ਸੋ ਪਾਓਗੇ।
23 И кад дође у цркву и стаде учити, приступише к Њему главари свештенички и старешине народне говорећи: Каквом власти то чиниш? И ко ти даде власт ту?
੨੩ਜਦ ਉਹ ਹੈਕਲ ਵਿੱਚ ਆ ਕੇ ਉਪਦੇਸ਼ ਦਿੰਦਾ ਸੀ ਤਦ ਮੁੱਖ ਜਾਜਕ ਅਤੇ ਲੋਕਾਂ ਦੇ ਬਜ਼ੁਰਗ ਉਹ ਦੇ ਕੋਲ ਆਏ ਅਤੇ ਬੋਲੇ, ਤੂੰ ਕਿਹੜੇ ਅਧਿਕਾਰ ਨਾਲ ਇਹ ਕੰਮ ਕਰਦਾ ਹੈਂ ਅਤੇ ਇਹ ਅਧਿਕਾਰ ਕਿਸ ਨੇ ਤੈਨੂੰ ਦਿੱਤਾ?
24 А Исус одговарајући рече им: Ја ћу вас упитати једну реч, коју ако ми кажете, и ја ћу вама казати каквом власти ово чиним.
੨੪ਪਰ ਯਿਸੂ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਮੈਂ ਵੀ ਤੁਹਾਡੇ ਤੋਂ ਇੱਕ ਗੱਲ ਪੁੱਛਦਾ ਹਾਂ ਸੋ ਜੇ ਤੁਸੀਂ ਮੈਨੂੰ ਦੱਸੋ ਤਾਂ ਮੈਂ ਵੀ ਤੁਹਾਨੂੰ ਦੱਸਾਂਗਾ ਕਿ ਮੈਂ ਕਿਹੜੇ ਅਧਿਕਾਰ ਨਾਲ ਇਹ ਕੰਮ ਕਰਦਾ ਹਾਂ।
25 Крштење Јованово откуда би? Или с неба, или од људи? А они помишљаваху у себи говорећи: Ако кажемо: С неба, рећи ће нам: Зашто му дакле не веровасте?
੨੫ਯੂਹੰਨਾ ਦਾ ਬਪਤਿਸਮਾ ਕਿੱਥੋਂ ਸੀ, ਸਵਰਗ ਵੱਲੋਂ ਜਾਂ ਮਨੁੱਖਾਂ ਵੱਲੋਂ? ਅਤੇ ਉਹ ਆਪਸ ਵਿੱਚ ਵਿਚਾਰ ਕਰ ਕੇ ਕਹਿਣ ਲੱਗੇ, ਜੇ ਆਖੀਏ, “ਸਵਰਗ ਵੱਲੋਂ” ਤਾਂ ਉਹ ਸਾਨੂੰ ਕਹੇਗਾ, ਫੇਰ ਤੁਸੀਂ ਉਸ ਉੱਤੇ ਵਿਸ਼ਵਾਸ ਕਿਉਂ ਨਹੀਂ ਕੀਤਾ?
26 Ако ли кажемо: Од људи, бојимо се народа; јер сви Јована држаху за пророка.
੨੬ਅਤੇ ਜੇ ਆਖੀਏ, “ਮਨੁੱਖਾਂ ਵੱਲੋਂ” ਤਾਂ ਲੋਕਾਂ ਤੋਂ ਡਰਦੇ ਹਾਂ ਕਿਉਂ ਜੋ ਸਾਰੇ ਯੂਹੰਨਾ ਨੂੰ ਨਬੀ ਮੰਨਦੇ ਹਨ।
27 И одговарајући Исусу рекоше: Не знамо. Рече и Он њима: Ни ја вама нећу казати каквом власти ово чиним.
੨੭ਤਦ ਉਨ੍ਹਾਂ ਨੇ ਯਿਸੂ ਨੂੰ ਉੱਤਰ ਦਿੱਤਾ, ਅਸੀਂ ਨਹੀਂ ਜਾਣਦੇ। ਉਸ ਨੇ ਵੀ ਉਨ੍ਹਾਂ ਨੂੰ ਆਖਿਆ, ਮੈਂ ਵੀ ਤੁਹਾਨੂੰ ਨਹੀਂ ਦੱਸਦਾ ਜੋ ਕਿਹੜੇ ਅਧਿਕਾਰ ਨਾਲ ਮੈਂ ਇਹ ਕੰਮ ਕਰਦਾ ਹਾਂ।
28 Шта вам се чини? Човек неки имаше два сина; и дошавши к првом рече: Сине! Иди данас ради у винограду мом.
੨੮ਪਰ ਤੁਸੀਂ ਕੀ ਸਮਝਦੇ ਹੋ? ਇੱਕ ਮਨੁੱਖ ਦੇ ਦੋ ਪੁੱਤਰ ਸਨ ਅਤੇ ਉਹ ਪਹਿਲੇ ਦੇ ਕੋਲ ਆ ਕੇ ਬੋਲਿਆ, ਪੁੱਤਰ ਜਾ। ਅੱਜ ਅੰਗੂਰੀ ਬਾਗ਼ ਵਿੱਚ ਕੰਮ ਕਰ।
29 А он одговарајући рече: Нећу; а после се раскаја и отиде.
੨੯ਅਤੇ ਉਸ ਨੇ ਉੱਤਰ ਦਿੱਤਾ, ਮੇਰਾ ਜੀ ਨਹੀਂ ਕਰਦਾ ਪਰ ਬਾਅਦ ਵਿੱਚ ਪਛਤਾਇਆ ਅਤੇ ਚਲਾ ਗਿਆ।
30 И приступивши к другом рече тако. А он одговарајући рече: Хоћу, господару; и не отиде.
੩੦ਫੇਰ ਦੂਜੇ ਦੇ ਕੋਲ ਆ ਕੇ ਇਹੋ ਹੀ ਕਿਹਾ ਅਤੇ ਉਸ ਨੇ ਉੱਤਰ ਦਿੱਤਾ, ਠੀਕ ਹੈ ਜੀ, ਪਰ ਨਾ ਗਿਆ।
31 Који је од ове двојице испунио вољу очеву? Рекоше Му: Први. Рече им Исус: Заиста вам кажем да ће цариници и курве пре вас ући у царство Божје.
੩੧ਸੋ ਇਨ੍ਹਾਂ ਦੋਹਾਂ ਵਿੱਚੋਂ ਕਿਸ ਨੇ ਪਿਤਾ ਦੀ ਮਰਜ਼ੀ ਪੂਰੀ ਕੀਤੀ? ਉਨ੍ਹਾਂ ਆਖਿਆ ਪਹਿਲੇ ਨੇ। ਯਿਸੂ ਨੇ ਉਨ੍ਹਾਂ ਨੂੰ ਕਿਹਾ, ਮੈਂ ਤੁਹਾਨੂੰ ਸੱਚ ਆਖਦਾ ਹਾਂ ਜੋ ਚੂੰਗੀ ਲੈਣ ਵਾਲੇ ਅਤੇ ਵੇਸਵਾ ਤੁਹਾਡੇ ਨਾਲੋਂ ਪਹਿਲਾਂ ਪਰਮੇਸ਼ੁਰ ਦੇ ਰਾਜ ਵਿੱਚ ਵੜਨਗੇ।
32 Јер дође к вама Јован путем праведним, и не веровасте му; а цариници и курве вероваше му; и ви пошто видесте то, не раскајасте се да му верујете.
੩੨ਕਿਉਂ ਜੋ ਯੂਹੰਨਾ ਧਾਰਮਿਕਤਾ ਦੇ ਰਾਹੀਂ ਤੁਹਾਡੇ ਕੋਲ ਆਇਆ ਅਤੇ ਤੁਸੀਂ ਉਸ ਉੱਤੇ ਵਿਸ਼ਵਾਸ ਨਾ ਕੀਤਾ ਪਰ ਮਸੂਲੀਆਂ ਅਤੇ ਕੰਜਰੀਆਂ ਨੇ ਉਸ ਉੱਤੇ ਵਿਸ਼ਵਾਸ ਕੀਤਾ ਅਤੇ ਤੁਸੀਂ ਇਹ ਵੇਖ ਕੇ ਬਾਅਦ ਵਿੱਚ ਵੀ ਨਾ ਪਛਤਾਏ ਕਿ ਉਸ ਉੱਤੇ ਵਿਸ਼ਵਾਸ ਕਰਦੇ।
33 Другу причу чујте: Беше човек домаћин који посади виноград, и огради га плотом, и ископа у њему пивницу, и начини кулу, и даде га виноградарима и отиде.
੩੩ਇੱਕ ਹੋਰ ਦ੍ਰਿਸ਼ਟਾਂਤ ਸੁਣੋ ਜੋ ਇੱਕ ਘਰ ਦਾ ਮਾਲਕ ਸੀ ਜਿਸ ਨੇ ਅੰਗੂਰੀ ਬਾਗ਼ ਲਾਇਆ ਅਤੇ ਉਹ ਦੇ ਚੁਫ਼ੇਰੇ ਵਾੜ ਕੀਤੀ ਅਤੇ ਉਸ ਵਿੱਚ ਰਸ ਲਈ ਇੱਕ ਚੁਬੱਚਾ ਕੱਢਿਆ ਅਤੇ ਬੁਰਜ ਉਸਾਰਿਆ ਅਤੇ ਉਹ ਨੂੰ ਮਾਲੀਆਂ ਦੇ ਹੱਥ ਸੌਂਪ ਕੇ ਪਰਦੇਸ ਚੱਲਿਆ ਗਿਆ।
34 А кад се приближи време родовима, посла слуге своје к виноградарима да приме родове његове.
੩੪ਜਦੋਂ ਫਲਾਂ ਦੀ ਰੁੱਤ ਨੇੜੇ ਆਈ ਤਾਂ ਉਹ ਨੇ ਆਪਣੇ ਨੌਕਰ ਮਾਲੀਆਂ ਦੇ ਕੋਲ ਆਪਣੇ ਫਲ ਲੈਣ ਲਈ ਭੇਜੇ।
35 И виноградари похватавши слуге његове једног избише, а једног убише, а једног засуше камењем.
੩੫ਅਤੇ ਮਾਲੀਆਂ ਨੇ ਉਹ ਦੇ ਨੌਕਰਾਂ ਨੂੰ ਫੜ੍ਹ ਕੇ ਕਿਸੇ ਨੂੰ ਕੁੱਟਿਆ, ਕਿਸੇ ਨੂੰ ਮਾਰ ਸੁੱਟਿਆ ਅਤੇ ਕਿਸੇ ਨੂੰ ਪਥਰਾਉ ਕੀਤਾ।
36 Опет посла друге слуге, више него пре, и учинише им тако исто.
੩੬ਫੇਰ ਉਸ ਨੇ ਪਹਿਲਾਂ ਨਾਲੋਂ ਵੱਧ ਨੌਕਰਾਂ ਨੂੰ ਭੇਜਿਆ ਅਤੇ ਉਨ੍ਹਾਂ ਨੇ ਇਨ੍ਹਾਂ ਨਾਲ ਵੀ ਉਸੇ ਤਰ੍ਹਾਂ ਕੀਤਾ।
37 А по том посла к њима сина свог говорећи: Постидеће се сина мог.
੩੭ਅੰਤ ਉਸ ਨੇ ਆਪਣੇ ਪੁੱਤਰ ਨੂੰ ਉਨ੍ਹਾਂ ਦੇ ਕੋਲ ਇਹ ਕਹਿ ਕੇ ਭੇਜਿਆ ਕਿ ਉਹ ਮੇਰੇ ਪੁੱਤਰ ਦਾ ਆਦਰ ਕਰਨਗੇ।
38 А виноградари видевши сина рекоше међу собом: Ово је наследник; ходите да га убијемо, и да нама остане достојање његово.
੩੮ਪਰ ਮਾਲੀਆਂ ਨੇ ਜਦ ਉਹ ਦੇ ਪੁੱਤਰ ਨੂੰ ਵੇਖਿਆ ਤਾਂ ਆਪਸ ਵਿੱਚ ਕਿਹਾ, ਵਾਰਿਸ ਇਹੋ ਹੈ, ਆਓ ਇਹ ਨੂੰ ਮਾਰ ਸੁੱਟੀਏ ਅਤੇ ਉਹ ਦਾ ਵਿਰਸਾ ਸਾਂਭ ਲਈਏ।
39 И ухватише га, па изведоше га напоље из винограда, и убише.
੩੯ਅਤੇ ਉਨ੍ਹਾਂ ਉਸ ਨੂੰ ਫੜਿਆ ਅਤੇ ਬਾਗ਼ੋਂ ਬਾਹਰ ਕੱਢ ਕੇ ਮਾਰ ਸੁੱਟਿਆ।
40 Кад дође дакле господар од винограда шта ће учинити виноградарима оним?
੪੦ਸੋ ਜਦ ਬਾਗ਼ ਦਾ ਮਾਲਕ ਆਵੇਗਾ ਤਦ ਉਨ੍ਹਾਂ ਮਾਲੀਆਂ ਨਾਲ ਕੀ ਕਰੇਗਾ?
41 Рекоше Му: Злочинце ће злом смрти поморити; а виноград даће другим виноградарима, који ће му давати родове у своје време.
੪੧ਉਨ੍ਹਾਂ ਨੇ ਉਸ ਨੂੰ ਆਖਿਆ ਕਿ ਉਨ੍ਹਾਂ ਬੁਰਿਆਂ ਦਾ ਬੁਰੀ ਤਰ੍ਹਾਂ ਨਾਸ ਕਰੇਗਾ ਅਤੇ ਅੰਗੂਰੀ ਬਾਗ਼ ਹੋਰਨਾਂ ਮਾਲੀਆਂ ਨੂੰ ਸੌਂਪੇਗਾ ਜੋ ਰੁੱਤ ਸਿਰ ਉਸ ਨੂੰ ਫਲ ਪਹੁੰਚਾਉਣਗੇ।
42 А рече им Исус: Зар нисте никада читали у Писму: Камен који одбацише зидари, он је постао глава од угла; то би од Господа и дивно је у вашим очима.
੪੨ਯਿਸੂ ਨੇ ਉਨ੍ਹਾਂ ਨੂੰ ਆਖਿਆ, ਕੀ ਤੁਸੀਂ ਪਵਿੱਤਰ ਗ੍ਰੰਥਾਂ ਵਿੱਚ ਕਦੇ ਨਹੀਂ ਪੜ੍ਹਿਆ ਜਿਸ ਪੱਥਰ ਨੂੰ ਰਾਜ ਮਿਸਤਰੀਆਂ ਨੇ ਰੱਦਿਆ, ਸੋਈ ਖੂੰਜੇ ਦਾ ਸਿਰਾ ਹੋ ਗਿਆ। ਇਹ ਪ੍ਰਭੂ ਦੀ ਵੱਲੋਂ ਹੋਇਆ, ਅਤੇ ਸਾਡੀ ਨਜ਼ਰ ਵਿੱਚ ਅਚਰਜ਼ ਹੈ।
43 Зато вам кажем да ће се од вас узети царство Божје, и даће се народу који његове родове доноси.
੪੩ਇਸ ਕਰਕੇ ਮੈਂ ਤੁਹਾਨੂੰ ਆਖਦਾ ਹਾਂ ਜੋ ਪਰਮੇਸ਼ੁਰ ਦਾ ਰਾਜ ਤੁਹਾਡੇ ਕੋਲੋਂ ਖੋਹਿਆ ਅਤੇ ਪਰਾਈ ਕੌਮ ਨੂੰ ਦਿੱਤਾ ਜਾਵੇਗਾ, ਜਿਹੜੀ ਉਹ ਦੇ ਫਲ ਦੇਵੇ।
44 И ко падне на овај камен разбиће се; а на кога он падне сатрће га.
੪੪ਅਤੇ ਜੋ ਕੋਈ ਇਸ ਪੱਥਰ ਉੱਤੇ ਡਿੱਗੇਗਾ ਸੋ ਚੂਰ-ਚੂਰ ਹੋ ਜਾਵੇਗਾ ਪਰ ਜਿਹ ਦੇ ਉੱਤੇ ਉਹ ਡਿੱਗੇ ਉਹ ਨੂੰ ਪੀਹ ਸੁੱਟੇਗਾ।
45 И чувши главари свештенички и фарисеји приче Његове разумеше да за њих говори.
੪੫ਜਦ ਮੁੱਖ ਜਾਜਕਾਂ ਅਤੇ ਫ਼ਰੀਸੀਆਂ ਨੇ ਉਹ ਦੇ ਦ੍ਰਿਸ਼ਟਾਂਤ ਸੁਣੇ ਤਾਂ ਸਮਝਿਆ ਜੋ ਉਹ ਸਾਡੇ ਹੀ ਬਾਰੇ ਵਿੱਚ ਆਖਦਾ ਹੈ।
46 И гледаху да Га ухвате, али се побојаше народа, јер Га држаху за пророка.
੪੬ਅਤੇ ਜਦ ਉਹ ਉਸ ਨੂੰ ਫੜ੍ਹਨਾ ਚਾਹੁੰਦੇ ਸਨ ਤਾਂ ਲੋਕਾਂ ਤੋਂ ਡਰੇ, ਕਿਉਂਕਿ ਲੋਕ ਉਸ ਨੂੰ ਨਬੀ ਮੰਨਦੇ ਸਨ।