< Псалми 146 >
1 Хвали, душо моја, Господа.
੧ਹਲਲੂਯਾਹ! ਹੇ ਮੇਰੀ ਜਾਨ, ਯਹੋਵਾਹ ਦੀ ਉਸਤਤ ਕਰ!
2 Хвалићу Господа за живота свог, певаћу Богу свом док ме је год.
੨ਮੈਂ ਜੀਵਨ ਭਰ ਯਹੋਵਾਹ ਦੀ ਉਸਤਤ ਕਰਾਂਗਾ, ਜਿੰਨਾਂ ਚਿਰ ਮੈਂ ਰਹਾਂਗਾ ਮੈਂ ਆਪਣੇ ਪਰਮੇਸ਼ੁਰ ਦਾ ਭਜਨ ਗਾਵਾਂਗਾ।
3 Не уздајте се у кнезове, у сина човечијег, у ког нема помоћи.
੩ਹਾਕਮਾਂ ਦੇ ਉੱਤੇ ਭਰੋਸਾ ਨਾ ਰੱਖੋ, ਨਾ ਆਦਮ ਵੰਸ਼ ਉੱਤੇ, ਜਿਹ ਦੇ ਕੋਲ ਬਚਾਓ ਹੈ ਨਹੀਂ।
4 Изиђе из њега дух, и врати се у земљу своју: тај дан пропадну све помисли његове.
੪ਉਹ ਦਾ ਸਾਹ ਨਿੱਕਲ ਜਾਵੇਗਾ, ਉਹ ਆਪਣੀ ਮਿੱਟੀ ਵਿੱਚ ਮੁੜ ਜਾਵੇਗਾ, ਉਸੇ ਦਿਨ ਉਹ ਦੇ ਪਰੋਜਨ ਨਾਸ ਹੋ ਜਾਂਦੇ ਹਨ!
5 Благо ономе, коме је помоћник Бог Јаковљев, коме је надање у Господу, Богу његовом,
੫ਧੰਨ ਉਹ ਹੈ ਜਿਹ ਦਾ ਸਹਾਇਕ ਯਾਕੂਬ ਦਾ ਪਰਮੇਸ਼ੁਰ ਹੈ, ਜਿਹ ਦੀ ਆਸਾ ਯਹੋਵਾਹ ਆਪਣੇ ਪਰਮੇਸ਼ੁਰ ਉੱਤੇ ਹੈ!
6 Који је створио небо и земљу, море и све што је у њима; који држи веру увек,
੬ਉਹ ਨੇ ਅਕਾਸ਼ ਤੇ ਧਰਤੀ ਨੂੰ ਸਮੁੰਦਰ ਨੂੰ ਤੇ ਜੋ ਕੁਝ ਉਸ ਵਿੱਚ ਹੈ ਬਣਾਇਆ, ਉਹ ਵਫ਼ਾਦਾਰੀ ਦੀ ਸਦਾ ਤੱਕ ਪਾਲਣਾ ਕਰਦਾ ਹੈ।
7 Чини суд онима којима се чини криво; даје храну гладнима. Господ дреши свезане,
੭ਉਹ ਦਬਾਏ ਹੋਇਆਂ ਦਾ ਨਿਆਂ ਕਰਦਾ ਹੈ, ਉਹ ਭੁੱਖਿਆਂ ਨੂੰ ਰੋਟੀ ਦਿੰਦਾ ਹੈ, ਯਹੋਵਾਹ ਗ਼ੁਲਾਮਾਂ ਨੂੰ ਛੁਡਾ ਦਿੰਦਾ ਹੈ।
8 Господ отвара очи слепцима, подиже оборене, Господ љуби праведнике.
੮ਯਹੋਵਾਹ ਅੰਨ੍ਹਿਆਂ ਦੀਆਂ ਅੱਖਾਂ ਨੂੰ ਖੋਲ੍ਹ ਦਿੰਦਾ ਹੈ, ਯਹੋਵਾਹ ਝੁਕਿਆ ਹੋਇਆਂ ਨੂੰ ਸਿੱਧਾ ਕਰਦਾ ਹੈ, ਯਹੋਵਾਹ ਧਰਮੀਆਂ ਨੂੰ ਪਿਆਰ ਕਰਦਾ ਹੈ।
9 Господ чува дошљаке, помаже сироти и удовици; а пут безбожнички превраћа.
੯ਯਹੋਵਾਹ ਪਰਦੇਸੀਆਂ ਦੀ ਪਾਲਣਾ ਕਰਦਾ ਹੈ, ਯਤੀਮਾਂ ਤੇ ਵਿਧਵਾ ਨੂੰ ਸੰਭਾਲਦਾ ਹੈ, ਪਰ ਦੁਸ਼ਟਾਂ ਦਾ ਰਾਹ ਵਿੰਗਾ ਕਰ ਦਿੰਦਾ ਹੈ।
10 Господ је цар довека, Бог твој, Сионе, од колена до колена. Алилуја.
੧੦ਯਹੋਵਾਹ ਸਦਾ ਤੱਕ ਰਾਜ ਕਰੇਗਾ, ਤੇਰਾ ਪਰਮੇਸ਼ੁਰ, ਹੇ ਸੀਯੋਨ, ਪੀੜ੍ਹੀਓਂ ਪੀੜ੍ਹੀ ਤੱਕ। ਹਲਲੂਯਾਹ!