< Псалми 90 >

1 Господе! Ти си нам уточиште од колења до колења.
ਪਰਮੇਸ਼ੁਰ ਦੇ ਜਨ ਮੂਸਾ ਦੀ ਪ੍ਰਾਰਥਨਾ ਹੇ ਪ੍ਰਭੂ, ਪੀੜ੍ਹੀਓਂ ਪੀੜ੍ਹੀ, ਤੂੰ ਹੀ ਸਾਡੀ ਵੱਸੋਂ ਰਿਹਾ ਹੈਂ।
2 Пре него се горе родише и сазда се земља и васиљена, и од века довека, Ти си Бог.
ਉਸ ਤੋਂ ਪਹਿਲਾਂ ਕਿ ਪਰਬਤ ਉਤਪਤ ਹੋਏ, ਅਤੇ ਧਰਤੀ ਅਤੇ ਜਗਤ ਨੂੰ ਤੂੰ ਰਚਿਆ, ਆਦ ਤੋਂ ਅੰਤ ਤੱਕ ਤੂੰ ਹੀ ਪਰਮੇਸ਼ੁਰ ਹੈਂ।
3 Ти враћаш човека у трулеж, и говориш: Вратите се синови људски!
ਤੂੰ ਇਨਸਾਨ ਨੂੰ ਖਾਕ ਵੱਲ ਮੋੜ ਦਿੰਦਾ ਹੈਂ, ਅਤੇ ਫਰਮਾਉਂਦਾ ਹੈਂ, ਹੇ ਆਦਮ ਵੰਸ਼ੀਓ, ਮੁੜੋ!
4 Јер је хиљада година пред очима Твојим као дан јучерашњи, кад мине, и као стража ноћна.
ਤੇਰੀ ਨਿਗਾਹ ਵਿੱਚ ਤਾਂ ਹਜ਼ਾਰ ਵਰ੍ਹੇ ਕੱਲ ਦੇ ਦਿਨ ਵਰਗੇ ਜਦ ਕਿ ਉਹ ਬੀਤ ਜਾਵੇ, ਅਤੇ ਇੱਕ ਪਹਿਰ ਰਾਤ ਵਰਗੇ ਹਨ।
5 Ти их као поводњем односиш; они су као сан, као трава, која рано вене,
ਤੂੰ ਉਨ੍ਹਾਂ ਨੂੰ ਹੜ੍ਹ ਨਾਲ ਹੂੰਝ ਲੈ ਜਾਂਦਾ ਹੈਂ, ਓਹ ਨੀਂਦ ਵਰਗੇ ਹਨ, ਸਵੇਰ ਨੂੰ ਓਹ ਉਸ ਘਾਹ ਹਨ ਜਿਹੜਾ ਪੁੰਗਰਦਾ ਹੈ।
6 Ујутру цвета и увене, увече се покоси и сасуши.
ਸਵੇਰ ਨੂੰ ਉਹ ਲਹਿ ਲਹਿ ਕਰਦਾ ਅਤੇ ਵਧਦਾ ਹੈ, ਸੰਝ ਨੂੰ ਵੱਢਿਆ ਜਾਂਦਾ ਅਤੇ ਸੁੱਕ ਜਾਂਦਾ ਹੈ।
7 Јер нас нестаје од гнева Твог, и од јарости Твоје у сметњи смо.
ਅਸੀਂ ਤਾਂ ਤੇਰੇ ਗੁੱਸੇ ਨਾਲ ਮੁੱਕ ਜਾਂਦੇ, ਅਤੇ ਤੇਰੇ ਕਹਿਰ ਨਾਲ ਘਬਰਾ ਜਾਂਦੇ ਹਾਂ।
8 Ставио си безакоња наша преда се, и тајне наше на светлост лица свог.
ਤੂੰ ਸਾਡੀਆਂ ਬਦੀਆਂ ਨੂੰ ਆਪਣੇ ਅੱਗੇ, ਅਤੇ ਸਾਡੇ ਲੁਕੇ ਹੋਏ ਪਾਪਾਂ ਨੂੰ ਆਪਣੇ ਚਿਹਰੇ ਦੇ ਚਾਨਣ ਵਿੱਚ ਰੱਖਿਆ ਹੈ।
9 Сви се дани наши прекраћују од срдње Твоје, године наше пролазе као глас.
ਸਾਡੇ ਸਾਰੇ ਦਿਹਾੜੇ ਤਾਂ ਕਹਿਰ ਵਿੱਚ ਬੀਤਦੇ ਹਨ, ਅਸੀਂ ਆਪਣੇ ਵਰ੍ਹਿਆਂ ਨੂੰ ਇੱਕ ਸਾਹ ਵਾਂਗੂੰ ਮੁਕਾਉਂਦੇ ਹਾਂ।
10 Дана година наших свега има до седамдесет година, а у јачег до осамдесет година: и сам је цвет њихов мука и невоља; јер теку брзо, и ми одлећемо.
੧੦ਸਾਡੀ ਉਮਰ ਦੇ ਦਿਨ ਸੱਤਰ ਵਰ੍ਹੇ ਹਨ, ਪਰ ਜੇ ਸਾਹ ਸੱਚ ਹੋਵੇ ਤਾਂ ਅੱਸੀ ਵਰ੍ਹੇ, ਪਰ ਉਨ੍ਹਾਂ ਦਾ ਬਲ ਕਸ਼ਟ ਅਤੇ ਸੋਗ ਹੀ ਹੈ, ਉਹ ਛੇਤੀ ਬੀਤ ਜਾਂਦੇ ਹਨ ਅਤੇ ਅਸੀਂ ਉਡਾਰੀ ਮਾਰ ਜਾਂਦੇ ਹਾਂ।
11 Ко зна силу гнева Твог и Твоју јарост, да би Те се као што треба бојао?
੧੧ਤੇਰੇ ਗੁੱਸੇ ਦੇ ਜ਼ੋਰ ਨੂੰ ਅਤੇ ਤੇਰੇ ਕਹਿਰ ਨੂੰ ਤੇਰੇ ਭੈਅ ਅਨੁਸਾਰ ਕੌਣ ਜਾਣਦਾ ਹੈ?
12 Научи нас тако бројати дане наше, да бисмо стекли срце мудро.
੧੨ਸਾਨੂੰ ਸਾਡੇ ਦਿਨ ਗਿਣਨਾ ਐਉਂ ਸਿਖਲਾ, ਕਿ ਅਸੀਂ ਸੇਵਾ ਵਾਲਾ ਮਨ ਪਰਾਪਤ ਕਰੀਏ।
13 Поврати се, Господе! Докле ћеш? Смилуј се на слуге своје.
੧੩ਮੁੜ ਆ, ਹੇ ਯਹੋਵਾਹ, ਕਿੰਨ੍ਹਾਂ ਚਿਰ ਤੱਕ? ਅਤੇ ਆਪਣੇ ਦਾਸਾਂ ਉੱਤੇ ਤਰਸ ਖਾਹ!
14 Ујутру нас насити доброте своје, и радоваћемо се и веселити у све дане своје.
੧੪ਸਵੇਰ ਨੂੰ ਆਪਣੀ ਦਯਾ ਨਾਲ ਸਾਡੀ ਨਿਸ਼ਾ ਕਰ, ਕਿ ਅਸੀਂ ਆਪਣੇ ਸਾਰੇ ਦਿਨ ਜੈਕਾਰੇ ਗਜਾਈਏ ਅਤੇ ਅਨੰਦ ਕਰੀਏ।
15 Обрадуј нас према данима, у које си нас мучио, и према годинама, у које смо гледали невољу.
੧੫ਸਾਨੂੰ ਓਨੇ ਦਿਨ ਅਨੰਦ ਕਰਵਾ ਜਿੰਨਾਂ ਚਿਰ ਤੂੰ ਸਾਨੂੰ ਦੁਖੀ ਰੱਖਿਆ ਹੈ, ਅਤੇ ਜਿੰਨੇ ਵਰ੍ਹੇ ਅਸੀਂ ਬੁਰਿਆਈ ਵੇਖੀ ਹੈ।
16 Нека се покаже на слугама Твојим дело Твоје, и слава Твоја на синовима њиховим.
੧੬ਤੇਰੀ ਕਿਰਪਾ ਤੇਰੇ ਦਾਸਾਂ ਉੱਤੇ ਅਤੇ ਤੇਰਾ ਤੇਜ ਉਨ੍ਹਾਂ ਦੀ ਅੰਸ ਉੱਤੇ ਪਰਗਟ ਹੋਵੇ।
17 Нека буде добра воља Господа Бога нашег с нама, и дело руку наших доврши нам, и дело руку наших доврши.
੧੭ਪ੍ਰਭੂ ਸਾਡੇ ਪਰਮੇਸ਼ੁਰ ਦੀ ਪ੍ਰਸੰਨਤਾ ਸਾਡੇ ਉੱਤੇ ਹੋਵੇ, ਸਾਡੇ ਹੱਥਾਂ ਦੇ ਕੰਮ ਸਾਡੇ ਲਈ ਕਾਇਮ ਕਰ, ਹਾਂ, ਸਾਡੇ ਹੱਥਾਂ ਦੇ ਕੰਮ ਕਾਇਮ ਕਰ।

< Псалми 90 >