< Деяния святых апостолов 5 >

1 Муж же некий, Ананиа именем, с Сапфирою женою своею, продаде село
ਹਨਾਨਿਯਾ ਨਾਮ ਦੇ ਇੱਕ ਮਨੁੱਖ ਨੇ ਆਪਣੀ ਪਤਨੀ ਸਫ਼ੀਰਾ ਨਾਲ ਮਿਲ ਕੇ ਜ਼ਮੀਨ ਨੂੰ ਵੇਚਿਆ।
2 и утаи от цены, сведущей и жене его: и принес часть некую, пред ногами Апостол положи.
ਅਤੇ ਉਹ ਦੇ ਮੁੱਲ ਵਿੱਚੋਂ ਕੁਝ ਆਪਣੇ ਕੋਲ ਰੱਖ ਲਿਆ, ਉਹ ਦੀ ਪਤਨੀ ਵੀ ਇਹ ਜਾਣਦੀ ਸੀ ਅਤੇ ਉਸ ਵਿੱਚੋਂ ਕੁਝ ਲਿਆ ਕੇ ਰਸੂਲਾਂ ਦੇ ਚਰਨਾਂ ਵਿੱਚ ਰੱਖ ਦਿੱਤਾ।
3 Рече же Петр: Анание, почто исполни сатана сердце твое солгати Духу Святому и утаити от цены села?
ਤਦ ਪਤਰਸ ਨੇ ਆਖਿਆ, ਹਨਾਨਿਯਾ, ਸ਼ੈਤਾਨ ਨੇ ਤੇਰੇ ਮਨ ਵਿੱਚ ਕਿਉਂ ਪਾਇਆ ਜੋ ਤੂੰ ਪਵਿੱਤਰ ਆਤਮਾ ਨਾਲ ਝੂਠ ਬੋਲੇਂ ਅਤੇ ਉਸ ਖੇਤ ਦੇ ਮੁੱਲ ਵਿੱਚੋਂ ਕੁਝ ਰੱਖ ਛੱਡੇਂ?
4 Сущее тебе не твое ли бе, и проданое не в твоей ли власти бяше? Что яко положил еси в сердцы твоем вещь сию? Не человеком солгал еси, но Богу.
ਜਦ ਤੱਕ ਉਹ ਜਾਇਦਾਦ ਵੇਚੀ ਨਾ ਗਈ ਸੀ, ਕੀ ਤੇਰੇ ਵੱਸ ਵਿੱਚ ਨਹੀਂ ਸੀ? ਤੂੰ ਇਹ ਗੱਲ ਆਪਣੇ ਮਨ ਵਿੱਚ ਕਿਉਂ ਸੋਚੀ? ਤੂੰ ਮਨੁੱਖਾਂ ਨਾਲ ਨਹੀਂ ਸਗੋਂ ਪਰਮੇਸ਼ੁਰ ਨਾਲ ਝੂਠ ਬੋਲਿਆ ਹੈ।
5 Слышав же Ананиа словеса сия, пад издше: и бысть страх велик на всех слышащих сия.
ਹਨਾਨਿਯਾ ਇਹ ਗੱਲਾਂ ਸੁਣਦਿਆਂ ਹੀ ਡਿੱਗ ਗਿਆ ਅਤੇ ਉਹ ਨੇ ਪ੍ਰਾਣ ਛੱਡ ਦਿੱਤੇ ਅਤੇ ਜਿਨ੍ਹਾਂ ਨੇ ਵੀ ਸੁਣਿਆ ਉਨ੍ਹਾਂ ਸਭਨਾਂ ਉੱਤੇ ਵੱਡਾ ਡਰ ਛਾ ਗਿਆ।
6 Вставше же юноши взяша его и изнесше погребоша.
ਅਤੇ ਜਵਾਨਾਂ ਨੇ ਉੱਠ ਕੇ ਉਸ ਨੂੰ ਕਫ਼ਨ ਪਹਿਨਾਇਆ ਅਤੇ ਬਾਹਰ ਲੈ ਜਾ ਕੇ ਦੱਬ ਦਿੱਤਾ।
7 Бысть же яко трием часом минувшым, и жена его не ведущи бывшаго вниде.
ਇਹ ਘਟਨਾ ਤੋਂ ਅਣਜਾਣ, ਉਹ ਦੀ ਪਤਨੀ ਲੱਗਭਗ ਤਿੰਨ ਘੰਟਿਆਂ ਦੇ ਬਾਅਦ ਅੰਦਰ ਆਈ।
8 Отвеща же ей Петр: рцы ми, аще на толице село отдаста? Она же рече: ей, на толице.
ਤਦ ਪਤਰਸ ਨੇ ਉਹ ਨੂੰ ਆਖਿਆ, ਕੀ ਤੁਸੀਂ ਉਹ ਖੇਤ ਐਨੇ ਵਿੱਚ ਹੀ ਵੇਚਿਆ ਹੈ? ਉਹ ਬੋਲੀ, ਹਾਂ ਐਨੇ ਨੂੰ ਹੀ ਵੇਚਿਆ ਹੈ।
9 Петр же рече к ней: что яко согласистася искусити Духа Господня? Се, ноги погребших мужа твоего при дверех, и изнесут тя.
ਤਦ ਪਤਰਸ ਨੇ ਉਹ ਨੂੰ ਕਿਹਾ, ਤੁਸੀਂ ਕਿਉਂ ਪ੍ਰਭੂ ਦੇ ਆਤਮਾ ਦੇ ਪਰਤਾਉਣ ਲਈ ਏਕਾ ਕੀਤਾ? ਵੇਖ ਤੇਰੇ ਪਤੀ ਦੇ ਦੱਬਣ ਵਾਲਿਆਂ ਦੇ ਪੈਰ ਦਰਵਾਜ਼ੇ ਉੱਤੇ ਹਨ ਅਤੇ ਉਹ ਤੈਨੂੰ ਵੀ ਬਾਹਰ ਲੈ ਜਾਣਗੇ!
10 Паде же абие пред ногама его и издше: вшедше же юноши обретоша ю мертву и изнесше погребоша близ мужа ея.
੧੦ਉਹ ਉਸੇ ਵੇਲੇ ਉਸ ਦੇ ਪੈਰਾਂ ਕੋਲ ਡਿੱਗ ਪਈ ਅਤੇ ਪ੍ਰਾਣ ਛੱਡ ਦਿੱਤੇ। ਤਦ ਉਨ੍ਹਾਂ ਜਵਾਨਾਂ ਨੇ ਅੰਦਰ ਜਾ ਕੇ ਉਹ ਨੂੰ ਮਰੀ ਹੋਈ ਵੇਖਿਆ, ਅਤੇ ਬਾਹਰ ਲੈ ਜਾ ਕੇ ਉਹ ਦੇ ਪਤੀ ਦੇ ਕੋਲ ਦੱਬ ਦਿੱਤਾ।
11 И бысть страх велик на всей церкви и на всех слышаших сия.
੧੧ਤਦ ਸਾਰੀ ਕਲੀਸਿਯਾ ਅਤੇ ਜਿਨ੍ਹਾਂ ਇਹ ਗੱਲਾਂ ਸੁਣੀਆਂ ਉਨ੍ਹਾਂ ਸਭਨਾਂ ਨੂੰ ਬਹੁਤ ਡਰ ਲੱਗਾ।
12 Руками же Апостолскими быша знамения и чудеса в людех многа: и бяху единодушно вси в притворе Соломони:
੧੨ਰਸੂਲਾਂ ਦੇ ਹੱਥੋਂ ਬਹੁਤ ਸਾਰੇ ਨਿਸ਼ਾਨ ਅਤੇ ਅਚਰਜ਼ ਕੰਮ ਲੋਕਾਂ ਵਿੱਚ ਹੋ ਰਹੇ ਸਨ, ਅਤੇ ਉਹ ਸਭ ਇੱਕ ਮਨ ਹੋ ਕੇ ਸੁਲੇਮਾਨ ਦੇ ਦਲਾਨ ਵਿੱਚ ਇਕੱਠੇ ਹੁੰਦੇ ਸਨ।
13 от прочих же никтоже смеяше прилеплятися им, но величаху их людие.
੧੩ਹੋਰਨਾਂ ਵਿੱਚੋਂ ਕਿਸੇ ਦਾ ਹੌਂਸਲਾ ਨਹੀਂ ਹੁੰਦਾ ਸੀ, ਜੋ ਉਨ੍ਹਾਂ ਦੀ ਸੰਗਤ ਕਰਨ ਫਿਰ ਵੀ ਲੋਕ ਉਨ੍ਹਾਂ ਦੀ ਵਡਿਆਈ ਕਰਦੇ ਸਨ।
14 Паче же прилагахуся верующии Господви, множество мужей же и жен,
੧੪ਅਤੇ ਹੋਰ ਵਿਸ਼ਵਾਸ ਕਰਨ ਵਾਲੇ ਮਨੁੱਖਾਂ ਅਤੇ ਔਰਤਾਂ ਦੀਆਂ ਟੋਲੀਆਂ ਦੀਆਂ ਟੋਲੀਆਂ ਪ੍ਰਭੂ ਨਾਲ ਮਿਲਦੀਆਂ ਜਾਂਦੀਆਂ ਸਨ।
15 яко и на стогны износити недужныя и полагати на постелех и на одрех, да грядущу Петру поне сень его осенит некоего от них.
੧੫ਐਥੋਂ ਤੱਕ ਜੋ ਲੋਕ ਰੋਗੀਆਂ ਨੂੰ ਬਾਹਰ ਚੌਕਾਂ ਅਤੇ ਸੜਕਾਂ ਵਿੱਚ ਲਿਆਉਂਦੇ ਅਤੇ ਉਨ੍ਹਾਂ ਨੂੰ ਮੰਜੀਆਂ ਉੱਤੇ ਪਾ ਦਿੰਦੇ ਸਨ, ਇਸ ਲਈ ਕਿ ਜਦੋਂ ਪਤਰਸ ਆਵੇ ਤਦ ਹੋਰ ਨਹੀਂ ਤਾਂ ਉਹ ਦਾ ਪਰਛਾਵਾਂ ਹੀ ਉਨ੍ਹਾਂ ਵਿੱਚੋਂ ਕਿਸੇ ਉੱਤੇ ਪੈ ਜਾਵੇ।
16 Схождашеся же и множество от окрестных градов во Иерусалим, приносяще недужныя и страждущыя от дух нечистых, иже исцелевахуся вси.
੧੬ਅਤੇ ਯਰੂਸ਼ਲਮ ਦੇ ਆਲੇ-ਦੁਆਲੇ ਦੇ ਨਗਰਾਂ ਵਿੱਚੋਂ ਵੀ ਬਹੁਤ ਸਾਰੇ ਰੋਗੀਆਂ ਨੂੰ ਅਤੇ ਜਿਹੜੇ ਅਸ਼ੁੱਧ ਆਤਮਾਵਾਂ ਦੇ ਸਤਾਏ ਹੋਏ ਸਨ ਇਕੱਠੇ ਹੁੰਦੇ ਅਤੇ ਉਹ ਸਾਰੇ ਚੰਗੇ ਕੀਤੇ ਜਾਂਦੇ ਸਨ।
17 Востав же архиерей и вси иже с ним, сущая ересь саддукейская, исполнишася зависти,
੧੭ਤਦ ਪ੍ਰਧਾਨ ਜਾਜਕ ਅਤੇ ਉਹ ਦੇ ਸਾਥੀ ਵੀ ਸਭ ਜੋ ਸਦੂਕੀ ਪੰਥ ਦੇ ਸਨ ਉੱਠੇ ਅਤੇ ਉਹ ਸਭ ਵਿਰੋਧ ਨਾਲ ਭਰ ਗਏ।
18 и возложиша руки своя на Апостолы и послаша их в соблюдение общее.
੧੮ਅਤੇ ਉਹਨਾਂ ਨੇ ਰਸੂਲਾਂ ਨੂੰ ਫੜ੍ਹ ਕੇ ਉਹਨਾਂ ਨੂੰ ਹਵਾਲਾਤ ਵਿੱਚ ਪਾ ਦਿੱਤਾ।
19 Ангел же Господень нощию отверзе двери темницы, извед же их, рече:
੧੯ਪਰ ਰਾਤ ਨੂੰ ਪ੍ਰਭੂ ਦੇ ਇੱਕ ਦੂਤ ਨੇ ਉਸ ਹਵਾਲਾਤ ਦੇ ਦਰਵਾਜ਼ੇ ਨੂੰ ਖੋਲ੍ਹ ਦਿੱਤਾ ਅਤੇ ਉਹਨਾਂ ਨੂੰ ਬਾਹਰ ਕੱਢ ਕੇ ਆਖਿਆ,
20 идите и ставше глаголите в церкви людем вся глаголы жизни сея.
੨੦ਜਾਓ ਹੈਕਲ ਵਿੱਚ ਖੜ੍ਹੇ ਹੋ ਕੇ ਇਸ ਜੀਵਨ ਦੀਆਂ ਸਾਰੀਆਂ ਗੱਲਾਂ ਲੋਕਾਂ ਨੂੰ ਸੁਣਾਓ।
21 Слышавше же внидоша по утренице в церковь и учаху. Пришед же архиерей и иже с ним, созваша собор и вся старцы от сынов Израилевых и послаша во узилище, привести их.
੨੧ਇਹ ਸੁਣ ਕੇ ਉਹ ਤੜਕੇ ਹੈਕਲ ਵਿੱਚ ਗਏ ਅਤੇ ਉਪਦੇਸ਼ ਦੇਣ ਲੱਗੇ। ਜਦੋਂ ਪ੍ਰਧਾਨ ਜਾਜਕ ਅਤੇ ਉਹ ਦੇ ਨਾਲ ਦੇ ਸਾਥੀ ਆਏ ਤਾਂ ਮਹਾਂ ਸਭਾ ਅਤੇ ਇਸਰਾਏਲੀਆਂ ਦੀ ਸਾਰੀ ਪੰਚਾਇਤ ਨੂੰ ਇਕੱਠਾ ਕੀਤਾ ਅਤੇ ਕੈਦਖ਼ਾਨੇ ਵਿੱਚੋਂ ਉਹਨਾਂ ਨੂੰ ਲੈ ਆਉਣ ਲਈ ਕਿਹਾ।
22 Слуги же шедше не обретоша их в темнице, возвращшежеся возвестиша,
੨੨ਪਰ ਜਦੋਂ ਸਿਪਾਹੀ ਆਏ ਤਾਂ ਉਹਨਾਂ ਨੂੰ ਹਵਾਲਾਤ ਵਿੱਚ ਨਾ ਦੇਖਿਆ ਅਤੇ ਉਹ ਮੁੜ ਗਏ।
23 глаголюще, яко темницу убо обретохом заключену со всяким утверждением и блюстители стоящыя пред дверьми: отверзше же, внутрь ни единаго обретохом.
੨੩ਅਤੇ ਉਹਨਾਂ ਨੇ ਖ਼ਬਰ ਦਿੱਤੀ ਕਿ ਅਸੀਂ ਤਾਂ ਹਵਾਲਾਤ ਨੂੰ ਵੱਡੀ ਚੌਕਸੀ ਨਾਲ ਬੰਦ ਕੀਤਾ ਹੋਇਆ ਅਤੇ ਪਹਿਰੇ ਵਾਲਿਆਂ ਨੂੰ ਫਾਟਕਾਂ ਉੱਤੇ ਖੜੇ ਹੋਏ ਵੇਖਿਆ ਪਰ ਜਦੋਂ ਅਸੀਂ ਅੰਦਰ ਗਏ ਤਾਂ ਕਿਸੇ ਨੂੰ ਨਾ ਵੇਖਿਆ।
24 Якоже слышаша словеса сия архиерей же и воевода церковный и первосвященницы, недоумевахуся о них, что убо будет сие.
੨੪ਜਦੋਂ ਹੈਕਲ ਦੇ ਅਧਿਕਾਰੀ ਅਤੇ ਮੁੱਖ ਜਾਜਕਾਂ ਨੇ ਇਹ ਗੱਲਾਂ ਸੁਣੀਆਂ ਤਾਂ ਇਨ੍ਹਾਂ ਕਰਕੇ ਦੁਬਧਾ ਵਿੱਚ ਪਏ ਕਿ ਹੁਣ ਕੀ ਹੋਵੇਗਾ?
25 Пришед же некто возвести им, глаголя, яко се, мужие, ихже всадисте в темницу, суть в церкви стояще и учаще люди.
੨੫ਤਦ ਕਿਸੇ ਆ ਕੇ ਉਨ੍ਹਾਂ ਨੂੰ ਖ਼ਬਰ ਦਿੱਤੀ, ਕਿ ਵੇਖੋ, ਜਿਨ੍ਹਾਂ ਮਨੁੱਖਾਂ ਨੂੰ ਤੁਸੀਂ ਹਵਾਲਾਤ ਵਿੱਚ ਪਾ ਦਿੱਤਾ ਸੀ, ਉਹ ਹੈਕਲ ਵਿੱਚ ਖੜੇ ਲੋਕਾਂ ਨੂੰ ਉਪਦੇਸ਼ ਦੇ ਰਹੇ ਹਨ!
26 Тогда шед воевода со слугами, приведе их не с нуждею, бояхуся бо людий, да не камением побиют их:
੨੬ਤਦ ਉਹ ਸਰਦਾਰ ਸਿਪਾਹੀਆਂ ਨਾਲ ਜਾ ਕੇ, ਉਹਨਾਂ ਨੂੰ ਲਿਆਇਆ ਪਰ ਧੱਕੇ ਨਾਲ ਨਹੀਂ ਕਿਉਂ ਜੋ ਉਹ ਲੋਕਾਂ ਤੋਂ ਡਰਦੇ ਸਨ ਕਿ ਉਹ ਸਾਨੂੰ ਪੱਥਰ ਨਾ ਮਾਰਨ।
27 приведше же их, поставиша на сонмищи, и вопроси их архиерей, глаголя:
੨੭ਅਤੇ ਉਹਨਾਂ ਨੂੰ ਲਿਆ ਕੇ ਮਹਾਂ ਸਭਾ ਵਿੱਚ ਖੜੇ ਕੀਤਾ। ਤਦ ਪ੍ਰਧਾਨ ਜਾਜਕ ਨੇ ਉਹਨਾਂ ਨੂੰ ਪੁੱਛਿਆ।
28 не запрещением ли запретихом вам не учити о имени сем? И се, исполнисте Иерусалим учением вашим и хощете навести на ны кровь Человека Сего.
੨੮ਅਸੀਂ ਤਾਂ ਤੁਹਾਨੂੰ ਹੁਕਮ ਕੀਤਾ ਸੀ ਜੋ ਇਸ ਨਾਮ ਦਾ ਉਪਦੇਸ਼ ਨਾ ਦੇਣਾ, ਫਿਰ ਵੀ ਵੇਖੋ, ਤੁਸੀਂ ਯਰੂਸ਼ਲਮ ਨੂੰ ਆਪਣੀ ਸਿੱਖਿਆ ਨਾਲ ਭਰ ਦਿੱਤਾ, ਨਾਲੇ ਇਹ ਚਾਹੁੰਦੇ ਹੋ, ਕਿ ਇਸ ਮਨੁੱਖ ਦਾ ਖੂਨ ਸਾਡੇ ਉੱਤੇ ਆ ਜਾਵੇ।
29 Отвещав же Петр и Апостоли реша: повиноватися подобает Богови паче, нежели человеком:
੨੯ਤਦ ਪਤਰਸ ਅਤੇ ਰਸੂਲਾਂ ਨੇ ਉੱਤਰ ਦਿੱਤਾ ਕਿ ਮਨੁੱਖਾਂ ਦੇ ਹੁਕਮਾਂ ਨਾਲੋਂ ਪਰਮੇਸ਼ੁਰ ਦੀ ਆਗਿਆ ਦਾ ਮੰਨਣਾ ਜ਼ਰੂਰੀ ਹੈ।
30 Бог отец наших воздвиже Иисуса, Егоже вы убисте, повесивше на древе:
੩੦ਸਾਡੇ ਬਾਪ ਦਾਦਿਆਂ ਦੇ ਪਰਮੇਸ਼ੁਰ ਨੇ ਯਿਸੂ ਨੂੰ ਜਿਉਂਦਾ ਕੀਤਾ, ਜਿਸ ਨੂੰ ਤੁਸੀਂ ਸਲੀਬ ਉੱਤੇ ਲਟਕਾ ਕੇ ਮਾਰ ਦਿੱਤਾ ਸੀ।
31 Сего Бог Началника и Спаса возвыси десницею Своею, дати покаяние Израилеви и оставление грехов:
੩੧ਉਸੇ ਨੂੰ ਪਰਮੇਸ਼ੁਰ ਨੇ ਆਪਣੇ ਸੱਜੇ ਹੱਥ ਨਾਲ ਅੱਤ ਉੱਚਾ ਕਰ ਕੇ ਪ੍ਰਭੂ ਅਤੇ ਮੁਕਤੀਦਾਤਾ ਠਹਿਰਾਇਆ ਤਾਂ ਜੋ ਉਹ ਇਸਰਾਏਲ ਨੂੰ ਤੋਬਾ ਅਤੇ ਪਾਪਾਂ ਦੀ ਮਾਫ਼ੀ ਬਖ਼ਸ਼ੇ।
32 и мы есмы Того свидетелие глагол сих, и Дух Святый, Егоже даде Бог повинующымся Ему.
੩੨ਅਸੀਂ ਇਹਨਾਂ ਗੱਲਾਂ ਦੇ ਗਵਾਹ ਹਾਂ ਅਤੇ ਪਵਿੱਤਰ ਆਤਮਾ ਵੀ ਜੋ ਪਰਮੇਸ਼ੁਰ ਨੇ ਆਪਣੇ ਮੰਨਣ ਵਾਲਿਆਂ ਨੂੰ ਬਖ਼ਸ਼ਿਆ ਹੈ।
33 Они же слышавше распыхахуся и совещаша убити их.
੩੩ਇਹ ਸੁਣ ਕੇ ਉਹ ਗੁੱਸੇ ਨਾਲ ਭਰ ਗਏ ਅਤੇ ਉਹਨਾਂ ਨੂੰ ਮਾਰਨ ਦੀ ਯੋਜਨਾ ਬਣਾਈ।
34 Востав же некий на сонмищи фарисей, именем Гамалиил, законоучитель честен всем людем, повеле вне мало что Апостолом уступити,
੩੪ਪਰ ਗਮਲੀਏਲ ਨਾਮ ਦੇ ਇੱਕ ਫ਼ਰੀਸੀ ਜੋ ਉਪਦੇਸ਼ਕ ਸੀ ਅਤੇ ਸਭ ਲੋਕਾਂ ਵਿੱਚ ਆਦਰਯੋਗ ਸੀ ਮਹਾਂ ਸਭਾ ਵਿੱਚ ਉੱਠ ਕੇ ਹੁਕਮ ਕੀਤਾ ਕਿ ਇਨ੍ਹਾਂ ਮਨੁੱਖਾਂ ਨੂੰ ਥੋੜ੍ਹੇ ਸਮੇਂ ਲਈ ਬਾਹਰ ਕੱਢ ਦਿਓ
35 рече же к ним: мужие Израильтяне, внимайте себе о человецех сих, что хощете сотворити:
੩੫ਤਾਂ ਉਸ ਨੇ ਉਨ੍ਹਾਂ ਨੂੰ ਆਖਿਆ ਕਿ ਹੇ ਇਸਰਾਏਲੀ ਲੋਕੋ, ਖ਼ਬਰਦਾਰ ਰਹੋ, ਜੋ ਤੁਸੀਂ ਇਨ੍ਹਾਂ ਮਨੁੱਖਾਂ ਨਾਲ ਕੀ ਕਰਨਾ ਚਾਹੁੰਦੇ ਹੋ।
36 пред сими бо деньми воста Февда, глаголя быти велика некоего себе, емуже прилепишася числом мужей яко четыреста: иже убиен бысть, и вси, елицы повинушася ему, разыдошася и быша ни во чтоже:
੩੬ਕਿਉਂ ਜੋ ਇਨ੍ਹਾਂ ਦਿਨਾਂ ਤੋਂ ਅੱਗੇ ਥੇਉਦਾਸ ਉੱਠਿਆ ਅਤੇ ਕਹਿਣ ਲੱਗਾ ਕਿ ਮੈਂ ਕੁਝ ਹਾਂ ਅਤੇ ਗਿਣਤੀ ਵਿੱਚ ਚਾਰ ਸੌ ਆਦਮੀ ਉਹ ਦੇ ਨਾਲ ਮਿਲ ਗਏ ਅਤੇ ਉਹ ਮਾਰਿਆ ਗਿਆ ਅਤੇ ਸਭ ਜੋ ਉਹ ਨੂੰ ਮੰਨਦੇ ਸਨ, ਖਿੱਲਰ ਗਏ ਅਤੇ ਬੇ ਠਿਕਾਣੇ ਹੋ ਗਏ।
37 по сем воста Иуда Галилеанин во дни написания и отвлече люди доволны вслед себе: и той погибе, и вси, елицы послушаша его, разсыпашася:
੩੭ਉਹ ਦੇ ਬਾਅਦ ਮਰਦੁਮਸ਼ੁਮਾਰੀ ਦੇ ਦਿਨਾਂ ਵਿੱਚ ਗਲੀਲ ਦਾ ਰਹਿਣ ਵਾਲਾ ਯਹੂਦਾ ਉੱਠਿਆ ਅਤੇ ਲੋਕਾਂ ਨੂੰ ਆਪਣੇ ਮਗਰ ਲਾ ਲਿਆ। ਉਹ ਦਾ ਵੀ ਨਾਸ ਹੋਇਆ ਅਤੇ ਜਿੰਨੇ ਉਹ ਨੂੰ ਮੰਨਦੇ ਸਨ, ਸਾਰੇ ਖਿੱਲਰ ਗਏ।
38 и ныне, глаголю вам, отступите от человек сих и оставите их: яко аще будет от человек совет сей или дело сие, разорится,
੩੮ਅਤੇ ਹੁਣ ਮੈਂ ਤੁਹਾਨੂੰ ਆਖਦਾ ਹਾਂ ਕਿ ਇਨ੍ਹਾਂ ਮਨੁੱਖਾਂ ਤੋਂ ਦੂਰ ਹੋਵੋ ਅਤੇ ਇਨ੍ਹਾਂ ਨੂੰ ਜਾਣ ਦਿਓ ਕਿਉਂਕਿ ਜੇ ਇਹ ਯੋਜਨਾ ਆਦਮੀਆਂ ਦੀ ਵੱਲੋਂ ਹੈ ਤਾਂ ਨਸ਼ਟ ਹੋ ਜਾਵੇਗੀ।
39 аще ли же от Бога есть, не можете разорити то, да не како и богоборцы обрящетеся.
੩੯ਪਰ ਜੇ ਪਰਮੇਸ਼ੁਰ ਵੱਲੋਂ ਹੈ ਤਾਂ ਤੁਸੀਂ ਉਨ੍ਹਾਂ ਨੂੰ ਨਸ਼ਟ ਨਹੀਂ ਕਰ ਸਕਦੇ ਕਿ ਇਸ ਤਰ੍ਹਾਂ ਨਾ ਹੋਵੇ ਜੋ ਤੁਸੀਂ ਪਰਮੇਸ਼ੁਰ ਨਾਲ ਵੀ ਲੜਨ ਵਾਲੇ ਠਹਿਰੋਂ।
40 Послушаша же его, и призвавше Апостолы, бивше запретиша им не глаголати о имени Иисусове и отпустиша их.
੪੦ਉਨ੍ਹਾਂ ਨੇ ਉਹ ਦੀ ਮਨ ਲਈ ਅਤੇ ਜਦੋਂ ਰਸੂਲਾਂ ਨੂੰ ਕੋਲ ਸੱਦਿਆ ਤੇ ਮਾਰ ਕੁੱਟ ਕੇ ਉਹਨਾਂ ਨੂੰ ਆਗਿਆ ਕੀਤੀ ਜੋ ਯਿਸੂ ਦੇ ਨਾਮ ਦਾ ਚਰਚਾ ਨਾ ਕਰਨਾ, ਫਿਰ ਉਹਨਾਂ ਨੂੰ ਛੱਡ ਦਿੱਤਾ।
41 Они же убо идяху радующеся от лица собора, яко за имя Господа Иисуса сподобишася безчестие прияти:
੪੧ਉਹ ਇਸ ਗੱਲ ਤੋਂ ਅਨੰਦ ਕਰਦੇ ਹੋਏ ਜੋ ਅਸੀਂ ਉਸ ਨਾਮ ਦੇ ਕਾਰਨ ਬੇਪਤ ਹੋਣ ਦੇ ਯੋਗ ਗਿਣੇ ਗਏ ਮਹਾਂ ਸਭਾ ਦੇ ਸਾਹਮਣਿਓਂ ਚਲੇ ਗਏ।
42 по вся же дни в церкви и в домех не престаяху учаще и благовествующе Иисуса Христа.
੪੨ਅਤੇ ਉਹ ਹਰ ਰੋਜ਼ ਹੈਕਲ ਵਿੱਚ ਅਤੇ ਘਰਾਂ ਵਿੱਚ ਉਪਦੇਸ਼ ਕਰਨ ਅਤੇ ਇਹ ਖੁਸ਼ਖਬਰੀ ਸੁਣਾਉਣ ਤੋਂ ਨਾ ਹਟੇ ਕਿ ਯਿਸੂ ਹੀ ਮਸੀਹ ਹੈ!

< Деяния святых апостолов 5 >