< Книга пророка Исаии 29 >
1 Горе граду Ариилу, наньже Давид воева. Соберите жита от года до года, снесте бо вкупе с Моавом:
੧ਹਾਏ ਅਰੀਏਲ ਉੱਤੇ, ਪਰਮੇਸ਼ੁਰ ਦੀ ਸ਼ੇਰਨੀ ਉੱਤੇ! ਉਸ ਨਗਰ ਉੱਤੇ ਜਿੱਥੇ ਦਾਊਦ ਨੇ ਡੇਰਾ ਲਾਇਆ! ਸਾਲ ਤੇ ਸਾਲ ਜੋੜੋ, ਖੁਸ਼ੀ ਦੇ ਪਰਬ ਸਮੇਂ ਸਿਰ ਮਨਾਓ।
2 озлоблю бо Ариила, и будет крепость его и богатство Мне:
੨ਮੈਂ ਅਰੀਏਲ ਨੂੰ ਤੰਗ ਕਰਾਂਗਾ, ਤਾਂ ਸੋਗ ਤੇ ਸਿਆਪਾ ਹੋਵੇਗਾ, ਅਤੇ ਉਹ ਮੇਰੇ ਲਈ ਪਰਮੇਸ਼ੁਰ ਦੀ ਸ਼ੇਰਨੀ ਵਾਂਗੂੰ ਹੋਵੇਗਾ।
3 и обсяду тя аки Давид, и поставлю окрест тебе острог, и согражду столпы.
੩ਮੈਂ ਤੇਰੇ ਵਿਰੁੱਧ ਆਲੇ-ਦੁਆਲੇ ਛਾਉਣੀ ਲਵਾਂਗਾ, ਅਤੇ ਤੇਰੇ ਵਿਰੁੱਧ ਮੋਰਚਾ ਬਣਾ ਕੇ ਘੇਰਾ ਪਾਵਾਂਗਾ, ਅਤੇ ਤੇਰੇ ਵਿਰੁੱਧ ਦਮਦਮਾ ਖੜ੍ਹਾ ਕਰਾਂਗਾ।
4 И смирятся словеса твоя до земли, и в землю внидут словеса твоя: и будет глас твой аки гласящих от земли, и ко земли изнеможет глас твой.
੪ਤੂੰ ਧਰਤੀ ਦੀ ਡੁੰਘਿਆਈ ਤੋਂ ਬੋਲੇਂਗਾ, ਤੇਰਾ ਬੋਲ ਖ਼ਾਕ ਦੇ ਹੇਠੋਂ ਆਵੇਗਾ, ਤੇਰੀ ਅਵਾਜ਼ ਧਰਤੀ ਵਿੱਚੋਂ ਪ੍ਰੇਤਾਂ ਵਾਂਗੂੰ ਹੋਵੇਗੀ, ਅਤੇ ਤੇਰਾ ਬੋਲ ਖ਼ਾਕ ਵਿੱਚੋਂ ਘੁਸਰ-ਮੁਸਰ ਕਰੇਗਾ।
5 И будет яко персть от колесе богатство нечестивых, и аки прах летяй множество утесняющих тя, и будет аки черта внезапу от Господа Саваофа.
੫ਪਰ ਤੇਰੇ ਵੈਰੀਆਂ ਦਾ ਦਲ ਬਰੀਕ ਘੱਟੇ ਵਾਂਗੂੰ, ਅਤੇ ਜ਼ਾਲਮਾਂ ਦਾ ਦਲ ਉੱਡਦੇ ਕੱਖਾਂ ਵਾਂਗੂੰ ਹੋਵੇਗਾ। ਇਹ ਝੱਟਪੱਟ, ਇੱਕਦਮ ਹੋ ਜਾਵੇਗਾ।
6 Присещение бо будет со громом и с трусом и гласом великим, буря несома и пламень огненный поядаяй.
੬ਸੈਨਾਂ ਦਾ ਯਹੋਵਾਹ ਅਚਾਨਕ ਵੱਡੀ ਗੱਜ ਨਾਲ, ਭੁਚਾਲ ਨਾਲ, ਵੱਡੇ ਸ਼ੋਰ, ਵਾਵਰੋਲੇ ਅਤੇ ਤੂਫ਼ਾਨ ਨਾਲ ਅਤੇ ਭਸਮ ਕਰਨ ਵਾਲੀ ਅੱਗ ਦੀ ਲਾਟ ਨਾਲ ਸਜ਼ਾ ਦੇਣ ਆਵੇਗਾ।
7 И будет аки соние видяй во сне нощию, богатство всех языков, елицы воеваша на Ариила, и вси, иже воеваша на Иерусалима, и вси собраннии нань и озлобляющии его.
੭ਸਾਰੀਆਂ ਕੌਮਾਂ ਦਾ ਦਲ, ਜਿਹੜੀਆਂ ਅਰੀਏਲ ਦੇ ਵਿਰੁੱਧ ਲੜਦੀਆਂ ਹਨ, ਅਤੇ ਉਸ ਦੇ ਅਤੇ ਉਸ ਦੇ ਗੜ੍ਹ ਦੇ ਨਾਲ ਲੜਨ ਵਾਲੇ, ਅਤੇ ਉਸ ਦੇ ਤੰਗ ਕਰਨ ਵਾਲੇ ਸੁਫ਼ਨੇ ਵਾਂਗੂੰ, ਰਾਤ ਦੇ ਦਰਸ਼ਣ ਵਾਂਗੂੰ ਹੋ ਜਾਣਗੇ।
8 И будут аки во сне ядущии и пиющии, и воставшым, тощь их сон: и якоже во сне жаждай аки пияй, воспрянув же еще жаждет, душа же его вотще надеяся: тако будет богатство всех языков, елицы воеваша на гору Сионю.
੮ਅਜਿਹਾ ਹੋਵੇਗਾ ਕਿ ਜਿਵੇਂ ਭੁੱਖਾ ਸੁਫ਼ਨਾ ਵੇਖਦਾ ਹੈ, ਕਿ ਵੇਖੋ, ਮੈਂ ਖਾ ਰਿਹਾ ਹਾਂ, ਪਰ ਜਦ ਉਹ ਜਾਗਦਾ ਹੈ, ਤਾਂ ਉਹ ਭੁੱਖਾ ਹੀ ਹੈ, ਜਾਂ ਜਿਵੇਂ ਤਿਹਾਇਆ ਸੁਫ਼ਨਾ ਵੇਖਦਾ ਹੈ, ਕਿ ਵੇਖੋ, ਮੈਂ ਪੀ ਰਿਹਾ ਹਾਂ, ਪਰ ਜਦ ਉਹ ਜਾਗਦਾ, ਤਾਂ ਵੇਖੋ, ਉਹ ਹੁੱਸਿਆ ਹੋਇਆ ਅਤੇ ਉਹ ਦਾ ਜੀ ਤਿਹਾਇਆ ਹੁੰਦਾ ਹੈ, ਤਿਵੇਂ ਹੀ ਉਨ੍ਹਾਂ ਸਾਰੀਆਂ ਕੌਮਾਂ ਦੇ ਦਲ ਨਾਲ ਹੋਵੇਗਾ, ਜਿਹੜੀਆਂ ਸੀਯੋਨ ਪਰਬਤ ਨਾਲ ਲੜਦੀਆਂ ਹਨ।
9 Разслабейте и ужаснитеся, и упийтеся не сикером, ни вином,
੯ਠਹਿਰੋ ਅਤੇ ਹੈਰਾਨ ਹੋਵੋ! ਮੌਜਾਂ ਲੁੱਟੋ ਅਤੇ ਅੰਨ੍ਹੇ ਹੋ ਜਾਓ! ਉਹ ਮਤਵਾਲੇ ਹਨ ਪਰ ਮਧ ਨਾਲ ਨਹੀਂ, ਉਹ ਡਗਮਗਾਉਂਦੇ ਹਨ ਪਰ ਸ਼ਰਾਬ ਨਾਲ ਨਹੀਂ!
10 яко напои вас Господь духом умиления, и смежит очи их и пророков их и князей их, видящих сокровенная.
੧੦ਯਹੋਵਾਹ ਨੇ ਤਾਂ ਤੁਹਾਡੇ ਉੱਤੇ ਗੂੜ੍ਹੀ ਨੀਂਦ ਦੀ ਰੂਹ ਵਹਾ ਦਿੱਤੀ ਹੈ, ਅਤੇ ਤੁਹਾਡੀਆਂ ਅੱਖਾਂ ਨੂੰ ਅਰਥਾਤ ਨਬੀ ਰੂਪੀ ਅੱਖਾਂ ਨੂੰ ਬੰਦ ਕੀਤਾ, ਅਤੇ ਤੁਹਾਡੇ ਸਿਰਾਂ ਨੂੰ ਅਰਥਾਤ ਦਰਸ਼ੀਆਂ ਨੂੰ ਕੱਜ ਦਿੱਤਾ ਹੈ।
11 И будут вам вся сия словеса, аки словеса книги запечатленныя сея, юже аще дадут человеку ведущему писания, глаголюще: прочти сие. И речет: не могу прочести, запечатленна бо.
੧੧ਸਾਰਾ ਦਰਸ਼ਣ ਤੁਹਾਡੇ ਲਈ ਉਸ ਮੋਹਰ ਲੱਗੀ ਹੋਈ ਪੁਸਤਕ ਦੀਆਂ ਗੱਲਾਂ ਵਾਂਗੂੰ ਹੈ, ਜਿਹੜੀ ਉਹ ਕਿਸੇ ਪੜ੍ਹੇ ਹੋਏ ਨੂੰ ਇਹ ਆਖ ਕੇ ਦੇਣ ਕਿ ਇਹ ਨੂੰ ਪੜ੍ਹੋ ਤਾਂ, ਪਰ ਉਹ ਆਖੇ, ਮੈਂ ਪੜ੍ਹ ਨਹੀਂ ਸਕਦਾ ਕਿਉਂ ਜੋ ਉਹ ਨੂੰ ਮੋਹਰ ਲੱਗੀ ਹੋਈ ਹੈ।
12 И дастся книга сия в руце человеку не ведущему писания, и речется ему: прочти сие. И речет: не вем писания.
੧੨ਫੇਰ ਉਹ ਪੁਸਤਕ ਕਿਸੇ ਅਣਪੜ੍ਹ ਨੂੰ ਇਹ ਆਖ ਕੇ ਦਿੱਤੀ ਜਾਵੇ ਕਿ ਇਹ ਨੂੰ ਪੜ੍ਹੋ ਤਾਂ, ਪਰ ਉਹ ਆਖੇ, ਮੈਂ ਤਾਂ ਅਣਪੜ੍ਹ ਹਾਂ।
13 И рече Господь: приближаются Мне людие сии усты своими и устнами своими почитают Мя, сердце же их далече отстоит от Мене: всуе же почитают Мя, учаще заповедем человеческим и учением.
੧੩ਤਦ ਪ੍ਰਭੂ ਨੇ ਆਖਿਆ, ਇਸ ਲਈ ਕਿ ਇਹ ਲੋਕ ਮੇਰੇ ਨੇੜੇ ਆਉਂਦੇ, ਅਤੇ ਆਪਣਿਆਂ ਮੂੰਹਾਂ ਅਤੇ ਬੁੱਲ੍ਹਾਂ ਨਾਲ ਮੇਰਾ ਆਦਰ ਕਰਦੇ ਹਨ, ਪਰ ਉਹਨਾਂ ਦਾ ਦਿਲ ਮੇਰੇ ਤੋਂ ਦੂਰ ਹੈ, ਅਤੇ ਮੇਰਾ ਭੈਅ ਉਹਨਾਂ ਲਈ ਆਦਮੀਆਂ ਦਾ ਹੁਕਮ ਹੀ ਹੈ, ਜਿਹੜਾ ਰਟਿਆ ਹੋਇਆ ਹੈ,
14 Сего ради се, Аз приложу, еже преселити люди сия, и преставлю я, и погублю премудрость премудрых и разум разумных сокрыю.
੧੪ਇਸ ਲਈ ਵੇਖੋ, ਮੈਂ ਫੇਰ ਇਸ ਪਰਜਾ ਨਾਲ ਅਚਰਜ਼ ਕੰਮ ਕਰਾਂਗਾ, ਅਚਰਜ਼ ਅਤੇ ਅਜੂਬਾ ਕੰਮ, ਅਤੇ ਉਹਨਾਂ ਦੇ ਬੁੱਧਵਾਨਾਂ ਦੀ ਬੁੱਧ ਨਾਸ ਹੋ ਜਾਵੇਗੀ, ਅਤੇ ਉਹਨਾਂ ਦੇ ਚਤਰਿਆਂ ਦੀ ਚਤਰਾਈ ਲੁਕਾਈ ਜਾਵੇਗੀ।
15 Горе творящым глубоко совет, а не Господем: горе в тайне совет творящым, и будут во тме дела их, и рекут: кто ны виде, и кто ны уразумеет, яже мы творим?
੧੫ਹਾਏ ਉਹਨਾਂ ਉੱਤੇ ਜਿਹੜੇ ਯਹੋਵਾਹ ਤੋਂ ਆਪਣੀ ਯੋਜਨਾ ਲੁਕਾਉਣ ਦਾ ਵੱਡਾ ਜਤਨ ਕਰਦੇ ਹਨ! ਜਿਨ੍ਹਾਂ ਦੇ ਕੰਮ ਹਨੇਰੇ ਵਿੱਚ ਹੁੰਦੇ ਹਨ, ਅਤੇ ਜਿਹੜੇ ਆਖਦੇ ਹਨ, ਕੌਣ ਸਾਨੂੰ ਵੇਖਦਾ ਹੈ, ਅਤੇ ਕੌਣ ਸਾਨੂੰ ਜਾਣਦਾ ਹੈ?
16 Не якоже ли брение скудельника вменитеся? Еда речет здание создавшему е: не ты мя создал еси? Или творение сотворшему: не разумно мя сотворил еси?
੧੬ਤੁਸੀਂ ਉਲਟ-ਪੁਲਟ ਕਰਦੇ ਹੋ! ਕੀ ਘੁਮਿਆਰ ਮਿੱਟੀ ਵਰਗਾ ਗਿਣਿਆ ਜਾਵੇਗਾ, ਭਈ ਬਣੀ ਹੋਈ ਚੀਜ਼ ਆਪਣੇ ਬਣਾਉਣ ਵਾਲੇ ਵਿਖੇ ਆਖੇ, ਉਸ ਨੇ ਮੈਨੂੰ ਨਹੀਂ ਬਣਾਇਆ, ਜਾਂ ਘੜਤ ਆਪਣੇ ਘੜਨ ਵਾਲੇ ਵਿਖੇ ਆਖੇ, ਉਸ ਨੂੰ ਕੋਈ ਸਮਝ ਨਹੀਂ?
17 Не еще ли мало, и приложится Ливан, аки гора Хермель, и Хермель в дубраву вменится?
੧੭ਕੀ ਥੋੜ੍ਹਾ ਹੀ ਚਿਰ ਬਾਕੀ ਨਹੀਂ ਜਦ ਲਬਾਨੋਨ ਫਲਦਾਰ ਖੇਤ ਵਿੱਚ ਬਦਲ ਜਾਵੇਗਾ, ਅਤੇ ਫਲਦਾਰ ਖੇਤ ਜੰਗਲ ਜਿਹਾ ਗਿਣਿਆ ਜਾਵੇਗਾ।
18 И услышат в день оный глусии словеса книги (сея), и иже во тме и иже во мгле очи слепых узрят.
੧੮ਉਸ ਦਿਨ ਬੋਲ੍ਹੇ ਪੁਸਤਕ ਦੀਆਂ ਗੱਲਾਂ ਸੁਣਨਗੇ, ਅਤੇ ਅੰਨ੍ਹਿਆਂ ਦੀਆਂ ਅੱਖਾਂ ਧੁੰਦ ਅਤੇ ਹਨੇਰੇ ਵਿੱਚੋਂ ਵੇਖਣਗੀਆਂ,
19 И возрадуются нищии ради Господа в веселии, и отчаявшиися человецы исполнятся веселия.
੧੯ਮਸਕੀਨ ਯਹੋਵਾਹ ਵਿੱਚ ਵਧੇਰੇ ਅਨੰਦ ਹੋਣਗੇ, ਅਤੇ ਕੰਗਾਲ ਇਸਰਾਏਲ ਦੇ ਪਵਿੱਤਰ ਪਰਮੇਸ਼ੁਰ ਵਿੱਚ ਬਾਗ-ਬਾਗ ਹੋਣਗੇ,
20 Изчезе беззаконник, и погибе гордый, и потребишася вси беззаконнующии во злобе
੨੦ਕਿਉਂ ਜੋ ਜ਼ਾਲਮ ਮਿਟ ਜਾਣਗੇ, ਠੱਠਾ ਕਰਨ ਵਾਲੇ ਮੁੱਕ ਜਾਣਗੇ, ਅਤੇ ਸਾਰੇ ਜਿਹੜੇ ਬਦੀ ਲਈ ਜਾਗਦੇ ਹਨ ਮਿਟਾਏ ਜਾਣਗੇ,
21 и творящии согрешати человеки во слове: всем же обличающым во вратех претыкание положат, понеже совратиша в неправдах праведнаго.
੨੧ਜਿਹੜੇ ਗੱਲਾਂ ਨਾਲ ਮਨੁੱਖ ਨੂੰ ਪਾਪੀ ਠਹਿਰਾਉਂਦੇ, ਅਤੇ ਉਹ ਦੇ ਲਈ ਜੋ ਸਭਾ ਵਿੱਚ ਤਾੜਨਾ ਕਰਦਾ ਹੈ ਫਾਹੀ ਲਾਉਂਦੇ ਹਨ, ਅਤੇ ਧਰਮੀ ਨੂੰ ਧੋਖਾ ਦੇ ਕੇ ਮੋੜ ਦਿੰਦੇ ਹਨ।
22 Сего ради тако глаголет Господь на дом Иаковль, егоже определи от Авраама: не ныне постыдится Иаков, ниже ныне лице свое изменит Израиль:
੨੨ਇਸ ਲਈ ਯਹੋਵਾਹ ਜਿਸ ਨੇ ਅਬਰਾਹਾਮ ਨੂੰ ਛੁਟਕਾਰਾ ਦਿੱਤਾ, ਯਾਕੂਬ ਦੇ ਘਰਾਣੇ ਵਿਖੇ ਇਹ ਆਖਦਾ ਹੈ, ਹੁਣ ਯਾਕੂਬ ਸ਼ਰਮਿੰਦਾ ਨਾ ਹੋਵੇਗਾ, ਹੁਣ ਉਹ ਦਾ ਮੂੰਹ ਪੀਲਾ ਨਾ ਪਵੇਗਾ।
23 но егда увидят чада их дела Моя, Мене ради освятят имя Мое и освятят Святаго Иаковля, и Бога Израилева убоятся.
੨੩ਜਦ ਉਹ ਆਪਣੇ ਵੰਸ਼ ਨੂੰ, ਜੋ ਮੇਰੀ ਦਸਤਕਾਰੀ ਹੈ, ਆਪਣੇ ਵਿੱਚ ਵੇਖਣਗੇ, ਤਦ ਉਹ ਮੇਰੇ ਨਾਮ ਨੂੰ ਪਵਿੱਤਰ ਆਖਣਗੇ, ਅਤੇ ਯਾਕੂਬ ਦੇ ਪਵਿੱਤਰ ਪੁਰਖ ਨੂੰ ਹੀ ਪਵਿੱਤਰ ਆਖਣਗੇ, ਅਤੇ ਇਸਰਾਏਲ ਦੇ ਪਰਮੇਸ਼ੁਰ ਦਾ ਭੈਅ ਮੰਨਣਗੇ।
24 И уразумеют заблуждающии духом смысл, и ропщущии научатся послушати, и языцы немотствующии научатся глаголати мир.
੨੪ਮਨ ਦੇ ਭਟਕੇ ਹੋਏ ਸਮਝ ਜਾਣਗੇ, ਅਤੇ ਬੁੜ-ਬੁੜਾਉਣ ਵਾਲੇ ਸਿੱਖਿਆ ਪਾਉਣਗੇ।