< Исход 24 >
1 И Моисею рече: взыди ко Господу ты и Аарон, и Надав и Авиуд и седмьдесят старец Израилевых, и да поклонятся издалече Господу:
੧ਉਸ ਨੇ ਮੂਸਾ ਨੂੰ ਆਖਿਆ, ਯਹੋਵਾਹ ਕੋਲ ਉਤਾਹਾਂ ਆ ਤੂੰ ਅਤੇ ਹਾਰੂਨ ਅਤੇ ਨਾਦਾਬ ਅਤੇ ਅਬੀਹੂ ਅਤੇ ਇਸਰਾਏਲ ਦੇ ਬਜ਼ੁਰਗਾਂ ਵਿੱਚੋਂ ਸੱਤਰ ਅਤੇ ਤੁਸੀਂ ਦੂਰੋਂ ਮੱਥਾ ਟੇਕੋ।
2 и да приступит Моисей един к Богу, они же да не приступят: и людие с ними да не взыдут.
੨ਪਰ ਮੂਸਾ ਇਕੱਲਾ ਯਹੋਵਾਹ ਕੋਲ ਨੇੜੇ ਆਵੇ ਅਤੇ ਇਹ ਨੇੜੇ ਨਾ ਆਉਣ ਅਤੇ ਲੋਕ ਵੀ ਉਹ ਦੇ ਨਾਲ ਉਤਾਹਾਂ ਨਾ ਆਉਣ।
3 Прииде же Моисей и поведа людем вся словеса Божия и оправдания. Отвещаша же вси людие гласом единым, глаголюще: вся словеса, яже глагола Господь, сотворим и послушаем.
੩ਸੋ ਮੂਸਾ ਆਇਆ ਅਤੇ ਯਹੋਵਾਹ ਦੀਆਂ ਸਾਰੀਆਂ ਗੱਲਾਂ ਅਤੇ ਸਾਰੇ ਨਿਆਂ ਲੋਕਾਂ ਨੂੰ ਦੱਸੇ ਤਾਂ ਸਾਰੇ ਲੋਕਾਂ ਨੇ ਇੱਕ ਅਵਾਜ਼ ਨਾਲ ਬੋਲ ਕੇ ਉੱਤਰ ਦਿੱਤਾ, ਸਾਰੀਆਂ ਗੱਲਾਂ ਜਿਹੜੀਆਂ ਯਹੋਵਾਹ ਬੋਲਿਆ ਹੈ ਅਸੀਂ ਕਰਾਂਗੇ।
4 И написа Моисей вся словеса Господня: обутрев же Моисей заутра, созда олтарь под горою, и дванадесять камений в дванадесять племен Израилевых:
੪ਤਾਂ ਮੂਸਾ ਨੇ ਯਹੋਵਾਹ ਦੀਆਂ ਸਾਰੀਆਂ ਗੱਲਾਂ ਲਿਖੀਆਂ ਅਤੇ ਸਵੇਰ ਨੂੰ ਉੱਠ ਕੇ ਪਰਬਤ ਹੇਠ ਇੱਕ ਜਗਵੇਦੀ ਅਤੇ ਬਾਰਾਂ ਥੰਮ੍ਹ ਇਸਰਾਏਲ ਦੇ ਬਾਰਾਂ ਗੋਤਾਂ ਅਨੁਸਾਰ ਬਣਾਏ।
5 и посла юношы сынов Израилевых, и принесоша всесожжения, и пожроша жертву спасения Господу Богу телцы.
੫ਉਸ ਨੇ ਇਸਰਾਏਲ ਦੇ ਗੱਭਰੂਆਂ ਨੂੰ ਭੇਜਿਆ ਅਤੇ ਉਨ੍ਹਾਂ ਨੇ ਯਹੋਵਾਹ ਲਈ ਹੋਮ ਦੀਆਂ ਬਲੀਆਂ ਅਤੇ ਸੁੱਖ-ਸਾਂਦ ਦੀਆਂ ਬਲੀਆਂ ਬਲ਼ਦਾਂ ਤੋਂ ਚੜ੍ਹਾਈਆਂ।
6 Взем же Моисей половину крове, влия в чашы, половину же крове возлия на олтарь,
੬ਫਿਰ ਮੂਸਾ ਨੇ ਅੱਧਾ ਲਹੂ ਲੈ ਕੇ ਭਾਂਡਿਆਂ ਵਿੱਚ ਰੱਖਿਆ ਅਤੇ ਬਾਕੀ ਦਾ ਅੱਧਾ ਲਹੂ ਜਗਵੇਦੀ ਦੇ ਉੱਤੇ ਛਿੜਕਿਆ
7 и взем книгу завета, прочте людем во ушы. И рекоша: вся, елика глагола Господь, сотворим и послушаем.
੭ਅਤੇ ਉਸ ਨੇ ਨੇਮ ਦੀ ਪੋਥੀ ਲੈ ਕੇ ਲੋਕਾਂ ਦੇ ਕੰਨਾਂ ਵਿੱਚ ਪੜ੍ਹ ਕੇ ਸੁਣਾਈ ਅਤੇ ਉਨ੍ਹਾਂ ਨੇ ਆਖਿਆ, ਅਸੀਂ ਸਭ ਕੁਝ ਜੋ ਯਹੋਵਾਹ ਬੋਲਿਆ ਹੈ ਕਰਾਂਗੇ ਅਤੇ ਮੰਨਾਂਗੇ।
8 Взем же Моисей кровь, окропи люди и рече: се, кровь завета, егоже завеща Господь к вам о всех словесех сих.
੮ਉਪਰੰਤ ਮੂਸਾ ਨੇ ਲਹੂ ਲੈ ਕੇ ਲੋਕਾਂ ਉੱਤੇ ਛਿੜਕਿਆ ਅਤੇ ਆਖਿਆ, ਵੇਖੋ ਇਹ ਨੇਮ ਦਾ ਲਹੂ ਹੈ ਜੋ ਯਹੋਵਾਹ ਦੇ ਨੇਮ ਨੂੰ ਤਕੜਾ ਕਰਦਾ ਹੈ।
9 И взыде Моисей и Аарон, и Надав и Авиуд и седмьдесят от старец Израилевых,
੯ਤਾਂ ਮੂਸਾ, ਹਾਰੂਨ, ਨਾਦਾਬ, ਅਬੀਹੂ ਅਤੇ ਇਸਰਾਏਲ ਦੇ ਸੱਤਰ ਬਜ਼ੁਰਗ ਉਤਾਹਾਂ ਗਏ।
10 и видеша место, идеже стояше Бог Израилев: и под ногама Его яко дело камене сапфира, и яко видение тверди небесныя чистотою.
੧੦ਫਿਰ ਉਨ੍ਹਾਂ ਨੇ ਇਸਰਾਏਲ ਦੇ ਪਰਮੇਸ਼ੁਰ ਨੂੰ ਡਿੱਠਾ ਅਤੇ ਉਸ ਦੇ ਪੈਰਾਂ ਹੇਠ ਨੀਲਮ ਦੇ ਪੱਥਰਾਂ ਦਾ ਫਰਸ਼ ਜਿਹਾ ਸੀ ਅਤੇ ਉਸ ਦੀ ਚਮਕ ਅਕਾਸ਼ ਹੀ ਵਰਗੀ ਸੀ।
11 И от избранных Израилевых не повредися ни един: и явишася на месте Божии, и ядоша, и пиша.
੧੧ਉਸ ਨੇ ਆਪਣਾ ਹੱਥ ਇਸਰਾਏਲੀਆਂ ਦੇ ਭਲੇ ਪੁਰਸ਼ਾਂ ਉੱਤੇ ਨਾ ਪਾਇਆ ਸੋ ਉਨ੍ਹਾਂ ਨੇ ਪਰਮੇਸ਼ੁਰ ਦਾ ਦਰਸ਼ਣ ਕੀਤਾ ਅਤੇ ਉਨ੍ਹਾਂ ਨੇ ਖਾਧਾ ਪੀਤਾ।
12 И рече Господь к Моисею: взыди ко Мне на гору и стани тамо, и дам ти скрижали каменныя, закон и заповеди, яже написах законоположити им.
੧੨ਫਿਰ ਯਹੋਵਾਹ ਨੇ ਮੂਸਾ ਨੂੰ ਆਖਿਆ, ਮੇਰੇ ਕੋਲ ਪਰਬਤ ਉੱਤੇ ਆ ਅਤੇ ਉੱਥੇ ਰਹਿ ਤਾਂ ਜੋ ਮੈਂ ਤੈਨੂੰ ਪੱਥਰ ਦੀਆਂ ਫੱਟੀਆਂ ਅਤੇ ਬਿਵਸਥਾ ਅਤੇ ਹੁਕਮ ਜਿਹੜੇ ਮੈਂ ਉਨ੍ਹਾਂ ਦੀ ਸਿੱਖਿਆ ਲਈ ਲਿਖੇ ਹਨ ਦੇਵਾਂ।
13 И востав Моисей и Иисус предстоявый ему, взыдоша на гору Божию
੧੩ਸੋ ਮੂਸਾ ਅਤੇ ਉਸ ਦਾ ਸੇਵਕ ਯਹੋਸ਼ੁਆ ਉੱਠੇ ਅਤੇ ਮੂਸਾ ਪਰਮੇਸ਼ੁਰ ਦੇ ਪਰਬਤ ਉੱਤੇ ਗਿਆ।
14 и старцем реша: пождите в молчании зде, дондеже возвратимся к вам: и се, Аарон и Ор с вами: аще кому случится суд, да идут к ним.
੧੪ਅਤੇ ਉਸ ਨੇ ਬਜ਼ੁਰਗਾਂ ਨੂੰ ਆਖਿਆ, ਤੁਸੀਂ ਸਾਡੇ ਨਾਲ ਏਥੇ ਠਹਿਰੋ ਜਦ ਤੱਕ ਅਸੀਂ ਤੁਹਾਡੇ ਕੋਲ ਨਾ ਮੁੜ ਆਈਏ ਅਤੇ ਵੇਖੋ ਹਾਰੂਨ ਅਤੇ ਹੂਰ ਤੁਹਾਡੇ ਨਾਲ ਹਨ। ਜੇ ਕਿਸੇ ਦੀ ਕੋਈ ਗੱਲ ਹੋਵੇ ਤਾਂ ਉਨ੍ਹਾਂ ਦੇ ਕੋਲ ਜਾਵੇ।
15 И взыде Моисей на гору, и покры облак гору,
੧੫ਸੋ ਮੂਸਾ ਪਰਬਤ ਉੱਤੇ ਚੜ੍ਹਿਆ ਅਤੇ ਬੱਦਲ ਪਰਬਤ ਉੱਤੇ ਛਾ ਗਿਆ।
16 и сниде слава Божия на гору Синайскую, и покры ю облак шесть дний. И воззва Господь Моисеа в день седмый из среды облака:
੧੬ਅਤੇ ਯਹੋਵਾਹ ਦਾ ਪਰਤਾਪ ਸੀਨਈ ਪਰਬਤ ਉੱਤੇ ਠਹਿਰਿਆ ਅਤੇ ਬੱਦਲ ਉਸ ਉੱਤੇ ਛੇ ਦਿਨ ਛਾਇਆ ਰਿਹਾ ਤਾਂ ਸੱਤਵੇਂ ਦਿਨ ਉਸ ਨੇ ਬੱਦਲ ਦੇ ਵਿੱਚੋਂ ਮੂਸਾ ਨੂੰ ਸੱਦਿਆ।
17 обличие же славы Господни, яко огнь пламенуя на версе горы, пред сыны Израилевы.
੧੭ਯਹੋਵਾਹ ਦੇ ਤੇਜ ਦਾ ਦਰਸ਼ਣ ਭਸਮ ਕਰਨ ਵਾਲੀ ਅੱਗ ਵਾਂਗੂੰ ਪਰਬਤ ਦੀ ਟੀਸੀ ਉੱਤੇ ਇਸਰਾਏਲੀਆਂ ਦੀਆਂ ਅੱਖਾਂ ਵਿੱਚ ਸੀ।
18 И вниде Моисей в среду облака и взыде на гору, и бе тамо на горе четыредесять дний и четыредесять нощей.
੧੮ਅਤੇ ਮੂਸਾ ਬੱਦਲ ਦੇ ਵਿਚਕਾਰ ਚੱਲਿਆ ਗਿਆ ਅਤੇ ਪਰਬਤ ਉੱਤੇ ਚੜ੍ਹ ਗਿਆ ਤਾਂ ਮੂਸਾ ਪਰਬਤ ਉੱਤੇ ਚਾਲ੍ਹੀ ਦਿਨ ਅਤੇ ਚਾਲ੍ਹੀ ਰਾਤਾਂ ਰਿਹਾ।