< 4 Мојсијева 23 >
1 И рече Валам Валаку: Начини ми овде седам олтара, и приправи ми овде седам телаца и седам овнова.
੧ਫੇਰ ਬਿਲਆਮ ਨੇ ਬਾਲਾਕ ਨੂੰ ਆਖਿਆ, ਇੱਥੇ ਮੇਰੇ ਲਈ ਸੱਤ ਜਗਵੇਦੀਆਂ ਬਣਾ ਅਤੇ ਬਲ਼ਦ ਤੇ ਸੱਤ ਭੇਡੂ ਤਿਆਰ ਕਰ।
2 И учини Валак како му рече Валам; и принесе Валак с Валамом на сваком олтару по једно теле и овна.
੨ਤਦ ਜਿਵੇਂ ਬਿਲਆਮ ਬੋਲਿਆ ਸੀ ਉਸੇ ਤਰ੍ਹਾਂ ਹੀ ਬਾਲਾਕ ਨੇ ਕੀਤਾ ਅਤੇ ਬਾਲਾਕ ਅਤੇ ਬਿਲਆਮ ਨੇ ਹਰ ਜਗਵੇਦੀ ਉੱਤੇ ਇੱਕ-ਇੱਕ ਬਲ਼ਦ ਅਤੇ ਇੱਕ-ਇੱਕ ਭੇਡੂ ਚੜ੍ਹਾਇਆ।
3 Па рече Валам Валаку: Стој код своје жртве паљенице; а ја идем еда бих се срео с Господом, па шта ми јави казаћу ти. И он отиде сам.
੩ਤਦ ਬਿਲਆਮ ਨੇ ਬਾਲਾਕ ਨੂੰ ਆਖਿਆ, ਆਪਣੇ ਚੜ੍ਹਾਵੇ ਕੋਲ ਖੜ੍ਹਾ ਹੋ ਜਾ ਅਤੇ ਮੈਂ ਜਾਂਵਾਂਗਾ, ਸ਼ਾਇਦ ਯਹੋਵਾਹ ਮੈਨੂੰ ਮਿਲਣ ਆਵੇ। ਜਿਹੜੀ ਗੱਲ ਉਹ ਮੈਨੂੰ ਵਿਖਾਵੇਗਾ ਉਹ ਮੈਂ ਤੈਨੂੰ ਦੱਸਾਂਗਾ। ਤਦ ਉਹ ਇੱਕ ਪਰਬਤ ਉੱਤੇ ਗਿਆ।
4 И срете Бог Валама, а он му рече: Седам олтара спремних, и принесох по теле и овна на сваком олтару.
੪ਅਤੇ ਪਰਮੇਸ਼ੁਰ ਬਿਲਆਮ ਨੂੰ ਮਿਲਿਆ ਅਤੇ ਉਹ ਨੇ ਉਸ ਨੂੰ ਆਖਿਆ, ਮੈਂ ਉਨ੍ਹਾਂ ਸੱਤਾਂ ਜਗਵੇਦੀਆਂ ਨੂੰ ਸੁਆਰ ਕੇ ਰੱਖਿਆ ਹੈ ਅਤੇ ਹਰ ਜਗਵੇਦੀ ਉੱਤੇ ਇੱਕ ਬਲ਼ਦ ਅਤੇ ਇੱਕ-ਇੱਕ ਭੇਡੂ ਚੜ੍ਹਾਇਆ ਹੈ।
5 А Господ метну речи у уста Валаму, и рече врати се к Валаку и тако му реци.
੫ਤਦ ਯਹੋਵਾਹ ਨੇ ਇੱਕ ਵਾਕ ਬਿਲਆਮ ਦੇ ਮੂੰਹ ਵਿੱਚ ਪਾਇਆ ਅਤੇ ਆਖਿਆ, ਬਾਲਾਕ ਦੇ ਕੋਲ ਜਾਂ ਕੇ ਇਸ ਤਰ੍ਹਾਂ ਬੋਲੀ।
6 И врати се к њему, а он стајаше код жртве своје паљенице и сви кнезови моавски.
੬ਉਹ ਉਸ ਦੇ ਕੋਲ ਆਇਆ ਅਤੇ ਵੇਖੋ, ਉਹ ਆਪਣੀ ਹੋਮ ਬਲੀ ਲਈ ਖੜ੍ਹਾ ਸੀ ਅਤੇ ਉਹ ਦੇ ਨਾਲ ਮੋਆਬ ਦੇ ਸਾਰੇ ਪ੍ਰਧਾਨ ਸਨ।
7 А он отвори причу своју, и рече: Из Арама доведе ме Валак, цар моавски с планине источне, говорећи: Ходи, прокуни ми Јакова, ходи, наружи Израиља.
੭ਉਸ ਨੇ ਆਪਣਾ ਅਗੰਮ ਵਾਕ ਆਖਿਆ, ਅਰਾਮ ਤੋਂ ਬਾਲਾਕ ਮੈਨੂੰ ਲਿਆਇਆ, ਮੋਆਬ ਦਾ ਰਾਜਾ ਪੂਰਬ ਦੇ ਪਰਬਤ ਤੋਂ, ਆ, ਮੇਰੇ ਲਈ ਯਾਕੂਬ ਨੂੰ ਸਰਾਪ ਦੇ, ਅਤੇ ਆ, ਇਸਰਾਏਲ ਨੂੰ ਘਟਾ!
8 Како бих клео оног кога не куне Бог? Или како бих ружио оног кога Господ не ружи?
੮ਮੈਂ ਕਿਵੇਂ ਉਹ ਨੂੰ ਫਿਟਕਾਰਾਂ, ਜਿਸ ਨੂੰ ਪਰਮੇਸ਼ੁਰ ਨੇ ਨਹੀਂ ਫਿਟਕਾਰਿਆ? ਅਤੇ ਮੈਂ ਕਿਵੇਂ ਉਹ ਨੂੰ ਘਟਾਵਾਂ, ਜਿਸ ਨੂੰ ਯਹੋਵਾਹ ਨੇ ਨਹੀਂ ਘਟਾਇਆ?
9 Јер сврх стена видим га, и с хумова гледам га. Гле, овај ће народ наставати сам, и с другим народима неће се помешати.
੯ਚੱਟਾਨ ਦੀਆਂ ਟੀਸੀਆਂ ਤੋਂ ਮੈਂ ਉਹ ਨੂੰ ਵੇਖਦਾ ਹਾਂ, ਅਤੇ ਪਰਬਤਾਂ ਤੋਂ ਮੈਂ ਉਸ ਉੱਤੇ ਨਿਗਾਹ ਮਾਰਦਾ ਹਾਂ। ਇਹ ਪਰਜਾ ਇਕੱਲੀ ਵੱਸਦੀ ਹੈ, ਅਤੇ ਕੌਮਾਂ ਦੇ ਵਿੱਚ ਉਹ ਆਪਣੇ ਆਪ ਨੂੰ ਨਹੀਂ ਗਿਣਦੀ।
10 Ко ће избројати прах Јаковљев и број од четврти Израиља? Да бих ја умро смрћу праведничком, и крај мој да би био као њихов!
੧੦ਯਾਕੂਬ ਦੀ ਧੂੜ ਦੇ ਕਿਣਕਿਆਂ ਨੂੰ ਕਿਸ ਨੇ ਗਿਣਿਆ? ਜਾਂ ਕਿਸ ਨੇ ਇਸਰਾਏਲ ਦੀ ਚੌਥਾਈ ਦੀ ਗਿਣਤੀ ਕੀਤੀ? ਮੈਂ ਧਰਮੀਆਂ ਦੀ ਮੌਤ ਦੀ ਤਰ੍ਹਾਂ ਮਰਾਂ, ਅਤੇ ਮੇਰਾ ਅੰਤ ਉਸ ਵਰਗਾ ਹੋਵੇ!
11 Тада рече Валак Валаму: Шта то радиш од мене? Ја те дозвах да прокунеш непријатеље моје, а гле, ти благосиљаш једнако.
੧੧ਤਾਂ ਬਾਲਾਕ ਨੇ ਬਿਲਆਮ ਨੂੰ ਆਖਿਆ, ਤੂੰ ਮੇਰੇ ਨਾਲ ਕੀ ਕੀਤਾ? ਮੈਂ ਤੈਨੂੰ ਆਪਣੇ ਵੈਰੀਆਂ ਨੂੰ ਸਰਾਪ ਦੇਣ ਲਈ ਲਿਆਂਦਾ ਅਤੇ ਵੇਖ, ਤੂੰ ਉਨ੍ਹਾਂ ਨੂੰ ਬਰਕਤ ਹੀ ਬਰਕਤ ਦੇ ਦਿੱਤੀ!
12 А он одговори и рече: Зар нећу пазити и говорити оно што ми је Господ метнуо у уста?
੧੨ਉਸ ਨੇ ਉੱਤਰ ਦਿੱਤਾ, ਕੀ ਮੈਂ ਉਸ ਵਾਕ ਨੂੰ ਨਾ ਮੰਨਾ ਜਿਹੜਾ ਯਹੋਵਾਹ ਨੇ ਮੇਰੇ ਮੂੰਹ ਵਿੱਚ ਪਾਇਆ?
13 Тада му рече Валак: Ходи са мном на друго место, одакле ћеш га видети; само му крај видиш, а свега га не видиш; прокуни ми га оданде.
੧੩ਤਾਂ ਬਾਲਾਕ ਨੇ ਉਸ ਨੂੰ ਆਖਿਆ, ਤੂੰ ਮੇਰੇ ਨਾਲ ਦੂਜੇ ਥਾਂ ਨੂੰ ਚੱਲ ਜਿੱਥੋਂ ਤੂੰ ਉਨ੍ਹਾਂ ਨੂੰ ਵੇਖੇਂ। ਤੂੰ ਉਨ੍ਹਾਂ ਦਾ ਬਾਹਰਲਾ ਹਿੱਸਾ ਹੀ ਵੇਖੇਂ ਪਰ ਉਨ੍ਹਾਂ ਨੂੰ ਸਾਰਾ ਨਾ ਵੇਖੇਂ ਅਤੇ ਉੱਥੋਂ ਉਨ੍ਹਾਂ ਨੂੰ ਮੇਰੇ ਲਈ ਸਰਾਪ ਦੇ।
14 И доведе га у поље Зофим, наврх Фазге, и начини седам олтара, и принесе на сваком олтару по једно теле и овна.
੧੪ਫੇਰ ਉਹ ਉਸ ਨੂੰ ਸੋਫ਼ੀਮ ਦੇ ਮੈਦਾਨ ਵਿੱਚ ਜਿਹੜੀ ਪਿਸਗਾਹ ਦੀ ਟੀਸੀ ਉੱਤੇ ਹੈ ਲੈ ਗਿਆ ਅਤੇ ਉਹ ਨੇ ਸੱਤ ਜਗਵੇਦੀਆਂ ਬਣਾ ਕੇ ਹਰ ਜਗਵੇਦੀ ਉੱਤੇ ਇੱਕ ਬਲ਼ਦ ਅਤੇ ਇੱਕ ਭੇਡੂ ਚੜ੍ਹਾਇਆ।
15 Тада Валам рече Валаку: Стој ту код жртве своје паљенице, а ја идем онамо на сусрет Господу.
੧੫ਤਾਂ ਉਸ ਨੇ ਬਾਲਾਕ ਨੂੰ ਆਖਿਆ, ਆਪਣੇ ਚੜ੍ਹਾਵੇ ਕੋਲ ਇੱਥੇ ਖੜ੍ਹਾ ਹੋ ਜਾ ਜਦ ਤੱਕ ਮੈਂ ਯਹੋਵਾਹ ਨੂੰ ਉੱਥੇ ਨਾ ਮਿਲਾਂ।
16 И срете Господ Валама, и метну му реч у уста, и рече: Врати се к Валаку, и тако говори.
੧੬ਤਾਂ ਯਹੋਵਾਹ ਬਿਲਆਮ ਨੂੰ ਮਿਲਿਆ ਅਤੇ ਉਸ ਦੇ ਮੂੰਹ ਵਿੱਚ ਇੱਕ ਵਾਕ ਪਾਇਆ ਅਤੇ ਆਖਿਆ, ਬਾਲਾਕ ਨੂੰ ਜਾ ਕੇ ਇਸ ਤਰ੍ਹਾਂ ਆਖੀਂ
17 И дође к њему, а он стајаше код жртве своје паљенице и с њим кнезови моавски; и рече Валак: Шта вели Господ?
੧੭ਤਾਂ ਉਹ ਉਸ ਦੇ ਕੋਲ ਗਿਆ ਅਤੇ ਵੇਖੋ ਉਹ ਆਪਣੇ ਚੜ੍ਹਾਵੇ ਕੋਲ ਮੋਆਬ ਦੇ ਹਾਕਮਾਂ ਨਾਲ ਖੜ੍ਹਾ ਸੀ, ਤਾਂ ਬਾਲਾਕ ਨੇ ਉਸ ਨੂੰ ਆਖਿਆ, ਯਹੋਵਾਹ ਦਾ ਵਾਕ ਕੀ ਹੈ? ਉਸ ਨੇ ਆਪਣਾ ਅਗੰਮ ਵਾਕ ਬੋਲਿਆ,
18 А он отвори причу своју, и рече: Устани Валаче, и послушај, чуј ме сине Сефоров!
੧੮ਹੇ ਬਾਲਾਕ, ਉੱਠ ਅਤੇ ਸੁਣ, ਹੇ ਸਿੱਪੋਰ ਦੇ ਪੁੱਤਰ, ਮੇਰੀਆਂ ਗੱਲਾਂ ਉੱਤੇ ਧਿਆਨ ਦੇ।
19 Бог није човек да лаже, ни син човечји да се покаје. Шта каже неће ли учинити, и шта рече неће ли извршити?
੧੯ਪਰਮੇਸ਼ੁਰ ਇਨਸਾਨ ਨਹੀਂ ਕਿ ਝੂਠ ਬੋਲੇ, ਨਾ ਆਦਮੀ ਦੁਆਰਾ ਜੰਮਿਆ ਹੈ ਕਿ ਉਹ ਪਛਤਾਵੇ। ਕੀ ਉਸ ਨੇ ਕੁਝ ਆਖਿਆ ਹੋਵੇ ਅਤੇ ਨਾ ਕਰੇ? ਜਾਂ ਉਹ ਬੋਲਿਆ ਹੋਵੇ ਅਤੇ ਉਹ ਪੂਰਾ ਨਾ ਹੋਇਆ ਹੋਵੇ?
20 Гле, примих да благословим; јер је Он благословио, а ја нећу порећи.
੨੦ਵੇਖੋ, ਮੈਨੂੰ ਬਰਕਤ ਦੇਣ ਦੀ ਆਗਿਆ ਹੋਈ ਹੈ, ਉਸ ਨੇ ਬਰਕਤ ਦਿੱਤੀ, ਇਸ ਨੂੰ ਮੈਂ ਮੋੜ ਨਹੀਂ ਸਕਦਾ।
21 Не гледа на безакоње у Јакову ни на неваљалство у Израиљу; Господ је његов с њим, и граја у њему као цар кад надвлада.
੨੧ਉਸ ਨੇ ਯਾਕੂਬ ਵਿੱਚ ਬੁਰਿਆਈ ਨਹੀਂ ਦੇਖੀ, ਨਾ ਇਸਰਾਏਲ ਵਿੱਚ ਚਲਾਕੀ ਵੇਖੀ। ਯਹੋਵਾਹ ਉਹ ਦਾ ਪਰਮੇਸ਼ੁਰ ਉਹ ਦੇ ਨਾਲ ਹੈ, ਅਤੇ ਰਾਜੇ ਦੀ ਲਲਕਾਰ ਉਹ ਦੇ ਵਿੱਚ ਹੈ।
22 Бог га је извео из Мисира, Он му је као снага једнорогова.
੨੨ਪਰਮੇਸ਼ੁਰ ਉਹ ਨੂੰ ਮਿਸਰ ਤੋਂ ਲਿਆ ਰਿਹਾ ਹੈ, ਉਹਨਾਂ ਵਿੱਚ ਸਾਨ੍ਹ ਜਿਨ੍ਹਾਂ ਜ਼ੋਰ ਹੈ।
23 Јер нема чини на Јакова ни врачања на Израиља; у ово доба говориће се о Јакову и о Израиљу, што је учинио Бог.
੨੩ਯਾਕੂਬ ਉੱਤੇ ਜਾਦੂ ਨਹੀਂ ਚੱਲਦਾ, ਨਾ ਇਸਰਾਏਲ ਉੱਤੇ ਟੂਣਾ। ਹੁਣ ਯਾਕੂਬ ਅਤੇ ਇਸਰਾਏਲ ਵਿਖੇ ਆਖਿਆ ਜਾਵੇਗਾ, ਪਰਮੇਸ਼ੁਰ ਨੇ ਕੀ ਕੀਤਾ!
24 Ево, народ ће устати као силан лав, и као лавић скочиће; неће лећи докле не поједе лов и попије крв побијених.
੨੪ਇਹ ਪਰਜਾ ਸ਼ੇਰਨੀ ਵਾਂਗੂੰ ਉੱਠੇਗੀ, ਅਤੇ ਸ਼ੇਰ ਵਾਂਗੂੰ ਆਪਣੇ ਆਪ ਨੂੰ ਖੜ੍ਹਾ ਕਰੇਗੀ, ਉਹ ਨਹੀਂ ਲੇਟੇਗੀ ਜਦ ਤੱਕ ਸ਼ਿਕਾਰ ਨਾ ਖਾ ਲਵੇ, ਅਤੇ ਸ਼ਿਕਾਰ ਦਾ ਲਹੂ ਨਾ ਪੀ ਲਵੇ।
25 Тада рече Валак Валаму: Немој га ни клети ни благосиљати.
੨੫ਤਾਂ ਬਾਲਾਕ ਨੇ ਬਿਲਆਮ ਨੂੰ ਆਖਿਆ, ਨਾ ਉਹ ਨੂੰ ਸਰਾਪ ਦੇ ਅਤੇ ਨਾ ਉਹ ਨੂੰ ਬਰਕਤ ਹੀ ਦੇ!
26 А Валам одговори Валаку: Нисам ли ти казао да ћу чинити шта ми год Господ каже?
੨੬ਪਰ ਬਿਲਆਮ ਨੇ ਬਾਲਾਕ ਨੂੰ ਉੱਤਰ ਦਿੱਤਾ, ਕੀ ਮੈਂ ਤੈਨੂੰ ਨਹੀਂ ਦੱਸਿਆ ਕਿ ਜੋ ਕੁਝ ਯਹੋਵਾਹ ਮੈਨੂੰ ਆਖਦਾ ਹੈ ਮੈਨੂੰ ਉਹੀ ਕਰਨਾ ਪੈਂਦਾ ਹੈ?
27 А Валак рече Валаму: Ходи, одвешћу те на друго место; да ако Богу буде воља да ми га оданде прокунеш.
੨੭ਤਾਂ ਬਾਲਾਕ ਨੇ ਬਿਲਆਮ ਨੂੰ ਆਖਿਆ, ਚੱਲ, ਮੈਂ ਤੈਨੂੰ ਇੱਕ ਹੋਰ ਥਾਂ ਲੈ ਜਾਂਵਾਂ। ਸ਼ਾਇਦ ਪਰਮੇਸ਼ੁਰ ਦੀ ਨਿਗਾਹ ਵਿੱਚ ਚੰਗਾ ਲੱਗੇ ਕਿ ਤੂੰ ਉੱਥੋਂ ਮੇਰੇ ਲਈ ਉਹਨਾਂ ਨੂੰ ਸਰਾਪ ਦੇਵੇਂ।
28 И одведе Валак Валама наврх Фегора, који гледа у пустињу.
੨੮ਤਾਂ ਬਾਲਾਕ ਬਿਲਆਮ ਨੂੰ ਪੇਓਰ ਦੀ ਟੀਸੀ ਉੱਤੇ ਲੈ ਗਿਆ ਜਿਹੜੀ ਹੇਠਾਂ ਦੇ ਵੱਲ ਝੁੱਕੀ ਹੋਈ ਸੀ।
29 И рече Валам Валаку: Начини ми овде седам олтара, и приправи ми овде седам телаца и седам овнова.
੨੯ਫੇਰ ਬਿਲਆਮ ਨੇ ਬਾਲਾਕ ਨੂੰ ਆਖਿਆ, ਇੱਥੇ ਮੇਰੇ ਲਈ ਸੱਤ ਜਗਵੇਦੀਆਂ ਬਣਾ ਅਤੇ ਮੇਰੇ ਲਈ ਇੱਥੇ ਸੱਤ ਬਲ਼ਦ ਅਤੇ ਸੱਤ ਭੇਡੂ ਤਿਆਰ ਕਰ।
30 И учини Валак како рече Валам и принесе жртву по теле и овна на сваком олтару.
੩੦ਤਾਂ ਬਾਲਾਕ ਨੇ ਉਸੇ ਤਰ੍ਹਾਂ ਹੀ ਕੀਤਾ ਜਿਵੇਂ ਬਿਲਆਮ ਨੇ ਆਖਿਆ ਅਤੇ ਹਰ ਜਗਵੇਦੀ ਉੱਤੇ ਇੱਕ ਬਲ਼ਦ ਅਤੇ ਇੱਕ ਭੇਡੂ ਚੜ੍ਹਾਇਆ।