< От Иоанна святое благовествование 16 >

1 Сия глаголах вам, да не соблазнитеся.
ਮੈਂ ਤੁਹਾਨੂੰ ਇਹ ਗੱਲਾਂ ਇਸ ਲਈ ਆਖੀਆਂ ਹਨ ਤਾਂ ਜੋ ਤੁਸੀਂ ਠੋਕਰ ਨਾ ਖਾਓ।
2 От сонмищ ижденут вы: но приидет час, да всяк, иже убиет вы, возмнится службу приносити Богу:
ਲੋਕ ਤੁਹਾਨੂੰ ਪ੍ਰਾਰਥਨਾ ਘਰ ਤੋਂ ਬਾਹਰ ਕੱਢ ਦੇਣਗੇ। ਹਾਂ, ਸਮਾਂ ਆਉਂਦਾ ਹੈ ਜਦੋਂ ਲੋਕ ਇਹ ਸਮਝਣਗੇ ਕਿ ਤੁਹਾਨੂੰ ਮਾਰ ਦੇਣਾ ਹੀ ਪਰਮੇਸ਼ੁਰ ਦੀ ਸੇਵਾ ਹੈ।
3 и сия сотворят, яко не познаша Отца, ни Мене.
ਉਹ ਇਹ ਗੱਲਾਂ ਇਸ ਲਈ ਕਰਨਗੇ ਕਿਉਂਕਿ ਉਹ ਪਿਤਾ ਅਤੇ ਮੈਨੂੰ ਬਿਲਕੁਲ ਹੀ ਨਹੀਂ ਜਾਣਦੇ।
4 Но сия глаголах вам, да, егда приидет час, воспомянете сия, яко Аз рех вам: сих же вам исперва не рех, яко с вами бех.
ਮੈਂ ਤੁਹਾਨੂੰ ਇਹ ਸਭ ਗੱਲਾਂ ਹੁਣ ਆਖੀਆਂ ਹਨ, ਤਾਂ ਜਦੋਂ ਇਨ੍ਹਾਂ ਗੱਲਾਂ ਦੇ ਪੂਰੇ ਹੋਣ ਦਾ ਸਮਾਂ ਆਵੇ ਤਾਂ ਤੁਸੀਂ ਯਾਦ ਕਰੋ ਕਿ ਮੈਂ ਤੁਹਾਨੂੰ ਇਨ੍ਹਾਂ ਗੱਲਾਂ ਬਾਰੇ ਦੱਸ ਦਿੱਤਾ ਸੀ। ਇਹ ਗੱਲਾਂ ਮੈਂ ਤੁਹਾਨੂੰ ਸ਼ੁਰੂ ਤੋਂ ਹੀ ਦੱਸੀਆਂ ਸੀ ਕਿਉਂਕਿ ਮੈਂ ਤੁਹਾਡੇ ਨਾਲ ਸੀ।
5 Ныне же иду к Пославшему Мя, и никтоже от вас вопрошает Мене: камо идеши?
ਪਰ ਹੁਣ ਮੈਂ ਉਸ ਕੋਲ ਜਾ ਰਿਹਾ ਹਾਂ ਜਿਸ ਨੇ ਮੈਨੂੰ ਭੇਜਿਆ ਸੀ ਪਰ ਤੁਹਾਡੇ ਵਿੱਚੋਂ ਕੋਈ ਮੈਨੂੰ ਨਹੀਂ ਪੁੱਛਦਾ ਤੂੰ ਕਿੱਥੇ ਜਾਂਦਾ ਹੈ।
6 Но яко сия глаголах вам, скорби исполних сердца ваша.
ਤੁਹਾਡੇ ਦਿਲ ਦੁੱਖ ਨਾਲ ਭਰੇ ਹਨ ਕਿਉਂਕਿ ਮੈਂ ਤੁਹਾਨੂੰ ਅਜਿਹੀਆਂ ਗੱਲਾਂ ਆਖੀਆਂ ਹਨ।
7 Но Аз истину вам глаголю: уне есть вам, да Аз иду: аще бо не иду Аз, Утешитель не приидет к вам: аще (ли) же иду, послю Его к вам,
ਪਰ ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਮੇਰਾ ਜਾਣਾ ਹੀ ਤੁਹਾਡੇ ਲਈ ਚੰਗਾ ਹੈ ਕਿਉਂਕਿ ਜਦੋਂ ਮੈਂ ਜਾਂਵਾਂਗਾ ਤਾਂ ਮੈਂ ਤੁਹਾਡੇ ਲਈ ਸਹਾਇਕ ਭੇਜਾਂਗਾ। ਪਰ ਜੇਕਰ ਮੈਂ ਨਾ ਜਾਂਵਾਂ, ਤਾਂ ਸਹਾਇਕ ਤੁਹਾਡੇ ਕੋਲ ਨਹੀਂ ਆਵੇਗਾ।
8 и пришед Он обличит мир о гресе и о правде и о суде:
ਜਦੋਂ ਸਹਾਇਕ ਆਵੇਗਾ, ਉਹ ਇਸ ਸੰਸਾਰ ਦੇ ਲੋਕਾਂ ਨੂੰ ਪਾਪ, ਧਾਰਮਿਕਤਾ ਅਤੇ ਨਿਆਂ ਬਾਰੇ ਕਾਇਲ ਕਰੇਗਾ।
9 о гресе убо, яко не веруют в Мя:
ਪਾਪ ਦੇ ਬਾਰੇ ਇਸ ਲਈ ਕਿ ਉਹ ਮੇਰੇ ਉੱਤੇ ਵਿਸ਼ਵਾਸ ਨਹੀਂ ਕਰਦੇ ।
10 о правде же, яко ко Отцу Моему иду, и ктому не видите Мене:
੧੦ਉਹ ਉਨ੍ਹਾਂ ਨੂੰ ਸਾਬਤ ਕਰੇਗਾ ਕਿ ਉਹ ਧਾਰਮਿਕਤਾ ਦੇ ਵਿਖੇ ਗਲਤ ਹਨ, ਕਿਉਂਕਿ ਮੈਂ ਵਾਪਸ ਆਪਣੇ ਪਿਤਾ ਕੋਲ ਜਾਂਦਾ ਹਾਂ। ਤੁਸੀਂ ਮੈਨੂੰ ਫੇਰ ਨਹੀਂ ਵੇਖੋਗੇ।
11 о суде же, яко князь мира сего осужден бысть.
੧੧ਸਹਾਇਕ ਇਸ ਸੰਸਾਰ ਦੇ ਲੋਕਾਂ ਨੂੰ ਸਾਬਤ ਕਰੇਗਾ ਕਿ ਉਹ ਨਿਆਂ ਦੇ ਬਾਰੇ ਗਲਤ ਹਨ, ਕਿਉਂਕਿ ਇਸ ਸੰਸਾਰ ਦੇ ਹਾਕਮ (ਸ਼ੈਤਾਨ) ਦਾ ਨਿਆਂ ਪਹਿਲਾਂ ਹੀ ਹੋ ਚੁੱਕਾ ਹੈ।
12 Еще много имам глаголати вам, но не можете носити ныне:
੧੨“ਮੇਰੇ ਕੋਲ ਹੋਰ ਵੀ ਤੁਹਾਨੂੰ ਦੱਸਣ ਲਈ ਬਹੁਤ ਕੁਝ ਹੈ, ਪਰ ਇਸ ਸਮੇਂ ਤੁਹਾਡੇ ਲਈ ਉਨ੍ਹਾਂ ਨੂੰ ਸਹਿਣਾ ਮੁਸ਼ਕਿਲ ਹੈ।
13 егда же приидет Он, Дух истины, наставит вы на всяку истину: не от Себе бо глаголати имать, но елика аще услышит, глаголати имать, и грядущая возвестит вам:
੧੩ਪਰ ਜਦੋਂ ਸੱਚ ਦਾ ਆਤਮਾ ਆਵੇਗਾ ਉਹ ਸਾਰੇ ਸੱਚ ਵਿੱਚ ਤੁਹਾਡੀ ਅਗਵਾਈ ਕਰੇਗਾ। ਆਤਮਾ ਆਪਣੇ ਸ਼ਬਦ ਨਹੀਂ ਬੋਲੇਗਾ। ਉਹ ਉਹੀ ਦੱਸੇਗਾ ਜੋ ਉਹ ਸੁਣੇਗਾ ਹੈ ਅਤੇ ਉਹ ਤੁਹਾਨੂੰ ਦੱਸੇਗਾ ਕਿ ਕੀ ਹੋਣ ਵਾਲਾ ਹੈ।
14 Он Мя прославит, яко от Моего приимет и возвестит вам.
੧੪ਸਚਿਆਈ ਦਾ ਆਤਮਾ ਮੈਨੂੰ ਵਡਿਆਈ ਦੇਵੇਗਾ। ਕਿਉਂਕਿ ਉਹ ਮੇਰੀਆਂ ਗੱਲਾਂ ਹੀ ਤੁਹਾਨੂੰ ਦੱਸੇਗਾ।
15 Вся, елика имать Отец, Моя суть: сего ради рех, яко от Моего приимет и возвестит вам.
੧੫ਉਹ ਸਭ ਕੁਝ ਜੋ ਪਿਤਾ ਦਾ ਹੈ, ਮੇਰਾ ਹੈ। ਇਸ ਲਈ ਮੈਂ ਤੁਹਾਨੂੰ ਕਿਹਾ ਹੈ ਕਿ ਆਤਮਾ ਮੇਰੇ ਕੋਲੋਂ ਗੱਲਾਂ ਲਵੇਗਾ ਅਤੇ ਉਨ੍ਹਾਂ ਨੂੰ ਤੁਹਾਨੂੰ ਦੱਸੇਗਾ।
16 Вмале, и (ктому) не видите Мене: и паки вмале, и узрите Мя, яко иду ко Отцу.
੧੬“ਥੋੜੀ ਦੇਰ ਬਾਅਦ ਤੁਸੀਂ ਮੈਨੂੰ ਨਹੀਂ ਵੇਖੋਂਗੇ। ਉਸ ਤੋਂ ਕੁਝ ਦੇਰ ਬਾਅਦ ਤੁਸੀਂ ਮੈਨੂੰ ਫ਼ੇਰ ਵੇਖੋਂਗੇ।”
17 Реша же от ученик Его к себе: что есть сие, еже глаголет нам: вмале, и не видите Мене: и паки вмале, и узрите Мя: и: яко Аз иду ко Отцу?
੧੭ਕੁਝ ਚੇਲਿਆਂ ਨੇ ਆਪਸ ਵਿੱਚ ਕਿਹਾ, ਯਿਸੂ ਦਾ ਇਸ ਤੋਂ ਕੀ ਭਾਵ ਹੈ? ਜੋ ਉਹ ਕਹਿੰਦਾ ਕਿ, “ਕੁਝ ਦੇਰ ਲਈ ਤੁਸੀਂ ਮੈਨੂੰ ਨਹੀਂ ਵੇਖੋਂਗੇ ਅਤੇ ਕੁਝ ਦੇਰ ਬਾਅਦ ਫ਼ੇਰ ਤੁਸੀਂ ਮੈਨੂੰ ਵੇਖੋਂਗੇ ਉਹ ਕਹਿੰਦਾ, ਕਿਉਂਕਿ ਮੈਂ ਆਪਣੇ ਪਿਤਾ ਕੋਲ ਜਾਂਦਾ ਹਾਂ?”
18 Глаголаху убо: что сие есть, еже глаголет: вмале? Не вемы, что глаголет.
੧੮ਤਾਂ ਉਨ੍ਹਾਂ ਨੇ ਪੁੱਛਿਆ, “ਥੋੜੀ ਦੇਰ” ਤੋਂ ਉਸਦਾ ਕੀ ਭਾਵ ਹੈ? ਜੋ ਉਹ (ਯਿਸੂ) ਕਹਿੰਦਾ ਹੈ ਅਸੀਂ ਨਹੀਂ ਸਮਝੇ।
19 Разуме же Иисус, яко хотяху Его вопрошати, и рече им: о сем ли стязаетеся между собою, яко рех: вмале, и не видите Мене: и паки вмале, и узрите Мя?
੧੯ਯਿਸੂ ਨੇ ਵੇਖਿਆ ਕਿ ਚੇਲੇ ਉਸ ਨੂੰ ਇਸ ਬਾਰੇ ਕੁਝ ਪੁੱਛਣਾ ਚਾਹੁੰਦੇ ਹਨ ਤਾਂ ਯਿਸੂ ਨੇ ਚੇਲਿਆਂ ਨੂੰ ਆਖਿਆ, “ਕੀ ਤੁਸੀਂ ਮੈਨੂੰ ਇਸ ਗੱਲ ਬਾਰੇ ਪੁੱਛ ਰਹੇ ਹੋ ਕਿ ਜੋ ਮੈਂ ਆਖਿਆ, ਕਿ ਥੋੜ੍ਹੇ ਦੇਰ ਬਾਅਦ, ਤੁਸੀਂ ਮੈਨੂੰ ਨਹੀਂ ਵੇਖੋਂਗੇ ਅਤੇ ਥੋੜ੍ਹੇ ਜਿਹੇ ਚਿਰ ਬਾਅਦ ਤੁਸੀਂ ਮੈਨੂੰ ਫ਼ੇਰ ਵੇਖੋਂਗੇ?”
20 Аминь, аминь глаголю вам, яко восплачетеся и возрыдаете вы, а мир возрадуется: вы же печальни будете, но печаль ваша в радость будет:
੨੦ਮੈਂ ਤੁਹਾਨੂੰ ਸੱਚ-ਸੱਚ ਦੱਸ ਰਿਹਾ ਹਾਂ ਕਿ ਤੁਸੀਂ ਰੋਵੋਂਗੇ ਅਤੇ ਉਦਾਸ ਹੋਵੋਂਗੇ ਪਰ ਸੰਸਾਰ ਖੁਸ਼ ਹੋਵੇਗਾ । ਤੁਸੀਂ ਉਦਾਸ ਹੋਵੋਂਗੇ ਪਰ ਤੁਹਾਡੀ ਉਦਾਸੀ ਖੁਸ਼ੀ ਵਿੱਚ ਬਦਲ ਜਾਵੇਗੀ।
21 жена егда раждает, скорбь имать, яко прииде год ея: егда же родит отроча, ктому не помнит скорби за радость, яко родися человек в мир:
੨੧“ਜਦੋਂ ਇੱਕ ਔਰਤ ਇੱਕ ਬੱਚੇ ਨੂੰ ਜਨਮ ਦਿੰਦੀ ਹੈ, ਉਹ ਪੀੜ੍ਹਾ ਨੂੰ ਸਹਿਣ ਕਰਦੀ ਹੈ ਕਿਉਂਕਿ ਉਸਦਾ ਬੱਚੇ ਨੂੰ ਜਨਮ ਦੇਣ ਦਾ ਸਮਾਂ ਆ ਚੁੱਕਾ ਹੈ। ਪਰ ਇੱਕ ਬੱਚੇ ਨੂੰ ਜਨਮ ਦੇਣ ਤੋਂ ਬਾਅਦ ਉਹ ਇਸ ਖੁਸ਼ੀ ਕਾਰਨ, ਕਿ ਇਸ ਦੁਨੀਆਂ ਵਿੱਚ ਇੱਕ ਨਵਾਂ ਬਾਲਕ ਜੰਮਿਆ ਹੈ, ਉਹ ਸਾਰੀਆਂ ਪੀੜਾਂ ਭੁੱਲ ਜਾਂਦੀ ਹੈ।
22 и вы же печаль имате убо ныне: паки же узрю вы, и возрадуется сердце ваше, и радости вашея никтоже возмет от вас:
੨੨ਹੁਣ ਤੁਸੀਂ ਉਦਾਸ ਹੋ ਪਰ ਜਦੋਂ ਮੈਂ ਤੁਹਾਨੂੰ ਫ਼ੇਰ ਵੇਖਾਂਗਾ ਤੁਸੀਂ ਖੁਸ਼ ਹੋਵੋਂਗੇ ਅਤੇ ਉਹ ਖੁਸ਼ੀ ਤੁਹਾਡੇ ਕੋਲੋਂ ਕੋਈ ਨਹੀਂ ਖੋਹ ਸਕਦਾ।
23 и в той день Мене не воспросите ничесоже. Аминь, аминь глаголю вам, яко елика аще (чесо) просите от Отца во имя Мое, даст вам:
੨੩ਅਤੇ ਉਸ ਦਿਨ ਤੁਸੀਂ ਮੈਨੂੰ ਕੋਈ ਸਵਾਲ ਨਹੀਂ ਕਰੋਗੇ। ਮੈਂ ਤੁਹਾਨੂੰ ਸੱਚ ਦੱਸਦਾ ਹਾਂ ਕਿ ਜੋ ਕੁਝ ਵੀ ਤੁਸੀਂ ਪਿਤਾ ਤੋਂ ਮੇਰੇ ਨਾਮ ਤੇ ਮੰਗੋਂਗੇ ਉਹ ਤੁਹਾਨੂੰ ਦੇਵੇਗਾ।
24 доселе не просисте ничесоже во имя Мое: просите, и приимете, да радость ваша исполнена будет.
੨੪ਅਜੇ ਤੱਕ ਤੁਸੀਂ ਮੇਰੇ ਨਾਮ ਵਿੱਚ ਕੁਝ ਨਹੀਂ ਮੰਗਿਆ, ਮੰਗੋ ਤਾਂ ਤੁਹਾਨੂੰ ਮਿਲੇਗਾ ਅਤੇ ਤੁਹਾਡੀ ਖੁਸ਼ੀ ਪੂਰੀ ਹੋਵੇਗੀ।
25 Сия в притчах глаголах вам: но приидет час, егда ктому в притчах не глаголю вам, но яве о Отце возвещу вам.
੨੫“ਮੈਂ ਤੁਹਾਨੂੰ ਇਹ ਗੱਲਾਂ ਬੁਝਾਰਤਾਂ ਵਿੱਚ ਕੀਤੀਆਂ ਹਨ। ਪਰ ਉਹ ਸਮਾਂ ਆਵੇਗਾ ਜਦ ਮੈਂ ਤੁਹਾਨੂੰ ਕੁਝ ਵੀ ਦੱਸਣ ਲਈ ਬੁਝਾਰਤਾਂ ਨਹੀਂ ਆਖਾਂਗਾ। ਸਗੋਂ ਮੈਂ ਤੁਹਾਨੂੰ ਆਪਣੇ ਪਿਤਾ ਬਾਰੇ ਬਹੁਤ ਸਪੱਸ਼ਟ ਸ਼ਬਦਾਂ ਵਿੱਚ ਦੱਸਾਂਗਾ।
26 В той день во имя Мое воспросите, и не глаголю вам, яко Аз умолю Отца о вас:
੨੬ਉਸ ਦਿਨ ਤੁਸੀਂ ਮੇਰੇ ਨਾਮ ਵਿੱਚ ਮੰਗੋਂਗੇ ਅਤੇ ਮੈਂ ਤੁਹਾਨੂੰ ਦੱਸਦਾ ਹਾਂ ਕਿ ਮੈਂ ਤੁਹਾਡੇ ਲਈ ਪਿਤਾ ਕੋਲੋਂ ਨਹੀਂ ਮੰਗਾਂਗਾ।
27 Сам бо Отец любит вы, яко вы Мене возлюбисте и веровасте, яко Аз от Бога изыдох.
੨੭ਪਿਤਾ ਆਪ ਹੀ ਤੁਹਾਨੂੰ ਪਿਆਰ ਕਰਦਾ ਹੈ, ਕਿਉਂਕਿ ਤੁਸੀਂ ਮੈਨੂੰ ਪਿਆਰ ਕੀਤਾ ਹੈ। ਉਹ ਤੁਹਾਨੂੰ ਵੀ ਪਿਆਰ ਕਰਦਾ ਹੈ ਕਿਉਂਕਿ ਤੁਸੀਂ ਵਿਸ਼ਵਾਸ ਕਰਦੇ ਹੋ ਕਿ ਮੈਂ ਪਰਮੇਸ਼ੁਰ ਕੋਲੋਂ ਆਇਆ ਹਾਂ।
28 Изыдох от Отца и приидох в мир: (и) паки оставляю мир и иду ко Отцу.
੨੮ਮੈਂ ਪਿਤਾ ਵੱਲੋਂ ਇਸ ਸੰਸਾਰ ਵਿੱਚ ਆਇਆ ਹਾਂ ਅਤੇ ਹੁਣ ਮੈਂ ਇਹ ਦੁਨੀਆਂ ਨੂੰ ਛੱਡ ਕੇ ਆਪਣੇ ਪਿਤਾ ਕੋਲ ਵਾਪਸ ਜਾਂਦਾ ਹਾਂ।”
29 Глаголаша Ему ученицы Его: се, ныне не обинуяся глаголеши, а притчи ни коеяже не глаголеши:
੨੯ਤਦ ਯਿਸੂ ਦੇ ਚੇਲਿਆਂ ਨੇ ਆਖਿਆ, “ਵੇਖ, ਹੁਣ ਤੂੰ ਸਪੱਸ਼ਟ ਬੋਲ ਰਿਹਾ ਹੈ ਅਤੇ ਕੋਈ ਬੁਝਾਰਤ ਨਹੀਂ।
30 ныне вемы, яко веси вся и не требуеши, да кто Тя вопрошает: о сем веруем, яко от Бога изшел еси.
੩੦ਹੁਣ ਅਸੀਂ ਜਾਣਦੇ ਹਾਂ ਕਿ ਤੈਨੂੰ ਸਭ ਕੁਝ ਪਤਾ ਹੈ, ਤੈਨੂੰ ਜ਼ਰੂਰਤ ਨਹੀਂ ਕਿ ਕੋਈ ਕੁਝ ਪੁੱਛੇ। ਇਸੇ ਲਈ, ਸਾਨੂੰ ਵਿਸ਼ਵਾਸ ਹੈ ਕਿ ਤੂੰ ਪਰਮੇਸ਼ੁਰ ਵੱਲੋਂ ਆਇਆ ਹੈਂ।”
31 Отвеща им Иисус: ныне ли веруете?
੩੧ਯਿਸੂ ਨੇ ਪੁੱਛਿਆ, “ਕੀ ਹੁਣ ਤੁਸੀਂ ਵਿਸ਼ਵਾਸ ਕਰਦੇ ਹੋ?”
32 Се, грядет час, и ныне прииде, да разыдетеся кийждо во своя и Мене единаго оставите: и несмь един, яко Отец со Мною есть:
੩੨ਇੱਕ ਸਮਾਂ ਆਵੇਗਾ ਜਦੋਂ ਤੁਸੀਂ ਸਭ ਖਿੰਡ ਜਾਵੋਂਗੇ ਅਤੇ ਆਪਣੇ ਘਰਾਂ ਨੂੰ ਮੁੜ ਜਾਵੋਂਗੇ ਅਤੇ ਤੁਸੀਂ ਮੈਨੂੰ ਇਕੱਲਾ ਛੱਡ ਦੇਵੋਂਗੇ। ਉਹ ਸਮਾਂ ਹੁਣ ਆ ਹੀ ਚੁੱਕਿਆ ਹੈ। ਪਰ ਤਾਂ ਵੀ ਮੈਂ ਇਕੱਲਾ ਨਹੀਂ ਹੋਵਾਂਗਾ ਕਿਉਂਕਿ ਪਿਤਾ ਮੇਰੇ ਨਾਲ ਹੈ।
33 сия глаголах вам, да во Мне мир имате: в мире скорбни будете: но дерзайте, (яко) Аз победих мир.
੩੩“ਮੈਂ ਇਹ ਗੱਲਾਂ ਤੁਹਾਨੂੰ ਇਸ ਲਈ ਆਖੀਆਂ ਹਨ ਤਾਂ ਜੋ ਤੁਸੀਂ ਮੇਰੇ ਵਿੱਚ ਸ਼ਾਂਤੀ ਪਾ ਸਕੋ, ਇਸ ਦੁਨੀਆਂ ਵਿੱਚ ਤੁਸੀਂ ਕਸ਼ਟ ਝੱਲੋਂਗੇ। ਪਰ ਹੌਂਸਲਾ ਰੱਖੋ ਮੈਂ ਸੰਸਾਰ ਨੂੰ ਜਿੱਤ ਲਿਆ ਹੈ।”

< От Иоанна святое благовествование 16 >