< Откривење 21 >

1 И видех небо ново и земљу нову; јер прво небо и прва земља прођоше, и мора више нема.
ਫਿਰ ਮੈਂ ਨਵਾਂ ਅਕਾਸ਼ ਅਤੇ ਨਵੀਂ ਧਰਤੀ ਵੇਖੀ, ਕਿਉਂ ਜੋ ਪਹਿਲਾ ਅਕਾਸ਼ ਅਤੇ ਪਹਿਲੀ ਧਰਤੀ ਜਾਂਦੀ ਰਹੀ ਹੈ ਅਤੇ ਹੁਣ ਸਮੁੰਦਰ ਨਹੀਂ ਹੈ।
2 И ја Јован видех град свети, Јерусалим нов, где силази од Бога с неба, приправљен као невеста украшена мужу свом.
ਅਤੇ ਮੈਂ ਪਵਿੱਤਰ ਨਗਰੀ ਨਵੀਂ ਯਰੂਸ਼ਲਮ ਨੂੰ ਪਰਮੇਸ਼ੁਰ ਦੇ ਕੋਲੋਂ ਅਕਾਸ਼ ਤੋਂ ਉਤਰਦੀ ਹੋਈ ਵੇਖਿਆ, ਉਹ ਇਸ ਤਰ੍ਹਾਂ ਤਿਆਰ ਕੀਤੀ ਹੋਈ ਸੀ, ਜਿਵੇਂ ਲਾੜੀ ਆਪਣੇ ਲਾੜੇ ਲਈ ਸ਼ਿੰਗਾਰੀ ਹੋਈ ਹੋਵੇ।
3 И чух глас велики с неба где говори: Ево скиније Божије међу људима, и живеће с њима, и они ће бити народ Његов, и сам Бог биће с њима Бог њихов.
ਅਤੇ ਮੈਂ ਸਿੰਘਾਸਣ ਤੋਂ ਇੱਕ ਵੱਡੀ ਅਵਾਜ਼ ਇਹ ਆਖਦੇ ਸੁਣੀ ਕਿ ਵੇਖ, ਪਰਮੇਸ਼ੁਰ ਦਾ ਡੇਰਾ ਮਨੁੱਖਾਂ ਦੇ ਨਾਲ ਹੈ ਅਤੇ ਉਹ ਉਹਨਾਂ ਨਾਲ ਡੇਰਾ ਕਰੇਗਾ ਅਤੇ ਉਹ ਉਸ ਦੀ ਪਰਜਾ ਹੋਣਗੇ ਅਤੇ ਪਰਮੇਸ਼ੁਰ ਆਪ ਉਹਨਾਂ ਦਾ ਪਰਮੇਸ਼ੁਰ ਹੋ ਕੇ ਉਹਨਾਂ ਦੇ ਨਾਲ ਰਹੇਗਾ।
4 И Бог ће отрти сваку сузу од очију њихових, и смрти неће бити више, ни плача, ни вике, ни болести неће бити више; јер прво прође.
ਅਤੇ ਉਹ ਉਹਨਾਂ ਦੀਆਂ ਅੱਖੀਆਂ ਤੋਂ ਹਰੇਕ ਹੰਝੂ ਪੂੰਝੇਗਾ ਅਤੇ ਹੁਣ ਅਗਾਹਾਂ ਨੂੰ ਮੌਤ ਨਾ ਹੋਵੇਗੀ ਨਾ ਅਗਾਹਾਂ ਨੂੰ ਸੋਗ ਨਾ ਰੋਣਾ ਨਾ ਦੁੱਖ ਹੋਵੇਗਾ। ਪਹਿਲੀਆਂ ਗੱਲਾਂ ਜਾਂਦੀਆਂ ਰਹੀਆਂ,
5 И рече Онај што сеђаше на престолу: Ево све ново творим. И рече ми: Напиши, јер су ове речи истините и верне.
ਅਤੇ ਉਹ ਜਿਹੜਾ ਸਿੰਘਾਸਣ ਉੱਤੇ ਬਿਰਾਜਮਾਨ ਹੈ ਬੋਲਿਆ, ਵੇਖ, ਮੈਂ ਸਭ ਕੁਝ ਨਵਾਂ ਬਣਾਉਂਦਾ ਹਾਂ, ਅਤੇ ਉਸ ਨੇ ਆਖਿਆ, ਲਿਖ, ਕਿਉਂ ਜੋ ਇਹ ਬਚਨ ਵਿਸ਼ਵਾਸਯੋਗ ਅਤੇ ਸੱਚ ਹਨ।
6 И рече ми: Сврши се. Ја сам Алфа и Омега, Почетак и Свршетак. Ја ћу жедноме дати из извора воде живе за бадава.
ਅਤੇ ਉਸ ਨੇ ਮੈਨੂੰ ਆਖਿਆ, ਹੋ ਗਿਆ ਹੈ! ਮੈਂ ਅਲਫਾ ਅਤੇ ਓਮੇਗਾ, ਆਦ ਅਤੇ ਅੰਤ ਹਾਂ। ਜਿਹੜਾ ਤਿਹਾਇਆ ਹੈ, ਮੈਂ ਉਹ ਨੂੰ ਅੰਮ੍ਰਿਤ ਜਲ ਦੇ ਸੋਤੇ ਵਿੱਚੋਂ ਮੁਫ਼ਤ ਪਿਆਵਾਂਗਾ।
7 Који победи, добиће све, и бићу му Бог, и он ће бити мој син.
ਜਿਹੜਾ ਜਿੱਤਣ ਵਾਲਾ ਹੈ ਉਹ ਇਨ੍ਹਾਂ ਪਦਾਰਥਾਂ ਦਾ ਅਧਿਕਾਰੀ ਹੋਵੇਗਾ ਅਤੇ ਮੈਂ ਉਹ ਦਾ ਪਰਮੇਸ਼ੁਰ ਹੋਵਾਂਗਾ ਅਤੇ ਉਹ ਮੇਰਾ ਪੁੱਤਰ ਹੋਵੇਗਾ।
8 А страшљивима и невернима и поганима и крвницима, и курварима, и врачарима, и идолопоклоницима, и свима лажама, њима је део у језеру што гори огњем и сумпором; које је смрт друга. (Limnē Pyr g3041 g4442)
ਪਰ ਡਰਾਕਲਾਂ, ਅਵਿਸ਼ਵਾਸੀਆਂ, ਘਿਣਾਉਣਿਆਂ, ਖੂਨੀਆਂ, ਹਰਾਮਕਾਰਾਂ, ਜਾਦੂਗਰਾਂ, ਮੂਰਤੀ ਪੂਜਕਾਂ ਅਤੇ ਸਾਰਿਆਂ ਝੂਠਿਆਂ ਦਾ ਹਿੱਸਾ ਉਸ ਝੀਲ ਵਿੱਚ ਹੋਵੇਗਾ, ਜਿਹੜੀ ਅੱਗ ਅਤੇ ਗੰਧਕ ਨਾਲ ਬਲਦੀ ਹੈ! ਇਹ ਦੂਜੀ ਮੌਤ ਹੈ। (Limnē Pyr g3041 g4442)
9 И дође к мени један од седам анђела који имаху седам чаша напуњених седам зала последњих, и рече ми говорећи: Ходи да ти покажем невесту, Јагњетову жену.
ਜਿਨ੍ਹਾਂ ਸੱਤਾਂ ਦੂਤਾਂ ਕੋਲ ਉਹ ਸੱਤ ਕਟੋਰੇ ਸਨ ਅਤੇ ਜਿਹੜੇ ਆਖਰੀ ਸੱਤ ਮਹਾਂਮਾਰੀਆਂ ਨੂੰ ਲਏ ਹੋਏ ਸਨ, ਉਹਨਾਂ ਵਿੱਚੋਂ ਇੱਕ ਨੇ ਆ ਕੇ ਮੇਰੇ ਨਾਲ ਗੱਲ ਕੀਤੀ ਕਿ ਇੱਧਰ ਆ, ਮੈਂ ਤੈਨੂੰ ਲਾੜੀ ਵਿਖਾਵਾਂ ਜਿਹੜੀ ਲੇਲੇ ਦੀ ਪਤਨੀ ਹੈ।
10 И одведе ме у духу на гору велику и високу, и показа ми град велики, свети Јерусалим, где силази с неба од Бога,
੧੦ਤਾਂ ਉਹ ਮੈਨੂੰ ਆਤਮਾ ਵਿੱਚ ਇੱਕ ਵੱਡੇ ਅਤੇ ਉੱਚੇ ਪਹਾੜ ਉੱਤੇ ਲੈ ਗਿਆ ਅਤੇ ਉਸ ਨੇ ਉਹ ਪਵਿੱਤਰ ਨਗਰੀ ਯਰੂਸ਼ਲਮ ਪਰਮੇਸ਼ੁਰ ਕੋਲੋਂ ਸਵਰਗ ਤੋਂ ਉੱਤਰਦੀ ਮੈਨੂੰ ਵਿਖਾਈ, ਜਿਹ ਦੇ ਵਿੱਚ ਪਰਮੇਸ਼ੁਰ ਦਾ ਤੇਜ ਸੀ।
11 И имаше славу Божију; и светлост његова беше као драги камен, као камен јаспис светли,
੧੧ਉਹ ਦੀ ਜੋਤ ਅੱਤ ਭਾਰੇ ਮੁੱਲ ਦੇ ਜਵਾਹਰ ਵਰਗੀ ਸੀ ਅਰਥਾਤ ਪੁਖਰਾਜ ਪੱਥਰ ਜਿਹੀ ਜੋ ਬਲੌਰ ਦੀ ਤਰ੍ਹਾਂ ਨਿਰਮਲ ਹੋਵੇ।
12 И имаше зид велики и висок, и имаше дванаестора врата, и на вратима дванаест анђела, и имена написана, која су имена дванаест колена Израиљевих.
੧੨ਅਤੇ ਉਹ ਦੀ ਵੱਡੀ ਅਤੇ ਉੱਚੀ ਸ਼ਹਿਰਪਨਾਹ ਹੈ ਅਤੇ ਉਹ ਦੇ ਬਾਰਾਂ ਦਰਵਾਜ਼ੇ ਹਨ ਅਤੇ ਉਹਨਾਂ ਦਰਵਾਜਿਆਂ ਉੱਤੇ ਬਾਰਾਂ ਦੂਤ। ਅਤੇ ਉਹਨਾਂ ਉੱਤੇ ਨਾਮ ਲਿਖੇ ਹੋਏ ਸਨ, ਜਿਹੜੇ ਇਸਰਾਏਲ ਦੇ ਵੰਸ਼ ਦੇ ਬਾਰਾਂ ਗੋਤਾਂ ਦੇ ਨਾਮ ਹਨ।
13 Од истока врата троја, и од севера врата троја, од југа врата троја, и од запада врата троја.
੧੩ਪੂਰਬ ਵੱਲ ਤਿੰਨ ਦਰਵਾਜ਼ੇ ਅਤੇ ਪੱਛਮ ਵੱਲ ਤਿੰਨ ਦਰਵਾਜ਼ੇ ਅਤੇ ਦੱਖਣ ਵੱਲ ਤਿੰਨ ਦਰਵਾਜ਼ੇ ਅਤੇ ਉੱਤਰ ਵੱਲ ਤਿੰਨ ਦਰਵਾਜ਼ੇ ਹਨ।
14 И зид градски имаше дванаест темеља, и на њима имена дванаест апостола Јагњетових.
੧੪ਅਤੇ ਉਸ ਨਗਰੀ ਦੀ ਸ਼ਹਿਰਪਨਾਹ ਦੀਆਂ ਬਾਰਾਂ ਨੀਹਾਂ ਹਨ ਅਤੇ ਉਹਨਾਂ ਉੱਤੇ ਲੇਲੇ ਦੇ ਬਾਰਾਂ ਰਸੂਲਾਂ ਦੇ ਨਾਮ ਹਨ।
15 И онај што говораше са мном, имаше трску златну да измери град и врата његова и зидове његове.
੧੫ਮੇਰੇ ਨਾਲ ਜਿਹੜਾ ਗੱਲਾਂ ਕਰਦਾ ਸੀ ਉਹ ਦੇ ਕੋਲ ਇੱਕ ਨਾਪ ਅਰਥਾਤ ਇੱਕ ਸੋਨੇ ਦਾ ਕਾਨਾ ਸੀ ਭਈ ਉਹ ਉਸ ਨਗਰੀ ਦੀ ਅਤੇ ਉਹ ਦੇ ਦਰਵਾਜਿਆਂ ਦੀ ਅਤੇ ਉਹ ਦੀ ਸ਼ਹਿਰਪਨਾਹ ਦੀ ਮਿਣਤੀ ਕਰੇ।
16 И град на четири угла стоји, и дужина је његова толика колика и ширина. И измери град трском на дванаест хиљада потркалишта: дужина и ширина и висина једнака је.
੧੬ਅਤੇ ਉਹ ਨਗਰੀ ਚੌਰਸ ਬਣੀ ਹੋਈ ਹੈ ਅਤੇ ਜਿੰਨੀ ਉਹ ਦੀ ਚੌੜਾਈ ਓਨੀ ਹੀ ਉਹ ਦੀ ਲੰਬਾਈ ਹੈ। ਅਤੇ ਉਸ ਨੇ ਨਗਰੀ ਨੂੰ ਕਾਨੇ ਨਾਲ ਮਿਣਿਆ ਅਤੇ ਪੰਦਰਾਂ ਸੌ ਮੀਲ ਨਿੱਕਲੀ ਉਹ ਦੀ ਲੰਬਾਈ ਅਤੇ ਚੁੜਾਈ ਅਤੇ ਉਚਾਈ ਇੱਕੋ ਜਿਹੀ ਹੈ।
17 И размери зид његов на сто и четрдесет и четири лакта, по мери човечијој, која је анђелова.
੧੭ਅਤੇ ਉਸ ਨੇ ਉਹ ਦੀ ਸ਼ਹਿਰਪਨਾਹ ਨੂੰ ਮਨੁੱਖ ਦੇ ਅਰਥਾਤ ਦੂਤ ਦੇ ਨਾਪ ਦੇ ਅਨੁਸਾਰ ਮਿਣਿਆ ਅਤੇ ਇੱਕ ਸੌ ਚੁਤਾਲੀ ਹੱਥ ਨਿੱਕਲੀ।
18 И беше грађа зидова његова јаспис, и град злато чисто, као чисто стакло.
੧੮ਅਤੇ ਉਹ ਦੀ ਸ਼ਹਿਰਪਨਾਹ ਦੀ ਚਿਣਾਈ ਯਸ਼ਬ ਦੀ ਸੀ ਅਤੇ ਉਹ ਨਗਰੀ ਸਾਫ਼ ਸ਼ੀਸ਼ੇ ਦੇ ਵਾਂਗੂੰ ਸ਼ੁੱਧ ਸੋਨੇ ਦੀ ਸੀ।
19 И темељи зидова градских беху украшени сваким драгим камењем: први темељ беше јаспис, други сафир, трећи халкидон, четврти смарагд,
੧੯ਉਸ ਨਗਰੀ ਦੀ ਸ਼ਹਿਰਪਨਾਹ ਦੀਆਂ ਨੀਹਾਂ ਹਰ ਪਰਕਾਰ ਦੇ ਜਵਾਹਰ ਨਾਲ ਜੜੀਆਂ ਹੋਈਆਂ ਸਨ। ਪਹਿਲੀ ਨੀਂਹ ਯਸ਼ਬ ਦੀ ਸੀ, ਦੂਜੀ ਨੀਲਮ ਦੀ, ਤੀਜੀ ਦੁਧੀਯਾ ਅਕੀਕ ਦੀ, ਚੌਥੀ ਪੰਨੇ ਦੀ।
20 Пети сардоникс, шести сард, седми хрисолит, осми вирил, девети топаз, десети хрисопрас, једанаести јакинт, дванаести аметист.
੨੦ਪੰਜਵੀਂ ਸੁਲੇਮਾਨੀ ਦੀ, ਛੇਵੀਂ ਲਾਲ ਅਕੀਕ ਦੀ, ਸੱਤਵੀਂ ਜ਼ਬਰਜਦ ਦੀ, ਅੱਠਵੀਂ ਬੈਰੂਜ ਦੀ, ਨੌਵੀਂ ਸੁਨਹਿਲੇ ਦੀ, ਦਸਵੀਂ ਹਰੇ ਅਕੀਕ ਦੀ, ਗਿਆਰ੍ਹਵੀਂ ਜ਼ਕਰਨ ਦੀ, ਬਾਰ੍ਹਵੀਂ ਕਟਹਲੇ ਦੀ।
21 И дванаест врата, дванаест зрна бисера: свака врата беху од једног зрна бисера: и улице градске беху злато чисто, као стакло пресветло.
੨੧ਅਤੇ ਬਾਰਾਂ ਦਰਵਾਜ਼ੇ ਬਾਰਾਂ ਮੋਤੀ ਸਨ। ਇੱਕ-ਇੱਕ ਦਰਵਾਜ਼ਾ ਇੱਕ-ਇੱਕ ਮੋਤੀ ਦਾ ਸੀ, ਅਤੇ ਉਸ ਨਗਰੀ ਦਾ ਚੌਂਕ ਨਿਰਮਲ ਸ਼ੀਸ਼ੇ ਵਰਗਾ ਸ਼ੁੱਧ ਸੋਨੇ ਦਾ ਸੀ।
22 И цркве не видех у њему: јер је њему црква Господ Бог Сведржитељ, и Јагње.
੨੨ਮੈਂ ਉਸ ਵਿੱਚ ਕੋਈ ਹੈਕਲ ਨਾ ਵੇਖੀ ਕਿਉਂ ਜੋ ਪ੍ਰਭੂ ਪਰਮੇਸ਼ੁਰ ਸਰਬ ਸ਼ਕਤੀਮਾਨ ਅਤੇ ਲੇਲਾ ਉਹ ਦੀ ਹੈਕਲ ਹੈ।
23 И град не потребује ни сунце ни месец да светле у њему; јер га слава Божија просветли, и жижак је његов Јагње.
੨੩ਅਤੇ ਉਸ ਨਗਰੀ ਨੂੰ ਸੂਰਜ ਦੀ ਕੁਝ ਲੋੜ ਨਹੀਂ, ਨਾ ਚੰਦਰਮਾ ਦੀ ਕਿ ਉਹ ਉਸ ਉੱਤੇ ਚਮਕਣ ਕਿਉਂ ਜੋ ਪਰਮੇਸ਼ੁਰ ਦੇ ਤੇਜ ਨੇ ਉਹ ਨੂੰ ਚਾਨਣ ਕੀਤਾ ਅਤੇ ਲੇਲਾ ਉਹ ਦੀ ਜੋਤ ਹੈ।
24 И народи који су спасени ходиће у виделу његовом, и цареви земаљски донеће славу и част своју у њега.
੨੪ਅਤੇ ਕੌਮਾਂ ਉਹ ਦੇ ਚਾਨਣ ਦੇ ਆਸਰੇ ਫਿਰਨਗੀਆਂ ਅਤੇ ਧਰਤੀ ਦੇ ਰਾਜੇ ਆਪਣਾ ਪ੍ਰਤਾਪ ਉਸ ਵਿੱਚ ਲਿਆਉਣਗੇ।
25 И врата његова неће се затварати дању, јер онде ноћи неће бити.
੨੫ਅਤੇ ਉਹ ਦੇ ਦਰਵਾਜ਼ੇ ਦਿਨ ਨੂੰ ਕਦੇ ਬੰਦ ਨਾ ਹੋਣਗੇ ਕਿਉਂ ਜੋ ਰਾਤ ਤਾਂ ਉੱਥੇ ਹੋਣੀ ਹੀ ਨਹੀਂ।
26 И донеће славу и част незнабожаца у њега.
੨੬ਅਤੇ ਉਹ ਕੌਮਾਂ ਦਾ ਪ੍ਰਤਾਪ ਅਤੇ ਮਾਣ ਉਸ ਵਿੱਚ ਲਿਆਉਣਗੇ।
27 И неће у њега ући ништа погано, и што чини мрзост и лаж, него само који су написани у животној књизи Јагњета.
੨੭ਪਰ ਕੋਈ ਅਪਵਿੱਤਰ ਵਸਤ ਜਾਂ ਕੋਈ ਘਿਣਾਉਣੇ ਕੰਮ ਕਰਨ ਵਾਲਾ ਅਤੇ ਝੂਠਾ ਕੰਮ ਕਰਨ ਵਾਲਾ ਉਸ ਵਿੱਚ ਕਦੇ ਨਾ ਵੜੇਗਾ ਪਰ ਕੇਵਲ ਉਹ ਜਿਹਨਾਂ ਦੇ ਨਾਮ ਲੇਲੇ ਦੀ ਜੀਵਨ ਦੀ ਪੋਥੀ ਵਿੱਚ ਲਿਖੇ ਹੋਏ ਹਨ।

< Откривење 21 >