< Псалми 48 >

1 Велик је Господ и славан веома у граду Бога нашег, на светој гори својој.
ਗੀਤ। ਭਜਨ। ਕੋਰਹ ਵੰਸ਼ੀਆਂ ਦਾ। ਯਹੋਵਾਹ ਮਹਾਨ ਹੈ ਅਤੇ ਅੱਤ ਉਸਤਤ ਦੇ ਜੋਗ ਹੈ, ਸਾਡੇ ਪਰਮੇਸ਼ੁਰ ਦੇ ਨਗਰ ਵਿੱਚ ਉਹ ਦੇ ਪਰਬਤ ਉੱਤੇ!
2 Прекрасна је висина, утеха свој земљи гора Сион, на северној страни њеној град цара великог.
ਉਚਿਆਈ ਕਰਕੇ ਸੁੰਦਰ, ਸਾਰੀ ਧਰਤੀ ਦੀ ਖੁਸ਼ੀ, ਸੀਯੋਨ ਪਰਬਤ ਹੈ ਜਿਹੜਾ ਉੱਤਰ ਦੀ ਵੱਲ ਮਹਾਰਾਜਾ ਦਾ ਸ਼ਹਿਰ ਹੈ।
3 Бог у дворима његовим зна се да је бранич.
ਪਰਮੇਸ਼ੁਰ ਨੇ ਉਹ ਦੇ ਮਹਿਲਾਂ ਵਿੱਚ ਇੱਕ ਉੱਚਾ ਗੜ੍ਹ ਹੋ ਕੇ ਆਪਣੇ ਆਪ ਨੂੰ ਪਰਗਟ ਕੀਤਾ।
4 Јер, гле, цареви се земаљски сабраше, али прођоше сви.
ਤਾਂ ਵੇਖੋ, ਰਾਜੇ ਇਕੱਠੇ ਹੋ ਗਏ, ਓਹ ਮਿਲ ਕੇ ਲੰਘ ਗਏ।
5 Видеше и зачудише се, препадоше се и побегоше.
ਉਨ੍ਹਾਂ ਨੇ ਉਹ ਨੂੰ ਡਿੱਠਾ, ਫੇਰ ਦੰਗ ਰਹਿ ਗਏ, ਵਿਆਕੁਲ ਹੋ ਕੇ ਉਹ ਉੱਠ ਭੱਜੇ!
6 Трепет обузе их онде, мучише се као породиља.
ਉੱਥੇ ਕੰਬਣੀ ਨੇ ਉਨ੍ਹਾਂ ਨੂੰ ਫੜ ਲਿਆ, ਅਤੇ ਜੱਚਾ ਵਾਲੀਆਂ ਪੀੜਾਂ ਉਨ੍ਹਾਂ ਨੂੰ ਲੱਗੀਆਂ।
7 Ветром источним разбио си корабље тарсиске.
ਤੂੰ ਪੁਰੇ ਦੀ ਹਵਾ ਨਾਲ ਤਰਸ਼ੀਸ਼ ਸ਼ਹਿਰ ਦੇ ਜਹਾਜ਼ਾਂ ਨੂੰ ਭੰਨ ਸੁੱਟਦਾ ਹੈਂ।
8 Шта слушамо то и видимо у граду Господа над војскама, у граду Бога нашег, Бог га утврди довека.
ਜਿਵੇਂ ਅਸੀਂ ਸੁਣਿਆ ਹੈ ਤਿਵੇਂ ਸੈਨਾਂ ਦੇ ਯਹੋਵਾਹ ਦੇ ਸ਼ਹਿਰ ਵਿੱਚ, ਸਾਡੇ ਪਰਮੇਸ਼ੁਰ ਦੇ ਸ਼ਹਿਰ ਵਿੱਚ ਅਸੀਂ ਵੇਖਿਆ ਵੀ ਹੈ। ਪਰਮੇਸ਼ੁਰ ਉਹ ਨੂੰ ਸਦਾ ਤੱਕ ਕਾਇਮ ਰੱਖੇਗਾ। ਸਲਹ।
9 Казујемо, Боже, милост Твоју усред цркве Твоје.
ਹੇ ਪਰਮੇਸ਼ੁਰ, ਅਸੀਂ ਤੇਰੀ ਹੈਕਲ ਦੇ ਵਿੱਚ ਤੇਰੀ ਦਯਾ ਉੱਤੇ ਵਿਚਾਰ ਕੀਤਾ ਹੈ।
10 Као што је име Твоје, Боже, тако је и хвала Твоја на крајевима земаљским; правде је пуна десница Твоја.
੧੦ਹੇ ਪਰਮੇਸ਼ੁਰ, ਜਿਵੇਂ ਤੇਰਾ ਨਾਮ, ਤਿਵੇਂ ਤੇਰੀ ਉਸਤਤ ਧਰਤੀ ਦੇ ਬੰਨਿਆਂ ਤੱਕ ਹੈ, ਤੇਰਾ ਸੱਜਾ ਹੱਥ ਧਰਮ ਨਾਲ ਭਰਿਆ ਹੋਇਆ ਹੈ।
11 Нек се весели гора Сион, нек се радују кћери јудејске судова ради Твојих.
੧੧ਤੇਰੇ ਨਿਆਂਵਾਂ ਦੇ ਕਾਰਨ ਸੀਯੋਨ ਪਰਬਤ ਅਨੰਦ ਹੋਵੇ, ਯਹੂਦਾਹ ਦੇ ਲੋਕ ਖੁਸ਼ੀਆਂ ਮਨਾਉਣ!
12 Пођите око Сиона и обиђите га, избројте куле његове;
੧੨ਸੀਯੋਨ ਦੇ ਚੁਫ਼ੇਰੇ ਫਿਰੋ ਅਤੇ ਉਹ ਦੀ ਪਰਦੱਖਣਾ ਕਰੋ, ਉਹ ਦੇ ਬੁਰਜ਼ਾਂ ਨੂੰ ਗਿਣੋ।
13 Погледајте бедеме његове, размотрите дворове његове, да приповедате млађим нараштајима.
੧੩ਉਹ ਦੇ ਸ਼ਹਿਰਪਨਾਹ ਨੂੰ ਦਿਲ ਲਾ ਕੇ ਵੇਖੋ, ਉਹ ਦੇ ਮਹਿਲਾਂ ਦੇ ਵਿੱਚ ਦੀ ਲੰਘੋ ਕਿ ਤੁਸੀਂ ਆਉਣ ਵਾਲੀ ਪੀੜ੍ਹੀ ਨੂੰ ਦੱਸ ਸਕੋ।
14 Јер је овај Бог наш Бог увек и довека, Он ће бити вођ наш довека.
੧੪ਇਹੋ ਪਰਮੇਸ਼ੁਰ ਤਾਂ ਜੁੱਗੋ-ਜੁੱਗ ਸਾਡਾ ਪਰਮੇਸ਼ੁਰ ਹੈ, ਮੌਤ ਤੱਕ ਵੀ ਓਹੋ ਸਾਡਾ ਆਗੂ ਰਹੇਗਾ!

< Псалми 48 >