< Первое послание Петра 2 >

1 Отложше убо всяку злобу и всяку лесть и лицемерие и зависть и вся клеветы,
ਇਸ ਕਾਰਨ ਤੁਸੀਂ ਸਾਰੀ ਬਦੀ, ਸਾਰਾ ਛਲ, ਕਪਟ, ਖਾਰ ਅਤੇ ਸਾਰੀਆਂ ਚੁਗਲੀਆਂ ਨੂੰ ਛੱਡ ਕੇ
2 яко новорождени младенцы, словесное и нелестное млеко возлюбите, яко да о нем возрастете во спасение:
ਨਵੇਂ ਜਨਮੇ ਬੱਚਿਆਂ ਦੀ ਤਰ੍ਹਾਂ ਆਤਮਿਕ ਅਤੇ ਸ਼ੁੱਧ ਦੁੱਧ ਦੀ ਖੋਜ ਕਰੋ ਤਾਂ ਜੋ ਤੁਸੀਂ ਉਸ ਨਾਲ ਮੁਕਤੀ ਲਈ ਵਧਦੇ ਜਾਓ
3 понеже вкусисте, яко благ Господь.
ਕਿਉਂ ਜੋ ਤੁਸੀਂ ਸੁਆਦ ਚੱਖ ਕੇ ਵੇਖਿਆ ਹੈ, ਕਿ ਪ੍ਰਭੂ ਕਿਰਪਾਲੂ ਹੈ ।
4 К Немуже приходяще, камени живу, от человек убо уничижену, от Бога же избрану, честну,
ਜਿਸ ਦੇ ਕੋਲ ਤੁਸੀਂ ਆਏ ਹੋ, ਮੰਨੋ ਇੱਕ ਜਿਉਂਦੇ ਪੱਥਰ ਕੋਲ ਜਿਹੜਾ ਮਨੁੱਖਾਂ ਕੋਲੋਂ ਤਾਂ ਰੱਦਿਆ ਗਿਆ ਪਰ ਪਰਮੇਸ਼ੁਰ ਦੀ ਨਜ਼ਰ ਵਿੱਚ ਚੁਣਿਆ ਹੋਇਆ ਅਤੇ ਬਹੁਮੁੱਲਾ ਹੈ ।
5 и сами яко камение живо зиждитеся во храм духовен, святителство свято, возносити жертвы духовны, благоприятны Богови Иисус Христом.
ਤੁਸੀਂ ਆਪ ਵੀ ਜਿਉਂਦੇ ਪੱਥਰਾਂ ਦੇ ਵਾਂਗੂੰ ਇੱਕ ਆਤਮਿਕ ਘਰ ਬਣਦੇ ਜਾਂਦੇ ਹੋ ਤਾਂ ਕਿ ਜਾਜਕਾਂ ਦੀ ਪਵਿੱਤਰ ਮੰਡਲੀ ਬਣੋ ਤਾਂ ਜੋ ਉਹ ਆਤਮਿਕ ਬਲੀਦਾਨ ਚੜਾਓ, ਜਿਹੜੇ ਯਿਸੂ ਮਸੀਹ ਦੇ ਰਾਹੀਂ ਪਰਮੇਸ਼ੁਰ ਨੂੰ ਚੰਗੇ ਲੱਗਦੇ ਹਨ ।
6 Зане писано есть в Писании: се полагаю в Сионе камень краеуголен, избран, честен: и веруяй вонь не постыдится.
ਇਸ ਲਈ ਜੋ ਪਵਿੱਤਰ ਗ੍ਰੰਥ ਵਿੱਚ ਇਹ ਆਇਆ ਹੈ ਵੇਖੋ, ਮੈਂ ਸੀਯੋਨ ਵਿੱਚ ਇੱਕ ਖੂੰਜੇ ਦਾ ਪੱਥਰ, ਚੁਣਿਆ ਹੋਇਆ, ਬਹੁਮੁੱਲਾ ਰੱਖਦਾ ਹਾਂ, ਅਤੇ ਜਿਹੜਾ ਉਸ ਉੱਤੇ ਵਿਸ਼ਵਾਸ ਕਰਦਾ ਹੈ, ਕਦੇ ਸ਼ਰਮਿੰਦਾ ਨਾ ਹੋਵੇਗਾ।
7 Вам убо честь верующым, а противящымся камень, егоже небрегоша зиждущии, сей бысть во главу угла, и камень претыкания и камень соблазна:
ਸੋ ਉਹ ਤੁਹਾਡੇ ਲਈ ਜਿਹੜੇ ਵਿਸ਼ਵਾਸ ਕਰਦੇ ਹੋ ਬਹੁਮੁੱਲਾ ਹੈ, ਪਰ ਜਿਹੜੇ ਵਿਸ਼ਵਾਸ ਨਹੀਂ ਕਰਦੇ ਉਹਨਾਂ ਲਈ, ਜਿਸ ਪੱਥਰ ਨੂੰ ਰਾਜ ਮਿਸਤਰੀਆਂ ਨੇ ਰੱਦਿਆ, ਸੋਈ ਖੂੰਜੇ ਦਾ ਸਿਰਾ ਹੋ ਗਿਆ
8 о немже и претыкаются слову противляющиися, на неже и положени быша.
ਅਤੇ, ਠੋਕਰ ਦਾ ਪੱਥਰ ਅਤੇ ਠੇਡਾ ਖਾਣ ਦੀ ਚੱਟਾਨ। ਉਹ ਅਣ-ਆਗਿਆਕਾਰੀ ਹੋ ਕੇ ਬਚਨ ਤੋਂ ਠੋਕਰ ਖਾਂਦੇ ਹਨ, ਜਿਹ ਦੇ ਲਈ ਉਹ ਠਹਿਰਾਏ ਵੀ ਗਏ ਸਨ
9 Вы же род избран, царское священие, язык свят, людие обновления, яко да добродетели возвестите из тмы вас Призвавшаго в чудный Свой свет:
ਪਰ ਤੁਸੀਂ ਪਰਮੇਸ਼ੁਰ ਦਾ ਚੁਣਿਆ ਹੋਇਆ ਵੰਸ਼, ਜਾਜਕਾਂ ਦੀ ਸ਼ਾਹੀ ਮੰਡਲੀ, ਪਵਿੱਤਰ ਕੌਮ, ਪਰਮੇਸ਼ੁਰ ਦੀ ਖ਼ਾਸ ਪਰਜਾ ਹੋ ਤਾਂ ਕਿ ਤੁਸੀਂ ਉਹ ਦੇ ਗੁਣਾ ਦਾ ਪ੍ਰਚਾਰ ਕਰੋ ਜਿਸ ਨੇ ਤੁਹਾਨੂੰ ਹਨੇਰੇ ਤੋਂ ਆਪਣੇ ਅਚਰਜ਼ ਚਾਨਣ ਵਿੱਚ ਸੱਦ ਲਿਆ
10 иже иногда не людие, ныне же людие Божии: иже не помиловани, ныне же помиловани бысте.
੧੦ਤੁਸੀਂ ਤਾਂ ਅੱਗੇ ਪਰਜਾ ਹੀ ਨਹੀਂ ਸੀ ਪਰ ਹੁਣ ਪਰਮੇਸ਼ੁਰ ਦੀ ਪਰਜਾ ਹੋ ਗਏ ਹੋ। ਤੁਹਾਡੇ ਉੱਤੇ ਕਿਰਪਾ ਨਹੀਂ ਹੋਈ ਸੀ ਪਰ ਹੁਣ ਹੋਈ ਹੈ।
11 Возлюбленнии, молю яко пришелцев и странников, огребатися от плотских похотей, яже воюют на душу,
੧੧ਹੇ ਪਿਆਰਿਓ, ਮੈਂ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ ਕਿ ਤੁਸੀਂ ਪਰਦੇਸੀ ਅਤੇ ਮੁਸਾਫ਼ਰ ਹੋ ਕੇ ਸਰੀਰਕ ਕਾਮਨਾ ਤੋਂ ਦੂਰ ਰਹੋ ਜਿਹੜੀਆਂ ਜਾਨ ਨਾਲ ਲੜਦੀਆਂ ਹਨ ।
12 житие ваше имуще добро во языцех, да о немже клевещут вас аки злодеев, от добрых дел видевше, прославят Бога в день посещения.
੧੨ਅਤੇ ਪਰਾਈਆਂ ਕੌਮਾਂ ਵਿੱਚ ਆਪਣੀ ਚਾਲ ਨੇਕ ਰੱਖੋ ਤਾਂ ਕਿ ਜਿਸ ਗੱਲ ਵਿੱਚ ਉਹ ਤੁਹਾਨੂੰ ਬੁਰਾ ਮੰਨ ਕੇ ਤੁਹਾਡੇ ਵਿਰੁੱਧ ਬੋਲਦੇ ਹਨ, ਉਹ ਤੁਹਾਡੇ ਚੰਗੇ ਕੰਮਾਂ ਦੇ ਕਾਰਨ ਪਰਮੇਸ਼ੁਰ ਦੀ ਵਡਿਆਈ ਕਰਨ ਜਿਸ ਦਿਨ ਉਹਨਾਂ ਉੱਤੇ ਦਯਾ ਦ੍ਰਿਸ਼ਟੀ ਹੋਵੇ ।
13 Повинитеся убо всякому человечу созданию Господа ради: аще царю, яко преобладающу:
੧੩ਤੁਸੀਂ ਪ੍ਰਭੂ ਦੇ ਨਮਿੱਤ ਮਨੁੱਖ ਦੇ ਹਰੇਕ ਪ੍ਰਬੰਧ ਦੇ ਅਧੀਨ ਹੋਵੋ, ਭਾਵੇਂ ਪਾਤਸ਼ਾਹ ਦੇ ਕਿਉਂਕਿ ਉਹ ਸਭ ਤੋਂ ਵੱਡਾ ਹੈ
14 аще ли же князем, яко от него посланным, во отмщение убо злодеем, в похвалу же благотворцем.
੧੪ਭਾਵੇਂ ਹਾਕਮਾਂ ਦੇ ਕਿਉਂਕਿ ਉਹ ਉਸ ਦੇ ਭੇਜੇ ਹੋਏ ਹਨ ਤਾਂ ਕਿ ਬੁਰੇ ਕੰਮ ਕਰਨ ਵਾਲਿਆਂ ਨੂੰ ਸਜ਼ਾ ਦੇਣ ਅਤੇ ਚੰਗੇ ਕੰਮ ਕਰਨ ਵਾਲਿਆਂ ਦੀ ਸ਼ੋਭਾ ਕਰਨ।
15 Яко тако есть воля Божия, благотворящым обуздовати безумных человек невежство:
੧੫ਕਿਉਂਕਿ ਪਰਮੇਸ਼ੁਰ ਦੀ ਮਰਜ਼ੀ ਹੈ ਕਿ ਤੁਸੀਂ ਚੰਗੇ ਕੰਮ ਕਰਕੇ ਮੂਰਖ ਲੋਕਾਂ ਦੀ ਅਗਿਆਨਤਾ ਦਾ ਮੂੰਹ ਬੰਦ ਕਰ ਦਿਓ ।
16 яко свободни, а не яко прикровение имуще злобы свободу, но яко раби Божии.
੧੬ਤੁਸੀਂ ਆਜ਼ਾਦ ਹੋ ਕੇ ਆਪਣੀ ਆਜ਼ਾਦੀ ਨੂੰ ਬੁਰਾਈ ਦਾ ਪਰਦਾ ਨਾ ਬਣਾਓ, ਸਗੋਂ ਆਪਣੇ ਆਪ ਨੂੰ ਪਰਮੇਸ਼ੁਰ ਦੇ ਗੁਲਾਮ ਸਮਝੋ ।
17 Всех почитайте, братство возлюбите, Бога бойтеся, царя чтите.
੧੭ਸਭਨਾਂ ਦਾ ਆਦਰ ਕਰੋ, ਭਾਈਆਂ ਨਾਲ ਪਿਆਰ ਰੱਖੋ, ਪਰਮੇਸ਼ੁਰ ਦਾ ਡਰ ਰੱਖੋ ਅਤੇ ਪਾਤਸ਼ਾਹ ਦਾ ਆਦਰ ਕਰੋ ।
18 Раби, повинуйтеся во всяцем страсе владыкам, не токмо благим и кротким, но и строптивым.
੧੮ਹੇ ਨੌਕਰੋ, ਪੂਰੇ ਅਦਬ ਨਾਲ ਆਪਣੇ ਮਾਲਕਾਂ ਦੇ ਅਧੀਨ ਰਹੋ, ਕੇਵਲ ਭਲਿਆਂ ਅਤੇ ਅਸੀਲਾਂ ਦੇ ਹੀ ਨਹੀਂ ਸਗੋਂ ਸਖ਼ਤ ਸੁਭਾਅ ਵਾਲਿਆਂ ਦੇ ਵੀ ।
19 Се бо есть угодно пред Богом, аще совести ради Божия терпит кто скорби, стражда без правды.
੧੯ਕਿਉਂਕਿ ਜੇ ਕੋਈ ਪਰਮੇਸ਼ੁਰ ਦੇ ਲਈ ਬੇਇਨਸਾਫ਼ੀ ਝੱਲ ਕੇ ਦੁੱਖ ਸਹਿ ਲਵੇ, ਤਾਂ ਇਹ ਪ੍ਰਵਾਨ ਹੈ ।
20 Кая бо похвала, аще согрешающе мучими терпите? Но аще добро творяще и страждуще терпите, сие угодно пред Богом,
੨੦ਪਰ ਜੇ ਤੁਸੀਂ ਪਾਪ ਦੇ ਕਾਰਨ ਮੁੱਕੇ ਖਾ ਕੇ ਧੀਰਜ ਕਰੋ ਤਾਂ ਕੀ ਵਡਿਆਈ ਹੈ? ਪਰ ਜੇ ਤੁਸੀਂ ਸ਼ੁਭ ਕੰਮਾਂ ਦੇ ਕਾਰਨ ਦੁੱਖ ਝੱਲ ਕੇ ਧੀਰਜ ਕਰੋ ਤਾਂ ਇਹ ਪਰਮੇਸ਼ੁਰ ਨੂੰ ਪ੍ਰਵਾਨ ਹੈ ।
21 на сие бо и звани бысте: зане и Христос пострада по нас, нам оставль образ, да последуем стопам Его:
੨੧ਕਿਉਂਕਿ ਤੁਸੀਂ ਇਸੇ ਕਾਰਨ ਸੱਦੇ ਗਏ ਹੋ, ਕਿਉਂਕਿ ਮਸੀਹ ਵੀ ਤੁਹਾਡੇ ਲਈ ਦੁੱਖ ਝੱਲ ਕੇ ਇੱਕ ਨਮੂਨਾ ਛੱਡ ਗਿਆ ਕਿ ਤੁਸੀਂ ਉਸ ਦੇ ਕਦਮਾਂ ਉੱਤੇ ਚੱਲੋ ।
22 иже греха не сотвори, ни обретеся лесть во устех Его:
੨੨ਉਸ ਨੇ ਕੋਈ ਪਾਪ ਨਹੀਂ ਕੀਤਾ, ਨਾ ਉਸ ਦੇ ਮੂੰਹ ਵਿੱਚੋਂ ਕੋਈ ਛਲ ਦੀ ਗੱਲ ਨਿੱਕਲੀ ।
23 иже укаряемь противу не укаряше, стражда не прещаше, предаяше же Судящему праведно:
੨੩ਉਹ ਗਾਲਾਂ ਸੁਣ ਕੇ ਗਾਲ ਨਹੀਂ ਦਿੰਦਾ ਸੀ ਅਤੇ ਦੁੱਖ ਪਾ ਕੇ ਦਬਕਾ ਨਹੀਂ ਦਿੰਦਾ ਸੀ ਸਗੋਂ ਆਪਣੇ ਆਪ ਨੂੰ ਉਹ ਦੇ ਹੱਥ ਸੌਂਪਦਾ ਸੀ ਜਿਹੜਾ ਠੀਕ ਨਿਆਂ ਕਰਦਾ ਹੈ ।
24 иже грехи нашя Сам вознесе на теле Своем на древо, да от грех избывше, правдою поживем: Егоже язвою изцелесте.
੨੪ਉਸ ਨੇ ਆਪ ਸਾਡੇ ਪਾਪਾਂ ਨੂੰ ਆਪਣੇ ਸਰੀਰ ਵਿੱਚ ਰੁੱਖ (ਸਲੀਬ) ਉੱਤੇ ਚੁੱਕ ਲਿਆ ਕਿ ਅਸੀਂ ਪਾਪ ਦੀ ਵੱਲੋਂ ਮਰ ਕੇ ਧਾਰਮਿਕਤਾ ਦੇ ਲਈ ਜਿਉਂਦੇ ਰਹੀਏ ।
25 Бесте бо яко овцы заблуждшыя не имущя пастыря: но возвратистеся ныне к Пастырю и Посетителю душ ваших.
੨੫ਤੁਸੀਂ ਤਾਂ ਭੇਡਾਂ ਵਾਂਗੂੰ ਭਟਕਦੇ ਫਿਰਦੇ ਸੀ, ਪਰ ਹੁਣ ਆਪਣੀਆਂ ਜਾਨਾਂ ਦੇ ਅਯਾਲੀ ਅਤੇ ਨਿਗਾਹਬਾਨ ਦੇ ਕੋਲ ਮੁੜ ਆਏ ਹੋ।

< Первое послание Петра 2 >