< Вторая книга Паралипоменон 28 >
1 Сын двадесяти и пяти лет бе Ахаз, егда царствовати нача, и шестьнадесять лет царствова во Иерусалиме: и не сотвори правое пред Господем, якоже Давид отец его.
੧ਆਹਾਜ਼ ਵੀਹ ਸਾਲਾਂ ਦਾ ਸੀ ਜਦ ਉਹ ਰਾਜ ਕਰਨ ਲੱਗਾ। ਉਸ ਨੇ ਸੋਲ਼ਾਂ ਸਾਲ ਯਰੂਸ਼ਲਮ ਵਿੱਚ ਰਾਜ ਕੀਤਾ ਪਰ ਉਸ ਨੇ ਉਹ ਨਾ ਕੀਤਾ ਜੋ ਯਹੋਵਾਹ ਦੀ ਨਿਗਾਹ ਵਿੱਚ ਠੀਕ ਸੀ ਜਿਵੇਂ ਉਸ ਦੇ ਪਿਤਾ ਦਾਊਦ ਨੇ ਕੀਤਾ ਸੀ
2 И пойде по путем царей Израилевых: ибо и изваянная сотвори,
੨ਸਗੋਂ ਉਹ ਇਸਰਾਏਲ ਦੇ ਰਾਜਿਆਂ ਦੇ ਰਾਹ ਉੱਤੇ ਤੁਰਿਆ ਅਤੇ ਬਆਲੀਮ ਦੀਆਂ ਢਾਲੀਆਂ ਹੋਈਆਂ ਮੂਰਤੀਆਂ ਵੀ ਬਣਵਾਈਆਂ
3 и идолом их пожре в земли Веенномли и проведе сынов своих сквозе огнь по мерзостем языков, ихже потреби Господь от лица сынов Израилевых:
੩ਇਸ ਤੋਂ ਬਿਨ੍ਹਾਂ ਉਸ ਨੇ ਹਿੰਨੋਮ ਦੇ ਪੁੱਤਰ ਦੀ ਵਾਦੀ ਵਿੱਚ ਧੂਪ ਧੁਖਾਈ ਅਤੇ ਉਨ੍ਹਾਂ ਕੌਮਾਂ ਦੇ ਘਿਣਾਉਣੇ ਰਿਵਾਜ਼ਾਂ ਅਨੁਸਾਰ ਜਿਨ੍ਹਾਂ ਨੂੰ ਯਹੋਵਾਹ ਨੇ ਇਸਰਾਏਲੀਆਂ ਦੇ ਅੱਗੋਂ ਕੱਢ ਦਿੱਤਾ ਸੀ ਆਪਣੇ ਹੀ ਪੁੱਤਰਾਂ ਨੂੰ ਅੱਗ ਵਿੱਚ ਜਲਾਇਆ
4 и кадяше на высоких и на холмех и под всяким древом дубравным.
੪ਉਹ ਉੱਚਿਆਂ ਥਾਵਾਂ ਅਤੇ ਟਿੱਲਿਆਂ ਉੱਤੇ ਅਤੇ ਹਰ ਹਰੇ ਰੁੱਖ ਦੇ ਹੇਠਾਂ ਬਲੀਆਂ ਚੜ੍ਹਾਉਂਦਾ ਅਤੇ ਧੂਪ ਧੁਖਾਉਂਦਾ ਰਿਹਾ।
5 И предаде его Господь Бог его в руце царя Сирска и порази его, и плени от них плен мног, и приведе в Дамаск, и в руки царя Израилева предаде его, и порази его язвою великою.
੫ਇਸੇ ਲਈ ਯਹੋਵਾਹ ਉਸ ਦੇ ਪਰਮੇਸ਼ੁਰ ਨੇ ਉਸ ਨੂੰ ਅਰਾਮ ਦੇ ਪਾਤਸ਼ਾਹ ਦੇ ਹੱਥ ਵਿੱਚ ਦੇ ਦਿੱਤਾ ਸੋ ਉਨ੍ਹਾਂ ਨੇ ਉਸ ਨੂੰ ਮਾਰਿਆ ਅਤੇ ਉਸ ਦੇ ਲੋਕਾਂ ਵਿੱਚੋਂ ਗ਼ੁਲਾਮਾਂ ਦੇ ਜੱਥਿਆਂ ਦੇ ਜੱਥੇ ਲੈ ਗਏ ਅਤੇ ਉਨ੍ਹਾਂ ਨੂੰ ਦੰਮਿਸ਼ਕ ਵਿੱਚ ਲੈ ਆਏ ਅਤੇ ਇਸਰਾਏਲ ਦੇ ਪਾਤਸ਼ਾਹ ਦੇ ਹੱਥ ਵਿੱਚ ਦੇ ਦਿੱਤਾ ਜਿਸ ਨੇ ਉਸ ਨੂੰ ਮਾਰਿਆ ਅਤੇ ਵੱਡਾ ਕਤਲੇਆਮ ਕੀਤਾ
6 И уби Факей сын Ромелиев царь Израилев от Иуды во един день сто двадесять тысящ мужей крепких силою, егда оставиша Господа Бога отец своих.
੬ਅਤੇ ਰਮਲਯਾਹ ਦੇ ਪੁੱਤਰ ਪਕਹ ਨੇ ਇੱਕੋ ਹੀ ਦਿਨ ਵਿੱਚ ਯਹੂਦਾਹ ਵਿੱਚੋਂ ਇੱਕ ਲੱਖ ਵੀਹ ਹਜ਼ਾਰ ਨੂੰ ਜੋ ਸਾਰੇ ਸੂਰਮੇ ਸਨ ਕਤਲ ਕਰ ਦਿੱਤਾ ਕਿਉਂ ਜੋ ਉਨ੍ਹਾਂ ਨੇ ਯਹੋਵਾਹ ਆਪਣੇ ਪੁਰਖਿਆਂ ਦੇ ਪਰਮੇਸ਼ੁਰ ਨੂੰ ਛੱਡ ਦਿੱਤਾ ਸੀ
7 И уби Зехрий муж силен от Ефрема Маасию сына царева и Езрикама началника дому его и Елкана наместника царева.
੭ਅਤੇ ਜ਼ਿਕਰੀ ਨੇ ਜੋ ਇਫ਼ਰਾਈਮ ਦਾ ਇੱਕ ਸੂਰਮਾ ਸੀ ਮਅਸੇਯਾਹ ਰਾਜਕੁਮਾਰ ਨੂੰ ਅਤੇ ਮਹਿਲ ਦੇ ਹਾਕਮ ਅਜ਼ਰੀਕਾਮ ਨੂੰ ਅਤੇ ਪਾਤਸ਼ਾਹ ਦੇ ਵਜ਼ੀਰ ਅਲਕਾਨਾਹ ਨੂੰ ਮਾਰ ਸੁੱਟਿਆ।
8 Плениша же сынове Израилевы от братии своих триста тысящ жен, сынов и дщерей: и плен мног плениша от них, и принесоша корысти в Самарию.
੮ਅਤੇ ਇਸਰਾਏਲੀ ਆਪਣੇ ਭਰਾਵਾਂ ਵਿੱਚੋਂ ਦੋ ਲੱਖ ਔਰਤਾਂ ਅਤੇ ਪੁੱਤਰਾਂ ਧੀਆਂ ਨੂੰ ਗ਼ੁਲਾਮ ਕਰ ਕੇ ਲੈ ਗਏ ਅਤੇ ਉਨ੍ਹਾਂ ਦਾ ਬਹੁਤ ਸਾਰਾ ਮਾਲ ਲੁੱਟ ਲਿਆ ਅਤੇ ਲੁੱਟ ਨੂੰ ਸਾਮਰਿਯਾ ਵਿੱਚ ਲੈ ਆਏ
9 И бе тамо пророк Господень, именем Одид, иже изыде во сретение воем грядущым в Самарию и рече им: се, гнев Господа Бога отец ваших противу Иуды, и предаде их в руки вашя, и убисте их во гневе, и даже до небесе достиже (ваше немилосердие):
੯ਉੱਥੇ ਯਹੋਵਾਹ ਦਾ ਇੱਕ ਨਬੀ ਸੀ ਜਿਸ ਦਾ ਨਾਮ ਓਦੇਦ ਸੀ। ਉਹ ਉਸ ਸੈਨਾਂ ਦੇ ਸਵਾਗਤ ਲਈ ਗਿਆ ਜੋ ਸਾਮਰਿਯਾ ਨੂੰ ਆ ਰਹੀ ਸੀ ਅਤੇ ਉਨ੍ਹਾਂ ਨੂੰ ਆਖਣ ਲੱਗਾ, ਵੇਖੋ, ਇਸ ਲਈ ਕਿ ਯਹੋਵਾਹ ਤੁਹਾਡੇ ਪੁਰਖਿਆਂ ਦਾ ਪਰਮੇਸ਼ੁਰ ਯਹੂਦਾਹ ਤੋਂ ਨਰਾਜ਼ ਸੀ ਉਸ ਨੇ ਉਨ੍ਹਾਂ ਨੂੰ ਤੁਹਾਡੇ ਹੱਥ ਵਿੱਚ ਦੇ ਦਿੱਤਾ ਅਤੇ ਤੁਸੀਂ ਉਨ੍ਹਾਂ ਨੂੰ ਅਜਿਹੇ ਗੁੱਸੇ ਵਿੱਚ ਕਤਲ ਕੀਤਾ ਹੈ ਜੋ ਅਕਾਸ਼ ਤੱਕ ਪੁੱਜਿਆ!
10 и ныне сынов Иудиных и Иерусалимлих вы глаголете покорити в рабы и рабыни: не се ли, аз есмь с вами, свидетелствовати Господу Богу вашему?
੧੦ਹੁਣ ਯਹੂਦਾਹ ਅਤੇ ਯਰੂਸ਼ਲਮ ਦੀ ਵੰਸ਼ ਨੂੰ ਕੀ ਤੁਸੀਂ ਆਪਣੇ ਦਾਸ ਅਤੇ ਗੋਲੀਆਂ ਬਣਾ ਕੇ ਉਨ੍ਹਾਂ ਨੂੰ ਦਬਾਈ ਰੱਖੋਗੇ? ਪਰ ਕੀ ਤੁਹਾਡੇ ਹੀ ਪਾਪ ਜਿਹੜੇ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਵਿਰੁੱਧ ਕੀਤੇ ਹਨ ਤੁਹਾਡੇ ਸਿਰ ਨਹੀਂ?
11 И ныне послушайте мене и возвратите плен, егоже пленисте от братий ваших, яко гнев ярости Господни на вас.
੧੧ਹੁਣ ਤੁਸੀਂ ਮੇਰੀ ਗੱਲ ਸੁਣੋ ਅਤੇ ਉਨ੍ਹਾਂ ਬੰਧੂਆਂ ਨੂੰ ਜਿਨ੍ਹਾਂ ਨੂੰ ਤੁਸੀਂ ਆਪਣੇ ਭਰਾਵਾਂ ਵਿੱਚੋਂ ਫੜ ਲਿਆ ਹੈ ਅਜ਼ਾਦ ਕਰ ਕੇ ਮੋੜ ਦਿਓ ਕਿਉਂ ਜੋ ਯਹੋਵਾਹ ਦਾ ਵੱਡਾ ਕ੍ਰੋਧ ਤੁਹਾਡੇ ਉੱਤੇ ਹੈ
12 И восташа началницы от сынов Ефремлих, Азариа сын Иоанан и Варахиа сын Васаллимофов, и Езекиа сын Селлумов и Амасиа сын Елдаев на грядущих от брани,
੧੨ਤਦ ਇਫ਼ਰਾਈਮੀਆਂ ਦੇ ਮੁਖੀਆਂ ਵਿੱਚੋਂ ਯਹੋਹਾਨਾਨ ਦਾ ਪੁੱਤਰ ਅਜ਼ਰਯਾਹ ਮਸ਼ੀਲੇਮੋਥ ਦਾ ਪੁੱਤਰ ਬਰਕਯਾਹ ਅਤੇ ਸ਼ੱਲੂਮ ਦਾ ਪੁੱਤਰ ਯਾਹਜ਼ਕੀਯਾਹ ਅਤੇ ਹਦਲੀ ਦਾ ਪੁੱਤਰ ਅਮਾਸਾ ਉਨ੍ਹਾਂ ਦੇ ਸਾਹਮਣੇ ਜਿਹੜੇ ਯੁੱਧ ਤੋਂ ਆ ਰਹੇ ਸਨ, ਖੜ੍ਹੇ ਹੋ ਗਏ
13 и рекоша им: не введите плена семо к нам, зане согрешим Господу, вы хощете приложити ко грехом нашым и к безумию нашему, велик бо грех наш, и гнев ярости Господни на Израили.
੧੩ਅਤੇ ਉਨ੍ਹਾਂ ਨੂੰ ਆਖਿਆ ਕਿ ਤੁਸੀਂ ਬੰਧੂਆਂ ਨੂੰ ਇੱਥੇ ਨਹੀਂ ਲਿਆ ਸਕੋਗੇ ਇਸ ਲਈ ਕਿ ਤੁਸੀਂ ਜੋ ਕੀਤਾ ਹੈ ਉਸ ਕਰਕੇ ਅਸੀਂ ਯਹੋਵਾਹ ਦੇ ਪਾਪੀ ਬਣਾਂਗੇ ਅਤੇ ਸਾਡੀਆਂ ਭੁੱਲਾਂ ਅਤੇ ਪਾਪ ਵੱਧ ਜਾਣਗੇ ਕਿਉਂ ਜੋ ਸਾਡੀ ਭੁੱਲ ਵੱਡੀ ਹੈ ਅਤੇ ਇਸਰਾਏਲ ਉੱਤੇ ਵੱਡਾ ਕਹਿਰ ਹੈ
14 И оставиша воини плен и корысти пред началники и пред всем множеством.
੧੪ਸੋ ਉਨ੍ਹਾਂ ਸ਼ਸਤਰ ਧਾਰੀ ਲੋਕਾਂ ਨੇ ਬੰਧੂਆਂ ਅਤੇ ਲੁੱਟ ਦੇ ਮਾਲ ਨੂੰ ਸਰਦਾਰਾਂ ਅਤੇ ਸਾਰੀ ਸਭਾ ਦੇ ਸਾਹਮਣੇ ਛੱਡ ਦਿੱਤਾ
15 И восташа мужие реченнии по имени и взяша плененых, и всех нагих облекоша от корыстей, и одеяша их и обуша их, и даша ясти и пити им и помазатися, и всадиша на подяремника всякаго немощнаго, и отвезоша их во Иерихон град финический ко братии их, и возвратишася в Самарию.
੧੫ਅਤੇ ਉਹ ਮਨੁੱਖ ਜਿਨ੍ਹਾਂ ਦੇ ਨਾਮ ਲਏ ਗਏ ਹਨ ਉੱਠੇ ਅਤੇ ਬੰਧੂਆਂ ਨੂੰ ਸੰਭਾਲਿਆ ਅਤੇ ਲੁੱਟ ਦੇ ਮਾਲ ਵਿੱਚੋਂ ਉਨ੍ਹਾਂ ਸਾਰਿਆਂ ਨੂੰ ਜੋ ਉਨ੍ਹਾਂ ਵਿੱਚੋਂ ਨੰਗੇ ਸਨ ਕੱਪੜੇ ਪਵਾਏ ਅਤੇ ਉਨ੍ਹਾਂ ਦੇ ਪੈਰੀਂ ਜੁੱਤੀਆਂ ਪਵਾਈਆਂ ਅਤੇ ਉਨ੍ਹਾਂ ਨੂੰ ਖਾਣ-ਪੀਣ ਲਈ ਦਿੱਤਾ ਅਤੇ ਉਨ੍ਹਾਂ ਉੱਤੇ ਤੇਲ ਮਲਿਆ ਅਤੇ ਉਨ੍ਹਾਂ ਵਿੱਚੋਂ ਜਿਹੜੇ ਲਿੱਸੇ ਸਨ ਉਨ੍ਹਾਂ ਨੂੰ ਗਧਿਆਂ ਦੇ ਉੱਤੇ ਚੜ੍ਹਾ ਕੇ ਖਜ਼ੂਰਾਂ ਦੇ ਰੁੱਖਾਂ ਦੇ ਸ਼ਹਿਰ ਯਰੀਹੋ ਵਿੱਚ ਉਨ੍ਹਾਂ ਦੇ ਭਰਾਵਾਂ ਦੇ ਕੋਲ ਪਹੁੰਚਾ ਦਿੱਤਾ ਤਾਂ ਉਹ ਸਾਮਰਿਯਾ ਨੂੰ ਮੁੜ ਪਏ।
16 Во время оно посла царь Ахаз ко царю Ассурску, прося помощи себе и в том,
੧੬ਉਸ ਵੇਲੇ ਆਹਾਜ਼ ਪਾਤਸ਼ਾਹ ਨੇ ਅੱਸ਼ੂਰ ਦੇ ਰਾਜਿਆਂ ਨੂੰ ਸੰਦੇਸ਼ਵਾਹਕ ਭੇਜੇ ਕਿ ਉਸ ਦੀ ਸਹਾਇਤਾ ਕਰਨ
17 понеже Идумеане нападоша и поразиша Иуду и плениша плен:
੧੭ਇਸ ਲਈ ਕਿ ਅਦੋਮੀਆਂ ਨੇ ਫੇਰ ਹੱਲਾ ਕਰ ਕੇ ਯਹੂਦਾਹ ਨੂੰ ਮਾਰ ਲਿਆ ਅਤੇ ਬੰਧੂਆਂ ਨੂੰ ਲੈ ਗਏ
18 и иноплеменницы нападоша на грады напольныя и от полуденныя Иудеи и взяша Вефсамис, и яже в дому Господни, и яже в дому царстем, и князей, и даша царю Аилон и Гадироф, и Сохоф и веси его, и Гамзон и веси его, и Фамну и веси ея, и вселишася тамо.
੧੮ਅਤੇ ਫ਼ਲਿਸਤੀਆਂ ਨੇ ਵੀ ਬੇਟ ਦੀ ਧਰਤੀ ਦੇ ਅਤੇ ਯਹੂਦਾਹ ਦੇ ਦੱਖਣ ਦੇ ਸ਼ਹਿਰਾਂ ਉੱਤੇ ਹੱਲਾ ਕਰ ਕੇ ਬੈਤ ਸ਼ਮਸ਼ ਅਤੇ ਅੱਯਾਲੋਨ ਅਤੇ ਗਦੇਰੋਥ ਅਤੇ ਸੋਕੋਹ ਅਤੇ ਉਹ ਦੇ ਪਿੰਡਾਂ ਨੂੰ ਅਤੇ ਤਿਮਨਾਹ ਅਤੇ ਉਹ ਦੇ ਪਿੰਡਾਂ ਨੂੰ ਅਤੇ ਗਿਮਜ਼ੋ ਅਤੇ ਉਹ ਦੇ ਪਿੰਡਾਂ ਨੂੰ ਵੀ ਲੈ ਲਿਆ ਸੀ ਅਤੇ ਉਨ੍ਹਾਂ ਵਿੱਚ ਵੱਸ ਗਏ ਸਨ
19 Яко смири Господь Иудею ради Ахаза царя Иудина, понеже отступи отступлением от Господа.
੧੯ਕਿਉਂ ਜੋ ਯਹੋਵਾਹ ਨੇ ਇਸਰਾਏਲ ਦੇ ਪਾਤਸ਼ਾਹ ਆਹਾਜ਼ ਦੇ ਕਾਰਨ ਯਹੂਦਾਹ ਨੂੰ ਅਧੀਨ ਕੀਤਾ ਇਸ ਲਈ ਕਿ ਉਸ ਨੇ ਯਹੂਦਾਹ ਵਿੱਚ ਅਵਾਰਾ ਚਾਲ ਚੱਲ ਕੇ ਯਹੋਵਾਹ ਦੀ ਵੱਡੀ ਬੇਈਮਾਨੀ ਕੀਤੀ ਸੀ
20 И прииде на него Фелгафелласар царь Ассурский, и озлоби его, и пресели, иже бяху в Дамасце, в Мидию, из Сирии же пресели в Дамаск пребывати.
੨੦ਅਤੇ ਅੱਸ਼ੂਰ ਦਾ ਪਾਤਸ਼ਾਹ ਤਿਲਗਥ ਪਿਲਨਅਸਰ ਉਹ ਦੇ ਕੋਲ ਆਇਆ ਪਰ ਉਸ ਨੇ ਉਹ ਨੂੰ ਤੰਗ ਕੀਤਾ ਅਤੇ ਉਹ ਦੀ ਸਹਾਇਤਾ ਨਾ ਕੀਤੀ
21 И взя Ахаз сущая в дому Господни и яже в дому царстем и у началников, и даде царю Ассурску: и не бысть на помощь ему, но токмо к печали его.
੨੧ਭਾਵੇਂ ਆਹਾਜ਼ ਨੇ ਯਹੋਵਾਹ ਦੇ ਭਵਨ ਅਤੇ ਪਾਤਸ਼ਾਹ ਅਤੇ ਸਰਦਾਰਾਂ ਦੇ ਮਹਿਲਾਂ ਵਿੱਚੋਂ ਮਾਲ ਲੈ ਕੇ ਅੱਸ਼ੂਰ ਦੇ ਰਾਜਾ ਨੂੰ ਦਿੱਤਾ ਪਰ ਤਾਂ ਵੀ ਉਸ ਦੀ ਕੁਝ ਸਹਾਇਤਾ ਨਾ ਹੋਈ।
22 И приложи отступити от Господа и рече царь Ахаз:
੨੨ਆਪਣੀ ਤੰਗੀ ਦੇ ਵੇਲੇ ਵੀ ਇਸੇ ਆਹਾਜ਼ ਪਾਤਸ਼ਾਹ ਨੇ ਯਹੋਵਾਹ ਨਾਲ ਹੋਰ ਵੀ ਬੇਈਮਾਨੀ ਕੀਤੀ
23 взышу богов Дамасковых биющих мя. И рече: бози царя Сирска, тии укрепляют их, сим убо пожру, и будут ми в помощь. Тии же быша к падению его и всего Израиля.
੨੩ਉਸ ਨੇ ਦੰਮਿਸ਼ਕ ਦੇ ਦੇਵਤਿਆਂ ਲਈ ਜਿਨ੍ਹਾਂ ਨੇ ਉਹ ਨੂੰ ਮਾਰਿਆ ਸੀ ਬਲੀਆਂ ਚੜ੍ਹਾਈਆਂ ਅਤੇ ਆਖਿਆ ਕਿ ਅਰਾਮ ਦੇ ਪਾਤਸ਼ਾਹਾਂ ਦੇ ਦੇਵਤਿਆਂ ਨੇ ਉਨ੍ਹਾਂ ਦੀ ਸਹਾਇਤਾ ਕੀਤੀ ਸੀ ਸੋ ਮੈਂ ਵੀ ਉਨ੍ਹਾਂ ਲਈ ਬਲੀਦਾਨ ਕਰਾਂਗਾ ਤਾਂ ਜੋ ਉਹ ਮੇਰੀ ਸਹਾਇਤਾ ਕਰਨ ਪਰ ਉਹ ਉਸ ਦੀ ਅਤੇ ਸਾਰੇ ਇਸਰਾਏਲ ਦੀ ਤਬਾਹੀ ਦਾ ਕਾਰਨ ਬਣੇ
24 И остави Ахаз сосуды дому Господня и сокруши их, и заключи врата дому Божия, и сотвори себе требища во всех углех Иерусалима,
੨੪ਤਾਂ ਆਹਾਜ਼ ਨੇ ਪਰਮੇਸ਼ੁਰ ਦੇ ਭਵਨ ਦੇ ਭਾਂਡਿਆਂ ਨੂੰ ਇਕੱਠਾ ਕੀਤਾ ਅਤੇ ਪਰਮੇਸ਼ੁਰ ਦੇ ਭਵਨ ਦੇ ਭਾਂਡਿਆਂ ਨੂੰ ਟੋਟੇ-ਟੋਟੇ ਕੀਤਾ ਅਤੇ ਯਹੋਵਾਹ ਦੇ ਭਵਨ ਦੇ ਬੂਹਿਆਂ ਨੂੰ ਬੰਦ ਕਰ ਦਿੱਤਾ ਅਤੇ ਆਪਣੇ ਲਈ ਯਰੂਸ਼ਲਮ ਦੇ ਹਰ ਖੂੰਜੇ ਵਿੱਚ ਜਗਵੇਦੀਆਂ ਬਣਵਾਈਆਂ
25 и во всех градех Иудиных сотвори высокая, еже кадити богом чуждим, и разгнева Господа Бога отец своих.
੨੫ਅਤੇ ਯਹੂਦਾਹ ਦੇ ਇੱਕ-ਇੱਕ ਸ਼ਹਿਰ ਵਿੱਚ ਦੂਜੇ ਦੇਵਤਿਆਂ ਲਈ ਧੂਪ ਧੁਖਾਉਣ ਦੇ ਲਈ ਉੱਚੇ ਸਥਾਨ ਬਣਾਏ ਅਤੇ ਯਹੋਵਾਹ ਆਪਣੇ ਪੁਰਖਿਆਂ ਦੇ ਪਰਮੇਸ਼ੁਰ ਨੂੰ ਹਰਖ ਦਿਲਾਇਆ
26 Прочая же словеса его и деяния его первая и последняя, се, писана суть в книзе царей Иудиных и Израилевых.
੨੬ਉਹ ਦੇ ਬਾਕੀ ਕੰਮ ਅਤੇ ਉਹ ਦੇ ਸਾਰੇ ਮਾਰਗ ਮੁੱਢ ਤੋਂ ਅੰਤ ਤੱਕ, ਵੇਖੋ, ਉਹ ਯਹੂਦਾਹ ਅਤੇ ਇਸਰਾਏਲ ਦੇ ਪਾਤਸ਼ਾਹਾਂ ਦੀ ਪੋਥੀ ਵਿੱਚ ਲਿਖੇ ਹੋਏ ਹਨ
27 И успе Ахаз со отцы своими, и погребоша его во граде Давидове, ибо не внесоша его во гробы царей Израилевых. И воцарися Езекиа сын его вместо его.
੨੭ਆਹਾਜ਼ ਮਰ ਕੇ ਆਪਣੇ ਪੁਰਖਿਆਂ ਦੇ ਨਾਲ ਜਾ ਮਿਲਿਆ ਅਤੇ ਉਨ੍ਹਾਂ ਨੇ ਉਹ ਨੂੰ ਯਰੂਸ਼ਲਮ ਸ਼ਹਿਰ ਵਿੱਚ ਦੱਬ ਦਿੱਤਾ ਕਿਉਂ ਜੋ ਉਹ ਉਸ ਨੂੰ ਇਸਰਾਏਲ ਦੇ ਪਾਤਸ਼ਾਹਾਂ ਦੀਆਂ ਕਬਰਾਂ ਵਿੱਚ ਨਾ ਲਿਆਏ। ਉਹ ਦਾ ਪੁੱਤਰ ਹਿਜ਼ਕੀਯਾਹ ਉਹ ਦੇ ਥਾਂ ਰਾਜ ਕਰਨ ਲੱਗਾ।