< Книга пророка Иезекииля 14 >

1 И приидоша ко мне мужие от старец Израилевых и седоша предо мною.
ਫੇਰ ਇਸਰਾਏਲ ਦੇ ਕੁਝ ਕੁ ਬਜ਼ੁਰਗ ਮੇਰੇ ਕੋਲ ਆਏ ਅਤੇ ਅੱਗੇ ਬਹਿ ਗਏ।
2 И бысть слово Господне ко мне глаголя:
ਤਦ ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਕਿ
3 сыне человечь, мужие сии положиша помышления своя на сердцах своих и мучение неправд своих поставиша пред лицем своим: аще отвещаяй отвещаю им?
ਹੇ ਮਨੁੱਖ ਦੇ ਪੁੱਤਰ, ਇਹਨਾਂ ਮਨੁੱਖਾਂ ਨੇ ਆਪਣੀਆਂ ਮੂਰਤੀਆਂ ਨੂੰ ਆਪਣੇ ਮਨ ਵਿੱਚ ਥਾਂ ਦਿੱਤਾ ਹੈ ਅਤੇ ਆਪਣੀਆਂ ਬਦੀਆਂ ਦੀ ਠੋਕਰ ਆਪਣੇ ਸਾਹਮਣੇ ਰੱਖੀ ਹੈ। ਅਜਿਹੇ ਲੋਕਾਂ ਦਾ ਕੀ ਹੱਕ ਹੈ ਕਿ ਉਹ ਮੇਰੇ ਕੋਲੋਂ ਕੁਝ ਪੁੱਛਣ।
4 Сего ради глаголи к ним и речеши им: сия глаголет Адонаи Господь: человек человек от дому Израилева, иже аще положит мысли своя в сердцы своем и мучение неправды своея учинит пред лицем своим и приидет ко пророку, Аз Господь отвещаю ему о сих, имиже держится мысль его:
ਇਸ ਲਈ ਤੂੰ ਉਹਨਾਂ ਨਾਲ ਗੱਲਾਂ ਕਰ ਅਤੇ ਉਹਨਾਂ ਨੂੰ ਆਖ ਕਿ ਪ੍ਰਭੂ ਯਹੋਵਾਹ ਇਹ ਆਖਦਾ ਹੈ ਕਿ ਇਸਰਾਏਲ ਦੇ ਘਰਾਣੇ ਵਿੱਚੋਂ ਜਿਹੜਾ ਕੋਈ ਆਪਣੀਆਂ ਮੂਰਤੀਆਂ ਆਪਣੇ ਮਨ ਵਿੱਚ ਸਥਾਪਿਤ ਕਰਕੇ ਅਤੇ ਆਪਣੀਆਂ ਬਦੀਆਂ ਦੀ ਠੋਕਰ ਆਪਣੇ ਸਾਹਮਣੇ ਰੱਖ ਕੇ ਨਬੀ ਦੇ ਕੋਲ ਜਾਂਦਾ ਹੈ, ਮੈਂ ਯਹੋਵਾਹ ਉਹ ਦੀਆਂ ਮੂਰਤੀਆਂ ਦੀ ਗਿਣਤੀ ਅਨੁਸਾਰ ਉਸ ਨੂੰ ਉੱਤਰ ਦਿਆਂਗਾ।
5 яко да уклонят дом Израилев по сердцам их удаленым от Мене помышленьми их.
ਤਾਂ ਜੋ ਮੈਂ ਇਸਰਾਏਲ ਦੇ ਘਰਾਣੇ ਦੇ ਮਨਾਂ ਨੂੰ ਫੜ੍ਹਾਂ, ਕਿਉਂ ਜੋ ਉਹ ਸਾਰੇ ਦੇ ਸਾਰੇ ਆਪਣੀਆਂ ਮੂਰਤੀਆਂ ਦੇ ਕਾਰਨ ਮੇਰੇ ਕੋਲੋਂ ਦੂਰ ਹੋ ਗਏ ਹਨ।
6 Сего ради рцы дому Израилеву: сия глаголет Господь Бог: обратитеся и отвратитеся от начинаний ваших и от всех нечестий ваших, и обратите лица ваша ко мне:
ਇਸ ਲਈ ਤੂੰ ਇਸਰਾਏਲ ਦੇ ਘਰਾਣੇ ਨੂੰ ਆਖ, ਪ੍ਰਭੂ ਯਹੋਵਾਹ ਇਹ ਆਖਦਾ ਹੈ ਕਿ ਮੁੜੋ ਅਤੇ ਆਪਣੀਆਂ ਮੂਰਤੀਆਂ ਵੱਲੋਂ ਫਿਰੋ ਅਤੇ ਆਪਣੇ ਸਾਰੇ ਘਿਣਾਉਣਿਆਂ ਕੰਮਾਂ ਵੱਲੋਂ ਮੂੰਹ ਮੋੜੋ।
7 зане человек человек от дому Израилева и от пришелцев пришедших ко Израилеви, иже аще удалится от Мене и положит мысли своя на сердцы своем и мучение неправды своея учинит пред лицем своим и приидет ко пророку еже вопросити ему Мене, Аз Господь отвещаю ему, в немже держится он,
ਕਿਉਂ ਜੋ ਹਰੇਕ ਜੋ ਇਸਰਾਏਲ ਦੇ ਘਰਾਣੇ ਵਿੱਚੋਂ ਹੈ ਜਾਂ ਉਹਨਾਂ ਓਪਰਿਆਂ ਵਿੱਚੋਂ ਜਿਹੜੇ ਇਸਰਾਏਲ ਵਿੱਚ ਰਹਿੰਦੇ ਹਨ, ਮੇਰੇ ਤੋਂ ਅੱਡ ਹੁੰਦਾ ਜਾਂਦਾ ਹੈ, ਆਪਣੇ ਮਨ ਵਿੱਚ ਆਪਣੀਆਂ ਬਦੀਆਂ ਦੀ ਠੋਕਰ ਆਪਣੇ ਸਾਹਮਣੇ ਰੱਖਦਾ ਹੈ ਅਤੇ ਨਬੀ ਦੇ ਕੋਲ ਮੇਰੇ ਬਾਰੇ ਪੁੱਛਣ ਲਈ ਆਉਂਦਾ ਹੈ, ਉਹ ਨੂੰ ਮੈਂ ਯਹੋਵਾਹ ਆਪੇ ਹੀ ਉੱਤਰ ਦਿਆਂਗਾ।
8 и утвержу лице Мое на человека того и положу его в погибель и в потребление и извергу его от среды людий Моих, и увесте, яко Аз Господь.
ਮੇਰਾ ਚਿਹਰਾ ਉਸ ਮਨੁੱਖ ਦੇ ਵਿਰੁੱਧ ਹੋਵੇਗਾ ਅਤੇ ਉਹ ਨੂੰ ਨਿਸ਼ਾਨ ਲਈ ਅਤੇ ਕਹਾਉਤਾਂ ਲਈ ਹੈਰਾਨੀ ਦਾ ਕਾਰਨ ਬਣਾਵਾਂਗਾ। ਮੈਂ ਉਹ ਨੂੰ ਆਪਣੇ ਲੋਕਾਂ ਵਿੱਚੋਂ ਕੱਢ ਦਿਆਂਗਾ, ਤਾਂ ਤੁਸੀਂ ਜਾਣੋਗੇ ਕਿ ਮੈਂ ਯਹੋਵਾਹ ਹਾਂ!
9 И пророк аще прельстится и речет слово, Аз Господь прельстих пророка того, и простру руку Мою нань и потреблю его от среды людий Израилевых.
ਜੇਕਰ ਨਬੀ ਧੋਖਾ ਖਾ ਕੇ ਕੁਝ ਆਖੇ, ਤਾਂ ਮੈਂ ਯਹੋਵਾਹ ਨੇ ਉਸ ਨਬੀ ਨੂੰ ਧੋਖਾ ਦਿੱਤਾ, ਮੈਂ ਆਪਣਾ ਹੱਥ ਉਹ ਦੇ ਉੱਤੇ ਚੁੱਕਾਂਗਾ ਅਤੇ ਉਹ ਨੂੰ ਆਪਣੀ ਇਸਰਾਏਲੀ ਪਰਜਾ ਵਿੱਚੋਂ ਮਿਟਾ ਦਿਆਂਗਾ।
10 И приимут неправду свою по неправде вопрошающаго, и по неправде такожде пророку будет,
੧੦ਉਹ ਆਪਣੀ ਬਦੀ ਦੀ ਸਜ਼ਾ ਪਾਉਣਗੇ। ਨਬੀ ਦੀ ਬਦੀ ਦੀ ਸਜ਼ਾ ਵੀ ਉਹੀ ਹੋਵੇਗੀ, ਜੋ ਉਸ ਤੋਂ ਪੁੱਛਣ ਵਾਲੇ ਦੀ ਹੋਵੇਗੀ,
11 яко да не прельщается ктому дом Израилев от Мене, и да не оскверняются ктому во всех гресех своих, и будут Ми в люди, Аз же буду им в Бога, глаголет Адонаи Господь.
੧੧ਤਾਂ ਜੋ ਇਸਰਾਏਲ ਦਾ ਘਰਾਣਾ ਮੇਰੇ ਪਿੱਛੇ ਤੁਰਨ ਤੋਂ ਕੁਰਾਹੇ ਨਾ ਪੈ ਜਾਵੇ ਅਤੇ ਆਪਣਿਆਂ ਸਾਰਿਆਂ ਅਪਰਾਧਾਂ ਨਾਲ ਫੇਰ ਆਪਣੇ ਆਪ ਨੂੰ ਭਰਿਸ਼ਟ ਨਾ ਕਰੇ, ਸਗੋਂ ਪ੍ਰਭੂ ਯਹੋਵਾਹ ਦਾ ਵਾਕ ਹੈ ਕਿ ਉਹ ਮੇਰੀ ਪਰਜਾ ਹੋਣ ਅਤੇ ਮੈਂ ਉਹਨਾਂ ਦਾ ਪਰਮੇਸ਼ੁਰ ਹੋਵਾਂ।
12 И бысть слово Господне ко мне глаголя:
੧੨ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਕਿ
13 сыне человечь, земля аще согрешит Ми, еже пастися грехом, и простру руку Мою на ню и сотру утверждение хлебное и пущу на ню глад и возму с нея человеки и скоты,
੧੩ਹੇ ਮਨੁੱਖ ਦੇ ਪੁੱਤਰ, ਜਦੋਂ ਕੋਈ ਦੇਸ ਭਾਰੀ ਪਾਪ ਕਰਕੇ ਮੇਰਾ ਅਪਰਾਧੀ ਹੋਵੇ ਅਤੇ ਮੈਂ ਉਸ ਉੱਤੇ ਆਪਣਾ ਹੱਥ ਚੁੱਕਾਂ, ਉਸ ਦੀ ਰੋਟੀ ਦਾ ਸਾਧਨ ਤੋੜ ਦੇਵਾਂ, ਉੱਥੇ ਕਾਲ ਪਾ ਦੇਵਾਂ ਅਤੇ ਉਸ ਦੇ ਮਨੁੱਖਾਂ ਅਤੇ ਡੰਗਰਾਂ ਨੂੰ ਮਾਰ ਸੁੱਟਾਂ।
14 и аще будут сии трие мужие среде ея, Ное и Даниил и Иов, тии во правде своей спасутся, глаголет Адонаи Господь:
੧੪ਭਾਵੇਂ ਉਸ ਵਿੱਚ ਨੂਹ, ਦਾਨੀਏਲ ਅਤੇ ਅੱਯੂਬ ਤਿੰਨੇ ਮਨੁੱਖ ਹੋਣ, ਪ੍ਰਭੂ ਯਹੋਵਾਹ ਦਾ ਵਾਕ ਹੈ, ਉਹ ਆਪਣੇ ਧਰਮ ਦੇ ਕਾਰਨ ਕੇਵਲ ਆਪਣੀਆਂ ਹੀ ਜਾਨਾਂ ਬਚਾਉਣਗੇ।
15 аще и звери злыя напущу на землю и умучу ю, и будет в пагубу, и не будет проходящаго сквозе ю от лица зверей,
੧੫ਜੇਕਰ ਮੈਂ ਕਿਸੇ ਦੇਸ ਵਿੱਚ ਬੁਰੇ ਦਰਿੰਦੇ ਭੇਜਾਂ ਕਿ ਉਸ ਵਿੱਚ ਫਿਰ ਕੇ ਉਹ ਨੂੰ ਉਜਾੜ ਸੁੱਟਣ ਅਤੇ ਉਹ ਐਨਾ ਵਿਰਾਨ ਹੋ ਜਾਵੇ ਕਿ ਉਹਨਾਂ ਦਰਿੰਦਿਆਂ ਕਰਕੇ ਕੋਈ ਉਸ ਵਿੱਚੋਂ ਲੰਘ ਨਾ ਸਕੇ,
16 и аще будут трие сии мужие среде ея, живу Аз, глаголет Адонаи Господь, ни сынове, ни дщери их спасутся, но токмо сии едини спасутся, а земля в потребление будет:
੧੬ਤਾਂ ਪ੍ਰਭੂ ਯਹੋਵਾਹ ਦਾ ਵਾਕ ਹੈ, ਮੈਨੂੰ ਆਪਣੀ ਜਾਨ ਦੀ ਸਹੁੰ ਕਿ ਭਾਵੇਂ ਇਹ ਤਿੰਨੇ ਮਨੁੱਖ ਉਸ ਵਿੱਚ ਹੋਣ, ਤਾਂ ਵੀ ਉਹ ਧੀਆਂ ਅਤੇ ਪੁੱਤਰਾਂ ਨੂੰ ਨਾ ਬਚਾ ਸਕਣਗੇ, ਕੇਵਲ ਉਹ ਆਪ ਹੀ ਬਚਣਗੇ ਅਤੇ ਦੇਸ ਵਿਰਾਨ ਹੋ ਜਾਵੇਗਾ।
17 аще же наведу на ту землю мечь и реку: мечь да пройдет землю, и возму от нея человека и скота,
੧੭ਜਾਂ ਜੇਕਰ ਮੈਂ ਉਸ ਦੇਸ ਵਿੱਚ ਤਲਵਾਰ ਭੇਜਾਂ ਅਤੇ ਆਖਾਂ, ਹੇ ਤਲਵਾਰ, ਦੇਸ ਵਿੱਚੋਂ ਲੰਘ ਭਈ ਮੈਂ ਉਹ ਦੇ ਮਨੁੱਖਾਂ ਤੇ ਪਸ਼ੂਆਂ ਨੂੰ ਵੱਢ ਸੁੱਟਾਂ,
18 и трие мужие сии будут среде ея, живу Аз, глаголет Адонаи Господь, не избавят ни сынов, ни дщерей своих, но тии едини спасутся:
੧੮ਤਾਂ ਪ੍ਰਭੂ ਯਹੋਵਾਹ ਦਾ ਵਾਕ ਹੈ, ਮੈਨੂੰ ਆਪਣੀ ਜਾਨ ਦੀ ਸਹੁੰ ਕਿ ਭਾਵੇਂ ਇਹ ਤਿੰਨੇ ਮਨੁੱਖ ਉਹ ਦੇ ਵਿੱਚ ਹੋਣ ਤਾਂ ਵੀ ਉਹ ਧੀਆਂ, ਪੁੱਤਰਾਂ ਨੂੰ ਨਹੀਂ ਬਚਾ ਸਕਣਗੇ।
19 аще же и смерть пущу на землю ону и излию ярость Мою на ню в крови, еже потребити от нея человеки и скоты,
੧੯ਜਾਂ ਜੇਕਰ ਮੈਂ ਉਸ ਦੇਸ ਵਿੱਚ ਮਰੀ ਭੇਜਾਂ ਅਤੇ ਲਹੂ ਵਗਾ ਕੇ ਆਪਣਾ ਕਹਿਰ ਉਸ ਉੱਤੇ ਭੇਜਾਂ, ਜੋ ਉੱਥੋਂ ਦੇ ਮਨੁੱਖਾਂ ਅਤੇ ਡੰਗਰਾਂ ਨੂੰ ਵੱਢ ਸੁੱਟਾਂ।
20 Ное же и Даниил и Иов будут посреде ея, живу Аз, глаголет Адонаи Господь, ни сынове, ни дщери не останут им, тии же во правде своей спасутся и избавят душы своя.
੨੦ਭਾਵੇਂ ਨੂਹ, ਦਾਨੀਏਲ ਅਤੇ ਅੱਯੂਬ ਉਸ ਵਿੱਚ ਹੋਣ ਤਾਂ ਵੀ ਪ੍ਰਭੂ ਯਹੋਵਾਹ ਦਾ ਵਾਕ ਹੈ, ਕਿ ਮੈਨੂੰ ਆਪਣੀ ਜਾਨ ਦੀ ਸਹੁੰ ਕਿ ਉਹ ਨਾ ਪੁੱਤਰ ਨੂੰ ਛੁਡਾ ਸਕਣਗੇ, ਨਾ ਧੀ ਨੂੰ, ਸਗੋਂ ਆਪਣੇ ਧਰਮ ਦੇ ਕਾਰਨ ਕੇਵਲ ਆਪਣੇ ਆਪ ਨੂੰ ਹੀ ਬਚਾ ਸਕਣਗੇ।
21 Сия глаголет Адонаи Господь: аще же и четыри мести Моя лютыя пущу на Иерусалима, мечь и глад, и звери люты и смерть, еже потребити от него человеки и скоты,
੨੧ਇਸ ਲਈ ਪ੍ਰਭੂ ਯਹੋਵਾਹ ਇਹ ਆਖਦਾ ਹੈ, ਨਾਲੇ ਜੇ ਮੈਂ ਆਪਣੇ ਚਾਰ ਭਿਆਨਕ ਨਿਆਂ ਅਰਥਾਤ ਤਲਵਾਰ, ਕਾਲ, ਬੁਰੇ ਦਰਿੰਦੇ ਅਤੇ ਮਰੀ ਯਰੂਸ਼ਲਮ ਉੱਤੇ ਭੇਜਾਂ, ਕਿ ਉਸ ਦੇ ਆਦਮੀਆਂ ਅਤੇ ਡੰਗਰਾਂ ਨੂੰ ਵੱਢ ਸੁੱਟਣ,
22 и се, оставлени в нем спасеннии от него, сии изведут сыны и дщери: се, тии изыдут к вам, и узрите пути их и помышления их, и раскаетеся о злых, яже наведох на Иерусалим, вся злая, яже наведох нань,
੨੨ਤਾਂ ਵੀ ਵੇਖੋ, ਉੱਥੇ ਕੁਝ ਕੁ ਪੁੱਤਰ ਧੀਆਂ ਬਚ ਰਹਿਣਗੇ, ਜਿਹੜੇ ਕੱਢੇ ਜਾਣਗੇ ਅਤੇ ਤੁਹਾਡੇ ਕੋਲ ਪਹੁੰਚਾਏ ਜਾਣਗੇ। ਤੁਸੀਂ ਉਹਨਾਂ ਦੇ ਚਾਲ-ਚੱਲਣ ਅਤੇ ਉਹਨਾਂ ਦੇ ਕੰਮਾਂ ਨੂੰ ਵੇਖ ਕੇ ਉਸ ਬਲਾ ਦੇ ਬਾਰੇ ਜੋ ਮੈਂ ਯਰੂਸ਼ਲਮ ਉੱਤੇ ਭੇਜੀ ਅਤੇ ਉਹਨਾਂ ਸਾਰੀਆਂ ਬਲਾਵਾਂ ਦੇ ਬਾਰੇ ਜੋ ਮੈਂ ਉਸ ਉੱਤੇ ਭੇਜੀਆਂ ਹਨ, ਤੁਸੀਂ ਤਸੱਲੀ ਪਾਓਗੇ।
23 и утешат вас: понеже узрите пути их и помышления их, и уразумеете, яко не всуе сотворил есмь вся, елика сотворих в нем, глаголет Адонаи Господь.
੨੩ਉਹ ਵੀ ਜਦ ਤੁਸੀਂ ਉਹਨਾਂ ਦੇ ਚਾਲ-ਚੱਲਣ ਅਤੇ ਉਹਨਾਂ ਦੇ ਕੰਮਾਂ ਨੂੰ ਵੇਖੋਗੇ, ਤਾਂ ਤੁਹਾਡੀ ਤਸੱਲੀ ਹੋਵੇਗੀ ਅਤੇ ਤੁਸੀਂ ਜਾਣੋਗੇ ਕਿ ਜੋ ਕੁਝ ਮੈਂ ਕੀਤਾ ਹੈ ਬਿਨਾਂ ਕਾਰਨ ਨਹੀਂ ਕੀਤਾ, ਪ੍ਰਭੂ ਯਹੋਵਾਹ ਦਾ ਵਾਕ ਹੈ।

< Книга пророка Иезекииля 14 >