< Книга Ездры 7 >
1 По сих же словесех, в царство Артаксеркса царя Персскаго, взыде Ездра сын Сареа, сына Азариева, сына Хелкиева,
੧ਇਨ੍ਹਾਂ ਗੱਲਾਂ ਦੇ ਬਾਅਦ ਫ਼ਾਰਸ ਦੇ ਰਾਜਾ ਅਰਤਹਸ਼ਸ਼ਤਾ ਦੇ ਰਾਜ ਵਿੱਚ ਅਜ਼ਰਾ ਸਰਾਯਾਹ ਦਾ ਪੁੱਤਰ, ਉਹ ਅਜ਼ਰਯਾਹ ਦਾ ਪੁੱਤਰ, ਉਹ ਹਿਲਕੀਯਾਹ ਦਾ ਪੁੱਤਰ,
2 сына Селлумля, сына Саддукова, сына Ахитовля,
੨ਉਹ ਸ਼ੱਲੂਮ ਦਾ ਪੁੱਤਰ, ਉਹ ਸਾਦੋਕ ਦਾ ਪੁੱਤਰ, ਉਹ ਅਹੀਟੂਬ ਦਾ ਪੁੱਤਰ,
3 сына Самариева, сына Есриева, сына Мареофова,
੩ਉਹ ਅਮਰਯਾਹ ਦਾ ਪੁੱਤਰ, ਉਹ ਅਜ਼ਰਯਾਹ ਦਾ ਪੁੱਤਰ, ਉਹ ਮਰਾਯੋਥ ਦਾ ਪੁੱਤਰ,
4 сына Зараиева, сына Езеиева, сына Воккиева,
੪ਉਹ ਜ਼ਰਹਯਾਹ ਦਾ ਪੁੱਤਰ, ਉਹ ਉੱਜ਼ੀ ਦਾ ਪੁੱਤਰ, ਉਹ ਬੁੱਕੀ ਦਾ ਪੁੱਤਰ,
5 сына Ависуева, сына Финеесова, сына Елеазарова, сына Аарона священника перваго:
੫ਉਹ ਅਬੀਸ਼ੂਆ ਦਾ ਪੁੱਤਰ, ਉਹ ਫ਼ੀਨਹਾਸ ਦਾ ਪੁੱਤਰ, ਉਹ ਅਲਆਜ਼ਾਰ ਦਾ ਪੁੱਤਰ, ਉਹ ਹਾਰੂਨ ਪ੍ਰਧਾਨ ਜਾਜਕ ਦਾ ਪੁੱਤਰ।
6 сей Ездра взыде от Вавилона и сей писец скор в законе Моисеове, егоже даде Господь Бог Израилю. И даде ему царь, яко рука Господа Бога его на нем бе во всех, яже искаше он.
੬ਇਹ ਅਜ਼ਰਾ ਬਾਬਲ ਤੋਂ ਗਿਆ ਅਤੇ ਉਹ ਮੂਸਾ ਦੀ ਬਿਵਸਥਾ ਵਿੱਚ ਜੋ ਇਸਰਾਏਲ ਦੇ ਪਰਮੇਸ਼ੁਰ ਯਹੋਵਾਹ ਨੇ ਦਿੱਤੀ ਸੀ, ਬਹੁਤ ਨਿਪੁੰਨ ਸ਼ਾਸਤਰੀ ਸੀ ਅਤੇ ਯਹੋਵਾਹ, ਉਸ ਦੇ ਪਰਮੇਸ਼ੁਰ ਦਾ ਹੱਥ ਉਸ ਦੇ ਉੱਤੇ ਸੀ, ਇਸ ਲਈ ਰਾਜਾ ਨੇ ਉਸ ਦੀਆਂ ਸਾਰੀਆਂ ਮੰਗਾਂ ਪੂਰੀਆਂ ਕਰ ਦਿੱਤੀਆਂ।
7 И взыдоша от сынов Израилевых и от священников и от левитов, и певцы и придверницы и нафиними во Иерусалим, в лето седмое Артаксеркса царя,
੭ਅਤੇ ਇਸਰਾਏਲੀਆਂ, ਜਾਜਕਾਂ, ਲੇਵੀਆਂ, ਗਾਇਕਾਂ, ਦਰਬਾਨਾਂ ਤੇ ਨਥੀਨੀਮੀਆਂ ਵਿੱਚੋਂ ਕੁਝ ਲੋਕ ਅਰਤਹਸ਼ਸ਼ਤਾ ਰਾਜਾ ਦੇ ਸੱਤਵੇਂ ਸਾਲ ਵਿੱਚ ਯਰੂਸ਼ਲਮ ਨੂੰ ਆਏ
8 и приидоша во Иерусалим месяца пятаго: сие есть лето седмое царево:
੮ਅਤੇ ਅਜ਼ਰਾ, ਰਾਜਾ ਦੇ ਸੱਤਵੇਂ ਸਾਲ ਦੇ ਪੰਜਵੇ ਮਹੀਨੇ ਯਰੂਸ਼ਲਮ ਵਿੱਚ ਪਹੁੰਚਿਆ।
9 зане в первый день месяца перваго той нача восходити от Вавилона, и в первый день месяца пятаго приидоша во Иерусалим, яко рука Бога его блага на нем бе:
੯ਪਹਿਲੇ ਮਹੀਨੇ ਦੇ ਪਹਿਲੇ ਦਿਨ, ਉਹ ਬਾਬਲ ਤੋਂ ਚੱਲਿਆ ਅਤੇ ਪੰਜਵੇ ਮਹੀਨੇ ਦੇ ਪਹਿਲੇ ਦਿਨ ਉਹ ਯਰੂਸ਼ਲਮ ਵਿੱਚ ਪਹੁੰਚ ਗਿਆ ਇਸ ਲਈ ਕਿ ਉਸ ਦੇ ਪਰਮੇਸ਼ੁਰ ਦੀ ਭਲਿਆਈ ਦਾ ਹੱਥ ਉਸ ਦੇ ਉੱਤੇ ਸੀ
10 Ездра бо уготова сердце свое, да взыщет закона (Господня) и да творит и учит во Израили повелением и судбам.
੧੦ਕਿਉਂ ਜੋ ਅਜ਼ਰਾ ਨੇ ਯਹੋਵਾਹ ਦੀ ਬਿਵਸਥਾ ਦੀ ਖੋਜ ਕਰਨ ਅਤੇ ਉਸ ਦੇ ਉੱਤੇ ਚੱਲਣ ਅਤੇ ਇਸਰਾਏਲ ਨੂੰ ਬਿਧੀਆਂ ਤੇ ਨਿਯਮਾਂ ਦੀ ਸਿੱਖਿਆ ਦੇਣ ਉੱਤੇ ਮਨ ਲਗਾਇਆ ਸੀ।
11 И сие есть сказание послания еже даде царь Артаксеркс Ездре священнику, писцу книги словес заповедий Господних и повелений Его во Израили:
੧੧ਜੋ ਚਿੱਠੀ ਅਰਤਹਸ਼ਸ਼ਤਾ ਰਾਜਾ ਨੇ ਅਜ਼ਰਾ ਜਾਜਕ ਤੇ ਸ਼ਾਸਤਰੀ ਨੂੰ ਦਿੱਤੀ, ਜੋ ਯਹੋਵਾਹ ਦੀਆਂ ਆਗਿਆ ਦੇ ਬਚਨਾਂ ਦਾ ਅਤੇ ਇਸਰਾਏਲ ਦੇ ਲਈ ਬਿਧੀਆਂ ਦਾ ਸ਼ਾਸਤਰੀ ਸੀ - ਉਹ ਦੀ ਨਕਲ ਇਹ ਹੈ:
12 Артаксеркс царь царей Ездре священнику, писцу закона Господа Бога небеснаго: да совершится слово и ответ:
੧੨“ਅਰਤਹਸ਼ਸ਼ਤਾ, ਰਾਜਿਆਂ ਦੇ ਰਾਜਾ ਵੱਲੋਂ, ਅਜ਼ਰਾ ਜਾਜਕ ਨੂੰ ਜੋ ਸਵਰਗੀ ਪਰਮੇਸ਼ੁਰ ਦੀ ਬਿਵਸਥਾ ਦਾ ਨਿਪੁੰਨ ਸ਼ਾਸਤਰੀ ਹੈ -
13 от мене повелено есть, да кийждо, иже имать усердие благо во царстве моем от людий Израилевых и от священников и от левитов поити во Иерусалим, с тобою да идет:
੧੩ਮੈਂ ਇਹ ਆਗਿਆ ਦਿੰਦਾ ਹਾਂ ਕਿ ਇਸਰਾਏਲ ਦੇ ਜੋ ਲੋਕ ਅਤੇ ਉਨ੍ਹਾਂ ਦੇ ਜਾਜਕ ਅਤੇ ਲੇਵੀ ਜੋ ਮੇਰੇ ਰਾਜ ਵਿੱਚ ਹਨ, ਉਨ੍ਹਾਂ ਵਿੱਚੋਂ ਜਿੰਨੇ ਆਪਣੀ ਇੱਛਾ ਨਾਲ ਯਰੂਸ਼ਲਮ ਨੂੰ ਜਾਣਾ ਚਾਹੁੰਦੇ ਹਨ, ਉਹ ਤੇਰੇ ਨਾਲ ਜਾਣ।
14 от лица царева и седми советников его послан еси, да посетиши Иудею и Иерусалим в законе Бога их, сущем в руку твоею,
੧੪ਤੂੰ ਰਾਜਾ ਅਤੇ ਉਸ ਦੇ ਸੱਤ ਮੰਤਰੀਆਂ ਵੱਲੋਂ ਇਸ ਲਈ ਭੇਜਿਆ ਜਾਂਦਾ ਹੈ ਕਿ ਤੂੰ ਆਪਣੇ ਪਰਮੇਸ਼ੁਰ ਦੀ ਬਿਵਸਥਾ ਅਨੁਸਾਰ, ਜੋ ਤੇਰੇ ਹੱਥ ਵਿੱਚ ਹੈ, ਯਹੂਦਾਹ ਤੇ ਯਰੂਸ਼ਲਮ ਦੇ ਬਾਰੇ ਪੁੱਛ-ਗਿੱਛ ਕਰੇਂ।
15 и да отнесеши в дом Господень сребро и злато, еже царь и советницы его со усердием даша Богу Израилеву, Иже во Иерусалиме обитает,
੧੫ਅਤੇ ਉਹ ਚਾਂਦੀ ਅਤੇ ਸੋਨਾ ਜੋ ਰਾਜਾ ਅਤੇ ਉਸ ਦੇ ਮੰਤਰੀਆਂ ਨੇ ਆਪਣੀ ਖੁਸ਼ੀ ਨਾਲ ਇਸਰਾਏਲ ਦੇ ਪਰਮੇਸ਼ੁਰ ਨੂੰ, ਜਿਸ ਦਾ ਭਵਨ ਯਰੂਸ਼ਲਮ ਵਿੱਚ ਹੈ ਭੇਟ ਕੀਤਾ ਹੈ, ਲੈ ਜਾਵੇਂ।
16 и все злато и сребро, еже аще обрящеши во всей области Вавилонстей, с добровольным даянием людским и священников, волею приносящих в дом Божий, иже во Иерусалиме:
੧੬ਨਾਲੇ ਜਿੰਨਾਂ ਚਾਂਦੀ ਤੇ ਸੋਨਾ ਬਾਬਲ ਦੇ ਸਾਰੇ ਸੂਬੇ ਵਿੱਚੋਂ ਤੈਨੂੰ ਮਿਲੇਗਾ, ਅਤੇ ਖੁਸ਼ੀ ਦੀ ਭੇਟ ਜੋ ਲੋਕ ਤੇ ਜਾਜਕ ਆਪਣੇ ਪਰਮੇਸ਼ੁਰ ਦੇ ਭਵਨ ਲਈ ਜੋ ਯਰੂਸ਼ਲਮ ਵਿੱਚ ਹੈ, ਮਨ ਤੋਂ ਦੇਣ ਉਸ ਨੂੰ ਲੈ ਜਾਵੇਂ।
17 и всякий доход той усердно впиши в книгу сию: телцы, овны, агнцы, и жертвы их и возлияния их: и принеси та на олтарь дому Бога вашего, иже есть во Иерусалиме:
੧੭ਅਤੇ ਉਸ ਪੈਸੇ ਨਾਲ ਤੂੰ ਫੁਰਤੀ ਕਰਕੇ ਵਹਿੜੇ ਤੇ ਭੇਡੂ ਤੇ ਲੇਲੇ ਅਤੇ ਉਨ੍ਹਾਂ ਦੀਆਂ ਮੈਦੇ ਦੀਆਂ ਭੇਟਾਂ ਤੇ ਪੀਣ ਦੀਆਂ ਭੇਟਾਂ ਮੁੱਲ ਲਈਂ ਤੇ ਉਨ੍ਹਾਂ ਨੂੰ ਆਪਣੇ ਪਰਮੇਸ਼ੁਰ ਦੀ ਜਗਵੇਦੀ ਉੱਤੇ ਜੋ ਯਰੂਸ਼ਲਮ ਦੇ ਭਵਨ ਵਿੱਚ ਹੈ ਚੜ੍ਹਾਈਂ
18 и аще что тебе и братии твоей благо возмнится от оставшагося сребра и злата сотворити, якоже угодно Богу вашему, сотворите:
੧੮ਅਤੇ ਬਚੇ ਹੋਏ ਚਾਂਦੀ ਤੇ ਸੋਨੇ ਨਾਲ, ਜੋ ਕੁਝ ਤੈਨੂੰ ਅਤੇ ਤੇਰੇ ਭਰਾਵਾਂ ਨੂੰ ਚੰਗਾ ਲੱਗੇ ਆਪਣੇ ਪਰਮੇਸ਼ੁਰ ਦੀ ਇੱਛਾ ਅਨੁਸਾਰ ਕਰਿਓ।
19 и сосуды, иже даны тебе в службу дому Божия, вдаждь пред Богом во Иерусалиме:
੧੯ਪਰਮੇਸ਼ੁਰ ਦੇ ਭਵਨ ਦੀ ਉਪਾਸਨਾ ਦੇ ਲਈ ਜਿਹੜੇ ਭਾਂਡੇ ਤੈਨੂੰ ਸੌਂਪੇ ਜਾਂਦੇ ਹਨ, ਉਨ੍ਹਾਂ ਨੂੰ ਪਰਮੇਸ਼ੁਰ ਦੇ ਸਨਮੁਖ ਦੇ ਦੇਵੀਂ।
20 и прочыя потребы дому Бога твоего, еже аще возмнится тебе дати, да даси из домов сокровища царева
੨੦ਅਤੇ ਹੋਰ ਜੋ ਕੁਝ ਵੀ ਤੇਰੇ ਪਰਮੇਸ਼ੁਰ ਦੇ ਭਵਨ ਦੇ ਲਈ ਜ਼ਰੂਰੀ ਹੋਵੇ, ਜੋ ਤੈਨੂੰ ਦੇਣਾ ਪਵੇ, ਉਹ ਸ਼ਾਹੀ ਖਜ਼ਾਨੇ ਵਿੱਚੋਂ ਦੇ ਦੇਵੀਂ।
21 и от мене аз Артаксеркс царь уставих повеление всем хранителем сокровищ, иже суть за рекою, да все, еже аще воспросит от вас Ездра священник и писец закона Бога небеснаго, готово да будет:
੨੧“ਮੈਂ ਰਾਜਾ ਅਰਤਹਸ਼ਸ਼ਤਾ, ਆਪ ਦਰਿਆ ਪਾਰ ਦੇ ਸਾਰੇ ਖ਼ਜ਼ਾਨਚੀਆਂ ਨੂੰ ਆਗਿਆ ਦਿੰਦਾ ਹਾਂ, ਕਿ ਜੋ ਕੁਝ ਅਜ਼ਰਾ ਜਾਜਕ ਸਵਰਗੀ ਪਰਮੇਸ਼ੁਰ ਦੀ ਬਿਵਸਥਾ ਦਾ ਸ਼ਾਸਤਰੀ ਤੁਹਾਡੇ ਤੋਂ ਚਾਹੇ, ਉਹ ਤੁਰੰਤ ਪੂਰਾ ਕੀਤਾ ਜਾਵੇ।
22 сребра даже до ста талант, и пшеницы даже до ста мер, и вина даже до ста бочек, и елеа даже до ста чванов, а соли без записания:
੨੨ਚਾਂਦੀ ਡੇਢ ਸੌ ਮਣ ਤੱਕ, ਕਣਕ ਸਾਢੇ ਸੱਤ ਸੌ ਮਣ ਤੱਕ, ਦਾਖ਼ਰਸ ਅਤੇ ਤੇਲ ਪੰਝੱਤਰ ਮਣ ਤੱਕ ਅਤੇ ਲੂਣ ਜਿੰਨ੍ਹੀਂ ਲੋੜ ਹੋਵੇ, ਦਿੱਤਾ ਜਾਵੇ।
23 все, еже есть по воли Бога небеснаго, да будет в дому Бога небеснаго: вонмите, да не кто прострет руку на дом Бога небеснаго, да не когда будет гнев на царство царево и сынов его:
੨੩ਜੋ ਕੁਝ ਵੀ ਸਵਰਗੀ ਪਰਮੇਸ਼ੁਰ ਨੇ ਆਗਿਆ ਦਿੱਤੀ ਹੈ, ਠੀਕ ਉਸੇ ਤਰ੍ਹਾਂ ਹੀ ਸਵਰਗੀ ਪਰਮੇਸ਼ੁਰ ਦੇ ਭਵਨ ਦੇ ਲਈ ਕੀਤਾ ਜਾਵੇ, ਤਾਂ ਜੋ ਰਾਜਾ ਤੇ ਰਾਜਕੁਮਾਰਾਂ ਦੇ ਰਾਜ ਦੇ ਵਿਰੁੱਧ ਪਰਮੇਸ਼ੁਰ ਦਾ ਕ੍ਰੋਧ ਨਾ ਭੜਕੇ!
24 и вам знаемо творим сие, от всех священников и левитов, певцев, дверников, нафинимов и слуг дому Божия дань да не будет тебе, ниже имейте власти порабощати их:
੨੪ਅਤੇ ਅਸੀਂ ਤੁਹਾਨੂੰ ਚਿਤਾਉਣੀ ਦਿੰਦੇ ਹਾਂ ਕਿ ਜਾਜਕਾਂ ਤੇ ਲੇਵੀਆਂ ਤੇ ਗਾਇਕਾਂ ਤੇ ਦਰਬਾਨਾਂ ਤੇ ਨਥੀਨੀਮਾਂ ਅਤੇ ਪਰਮੇਸ਼ੁਰ ਦੇ ਭਵਨ ਦੇ ਸੇਵਕਾਂ ਵਿੱਚੋਂ ਕਿਸੇ ਤੋਂ ਵੀ ਲਗਾਨ, ਚੁੰਗੀ ਅਤੇ ਨਜ਼ਰਾਨਾ ਲੈਣ ਦੀ ਆਗਿਆ ਨਹੀਂ ਹੈ।
25 ты же, Ездра, по премудрости Бога твоего, яже в руце твоей, постави книжники и судии, да судят вся люди, иже суть за рекою, всем знающым закон Бога твоего, и не ведающему ведати сотворите:
੨੫ਅਤੇ ਹੇ ਅਜ਼ਰਾ, ਤੂੰ ਆਪਣੇ ਪਰਮੇਸ਼ੁਰ ਦੇ ਉਸ ਗਿਆਨ ਅਨੁਸਾਰ ਜੋ ਤੇਰੇ ਵਿੱਚ ਹੈ, ਹਾਕਮਾਂ ਅਤੇ ਨਿਆਂਈਆਂ ਨੂੰ ਨਿਯੁਕਤ ਕਰੀਂ ਤਾਂ ਜੋ ਦਰਿਆ ਪਾਰ ਦੇ ਸਾਰੇ ਲੋਕਾਂ ਦਾ ਜਿਹੜੇ ਤੇਰੇ ਪਰਮੇਸ਼ੁਰ ਦੀ ਬਿਵਸਥਾ ਨੂੰ ਜਾਣਦੇ ਹੋਣ, ਨਿਆਂ ਕਰਨ ਅਤੇ ਜਿਹੜੇ ਨਾ ਜਾਣਦੇ ਹੋਣ ਉਹਨਾਂ ਨੂੰ ਤੁਸੀਂ ਸਿਖਾਉ।
26 и всяк, иже не сотворит закона Бога твоего и закона царева усердно, суд да будет сотворен на него, аще в смерть, или в наказание, или во отщетение живота, или в темницу.
੨੬ਅਤੇ ਜੋ ਕੋਈ ਤੇਰੇ ਪਰਮੇਸ਼ੁਰ ਦੀ ਬਿਵਸਥਾ ਅਤੇ ਰਾਜਾ ਦੇ ਨਿਯਮ ਨਾ ਮੰਨੇ, ਉਸ ਨੂੰ ਤੁਰੰਤ ਸਜ਼ਾ ਦਿੱਤੀ ਜਾਵੇ, ਭਾਵੇਂ ਮੌਤ ਜਾਂ ਦੇਸ਼ ਨਿਕਾਲਾ ਜਾਂ ਮਾਲ ਦੀ ਜ਼ਬਤੀ ਜਾਂ ਕੈਦ ਦੀ ਸਜ਼ਾ।”
27 Благословен Господь Бог отец наших, иже даде сице в сердце царево, да прославит дом Господень, иже во Иерусалиме,
੨੭ਧੰਨ ਹੈ ਯਹੋਵਾਹ! ਸਾਡੇ ਪੁਰਖਿਆਂ ਦਾ ਪਰਮੇਸ਼ੁਰ, ਜਿਸ ਨੇ ਇਹੋ ਜਿਹੀ ਗੱਲ ਰਾਜਾ ਦੇ ਮਨ ਵਿੱਚ ਪਾਈ ਕਿ ਉਹ ਯਹੋਵਾਹ ਦੇ ਭਵਨ ਦਾ ਸਤਿਕਾਰ ਕਰੇ ਜੋ ਯਰੂਸ਼ਲਮ ਵਿੱਚ ਹੈ।
28 и на мя уклони милосердие пред очима царя и советников его и всех князей царевых сильных: и аз укреплен бых, яко рука Божия благая на мне, и собрах от Израиля князей взыти со мною.
੨੮ਅਤੇ ਰਾਜਾ ਤੇ ਉਸ ਦੇ ਮੰਤਰੀਆਂ ਦੇ ਸਨਮੁਖ ਅਤੇ ਰਾਜਾ ਦੇ ਸਾਰੇ ਬਲਵੰਤ ਹਾਕਮਾਂ ਦੇ ਅੱਗੇ, ਮੇਰੇ ਉੱਤੇ ਕਿਰਪਾ ਦੀ ਨਜ਼ਰ ਕੀਤੀ ਹੈ। ਇਸ ਲਈ ਮੈਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਹੱਥੋਂ, ਜੋ ਮੇਰੇ ਉੱਤੇ ਸੀ ਬਲ ਪਾਇਆ ਅਤੇ ਮੈਂ ਇਸਰਾਏਲ ਵਿੱਚੋਂ ਆਗੂਆਂ ਨੂੰ ਇਕੱਠਾ ਕੀਤਾ ਤਾਂ ਜੋ ਉਹ ਮੇਰੇ ਨਾਲ ਅੱਗੇ ਚੱਲਣ।