< Матеј 27 >
1 А кад би ујутру, учинише веће сви главари свештенички и старешине народне за Исуса да Га погубе.
੧ਜਦ ਸਵੇਰ ਹੋਈ ਤਾਂ ਸਾਰੇ ਮੁੱਖ ਜਾਜਕਾਂ ਅਤੇ ਲੋਕਾਂ ਦੇ ਬਜ਼ੁਰਗਾਂ ਨੇ ਯਿਸੂ ਦੇ ਵਿਰੁੱਧ ਯੋਜਨਾਂ ਬਣਾਈ ਜੋ ਉਹ ਨੂੰ ਜਾਨੋਂ ਮਾਰ ਸੁੱਟਣ।
2 И свезавши Га одведоше, и предаше Га Понтију Пилату, судији.
੨ਅਤੇ ਉਹ ਨੂੰ ਬੰਨ੍ਹ ਕੇ ਲੈ ਗਏ ਅਤੇ ਪਿਲਾਤੁਸ ਹਾਕਮ ਦੇ ਹਵਾਲੇ ਕੀਤਾ।
3 Тада видевши Јуда издајник Његов да Га осудише раскаја се, и врати тридесет сребрника главарима свештеничким и старешинама
੩ਤਦ ਯਹੂਦਾ ਜਿਸ ਨੇ ਉਸ ਨੂੰ ਫੜ੍ਹਵਾਇਆ ਸੀ, ਜਦੋਂ ਉਹ ਨੇ ਇਹ ਵੇਖਿਆ ਕਿ ਉਸ ਉੱਤੇ ਸਜ਼ਾ ਦਾ ਹੁਕਮ ਹੋ ਗਿਆ ਹੈ, ਤਾਂ ਉਹ ਪਛਤਾਇਆ ਅਤੇ ਉਹ ਤੀਹ ਚਾਂਦੀ ਦੇ ਸਿੱਕੇ ਮੁੱਖ ਜਾਜਕਾਂ ਅਤੇ ਬਜ਼ੁਰਗਾਂ ਕੋਲ ਮੋੜ ਲਿਆਇਆ
4 Говорећи: Ја сагреших што издадох крв праву. А они рекоше: Шта ми маримо за то? Ти ћеш видети.
੪ਅਤੇ ਬੋਲਿਆ, ਮੈਂ ਪਾਪ ਕੀਤਾ, ਜੋ ਨਿਰਦੋਸ਼ ਜਾਨ ਨੂੰ ਫੜ੍ਹਵਾ ਦਿੱਤਾ। ਪਰ ਉਹ ਬੋਲੇ, ਸਾਨੂੰ ਕੀ? ਤੂੰ ਹੀ ਜਾਣ।
5 И бацивши сребрнике у цркви изиђе, и отиде те се обеси.
੫ਅਤੇ ਉਹ ਉਨ੍ਹਾਂ ਰੁਪਿਆਂ ਨੂੰ ਹੈਕਲ ਵਿੱਚ ਸੁੱਟ ਕੇ ਚੱਲਿਆ ਗਿਆ ਅਤੇ ਜਾ ਕੇ ਫਾਹਾ ਲੈ ਲਿਆ।
6 А главари свештенички узевши сребрнике рекоше: Не ваља их метнути у црквену хазну, јер је узето за крв.
੬ਅਤੇ ਮੁੱਖ ਜਾਜਕਾਂ ਨੇ ਰੁਪਏ ਲੈ ਕੇ ਆਖਿਆ ਜੋ ਇਨ੍ਹਾਂ ਨੂੰ ਖ਼ਜ਼ਾਨੇ ਵਿੱਚ ਪਾਉਣਾਂ ਯੋਗ ਨਹੀਂ ਕਿਉਂਕਿ ਇਹ ਲਹੂ ਦਾ ਮੁੱਲ ਹੈ।
7 Него се договорише те купише за њих лончареву њиву за гробље гостима.
੭ਤਾਂ ਉਨ੍ਹਾਂ ਨੇ ਯੋਜਨਾਂ ਬਣਾ ਕੇ ਉਨ੍ਹਾਂ ਨਾਲ ਇੱਕ ਘੁਮਿਆਰ ਦਾ ਖੇਤ ਪਰਦੇਸੀਆਂ ਦੇ ਦੱਬਣ ਲਈ ਮੁੱਲ ਲਿਆ।
8 Од тога се и прозва она њива крвна њива и до данас.
੮ਇਸ ਕਾਰਨ ਉਹ ਖੇਤ ਅੱਜ ਤੱਕ ਲਹੂ ਦਾ ਖੇਤ ਅਖਵਾਉਂਦਾ ਹੈ।
9 Тада се изврши шта је казао пророк Јеремија говорећи: И узеше тридесет сребрника, цену цењенога кога су ценили синови Израиљеви;
੯ਤਦ ਜਿਹੜਾ ਬਚਨ ਯਿਰਮਿਯਾਹ ਨਬੀ ਦੀ ਰਾਹੀਂ ਕਿਹਾ ਗਿਆ ਸੀ ਪੂਰਾ ਹੋਇਆ, ਕਿ ਉਨ੍ਹਾਂ ਨੇ ਤੀਹ ਸ਼ਕੇਲ ਲਏ ਅਰਥਾਤ ਉਸ ਦਾ ਮੁੱਲ ਜਿਸ ਦਾ ਇਸਰਾਏਲ ਦੇ ਵੰਸ਼ ਵਿੱਚੋਂ ਕਈਆਂ ਨੇ ਮੁੱਲ ਠਹਿਰਾਇਆ।
10 И дадоше их за њиву лончареву, као што ми каза Господ.
੧੦ਅਤੇ ਉਨ੍ਹਾਂ ਨੂੰ ਘੁਮਿਆਰ ਦੇ ਖੇਤ ਦੇ ਬਦਲੇ ਦਿੱਤਾ ਜਿਵੇਂ ਪ੍ਰਭੂ ਨੇ ਮੈਨੂੰ ਆਗਿਆ ਕੀਤੀ।
11 А Исус стаде пред судијом, и запита Га судија говорећи: Ти ли си цар јудејски? А Исус рече му: Ти кажеш.
੧੧ਯਿਸੂ ਹਾਕਮ ਦੇ ਸਾਹਮਣੇ ਖੜ੍ਹਾ ਸੀ ਅਤੇ ਹਾਕਮ ਨੇ ਉਸ ਤੋਂ ਇਹ ਪੁੱਛਿਆ, ਕੀ, ਯਹੂਦੀਆਂ ਦਾ ਪਾਤਸ਼ਾਹ ਤੂੰ ਹੈਂ? ਯਿਸੂ ਨੇ ਉਹ ਨੂੰ ਆਖਿਆ, ਤੂੰ ਸੱਚ ਆਖਿਆ ਹੈ।
12 И кад Га тужаху главари свештенички и старешине, ништа не одговори.
੧੨ਜਦ ਮੁੱਖ ਜਾਜਕ ਅਤੇ ਬਜ਼ੁਰਗ ਉਸ ਉੱਤੇ ਦੋਸ਼ ਲਾਉਂਦੇ ਸਨ, ਉਹ ਕੁਝ ਜ਼ਵਾਬ ਨਹੀਂ ਸੀ ਦਿੰਦਾ।
13 Тада рече ми Пилат: Чујеш ли шта на тебе сведоче?
੧੩ਤਦ ਪਿਲਾਤੁਸ ਨੇ ਉਹ ਨੂੰ ਕਿਹਾ, ਤੂੰ ਸੁਣਦਾ ਨਹੀਂ, ਜੋ ਇਹ ਤੇਰੇ ਵਿਰੁੱਧ ਕਿੰਨੀਆਂ ਗਵਾਹੀਆਂ ਦਿੰਦੇ ਹਨ?
14 И не одговори му ни једну реч тако да се судија дивљаше врло.
੧੪ਪਰ ਉਸ ਨੇ ਉਹ ਨੂੰ ਇੱਕ ਗੱਲ ਦਾ ਵੀ ਜ਼ਵਾਬ ਨਾ ਦਿੱਤਾ, ਇੱਥੋਂ ਤੱਕ ਕਿ ਹਾਕਮ ਬਹੁਤ ਹੈਰਾਨ ਹੋਇਆ।
15 А о сваком празнику пасхе беше обичај у судије да пусти народу по једног сужња кога они хоће.
੧੫ਅਤੇ ਹਾਕਮ ਦਾ ਇਹ ਰਿਵਾਜ਼ ਸੀ ਜੋ ਉਸ ਤਿਉਹਾਰ ਤੇ ਲੋਕਾਂ ਦੇ ਲਈ ਇੱਕ ਕੈਦੀ ਨੂੰ ਛੱਡਦਾ ਹੁੰਦਾ ਸੀ, ਜਿਸ ਨੂੰ ਉਹ ਚਾਹੁੰਦੇ ਸਨ।
16 А тада имаху знатног сужња по имену Варава.
੧੬ਅਤੇ ਉਸ ਵੇਲੇ ਉਨ੍ਹਾਂ ਦਾ ਬਰੱਬਾ ਕਰਕੇ ਇੱਕ ਨਾਮੀ ਕੈਦੀ ਸੀ।
17 И кад се сабраше, рече им Пилат: Кога хоћете да вам пустим? Вараву или Исуса прозваног Христа?
੧੭ਸੋ ਜਦ ਉਹ ਇਕੱਠੇ ਹੋਏ ਤਾਂ ਪਿਲਾਤੁਸ ਨੇ ਉਨ੍ਹਾਂ ਨੂੰ ਆਖਿਆ, ਤੁਸੀਂ ਕਿਸਨੂੰ ਚਾਹੁੰਦੇ ਹੋ ਜੋ ਮੈਂ ਤੁਹਾਡੇ ਲਈ ਛੱਡ ਦਿਆਂ, ਬਰੱਬਾ ਨੂੰ ਜਾਂ ਯਿਸੂ ਨੂੰ ਜਿਹੜਾ ਮਸੀਹ ਅਖਵਾਉਂਦਾ ਹੈ?
18 Јер знаше да су Га из зависти предали.
੧੮ਕਿਉਂਕਿ ਉਹ ਜਾਣਦਾ ਸੀ ਕਿ ਉਨ੍ਹਾਂ ਉਸ ਨੂੰ ਈਰਖਾ ਦੇ ਕਾਰਨ ਹਵਾਲੇ ਕੀਤਾ ਸੀ।
19 А кад сеђаше у суду, поручи му жена његова говорећи: Немој се ти ништа мешати у суд тог праведника, јер сам данас у сну много пострадала њега ради.
੧੯ਜਦ ਉਹ ਅਦਾਲਤ ਦੀ ਗੱਦੀ ਉੱਤੇ ਬੈਠਾ ਹੋਇਆ ਸੀ, ਉਹ ਦੀ ਪਤਨੀ ਨੇ ਉਹ ਨੂੰ ਸੁਨੇਹਾ ਭੇਜਿਆ ਜੋ ਤੂੰ ਉਸ ਧਰਮੀ ਨਾਲ ਕੁਝ ਵਾਸਤਾ ਨਾ ਰੱਖ ਕਿਉਂ ਜੋ ਮੈਂ ਅੱਜ ਸੁਫ਼ਨੇ ਵਿੱਚ ਉਸ ਦੇ ਕਾਰਨ ਵੱਡਾ ਦੁੱਖ ਦੇਖਿਆ।
20 А главари свештенички и старешине наговорише народ да ишту Вараву, а Исуса да погубе.
੨੦ਪਰ ਮੁੱਖ ਜਾਜਕਾਂ ਅਤੇ ਬਜ਼ੁਰਗਾਂ ਨੇ ਲੋਕਾਂ ਨੂੰ ਭੜਕਾਇਆ ਜੋ ਬਰੱਬਾ ਨੂੰ ਮੰਗੋ ਅਤੇ ਯਿਸੂ ਦਾ ਨਾਸ ਕਰੋ।
21 А судија одговарајући рече им: Кога хоћете од ове двојице да вам пустим? А они рекоше: Вараву.
੨੧ਫੇਰ ਹਾਕਮ ਨੇ ਅੱਗੋਂ ਉਨ੍ਹਾਂ ਨੂੰ ਆਖਿਆ, ਤੁਸੀਂ ਦੋਹਾਂ ਵਿੱਚੋਂ ਕਿਸਨੂੰ ਚਾਹੁੰਦੇ ਹੋ ਜੋ ਮੈਂ ਤੁਹਾਡੇ ਲਈ ਛੱਡ ਦਿਆਂ? ਉਹ ਬੋਲੇ, ਬਰੱਬਾ ਨੂੰ!
22 Рече им Пилат: А шта ћу чинити с Исусом прозваним Христом? Рекоше му сви: Да се разапне.
੨੨ਪਿਲਾਤੁਸ ਨੇ ਉਨ੍ਹਾਂ ਨੂੰ ਕਿਹਾ, ਫੇਰ ਯਿਸੂ ਨੂੰ ਜਿਹੜਾ ਮਸੀਹ ਅਖਵਾਉਂਦਾ ਹੈ, ਮੈਂ ਕੀ ਕਰਾਂ? ਉਹ ਸਭ ਬੋਲੇ, ਸਲੀਬ ਤੇ ਚੜ੍ਹਾ ਦਿਓ!
23 Судија пак рече: А какво је зло учинио? А они гласно повикаше говорећи: Да се разапне.
੨੩ਪਰ ਉਸ ਨੇ ਆਖਿਆ, ਉਹ ਨੇ ਕੀ ਬੁਰਿਆਈ ਕੀਤੀ ਹੈ? ਪਰ ਉਨ੍ਹਾਂ ਨੇ ਹੋਰ ਵੀ ਰੌਲ਼ਾ ਪਾ ਕੇ ਆਖਿਆ, ਇਸ ਨੂੰ ਸਲੀਬ ਤੇ ਚੜ੍ਹਾ ਦਿਓ!
24 А кад виде Пилат да ништа не помаже него још већа буна бива, узе воду те уми руке пред народом говорећи: Ја нисам крив у крви овог праведника: ви ћете видети.
੨੪ਜਦ ਪਿਲਾਤੁਸ ਨੇ ਵੇਖਿਆ ਜੋ ਕੁਝ ਨਹੀਂ ਬਣਦਾ, ਸਗੋਂ ਹੋਰ ਵੀ ਰੌਲ਼ਾ ਪੈਂਦਾ ਜਾਂਦਾ ਹੈ, ਤਦ ਉਹ ਨੇ ਪਾਣੀ ਲੈ ਕੇ ਲੋਕਾਂ ਦੇ ਸਾਹਮਣੇ ਹੱਥ ਧੋਤੇ ਅਤੇ ਕਿਹਾ, ਮੈਂ ਇਸ ਦੇ ਲਹੂ ਤੋਂ ਨਿਰਦੋਸ਼ ਹਾਂ! ਤੁਸੀਂ ਜਾਣੋ।
25 И одговарајући сав народ рече: Крв његова на нас и на децу нашу.
੨੫ਅਤੇ ਸਾਰੇ ਲੋਕਾਂ ਨੇ ਉੱਤਰ ਦਿੱਤਾ, ਉਹ ਦਾ ਲਹੂ ਸਾਡੇ ਉੱਤੇ ਅਤੇ ਸਾਡੀ ਔਲਾਦ ਉੱਤੇ ਹੋਵੇ!
26 Тада пусти им Вараву, а Исуса шибавши предаде да се разапне.
੨੬ਤਦ ਉਸ ਨੇ ਬਰੱਬਾ ਨੂੰ ਉਨ੍ਹਾਂ ਦੇ ਲਈ ਛੱਡ ਦਿੱਤਾ, ਪਰ ਯਿਸੂ ਨੂੰ ਕੋਰੜੇ ਮਾਰ ਕੇ ਸਲੀਬ ਉੱਤੇ ਚੜ੍ਹਾਉਣ ਲਈ ਹਵਾਲੇ ਕੀਤਾ।
27 Тада војници судијини узеше Исуса у судницу и скупише на Њ сву чету војника.
੨੭ਤਦ ਹਾਕਮ ਦੇ ਸਿਪਾਹੀਆਂ ਨੇ ਯਿਸੂ ਨੂੰ ਦੀਵਾਨਖ਼ਾਨੇ ਵਿੱਚ ਲੈ ਜਾ ਕੇ, ਸਾਰੇ ਲੋਕ ਉਹ ਦੇ ਕੋਲ ਇਕੱਠੇ ਕੀਤੇ।
28 И свукавши Га обукоше Му скерлетну кабаницу.
੨੮ਅਤੇ ਉਹ ਦੇ ਕੱਪੜੇ ਲਾਹ ਕੇ ਕਿਰਮਚੀ ਚੋਗਾ ਉਹ ਨੂੰ ਪੁਆਇਆ।
29 И оплетавши венац од трња метнуше Му на главу, и дадоше Му трску у десницу; и клекнувши на колена пред Њим ругаху Му се говорећи: Здраво, царе јудејски!
੨੯ਅਤੇ ਉਨ੍ਹਾਂ ਨੇ ਕੰਡਿਆਂ ਦਾ ਤਾਜ ਗੁੰਦਕੇ ਉਹ ਦੇ ਸਿਰ ਉੱਤੇ ਰੱਖਿਆ ਅਤੇ ਇੱਕ ਕਾਨਾ ਉਹ ਦੇ ਸੱਜੇ ਹੱਥ ਵਿੱਚ ਦਿੱਤਾ ਅਤੇ ਉਹ ਦੇ ਸਾਹਮਣੇ ਗੋਡੇ ਨਿਵਾਏ ਅਤੇ ਉਹ ਨੂੰ ਮਖ਼ੌਲ ਕਰ ਕੇ ਆਖਿਆ, ਹੇ ਯਹੂਦੀਆਂ ਦੇ ਰਾਜਾ, ਨਮਸਕਾਰ!
30 И пљунувши на Њ узеше трску и бише Га по глави.
੩੦ਅਤੇ ਉਨ੍ਹਾਂ ਨੇ ਉਸ ਉੱਤੇ ਥੁੱਕਿਆ ਅਤੇ ਉਹ ਕਾਨਾ ਲੈ ਕੇ ਉਹ ਦੇ ਸਿਰ ਉੱਤੇ ਮਾਰਿਆ।
31 И кад Му се наругаше, свукоше с Њега кабаницу, и обукоше Га у хаљине Његове, и поведоше Га да Га разапну.
੩੧ਜਦ ਉਹ ਮਖ਼ੌਲ ਕਰ ਹਟੇ ਤਦ ਉਨ੍ਹਾਂ ਨੇ ਉਹ ਚੋਗਾ ਉਹ ਦੇ ਉੱਤੋਂ ਲਾਹ ਲਿਆ ਅਤੇ ਉਸੇ ਦੇ ਕੱਪੜੇ ਉਹ ਨੂੰ ਪੁਆਏ ਅਤੇ ਸਲੀਬ ਉੱਤੇ ਚੜ੍ਹਾਉਣ ਲਈ ਉਹ ਨੂੰ ਲੈ ਗਏ।
32 И излазећи нађоше човека из Кирине по имену Симона и натераше га да Му понесе крст.
੩੨ਜਦ ਉਹ ਬਾਹਰ ਜਾਂਦੇ ਸਨ ਉਨ੍ਹਾਂ ਨੇ ਸ਼ਮਊਨ ਨਾਮ ਦੇ ਇੱਕ ਕੁਰੇਨੀ ਮਨੁੱਖ ਨੂੰ ਵੇਖਿਆ। ਉਹਨਾਂ ਨੇ ਉਸ ਨੂੰ ਯਿਸੂ ਦੀ ਸਲੀਬ ਚੁੱਕ ਕੇ ਲੈ ਜਾਣ ਲਈ ਮਜ਼ਬੂਰ ਕੀਤਾ।
33 И дошавши на место које се зове Голгота, то јест костурница,
੩੩ਅਤੇ ਜਦ ਉਸ ਥਾਂ ਵਿੱਚ ਆਏ ਜਿਹ ਦਾ ਨਾਮ ਗਲਗਥਾ ਅਰਥਾਤ ਖੋਪੜੀ ਦਾ ਥਾਂ ਸੀ।
34 Дадоше Му да пије сирће помешано са жучи, и окусивши не хте да пије.
੩੪ਤਾਂ ਉਨ੍ਹਾਂ ਨੇ ਪਿੱਤ ਨਾਲ ਮਿਲਾਈ ਹੋਈ ਦਾਖ਼ਰਸ ਉਹ ਨੂੰ ਪੀਣ ਲਈ ਦਿੱਤੀ ਪਰ ਉਸ ਨੇ ਚੱਖ ਕੇ ਉਹ ਨੂੰ ਪੀਣਾ ਨਾ ਚਾਹਿਆ।
35 А кад Га разапеше, разделише хаљине Његове бацивши коцке;
੩੫ਤਦ ਉਨ੍ਹਾਂ ਨੇ ਉਹ ਨੂੰ ਸਲੀਬ ਉੱਤੇ ਚੜ੍ਹਾਇਆ ਅਤੇ ਗੁਣੇ ਪਾ ਕੇ ਉਹ ਦੇ ਕੱਪੜੇ ਵੰਡ ਲਏ।
36 И сеђаху онде те Га чуваху.
੩੬ਅਤੇ ਬੈਠ ਕੇ ਉਹ ਦੀ ਰਾਖੀ ਕਰਨ ਲੱਗੇ।
37 И метнуше Му више главе кривицу Његову написану: Ово је Исус цар јудејски.
੩੭ਉਨ੍ਹਾਂ ਨੇ ਉਹ ਦੇ ਸਿਰ ਦੇ ਉਤਾਹਾਂ ਕਰ ਕੇ ਉਹ ਦੀ ਦੋਸ਼ ਪੱਤ੍ਰੀ ਲਾਈ, “ਇਹ ਯਿਸੂ ਯਹੂਦੀਆਂ ਦਾ ਰਾਜਾ ਹੈ”।
38 Тада распеше с Њиме два хајдука, једног с десне а једног с леве стране.
੩੮ਉਸ ਵੇਲੇ ਉਹ ਦੇ ਨਾਲ ਦੋ ਡਾਕੂ ਸਲੀਬ ਉੱਤੇ ਚੜ੍ਹਾਏ ਗਏ, ਇੱਕ ਸੱਜੇ ਅਤੇ ਦੂਜਾ ਖੱਬੇ ਪਾਸੇ।
39 А који пролажаху хуљаху на Њ машући главама својим.
੩੯ਅਤੇ ਆਉਣ ਜਾਣ ਵਾਲੇ ਉਸ ਦਾ ਅਪਮਾਨ ਕਰ ਕੇ ਅਤੇ ਸਿਰ ਹਿਲਾ ਕੇ ਕਹਿਣ ਲੱਗੇ,
40 И говорећи: Ти који цркву разваљујеш и за три дана начињаш помози сам себи; ако си син Божји, сиђи с крста.
੪੦ਤੂੰ ਜਿਹੜਾ ਹੈਕਲ ਨੂੰ ਢਾਹ ਕੇ ਤਿੰਨਾਂ ਦਿਨਾਂ ਵਿੱਚ ਬਣਾਉਂਦਾ ਸੀ ਆਪਣੇ ਆਪ ਨੂੰ ਬਚਾ ਲੈ! ਜੇ ਤੂੰ ਪਰਮੇਸ਼ੁਰ ਦਾ ਪੁੱਤਰ ਹੈਂ ਤਾਂ ਸਲੀਬ ਉੱਤੋਂ ਉੱਤਰ ਆ!
41 А тако и главари свештенички с књижевницима и старешинама подсмевајући се говораху:
੪੧ਅਤੇ ਇਸੇ ਤਰ੍ਹਾਂ ਮੁੱਖ ਜਾਜਕਾਂ ਨੇ ਵੀ ਉਪਦੇਸ਼ਕਾਂ ਅਤੇ ਬਜ਼ੁਰਗਾਂ ਦੇ ਨਾਲ ਮਿਲ ਕੇ ਮਖ਼ੌਲ ਕੀਤਾ ਅਤੇ ਕਿਹਾ,
42 Другима поможе, а себи не може помоћи. Ако је цар Израиљев, нека сиђе сад с крста па ћемо га веровати.
੪੨ਉਸ ਨੇ ਹੋਰਨਾਂ ਨੂੰ ਬਚਾਇਆ, ਆਪਣੇ ਆਪ ਨੂੰ ਨਹੀਂ ਬਚਾ ਸਕਦਾ! ਇਹ ਇਸਰਾਏਲ ਦਾ ਪਾਤਸ਼ਾਹ ਹੈ! ਹੁਣ ਸਲੀਬ ਤੋਂ ਉੱਤਰ ਆਵੇ ਤਾਂ ਅਸੀਂ ਉਹ ਦੇ ਉੱਤੇ ਵਿਸ਼ਵਾਸ ਕਰਾਂਗੇ।
43 Он се уздао у Бога: нека му помогне сад, ако му је по вољи, јер говораше: Ја сам син Божји.
੪੩ਉਹ ਨੇ ਪਰਮੇਸ਼ੁਰ ਉੱਤੇ ਭਰੋਸਾ ਰੱਖਿਆ ਸੀ। ਜੇ ਉਹ ਉਸ ਨੂੰ ਚਾਹੁੰਦਾ ਹੈ ਤਾਂ ਹੁਣ ਉਸ ਨੂੰ ਛੁਡਾਵੇ ਕਿਉਂ ਜੋ ਉਹ ਨੇ ਆਖਿਆ ਸੀ, ਮੈਂ ਪਰਮੇਸ਼ੁਰ ਦਾ ਪੁੱਤਰ ਹਾਂ।
44 Тако исто и хајдуци разапети с Њим ругаху Му се.
੪੪ਅਤੇ ਉਹ ਡਾਕੂ ਜਿਹੜੇ ਉਹ ਦੇ ਨਾਲ ਸਲੀਬ ਉੱਤੇ ਚੜ੍ਹਾਏ ਗਏ, ਇਸੇ ਤਰ੍ਹਾਂ ਉਹ ਨੂੰ ਤਾਅਨੇ ਮਾਰਦੇ ਸਨ।
45 А од шестог сата би тама по свој земљи до сата деветог.
੪੫ਦੁਪਹਿਰ ਤੋਂ ਲੈ ਕੇ ਤੀਜੇ ਪਹਿਰ ਤੱਕ ਸਾਰੀ ਧਰਤੀ ਉੱਤੇ ਹਨ੍ਹੇਰਾ ਰਿਹਾ।
46 А око деветог сата повика Исус гласно говорећи: Или! Или! Лама савахтани? То јест: Боже мој! Боже мој! Зашто си ме оставио?
੪੬ਅਤੇ ਤੀਜੇ ਪਹਿਰ ਯਿਸੂ ਨੇ ਉੱਚੀ ਅਵਾਜ਼ ਨਾਲ ਪੁਕਾਰਿਆ ਕਿ “ਏਲੀ ਏਲੀ ਲਮਾ ਸਬਕਤਨੀ” ਜਿਸ ਦਾ ਅਰਥ ਇਹ ਹੈ, ਹੇ ਮੇਰੇ ਪਰਮੇਸ਼ੁਰ, ਹੇ ਮੇਰੇ ਪਰਮੇਸ਼ੁਰ, ਤੂੰ ਮੈਨੂੰ ਕਿਉਂ ਛੱਡ ਦਿੱਤਾ?
47 А неки од оних што стајаху онде чувши то говораху: Овај зове Илију.
੪੭ਅਤੇ ਕਈ ਉਨ੍ਹਾਂ ਵਿੱਚੋਂ ਜਿਹੜੇ ਉੱਥੇ ਖੜ੍ਹੇ ਸਨ ਸੁਣ ਕੇ ਬੋਲੇ, ਇਹ ਏਲੀਯਾਹ ਨੂੰ ਅਵਾਜ਼ ਮਾਰਦਾ ਹੈ।
48 И одмах отрча један од њих те узе сунђер, и напуни оцта, па натаче на трску, те Га појаше.
੪੮ਅਤੇ ਉਸੇ ਵੇਲੇ ਉਨ੍ਹਾਂ ਵਿੱਚੋਂ ਇੱਕ ਦੌੜ ਕੇ ਸਪੰਜ ਲਿਆਇਆ ਅਤੇ ਸਿਰਕੇ ਨਾਲ ਗਿੱਲਾ ਕਰਕੇ ਅਤੇ ਕਾਨੇ ਉੱਤੇ ਬੰਨ੍ਹ ਕੇ ਉਹ ਨੂੰ ਚੁਸਾਇਆ।
49 А остали говораху: Стани да видимо хоће ли доћи Илија да му помогне.
੪੯ਹੋਰਨਾਂ ਆਖਿਆ, ਰਹਿਣ ਦੇ। ਅਸੀਂ ਵੇਖੀਏ ਭਲਾ, ਏਲੀਯਾਹ ਉਹ ਦੇ ਬਚਾਉਣ ਨੂੰ ਆਉਂਦਾ ਹੈ ਕਿ ਨਹੀਂ?
50 А Исус опет повика гласно и испусти душу.
੫੦ਯਿਸੂ ਨੇ ਫੇਰ ਉੱਚੀ ਅਵਾਜ਼ ਨਾਲ ਪੁਕਾਰ ਕੇ ਜਾਨ ਦੇ ਦਿੱਤੀ।
51 И гле, завеса црквена раздре се надвоје од горњег краја до доњег; и земља се потресе, и камење се распаде;
੫੧ਅਤੇ ਵੇਖੋ, ਹੈਕਲ ਦਾ ਪਰਦਾ ਉੱਪਰੋਂ ਲੈ ਕੇ ਹੇਠਾਂ ਤੱਕ ਪਾਟ ਕੇ ਦੋ ਹੋ ਗਿਆ ਅਤੇ ਧਰਤੀ ਕੰਬੀ ਅਤੇ ਪੱਥਰ ਤਿੜਕ ਗਏ।
52 И гробови се отворише, и усташе многа тела светих који су помрли;
੫੨ਅਤੇ ਕਬਰਾਂ ਖੁੱਲ੍ਹ ਗਈਆਂ ਅਤੇ ਸੁੱਤੇ ਹੋਏ ਸੰਤਾਂ ਦੀਆਂ ਬਹੁਤ ਲੋਥਾਂ ਉੱਠਾਈਆਂ ਗਈਆਂ।
53 И изашавши из гробова, по васкрсењу Његовом, уђоше у свети град и показаше се многима.
੫੩ਜੀ ਉੱਠਣ ਦੇ ਬਾਅਦ ਉਹ ਕਬਰਾਂ ਵਿੱਚੋਂ ਨਿੱਕਲ ਕੇ ਪਵਿੱਤਰ ਸ਼ਹਿਰ ਦੇ ਅੰਦਰ ਚੱਲੇ ਗਏ ਅਤੇ ਬਹੁਤਿਆਂ ਨੂੰ ਵਿਖਾਈ ਦਿੱਤੇ।
54 А капетан и који с њим чуваху Исуса видевши да се земља тресе и шта би, поплашише се врло говорећи: Заиста овај беше Син Божји.
੫੪ਸੂਬੇਦਾਰ ਅਤੇ ਜਿਹੜੇ ਉਹ ਦੇ ਨਾਲ ਯਿਸੂ ਦੀ ਰਾਖੀ ਕਰਦੇ ਸਨ ਭੂਚਾਲ ਅਤੇ ਸਾਰੀ ਵਾਰਤਾ ਵੇਖ ਕੇ ਬਹੁਤ ਡਰੇ ਅਤੇ ਬੋਲੇ, ਇਹ ਸੱਚ-ਮੁੱਚ ਪਰਮੇਸ਼ੁਰ ਦਾ ਪੁੱਤਰ ਸੀ!
55 И онде беху и гледаху издалека многе жене које су ишле за Исусом из Галилеје и служиле Му.
੫੫ਉੱਥੇ ਬਹੁਤ ਔਰਤਾਂ ਦੂਰੋਂ ਵੇਖ ਰਹੀਆਂ ਸਨ, ਜਿਹੜੀਆਂ ਯਿਸੂ ਨੇ ਨਾਲ ਗਲੀਲ ਤੋਂ ਉਹ ਦੀ ਟਹਿਲ ਸੇਵਾ ਕਰਦੀਆਂ ਆਈਆਂ ਸਨ।
56 Међу којима беше Марија Магдалина и Марија мати Јаковљева и Јосијина и мати синова Зеведејевих.
੫੬ਉਨ੍ਹਾਂ ਵਿੱਚ ਮਰਿਯਮ ਮਗਦਲੀਨੀ, ਯਾਕੂਬ ਤੇ ਯੋਸੇਸ ਦੀ ਮਾਤਾ ਮਰਿਯਮ ਅਤੇ ਜ਼ਬਦੀ ਦੇ ਪੁੱਤਰਾਂ ਦੀ ਮਾਤਾ ਸੀ।
57 А кад би увече, дође човек богат из Ариматеје, по имену Јосиф, који је такође био ученик Исусов.
੫੭ਜਦ ਸ਼ਾਮ ਹੋਈ ਤਾਂ ਯੂਸੁਫ਼ ਨਾਮ ਦਾ ਅਰਿਮਥੇਆ ਦਾ ਇੱਕ ਧਨੀ ਮਨੁੱਖ ਆਇਆ ਜਿਹੜਾ ਆਪ ਵੀ ਯਿਸੂ ਦਾ ਚੇਲਾ ਸੀ।
58 Овај приступивши к Пилату замоли га за тело Исусово. Тада Пилат заповеди да му даду тело.
੫੮ਉਹ ਨੇ ਪਿਲਾਤੁਸ ਕੋਲ ਜਾ ਕੇ ਯਿਸੂ ਦੀ ਲੋਥ ਮੰਗੀ। ਤਦ ਪਿਲਾਤੁਸ ਨੇ ਲੋਥ ਦੇਣ ਦਾ ਹੁਕਮ ਕੀਤਾ।
59 И узевши Јосиф тело зави Га у платно чисто;
੫੯ਅਤੇ ਯੂਸੁਫ਼ ਨੇ ਲੋਥ ਨੂੰ ਲੈ ਕੇ ਸਾਫ਼ ਮਹੀਨ ਕੱਪੜੇ ਵਿੱਚ ਵਲ੍ਹੇਟਿਆ
60 И метну Га у нови свој гроб што је био исекао у камену; и наваливши велики камен на врата од гроба отиде.
੬੦ਅਤੇ ਆਪਣੀ ਨਵੀਂ ਕਬਰ ਦੇ ਅੰਦਰ ਰੱਖਿਆ, ਜਿਹੜੀ ਉਸ ਨੇ ਪੱਥਰ ਵਿੱਚ ਖੁਦਵਾਈ ਸੀ ਅਤੇ ਭਾਰਾ ਪੱਥਰ ਕਬਰ ਦੇ ਮੂੰਹ ਉੱਤੇ ਰੇੜ੍ਹ ਕੇ ਚੱਲਿਆ ਗਿਆ।
61 А онде беше Марија Магдалина и друга Марија, и сеђаху према гробу.
੬੧ਅਤੇ ਮਰਿਯਮ ਮਗਦਲੀਨੀ ਅਤੇ ਦੂਜੀ ਮਰਿਯਮ ਉੱਥੇ ਕਬਰ ਦੇ ਸਾਹਮਣੇ ਬੈਠੀਆਂ ਸਨ।
62 Сутрадан пак по петку сабраше се главари свештенички и фарисеји код Пилата,
੬੨ਅਗਲੇ ਦਿਨ ਜਿਹੜਾ ਤਿਆਰੀ ਦੇ ਦਿਨ ਤੋਂ ਬਾਅਦ ਸੀ ਮੁੱਖ ਜਾਜਕ ਅਤੇ ਫ਼ਰੀਸੀ ਇਕੱਠੇ ਹੋ ਕੇ ਪਿਲਾਤੁਸ ਦੇ ਕੋਲ ਆਏ ਅਤੇ ਬੋਲੇ,
63 И рекоше: Господару! Ми се опоменусмо да овај лажа каза још за живота: После три дана устаћу.
੬੩ਮਹਾਰਾਜ, ਸਾਨੂੰ ਯਾਦ ਹੈ ਕਿ ਉਹ ਧੋਖ਼ੇਬਾਜ ਆਪਣੇ ਜਿਉਂਦੇ ਜੀ ਕਹਿ ਗਿਆ ਸੀ, ਜੋ ਮੈਂ ਤਿੰਨਾਂ ਦਿਨਾਂ ਬਾਅਦ ਜੀ ਉੱਠਾਂਗਾ।
64 Зато заповеди да се утврди гроб до трећег дана да не дођу како ученици његови ноћу и да га не украду и не кажу народу: Уста из мртвих; и биће последња превара гора од прве.
੬੪ਇਸ ਲਈ ਹੁਕਮ ਕਰੋ ਜੋ ਤੀਜੇ ਦਿਨ ਤੱਕ ਕਬਰ ਦੀ ਰਾਖੀ ਕੀਤੀ ਜਾਏ, ਕਿਤੇ ਉਹ ਦੇ ਚੇਲੇ ਆ ਕੇ ਉਹ ਨੂੰ ਚੁਰਾ ਨਾ ਲੈ ਜਾਣ ਅਤੇ ਲੋਕਾਂ ਨੂੰ ਆਖਣ ਕਿ ਉਹ ਮੁਰਦਿਆਂ ਵਿੱਚੋਂ ਜੀ ਉੱਠਿਆ ਹੈ, ਸੋ ਇਹ ਗਲਤੀ ਪਹਿਲੀ ਨਾਲੋਂ ਬੁਰੀ ਹੋਵੇਗੀ।
65 Рече им Пилат: Ево вам страже, па идите те утврдите како знате.
੬੫ਪਿਲਾਤੁਸ ਨੇ ਉਨ੍ਹਾਂ ਨੂੰ ਆਖਿਆ, ਰੱਖਿਅਕ ਤੁਹਾਡੇ ਕੋਲ ਹਨ। ਜਾਓ, ਜਿਸ ਤਰ੍ਹਾਂ ਸਮਝੋ ਉਹ ਦੀ ਰਾਖੀ ਕਰੋ।
66 А они отишавши са стражом утврдише гроб, и запечатише камен.
੬੬ਸੋ ਉਹ ਗਏ ਅਤੇ ਪੱਥਰ ਉੱਤੇ ਮੋਹਰ ਲਾ ਕੇ, ਪਹਿਰੇ ਵਾਲਿਆਂ ਕੋਲੋਂ ਕਬਰ ਦੀ ਰਾਖੀ ਕਰਵਾਈ।