< Исход 37 >
1 И сотвориша скинии десять опон:
੧ਬਸਲਏਲ ਨੇ ਸ਼ਿੱਟੀਮ ਦੀ ਲੱਕੜੀ ਦਾ ਇੱਕ ਸੰਦੂਕ ਬਣਾਇਆ ਜਿਸ ਦੀ ਲੰਬਾਈ ਢਾਈ ਹੱਥ ਚੌੜਾਈ ਡੇਢ ਹੱਥ ਅਤੇ ਉਚਾਈ ਡੇਢ ਹੱਥ ਸੀ।
2 двадесять и осмь лакот долгота единыя опоны, таяжде бяше всем, и четырех лакот широта опоны единыя.
੨ਅਤੇ ਉਸ ਨੇ ਉਸ ਨੂੰ ਅੰਦਰੋਂ ਬਾਹਰੋਂ ਕੁੰਦਨ ਸੋਨੇ ਨਾਲ ਮੜ੍ਹਿਆ ਅਤੇ ਉਸ ਦੇ ਉੱਤੇ ਚੁਫ਼ੇਰੇ ਸੋਨੇ ਦੀ ਬਨੇਰੀ ਬਣਾਈ
3 И сотвориша завесу от синеты и багряницы, и червленицы спрядены и виссона сканаго, дело швенно херувимы:
੩ਅਤੇ ਉਸ ਦੇ ਲਈ ਸੋਨੇ ਦੇ ਚਾਰ ਕੜੇ ਢਾਲ਼ ਕੇ ਉਸ ਦੀਆਂ ਚੌਹਾਂ ਨੁੱਕਰਾਂ ਉੱਤੇ ਬਣਾਏ ਅਰਥਾਤ ਦੋ ਕੜੇ ਇੱਕ ਪਾਸੇ ਅਤੇ ਦੋ ਕੜੇ ਦੂਜੇ ਪਾਸੇ।
4 и возложиша ю на четыри столпы негниющыя позлащены златом, и верхи их златы, и стояла их четыри сребряна.
੪ਅਤੇ ਉਸ ਨੇ ਸ਼ਿੱਟੀਮ ਦੀ ਲੱਕੜੀ ਦੀਆਂ ਚੋਬਾਂ ਬਣਾਈਆਂ ਅਤੇ ਉਨ੍ਹਾਂ ਉੱਤੇ ਸੋਨਾ ਮੜ੍ਹਿਆ।
5 И сотвориша завесу дверем скинии свидения от синеты и багряницы, и червленицы спрядены и виссона сканаго, дело швенно херувимы,
੫ਉਸ ਨੇ ਉਨ੍ਹਾਂ ਚੋਬਾਂ ਨੂੰ ਸੰਦੂਕ ਦੇ ਪਾਸਿਆਂ ਦੇ ਕੜਿਆਂ ਵਿੱਚ ਪਾਇਆ ਤਾਂ ਜੋ ਉਨ੍ਹਾਂ ਨਾਲ ਸੰਦੂਕ ਚੁੱਕਿਆ ਜਾਵੇ।
6 и столпы их пять и крючки их: и главицы их и верхи их позлатиша златом, и стояла их пять медяна.
੬ਅਤੇ ਉਸ ਨੇ ਪ੍ਰਾਸਚਿਤ ਦਾ ਸਰਪੋਸ਼ ਕੁੰਦਨ ਸੋਨੇ ਦਾ ਬਣਾਇਆ ਜਿਸ ਦੀ ਲੰਬਾਈ ਢਾਈ ਹੱਥ ਅਤੇ ਚੌੜਾਈ ਡੇਢ ਹੱਥ ਸੀ।
7 И сотвориша двор к югу, опоны двора из виссона сканаго, сто на сто:
੭ਅਤੇ ਉਸ ਨੇ ਸੋਨੇ ਦੇ ਦੋ ਕਰੂਬੀ ਬਣਾਏ। ਉਸ ਨੇ ਉਨ੍ਹਾਂ ਨੂੰ ਘੜ੍ਹ ਕੇ ਪ੍ਰਾਸਚਿਤ ਦੇ ਸਰਪੋਸ਼ ਦੇ ਦੋਹਾਂ ਸਿਰਿਆਂ ਤੇ ਬਣਾਇਆ।
8 и столпы их двадесять, и стояла их двадесять медяна:
੮ਇੱਕ ਕਰੂਬੀ ਇੱਕ ਸਿਰੇ ਤੇ ਅਤੇ ਦੂਜਾ ਕਰੂਬੀ ਦੂਜੇ ਸਿਰੇ ਤੇ। ਉਸ ਨੇ ਕਰੂਬੀ ਪ੍ਰਾਸਚਿਤ ਦੇ ਸਰਪੋਸ਼ ਦੇ ਦੋਹਾਂ ਪਾਸਿਆਂ ਉੱਤੇ ਉਸੇ ਤੋਂ ਬਣਾਏ
9 и страна к северу, сто на сто: и страна к югу, сто на сто, и столпы их двадесять, и стояла их двадесять медяна:
੯ਅਤੇ ਉਹ ਕਰੂਬੀ ਆਪਣੇ ਖੰਭ ਉਤਾਹਾਂ ਨੂੰ ਖਿਲਾਰੇ ਹੋਏ ਸਨ ਅਤੇ ਉਨ੍ਹਾਂ ਦੇ ਖੰਭ ਪ੍ਰਾਸਚਿਤ ਦੇ ਸਰਪੋਸ਼ ਨੂੰ ਢੱਕਦੇ ਸਨ ਅਤੇ ਉਨ੍ਹਾਂ ਦੇ ਮੂੰਹ ਆਹਮੋ-ਸਾਹਮਣੇ ਸਨ ਅਤੇ ਕਰੂਬੀਆਂ ਦੇ ਮੂੰਹ ਪ੍ਰਾਸਚਿਤ ਦੇ ਸਰਪੋਸ਼ ਵੱਲ ਸਨ।
10 и страна к морю, опоны пятидесят лактей, столпы их десять, и стояла их десять:
੧੦ਉਸ ਨੇ ਸ਼ਿੱਟੀਮ ਦੀ ਲੱਕੜੀ ਦਾ ਇੱਕ ਮੇਜ਼ ਬਣਾਇਆ। ਉਸ ਦੀ ਲੰਬਾਈ ਦੋ ਹੱਥ ਅਤੇ ਉਸ ਦੀ ਚੌੜਾਈ ਇੱਕ ਹੱਥ ਅਤੇ ਉਸ ਦੀ ਉਚਾਈ ਡੇਢ ਹੱਥ ਸੀ।
11 и страна к востоку пятидесят лактей,
੧੧ਅਤੇ ਉਸ ਨੂੰ ਕੁੰਦਨ ਸੋਨੇ ਨਾਲ ਮੜ੍ਹਿਆ ਅਤੇ ਉਸ ਦੇ ਚੁਫ਼ੇਰੇ ਸੋਨੇ ਦੀ ਬਨੇਰੀ ਬਣਾਈ।
12 опоны пятинадесяти лактей, яже созади, и столпы их три, и стояла их три.
੧੨ਉਸ ਨੇ ਉਹ ਦੇ ਲਈ ਇੱਕ ਚੱਪਾ ਭਰ ਕਿਨਾਰੀ ਚੁਫ਼ੇਰੇ ਬਣਾਈ ਅਤੇ ਉਸ ਨੇ ਸੋਨੇ ਦੀ ਬਨੇਰੀ ਕਿਨਾਰੀ ਦੇ ਚੁਫ਼ੇਰੇ ਬਣਾਈ।
13 И на вторей задней стране сюду и сюду у дверий двора, опоны пятинадесяти лактей: столпы их три, и стояла их три.
੧੩ਉਸ ਨੇ ਉਹ ਦੇ ਲਈ ਸੋਨੇ ਦੇ ਚਾਰ ਕੜੇ ਢਾਲ਼ ਕੇ ਬਣਾਏ ਅਤੇ ਉਸ ਨੇ ਉਨ੍ਹਾਂ ਕੜਿਆਂ ਨੂੰ ਉਹ ਦੇ ਚੌਹਾਂ ਖੂੰਜਿਆਂ ਉੱਤੇ ਜਿਹੜੇ ਚੌਹਾਂ ਪਾਵਿਆਂ ਉੱਤੇ ਸਨ ਪਾ ਦਿੱਤਾ।
14 Вся опоны скинии из виссона сканаго,
੧੪ਕਿਨਾਰੀ ਦੇ ਕੋਲ ਹੀ ਕੜੇ ਸਨ ਅਤੇ ਉਹ ਮੇਜ਼ ਦੇ ਚੁੱਕਣ ਨੂੰ ਚੋਬਾਂ ਪਾਉਣ ਲਈ ਸਨ।
15 и стояла столпов их медяна, и петли их сребряны, и главицы их посребрены сребром, и столпы их посребрены сребром, вси столпи двора.
੧੫ਅਤੇ ਉਸ ਨੇ ਚੋਬਾਂ ਸ਼ਿੱਟੀਮ ਦੀ ਲੱਕੜੀ ਤੋਂ ਬਣਾਈਆਂ ਅਤੇ ਉਸ ਨੇ ਉਨ੍ਹਾਂ ਨੂੰ ਸੋਨੇ ਨਾਲ ਮੜ੍ਹਿਆ ਤਾਂ ਜੋ ਮੇਜ਼ ਚੁੱਕੀ ਜਾਵੇ।
16 И завеса дверий двора дело пестрящаго, из синеты и багряницы, и червленицы прядены и виссона сканаго: двадесяти лактей долгота, и высота и широта пяти лактей, равны опонам двора:
੧੬ਉਸ ਨੇ ਮੇਜ਼ ਦੇ ਉੱਪਰਲੇ ਭਾਂਡੇ ਕੁੰਦਨ ਸੋਨੇ ਦੇ ਬਣਾਏ ਅਰਥਾਤ ਉਸ ਦੀਆਂ ਥਾਲੀਆਂ, ਚਮਚੇ, ਗੜਵੇ ਅਤੇ ਡੋਲ੍ਹਣ ਦੇ ਕਟੋਰੇ।
17 и столпы их четыри, и стояла их четыри медяна, и петли их сребряны, и главицы их посребрены сребром:
੧੭ਉਸ ਨੇ ਸ਼ਮਾਦਾਨ ਕੁੰਦਨ ਸੋਨੇ ਦਾ ਬਣਾਇਆ ਅਤੇ ਉਹ ਸ਼ਮਾਦਾਨ ਘੜ੍ਹ ਕੇ ਬਣਾਇਆ। ਉਸ ਦਾ ਪਾਏਦਾਨ ਅਤੇ ਡੰਡਾ ਅਤੇ ਕਟੋਰੇ ਅਤੇ ਗੋਲੇ ਅਤੇ ਫੁੱਲ ਉਸ ਵਿੱਚੋਂ ਹੀ ਸਨ
18 и вси колки двора около медяны, и тии посребрены сребром.
੧੮ਅਤੇ ਛੇ ਟਹਿਣੀਆਂ ਉਸ ਦੇ ਦੋਹਾਂ ਪਾਸਿਆਂ ਤੋਂ ਨਿੱਕਲਦੀਆਂ ਸਨ। ਸ਼ਮਾਦਾਨ ਦੇ ਇੱਕ ਪਾਸਿਓਂ ਤਿੰਨ ਟਹਿਣੀਆਂ ਅਤੇ ਸ਼ਮਾਦਾਨ ਦੇ ਦੂਜੇ ਪਾਸਿਓਂ ਤਿੰਨ ਟਹਿਣੀਆਂ।
19 И сие сочинение скинии свидения, якоже заповедано бысть Моисею, служению быти левитов чрез Ифамара сына Аароня иереа:
੧੯ਇੱਕ ਟਹਿਣੀ ਉੱਤੇ ਤਿੰਨ ਕਟੋਰੇ ਬਦਾਮ ਦੇ ਫੁੱਲਾਂ ਵਰਗੇ ਅਤੇ ਗੋਲੇ ਅਤੇ ਫੁੱਲ ਅਤੇ ਦੂਜੀ ਟਹਿਣੀ ਉੱਤੇ ਤਿੰਨ ਕਟੋਰੇ ਬਦਾਮ ਦੇ ਫੁੱਲਾਂ ਵਰਗੇ ਅਤੇ ਗੋਲੇ ਅਤੇ ਫੁੱਲ ਸਨ ਅਤੇ ਇਸ ਤਰ੍ਹਾਂ ਹੀ ਛੇਆਂ ਟਹਿਣੀਆਂ ਲਈ ਸੀ ਜਿਹੜੀਆਂ ਸ਼ਮਾਦਾਨ ਤੋਂ ਨਿੱਕਲਦੀਆਂ ਸਨ।
20 и Веселеил, сын Уриев, от племене Иудина, сотвори, якоже заповеда Господь Моисею,
੨੦ਅਤੇ ਸ਼ਮਾਦਾਨ ਵਿੱਚ ਚਾਰ ਕਟੋਰੇ ਬਦਾਮ ਦੇ ਫੁੱਲਾਂ ਵਰਗੇ ਅਤੇ ਉਹ ਦੇ ਗੋਲੇ ਅਤੇ ਉਹ ਦੇ ਫੁੱਲ ਸਨ।
21 и Елиав, сын Ахисамахов, от племене Данова, иже созидаше тканыя вещи и швеныя и пестрыя, еже ткати из червленицы и виссона.
੨੧ਉਸ ਤੋਂ ਦੋਹਾਂ ਟਹਿਣੀਆਂ ਹੇਠ ਇੱਕ ਗੋਲਾ ਅਤੇ ਫੇਰ ਉਸ ਤੋਂ ਦੋਹਾਂ ਟਹਿਣੀਆਂ ਹੇਠ ਇੱਕ ਗੋਲਾ ਅਤੇ ਉਸ ਤੋਂ ਫੇਰ ਦੋਹਾਂ ਟਹਿਣੀਆਂ ਹੇਠ ਇੱਕ ਗੋਲਾ ਇਸ ਤਰ੍ਹਾਂ ਉਨ੍ਹਾਂ ਛੇਆਂ ਟਹਿਣੀਆਂ ਲਈ ਸੀ ਜਿਹੜੀਆਂ ਉਸ ਤੋਂ ਨਿੱਕਲਦੀਆਂ ਸਨ।
੨੨ਉਨ੍ਹਾਂ ਦੇ ਗੋਲੇ ਅਤੇ ਉਨ੍ਹਾਂ ਦੀਆਂ ਟਹਿਣੀਆਂ ਉਸੇ ਤੋਂ ਸਨ ਅਰਥਾਤ ਇਹ ਸਾਰਾ ਘੜਿਆ ਹੋਇਆ ਕੁੰਦਨ ਸੋਨੇ ਦੇ ਇੱਕ ਟੁੱਕੜੇ ਤੋਂ ਸੀ।
੨੩ਉਸ ਦੇ ਉਸ ਨੇ ਸੱਤ ਦੀਵੇ ਬਣਾਏ ਅਤੇ ਉਸ ਦੇ ਗੁਲਤਰਾਸ਼ ਅਤੇ ਉਸ ਦੇ ਗੁਲਦਾਨ ਕੁੰਦਨ ਸੋਨੇ ਦੇ ਸਨ
੨੪ਅਤੇ ਉਸ ਨੇ ਇੱਕ ਮਣ ਦੇ ਲੱਗਭੱਗ ਕੁੰਦਨ ਸੋਨੇ ਤੋਂ ਇਹ ਸਾਰੇ ਭਾਂਡੇ ਬਣਾਏ।
੨੫ਉਸ ਨੇ ਸ਼ਿੱਟੀਮ ਦੀ ਲੱਕੜੀ ਤੋਂ ਧੂਪ ਦੀ ਇੱਕ ਜਗਵੇਦੀ ਬਣਾਈ। ਉਸ ਦੀ ਲੰਬਾਈ ਇੱਕ ਹੱਥ ਅਤੇ ਉਸ ਦੀ ਚੌੜਾਈ ਇੱਕ ਹੱਥ ਅਤੇ ਉਹ ਚੌਰਸ ਸੀ ਅਤੇ ਦੋ ਹੱਥ ਉਸ ਦੀ ਉਚਾਈ ਸੀ ਅਤੇ ਉਸ ਦੇ ਸਿੰਙ ਉਸੇ ਤੋਂ ਸਨ।
੨੬ਉਸ ਨੇ ਉਹ ਨੂੰ ਖ਼ਾਲਸ ਸੋਨੇ ਨਾਲ ਮੜ੍ਹਿਆ ਅਰਥਾਤ ਉਹ ਦਾ ਉੱਪਰਲਾ ਪਾਸਾ ਅਤੇ ਉਹ ਦੇ ਚੁਫ਼ੇਰੇ ਦੇ ਪਾਸੇ ਅਤੇ ਉਸ ਦੇ ਸਿੰਙ। ਉਸ ਨੇ ਉਹ ਦੇ ਚੁਫ਼ੇਰੇ ਇੱਕ ਸੋਨੇ ਦੀ ਬਨੇਰੀ ਬਣਾਈ
੨੭ਅਤੇ ਉਸ ਲਈ ਸੋਨੇ ਦੇ ਦੋ ਕੜੇ ਉਸ ਦੀ ਬਨੇਰੀ ਦੇ ਹੇਠ ਉਸ ਦੇ ਦੋਹਾਂ ਪੱਲਿਆਂ ਉੱਤੇ ਅਤੇ ਉਸ ਦੀ ਦੋਹੀਂ ਪਾਸੀਂ ਬਣਾਏ। ਉਸ ਨੂੰ ਚੁੱਕਣ ਲਈ ਚੋਬਾਂ ਦੇ ਥਾਂ ਸਨ।
੨੮ਉਸ ਨੇ ਚੋਬਾਂ ਸ਼ਿੱਟੀਮ ਦੀ ਲੱਕੜੀ ਤੋਂ ਬਣਾਈਆਂ ਅਤੇ ਉਨ੍ਹਾਂ ਨੂੰ ਸੋਨੇ ਨਾਲ ਮੜ੍ਹਿਆ।
੨੯ਉਸ ਨੇ ਮਸਹ ਕਰਨ ਦਾ ਪਵਿੱਤਰ ਤੇਲ ਅਤੇ ਨਿਰੋਲ ਸੁਗੰਧੀ ਧੂਪ ਨੂੰ ਗਾਂਧੀ ਦੀ ਕਾਰੀਗਰੀ ਦੇ ਅਨੁਸਾਰ ਬਣਾਇਆ।