< Послание к Евреям 5 >
1 Всяк бо первосвященник, от человек приемлемь, за человеки поставляется на службы яже к Богу, да приносит дары же и жертвы о гресех,
੧ਹਰੇਕ ਪ੍ਰਧਾਨ ਜਾਜਕ ਜੋ ਮਨੁੱਖਾਂ ਹੀ ਵਿੱਚੋਂ ਲਿਆ ਜਾਂਦਾ ਹੈ ਪਰਮੇਸ਼ੁਰ ਦੇ ਕੰਮਾਂ ਦੇ ਲਈ ਮਨੁੱਖਾਂ ਦੇ ਹੀ ਲਈ ਥਾਪਿਆ ਜਾਂਦਾ ਹੈ, ਤਾਂ ਕਿ ਭੇਟਾਂ ਅਤੇ ਪਾਪਾਂ ਦੇ ਲਈ ਬਲੀਦਾਨ ਚੜ੍ਹਾਵੇ।
2 спострадати могий невежствующым и заблуждающым, понеже и той немощию обложен есть:
੨ਅਤੇ ਉਹ ਨਦਾਨਾਂ ਅਤੇ ਭੁੱਲਿਆਂ ਹੋਇਆਂ ਦੇ ਨਾਲ ਨਰਮੀ ਕਰ ਸਕਦਾ ਹੈ, ਕਿਉਂ ਜੋ ਉਹ ਆਪ ਵੀ ਕਮਜ਼ੋਰੀਆਂ ਵਿੱਚ ਘੇਰਿਆ ਹੋਇਆ ਰਹਿੰਦਾ ਹੈ।
3 и сего ради должен есть якоже о людех, такожде и о себе приносити за грехи.
੩ਅਤੇ ਇਸੇ ਕਾਰਨ ਜਿਵੇਂ ਪਰਜਾ ਲਈ ਤਿਵੇਂ ਉਹ ਨੂੰ ਆਪਣੇ ਪਾਪਾਂ ਦੇ ਲਈ ਵੀ ਬਲੀ ਚੜ੍ਹਾਉਣੀ ਪੈਂਦੀ ਹੈ।
4 И никтоже сам себе приемлет честь, но званный от Бога, якоже и Аарон.
੪ਅਤੇ ਕੋਈ ਆਪਣੇ ਆਪ ਇਹ ਇੱਜ਼ਤ ਹਾਸਿਲ ਨਹੀਂ ਕਰ ਸਕਦਾ, ਜਦ ਤੱਕ ਹਾਰੂਨ ਦੀ ਤਰ੍ਹਾਂ ਪਰਮੇਸ਼ੁਰ ਵੱਲੋਂ ਬੁਲਾਇਆ ਨਾ ਜਾਵੇ।
5 Тако и Христос не Себе прослави быти первосвященника, но Глаголавый к Нему: Сын Мой еси Ты, Аз днесь родих Тя:
੫ਇਸੇ ਤਰ੍ਹਾਂ ਮਸੀਹ ਨੇ ਵੀ ਆਪਣੇ ਆਪ ਨੂੰ ਨਹੀਂ ਵਡਿਆਈ ਦਿੱਤੀ ਜੋ ਪ੍ਰਧਾਨ ਜਾਜਕ ਬਣੇ, ਸਗੋਂ ਉਸ ਨੇ ਜਿਸ ਨੇ ਉਹ ਨੂੰ ਆਖਿਆ, - ਤੂੰ ਮੇਰਾ ਪੁੱਤਰ ਹੈਂ, ਮੈਂ ਅੱਜ ਤੈਨੂੰ ਜਨਮ ਦਿੱਤਾ ਹੈ।
6 якоже и инде глаголет: Ты еси священник во век по чину Мелхиседекову. (aiōn )
੬ਜਿਵੇਂ ਉਹ ਇੱਕ ਹੋਰ ਥਾਂ ਵਿੱਚ ਆਖਦਾ ਹੈ ਕਿ ਤੂੰ ਮਲਕਿਸਿਦਕ ਦੀ ਪਦਵੀ ਦੇ ਅਨੁਸਾਰ ਸਦਾ ਤੱਕ ਦਾ ਜਾਜਕ ਹੈਂ। (aiōn )
7 Иже во днех плоти Своея моления же и молитвы к Могущему спасти Его от смерти с воплем крепким и со слезами принес, и услышан быв от благоговеинства,
੭ਉਹ ਨੇ ਉਨ੍ਹੀਂ ਦਿਨੀਂ ਜਦੋਂ ਉਹ ਸਰੀਰ ਵਿੱਚ ਸੀ, ਬਹੁਤ ਧਾਂਹਾਂ ਮਾਰ-ਮਾਰ ਕੇ ਅਤੇ ਹੰਝੂਆਂ ਨਾਲ ਬੇਨਤੀਆਂ ਅਤੇ ਮਿੰਨਤਾਂ ਕੀਤੀਆਂ, ਉਸ ਦੇ ਅੱਗੇ ਜਿਹੜਾ ਉਹ ਨੂੰ ਮੌਤ ਤੋਂ ਬਚਾ ਸਕਦਾ ਸੀ ਅਤੇ ਪਰਮੇਸ਼ੁਰ ਦੇ ਡਰ ਵਿੱਚ ਬਣੇ ਰਹਿਣ ਦੇ ਕਾਰਨ ਉਹ ਦੀ ਸੁਣੀ ਗਈ।
8 аще и Сын бяше, обаче навыче от сих, яже пострада, послушанию,
੮ਅਤੇ ਉਹ ਭਾਵੇਂ ਪੁੱਤਰ ਸੀ ਪਰ ਜਿਹੜੇ ਉਹ ਨੇ ਦੁੱਖ ਭੋਗੇ, ਉਨ੍ਹਾਂ ਤੋਂ ਆਗਿਆਕਾਰੀ ਸਿੱਖੀ।
9 и совершився бысть всем послушающым Его виновен спасения вечнаго, (aiōnios )
੯ਅਤੇ ਉਹ ਸੰਪੂਰਨ ਹੋ ਕੇ ਉਹਨਾਂ ਸਭਨਾਂ ਦੇ ਲਈ ਜਿਹੜੇ ਆਗਿਆਕਾਰ ਹਨ, ਸਦਾ ਦੇ ਛੁਟਕਾਰੇ ਦਾ ਕਾਰਨ ਹੋਇਆ। (aiōnios )
10 наречен от Бога Первосвященник по чину Мелхиседекову.
੧੦ਕਿ ਉਹ ਪਰਮੇਸ਼ੁਰ ਦੀ ਵੱਲੋਂ ਮਲਕਿਸਿਦਕ ਦੀ ਪਦਵੀ ਦੇ ਅਨੁਸਾਰ ਪ੍ਰਧਾਨ ਜਾਜਕ ਕਰਕੇ ਆਖਿਆ ਗਿਆ।
11 О немже многое нам слово и неудобь сказаемое глаголати, понеже немощни бысте слухи.
੧੧ਉਹ ਦੇ ਵਿਖੇ ਅਸੀਂ ਬਹੁਤ ਕੁਝ ਆਖਣਾ ਹੈ ਜਿਸ ਦਾ ਅਰਥ ਕਰਨਾ ਔਖਾ ਹੈ ਕਿਉਂਕਿ ਤੁਸੀਂ ਕੰਨਾਂ ਤੋਂ ਬੋਲੇ ਹੋ ਗਏ ਹੋ।
12 Ибо, должни суще быти учителие лет ради, паки требуете учитися, кая писмена начала словес Божиих: и бысте требующе млека, а не крепкия пищи.
੧੨ਕਿਉਂ ਜੋ ਬਹੁਤ ਚਿਰ ਹੋਣ ਕਰਕੇ ਤੁਹਾਨੂੰ ਉਪਦੇਸ਼ਕ ਹੋਣਾ ਚਾਹੀਦਾ ਸੀ ਪਰ ਤੁਹਾਨੂੰ ਲੋੜ ਹੈ ਕਿ ਕੋਈ ਤੁਹਾਨੂੰ ਪਰਮੇਸ਼ੁਰ ਦੇ ਬਚਨਾਂ ਦੇ ਮੁੱਢਲੇ ਸਿਧਾਂਤਾਂ ਨੂੰ ਫਿਰ ਸਿਖਾਵੇ ਅਤੇ ਤੁਸੀਂ ਅਜਿਹੇ ਬਣ ਗਏ ਹੋ ਜੋ ਤੁਹਾਨੂੰ ਅੰਨ ਦੀ ਨਹੀਂ ਸਗੋਂ ਦੁੱਧ ਦੀ ਲੋੜ ਪਈ ਹੋਈ ਹੈ!
13 Всяк бо причащаяйся млека неискусен слова правды, младенец бо есть:
੧੩ਹਰੇਕ ਜਿਹੜਾ ਦੁੱਧ ਹੀ ਵਰਤਦਾ ਹੈ ਉਹ ਧਰਮ ਦੇ ਬਚਨ ਤੋਂ ਅਣਜਾਣ ਹੈ ਕਿਉਂਕਿ ਉਹ ਬੱਚਾ ਹੈ।
14 совершенных же есть твердая пища, имущих чувствия обучена долгим учением в разсуждение добра же и зла.
੧੪ਪਰ ਅੰਨ ਸਿਆਣਿਆਂ ਲਈ ਹੈ, ਜਿਨ੍ਹਾਂ ਦੀਆਂ ਗਿਆਨ ਇੰਦਰੀਆਂ ਅਭਿਆਸ ਦੇ ਕਾਰਨ ਭਲੇ ਬੁਰੇ ਦੀ ਪਹਿਚਾਣ ਕਰਨ ਵਿੱਚ ਜਾਣਕਾਰ ਹੋ ਗਈਆਂ ਹਨ।