< Псалми 84 >

1 Како су мили станови Твоји, Господе над силама!
ਪ੍ਰਧਾਨ ਵਜਾਉਣ ਵਾਲੇ ਦੇ ਲਈ ਗਿਤੀਥ ਰਾਗ ਵਿੱਚ ਕੋਰਹ ਵੰਸ਼ੀਆਂ ਦਾ ਭਜਨ। ਹੇ ਸੈਨਾਂ ਦੇ ਯਹੋਵਾਹ, ਤੇਰੇ ਡੇਰੇ ਕਿਹੇ ਪ੍ਰੇਮ ਰੱਤੇ ਹਨ!
2 Гине душа моја желећи у дворе Господње; срце моје и тело моје отима се к Богу Живом.
ਮੇਰਾ ਜੀਅ ਯਹੋਵਾਹ ਦੀਆਂ ਦਰਗਾਹਾਂ ਲਈ ਤਰਸਦਾ ਸਗੋਂ ਖੁੱਸਦਾ ਜਾਂਦਾ ਹੈ, ਮੇਰਾ ਤਨ-ਮਨ ਜਿਉਂਦੇ ਪਰਮੇਸ਼ੁਰ ਲਈ ਜੈਕਾਰਾ ਗਜਾਉਂਦਾ ਹੈ!
3 И птица находи кућу, и ластавица гнездо себи где леже птиће своје, код олтара Твојих, Господе над силама, царе мој и Боже мој!
ਹੇ ਸੈਨਾਂ ਦੇ ਯਹੋਵਾਹ, ਮੇਰੇ ਪਾਤਸ਼ਾਹ ਅਤੇ ਮੇਰੇ ਪਰਮੇਸ਼ੁਰ, ਤੇਰੀਆਂ ਜਗਵੇਦੀਆਂ ਵਿੱਚ ਚਿੜ੍ਹੀ ਨੇ ਆਪਣੇ ਲਈ ਘਰ ਅਤੇ ਬਾਲਕਟਾਰੇ ਨੇ ਆਪਣੇ ਬੋਟਾਂ ਨੂੰ ਰੱਖਣ ਲਈ ਆਲ੍ਹਣਾ ਪਾਇਆ ਹੈ।
4 Благо онима који живе у дому Твом! Они Те хвале без престанка.
ਧੰਨ ਓਹ ਹਨ ਜਿਹੜੇ ਭਵਨ ਵਿੱਚ ਵੱਸਦੇ ਹਨ, ਓਹ ਨਿੱਤ ਤੇਰੀ ਉਸਤਤ ਕਰਨਗੇ! ਸਲਹ।
5 Благо онима којима је сила у Теби, и којима су у срцу путеви Твоји!
ਧੰਨ ਓਹ ਆਦਮੀ ਹੈ ਜਿਹ ਦਾ ਬਲ ਤੇਰੀ ਵੱਲੋਂ ਹੈ, ਜਿਹ ਦੇ ਮਨ ਵਿੱਚ ਤੇਰੇ ਮਾਰਗ ਹਨ!
6 Идући долином плачевном, претварају је у изворе, и дажд је одева благословима.
ਓਹ ਬਾਕਾ ਦੀ ਵਾਦੀ ਦੇ ਵਿੱਚ ਦੀ ਲੰਘਦਿਆਂ, ਉੱਥੇ ਪਾਣੀ ਦੇ ਚਸ਼ਮੇ ਵਗਾ ਦਿੰਦੇ ਹਨ, ਸਗੋਂ ਪਹਿਲਾਂ ਮੀਂਹ ਉਸ ਨੂੰ ਬਰਕਤਾਂ ਨਾਲ ਢੱਕ ਲੈਂਦਾ ਹੈ।
7 Иду збор за збором, јављају се пред Богом на Сиону.
ਓਹ ਬਲ ਤੇ ਬਲ ਪਾਉਂਦੇ ਚਲੇ ਜਾਂਦੇ ਹਨ, ਉਨ੍ਹਾਂ ਵਿੱਚੋਂ ਹਰੇਕ ਸੀਯੋਨ ਵਿੱਚ ਪਰਮੇਸ਼ੁਰ ਅੱਗੇ ਵਿਖਾਈ ਦਿੰਦਾ ਹੈ।
8 Господе, Боже над силама! Услиши молитву моју, Боже Јаковљев!
ਹੇ ਯਹੋਵਾਹ ਸੈਨਾਂ ਦੇ ਪਰਮੇਸ਼ੁਰ, ਮੇਰੀ ਬੇਨਤੀ ਸੁਣ, ਹੇ ਯਾਕੂਬ ਦੇ ਪਰਮੇਸ਼ੁਰ, ਆਪਣਾ ਕੰਨ ਲਾ! ਸਲਹ।
9 Боже, браничу наш! Сагни се и види лице помазаника свог!
ਹੇ ਸਾਡੀ ਢਾਲ਼, ਵੇਖ, ਹੇ ਪਰਮੇਸ਼ੁਰ, ਆਪਣੇ ਮਸੀਹ ਦੇ ਮੁੱਖੜੇ ਵੱਲ ਧਿਆਨ ਕਰ!
10 Јер је боље један дан у дворима Твојим од хиљаде. Волим бити на прагу дома Божијег него живети у шаторима безбожничким.
੧੦ਤੇਰੀ ਦਰਗਾਹ ਵਿੱਚ ਤਾਂ ਇੱਕ ਦਿਨ ਹਜ਼ਾਰ ਦਿਨਾਂ ਨਾਲੋਂ ਚੰਗਾ ਹੈ, ਮੈਂ ਪਰਮੇਸ਼ੁਰ ਦੇ ਭਵਨ ਦਾ ਰਾਖ਼ਾ ਬਣਨਾ ਦੁਸ਼ਟਾਂ ਦੇ ਤੰਬੂ ਵਿੱਚ ਵੱਸਣ ਨਾਲੋਂ ਪਸੰਦ ਕਰਦਾ ਹਾਂ।
11 Јер је Господ Бог сунце и штит, Господ даје благодат и славу; онима који ходе у безазлености не ускраћује ниједног добра.
੧੧ਯਹੋਵਾਹ ਪਰਮੇਸ਼ੁਰ ਇੱਕ ਸੂਰਜ ਤੇ ਇੱਕ ਢਾਲ਼ ਹੈ, ਯਹੋਵਾਹ ਦਯਾ ਅਤੇ ਤੇਜ ਦੇਵੇਗਾ, ਉਹ ਸਿਧਿਆਈ ਵਿੱਚ ਚੱਲਣ ਵਾਲਿਆਂ ਤੋਂ ਕੋਈ ਚੰਗੀ ਚੀਜ਼ ਨਹੀਂ ਰੋਕੇਗਾ।
12 Господе над силама! Благо човеку, који се у Те узда!
੧੨ਹੇ ਸੈਨਾਂ ਦੇ ਯਹੋਵਾਹ, ਧੰਨ ਹੈ ਉਹ ਆਦਮੀ ਜਿਹੜਾ ਤੇਰੇ ਉੱਤੇ ਭਰੋਸਾ ਰੱਖਦਾ ਹੈ!

< Псалми 84 >