< Книга пророка Исаии 25 >
1 Господи Боже мой, прославлю Тя, воспою имя Твое, яко сотворил еси чудная дела, совет древний истинный: да будет, Господи.
੧ਹੇ ਯਹੋਵਾਹ, ਤੂੰ ਮੇਰਾ ਪਰਮੇਸ਼ੁਰ ਹੈਂ, ਮੈਂ ਤੈਨੂੰ ਵਡਿਆਵਾਂਗਾ, ਮੈਂ ਤੇਰੇ ਨਾਮ ਨੂੰ ਸਲਾਹਾਂਗਾ, ਕਿਉਂ ਜੋ ਤੂੰ ਅਚਰਜ਼ ਕੰਮ ਕੀਤੇ ਹਨ, ਪ੍ਰਾਚੀਨ ਸਮੇਂ ਤੋਂ ਤੇਰੀਆਂ ਯੋਜਨਾਵਾਂ ਵਫ਼ਾਦਾਰੀ ਅਤੇ ਸਚਿਆਈ ਦੀਆਂ ਹਨ!
2 Яко положил еси грады в персть, грады твердыя, еже пасти основанием их, нечестивых град да не созиждется во век.
੨ਤੂੰ ਤਾਂ ਸ਼ਹਿਰ ਨੂੰ ਮਲਬਾ ਅਤੇ ਗੜ੍ਹ ਵਾਲੇ ਨਗਰ ਨੂੰ ਖੰਡਰ ਬਣਾ ਦਿੱਤਾ ਹੈ, ਪਰਦੇਸੀਆਂ ਦਾ ਮਹਿਲ ਹੁਣ ਸ਼ਹਿਰ ਨਹੀਂ ਰਿਹਾ, ਉਹ ਸਦਾ ਲਈ ਫੇਰ ਉਸਾਰਿਆ ਨਾ ਜਾਵੇਗਾ।
3 Сего ради благословят Тя людие нищии, и гради человеков обидимых возблагословят Тя.
੩ਇਸ ਲਈ ਬਲਵੰਤ ਲੋਕ ਤੇਰੀ ਮਹਿਮਾ ਕਰਨਗੇ, ਡਰਾਉਣੀਆਂ ਕੌਮਾਂ ਦਾ ਨਗਰ ਤੇਰੇ ਤੋਂ ਡਰੇਗਾ।
4 Был бо еси всякому граду смиренному помощник, и изнемогающым за оскудение покров, от человек злых избавиши их: покров жаждущих, и дух человеков обидимых.
੪ਤੂੰ ਤਾਂ ਗਰੀਬ ਲਈ ਗੜ੍ਹ ਹੋਇਆ, ਕੰਗਾਲ ਲਈ ਉਹ ਦੇ ਕਸ਼ਟ ਵਿੱਚ ਵੀ ਗੜ੍ਹ, ਵਾਛੜ ਤੋਂ ਪਨਾਹ, ਗਰਮੀ ਤੋਂ ਸਾਯਾ, ਕਿਉਂ ਜੋ ਡਰਾਉਣਿਆਂ ਦੀ ਫੂਕ ਕੰਧ ਉੱਪਰ ਦੀ ਵਾਛੜ ਵਾਂਗੂੰ ਹੈ।
5 Аки человецы малодушнии жаждущии в Сионе, яко избавиши их от человек нечестивых, имже нас предал еси.
੫ਸੁੱਕੇ ਥਾਂ ਦੀ ਗਰਮੀ ਵਾਂਗੂੰ ਤੂੰ ਪਰਦੇਸੀਆਂ ਦੇ ਰੌਲ਼ੇ ਨੂੰ ਬੰਦ ਕਰ ਦੇਵੇਂਗਾ, ਜਿਵੇਂ ਗਰਮੀ ਬੱਦਲ ਦੇ ਸਾਯੇ ਨਾਲ, ਉਸੇ ਤਰ੍ਹਾਂ ਜ਼ਾਲਮਾਂ ਦਾ ਭਜਨ ਧੀਮਾ ਹੋ ਜਾਵੇਗਾ।
6 И сотворит Господь Саваоф всем языком: на горе сей испиют радость, испиют вино,
੬ਇਸੇ ਪਰਬਤ ਤੇ ਸੈਨਾਂ ਦਾ ਯਹੋਵਾਹ ਸਾਰਿਆਂ ਲੋਕਾਂ ਲਈ ਮੋਟੀਆਂ ਵਸਤਾਂ ਦੀ ਦਾਵਤ ਕਰੇਗਾ, ਪੁਰਾਣੀਆਂ ਮਧਾਂ ਦੀ ਦਾਵਤ, ਗੁੱਦੇ ਸਮੇਤ ਮੋਟੀਆਂ ਵਸਤਾਂ, ਛਾਣੀਆਂ ਹੋਈਆਂ ਪੁਰਾਣੀਆਂ ਮਧਾਂ ਦੀ ਦਾਵਤ।
7 помажутся миром на горе сей: предаждь сия вся языком: той бо совет на вся языки.
੭ਅਤੇ ਇਸ ਪਰਬਤ ਤੇ ਉਸ ਪੜਦੇ ਨੂੰ ਨਾਸ ਕਰੇਗਾ, ਉਸ ਪੜਦੇ ਨੂੰ ਜਿਹੜਾ ਸਾਰਿਆਂ ਲੋਕਾਂ ਉੱਤੇ ਪਿਆ ਹੈ, ਨਾਲੇ ਉਸ ਕੱਜਣ ਨੂੰ ਜਿਹੜਾ ਸਾਰੀਆਂ ਕੌਮਾਂ ਉੱਤੇ ਲਟਕਦਾ ਹੈ।
8 Пожре смерть возмогши, и паки отят Господь Бог всякую слезу от всякаго лица: поношение людий отят от всея земли, уста бо Господня глаголаша (сия).
੮ਉਹ ਮੌਤ ਨੂੰ ਸਦਾ ਲਈ ਨਿਗਲ ਲਵੇਗਾ, ਅਤੇ ਪ੍ਰਭੂ ਯਹੋਵਾਹ ਸਾਰੀਆਂ ਅੱਖਾਂ ਤੋਂ ਹੰਝੂ ਪੂੰਝ ਸੁੱਟੇਗਾ, ਅਤੇ ਆਪਣੀ ਪਰਜਾ ਦੀ ਬਦਨਾਮੀ ਨੂੰ ਸਾਰੀ ਧਰਤੀ ਦੇ ਉੱਤੋਂ ਦੂਰ ਕਰ ਦੇਵੇਗਾ, ਕਿਉਂਕਿ ਇਹ ਯਹੋਵਾਹ ਦਾ ਵਾਕ ਹੈ।
9 И рекут в день оный: се, Бог наш, Наньже уповахом, и спасет нас: Сей Господь, потерпехом Его, и возрадовахомся и возвеселихомся о спасении нашем.
੯ਉਸ ਦਿਨ ਆਖਿਆ ਜਾਵੇਗਾ, ਵੇਖੋ, ਇਹ ਸਾਡਾ ਪਰਮੇਸ਼ੁਰ ਹੈ, ਅਸੀਂ ਉਹ ਨੂੰ ਉਡੀਕਦੇ ਸੀ, ਕਿ ਉਹ ਸਾਨੂੰ ਬਚਾਵੇਗਾ - ਇਹ ਯਹੋਵਾਹ ਹੈ, ਅਸੀਂ ਉਹ ਨੂੰ ਉਡੀਕਦੇ ਸੀ, ਅਸੀਂ ਉਹ ਦੀ ਮੁਕਤੀ ਵਿੱਚ ਖੁਸ਼ੀ ਮਨਾਈਏ ਅਤੇ ਅਨੰਦ ਕਰੀਏ।
10 Покой даст Бог на горе сей, и поперется Моавитида, якоже топчут ток колесницами.
੧੦ਕਿਉਂ ਜੋ ਯਹੋਵਾਹ ਦਾ ਹੱਥ ਇਸ ਪਰਬਤ ਉੱਤੇ ਠਹਿਰੇਗਾ, ਮੋਆਬ ਆਪਣੇ ਥਾਂ ਵਿੱਚ ਇਸ ਤਰ੍ਹਾਂ ਮਿੱਧਿਆ ਜਾਵੇਗਾ, ਜਿਵੇਂ ਤੂੜੀ ਰੂੜੀ ਦੇ ਟੋਏ ਵਿੱਚ,
11 И воздвигнет руце свои, якоже и той смири, еже погубити: и смирит гордыню его, на няже руце возложи.
੧੧ਅਤੇ ਉਹ ਉਸ ਦੇ ਵਿਚਕਾਰ ਆਪਣੇ ਹੱਥ ਮਾਰੇਗਾ, ਜਿਵੇਂ ਤੈਰਾਕ ਆਪਣੇ ਹੱਥ ਤੈਰਨ ਲਈ ਮਾਰਦਾ ਹੈ, ਪਰ ਉਹ ਉਸ ਦੇ ਘਮੰਡ ਨੂੰ, ਉਸ ਦੇ ਹੱਥਾਂ ਦੀ ਚਲਾਕੀ ਸਮੇਤ ਨੀਵਾਂ ਕਰ ਦੇਵੇਗਾ।
12 И высоту убежища ограды твоея смирит, и обнизится даже до земли.
੧੨ਸ਼ਹਿਰਪਨਾਹ ਦੇ ਉੱਚੇ ਬੁਰਜ਼ਾਂ ਨੂੰ ਉਹ ਝੁਕਾ ਦੇਵੇਗਾ, ਨੀਵਾਂ ਕਰੇਗਾ ਅਤੇ ਧਰਤੀ ਤੱਕ ਸਗੋਂ ਖ਼ਾਕ ਤੱਕ ਲਾਹ ਦੇਵੇਗਾ।