< Псалми 32 >
1 Благо ономе, коме је опроштена кривица, коме је грех покривен.
੧ਦਾਊਦ ਦਾ ਭਜਨ। ਮਸ਼ਕੀਲ। ਧੰਨ ਹੈ ਉਹ ਜਿਸ ਦਾ ਅਪਰਾਧ ਮਾਫ਼ ਹੋ ਗਿਆ, ਜਿਸ ਦਾ ਪਾਪ ਢੱਕਿਆ ਹੋਇਆ ਹੈ।
2 Благо човеку, коме Господ не прима грехе и у чијем духу нема лукавства.
੨ਧੰਨ ਹੈ ਉਹ ਮਨੁੱਖ ਜਿਸ ਦੀ ਬਦੀ ਯਹੋਵਾਹ ਉਹ ਦੇ ਲੇਖੇ ਨਹੀਂ ਲਾਉਂਦਾ, ਅਤੇ ਜਿਸ ਦੇ ਆਤਮਾ ਵਿੱਚ ਕਪਟ ਨਹੀਂ।
3 Кад ћутах, посахнуше кости моје од уздисања мог по вас дан.
੩ਜਦੋਂ ਮੈਂ ਚੁੱਪ ਰਿਹਾ ਮੇਰੀਆਂ ਹੱਡੀਆਂ ਸਾਰਾ ਦਿਨ ਹੂੰਗਣ ਨਾਲ ਗਲ਼ ਗਈਆਂ,
4 Јер дан и ноћ тишташе ме рука Твоја; неста сока у мени као на летњој припеци.
੪ਕਿਉਂ ਜੋ ਤੇਰਾ ਹੱਥ ਦਿਨ ਰਾਤ ਮੇਰੇ ਉੱਤੇ ਭਾਰਾ ਸੀ, ਮੇਰੀ ਤਰੀ ਗਰਮੀ ਦੀ ਔੜ ਵਿੱਚ ਬਦਲ ਗਈ। ਸਲਹ।
5 Грех свој казах Теби, и кривице своје не затајих; рекох: Исповедам Господу преступе своје; и Ти скиде с мене кривицу греха мог.
੫ਮੈਂ ਤੇਰੇ ਅੱਗੇ ਆਪਣੇ ਪਾਪ ਦਾ ਇਕਰਾਰ ਕੀਤਾ, ਅਤੇ ਆਪਣੀ ਬਦੀ ਨਹੀਂ ਲੁਕਾਈ। ਮੈਂ ਆਖਿਆ ਕਿ ਮੈਂ ਆਪਣੇ ਅਪਰਾਧਾਂ ਨੂੰ ਯਹੋਵਾਹ ਦੇ ਅੱਗੇ ਮੰਨ ਲਵਾਂਗਾ, ਤਾਂ ਤੂੰ ਆਪ ਮੇਰੇ ਪਾਪ ਦੀ ਬਦੀ ਨੂੰ ਚੁੱਕ ਲਿਆ। ਸਲਹ।
6 Зато нека Ти се моли сваки светац, кад се можеш наћи; и онда потоп велике воде неће га стигнути.
੬ਇਸ ਕਰਕੇ ਹਰ ਇੱਕ ਸੰਤ ਦੁੱਖ ਦੇ ਵੇਲੇ ਤੇਰੇ ਅੱਗੇ ਪ੍ਰਾਰਥਨਾ ਕਰੇ, ਸੱਚ-ਮੁੱਚ ਜਦ ਵੱਡੇ ਪਾਣੀਆਂ ਦੇ ਹੜ੍ਹ ਆਉਣ, ਤਾਂ ਓਹ ਉਸ ਤੱਕ ਕਦੇ ਨਹੀਂ ਪਹੁੰਚਣਗੇ।
7 Ти си заклон мој, Ти ме чуваш од тескобе; окружаваш ме радостима у избављању.
੭ਤੂੰ ਮੇਰੇ ਲੁੱਕਣ ਦਾ ਥਾਂ ਹੈਂ, ਤੂੰ ਮੈਨੂੰ ਤੰਗੀ ਤੋਂ ਬਚਾ ਰੱਖੇਂਗਾ, ਤੂੰ ਮੈਨੂੰ ਛੁਟਕਾਰੇ ਦੇ ਗੀਤਾਂ ਨਾਲ ਘੇਰੇਂਗਾ। ਸਲਹ।
8 Уразумићу те, и показаћу ти пут којим да идеш; саветоваћу те, око је моје на теби.
੮ਮੈਂ ਤੈਨੂੰ ਸਮਝ ਦੇਵਾਂਗਾ, ਅਤੇ ਜਿਸ ਰਾਹ ਉੱਤੇ ਤੂੰ ਚੱਲਣਾ ਹੈ ਤੈਨੂੰ ਸਿਖਾਵਾਂਗਾ, ਤੇਰੇ ਉੱਤੇ ਨਿਗਾਹ ਰੱਖ ਕੇ ਤੈਨੂੰ ਸਲਾਹ ਦਿਆਂਗਾ।
9 Немојте бити као коњ, као мазга без разума, којима уздом и жвалама ваља обуздати губицу, кад не иду к Теби.
੯ਤੁਸੀਂ ਘੋੜੇ ਅਤੇ ਖੱਚਰ ਵਰਗੇ ਨਾ ਹੋਣਾ ਜਿਹੜੇ ਬੇਸਮਝ ਹਨ, ਲਗਾਮ ਅਤੇ ਵਾਗ ਨਾਲ ਉਨ੍ਹਾਂ ਨੂੰ ਕਾਬੂ ਰੱਖੀਦਾ ਹੈ, ਨਹੀਂ ਤਾਂ ਓਹ ਤੇਰੇ ਨੇੜੇ ਨਾ ਆਉਣਗੇ।
10 Много муке има безбожник, а који се узда у Господа, око Њега је милост.
੧੦ਦੁਸ਼ਟ ਉੱਤੇ ਬਹੁਤ ਸਾਰੀਆਂ ਬਿਪਤਾਵਾਂ ਆਉਂਦੀਆਂ ਹਨ, ਪਰ ਜਿਹੜਾ ਯਹੋਵਾਹ ਤੇ ਭਰੋਸਾ ਕਰਦਾ ਹੈ ਦਯਾ ਉਸ ਨੂੰ ਘੇਰੀਂ ਰੱਖੇਗੀ।
11 Радујте се о Господу, и певајте, праведници; веселите се сви који сте правог срца.
੧੧ਹੇ ਧਰਮੀਓ, ਯਹੋਵਾਹ ਵਿੱਚ ਅਨੰਦ ਹੋਵੋ ਅਤੇ ਖੁਸ਼ੀ ਮਨਾਓ, ਹੇ ਸਾਰੇ ਸਿੱਧੇ ਦਿਲ ਵਾਲਿਓ, ਜੈਕਾਰਾ ਗਜਾਓ!