< Книга Иисуса Навина 24 >

1 И собра Иисус вся племена Израилева в Сихем, и созва старейшины Израилевы и князи их, и судии их и книгочия их, и сташа пред Господем Богом.
ਤਦ ਯਹੋਸ਼ੁਆ ਨੇ ਇਸਰਾਏਲ ਦੇ ਸਾਰਿਆਂ ਗੋਤਾਂ ਨੂੰ ਸ਼ਕਮ ਵਿੱਚ ਇਕੱਠਿਆਂ ਕੀਤਾ ਅਤੇ ਇਸਰਾਏਲ ਦੇ ਬਜ਼ੁਰਗਾਂ, ਸਰਦਾਰਾਂ, ਨਿਆਂਈਆਂ ਅਤੇ ਅਧਿਕਾਰੀਆਂ ਨੂੰ ਸੱਦਿਆ ਅਤੇ ਉਹ ਆਪਣੇ ਆਪ ਪਰਮੇਸ਼ੁਰ ਦੇ ਅੱਗੇ ਹਾਜ਼ਰ ਹੋ ਗਏ।
2 И рече Иисус ко всем людем, глаголя: сия глаголет Господь Бог Израилев: об ону страну реки жиша отцы ваши исперва, Фара отец Авраамов и отец Нахоров, и служиша богом иным:
ਯਹੋਸ਼ੁਆ ਨੇ ਸਾਰੀ ਪਰਜਾ ਨੂੰ ਆਖਿਆ, ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਉਂ ਆਖਦਾ ਹੈ ਕਿ ਪਹਿਲਿਆਂ ਸਮਿਆਂ ਵਿੱਚ ਤੁਹਾਡੇ ਪਿਉ-ਦਾਦੇ ਦਰਿਆ ਦੇ ਪਾਰ ਵੱਸਦੇ ਸਨ ਖ਼ਾਸ ਕਰਕੇ ਤਾਰਹ, ਅਬਰਾਹਾਮ ਅਤੇ ਨਾਹੋਰ ਦਾ ਪਿਤਾ ਅਤੇ ਉਹ ਦੂਜੇ ਦੇਵਤਿਆਂ ਦੀ ਉਪਾਸਨਾ ਕਰਦੇ ਸਨ।
3 и поях отца вашего Авраама от об ону страну реки, и водих его во всей земли Ханаанстей: и умножих семя его, и дах ему Исаака:
ਪਰ ਮੈਂ ਤੁਹਾਡੇ ਪਿਤਾ ਅਬਰਾਹਾਮ ਨੂੰ ਦਰਿਆ ਦੇ ਪਾਰੋਂ ਕਨਾਨ ਦੇ ਦੇਸ ਵਿੱਚੋਂ ਦੀ ਲੈ ਆਇਆ ਅਤੇ ਮੈਂ ਉਸ ਦੀ ਅੰਸ ਨੂੰ ਵਧਾਇਆ ਅਤੇ ਉਸ ਨੂੰ ਇਸਹਾਕ ਦਿੱਤਾ।
4 Исааку же дах Иакова и Исава и дах Исаву гору Сиир наследие ему: Иаков же и сынове его снидоша во Египет, и быша тамо в язык велик и крепок и мног, и озлобиша их Египтяне:
ਇਸਹਾਕ ਨੂੰ ਮੈਂ ਯਾਕੂਬ ਅਤੇ ਏਸਾਓ ਦਿੱਤੇ ਅਤੇ ਏਸਾਓ ਨੂੰ ਮੈਂ ਸੇਈਰ ਪਰਬਤ ਕਬਜ਼ਾ ਕਰਨ ਨੂੰ ਦਿੱਤਾ ਪਰ ਯਾਕੂਬ ਅਤੇ ਉਹ ਦੀ ਅੰਸ ਮਿਸਰ ਵਿੱਚ ਉਤਰ ਗਈ।
5 и послах Моисеа и Аарона, и поразих Египта во знамениих, яже сотворих в них, и по сем изведох вас,
ਫਿਰ ਮੈਂ ਮੂਸਾ ਅਤੇ ਹਾਰੂਨ ਨੂੰ ਭੇਜਿਆ ਅਤੇ ਮਿਸਰ ਨੂੰ ਮੈਂ ਬਵਾਂ ਨਾਲ ਮਾਰਿਆ ਜਿਵੇਂ ਮੈਂ ਉਸ ਵਿੱਚ ਕੀਤਾ ਅਤੇ ਪਿੱਛੋਂ ਮੈਂ ਤੁਹਾਨੂੰ ਕੱਢ ਲਿਆਇਆ।
6 и изведох отцы вашя из Египта, и внидосте в море Чермное: и погнаша Египтяне вслед отец ваших на колесницах и на конех в море Чермное:
ਮੈਂ ਤੁਹਾਡੇ ਪੁਰਖਿਆਂ ਨੂੰ ਮਿਸਰ ਤੋਂ ਕੱਢਿਆ ਤੁਸੀਂ ਸਮੁੰਦਰ ਤੱਕ ਆਏ ਤਾਂ ਮਿਸਰੀਆਂ ਨੇ ਤੁਹਾਡੇ ਪੁਰਖਿਆਂ ਦਾ ਰੱਥਾਂ ਅਤੇ ਘੋੜ ਸਵਾਰਾਂ ਨਾਲ ਲਾਲ ਸਮੁੰਦਰ ਤੱਕ ਪਿੱਛਾ ਕੀਤਾ।
7 и возопихом ко Господу, и даде облак и мглу между нами и между Египтяны, и наведе на них море, и покры их: и видеша очеса ваша, елика сотвори Господь в земли Египетстей: и бысте в пустыни дни многи:
ਜਦ ਉਹਨਾਂ ਨੇ ਯਹੋਵਾਹ ਅੱਗੇ ਦੁਹਾਈ ਦਿੱਤੀ ਤਾਂ ਉਸ ਨੇ ਤੁਹਾਡੇ ਵਿੱਚ ਅਤੇ ਮਿਸਰੀਆਂ ਵਿੱਚ ਅਨ੍ਹੇਰ ਘੁੱਪ ਕਰ ਦਿੱਤਾ ਅਤੇ ਉਹਨਾਂ ਉੱਤੇ ਸਮੁੰਦਰ ਨੂੰ ਛੱਡ ਦਿੱਤਾ ਜਿਸ ਉਹਨਾਂ ਨੂੰ ਢੱਕ ਲਿਆ ਅਤੇ ਜੋ ਕੁਝ ਮੈਂ ਮਿਸਰ ਵਿੱਚ ਕੀਤਾ ਤੁਸੀਂ ਆਪਣੀ ਅੱਖੀਂ ਵੇਖਿਆ ਤਾਂ ਤੁਸੀਂ ਬਹੁਤੇ ਦਿਨਾਂ ਤੱਕ ਉਜਾੜ ਵਿੱਚ ਰਹੇ।
8 и приведе вас в землю Аморреов живущих об ону страну Иордана, и ополчишася на вы: и предаде я Господь в руки вашя, и наследисте землю их, и потребисте их от лица вашего:
ਫਿਰ ਮੈਂ ਤੁਹਾਨੂੰ ਅਮੋਰੀਆਂ ਦੇ ਦੇਸ ਵਿੱਚ ਜਿਹੜੇ ਯਰਦਨ ਪਾਰ ਵੱਸਦੇ ਸਨ ਲੈ ਆਇਆ ਅਤੇ ਉਹ ਤੁਹਾਡੇ ਨਾਲ ਲੜੇ ਪਰ ਮੈਂ ਉਹਨਾਂ ਨੂੰ ਤੁਹਾਡੇ ਹੱਥ ਵਿੱਚ ਦੇ ਦਿੱਤਾ ਅਤੇ ਤੁਸੀਂ ਉਹਨਾਂ ਦੇ ਦੇਸ ਉੱਤੇ ਕਬਜ਼ਾ ਕਰ ਲਿਆ ਪਰ ਮੈਂ ਉਹਨਾਂ ਦਾ ਤੁਹਾਡੇ ਅੱਗੋਂ ਨਾਸ ਕਰ ਸੁੱਟਿਆ।
9 и воста Валак сын Сепфоров, царь Моавль, и ополчися противу Израиля, и послав призва Валаама сына Веорова кляти вас:
ਤਾਂ ਫਿਰ ਮੋਆਬ ਦੇ ਰਾਜੇ ਸਿੱਪੋਰ ਦਾ ਪੁੱਤਰ ਬਾਲਾਕ ਉੱਠ ਕੇ ਇਸਰਾਏਲ ਨਾਲ ਲੜਿਆ ਅਤੇ ਉਸ ਨੇ ਬਓਰ ਦੇ ਪੁੱਤਰ ਬਿਲਆਮ ਨੂੰ ਤੁਹਾਨੂੰ ਸਰਾਪ ਦੇਣ ਲਈ ਸੁਨੇਹਾ ਭੇਜਿਆ।
10 и не восхоте Господь Бог погубити тя, но благословением благослови вас и избави вас от рук их:
੧੦ਪਰ ਮੈਂ ਬਿਲਆਮ ਦੀ ਸੁਣਨੀ ਨਾ ਚਾਹੀ ਤਾਂ ਉਸ ਨੇ ਤੁਹਾਨੂੰ ਬਰਕਤ ਦਿੱਤੀ ਸੋ ਮੈਂ ਤੁਹਾਨੂੰ ਉਸ ਦੇ ਹੱਥੋਂ ਛੁਡਾ ਲਿਆ।
11 и преидосте Иордан и приидосте во Иерихон, и бишася с вами живущии во Иерихоне, Аморрей и Ферезей, и Хананей и Хеттей, и Гергесей и Евей и Иевусей, и предаде их Господь в руки вашя:
੧੧ਤਦ ਤੁਸੀਂ ਯਰਦਨ ਦੇ ਪਾਰ ਜਾ ਕੇ ਯਰੀਹੋ ਕੋਲ ਆਏ ਅਤੇ ਯਰੀਹੋ ਦੇ ਵਾਸੀ ਅਰਥਾਤ ਅਮੋਰੀ, ਫ਼ਰਿੱਜ਼ੀ, ਕਨਾਨੀ, ਹਿੱਤੀ, ਗਿਰਗਾਸ਼ੀ, ਹਿੱਵੀ ਅਤੇ ਯਬੂਸੀ ਤੁਹਾਡੇ ਨਾਲ ਲੜੇ ਪਰ ਮੈਂ ਉਹਨਾਂ ਨੂੰ ਤੁਹਾਡੇ ਹੱਥ ਵਿੱਚ ਦੇ ਦਿੱਤਾ।
12 и посла пред вами шершни, и изгна от лица вашего два царя Аморрейска, не оружием твоим, ниже луком твоим,
੧੨ਤਦ ਮੈਂ ਤੁਹਾਡੇ ਅੱਗੇ ਬਿਮਾਰੀ ਨੂੰ ਭੇਜਿਆ ਅਤੇ ਉਸ ਨੇ ਅਮੋਰੀਆਂ ਦੇ ਦੋਹਾਂ ਰਾਜਿਆਂ ਨੂੰ ਤੁਹਾਡੇ ਅੱਗੋਂ ਕੱਢ ਦਿੱਤਾ, ਨਾ ਤੁਹਾਡੀ ਤਲਵਾਰ, ਨਾ ਤੁਹਾਡੇ ਧਣੁੱਖ ਨਾਲ ਇਹ ਹੋਇਆ।
13 и даде вам землю, о нейже не трудистеся на ней, и грады, ихже не создасте, и пожисте в них, и винограды и масличие, ихже не насадисте вы, ядосте:
੧੩ਅਤੇ ਮੈਂ ਤੁਹਾਨੂੰ ਇੱਕ ਦੇਸ ਦਿੱਤਾ ਜਿਹ ਦੇ ਉੱਤੇ ਤੁਸੀਂ ਮਿਹਨਤ ਨਹੀਂ ਕੀਤੀ ਅਤੇ ਸ਼ਹਿਰ ਜਿਹੜੇ ਤੁਸੀਂ ਨਹੀਂ ਉਸਾਰੇ ਪਰ ਤੁਸੀਂ ਉਹਨਾਂ ਦੇ ਵਿੱਚ ਵੱਸ ਗਏ। ਅੰਗੂਰੀ ਬਾਗ਼ਾਂ ਅਤੇ ਜ਼ੈਤੂਨੀ ਬਾਗ਼ਾਂ ਤੋਂ ਤੁਸੀਂ ਖਾਂਦੇ ਰਹੇ ਹੋ ਜਿਹੜੇ ਤੁਸੀਂ ਨਹੀਂ ਲਾਏ।
14 и ныне убойтеся Господа, и послужите Ему в правде и правоте: и отвержите боги чуждыя, имже служиша отцы ваши об ону страну реки и во Египте, и служите Господеви:
੧੪ਹੁਣ ਯਹੋਵਾਹ ਤੋਂ ਡਰੋ ਅਤੇ ਉਸ ਦੀ ਉਪਾਸਨਾ ਸਿਧਿਆਈ ਅਤੇ ਸਚਿਆਈ ਨਾਲ ਕਰੋ ਅਤੇ ਉਹਨਾਂ ਦੇਵਤਿਆਂ ਨੂੰ ਜਿਨ੍ਹਾਂ ਦੀ ਉਪਾਸਨਾ ਤੁਹਾਡੇ ਪਿਉ-ਦਾਦੇ ਦਰਿਆ ਪਾਰ ਅਤੇ ਮਿਸਰ ਵਿੱਚ ਕਰਦੇ ਸਨ ਕੱਢ ਦਿਓ ਅਤੇ ਯਹੋਵਾਹ ਹੀ ਦੀ ਉਪਾਸਨਾ ਕਰੋ।
15 аще же не угодно вам служити Господеви, изберите сами себе днесь, кому послужите, или богом отец ваших, иже быша об ону страну реки, или богом Аморрейским, в нихже вы живете на земли их: аз же и дом мой служити будем Господеви, яко свят есть.
੧੫ਅਤੇ ਜੇ ਤੁਹਾਡੀ ਨਿਗਾਹ ਵਿੱਚ ਯਹੋਵਾਹ ਦੀ ਉਪਾਸਨਾ ਬੁਰੀ ਹੈ ਤਾਂ ਅੱਜ ਤੁਸੀਂ ਉਸ ਨੂੰ ਚੁਣ ਲਓ ਜਿਹ ਦੀ ਉਪਾਸਨਾ ਤੁਸੀਂ ਕਰੋਗੇ ਭਾਵੇਂ ਉਹ ਦੇਵਤੇ ਜਿਨ੍ਹਾਂ ਦੀ ਤੁਹਾਡੇ ਪਿਓ ਦਾਦੇ ਜਦ ਉਹ ਦਰਿਆ ਪਾਰ ਸਨ ਉਪਾਸਨਾ ਕਰਦੇ ਸਨ, ਭਾਵੇਂ ਅਮੋਰੀਆਂ ਦੇ ਦੇਵਤਿਆਂ ਦੀ ਜਿਨ੍ਹਾਂ ਦੇ ਦੇਸ ਵਿੱਚ ਤੁਸੀਂ ਵੱਸਦੇ ਹੋ ਪਰ ਮੈਂ ਅਤੇ ਮੇਰਾ ਘਰਾਣਾ ਤਾਂ ਯਹੋਵਾਹ ਦੀ ਹੀ ਉਪਾਸਨਾ ਕਰਾਂਗੇ।
16 И отвещавше людие, реша: не буди нам оставити Господа, еже служити богом иным:
੧੬ਤਦ ਪਰਜਾ ਨੇ ਉੱਤਰ ਦਿੱਤਾ ਕਿ ਇਹ ਸਾਡੇ ਤੋਂ ਦੂਰ ਰਹੇ ਜੋ ਅਸੀਂ ਯਹੋਵਾਹ ਨੂੰ ਛੱਡ ਕੇ ਦੂਜੇ ਦੇਵਤਿਆਂ ਦੀ ਉਪਾਸਨਾ ਕਰੀਏ!
17 Господь бо Бог наш Той Бог есть, Той изведе нас и отцы нашы от земли Египетския, от дому работы, иже сотвори пред очима нашима знамения велия, и сохрани нас во всем пути, по немуже идохом, и во всех языцех, ихже сквозе проидохом:
੧੭ਕਿਉਂ ਜੋ ਯਹੋਵਾਹ ਸਾਡਾ ਪਰਮੇਸ਼ੁਰ ਹੀ ਸਾਨੂੰ ਅਤੇ ਸਾਡੇ ਪੁਰਖਿਆਂ ਨੂੰ ਮਿਸਰ ਦੇਸ ਤੋਂ ਗ਼ੁਲਾਮੀ ਦੇ ਘਰੋਂ ਬਾਹਰ ਲੈ ਆਇਆ ਅਤੇ ਸਾਡੇ ਵੇਖਦਿਆਂ ਇਹ ਵੱਡੇ ਨਿਸ਼ਾਨ ਵਿਖਾਏ ਅਤੇ ਉਸ ਸਾਰੇ ਰਾਹ ਵਿੱਚ ਜਿੱਥੋਂ ਦੀ ਅਸੀਂ ਲੰਘੇ ਅਤੇ ਸਾਰੇ ਲੋਕਾਂ ਵਿੱਚ ਜਿਨ੍ਹਾਂ ਦੇ ਵਿੱਚ ਦੀ ਅਸੀਂ ਆਏ ਸਾਨੂੰ ਬਚਾ ਕੇ ਰੱਖਿਆ।
18 и изгна Господь вся языки и Аморреа живущаго на земли от лица нашего: но и мы послужим Господеви, Сей бо есть Бог наш.
੧੮ਅਤੇ ਯਹੋਵਾਹ ਨੇ ਸਾਰੇ ਲੋਕਾਂ ਨੂੰ ਖ਼ਾਸ ਕਰਕੇ ਅਮੋਰੀਆਂ ਨੂੰ ਜਿਹੜੇ ਉਸ ਦੇਸ ਵਿੱਚ ਵੱਸਦੇ ਸਨ ਸਾਡੇ ਅੱਗੋਂ ਕੱਢ ਦਿੱਤਾ। ਅਸੀਂ ਤਾਂ ਯਹੋਵਾਹ ਹੀ ਦੀ ਉਪਾਸਨਾ ਕਰਾਂਗੇ ਕਿਉਂ ਜੋ ਉਹ ਸਾਡਾ ਪਰਮੇਸ਼ੁਰ ਹੈ!।
19 И рече Иисус к людем: не возможете служити Господеви Богу, яко Бог свят есть и ревнитель сей: не оставит грех ваших и беззаконий ваших:
੧੯ਤਦ ਯਹੋਸ਼ੁਆ ਨੇ ਪਰਜਾ ਨੂੰ ਆਖਿਆ, ਤੁਸੀਂ ਯਹੋਵਾਹ ਦੀ ਉਪਾਸਨਾ ਨਹੀਂ ਕਰ ਸਕਦੇ ਕਿਉਂ ਜੋ ਉਹ ਪਵਿੱਤਰ ਪਰਮੇਸ਼ੁਰ ਹੈ ਅਤੇ ਉਹ ਅਣਖੀ ਪਰਮੇਸ਼ੁਰ ਵੀ ਹੈ। ਉਹ ਤੁਹਾਡੀ ਉਲੰਘਣਾਂ ਅਤੇ ਪਾਪਾਂ ਨੂੰ ਨਹੀਂ ਮਾਫ਼ ਕਰੇਗਾ।
20 егда оставите Господа и послужите богом чуждим, и пришед озлобит вас и потребит вас, вместо еже благо сотвори вам.
੨੦ਜੇ ਤੁਸੀਂ ਯਹੋਵਾਹ ਨੂੰ ਤਿਆਗ ਕੇ ਓਪਰੇ ਦੇਵਤਿਆਂ ਦੀ ਉਪਾਸਨਾ ਕਰੋਗੇ ਤਾਂ ਉਹ ਮੁੜ ਕੇ ਤੁਹਾਡੇ ਨਾਲ ਬੁਰਿਆਈ ਕਰੇਗਾ ਅਤੇ ਤੁਹਾਨੂੰ ਮੁਕਾ ਦੇਵੇਗਾ। ਇਸ ਦੇ ਪਿੱਛੋਂ ਕਿ ਉਹ ਨੇ ਤੁਹਾਡੇ ਨਾਲ ਭਲਿਆਈ ਕੀਤੀ।
21 И рекоша людие ко Иисусу: ни, но Господеви послужим.
੨੧ਤਾਂ ਲੋਕਾਂ ਨੇ ਯਹੋਸ਼ੁਆ ਨੂੰ ਆਖਿਆ, ਨਹੀਂ, ਅਸੀਂ ਯਹੋਵਾਹ ਹੀ ਦੀ ਉਪਾਸਨਾ ਕਰਾਂਗੇ!
22 И рече Иисус к людем: свидетели вы сами на ся, яко вы избрасте служити Господеви Самому. И рекоша: свидетели мы.
੨੨ਫਿਰ ਯਹੋਸ਼ੁਆ ਨੇ ਪਰਜਾ ਨੂੰ ਆਖਿਆ, ਤੁਸੀਂ ਆਪ ਆਪਣੇ ਲਈ ਗਵਾਹ ਬਣਦੇ ਹੋ ਕਿ ਤੁਸੀਂ ਯਹੋਵਾਹ ਨੂੰ ਆਪਣੇ ਲਈ ਚੁਣਿਆ ਕਿ ਉਸ ਦੀ ਉਪਾਸਨਾ ਕਰੋਗੇ ਤਾਂ ਪਰਜਾ ਨੇ ਆਖਿਆ, ਅਸੀਂ ਗਵਾਹ ਹਾਂ।
23 И ныне отвержите боги чуждыя, иже суть в вас, и исправите сердца ваша ко Господу Богу Израилеву.
੨੩ਹੁਣ ਉਹਨਾਂ ਓਪਰੇ ਦੇਵਤਿਆਂ ਨੂੰ ਜਿਹੜੇ ਤੁਹਾਡੇ ਵਿੱਚ ਹਨ ਕੱਢ ਦਿਓ ਅਤੇ ਇਸਰਾਏਲ ਦੇ ਪਰਮੇਸ਼ੁਰ ਯਹੋਵਾਹ ਨਾਲ ਆਪਣਾ ਮਨ ਲਾ ਲਓ।
24 И рекоша людие ко Иисусу: Господеви Богу нашему послужим, и гласа Его послушаем.
੨੪ਪਰਜਾ ਨੇ ਯਹੋਸ਼ੁਆ ਨੂੰ ਆਖਿਆ, ਅਸੀਂ ਆਪਣੇ ਪਰਮੇਸ਼ੁਰ ਯਹੋਵਾਹ ਦੀ ਉਪਾਸਨਾ ਕਰਾਂਗੇ ਅਤੇ ਉਸ ਦੀ ਅਵਾਜ਼ ਨੂੰ ਸੁਣਾਂਗੇ!।
25 И завеща Иисус завет к людем в день он, и даде им закон и суд в Сихеме, пред скиниею Господа Бога Израилева.
੨੫ਉਸ ਤੋਂ ਬਾਅਦ ਉਸ ਦਿਨ ਯਹੋਸ਼ੁਆ ਨੇ ਪਰਜਾ ਨਾਲ ਇੱਕ ਨੇਮ ਬੰਨ੍ਹਿਆ ਅਤੇ ਸ਼ਕਮ ਵਿੱਚ ਇੱਕ ਬਿਧੀ ਅਤੇ ਇੱਕ ਕਨੂੰਨ ਠਹਿਰਾਇਆ।
26 И вписа Иисус словеса сия в книгу закона Божия: и взя камень велий, и постави его под теревинфом, иже есть пред Господем.
੨੬ਅਤੇ ਯਹੋਸ਼ੁਆ ਨੇ ਇਹਨਾਂ ਗੱਲਾਂ ਨੂੰ ਪਰਮੇਸ਼ੁਰ ਦੀ ਬਿਵਸਥਾ ਦੀ ਪੋਥੀ ਵਿੱਚ ਲਿਖ ਲਿਆ ਅਤੇ ਇੱਕ ਵੱਡਾ ਪੱਥਰ ਲੈ ਕੇ ਉੱਥੇ ਬਲੂਤ ਦੇ ਹੇਠ ਜਿਹੜਾ ਯਹੋਵਾਹ ਦੇ ਪਵਿੱਤਰ ਸਥਾਨ ਦੇ ਵਿੱਚ ਸੀ ਖੜ੍ਹਾ ਕਰ ਦਿੱਤਾ।
27 И рече Иисус к людем: се, камень сей будет вам во свидение: яко сей слыша вся глаголголанная от Господа, елика глагола к вам днесь, и сей будет вам во свидение в последния дни, и егда солжете Господеви Богу вашему.
੨੭ਤਾਂ ਯਹੋਸ਼ੁਆ ਨੇ ਸਾਰੀ ਪਰਜਾ ਨੂੰ ਆਖਿਆ, ਵੇਖੋ, ਇਹ ਪੱਥਰ ਸਾਡੇ ਵਿੱਚ ਇੱਕ ਗਵਾਹ ਹੈ ਕਿਉਂ ਜੋ ਇਸ ਨੇ ਯਹੋਵਾਹ ਦੀਆਂ ਸਾਰੀਆਂ ਗੱਲਾਂ ਸੁਣੀਆਂ ਹਨ ਜਿਹੜੀਆਂ ਉਸ ਨੇ ਸਾਡੇ ਨਾਲ ਕੀਤੀਆਂ ਅਤੇ ਇਹ ਤੁਹਾਡੇ ਉੱਤੇ ਗਵਾਹੀ ਲਈ ਹੋਵੇਗਾ ਅਜਿਹਾ ਨਾ ਹੋਵੇ ਕਿ ਤੁਸੀਂ ਆਪਣੇ ਪਰਮੇਸ਼ੁਰ ਤੋਂ ਮੁੱਕਰ ਜਾਓ।
28 И отпусти Иисус люди, коегождо в места своя.
੨੮ਫਿਰ ਯਹੋਸ਼ੁਆ ਨੇ ਸਾਰੀ ਪਰਜਾ ਨੂੰ ਉਹਨਾਂ ਦੀ ਮਿਲਖ਼ ਨੂੰ ਭੇਜਿਆ।
29 И послужи Израиль Господеви во вся дни Иисусовы и во вся дни старцев, иже препроводиша время со Иисусом и иже видеша вся дела Господня, елика сотвори Израилю.
੨੯ਤਦ ਇਸ ਤਰ੍ਹਾਂ ਹੋਇਆ ਕਿ ਇਨ੍ਹਾਂ ਗੱਲਾਂ ਦੇ ਪਿੱਛੋਂ ਨੂਨ ਦਾ ਪੁੱਤਰ ਯਹੋਸ਼ੁਆ ਯਹੋਵਾਹ ਦਾ ਦਾਸ ਮਰ ਗਿਆ। ਉਹ ਇੱਕ ਸੌ ਦਸਾਂ ਸਾਲਾਂ ਦਾ ਸੀ।
30 И бысть по сих, и умре Иисус сын Навин раб Господень, (пожив) сто и десять лет.
੩੦ਉਹਨਾਂ ਨੇ ਉਸ ਨੂੰ ਉਸ ਦੀ ਮਿਲਖ਼ ਦੀ ਹੱਦ ਉੱਤੇ ਤਿਮਨਥ-ਸਰਹ ਵਿੱਚ ਇਫ਼ਰਾਈਮ ਦੇ ਪਹਾੜੀ ਦੇਸ ਵਿੱਚ ਗਾਸ਼ ਨਾਮੀ ਪਰਬਤ ਦੇ ਉੱਤਰ ਵੱਲ ਦਫ਼ਨਾ ਦਿੱਤਾ।
31 И погребоша его в пределех жребия его во Фамнасахаре, в горе Ефремли, от севера горы Гаасовы, и положиша тамо с ним во гробе, в немже погребоша его, ножы каменныя, имиже обреза сыны Израилевы в Галгалех (Иисус), егда изведе их из Египта, якоже повеле Господь: и тамо суть даже до дне сего.
੩੧ਇਸਰਾਏਲ ਨੇ ਯਹੋਸ਼ੁਆ ਦੇ ਸਾਰੇ ਦਿਨਾਂ ਵਿੱਚ ਯਹੋਵਾਹ ਦੀ ਉਪਾਸਨਾ ਕੀਤੀ ਅਤੇ ਉਹਨਾਂ ਬਜ਼ੁਰਗਾਂ ਦੇ ਸਾਰੇ ਦਿਨਾਂ ਵਿੱਚ ਵੀ ਜਿਹੜੇ ਯਹੋਸ਼ੁਆ ਦੇ ਪਿੱਛੋਂ ਜਿਉਂਦੇ ਰਹੇ ਅਤੇ ਯਹੋਵਾਹ ਦਾ ਸਾਰਾ ਕੰਮ ਜਾਣਦੇ ਸਨ ਜਿਹੜਾ ਉਸ ਨੇ ਇਸਰਾਏਲ ਲਈ ਕੀਤਾ।
32 И кости Иосифовы изнесоша сынове Израилевы из Египта и закопаша их в Сихемех, в части села, еже притяжа Иаков от Аморрей живущих в Сихемех стом агниц, и даде ю Иосифу в часть.
੩੨ਯੂਸੁਫ਼ ਦੀਆਂ ਹੱਡੀਆਂ ਜਿਹੜੀਆਂ ਇਸਰਾਏਲੀ ਮਿਸਰ ਤੋਂ ਲਿਆਏ ਸਨ ਸ਼ਕਮ ਵਿੱਚ ਉਸ ਪੈਲੀ ਦੇ ਹਿੱਸੇ ਵਿੱਚ ਜਿਹੜਾ ਯਾਕੂਬ ਨੇ ਸ਼ਕਮ ਦੇ ਪਿਤਾ ਹਮੋਰ ਦੇ ਪੁੱਤਰਾਂ ਤੋਂ ਇੱਕ ਸੌ ਰੁਪਏ ਨੂੰ ਮੁੱਲ ਲਿਆ ਸੀ ਦਫ਼ਨਾ ਦਿੱਤਾ, ਸੋ ਉਹ ਯੂਸੁਫ਼ ਦੀ ਅੰਸ ਦੀ ਮਿਲਖ਼ ਵਿੱਚ ਆ ਗਈਆਂ।
33 И бысть по сих, и Елеазар сын Ааронов архиерей скончася: и погребен бысть в Гаваафе Финееса сына своего, егоже даде ему в горе Ефремове.
੩੩ਹਾਰੂਨ ਦਾ ਪੁੱਤਰ ਅਲਆਜ਼ਾਰ ਵੀ ਮਰ ਗਿਆ ਅਤੇ ਉਸ ਨੂੰ ਉਸ ਦੇ ਪੁੱਤਰ ਫ਼ੀਨਹਾਸ ਦੇ ਪਰਬਤ ਉੱਤੇ ਜਿਹੜਾ ਇਫ਼ਰਾਈਮ ਦੇ ਪਹਾੜੀ ਦੇਸ ਵਿੱਚ ਉਹ ਨੂੰ ਦਿੱਤਾ ਗਿਆ ਸੀ ਦਫ਼ਨਾ ਦਿੱਤਾ।

< Книга Иисуса Навина 24 >