< Римљанима 6 >
1 Шта ћемо дакле рећи? Хоћемо ли остати у греху да се благодат умножи? Боже сачувај!
੧ਹੁਣ ਅਸੀਂ ਕੀ ਆਖੀਏ? ਕੀ ਪਾਪ ਕਰਨ ਵਿੱਚ ਲੱਗੇ ਰਹੀਏ ਕਿ ਕਿਰਪਾ ਬਹੁਤੀ ਹੋਵੇ?
2 Јер који умресмо греху како ћемо још живети у њему?
੨ਕਦੇ ਨਹੀਂ! ਅਸੀਂ ਜੋ ਪਾਪ ਦੇ ਵੱਲੋਂ ਮਰ ਗਏ, ਤਾਂ ਹੁਣ ਅੱਗੇ ਤੋਂ ਉਸ ਵਿੱਚ ਜੀਵਨ ਕਿਉਂ ਬਤੀਤ ਕਰੀਏ?।
3 Или не знате да сви који се крстисмо у Исуса Христа, у смрт Његову крстисмо се?
੩ਕੀ ਤੁਸੀਂ ਇਸ ਗੱਲ ਤੋਂ ਅਣਜਾਣ ਹੋ ਕਿ ਸਾਡੇ ਵਿੱਚੋਂ ਜਿਨ੍ਹਾਂ ਨੇ ਮਸੀਹ ਯਿਸੂ ਵਿੱਚ ਬਪਤਿਸਮਾ ਲਿਆ, ਉਸ ਦੀ ਮੌਤ ਵਿੱਚ ਬਪਤਿਸਮਾ ਲਿਆ?
4 Тако се с Њим погребосмо крштењем у смрт да као што уста Христос из мртвих славом Очевом, тако и ми у новом животу да ходимо.
੪ਸੋ ਅਸੀਂ ਮੌਤ ਦਾ ਬਪਤਿਸਮਾ ਲੈਣ ਦੇ ਕਾਰਨ ਉਹ ਦੇ ਨਾਲ ਦੱਬੇ ਗਏ, ਤਾਂ ਜੋ ਜਿਵੇਂ ਪਿਤਾ ਦੀ ਮਹਿਮਾ ਦੇ ਵਸੀਲੇ ਨਾਲ ਮਸੀਹ ਮੁਰਦਿਆਂ ਵਿੱਚੋਂ ਜਿਵਾਲਿਆ ਗਿਆ, ਤਿਵੇਂ ਅਸੀਂ ਵੀ ਨਵੇਂ ਜੀਵਨ ਦੇ ਰਾਹ ਚੱਲੀਏ।
5 Јер кад смо једнаки с Њим једнаком смрћу, бићемо и васкрсењем;
੫ਜਦੋਂ ਅਸੀਂ ਉਹ ਦੀ ਮੌਤ ਦੀ ਸਮਾਨਤਾ ਵਿੱਚ ਉਸ ਦੇ ਨਾਲ ਜੋੜੇ ਗਏ ਤਾਂ ਉਸ ਦੇ ਜੀ ਉੱਠਣ ਦੀ ਸਮਾਨਤਾ ਵਿੱਚ ਵੀ ਹੋਵਾਂਗੇ।
6 Знајући ово да се стари наш човек разапе с Њиме, да би се тело грешно покварило, да више не бисмо служили греху.
੬ਕਿਉਂ ਜੋ ਅਸੀਂ ਇਹ ਜਾਣਦੇ ਹਾਂ ਕਿ ਸਾਡੀ ਪੁਰਾਣੀ ਇਨਸਾਨੀਅਤ ਉਹ ਦੇ ਨਾਲ ਸਲੀਬ ਉੱਤੇ ਚੜ੍ਹਾਈ ਗਈ ਤਾਂ ਜੋ ਪਾਪ ਦਾ ਸਰੀਰ ਨਸ਼ਟ ਹੋ ਜਾਵੇ ਤਾਂ ਹੁਣ ਅਸੀਂ ਅੱਗੇ ਤੋਂ ਪਾਪ ਦੀ ਗੁਲਾਮੀ ਨਾ ਕਰੀਏ।
7 Јер који умре опрости се од греха.
੭ਕਿਉਂਕਿ ਜਿਹੜਾ ਮਰ ਗਿਆ ਉਹ ਪਾਪ ਤੋਂ ਛੁੱਟ ਕੇ ਧਰਮੀ ਠਹਿਰਾਇਆ ਗਿਆ।
8 А ако умресмо с Христом, верујемо да ћемо и живети с Њим,
੮ਪਰੰਤੂ ਜਦੋਂ ਅਸੀਂ ਮਸੀਹ ਦੇ ਨਾਲ ਮਰੇ ਤਾਂ ਸਾਨੂੰ ਵਿਸ਼ਵਾਸ ਹੈ ਜੋ ਅਸੀਂ ਉਹ ਦੇ ਨਾਲ ਜੀਵਾਂਗੇ ਵੀ।
9 Знајући да Христос уста из мртвих, већ више не умире; смрт више неће овладати њиме.
੯ਕਿਉਂ ਜੋ ਅਸੀਂ ਇਹ ਜਾਣਦੇ ਹਾਂ ਕਿ ਮਸੀਹ ਜੋ ਮੁਰਦਿਆਂ ਵਿੱਚੋਂ ਜੀ ਉੱਠਿਆ ਤਾਂ ਫੇਰ ਨਹੀਂ ਮਰੇਗਾ, ਹੁਣ ਅੱਗੇ ਤੋਂ ਮੌਤ ਦਾ ਉਸ ਉੱਤੇ ਕੋਈ ਵੱਸ ਨਹੀਂ।
10 Јер шта умре, греху умре једанпут; а шта живи, Богу живи.
੧੦ਜਿਹੜੀ ਮੌਤ ਉਹ ਮੋਇਆ ਉਹ ਪਾਪ ਦੇ ਕਾਰਨ ਇੱਕੋ ਵਾਰ ਮੋਇਆ, ਪਰ ਜਿਹੜਾ ਜੀਵਨ ਉਹ ਜਿਉਂਦਾ ਹੈ ਉਹ ਪਰਮੇਸ਼ੁਰ ਦੇ ਕਾਰਨ ਜਿਉਂਦਾ ਹੈ।
11 Тако и ви, дакле, држите себе да сте мртви греху а живи Богу у Христу Исусу Господу нашем.
੧੧ਇਸੇ ਤਰ੍ਹਾਂ ਤੁਸੀਂ ਵੀ ਆਪਣੇ ਆਪ ਨੂੰ ਪਾਪ ਦੀ ਵੱਲੋਂ ਮਰੇ ਹੋਏ ਪਰ ਮਸੀਹ ਯਿਸੂ ਵਿੱਚ ਪਰਮੇਸ਼ੁਰ ਲਈ ਜਿਉਂਦੇ ਸਮਝੋ।
12 Да не царује, дакле, грех у вашем смртном телу, да га слушате у сластима његовим;
੧੨ਹੁਣ ਫੇਰ ਪਾਪ ਤੁਹਾਡੀ ਮਰਨਹਾਰ ਦੇਹੀ ਵਿੱਚ ਰਾਜ ਨਾ ਕਰੇ, ਜੋ ਤੁਸੀਂ ਉਸ ਦੀਆਂ ਬੁਰੀਆਂ ਕਾਮਨਾਵਾਂ ਦੇ ਅਧੀਨ ਹੋਵੋ।
13 Нити дајте удова својих греху за оружје неправде; него дајте себе Богу, као који сте живи из мртвих, и уде своје Богу за оружје правде.
੧੩ਅਤੇ ਨਾ ਆਪਣੇ ਅੰਗਾਂ ਨੂੰ ਕੁਧਰਮ ਦੇ ਹਥਿਆਰ ਬਣਾ ਕੇ ਪਾਪ ਨੂੰ ਸੌਂਪੋ ਸਗੋਂ ਆਪਣੇ ਆਪ ਨੂੰ ਮੁਰਦਿਆਂ ਵਿੱਚੋਂ ਜੀ ਉੱਠੇ ਹੋਏ ਸਮਝ ਕੇ ਪਰਮੇਸ਼ੁਰ ਨੂੰ ਸੌਂਪ ਦਿਓ ਅਤੇ ਆਪਣੇ ਅੰਗਾਂ ਨੂੰ ਧਰਮ ਦੇ ਹਥਿਆਰ ਬਣਾ ਕੇ ਪਰਮੇਸ਼ੁਰ ਨੂੰ ਸੌਂਪ ਦਿਓ।
14 Јер грех неће вама овладати, јер нисте под законом него под благодаћу.
੧੪ਜੋ ਤੁਹਾਡੇ ਉੱਤੇ ਪਾਪ ਦਾ ਜੋਰ ਨਾ ਚੱਲੇਗਾ ਕਿਉਂਕਿ ਤੁਸੀਂ ਬਿਵਸਥਾ ਦੇ ਅਧੀਨ ਨਹੀਂ ਸਗੋਂ ਕਿਰਪਾ ਦੇ ਅਧੀਨ ਹੋ।
15 Шта дакле? Хоћемо ли грешити кад нисмо под законом него под благодаћу? Боже сачувај!
੧੫ਤਾਂ ਫੇਰ ਕੀ? ਅਸੀਂ ਪਾਪ ਕਰੀਏ ਇਸ ਲਈ ਜੋ ਅਸੀਂ ਬਿਵਸਥਾ ਦੇ ਅਧੀਨ ਨਹੀਂ ਸਗੋਂ ਕਿਰਪਾ ਦੇ ਅਧੀਨ ਹਾਂ? ਕਦੇ ਨਹੀਂ!
16 Не знате ли да коме дајете себе за слуге у послушање, слуге сте оног кога слушате, или греха за смрт, или послушања за правду?
੧੬ਭਲਾ ਤੁਸੀਂ ਇਹ ਨਹੀਂ ਜਾਣਦੇ ਹੋ ਕਿ ਆਗਿਆ ਮੰਨਣ ਲਈ ਜਿਹ ਦੇ ਹੱਥ ਤੁਸੀਂ ਆਪਣੇ ਆਪ ਨੂੰ ਦਾਸ ਬਣਾ ਕੇ ਸੌਂਪ ਦਿੰਦੇ ਹੋ ਤੁਸੀਂ ਉਸੇ ਦੇ ਦਾਸ ਹੋ ਜਿਸ ਦੀ ਆਗਿਆ ਮੰਨਦੇ ਹੋ, ਭਾਵੇਂ ਮੌਤ ਲਈ ਪਾਪ ਦੇ, ਭਾਵੇਂ ਧਾਰਮਿਕਤਾ ਲਈ ਆਗਿਆਕਾਰੀ ਦੇ।
17 Хвала, дакле, Богу што бивши робови греху послушасте од срца ту науку којој се и предадосте.
੧੭ਪਰ ਧੰਨਵਾਦ ਹੈ ਪਰਮੇਸ਼ੁਰ ਦਾ ਕਿ ਭਾਵੇਂ ਤੁਸੀਂ ਪਾਪ ਦੇ ਦਾਸ ਸੀ, ਪਰ ਜਿਸ ਸਿੱਖਿਆ ਦੇ ਸਾਂਚੇ ਵਿੱਚ ਢਾਲ਼ੇ ਗਏ ਤੁਸੀਂ ਮਨ ਤੋਂ ਉਹ ਦੇ ਆਗਿਆਕਾਰ ਹੋ ਗਏ।
18 Опростивши се, пак, од греха постасте слуге правди.
੧੮ਅਤੇ ਪਾਪ ਤੋਂ ਛੁੱਟ ਕੇ ਤੁਸੀਂ ਧਾਰਮਿਕਤਾ ਦੇ ਦਾਸ ਬਣ ਗਏ।
19 Као човек говорим, за слабост вашег тела. Јер као што дадосте уде своје за робове нечистоти и безакоњу на безакоње, тако сад дајте уде своје за слуге правди на посвећење.
੧੯ਮੈਂ ਤੁਹਾਡੇ ਸਰੀਰ ਦੀ ਦੁਰਬਲਤਾਈ ਦੇ ਕਾਰਨ ਮਨੁੱਖਾਂ ਵਾਲੀ ਗੱਲ ਆਖਦਾ ਹਾਂ ਸੋ ਜਿਵੇਂ ਤੁਸੀਂ ਆਪਣੇ ਅੰਗਾਂ ਨੂੰ ਗੰਦ-ਮੰਦ ਅਤੇ ਕੁਧਰਮ ਸਗੋਂ ਅੱਤ ਕੁਧਰਮ ਦੀ ਗੁਲਾਮੀ ਵਿੱਚ ਸੌਂਪ ਦਿੱਤੇ ਤਿਵੇਂ ਹੁਣ ਆਪਣੇ ਅੰਗਾਂ ਨੂੰ ਧਾਰਮਿਕਤਾ ਦੀ ਗੁਲਾਮੀ ਵਿੱਚ ਪਵਿੱਤਰ ਹੋਣ ਲਈ ਸੌਂਪ ਦਿਓ।
20 Јер кад бејасте робови греху, прости бејасте од правде.
੨੦ਜਦੋਂ ਤੁਸੀਂ ਪਾਪ ਦੇ ਦਾਸ ਸੀ ਤਾਂ ਧਾਰਮਿਕਤਾ ਤੋਂ ਆਜ਼ਾਦ ਸੀ।
21 Какав дакле онда имадосте плод за који се сад стидите? Јер је оног крај смрт.
੨੧ਸੋ ਉਸ ਵੇਲੇ ਤੁਹਾਨੂੰ ਉਹਨਾਂ ਗੱਲਾਂ ਤੋਂ ਕੀ ਫਲ ਮਿਲਿਆ ਜਿਨ੍ਹਾਂ ਕਰਕੇ ਹੁਣ ਤੁਹਾਨੂੰ ਸ਼ਰਮ ਆਉਂਦੀ ਹੈ ਕਿਉਂ ਜੋ ਉਹਨਾਂ ਦਾ ਅੰਤ ਤਾਂ ਮੌਤ ਹੈ?
22 А сад опростивши се од греха, и поставши слуге Божје, имате плод свој на посвећење, а крај живот вечни. (aiōnios )
੨੨ਪਰ ਹੁਣ ਤੁਸੀਂ ਪਾਪ ਤੋਂ ਛੁੱਟ ਕੇ ਅਤੇ ਪਰਮੇਸ਼ੁਰ ਦੇ ਦਾਸ ਬਣ ਕੇ ਪਵਿੱਤਰਤਾਈ ਦੇ ਲਈ ਆਪਣਾ ਫਲ ਅਤੇ ਅੰਤ ਵਿੱਚ ਸਦੀਪਕ ਜੀਵਨ ਪਾਉਂਦੇ ਹੋ। (aiōnios )
23 Јер је плата за грех смрт, а дар Божји је живот вечни у Христу Исусу Господу нашем. (aiōnios )
੨੩ਕਿਉਂਕਿ ਪਾਪ ਦੀ ਮਜ਼ਦੂਰੀ ਤਾਂ ਮੌਤ ਹੈ, ਪਰ ਪਰਮੇਸ਼ੁਰ ਦਾ ਵਰਦਾਨ ਸਾਡੇ ਪ੍ਰਭੂ ਮਸੀਹ ਯਿਸੂ ਵਿੱਚ ਸਦੀਪਕ ਜੀਵਨ ਹੈ। (aiōnios )