< Второе послание к Коринфянам 4 >
1 Сего ради имуще служение сие, якоже помиловани быхом, не стужаем си:
੧ਉਪਰੰਤ ਜਦੋਂ ਅਸੀਂ ਇਹ ਸੇਵਕਾਈ ਪਾਈ ਹੈ, ਤਾਂ ਜਿਵੇਂ ਸਾਡੇ ਉੱਤੇ ਦਯਾ ਹੋਈ, ਅਸੀਂ ਹਿੰਮਤ ਨਹੀਂ ਹਾਰਦੇ।
2 но отрекохомся тайных срама, не в лукавствии ходяще, ни льстяще словесе Божия, но явлением истины представляюще себе ко всяцей совести человечестей, пред Богом.
੨ਸਗੋਂ ਅਸੀਂ ਸ਼ਰਮ ਦੀਆਂ ਗੁਪਤ ਗੱਲਾਂ ਨੂੰ ਛੱਡਿਆ ਹੈ ਅਤੇ ਨਾ ਚਤਰਾਈ ਦੀ ਚਾਲ ਚੱਲਦੇ, ਨਾ ਪਰਮੇਸ਼ੁਰ ਦੇ ਬਚਨ ਵਿੱਚ ਮਿਲਾਵਟ ਕਰਦੇ ਹਾਂ, ਸਗੋਂ ਸੱਚ ਨੂੰ ਪ੍ਰਗਟ ਕਰ ਕੇ ਹਰੇਕ ਮਨੁੱਖ ਦੇ ਵਿਵੇਕ ਵਿੱਚ ਪਰਮੇਸ਼ੁਰ ਦੇ ਅੱਗੇ ਆਪਣਾ ਪ੍ਰਮਾਣ ਦਿੰਦੇ ਹਾਂ।
3 Аще ли же есть покровено благовествование наше, в гибнущих есть покровено,
੩ਅਤੇ ਜੇ ਸਾਡੀ ਖੁਸ਼ਖਬਰੀ ਉੱਤੇ ਪਰਦਾ ਪਿਆ ਹੋਇਆ ਹੈ ਤਾਂ ਉਹ ਜਿਹੜੇ ਨਾਸ ਹੋ ਰਹੇ ਹਨ, ਉਨ੍ਹਾਂ ਲਈ ਹੈ।
4 в нихже бог века сего ослепи разумы неверных, во еже не возсияти им свету благовествования славы Христовы, Иже есть образ Бога невидимаго. (aiōn )
੪ਜਿਨ੍ਹਾਂ ਵਿੱਚ ਇਸ ਜੁੱਗ ਦੇ ਈਸ਼ਵਰ ਨੇ ਅਵਿਸ਼ਵਾਸੀਆਂ ਦੀ ਬੁੱਧ ਨੂੰ ਅੰਨ੍ਹਾ ਕਰ ਦਿੱਤਾ ਤਾਂ ਜੋ ਮਸੀਹ ਜੋ ਪਰਮੇਸ਼ੁਰ ਦਾ ਸਰੂਪ ਹੈ, ਉਹ ਦੇ ਤੇਜ ਦੀ ਖੁਸ਼ਖਬਰੀ ਦਾ ਚਾਨਣ ਉਨ੍ਹਾਂ ਉੱਤੇ ਪ੍ਰਕਾਸ਼ ਨਾ ਹੋਵੇ। (aiōn )
5 Не себе бо проповедаем, но Христа Иисуса Господа: себе же самех рабов вам Иисуса Господа ради:
੫ਕਿਉਂ ਜੋ ਅਸੀਂ ਆਪਣਾ ਨਹੀਂ ਸਗੋਂ ਮਸੀਹ ਯਿਸੂ ਦਾ ਪ੍ਰਚਾਰ ਕਰਦੇ ਹਾਂ ਜੋ ਉਹ ਪ੍ਰਭੂ ਹੈ ਅਤੇ ਅਸੀਂ ਆਪ ਯਿਸੂ ਦੇ ਕਾਰਨ ਤੁਹਾਡੇ ਦਾਸ ਹਾਂ।
6 яко Бог рекий из тмы свету возсияти, иже возсия в сердцах наших, к просвещению разума славы Божия о лицы Иисус Христове.
੬ਕਿਉਂ ਜੋ ਪਰਮੇਸ਼ੁਰ ਜਿਸ ਨੇ ਆਖਿਆ ਸੀ ਜੋ ਚਾਨਣ ਹਨੇਰੇ ਵਿੱਚ ਚਮਕੇ, ਉਹ ਸਾਡਿਆਂ ਦਿਲਾਂ ਵਿੱਚ ਚਮਕਿਆ ਜੋ ਪਰਮੇਸ਼ੁਰ ਦੇ ਤੇਜ ਦਾ ਗਿਆਨ ਮਸੀਹ ਦੇ ਚਿਹਰੇ ਵਿੱਚ ਪ੍ਰਕਾਸ਼ ਕਰੇ।
7 Имамы же сокровище сие в скудельных сосудех, да премножество силы будет Божия, а не от нас:
੭ਪਰ ਇਹ ਖ਼ਜ਼ਾਨਾ ਸਾਡੇ ਕੋਲ ਮਿੱਟੀ ਦੇ ਭਾਂਡਿਆਂ ਵਿੱਚ ਹੈ ਤਾਂ ਜੋ ਇਸ ਸਮਰੱਥਾ ਦੀ ਅੱਤ ਵੱਡੀ ਮਹਾਨਤਾ ਪਰਮੇਸ਼ੁਰ ਦੀ ਵੱਲੋਂ ਮਲੂਮ ਹੋਵੇ, ਨਾ ਕਿ ਸਾਡੀ ਵੱਲੋਂ, ।
8 во всем скорбяще, но не стужающе си: нечаеми, но не отчаяваеми:
੮ਅਸੀਂ ਸਭ ਪਾਸਿਓਂ ਕਸ਼ਟ ਵਿੱਚ ਹਾਂ ਪਰ ਮਿੱਧੇ ਨਹੀਂ ਗਏ, ਉਲਝਣ ਵਿੱਚ ਹਾਂ ਪਰ ਹੱਦੋਂ ਵੱਧ ਨਹੀਂ।
9 гоними, но не оставляеми: низлагаеми, но не погибающе:
੯ਸਤਾਏ ਜਾਂਦੇ ਹਾਂ ਪਰ ਇਕੱਲੇ ਨਹੀਂ ਛੱਡੇ ਜਾਂਦੇ, ਡੇਗੇ ਜਾਂਦੇ ਹਾਂ ਪਰ ਨਾਸ ਨਹੀਂ ਹੁੰਦੇ।
10 всегда мертвость Господа Иисуса в теле носяще, да и живот Иисусов в теле нашем явится.
੧੦ਅਸੀਂ ਯਿਸੂ ਦੀ ਮੌਤ ਨੂੰ ਆਪਣੇ ਸਰੀਰ ਵਿੱਚ ਹਮੇਸ਼ਾਂ ਲਈ ਫਿਰਦੇ ਹਾਂ ਤਾਂ ਜੋ ਯਿਸੂ ਦਾ ਜੀਵਨ ਵੀ ਸਾਡੇ ਸਰੀਰ ਵਿੱਚ ਪ੍ਰਗਟ ਹੋਵੇ।
11 Присно бо мы живии в смерть предаемся Иисуса ради, да и живот Иисусов явится в мертвенней плоти нашей:
੧੧ਕਿਉਂਕਿ ਅਸੀਂ ਜੋ ਜਿਉਂਦੇ ਹਾਂ ਸੋ ਹਮੇਸ਼ਾਂ ਯਿਸੂ ਦੇ ਨਮਿੱਤ ਮੌਤ ਦੇ ਹੱਥ ਫੜਵਾਏ ਜਾਂਦੇ ਹਾਂ ਤਾਂ ਜੋ ਯਿਸੂ ਦਾ ਜੀਵਨ ਵੀ ਸਾਡੇ ਮਰਨਹਾਰ ਸਰੀਰ ਵਿੱਚ ਪਰਗਟ ਹੋਵੇ।
12 темже смерть убо в нас действует, а живот в вас.
੧੨ਸੋ ਮੌਤ ਤਾਂ ਸਾਡੇ ਵਿੱਚ ਪਰ ਜੀਵਨ ਤੁਹਾਡੇ ਵਿੱਚ ਪ੍ਰਭਾਵ ਪਾਉਂਦਾ ਹੈ।
13 Имуще же тойже дух веры, по писанному: веровах, темже возглаголах: и мы веруем, темже и глаголем,
੧੩ਜਿਵੇਂ ਲਿਖਿਆ ਹੋਇਆ ਹੈ ਵਿਸ਼ਵਾਸ ਦਾ ਉਹੋ ਆਤਮਾ ਸਾਨੂੰ ਮਿਲਿਆ ਹੈ। ਮੈਂ ਵਿਸ਼ਵਾਸ ਕੀਤਾ, ਇਸ ਲਈ ਬੋਲਿਆ। ਸੋ ਅਸੀਂ ਵੀ ਵਿਸ਼ਵਾਸ ਕਰਦੇ ਹਾਂ ਇਸ ਲਈ ਬੋਲਦੇ ਵੀ ਹਾਂ।
14 ведяще, яко Воздвигий Господа Иисуса, и нас со Иисусом воздвигнет, и предпоставит с вами.
੧੪ਅਸੀਂ ਜਾਣਦੇ ਹਾਂ ਕਿ ਜਿਸ ਨੇ ਪ੍ਰਭੂ ਯਿਸੂ ਨੂੰ ਜਿਉਂਦਾ ਕੀਤਾ ਉਹ ਸਾਨੂੰ ਵੀ ਯਿਸੂ ਦੇ ਨਾਲ ਜਿਉਂਦਾ ਕਰੇਗਾ ਅਤੇ ਤੁਹਾਡੇ ਨਾਲ ਆਪਣੇ ਹਜ਼ੂਰ ਖੜ੍ਹਾ ਕਰੇਗਾ।
15 Вся бо вас ради, да благодать умножившаяся, множайшими благодарении избыточествит в славу Божию.
੧੫ਕਿਉਂਕਿ ਸਭ ਕੁਝ ਤੁਹਾਡੇ ਹੀ ਲਈ ਹੈ, ਜੋ ਬਹੁਤਿਆਂ ਦੇ ਕਾਰਨ ਕਿਰਪਾ ਬਹੁਤ ਹੀ ਵੱਧ ਕੇ, ਪਰਮੇਸ਼ੁਰ ਦੀ ਵਡਿਆਈ ਲਈ ਧੰਨਵਾਦਾਂ ਨੂੰ ਬਹੁਤ ਹੀ ਵਧਾਵੇ।
16 Темже не стужаем си: но аще и внешний наш человек тлеет, обаче внутренний обновляется по вся дни.
੧੬ਇਸ ਕਾਰਨ ਅਸੀਂ ਹਿੰਮਤ ਨਹੀਂ ਹਾਰਦੇ, ਸਗੋਂ ਭਾਵੇਂ ਸਾਡੀ ਬਾਹਰਲੀ ਇਨਸਾਨੀਅਤ ਨਾਸ ਹੁੰਦੀ ਜਾਂਦੀ ਹੈ ਪਰ ਅੰਦਰਲੀ ਇਨਸਾਨੀਅਤ ਦਿਨੋ ਦਿਨ ਨਵੀਂ ਹੁੰਦੀ ਜਾਂਦੀ ਹੈ।
17 Еже бо ныне легкое печали нашея, по преумножению в преспеяние тяготу вечныя славы соделовает нам, (aiōnios )
੧੭ਕਿਉਂ ਜੋ ਸਾਡਾ ਥੋੜ੍ਹਾ ਜਿਹਾ ਕਸ਼ਟ ਜਿਹੜਾ ਕੁਝ ਪਲਾਂ ਦਾ ਹੀ ਹੈ, ਭਾਰੀ ਸਗੋਂ ਅੱਤ ਭਾਰੀ ਅਤੇ ਸਦੀਪਕ ਵਡਿਆਈ ਨੂੰ ਸਾਡੇ ਲਈ ਤਿਆਰ ਕਰਦਾ ਹੈ। (aiōnios )
18 не смотряющым нам видимых, но невидимых: видимая бо временна, невидимая же вечна. (aiōnios )
੧੮ਅਸੀਂ ਦਿੱਸਣ ਵਾਲੀਆਂ ਵਸਤਾਂ ਨੂੰ ਤਾਂ ਨਹੀਂ ਸਗੋਂ ਅਣਡਿੱਠ ਵਸਤਾਂ ਵੱਲ ਧਿਆਨ ਕਰਦੇ ਹਾਂ, ਕਿਉਂ ਜੋ ਦਿੱਸਣ ਵਾਲੀਆਂ ਵਸਤਾਂ ਥੋੜ੍ਹੇ ਦਿਨਾਂ ਦੀਆਂ ਹਨ, ਪਰ ਅਣਡਿੱਠ ਵਸਤਾਂ ਸਦੀਪਕ ਹਨ। (aiōnios )